ਮਨਜੀਤ ਸਿੰਘ ਘੜੈਲੀ
ਜੋਗਾ, 27 ਸਤੰਬਰ-ਕਸਬਾ ਜੋਗਾ 'ਚ ਨਿਕਾਸੀ ਪਾਣੀ ਦੀ ਸਮੱਸਿਆ ਇੰਨੀਂ ਦਿਨੀਂ ਵਿਕਰਾਲ ਰੂਪ ਧਾਰਦੀ ਨਜ਼ਰ ਆ ਰਹੀ ਹੈ | ਪਿਛਲੇ ਕੁਝ ਦਿਨ ਪਹਿਲਾਂ ਹੋਈ ਭਰਵੀਂ ਬਰਸਾਤ ਕਾਰਨ ਵੱਡੀ ਮਾਤਰਾ 'ਚ ਜਮ੍ਹਾਂ ਹੋਏ ਪਾਣੀ ਕਾਰਨ ਜਿੱਥੇ ਮਕਾਨ, ਸੜਕਾਂ ਖ਼ਰਾਬ ਹੋ ਰਹੀਆਂ ਹਨ ਉੱਥੇ ਪਾਣੀ ਇਕੱਤਰ ਹੋਣ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ |
ਖੜ੍ਹਾ ਪਾਣੀ ਲੋਕਾਂ ਲੋਕਾਂ ਲਈ ਬਣ ਰਿਹੈ ਵੱਡੀ ਸਮੱਸਿਆ
ਕਾ. ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਅੱਗੇ ਵੱਡੀ ਮਾਤਰਾ 'ਚ ਪਾਣੀ ਖੜ੍ਹਾ ਹੈ ਜੋ ਕਿ ਮੁੱਖ ਰਸਤੇ ਵਜੋਂ ਜਾਣਿਆ ਜਾਂਦਾ ਹੈ | ਸਕੂਲ ਅੱਗੇ ਖੜ੍ਹੇ ਪਾਣੀ ਕਾਰਨ ਵਿਦਿਆਰਥੀਆਂ ਅਤੇ ਸਟਾਫ ਤੋਂ ਇਲਾਵਾ ਰਾਹਗੀਰਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਆਉਂਦੀ ਹੈ | ਪਸ਼ੂ ਹਸਪਤਾਲ ਅਤੇ ਸੇਵਾ ਕੇਂਦਰ ਜੋਗਾ ਕੋਲ ਵੀ ਪਾਣੀ ਖੜ੍ਹਾ ਹੈ | ਸੇਵਾ ਕੇਂਦਰ 'ਚ ਕੰਮਾਂ-ਕਾਜਾਂ ਲਈ ਆਉਣ-ਜਾਣ ਵਾਲੇ ਲੋਕਾਂ ਲਈ ਕਾਫ਼ੀ ਵੱਡੀ ਸਮੱਸਿਆ ਬਣ ਰਿਹਾ ਹੈ | ਇਸ ਤੋਂ ਇਲਾਵਾ ਡਾਕਘਰ ਜੋਗਾ ਆਦਿ ਥਾਵਾਂ 'ਤੇ ਵੀ ਕਾਫ਼ੀ ਮਾਤਰਾ 'ਚ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦੁਸ਼ਵਾਰੀਆਂ ਪੇਸ਼ ਆ ਰਹੀਆਂ ਹਨ |
ਨਿਕਾਸੀ ਪਾਣੀ ਦੇ ਠੋਸ ਹੱਲ ਦੀ ਮੰਗ
ਨਿਕਾਸੀ ਪਾਣੀ ਦੀ ਸਮੱਸਿਆ ਤੋਂ ਤੰਗ ਸਥਾਨਕ ਨਗਰ ਨਿਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜੋਰ ਮੰਗ ਕੀਤੀ ਹੈ ਕਿ ਕਸਬਾ ਜੋਗਾ 'ਚ ਨਿਕਾਸੀ ਪਾਣੀ ਦੀ ਸਮੱਸਿਆ ਦਾ ਠੋਸ ਹੱਲ ਕੀਤਾ ਜਾਵੇ ਕਿਉਂਕਿ ਨਿਕਾਸੀ ਪਾਣੀ ਦੀ ਇਸ ਵੱਡੀ ਸਮੱਸਿਆ ਕਾਰਨ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵੱਲ ਸਰਕਾਰ ਅਤੇ ਪ੍ਰਸ਼ਾਸਨ ਨੂੰ ਫੌਰੀ ਗੌਰ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ |
ਕੀ ਕਹਿਣਾ ਹੈ ਨਗਰ ਪੰਚਾਇਤ ਦੇ ਪ੍ਰਧਾਨ ਦਾ
ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਜੋਗਾ ਨੇ ਦੱਸਿਆ ਕਿ ਨਿਕਾਸੀ ਪਾਣੀ ਦੀ ਸਮੱਸਿਆ ਇਕ ਪੇਚੀਦਾ ਸਮੱਸਿਆ ਬਣੀ ਹੋਈ ਹੈ | ਉਨਾਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਨਿਕਾਸੀ ਪਾਣੀ ਦੇ ਹੱਲ ਲਈ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਪ੍ਰੰਤੂ ਡਿਸਪੋਜਲ ਆਦਿ ਕੰਮ ਸਰਕਾਰ ਵਲੋਂ ਪੈਸੇ ਦੀ ਕਿੱਲਤ ਕਾਰਨ ਰੁਕੇ ਹੋਏ ਹਨ, ਜਿਸ ਕਾਰਨ ਸਮੱਸਿਆ ਪੈਦਾ ਹੋ ਰਹੀ ਹੈ | ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਪਾਣੀ ਦੇ ਨਿਕਾਸੀ ਕੰਮ ਨੂੰ ਜਲਦੀ ਨੇਪਰੇ ਚਾੜ੍ਹਣ ਲਈ ਫੌਰੀ ਫੰਡ ਮੁਹੱਈਆ ਕਰਵਾਏ | ਉਨਾਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਇਸ ਸਬੰਧੀ ਐਸਟੀਮੇਟ ਵੀ ਕਈ ਵਾਰ ਬਣਾਕੇ ਭੇਜਿਆ ਜਾ ਚੁੱਕਾ ਹੈ |
ਮਾਨਸਾ/ਬੋਹਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ/ ਰਮੇਸ਼ ਤਾਂਗੜੀ)- ਥਾਣਾ ਬੋਹਾ ਪੁਲਿਸ ਨੇ ਪਿੰਡ ਸ਼ੇਰਖਾਂ ਵਾਲਾ ਵਿਖੇ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਅ ਕੇ 24 ਘੰਟਿਆਂ 'ਚ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਾਮਲਾ ਪ੍ਰੇਮ ਸੰਬੰਧਾਂ ਦਾ ...
ਮਾਨਸਾ, 27 ਸਤੰਬਰ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 1 ਔਰਤ ਖ਼ਿਲਾਫ਼ ਕਾਰਵਾਈ ਕੀਤੀ ਹੈ ਉੱਥੇ ਦੜਾ ਸੱਟਾ ਲਗਾਉਣ ਵਾਲੇ ਨੂੰ ਵੀ ਦਬੋਚਿਆ ਹੈ | ਗੌਰਵ ...
ਮਾਨਸਾ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਸੂਬਾ ਪ੍ਰਧਾਨ ਪ੍ਰਦੀਪ ਗੁਰੂ ਅਤੇ ਸੂਬਾ ਸਕੱਤਰ ...
ਝੁਨੀਰ, 27 ਸਤੰਬਰ (ਨਿ.ਪ.ਪ.)- ਨੇੜਲੇ ਪਿੰਡ ਫੱਤਾ ਮਾਲੋਕਾ, ਘੁੱਦੂਵਾਲਾ, ਭਲਾਈਕੇ, ਰਾਮਾਂਨੰਦੀ, ਬਾਜੇਵਾਲਾ ਅਤੇ ਕਸਬਾ ਝੁਨੀਰ ਵਿਖੇ ਬਾਰਸ਼ ਨਾਲ ਹੋਏ ਨੁਕਸਾਨ ਦਾ ਐਸ.ਡੀ.ਐਮ. ਪੂਨਮ ਸਿੰਘ ਅਤੇ ਡੀ.ਐਸ.ਪੀ. ਗੁਬਿੰਦਰ ਸਿੰਘ ਨੇ ਜਾਇਜ਼ਾ ਲਿਆ | ਕੱਚੇ ਰਸਤਿਆਂ ਅਤੇ ਸੜਕਾਂ ...
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ 28 ਸਤੰਬਰ ਨੂੰ ਮਾਨਸਾ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਇੱਥੇ ਅਧਿਕਾਰੀਆਂ ਦੀ ਇਕੱਤਰਤਾ ਨੂੰ ਸੰਬੋਧਨ ...
ਮਾਨਸਾ, 27 ਸਤੰਬਰ (ਰਵੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂਆਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਬੋਰਡ ਪੰਜਾਬ ਦੀ ਧਰਤੀ 'ਤੇ ਹੈ, 'ਚੋਂ ਪੰਜਾਬ ਦੀ ...
ਮਾਨਸਾ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟੜਾ ਕਲਾਂ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਸਰਕਲ ਕਬੱਡੀ ਮੁਕਾਬਲੇ 'ਚ ਮੱਲ੍ਹਾਂ ਮਾਰੀਆਂ ਹਨ | ਅੰਡਰ-19 ਨੇ ਜ਼ਿਲ੍ਹੇ 'ਚੋਂ ਪਹਿਲਾ, ਅੰਡਰ-17 'ਚ ਤੀਜਾ ਸਥਾਨ ਪ੍ਰਾਪਤ ਕੀਤਾ, ...
ਸਰਦੂਲਗੜ੍ਹ, 27 ਸਤੰਬਰ (ਜ਼ੈਲਦਾਰ)- ਬੀਤੇ ਦਿਨੀਂ ਹੋਈ ਭਾਰੀ ਬਰਸਾਤ ਦੇ ਕਾਰਨ ਮੀਰਪੁਰ ਕਲਾਂ ਵਿਖੇ ਇੱਕ ਕਿਸਾਨ ਦੀ 3 ਏਕੜ ਝੋਨੇ ਦੀ ਫ਼ਸਲ ਮਾਰੀ ਗਈ | ਪੀੜਤ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਆਸੇ-ਪਾਸੇ ਤੋਂ ਆ ਕੇ ਖੇਤ'ਚ ਬੇਤਹਾਸ਼ਾ ਪਾਣੀ ਭਰ ਗਿਆ ਜਿਸ ਨੂੰ ਬਾਹਰ ...
ਝੁਨੀਰ, 27 ਸਤੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਬੀਤੀ ਦਿਨ ਪਈ ਭਾਰਵੀਂ ਬਾਰਸ਼ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਖੇਤਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਲੋਕਾਂ ਨੇ ਦੱਸਿਆ ਕਿ ਭਾਰੀ ...
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਮਾਜ 'ਚੋਂ ਅਲਾਮਤਾਂ ਦੇ ਖ਼ਾਤਮੇ ਲਈ ਵਿਦਿਆਰਥੀ ਅਹਿਮ ਭੂਮਿਕਾ ਨਿਭਾਅ ਸਕਦੇ ਹਨ ਅਤੇ ਇਨ੍ਹਾਂ ਨੂੰ ਇਹ ਜ਼ਿੰਮੇਵਾਰੀ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ...
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਰਡ ਨੰ: 6, 7 ਤੇ 9 ਦੇ ਵਾਸੀਆਂ ਨੇ ਇੱਥੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ 33 ਫੁੱਟ ਸੜਕ ਅਧੂਰੀ ਛੱਡਣ ਕਰ ਕੇ ...
ਸਰਦੂਲਗੜ੍ਹ, 27 ਸਤੰਬਰ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੇ ਅਗਰਵਾਲ ਸਭਾ ਵੈੱਲਫੇਅਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ਦੀ ਅਗਵਾਈ 'ਚ ਅਗਰਵਾਲ ਭਾਈਚਾਰੇ ਵਲੋਂ ਮਹਾਰਾਜਾ ਸ੍ਰੀ ਅਗਰਸੈਨ ਜਯੰਤੀ ਨੂੰ ਮੁੱਖ ਰੱਖਦਿਆਂ ਸ਼ਹਿਰ 'ਚ ਪਹਿਲੀ ਸ਼ੋਭਾ ...
ਮਾਨਸਾ, 27 ਸਤੰਬਰ (ਸੱਭਿ. ਪ੍ਰਤੀ.)- ਮਾਨਸਾ ਸ਼ਹਿਰ 'ਚ ਰਾਮ-ਲੀਲ੍ਹਾ ਦਾ ਮੰਚਨ ਜਾਰੀ ਹੈ | ਸਥਾਨਕ ਰਾਮ ਨਾਟਕ ਕਲੱਬ ਦੀ ਸਟੇਜ 'ਤੇ ਤੀਸਰੇ ਦਿਨ ਰਾਵਣ ਨੰਦੀਗਣ, ਸੀਤਾ ਦਾ ਜਨਮ, ਰਾਜਾ ਜਨਕ ਵਲੋਂ ਪਰਜਾ ਦੁੱਖ ਦੂਰ ਕਰਨ ਲਈ ਹਲ਼ ਚਲਾਉਣਾ ਆਦਿ ਦੀ ਪੇਸ਼ਕਾਰੀ ਕੀਤੀ ਗਈ | ਵੱਡੀ ...
ਰਾਮਾਂ ਮੰਡੀ, 27 ਸਤੰਬਰ (ਤਰਸੇਮ ਸਿੰਗਲਾ)-ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਬੰਦ ਹੋਣ ਦੀ ਬਜਾਏ ਤੇਜ਼ੀ ਨਾਲ ਵੱਧ ਰਹੀਆਂ ਹਨ, ਜਿਸ ਦੀ ਲੋਕਾਂ ਨੂੰ ਨਵੀਂ ਸਰਕਾਰ ਤੋਂ ਉਮੀਦ ਨਹੀਂ ਸੀ | ਬੀਤੀ ਰਾਤ 8.00 ਵਜੇ ਕਰੀਬ ਅੱਧੀ ਦਰਜਨ ਨੌਜਵਾਨਾਂ ਨੇ ਸਥਾਨਕ ਰਾਮਸਰਾ ਪੁਲ 'ਤੇ ਇੱਕ ...
ਜੋਗਾ, 27 ਸਤੰਬਰ (ਹਰਜਿੰਦਰ ਸਿੰਘ ਚਹਿਲ)- ਅੱਜ ਨੇੜਲੇ ਪਿੰਡ ਅਕਲੀਆ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਸਮੇਂ ਅੰਗਰੇਜ਼ ਸਾਮਰਾਜ ...
ਝੁਨੀਰ, 27 ਸਤੰਬਰ (ਰਮਨਦੀਪ ਸਿੰਘ ਸੰਧੂ)- ਕਿਸਾਨ ਆਗੂ ਲੱਖਾ ਸਿਧਾਣਾ ਵਲੋਂ ਕਸਬਾ ਝੁਨੀਰ ਦੇ ਪਿੰਡ ਫੱਤਾ ਮਾਲੋਕਾ, ਕੁਸਲਾ, ਘੁੱਦੂਵਾਲਾ, ਸਾਹਨੇਵਾਲੀ, ਭਲਾਈਕੇ, ਦਸੌਂਧੀਆ ਆਦਿ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਬੀਤੇ ਦਿਨੀਂ ਭਾਰੀ ਬਾਰਿਸ਼ ਨਾਲ ਨੁਕਸਾਨੀਆਂ ...
ਬੁਢਲਾਡਾ, 27 ਸਤੰਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤਹਿਤ ਪਿੰਡ ਬੱਛੋਆਣਾ ਵਿਖੇ ਲੋਕਲ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਅੰਮਿ੍ਤ ਸੰਚਾਰ ਸਮਾਗਮ 'ਚ 85 ...
ਬੁਢਲਾਡਾ, 27 ਸਤੰਬਰ (ਸੁਨੀਲ ਮਨਚੰਦਾ)- ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੇ ...
ਲਹਿਰਾ ਮੁਹੱਬਤ, 27 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਸ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਦੇ ਵਿਦਿਆਰਥੀਆਂ ਨੇ ਜ਼ੋਨਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡ ਮੁਕਾਬਲਿਆਂ 'ਚ ਅੰਡਰ 19 ਹੈਂਡਬਾਲ ਦੀ ਲੜਕਿਆਂ ਦੀ ਟੀਮ, ...
ਬਠਿੰਡਾ, 27 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਰਕਾਰੀ ਹਸਪਤਾਲ 'ਚ ਇਲਾਜ ਦੇ ਲਈ ਆਏ ਇਕ ਮਰੀਜ਼ ਦੀ ਡਾਕਟਰਾਂ ਦੀ ਅਣਦੇਖੀ ਕਾਰਨ ਮੌਤ ਹੋ ਗਈ | ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਉਹ ਓਪੀਡੀ 'ਚ ਪਰਚੀ ਕਟਵਾ ਕੇ ਡਾਕਟਰਾਂ ਦੇ ਚੱਕਰ ਕੱਢਦਾ ਰਿਹਾ, ਪਰ ...
ਮਾਮਲਾ ਬਠਿੰਡਾ ਡੀ.ਸੀ. ਦਫ਼ਤਰ ਤੋਂ ਸੂਚਨਾ ਅਧਿਕਾਰ 2005 ਤਹਿਤ ਜਾਣਕਾਰੀ ਨਾ ਦੇਣ ਦਾ ਲਹਿਰਾ ਮੁਹੱਬਤ, 27 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਦਾ ਨੌਜਵਾਨ ਨਿਰਮਲ ਸਿੰਘ ਫ਼ੌਜੀ ਡਿਊਟੀ ਦੌਰਾਨ ਬੀਤੇ 28 ਜਨਵਰੀ 2007 ਵਿੱਚ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ...
ਬਠਿੰਡਾ, 27 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੀ ਗਣੇੇਸਾਬਸਤੀ ਵਿਖੇ ਇਕ ਘਰ ਅੰਦਰ ਦਾਖਲ ਹੋ ਕੇ ਦੋ ਵਿਅਕਤੀਆਂਵਲੋਂਔਰਤ ਦੇ ਗਲ ਵਿਚ ਪਾਈ ਚੈਨ ਦੀ ਲੁੱਟ ਖੋਹਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਰ ਪਰਿਵਾਰਕ ਮੈਂਬਰਾਂਦੀ ਹੁਸ਼ਿਆਰੀਨੇ ਚੋਰਾਂ ਦੀ ਲੁੱਟ ...
ਬਠਿੰਡਾ, 27 ਸਤੰਬਰ (ਅਵਤਾਰ ਸਿੰਘ)-ਐਨ.ਐੱਚ.ਐਮ ਵਲੰਟੀਅਰ ਐਸੋਸੀਏਸ਼ਨ ਪੰਜਾਬ ਵਲੋਂ ਪਿਛਲੇ 15 ਸਾਲਾਂ ਤੋਂ ਪੰਜਾਬ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਉਣ ਹਿਤ ਸੰਘਰਸ਼ ਦਾ ਰਾਹ ਫੜਨਾ ਪੈ ਰਿਹਾ ਹੈ | ਇਸ ਲੜੀ ਐਨ.ਐੱਚ.ਐਮ ਆਗੂ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਦੀ ...
ਭਾਈਰੂਪਾ, 27 ਸਤੰਬਰ (ਵਰਿੰਦਰ ਲੱਕੀ)-ਸੀਨੀਅਰ ਕਾਂਗਰਸੀ ਆਗੂ ਤੇ ਨਗਰ ਪੰਚਾਇਤ ਭਾਈਰੂਪਾ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ਨੂੰ ਕਾਂਗਰਸ ਹਾਈਕਮਾਂਡ ਵਲੋਂ ਬਲਾਕ ਫੂਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਕਾਂਗਰਸ ਪਾਰਟੀ ਨਾਲ ਜੁੜੇ ...
ਬਠਿੰਡਾ, 27 ਸਤੰਬਰ (ਅਵਤਾਰ ਸਿੰਘ)-ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਸੰਧੂ ਵਲੋਂ ਅੱਜ ਵਾਰਡ ਨਿਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਾਰਡ ਨੰਬਰ 28 ਅਤੇ 10 ਵਿਚ ...
ਤਲਵੰਡੀ ਸਾਬੋ, 27 ਸਤੰਬਰ (ਰਵਜੋਤ ਸਿੰਘ ਰਾਹੀ)-ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਫੀਲਡ ਕਾਮਿਆਂ ਵਲੋਂ ਐਚ. ਓ. ਡੀ. ਜਲ ਸਪਲਾਈ ਤੇ ਸੈਨੀਟੇਸ਼ਨ ਪੰਜਾਬ ਖਿਲਾਫ਼ ਮੁਹਾਲੀ ਵਿਖੇ 29 ਸਤੰਬਰ ਰੋਸ ਰੈਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ...
ਚਾਉਕੇ, 27 ਸਤੰਬਰ (ਮਨਜੀਤ ਸਿੰਘ ਘੜੈਲੀ)-28 ਸਤੰਬਰ ਨੂੰ ਬਰਨਾਲਾ ਵਿਖੇ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆ ਸਬੰਧੀ ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਦੀ ਅਗਵਾਈ ਹੇਠ ਬਲਾਕ ਰਾਮਪੁਰਾ ਦੇ ...
ਤਲਵੰਡੀ ਸਾਬੋ, 27 ਸਤੰਬਰ (ਰਵਜੋਤ ਸਿੰਘ ਰਾਹੀ)-ਮਾਲਵਾ ਵੈਲਫ਼ੇਅਰ ਕਲੱਬ ਤਲਵੰਡੀ ਸਾਬੋ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਦੀਵਾਨ ਹਾਲ ਵਿਖੇ ਲਾਇਆ ...
ਲਹਿਰਾ ਮੁਹੱਬਤ, 27 ਸਤੰਬਰ (ਭੀਮ ਸੈਨ ਹਦਵਾਰੀਆ) ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ (ਬਠਿੰਡਾ) ਸ਼ਾਨਦਾਰ ਨਤੀਜਿਆਂ ਦੀ ਬਦੌਲਤ ਪੂਰੇ ਮਾਲਵੇ ਵਿੱਚ ਪ੍ਰਸਿੱਧ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਸੀ. ਏ. ਭਾਗ-1 (ਸਮੈਸਟਰ-1) ਦੇ ਨਤੀਜਿਆ ...
ਤਲਵੰਡੀ ਸਾਬੋ, 27 ਸਤੰਬਰ (ਰਵਜੋਤ ਸਿੰਘ ਰਾਹੀ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਹੋਮ ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਡਾ ਕਮਲਜੀਤ ਕੌਰ ਦੀ ਅਗਵਾਈ ਹੇਠ ਪੋਸ਼ਣ ਮਾਹ 2022 ਨੂੰ ਸਮਰਪਿਤ ਇਕ ਵਿੱਦਿਅਕ ਟੂਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਲਿਜਾਇਆ ...
ਬਠਿੰਡਾ, 27 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਦਾ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਤੀਜਾ ਸਮੈਸਟਰ ਅਤੇ ਬੀ.ਐਸ.ਸੀ. ਆਨਰਜ਼ (ਮੈਥੇਮੈਟਿਕਸ) ਛੇਵਾਂ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX