ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਕਾਲਜ ਵਿਚ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਆਮ ਆਦਮੀ ਪਾਰਟੀ ਦੀ ਇੰਟਲੈਕਚੁਅਲ ਵਿੰਗ ਦੇ ਪ੍ਰਧਾਨ ਮਾਸਟਰ ਹਰੀ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਕੁਲਪ੍ਰੀਤ ਸਿੰਘ ਅਤੇ ਕਾਲਜ ਦੇ ਪਿ੍ੰਸੀਪਲ ਸੁਮਨ ਲਤਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸ਼ਹੀਦ ਨੂੰ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਇਕ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦੀ ਸੰਘਰਸ਼ ਵਿਚ ਅਹਿਮ ਰੋਲ ਅਦਾ ਕੀਤਾ ਅਤੇ ਉਹ ਉਨ੍ਹਾਂ ਮਹਾਨ ਯੋਧਿਆਂ ਵਿਚੋਂ ਇਕ ਸੀ, ਜਿਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ | ਅੱਜ ਦੇ ਇਸ ਸਭਿਆਚਾਰਕ ਸਮਾਗਮ ਮੌਕੇ ਇਸ਼ਮੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ | ਸਰਕਾਰੀ ਸਮਾਰਟ ਸਕੂਲ ਪੀ.ਏ.ਯੂ. ਦੀਆਂ ਵਿਦਿਆਰਥਣਾਂ, ਰਾਧਿਕਾ ਅਤੇ ਅਰਪਣਾ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਸਤਿੰਦਰ ਸਿੰਘ ਵਲੋ ਕਵਿਤਾ ਪੇਸ਼ ਕੀਤੀ ਗਈ | ਮਾਸਟਰ ਕਰਮਜੀਤ ਸਿੰਘ ਗਰੇਵਾਲ ਵਲੋਂ ਸਟੇਜ ਸੰਚਾਲਨ ਦੇ ਨਾਲ ਸ਼ਹੀਦ ਭਗਤ ਸਿੰਘ ਜੀ ਨੂੰ ਸਮਰਪਿਤ 'ਭਗਤ ਸਿੰਘ ਤਾਂ ਸਾਨੂੰ ਸਾਡਾ ਵੀਰ ਲੱਗਦਾ' ਗੀਤ ਵੀ ਗਾਇਆ | ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹਾਜ਼ਰੀਨ ਦੇ ਨਾਲ ਕਾਲਜ ਦੇ ਵਿਦਿਆਰਥੀਆਂ ਵਲੋਂ ਵਰਚੂਅਲੀ ਤੌਰ 'ਤੇ ਮਾਣਯੋਗ ਮੁੱਖ ਮੰਤਰੀ ਨਾਲ ਸਹੁੰ ਚੁੱਕੀ ਗਈ | ਅਖੀਰ ਵਿਚ ਡਿਪਟੀ ਕਮਿਸ਼ਨਰ ਦੇ ਨਾਲ ਪੁਲਿਸ ਕਮਿਸ਼ਨਰ ਵਲੋਂ ਸਭਿਆਚਾਰਕ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਫ਼ੋਟੋ ਵਾਲੇ ਸਟਿੱਕਰ ਦੇ ਨਾਲ ਸਨਮਾਨਿਤ ਕੀਤਾ ਗਿਆ |
ਗੋਸ਼ਾ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ
ਭਾਜਪਾ ਦੇ ਸੂਬਾ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 'ਤੇ ਜਗਰਾਉਂ ਪੁਲ 'ਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤ 'ਤੇ ਫੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਸ. ਗੋਸ਼ਾ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਪੰਜਾਬੀਆਂ ਨੂੰ ਬਣਦਾ ਸਨਮਾਨ ਦਿੱਤਾ ਹੈ | ਇਸ ਮੌਕੇ ਹਰਜਿੰਦਰ ਸਿੰਘ ਖੰਭ, ਸਿਮਰਨਜੀਤ ਸਿੰਘ ਸ਼ੈਰੀ, ਮਨਪ੍ਰੀਤ ਸਿੰਘ ਦੁੱਗਰੀ, ਤਰਨਦੀਪ ਸਿੰਘ ਸੰਨੀ, ਪ੍ਰਭਜੀਤ ਸਿੰਘ ਪੰਧੇਰ, ਨੀਰਜ਼, ਦੀਪ ਸਿੰਘ, ਗੁਰਬਿੰਦਰ ਸਿੰਘ, ਹਰਜੀਤ ਸਿੰਘ, ਨਵੀਨ ਕੁਮਾਰ, ਹਰਕਮਲ ਸਿੰਘ, ਦਿਲਰਾਜ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ |
ਜੀ.ਐਨ.ਕੇ.ਸੀ.ਡਬਲਯੂ. ਵਿਖੇ ਸਮਾਗਮ
ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਪੰਜਾਬੀ ਵਿਭਾਗ, ਇਤਿਹਾਸ ਵਿਭਾਗ, ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ, ਐਨ.ਐਸ.ਐਸ ਯੂਨਿਟ ਅਤੇ ਐਨ.ਸੀ.ਸੀ. ਵਿੰਗ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਕਾਲਜ ਕੈਂਪਸ ਵਿਚ ਮਨਾਇਆ | ਐਨ.ਸੀ.ਸੀ. ਕੈਡਿਟਾਂ ਨੇ ਇਸ ਮਹਾਨ ਸੁਤੰਤਰਤਾ ਸੈਨਾਨੀ ਦੀ ਯਾਦ ਨੂੰ ਸਮਰਪਿਤ ਫਿਟਨੈੱਸ ਰਨ ਵਿਚ ਭਾਗ ਲਿਆ | ਇਸ ਤੋਂ ਬਾਅਦ ਸਰਦਾਰ ਭਗਤ ਸਿੰਘ ਦੇ ਜੀਵਨ ਫ਼ਲਸਫ਼ੇ 'ਤੇ ਇਕ ਗੋਸ਼ਟੀ ਕਰਵਾਈ ਗਈ | ਸ੍ਰੀਮਤੀ ਸ਼ੈਲੀ ਪੱਬੀ ਸਹਾਇਕ ਪ੍ਰੋਫੈਸਰ ਐਸ.ਡੀ.ਪੀ. ਕਾਲਜ ਲੜਕੀਆਂ ਰਿਸੋਰਸ ਪਰਸਨ ਸਨ | ਕਾਲਜ ਕੈਂਪਸ ਵਿਚ ਵਿਦਿਆਰਥੀਆਂ ਵਲੋਂ ਯੁਵਕ ਭਲਾਈ ਕਮੇਟੀ ਵਲੋਂ ਨਿਰਦੇਸ਼ਤ ਨਾਟਕ 'ਸ਼ਹਾਦਤ' ਪੇਸ਼ ਕੀਤਾ ਗਿਆ | ਫਾਈਨ ਆਰਟਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਭਗਤ ਸਿੰਘ ਦੇ ਜਨਮ ਦਿਨ ਨੂੰ ਮਨਾਉਣ ਲਈ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭੂਮੀ ਪ੍ਰਤੀ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਵਿਸ਼ੇਸ਼ ਦਿਨ ਨੂੰ ਮਨਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਮਾਸਟਰ ਤਾਰਾ ਸਿੰਘ ਕਾਲਜ ਵਿਖੇ ਸਮਾਗਮ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ ਕਾਲਜ ਦੇ ਐਨ.ਐਸ.ਐਸ. ਤੇ ਐਨ.ਸੀ.ਸੀ. ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਜਨਮ ਦਿਨ ਮਨਾਇਆ ਗਿਆ | ਜਿਸ ਦੌਰਾਨ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ | ਭਗਤ ਸਿੰਘ ਦੇ ਜੀਵਨ 'ਤੇ ਫ਼ਲਸਫ਼ੇ ਅਤੇ ਉਨ੍ਹਾਂ ਦੀ ਆਜ਼ਾਦੀ ਸੰਗਰਾਮ ਵਿਚ ਮਹੱਤਵਪੂਰਨ ਦੇਣ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਸੈਮੀਨਾਰ ਕਰਵਾਇਆ ਗਿਆ | ਭਗਤ ਸਿੰਘ ਦੇ ਜੀਵਨੀ 'ਤੇ ਵਿਦਿਆਰਥਣਾਂ ਵਲੋਂ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ | ਕਾਲਜ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥਣਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਰੌਸ਼ਨੀ ਪਾਉਂਦਿਆਂ ਕਵਿਤਾਵਾਂ ਅਤੇ ਭਾਸ਼ਣ ਆਦਿ ਦਾ ਆਯੋਜਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਤੇ ਹੋਰ ਮੈਂਬਰ ਸਾਹਿਬਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ, ਭਗਤ ਸਿੰਘ ਦੀ ਜੀਵਨ ਫ਼ਿਲਾਸਫ਼ੀ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਆ |
ਖ਼ਾਲਸਾ ਕਾਲਜ ਲੜਕੀਆਂ ਵਿਖੇ ਸਮਾਗਮ
ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਇਨਜ਼ ਲੁਧਿਆਣਾ ਵਿਖੇ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ, ਇਤਿਹਾਸ ਵਿਭਾਗ ਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਸਾਈਕਲ ਰੈਲੀ ਵੀ ਕੱਢੀ ਗਈ | ਕਾਲਜ ਵਿਖੇ ਕਰਵਾਏ ਸਮਾਰੋਹ ਦੌਰਾਨ ਆਜ਼ਾਦੀ ਘੁਲਾਟੀਏ ਭਾਗ ਸਿੰਘ ਦੇ ਪੜਪੋਤਰੇ ਰਣਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਸਮਾਗਮ ਦੌਰਾਨ ਡਾਕਟਰ ਸੋਮਪਾਲ ਹੀਰਾ ਵਲੋਂ ਨਿਰਦੇਸ਼ਤ ਨਾਟਕ ਭਗਤ ਸਿੰਘ ਜਿੰਦਾ ਹੈ, ਖੇਡਿਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਮੁਕਤੀ ਗਿੱਲ ਨੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹਾਜ਼ਰੀਨ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਅਪੀਲ ਕੀਤੀ | ਇਸ ਮੌਕੇ ਡਾ. ਮਨਦੀਪ ਕੌਰ, ਡਾ. ਇਕਬਾਲ ਕੌਰ ਤੇ ਪ੍ਰੋ. ਰਮਨਦੀਪ ਕੌਰ ਆਦਿ ਹਾਜ਼ਰ ਸਨ |
ਪੀ.ਏ.ਯੂ. ਇੰਪਲਾਈਜ਼ ਯੂਨੀਅਨ ਵਲੋਂ ਸ਼ਰਧਾਂਜਲੀ
ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀ ਐਗਜੈਕਿਟਵ ਕੌਂਸਲ ਵਲਾੋ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਦੀ ਅਗਵਾਈ 'ਚ ਯੂਨੀਅਨ ਦਫਤਰ ਵਿਖੇ ਸ਼ਹੀਦੇ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪੀ.ਏ.ਯੂ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ: ਹਰਮੀਤ ਸਿੰਘ ਕਿੰਗਰਾ ਅਤੇ ਪੀ.ਏ.ਯੂ ਫੋਰਥ ਕਲਾਸ ਯੂਨੀਅਨ ਦੇ ਪ੍ਰਧਾਨ ਬਰਿੰਦਰ ਪੰਡੋਰੀ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ | ਇਸ ਮੌਕੇ ਸ. ਵਾਲੀਆ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਸੱਚੀ ਸ਼ਰਧਾਜਲੀ ਇਹੀ ਹੋਵੇਗੀ ਕਿ ਭਗਤ ਸਿੰਘ ਨੇੇ ਜੋ ਸਮਾਜਵਾਦ ਦਾ ਸੁਪਨਾ ਦੇਖਿਆ ਸੀ, ਆਪਾਂ ਸਾਰੇ ਰਲ ਕੇ ਉਸ ਨੂੰ ਪੂਰਾ ਕਰੀਏ | ਇਸ ਮੌਕੇ ਲਾਲ ਬਹਾਦੁਰ ਯਾਦਵ, ਨਵਨੀਤ ਸ਼ਰਮਾ, ਗੁਰਇਕਭਾਲ ਸਿੰਘ ਸੋਹੀ, ਦਲਜੀਤ ਸਿੰਘ, ਕੇਸ਼ਵ ਰਾਏ ਸੈਣੀ, ਹਰਮਿੰਦਰ ਸਿੰਘ, ਮੋਹਨ ਲਾਲ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਨੰਦ ਕਿਸ਼ੋਰ, ਅਵਤਾਰ ਚੰਦ, ਅਮਰਜੀਤ ਸਿੰਘ, ਸਤਵਿੰਦਰ ਸਿੰਘ, ਪਿ੍ੰਸ ਗਰਗ, ਸੁਰਿੰਦਰ ਸਿੰਘ, ਜਤਿੰਦਰ ਕੁਮਾਰ, ਤੇਜਿੰਦਰ ਸਿੰਘ, ਰਕੇਸ਼ ਕੁਮਾਰ ਕੌਡਲ, ਅਮਰੀਕ ਸਿੰਘ, ਸ਼ਮਸ਼ੇਰ ਸਿੰਘ, ਜਸਬੀਰ ਸਿੰਘ, ਦੀਪਕ ਕੁਮਾਰ, ਮੋਹਨ ਚੰਦ, ਮਨੋਜ ਕੁਮਾਰ, ਹਰਮਨਦੀਪ ਸਿੰਘ ਗਰੇਵਾਲ, ਅੰਮਿ੍ਤ ਕੁਮਾਰ, ਰਕੇਸ਼ ਕੁਮਾਰ ਅਤੇ ਹੁਸਨ ਕੁਮਾਰ ਆਦਿ ਹਾਜ਼ਰ ਸਨ | (ਸਫਾ 5 ਦੀ ਬਾਕੀ)
'ਆਪ' ਆਗੂਆਂ ਤੇ ਪ੍ਰਸ਼ਾਸਨ ਵਲੋਂ ਜਗਰਾਉਂ ਪੁਲ 'ਤੇ ਸਥਾਪਿਤ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤਾਂ 'ਤੇ ਸ਼ਰਧਾ ਦੇ ਫੁੱਲ ਭੇਟ
'ਆਪ' ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਮੌਕੇ ਸਥਾਨਕ ਜਗਰਾਉਂ ਪੁਲ 'ਤੇ ਸਥਾਪਤ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਦੇ ਬੁੱਤਾਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਆਲਾ ਅਧਿਕਾਰੀ ਵੀ ਮੌਜੂਦ ਸਨ | ਹਾਜ਼ਰ ਉਕਤ ਆਗੂਆਂ ਨੇ ਕਿਹਾ ਕਿ ਸਮਾਜ ਵਿਚੋਂ ਭਿ੍ਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਅਤੇ ਅਨਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਉਨ੍ਹਾਂ ਕਿਹਾ ਕਿ ਸੂਬੇ ਵਿਚ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਯਤਨਸ਼ੀਲ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ, ਐਸ. ਡੀ. ਐਮ. ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ ਢਿੱਲੋਂ, ਮਨਜੀਤ ਸਿੰਘ ਚੌਹਾਨ, ਹਰਸ਼ਰਨ ਸਿੰਘ ਗਿਫਟੀ, ਸ਼ੇਖਰ ਗਰੋਵਰ, ਰਾਜ ਦਿਉਲ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਖ਼ੂਨਦਾਨ ਕੈਂਪ
ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਵਲੋਂ ਸਥਾਨਕ ਪੈਂਦੇ ਇਲਾਕੇ ਦੁੱਗਰੀ ਫੇਸ-1 ਮਾਰਕੀਟ ਰੈਂਪੇਜ ਜਿਮ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 565ਵਾਂ ਮਹਾਨ ਖੂਨਦਾਨ ਕੈਂਪ ਲਗਾਇਆ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਨੂੰ ਪੰਜਾਬ ਦਾ ਮਾਣ ਐਵਾਰਡ ਨਾਲ ਸਨਮਾਨਿਤ ਕੀਤਾ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਬੀਬੀ ਸੁਰਜੀਤ ਕੌਰ, ਰੁਚੀ ਬਾਵਾ, ਪਵਨੀਤ ਪਾਹਵਾ, ਧੀਰਾ ਮਹਿਰਾ, ਪ੍ਰੀਤਿ ਅਰੋੜਾ, ਚੈਰੀ ਖਰਬੰਦਾ, ਸੋਨੀਆ ਅਤੇ ਸੰਜੇ ਤਿਵਾਰੀ ਨੂੰ ਪੰਜਾਬ ਦਾ ਮਾਣ ਐਵਾਰਡ ਨਾਲ ਸਨਮਾਨਿਤ ਕੀਤਾ | ਐਸ਼ੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਮੱਕੜ ਅਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਰਾਜਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਗਲਾਡਾ ਦੇ ਅਫਸਰ ਅਮਰਿੰਦਰ ਸਿੰਘ ਮੱਲ੍ਹੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਲੋਂ ਖੂਨਦਾਨੀਆਂ ਸਰਟੀਫਿਕੇਟ ਪ੍ਰਦਾਨ ਕੀਤੇ | ਇਸ ਮੌਕੇ ਜਸਮੀਤ ਕੌਰ, ਅਜੇ ਸੋਨਕਰ, ਯਾਦਵਿੰਦਰ ਸਿੰਘ ਸੋਨੂੰ, ਰਾਮ ਗੁਪਤਾ, ਜਸਵਿੰਦਰ ਸਿੰਘ ਚਾਵਲਾ, ਹਰਵਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਦੇਸ਼ ਭਗਤ ਯਾਦਗਾਰੀ ਸੁਸਾਇਟੀ ਵਲੋਂ ਸ਼ਰਧਾਂਜਲੀ
ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ 'ਚ ਸਮੂਹ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਜਗਰਾਉਂ ਪੁਲ 'ਤੇ ਸ਼ਹੀਦਾਂ ਦੇ ਬੁੱਤਾਂ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ | ਸ੍ਰੀ ਬਾਵਾ ਨੇ ਕਿਹਾ ਕਿ ਸਰਕਾਰ, ਨੌਜਵਾਨ ਪੀੜ੍ਹੀ, ਸਮਾਜ ਨੂੰ ਸ਼ਹੀਦੇ ਆਜਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ, ਜੋ ਕਿ ਸਮੇਂ ਦੀ ਲੋੜ ਹੈ | ਇਸ ਮੌਕੇ ਸੂਬੇਦਾਰ ਮੇਜਰ ਰਜਿੰਦਰ ਸਿੰਘ, ਸੂਬੇਦਾਰ ਅਵਤਾਰ ਸਿੰਘ, ਸੂਬੇਦਾਰ ਅਵਤਾਰ ਸਿੰਘ ਚਮਿੰਡਾ, ਸੂਬੇਦਾਰ ਬੰਤ ਸਿੰਘ, ਸੂਬੇਦਾਰ ਹਰਜਿੰਦਰ ਸਿੰਘ, ਸੂਬੇਦਾਰ ਨਿਰਮਲ ਸਿੰਘ, ਭਾਈ ਸਮਸ਼ੇਰ ਸਿੰਘ ਆਸੀ ਕਲਾਂ ਤੋਂ ਇਲਾਵਾ ਰਾਜਗੁਰੂ ਨਗਰ ਸੁਸਾਇਟੀ ਦੇ ਪ੍ਰਧਾਨ ਪਵਨ ਗਰਗ ਆਦਿ ਹਾਜ਼ਰ ਸਨ | ਧਰਮ ਤੇ ਵਿਰਸਾ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਂਦੇ ਹੋਏ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕੇਕ ਕੱਟਿਆ ਗਿਆ | ਇਸ ਮੌਕੇ ਚੇਅਰਮੈਨ ਇੰਦਰਪ੍ਰੀਤ ਸਿੰਘ ਟਿਵਾਣਾ ਅਤੇ ਪ੍ਰਧਾਨ ਸਰੂਪ ਸਿੰਘ ਮਠਾੜੂ ਨੇ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਰਾਹ ਤਿਆਗ ਕੇ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਤੇ ਹੋਰ ਸ਼ਹੀਦਾਂ ਨੂੰ ਸ਼ਹੀਦੀ ਦਰਜਾ ਦੇਣਾ ਚਾਹੀਦਾ ਹੈ | ਕਲੱਬ ਟੀਮ ਨੇ ਪ੍ਰਧਾਨ ਮੰਤਰੀ ਦਾ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਲਈ ਧੰਨਵਾਦ ਕੀਤਾ | ਇਸ ਮੌਕੇ ਮਨਜੀਤ ਸਿੰਘ ਹਰਮਨ, ਜਗਦੀਪ ਸਿੰਘ ਰਿੰਕੂ, ਰਣਜੀਤ ਸਿੰਘ ਮਠਾੜੂ, ਬਲਵਿੰਦਰ ਸਿੰਘ ਤੱਗੜ, ਸੁਰਜੀਤ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਸਰਕਾਰੀ ਕਾਲਜ ਲੁਧਿਆਣਾ ਪੂਰਬੀ ਸਮਾਗਮ
ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਸ਼ਹੀਦ -ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵਾਂ ਜਨਮ ਦਿਨ ਮਨਾਇਆ ਗਿਆ | ਪਿ੍ੰਸੀਪਲ ਬਲਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਵੇਰੇ ਕਾਲਜ ਤੋਂ ਸਮਰਾਲਾ ਚੌਕ ਅਤੇ ਜਮਾਲਪੁਰ ਤੱਕ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਆਜ਼ਾਦੀ ਘੁਲਾਟੀਏ ਦੇ ਪਰਿਵਾਰਕ ਮੈਂਬਰ ਸੁਰਿੰਦਰ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਤੋਂ ਬਾਅਦ ਪਿ੍ੰਸੀਪਲ ਬਲਵਿੰਦਰ ਕੌਰ ਨੇ ਸੈਮੀਨਾਰ ਰਾਹੀਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੀਵਨ ਫਲਸਫ਼ੇ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਪਿੱਛੋਂ ਕਾਲਜ ਆਡੀਟੋਰੀਅਮ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਨੂੰ ਸਮਰਪਿਤ 'ਬਸੰਤੀ ਚੋਲਾ' ਨਾਟਕ ਦਾ ਮੰਚਨ ਵੀ ਕੀਤਾ ਗਿਆ, ਜਿਸ 'ਚ ਵਿਦਿਆਰਥੀ ਕਲਾਕਾਰਾਂ ਨੇ ਸ਼ਾਨਦਾਰ ਪੇਸ਼ਕਾਰੀ ਦਿੱਤੀ | ਇਸ ਮੌਕੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ ਅਤੇ ਵਿਦਿਆਰਥੀਆਂ ਨੇ ਵੀ ਬਹੁ-ਗਿਣਤੀ ਵਿਚ ਸ਼ਮੂਲੀਅਤ ਕੀਤੀ |
ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਸਮਾਗਮ
ਸਥਾਨਕ ਕਾਲਜ ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਐਨ. ਐਸ. ਐਸ. ਅਤੇ ਐਨ. ਸੀ. ਸੀ. ਇਕਾਈ ਵਲੋਂ ਸ਼ਹੀਦ ਏ ਆਦਮ ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਕਾਲਜ ਵਲੋਂ ਇਕ ਸਾਈਕਲ ਰੈਲੀ ਕੱਢੀ ਗਈ | ਕਾਲਜ ਪਿ੍ੰਸੀਪਲ ਡਾ. ਪਰਦੀਪ ਸਿੰਘ ਵਾਲੀਆ ਦੀ ਨਿਗਰਾਨੀ ਹੇਠ ਸਾਈਕਲ ਰੈਲੀ ਵਿਚ ਕਾਲਜ ਦੇ 1000 ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਰੈਲੀ ਦਾ ਆਗਾਜ਼ ਸੁਤੰਤਰਤਾ ਸੰਗਰਾਮੀ ਦੀਵਾਨ ਸ਼ਾਦੀ ਰਾਮ ਸੱਗੜ ਦੇ ਪੋਤੇ ਸੰਦੀਪ ਸੱਗੜ ਨੇ ਕੀਤਾ | ਕਾਲਜ ਵਿਚ ਇਕ ਸਿੰਪੋਜੀਅਮ ਕਰਵਾਇਆ ਗਿਆ ਜਿਸ 'ਚ ਸ਼ਹੀਦ ਭਗਤ ਸਿੰਘ ਦੇ ਜੀਵਨ ਫਲਸਫੇ 'ਤੇ ਭਰਪੂਰ ਚਰਚਾ ਕੀਤੀ ਗਈ ਜਿਸ ਵਿਚ ਮੁੱਖ ਬੁਲਾਰੇ ਦੇ ਰੂਪ ਵਿਚ ਸ਼ਹਿਰ ਦੇ ਉਘੇ ਕਵੀ ਨਾਵਲਕਾਰ ਤੇ ਸਮਾਜ ਸੇਵੀ ਜਸਵੰਤ ਸਿੰਘ ਜਫਰ ਉਚੇਚੇ ਤੌਰ 'ਤੇ ਪੁੱਜੇ | ਹਿੰਦੀ ਵਿਭਾਗ ਦਾ ਪ੍ਰੋਗਰਾਮ ਪ੍ਰੋ. ਨਿਸ਼ੀ ਅਰੋੜਾ ਦੀ ਨਿਗਰਾਨੀ ਵਿਚ ਕਰਵਾਇਆ ਗਿਆ | ਸਮਾਗਮਾਂ ਵਿਚ ਐਨ. ਐਸ. ਐਸ. ਯੂਨਿਟ ਦੀ ਕਨਵੀਨਰ ਪ੍ਰੋ. ਗੀਤਾਂਜਲੀ, ਐਨ. ਸੀ. ਸੀ. ਏਅਰ ਵਿੰਗ ਦੀ ਕੇਅਰ ਟੇਕਰ ਪ੍ਰੋ. ਸਾਰਿਕਾ ਪਰਾਸ਼ਰ ਅਤੇ ਆਰਮੀ ਵਿੰਗ ਦੇ ਏ. ਐਨ. ੳ. ਪ੍ਰੋ. ਨਿਤਿਨ ਸੂਦ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਟੇਜ ਦੀ ਸਾਰੀ ਕਾਰਵਾਈ ਪ੍ਰੋ. ਈਰਾਦੀਪ ਵਲੋਂ ਨਿਭਾਈ ਗਈ |
ਧਰਨੇ 'ਤੇ ਬੈਠੇ ਮੁਲਾਜ਼ਮਾਂ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਲੁਧਿਆਣਾ, (ਸਲੇਮਪੁਰੀ)-ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਮੁਲਾਜ਼ਮ ਆਗੂ ਜਰਨੈਲ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਗੋਬਿੰਦਗੜ੍ਹ ਜੋ ਆਪਣੀ ਨੌਕਰੀ ਬਹਾਲ ਕਰਵਾਉਣ ਲਈ ਅਤੇ ਆਪਣੇ ਮਕਾਨ ਦੀ ਮਾਲਕੀ ਲਈ ਧਰਨਾ ਲਾਈ ਬੈਠੇ ਹਨ | ਅੱਜ ਉਨ੍ਹਾਂ ਨੇ ਧਰਨੇ ਵਾਲੀ ਥਾਂ 'ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਪੈਨਸ਼ਨਰਜ਼ ਜਥੇਬੰਦੀ ਦੇ ਆਗੂ ਮਲਕੀਤ ਸਿੰਘ ਮਾਲੜਾ ਨੇ ਧਰਨਾਕਾਰੀ ਜਰਨੈਲ ਸਿੰਘ ਦੇ ਗਲ ਵਿਚ ਸਿਰੋਪਾ ਪਾਉਂਦਿਆਂ ਕਿਹਾ ਕਿ ਜ਼ਿੰਦਗੀ ਵਿਚ ਇਨਸਾਫ਼ ਲੈਣ ਲਈ ਸੰਘਰਸ਼ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ |
ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਹੋਵੇਗੀ ਮੈਰਾਥਨ
ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸੂਰਮਿਆਂ ਵਲੋਂ ਦਿੱਤੀਆਂ ਸ਼ਹੀਦੀਆਂ ਅਤੇ ਕੁਰਬਾਨੀਆਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਹ ਵਿਚਾਰ ਸ਼ਹੀਦ ਭਗਤ ਸਿੰਘ ਮਾਰਨਿੰਗ ਵਾਕਰ ਸੰਸਥਾ ਦੇ ਪ੍ਰਧਾਨ ਇੰਦਰਜੀਤ ਸਿੰਘ ਰਾਏਪੁਰ ਅਤੇ ਸਕੱਤਰ ਮਨਿੰਦਰ ਸਿੰਘ ਥਿੰਦ ਨੇ ਵੱਡੀ ਗਿਣਤੀ ਵਿਚ ਇੱਕਤਰ ਹੋਏ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ | ਇਸ ਮੌਕੇ ਉਨ੍ਹਾਂ ਨੇ 150 ਕਿਲੋਮੀਟਰ ਸਾਈਕਲ ਚਲਾ ਕੇ ਨੰਗਲ ਤੋਂ ਆਏ ਪ੍ਰਸਿੱਧ ਮੈਰਾਥਨ ਦੌੜਾਕ ਮਲਕੀਤ ਸਿੰਘ ਗਰੇਵਾਲ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੰਸਥਾ ਦੇ ਆਗੂਆਂ ਵਲੋਂ ਸਿਹਤ ਤੰਦਰੁਸਤੀ ਨੂੰ ਲੈ ਕੇ 30 ਅਕਤੂਬਰ ਨੂੰ ਹਾਫ ਮੈਰਾਥਨ ਕਰਵਾਉਣ ਦਾ ਫੈਸਲਾ ਕੀਤਾ | ਇਸ ਮੌਕੇ ਪ੍ਰਸਿੱਧ ਗਾਇਕ ਕੁਲਵਿੰਦਰ ਸਿੰਘ ਸੰਧੂ ਨੇ ਸ਼ਹੀਦਾਂ ਦੀਆਂ ਵਾਰਾਂ ਸੁਣਾਈਆਂ | ਇਸ ਮੌਕੇ ਗੁਲਜ਼ਾਰ ਸਿੰਘ ਪੰਧੇਰ, ਸੰਨੀ ਗਰੇਵਾਲ, ਮਨੀ ਗਰੇਵਾਲ, ਕਮਲ ਗਰੇਵਾਲ, ਮਨਜੀਤ ਸਿੰਘ ਲਾਂਬਾ, ਪਰਮਿੰਦਰ ਫੁੱਲਾਂਵਾਲ, ਮਨਦੀਪ ਰਾਣਾ, ਸੰਨੀ ਅਤੇ ਕਮਲਜੀਤ ਸਿੰਘ ਮਾਠੜੂ ਨੇ ਆਪੋ ਆਪਣੇ ਵਿਚਾਰ ਪੇਸ਼ ਕਰਦਿਆਂ ਸ਼ਹੀਦ ਭਗਤ ਸਿੰਘ ਦੀਆਂ ਯਾਦਾਂ ਨੂੰ ਸਾਂਝਾ ਕੀਤਾ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਆਦਮ ਕੱਦ ਬੁੱਤ ਨੂੰ ਫੁੱਲਾਂ ਦੇ ਹਾਰ ਪਾ ਕੇ ਸਤਿਕਾਰ ਭੇਂਟ ਕੀਤਾ ਗਿਆ |
ਸੁਨੇਤ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਨੌਜਵਾਨ ਸਭਾ ਬੀ ਆਰ ਐਸ ਨਗਰ (ਐਲਾਨ ਬਲਾਕ) ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇੱਥੇ ਮੀਨਾਰ ਏ ਸ਼ਹੀਦਾਂ ਉੱਪਰ ਸਥਾਪਿਤ ਕੀਤੇ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ਨੂੰ ਹਾਰ ਪਹਿਨਾਉਂਦਿਆਂ ,ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ | ਇਸ ਮੌਕੇ ਪ੍ਰਬੰਧਕਾਂ ਵਲੋਂ 2 ਅਕਤੂਬਰ ਦੀ ਰਾਤ ਇੱਥੇ ਹੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਦਰਸਾਂਉਂਦਾ ਨਾਟਕ 'ਛਿਪਣ ਤੋਂ ਪਹਿਲਾਂ' ਖੇਡੇ ਜਾਣ ਦੇ ਪ੍ਰੋਗਰਾਮ ਸੰਬੰਧੀ ਵੀ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ | ਇਸ ਸਮੇਂ ਇਨਕਲਾਬੀ ਮਜ਼ਦੂਰ ਕੇਂਦਰ ਦੇ ਆਗੂ ਕਾ. ਸੁਰਿੰਦਰ ਸਿੰਘ ਦੇਸ਼ ਦੇ ਸਿਆਸਤਦਾਨਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਕੀਤੇ ਜਾ ਰਹੇ ਧ੍ਰੋਹ ਬਾਰੇ ਸਪੱਸ਼ਟ ਕਰਨਗੇ |
ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਸ਼ਹੀਦ ਭਗਤ ਸਿੰਘ ਯੂਥ ਫੈਡਰੇਸ਼ਨ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਗਿਆ | ਇਸ ਮੌਕੇ ਫੈਡਰੇਸ਼ਨ ਵਲੋਂ ਮੁਹਾਲੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ 'ਤੇ ਰੱਖਣ 'ਤੇ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਬੋਲਦਿਆਂ ਫੈਡਰੇਸ਼ਨ ਦੇ ਚੇਅਰਮੈਨ ਸੁਖਮਿੰਦਰ ਸਿੰਘ ਸੁੱਖੀ ਤੇ ਪ੍ਰਧਾਨ ਲਖਬੀਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਇਹ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ | ਇਸ ਮੌਕੇ ਬਲਵਿੰਦਰ ਸਿੰਘ ਰੰਧਾਵਾ, ਜਸਪ੍ਰੀਤ ਛਾਬੜਾ, ਬਲਵਿੰਦਰ ਸਿੰਘ ਬਿੱਟੂ, ਮਨਿੰਦਰ ਰੌਬਿਨ, ਛਿੰਦਰਪਾਲ ਬਾਵਾ, ਜਸਵਿੰਦਰ ਬਿੱਲਾ, ਅਮਰਿੰਦਰ ਸਿੰਘ ਰੋਮੀ, ਬਲਵੰਤ ਸਿੰਘ ਬੰਟੂ, ਜਸਵਿੰਦਰ ਸਿੰਘ, ਪਵਨ ਕੁਮਾਰ, ਤਜਿੰਦਰ ਚਾਨਾ, ਦੀਪਕ ਜੋਸ਼ੀ, ਲਖਵਿੰਦਰ ਲੱਕੀ, ਗੁਰਪ੍ਰੀਤ ਸਿੰਘ, ਦਲੀਪ ਜੋਸ਼ੀ, ਰੋਹਨ ਗੋਗਨਾ, ਪਰਦੀਪ ਸਿੰਘ ਮਿੱਠਾ ਅਤੇ ਫੈਡਰੇਸ਼ਨ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |
ਸ਼ਹੀਦ ਮੋਤੀ ਰਾਮ ਮਹਿਰਾ ਸਕੂਲ
ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐਸ. ਐਸ., ਪ੍ਰਧਾਨ ਬਲਦੇਵ ਸਿੰਘ ਦੁਸਾਂਝ, ਪਿ੍ੰਸੀਪਲ ਹਰਪ੍ਰੀਤ ਸਿੰਘ, ਸੁਖਦੇਵ ਸਿੰਘ ਰਾਜ, ਬਲਦੇਵ ਸਿੰਘ ਲੁਹਾਰਾ ਅਤੇ ਸਮੂਹ ਅਧਿਆਪਕਾਂ ਵਲੋਂ ਸ਼ਰਧਾ ਤੇ ਸਤਿਕਾਰ ਦੇ ਫੁੱਲ ਭੇਟ ਕੀਤੇ |
ਸੰਤ ਈਸ਼ਰ ਸਿੰਘ ਸਕੂਲ
ਸੰਤ ਈਸ਼ਰ ਸਿੰਘ ਪਬਲਿਕ ਸੀਨੀ. ਸਕੈ. ਸਕੂਲ ਈਸ਼ਰ ਨਗਰ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਭਾਸ਼ਣ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੇ, ਦੂਜੇ, ਤੀਜੇ ਦਰਜੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਸ਼ਹੀਦ ਭਗਤ ਸਿੰਘ ਦੇ ਇਤਿਹਾਸ ਨਾਲ ਸਬੰਧਿਤ ਬੱਚਿਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਸਮੂਹ ਵਿਦਿਆਰਥੀ ਅਧਿਆਪਕ ਅਤੇ ਸਮੂਹ ਸਟਾਫ਼ ਹਾਜ਼ਰ ਸੀ |
ਵਾਰਡ ਨੰਬਰ 36 ਪੁਰਾਣੀ ਪੁਲਿਸ ਚੌਕੀ ਵਿਖੇ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਕੌਂਸਲਰ ਹਰਵਿੰਦਰ ਸਿੰਘ ਕਲੇਰ ਵਾਰਡ ਨੰਬਰ 36 ਪੁਰਾਣੀ ਪੁਲਿਸ ਚੌਕੀ ਰੋਡ ਦਫ਼ਤਰ ਵਿਖੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ ਨਾਲ ਮਨਾਇਆ ਗਿਆ | ਇਸ ਮੌਕੇ ਸਰਦਾਰ ਭਗਤ ਸਿੰਘ ਨੂੰ ਫੁੱਲਾਂ ਦੀ ਮਾਲਾ ਭੇਟ ਕਰਕੇ ਕੌਂਸਲਰ ਕਲੇਰ ਨੇ ਬੋਲਦਿਆਂ ਆਖਿਆ ਕਿ ਸਰਦਾਰ ਭਗਤ ਸਿੰਘ ਦੀ ਦੇਸ਼ ਲਈ ਦਿੱਤੀ ਕੁਰਬਾਨੀ ਨਾਲ ਅੱਜ ਅਸੀਂ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ | ਇਸ ਮੌਕੇ ਬਲਵਿੰਦਰ ਸਿੰਘ ਰੰਧਾਵਾ, ਸਿਮਰਜੀਤ ਸਿੰਘ ਬਿਰਦੀ, ਹਰਮਿੰਦਰ ਸਿੰਘ ਹੀਰਾ, ਪ੍ਰਧਾਨ ਬੂਟਾ ਸਿੰਘ, ਬੀਜੇ ਬਾਬਾ, ਇਕਬਾਲ ਸਿੰਘ ਪਾਲੀ, ਇੰਦਰਜੀਤ ਸਿੰਘ ਬਿਰਦੀ, ਜਗਜੀਤ ਸਿੰਘ ਲੱਖਣਪਾਲ, ਕੁਲਬੀਰ ਸਿੰਘ, ਕੁਲਦੀਪ ਸਿੰਘ, ਮੰਨਿਦਰ ਸਿੰਘ ਰੋਬਿਨ, ਜਸਪ੍ਰੀਤ ਸਿੰਘ ਜੱਜ, ਬਲਵਿੰਦਰ ਸਿੰਘ ਬਿੱਟੂ, ਕਰਮਜੀਤ ਸਿੰਘ ਵਰੁਣ, ਅਮਰਿੰਦਰ ਸਿੰਘ ਰੋਮੀ, ਅਮਨ, ਤਰਸੇਮ ਸਿੰਘ, ਜਿੰਦਰ ਸਿੰਘ, ਗੁਲਾਬ ਸਿੰਘ, ਹਨੀ ਸਿੰਘ ਅਤੇ ਹੋਰ ਵੀ ਹਾਜ਼ਰ ਸਨ |
ਸ. ਭਗਤ ਸਿੰਘ ਅਤੇ ਸਾਥੀਆਂ 'ਚ ਦੇਸ਼ ਭਗਤੀ ਦਾ ਜਜ਼ਬਾ ਸੀ-ਸੰਘਰਸ਼ ਕਮੇਟੀ
ਲਾਡੋਵਾਲ, (ਬਲਬੀਰ ਸਿੰਘ ਰਾਣਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਸਾਥੀਆਂ ਵਿਚ ਦੇਸ਼ ਭਗਤੀ ਦਾ ਅਥਾਹ ਜਜ਼ਬਾ ਸੀ,ਉਹ ਦੇਸ਼ ਵਾਸੀਆਂ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦੀ ਦਿਵਾਉਣਾ ਚਾਹੁੰਦੇ ਸਨ,ਜਿਸ ਕਰ ਕੇ ਉਨ੍ਹਾਂ ਸਾਡੀ ਖਾਤਰ ਆਪਣੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ | ਇਹ ਵਿਚਾਰ ਕਾਰਕਸ ਪਲਾਂਟ ਰਸੂਲਪੁਰ ਦੀ ਵਿਰੋਧੀ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਸੁਖਮਿੰਦਰ ਸਿੰਘ ਮਾਂਗਟ ਬਲਾਕ ਪ੍ਰਧਾਨ, ਹਰਿੰਦਰ ਸਿੰਘ ਕਿਸਾਨ ਆਗੂ ਡਕੌਂਦਾ, ਸੰਤੋਖ ਸਿੰਘ ਖ਼ਾਲਸਾ ਇਕਾਈ ਪ੍ਰਧਾਨ ਡਕੋਂਦਾ, ਬਲਵੰਤ ਸਿੰਘ ਅਤੇ ਬੇਅੰਤ ਸਿੰਘ ਬਾਣੀਏਵਾਲ ਇਕਾਈ ਪ੍ਰਧਾਨ ਡਕੋਂਦਾ, ਹਾਕਮ ਸਿੰਘ ਭੱਟੀਆਂ, ਸਰਪੰਚ ਗੁਰਦੇਵ ਸਿੰਘ ਐਡਵੋਕੇਟ, ਮੋਹਨ ਵਿਰਦੀ ਪ੍ਰਧਾਨ ਡਾ. ਅੰਬੇਦਕਰ ਮੰਚ, ਸੁਸਾਇਟੀ ਪ੍ਰਧਾਨ ਰਘਵੀਰ ਸਿੰਘ ਗਿੱਲ, ਪ੍ਰਧਾਨ ਭੁਪਿੰਦਰ ਸਿੰਘ ਮਾਂਗਟ, ਸਰਪੰਚ ਹਰਦੀਪ ਸਿੰਘ ਲੱਕੀ ਖੈਹਿਰਾ ਬੇਟ, ਸਰਪੰਚ ਸੁੱਚਾ ਸਿੰਘ ਰਸੂਲਪੁਰ ਅਤੇ ਬਲਵੀਰ ਸਿੰਘ ਚੱਠਾ ਆਦਿ ਨੇ ਭਰਵੇਂ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ | ਇਸ ਮੌਕੇ ਗਾਇਕ ਮਿੰਨੀ ਮਾਣਕ ਪੁੜੈਣ ਅਤੇ ਅਮਰੀਕ ਸਿੰਘ ਨੇ ਸ਼ਹੀਦ-ਇੇ-ਆਜ਼ਮ ਸ. ਭਗਤ ਸਿੰਘ ਜੀ ਦੀਆਂ ਵਾਰਾਂ ਗਾ ਕੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ | ਇਲ ਮੌਰੇ ਸਰਪੰਚ ਇੰਦਰ ਸਿੰਘ ਰਜਾਪੁਰ, ਸਰਪੰਚ ਸਤਨਾਮ ਸਿੰਘ ਚਾਹੜ, ਸਰਪੰਚ ਰਾਜਿੰਦਰ ਸਿੰਘ, ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ ਖਹਿਰਾ ਬੇਟ, ਮਲੂਕ ਸਿੰਘ, ਡਾ. ਰੂਪ ਸਿੰਘ, ਸਤਨਾਮ ਸਿੰਘ ਗੋਰਸੀਆਂ, ਸਵਰਨ ਸਿੰਘ ਚਾਹੜ, ਪਰਗਟ ਸਿੰਘ ਇਯਾਲੀ (ਸਾਰੇ ਸਾਬਕਾ ਸਰਪੰਚ) ਡਾ. ਸੰਤੋਖ ਸਿੰਘ, ਪ੍ਰਧਾਨ ਬਲਵੰਤ ਸਿੰਘ, ਲਖਵੀਰ ਸਿੰਘ ਰਸੂਲਪੁਰ, ਜਸਪਾਲ ਸਿੰਘ ਜੱਸਾ ਨੂਰਪੁਰਬੇਟ, ਹਰਬੰਸ ਸਿੰਘ ਬੀਰਮੀ, ਅਮਰੀਕ ਸਿੰਘ, ਬਲਵੰਤ ਸਿੰਘ ਰਸੂਲਪੁਰ, ਜਗਦੇਵ ਸਿੰਘ ਫੌਜੀ, ਰਣਜੀਤ ਸਿੰਘ ਰਸੂਲਪੁਰ, ਗੁਰਮੁਖ ਸਿੰਘ ਸਾਬਕਾ ਜੇ.ਈ, ਮਨਜੀਤ ਸਿੰਘ ਖਾਨਪੁਰੀਆ, ਸੁਖਜਿੰਦਰ ਸਿੰਘ ਗਿੱਲ, ਅਮਰਜੀਤ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |
ਢੰਡਾਰੀ ਕਲਾਂ, 28 ਸਤੰਬਰ (ਪਰਮਜੀਤ ਸਿੰਘ ਮਠਾੜੂ)-ਪਿਛਲੇ ਦਿਨੀਂ ਈਸਟਮੈਨ ਚੌਕ ਤੋਂ ਕੰਗਣਵਾਲ ਤੱਕ ਸੜਕ ਬਣਾਉਣ ਦਾ ਉਦਘਾਟਨ ਹਲਕਾ ਦੱਖਣੀ ਦੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਵਲੋਂ ਕੀਤਾ ਗਿਆ | ਬਰਸਾਤ ਦੇ ਦਿਨਾਂ ਵਿਚ ਭਾਰੀ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਥਾਣਾ ਬਸਤੀ ਜੋਧੇਵਾਲ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਅਨੁਸਾਰ ਲੜਕੀ ਦੀ ਹਮਾਇਤ 'ਤੇ ਸ਼ਿਵ ਸੈਨਾ ਵਲੋਂ ਵੀ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਨੂਰਵਾਲਾ ਰੋਡ ਦੀ ਰਹਿਣ ਵਾਲੀ ਆਰਤੀ ਰਾਣੀ ਦੀ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕਿ੍ਸ਼ਨ ਕੁਮਾਰ ਬਾਵਾ ਨੂੰ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਬਾਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ-ਕਮ-ਨੋਡਲ ਅਫ਼ਸਰ ਆਧਾਰ ਐਨਰੋਲਮੈਂਟ ਰਾਹੁਲ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਆਧਾਰ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸਿਖਲਾਈ ਲੈਣ ਵਾਲੇ ਉੱਦਮੀ ਅਮਨਦੀਪ ਸ੍ਰੀਵਾਸਤਵ ਨੂੰ ਮੈਨੇਜ ਹੈਦਰਾਬਾਦ ਵਲੋਂ ਕਰਵਾਏ ਗਏ ਸੰਮੁਨਤੀ ਐਗਰੀ ਸਟਾਰਟ-ਅੱਪ ਐਵਾਰਡ 2022 ਵਿਚ ਪੰਜਾਬ ਰਾਜ ਤੋਂ ਹਿੱਸਾ ਲਿਆ | ਇਸ ਸਮਾਗਮ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਸ਼ਰਨਪਾਲ ਸਿੰਘ ਮੱਕੜ ਪ੍ਰਧਾਨ 'ਆਪ' ਲੁਧਿਆਣਾ ਸ਼ਹਿਰੀ ਦੇ ਸਨਮਾਨ 'ਚ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਦੇ ਬੱਚਿਆਂ ਨੇ ਪੰਜਾਬ ਸਕੂਲ ਗੇਮਜ਼ ਤਹਿਤ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਵਿਚ ਸੋਨ, ਚਾਂਦੀ ਅਤੇ ਤਾਂਬੇ ਦੇ ਤਗਮੇ ਜਿੱਤ ਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਾਕੇਸ਼ ਕੁਮਾਰ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਕਲਾਂ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਲਵੀ ਸ਼ਰਮਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਲਵੀ ...
ਢੰਡਾਰੀ ਕਲਾਂ, 28 ਸਤੰਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 'ਚ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਰਾਜਵੰਤ ਸਿੰਘ ਨੇ ਢੰਡਾਰੀ ਕਲਾਂ ਵਿਖੇ ਥ੍ਰੀ ਵੀਲ੍ਹਰ ਟੈਂਪੂ ਸਟੈਂਡ ਦਾ ਉਦਘਾਟਨ ਕੀਤਾ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਤਰਲੋਕ ਸਿੰਘ, ਸੈਕਟਰੀ ਕਰਮਜੀਤ ਸਿੰਘ ...
ਢੰਡਾਰੀ ਕਲਾਂ, 28 ਸਤੰਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਦੇ ਐਸ. ਸੀ. ਭਾਈਚਾਰੇ ਨੇ ਐਸ. ਸੀ. ਡਿਪਾਰਟਮੈਂਟ (ਕਾਂਗਰਸ) ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਕਿ੍ਪਾਲ ਸਿੰਘ ਪਾਲਾ ਢੰਡਾਰੀ ਦੀ ਅਗਵਾਈ ਵਿਚ ਅਹਿਮ ਬੈਠਕ ਕੀਤੀ | ਮੀਟਿੰਗ ਵਿਚ ਵੱਡੀ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਰਤੀ ਚੌਕ ਨੇੜੇ ਸਥਿਤ ਵਿਸ਼ਵ ਬਾਰ ਬੀ. ਕਿਊ. ਰੈਸਟੋਰੈਂਟ ਵਿਚ ਦੋ ਬੱਚੇ ਦੁਲਹਨ ਦੀ ਮਾਤਾ ਦਾ ਬੈਗ ਚੋਰੀ ਕਰਕੇ ਫ਼ਰਾਰ ਹੋ ਗਏ | ਬੈਗ 'ਚ ਲੱਖਾਂ ਰੁਪਏ ਬੂੰਦਾ ਗਹਿਣੇ ਅਤੇ ਹੋਰ ਸਾਮਾਨ ਸੀ | ਜਾਣਕਾਰੀ ਅਨੁਸਾਰ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਵਾਲੇ 2 ਪ੍ਰਾਪਰਟੀ ਡੀਲਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਰਿੰਦਾਵਨ ਰੋਡ ਦੇ ...
-ਜਤਿੰਦਰ ਭੰਬੀ ਭਾਮੀਆਂ ਕਲਾਂ, 28 ਸਤੰਬਰ -ਵਾਤਾਵਰਨ ਪ੍ਰਦੂਸ਼ਣ ਅਤੇ ਸਤਲੁਜ ਦਰਿਆ ਦਾ ਪਾਣੀ ਪ੍ਰਦੂਸ਼ਿਤ ਹੋਣ ਦੇ ਡਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੁੱਝ ਬੁੱਧੀਜੀਵੀ ਲੋਕਾਂ ਦੀ ਮੰਗ 'ਤੇ ਹਲਕਾ ਸਾਹਨੇਵਾਲ ਦੇ ਬੇਟ ਇਲਾਕੇ 'ਚ ਲਗਭਗ ਸਾਢੇ 8 ਸੌ ਕਰੋੜ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਸੰਬੰਧੀ ਸਵੇਰ ਦੀ ਪ੍ਰਾਰਥਨਾ ਸਭਾ 'ਚ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੌਰਾਨ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਸਲਾਹ ਦਿੱਤੀ ਹੈ ਕਿ ਉਹ 'ਆਪ' ਦੇ ਇਸ ਸਟੈਂਡ ਜਾਂ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਵੀ ਹਨ, ਉਨ੍ਹਾਂ ਨੂੰ ਆਪਣਾ ਸੰਪਰਕ ਨੰਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕਰਨਾ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਪਣੀ ਲੜਕੀ ਨੂੰ ਮਿਲ ਕੇ ਦਿੱਲੀ ਹਵਾਈ ਅੱਡੇ ਤੋਂ ਬੱਸ 'ਚ ਸਵਾਰ ਹੋ ਕੇ ਅੰਮਿ੍ਤਸਰ ਲਈ ਰਵਾਨਾ ਹੋਣ ਵਾਲੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਅੰਮਿ੍ਤਸਰ ਦਾ ਕਿਰਾਇਆ ਲੈਣ ਦੇ ਬਾਵਜੂਦ ਲੁਧਿਆਣਾ ਬੱਸ ਅੱਡੇ 'ਤੇ ਉਤਾਰ ਦਿੱਤਾ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੱਕੜ ਕਾਲੋਨੀ ਵਿਚ ਸ਼ੱਕੀ ਹਾਲਤ 'ਚ ਇਕ ਨਾਬਾਲਗ ਲੜਕੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸ਼ਬਨਮ ਖਾਤੂਨ ਵਜੋਂ ਕੀਤੀ ਗਈ ਹੈ | ਉਹ ਮੂਲ ਰੂਪ ਵਿਚ ...
ਲੁਧਿਆਣਾ, 28 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ, ਸਮਾਜਸੇਵਕ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੋਵੀ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਗੰਨੇ ਦੇ ਬੋਤਲਬੰਦ ਰਸ ਦੀ ਤਕਨਾਲੋਜੀ ਦੇ ਵਪਾਰੀਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਮੈਸਰਜ਼ ਜਾਵੇਦ ਐਂਟਰਪ੍ਰਾਈਜ਼ਿਜ਼ ਪਿੰਡ ਜੌਕਤੀਆ ਜ਼ਿਲ੍ਹਾ ਪੱਛਮੀ ਚੰਪਾਰਨ ਬਿਹਾਰ ਨਾਲ ਇਕ ਸਮਝੌਤਾ ਸਹੀਬੱਧ ਕੀਤਾ ...
ਲੁਧਿਆਣਾ, 28 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਅੱਜ ਨਾਜਾਇਜ਼ ਕਬਜ਼ੇ ਹਟਾਉਣ ਲਈ ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ਵਿਚ ਜ਼ੋਰਦਾਰ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ | ਨਗਰ ਨਿਗਮ ਦੀ ਜ਼ੋਨ-ਡੀ ਦੀ ...
ਢੰਡਾਰੀ ਕਲਾਂ, 28 ਸਤੰਬਰ (ਪਰਮਜੀਤ ਸਿੰਘ ਮਠਾੜੂ)-ਜੀ. ਆਰ. ਪੀ. ਚੌਕੀ ਵਿਚ ਤਾਇਨਾਤ ਏ. ਐਸ. ਆਈ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੱਛਮ ਐਕਸਪ੍ਰੈਸ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | 18 ਤੋਂ 20 ਸਾਲ ਦੀ ਉਮਰ ਵਾਲੇ ਇਸ ਵਿਅਕਤੀ ਦੀ ਸ਼ਨਾਖ਼ਤ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਸੋਮਵਾਰ ਦੀ ਰਾਤ ਫ਼ੈਕਟਰੀ ਵਿਚ ਚੋਰੀ ਦੌਰਾਨ ਵਰਕਰ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਪੁਲਿਸ ਕਮਿਸ਼ਨਰ ਡਾ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX