ਕਪੂਰਥਲਾ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਸਦਰ ਬਾਜ਼ਾਰ ਨੇੜੇ ਮੋਹਣ ਕਲਾਥ ਹਾਊਸ ਦੀ ਵਾਸੀ ਇਕ ਵਿਧਵਾ ਔਰਤ ਚੰਦਰ ਕਾਂਤਾ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਦਾ ਗੇਟ ਤੋੜ ਕੇ ਨਾਜਾਇਜ਼ ਕਬਜ਼ਾ ਕਰਨ, ਸਾਮਾਨ ਚੋਰੀ ਕਰਨ, ਡੀ.ਆਰ.ਟੀ. ਮੈਟਲ ਵਰਕਸ ਫ਼ੈਕਟਰੀ ਦੇ ਸਬੂਤ ਮਿਟਾਉਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕਥਿਤ ਦੋਸ਼ ਵਿਚ 7 ਵਿਅਕਤੀਆਂ ਸਮੇਤ 15 ਦੇ ਕਰੀਬ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਸੁਭਾਸ਼ ਚੰਦਰ ਵਧਵਾ, ਰਮਨ ਵਧਵਾ, ਪ੍ਰਵੀਨ ਕੁਮਾਰ, ਮੁਕੇਸ਼ ਕੁਮਾਰ, ਸੰਜੀਵ ਜੈਨ, ਗੀਤਿਕਾ ਜੈਨ, ਹੇਮ ਲਤਾ ਵਧਵਾ ਤੋਂ ਇਲਾਵਾ 10-15 ਹੋਰ ਵਿਅਕਤੀ ਸ਼ਾਮਲ ਹਨ | ਚੰਦਰ ਕਾਂਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਸਾਰੇ ਵਿਅਕਤੀ ਬੀਤੀ 15 ਸਤੰਬਰ ਨੂੰ ਘਰ ਦਾਖਲ ਹੋਏ ਤੇ ਉਨ੍ਹਾਂ ਨੇ ਸਾਡੇ ਬਜ਼ੁਰਗਾਂ ਦੇ ਸਮੇਂ ਦੀ ਜ਼ਮੀਨ ਦਾ ਗੇਟ ਤੇ ਦੀਵਾਰ ਤੋੜ ਕੇ ਫ਼ੈਕਟਰੀ ਦੇ ਸਬੂਤ ਮਿਟਾ ਦਿੱਤੇ | ਸ਼ਿਕਾਇਤਕਰਤਾ ਨੇ ਦੱਸਿਆ ਕਿ ਸਾਡੇ ਚੌਕੀਦਾਰ ਵਲੋਂ ਫ਼ੋਨ 'ਤੇ ਸੂਚਿਤ ਕਰਨ 'ਤੇ ਅਸੀਂ ਪੀ. ਸੀ. ਆਰ. ਦੀ ਟੀਮ ਬੁਲਾ ਕੇ ਰਾਤ ਨੂੰ ਲਗਭਗ ਡੇਢ ਵਜੇ ਮੌਕੇ 'ਤੇ ਪਹੁੰਚੇ ਤਾਂ ਸਾਡੀ ਫ਼ੈਕਟਰੀ ਦੀ ਭੰਨਤੋੜ ਕੀਤੀ ਹੋਈ ਸੀ ਤੇ ਸਬੰਧਿਤ ਵਿਅਕਤੀ ਕਥਿਤ ਤੌਰ 'ਤੇ ਚਾਰਦੀਵਾਰੀ ਢਾਹ ਕੇ ਉਸ ਦੀਆਂ ਇੱਟਾਂ ਵੀ ਲੈ ਗਏ, ਜਿਸ 'ਤੇ ਪੁਲਿਸ ਨੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਹੈ | ਦੂਜੇ ਪਾਸੇ ਇਸ ਕੇਸ ਵਿਚ ਸ਼ਾਮਿਲ ਰਮਨ ਵਧਵਾ ਤੇ ਮੁਕੇਸ਼ ਜੈਨ ਨੇ ਐਸ. ਐਸ. ਪੀ. ਕਪੂਰਥਲਾ ਨੂੰ ਦਿੱਤੀ ਇਕ ਦਰਖ਼ਾਸਤ ਵਿਚ ਮੰਗ ਕੀਤੀ ਕਿ ਸ਼ਿਕਾਇਤਕਰਤਾ ਚੰਦਰ ਕਾਂਤਾ ਵਲੋਂ ਝੂਠੇ ਤੇ ਬੇਬੁਨਿਆਦ ਤੱਥਾਂ ਦੇ ਆਧਾਰ 'ਤੇ ਉਨ੍ਹਾਂ ਵਿਰੁੱਧ ਦਰਜ ਕਰਵਾਏ ਗਏ ਕੇਸ ਦੀ ਜਾਂਚ ਕਰਵਾ ਕੇ ਇਸਨੂੰ ਰੱਦ ਕੀਤਾ ਜਾਵੇ, ਕਿਉਂਕਿ ਚੰਦਰਕਾਂਤਾ ਤੇ ਉਨ੍ਹਾਂ ਦੇ ਕੁਝ ਹੋਰ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ 'ਤੇ ਨਕਲੀ ਦਸਤਾਵੇਜ਼ ਤਿਆਰ ਕਰਕੇ ਤੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਕੇ ਉਨ੍ਹਾਂ ਵਿਰੁੱਧ ਇਹ ਝੂਠਾ ਕੇਸ ਦਰਜ ਕਰਵਾਇਆ ਹੈ | ਰਮਨ ਵਧਵਾ ਤੇ ਮੁਕੇਸ਼ ਜੈਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਦਰ ਬਾਜ਼ਾਰ ਕਪੂਰਥਲਾ ਵਿਚ 90 ਮਰਲੇ ਜ਼ਮੀਨ ਹੈ, ਜਿਸ 'ਤੇ ਪਿਛਲੇ ਲਗਭਗ 15 ਸਾਲਾਂ ਤੋਂ ਸਾਬਕਾ ਮੁਲਾਜ਼ਮ ਚੰਦਰ ਕਾਂਤਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ 'ਤੇ ਗ਼ਲਤ ਕਾਗ਼ਜ਼ਾਤ ਤਿਆਰ ਕਰਕੇ ਉਸ ਨੂੰ ਕਥਿਤ ਤੌਰ 'ਤੇ ਹੜੱਪਣ ਦੀ ਕੋਸ਼ਿਸ਼ ਕਰ ਰਹੇ ਹਨ | ਐਸ.ਐਸ.ਪੀ. ਨੂੰ ਦਿੱਤੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਗ਼ਲਤ ਦਸਤਾਵੇਜ਼ ਤਿਆਰ ਕਰਨ ਸਬੰਧੀ ਚੰਦਰ ਕਾਂਤਾ ਤੇ ਉਨ੍ਹਾਂ ਦੇ ਕੁੱਝ ਮੈਂਬਰਾਂ ਵਿਰੁੱਧ 2008 ਵਿਚ ਥਾਣਾ ਸਿਟੀ ਵਿਚ ਦਰਜ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ ਤੇ ਇਸ ਸਬੰਧੀ ਗਵਾਹੀ ਪੁਲਿਸ ਵਲੋਂ ਦਰਜ ਕੀਤੇ ਇਸ ਮੁਕੱਦਮੇ ਵਿਚ ਸ਼ਾਮਲ ਵਿਅਕਤੀ ਸੁਭਾਸ਼ ਚੰਦਰ ਵਲੋਂ ਦਰਜ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮੁਕੱਦਮੇ ਵਿਚ ਬਣੀ ਸ਼ਿਕਾਇਤਕਰਤਾ ਚੰਦਰ ਕਾਂਤਾ ਕਥਿਤ ਤੌਰ 'ਤੇ ਸਾਡੀ ਕਿਰਾਏਦਾਰ ਹੈ ਤੇ ਇਸ ਪਰਿਵਾਰ ਨੇ ਪਹਿਲਾਂ ਵੀ 2009 ਵਿਚ ਸਾਡੀ ਜ਼ਮੀਨ 'ਤੇ ਉਸਾਰੀ ਕਰਨ ਦੀ ਕੋਸ਼ਿਸ਼ ਕੀਤੀ ਸੀ | ਉਨ੍ਹਾਂ ਆਪਣੇ ਪੱਤਰ ਵਿਚ ਉਕਤ ਥਾਂ ਦੀ ਮਾਲਕੀ ਸਬੰਧੀ ਹੋਰ ਵੀ ਕਈ ਤੱਥਾਂ ਦਾ ਖ਼ੁਲਾਸਾ ਕੀਤਾ | ਰਮਨ ਵਧਵਾ ਤੇ ਮੁਕੇਸ਼ ਜੈਨ ਨੇ ਦੱਸਿਆ ਕਿ ਐਸ.ਐਸ.ਪੀ. (ਡੀ) ਵਲੋਂ ਉਨ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਦੀ ਜਾਂਚ ਦਾ ਆਦੇਸ਼ ਐਸ.ਪੀ. ਹੈੱਡ ਕੁਆਰਟਰ ਸਤਨਾਮ ਸਿੰਘ ਨੂੰ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ 'ਤੇ ਝੂਠਾ ਕੇਸ ਦਰਜ ਕਰਵਾਉਣ ਵਾਲਿਆਂ ਵਿਰੁੱਧ ਧਾਰਾ 182 ਤਹਿਤ ਕੇਸ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਅਫ਼ੀਮ ਬਰਾਮਦ ਕਰਕੇ ਧਾਰਾ 18-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਅਮਨਦੀਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਨੇ ...
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੜੇ ਸੱਟੇ ਦੀ ਰਾਸ਼ੀ ਬਰਾਮਦ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਏ.ਐੱਸ.ਆਈ. ਬਲਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ...
ਸੁਲਤਾਨਪੁਰ ਲੋਧੀ, 27 ਸਤੰਬਰ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ. ਡਾ: ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਿਸ਼ੇਸ਼ ਨਾਕੇਬੰਦੀ ਦੌਰਾਨ 2 ਕਿੱਲੋ ਡੋਡੇ ਚੂਰਾ ਪੋਸਤ ਅਤੇ 1200 ...
ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਜ਼ਿਲ੍ਹੇ ਵਿਚ ਧਾਰਮਿਕ ਸੈਰ ਸਪਾਟੇ ਦੇ ਵਾਧੇ ਲਈ ਅਸੀਮ ਸੰਭਾਵਨਾਵਾਂ ਹਨ, ਜਿਨ੍ਹਾਂ ਵੱਲ ਸਾਨੂੰ ਧਿਆਨ ਦੇਣ ਦੀ ਲੋੜ ਹੈ | ਇਹ ਸ਼ਬਦ ਅਜੈ ਅਰੋੜਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਅਧਿਕਾਰੀਆਂ ਦੀ ਇਕ ...
ਢਿਲਵਾਂ, 27 ਸਤੰਬਰ (ਗੋਬਿੰਦ ਸੁਖੀਜਾ)-ਕਸਬਾ ਢਿਲਵਾਂ ਨੂੰ ਜੇਕਰ ਸਮੱਸਿਆਵਾਂ ਦਾ ਘਰ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ | ਇਲਾਕੇ ਦੀ ਮੁੱਖ ਸਮੱਸਿਆ ਸੀਵਰੇਜ ਦੀ ਹੈ, ਜੋ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਹੈ | ਕਸਬਾ ਢਿਲਵਾਂ ਵਿਚ ...
ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਨੇੜੇ ਪੈਂਦੇ ਪਾੜੇ ਪਿੰਡ ਵਿਚ ਇਕ ਵਿਅਕਤੀ ਦੇ ਛੱਤ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਬਲਵਿੰਦਰ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਪਾੜਾ ਪਿੰਡ ਨੇ ਦੱਸਿਆ ਕਿ ਉਹ ਅੱਜ ਸਵੇਰੇ ਆਪਣੇ ਕੋਠੇ 'ਤੇ ...
ਫਗਵਾੜਾ, 27 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਮੁਲਾਜ਼ਮਾਂ ਨਾਲ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ, ਹੁਣ ਲਾਅਰੇਬਾਜ਼ੀ ਕਰਕੇ ਸਮਾਂ ਲੰਘਾ ਰਹੀ ਹੈ | ਇਸੇ ਕਰਕੇ ਪੁਰਾਣੀ ...
ਸੁਲਤਾਨਪੁਰ ਲੋਧੀ, 27 ਸਤੰਬਰ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਤੋਤੀ ਦੇ ਨਸ਼ਾ ਤਸਕਰ ਪਾਸੋਂ 260 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੇ ਪੁਲਿਸ ਮੁਖੀ ...
ਨਡਾਲਾ, 27 ਸਤੰਬਰ (ਮਾਨ)-ਕਿਸਾਨ ਯੂਨੀਅਨ ਨਡਾਲਾ ਵਲੋਂ ਅੱਜ 28 ਸਤੰਬਰ ਨੂੰ ਖਸਤਾ ਹਾਲ ਨਡਾਲਾ-ਸੁਭਾਨਪੁਰ ਸੜਕ ਦੇ ਸਬੰਧ ਵਿਚ ਸਹਿਯੋਗੀ ਸਮਾਜਿਕ, ਧਾਰਮਿਕ, ਗੈਰ-ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਨਡਾਲਾ ਚੌਕ ਵਿਚ ਚੱਕਾ ...
ਕਪੂਰਥਲਾ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਸ਼ਾਮ ਨੂੰ ਦੇਵੀ ਤਲਾਬ ਤੇ ਰਾਤ ਨੂੰ ਸ਼ਾਲੀਮਾਰ ਬਾਗ ਕਪੂਰਥਲਾ ਵਿਚ ਸ੍ਰੀ ਰਾਮ ਅਵਤਾਰ ਤੇ ਸੀਤਾ ਜਨਮ ਨਾਟਕ ਦਾ ਮੰਚਨ ਕੀਤਾ, ਜਿਸ ਦਾ ਉਦਘਾਟਨ ਸਭਾ ...
ਸੁਲਤਾਨਪੁਰ ਲੋਧੀ, 27 ਸਤੰਬਰ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਤੇ 600 ਨਸ਼ੀਲੀਆਂ ਗੋਲੀਆਂ ਸਮੇਤ ਅੱਡਾ ...
ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਕਪੂਰਥਲਾ ਦੀ ਤਲਾਸ਼ੀ ਦੌਰਾਨ 5 ਹਵਾਲਾਤੀਆਂ ਪਾਸੋਂ 5 ਮੋਬਾਈਲ ਫੋਨ ਤੇ ਹੋਰ ਸਮਾਨ ਕਥਿਤ ਤੌਰ 'ਤੇ ਬਰਾਮਦ ਕਰਕੇ ਉਨ੍ਹਾਂ ਵਿਰੁੱਧ 52 ਪ੍ਰੀਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਨ੍ਹਾਂ ...
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ, ਥਿੰਦ)-ਮਨਪ੍ਰੀਤ ਸ਼ੀਂਹਮਾਰ ਡੀ.ਐਸ.ਪੀ. ਸੁਲਤਾਨਪੁਰ ਲੋਧੀ ਦੀਆਂ ਹਦਾਇਤਾਂ 'ਤੇ ਐਸ.ਆਈ. ਲਖਵਿੰਦਰ ਸਿੰਘ ਮੁੱਖ ਅਫ਼ਸਰ ਤੇ ਏ.ਐਸ.ਆਈ. ਮਨਜਿੰਦਰ ਸਿੰਘ ਨੇ ਮੁਕੱਦਮਾ ਨੰਬਰ 26 ਧਾਰਾ 379 ਬੀ, 34 ਆਈ ਪੀ ਸੀ ਥਾਣਾ ਕਬੀਰਪੁਰ ਤੇ ...
ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ 260 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ, ਜਦਕਿ ਉਸ ਦਾ ਦੂਜਾ ਸਾਥੀ ਮਾਡਰਨ ਜੇਲ੍ਹ ਕਪੂਰਥਲਾ ਵਿਚ ਪਹਿਲਾਂ ਹੀ ਬੰਦ ਹੈ | ਦੱਸਿਆ ਜਾਂਦਾ ਹੈ ਕਿ ਇੰਸਪੈਕਟਰ ਜਸਬੀਰ ਸਿੰਘ ਨੇ ਸਮੇਤ ...
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰੀ ਜਲ ਸ਼ਕਤੀ ਤੇ ਟ੍ਰਾਈਬਲ ਅਫੇਅਰ ਰਾਜ ਮੰਤਰੀ ਬਿਸ਼ਵੇਸ਼ਵਰ ਟੂਡੋ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਉਨ੍ਹਾਂ ...
ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਨਵਨੀਤ ਕੌਰ ਨੇ ਐਸ.ਡੀ.ਐਮ. ਭੁਲੱਥ ਵਜੋਂ ਚਾਰਜ ਸੰਭਾਲਦੇ ਹੋਏ ਕੰਮਕਾਜ ਕਰਨਾ ਅਰੰਭ ਕਰ ਦਿੱਤਾ ਹੈ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ. ਡੀ. ਐਮ. ਨਵਨੀਤ ਕੌਰ ਨੇ ਕਿਹਾ ਕਿ ...
ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...
ਭੁਲੱਥ, 27 (ਮੇਹਰ ਚੰਦ ਸਿੱਧੂ)-ਅੱਜ ਤਹਿਸੀਲ ਕੰਪਲੈਕਸ ਭੁਲੱਥ ਵਿਖੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਖ਼ਲੀਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਨੰਬਰਦਾਰ ਸਤਪਾਲ ਸਿੰਘ ਬਰਿਆਰ ਵਲੋਂ ਸਮਾਜ ਵਿਚ ਕੀਤੇ ਜਾ ...
ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਅੱਜ ਨਵਨੀਤ ਕੌਰ ਬੱਲ ਪੀ.ਸੀ.ਐਸ. ਸਬ-ਡਵੀਜ਼ਨ ਮੈਜਿਸਟਰੇਟ-ਕਮ-ਇਲੈਕਟ੍ਰੋਲ ਰਜਿਸਟ੍ਰੇਸ਼ਨ ਅਫ਼ਸਰ ਭੁਲੱਥ ਵਲੋਂ ਹਲਕੇ ਦੇ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਵਲੋਂ ਚਲਾਈ ਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX