ਚੰਡੀਗੜ੍ਹ, 28 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 34 ਸਥਿਤ ਮਿਲਕਫੈੱਡ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਉੱਘੇ ਨੇਤਾ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਬਤੌਰ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵਲੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਬਿਠਾਉਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ | ਇਸ ਮੌਕੇ ਦੀ ਇਹ ਵਿਸ਼ੇਸ਼ਤਾ ਬਣੀ ਕਿ ਇਸ ਸਮਾਰੋਹ 'ਚ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਸਮਾਜ ਸੇਵੀ, ਰਾਜਨੀਤਕ, ਲੇਖਕ, ਗਾਇਕ ਤੇ ਹੋਰ ਫ਼ਨਕਾਰਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਚੇਅਰਮੈਨ ਸ਼ੇਰਗਿੱਲ ਦੇ ਪਿਤਾ ਤੇ ਸਾਬਕਾ ਮੈਂਬਰ ਐਸ.ਜੀ.ਪੀ.ਸੀ ਸ. ਭਜਨ ਸਿੰਘ ਸ਼ੇਰਗਿੱਲ, ਆਮ ਆਦਮੀ ਪਾਰਟੀ ਦੇ ਉੱਘੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਸ਼ੇਰਗਿੱਲ ਦੇ ਪਰਿਵਾਰ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਰੂਬੀ ਸ਼ੇਰਗਿੱਲ, ਫ਼ਤਿਹ ਇਮਾਨ ਸਿੰਘ ਸ਼ੇਰਗਿੱਲ, ਜੱਸ ਕੌਰ ਦੇ ਨਾਲ ਪ੍ਰਦੀਪ ਮਲਹੋਤਰਾ, ਚਰਨਜੀਤ ਕੌਰ ਦਿਓਲ, ਸੁਖਪਾਲ ਸਿੰਘ ਸੁੱਖੀ, ਜਸਵਿੰਦਰ ਭੁੱਲਰ, ਰਣਜੀਤ ਬਰਾੜ, ਜਗਤਾਰ ਸਿੰਘ ਘੜੂੰਆਂ ਤੋਂ ਇਲਾਵਾ ਪ੍ਰਸਿੱਧ ਹਾਸਰਸ ਕਲਾਕਾਰ ਬਾਲ ਮੁਕੰਦ ਸ਼ਰਮਾ, ਗਾਇਕ ਭੂਪਿੰਦਰ ਬੱਬਲ, ਓਮਿੰਦਰ ਓਮਾ, ਅਵਤਾਰ ਸਿੰਘ, ਮੇਜਰ ਸਿੰਘ ਸ਼ੇਰਗਿੱਲ, ਓਮਾ, ਹਰੀਸ਼ ਕੌਸ਼ਲ ਅਤੇ 'ਆਪ' ਦੇ ਆਗੂ ਤੇ ਨਗਰ ਨਿਗਮ ਪਟਿਆਲਾ ਦੇ ਚੇਅਰਮੈਨ ਜੱਸੀ ਲੋਹੀਆ ਵਾਲੇ ਨੇ ਸ਼ਿਰਕਤ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਵਧਾਈਆਂ ਦਿੱਤੀਆਂ | ਇਸੇ ਦੌਰਾਨ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਵਲੋਂ ਵੀ ਫੁੱਲਾਂ ਦਾ ਗੁਲਦਸਤਾ ਦੇ ਕੇ ਵਰਿੰਦਰ ਸਿੰਘ ਸ਼ੇਰਗਿੱਲ ਦਾ ਮਹਿਕਮੇ ਦੇ ਦਫ਼ਤਰ ਪੁੱਜਣ 'ਤੇ ਭਰਵਾਂ ਸੁਆਗਤ ਕੀਤਾ ਗਿਆ | ਸਮਾਰੋਹ ਦੌਰਾਨ ਡਾ. ਗੁਰਦੀਪ ਕੌਰ ਨੇ ਸ. ਸ਼ੇਰਗਿੱਲ ਦਾ ਲੱਡੂ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਮ ਆਦਮੀ ਪਾਰਟੀ ਦੇ ਮਿਹਨਤੀ ਆਗੂ ਹਨ ਜੋ ਲਗਨ ਨਾਲ ਸਮਾਜ ਲਈ ਤੇ ਪਾਰਟੀ ਲਈ ਚੰਗਾ ਕੰਮ ਕਰਨਾ ਲੋਚਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਸਰਕਾਰ ਨੂੰ ਹਮੇਸ਼ਾ ਚੰਗੀਆਂ ਆਸਾਂ ਰਹਿਣਗੀਆਂ ਤੇ ਮਿਹਨਤ ਤੇ ਲਗਨ ਨਾਲ ਇਸ ਅਦਾਰੇ ਦੇ ਜ਼ਰੀਏ ਪੰਜਾਬ ਦੇ ਲੋਕਾਂ, ਮਜ਼ਦੂਰਾਂ ਤੇ ਕਿਸਾਨਾਂ ਲਈ ਹੋਰ ਸ਼ਿੱਦਤ ਨਾਲ ਕੰਮ ਕਰਦੇ ਰਹਿਣਗੇ | ਇਸ ਮੌਕੇ 'ਤੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੋ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਪੂਰੀਆਂ ਕਰਨਗੇ | ਸਮਾਗਮ ਦੌਰਾਨ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਧਰਮ ਪਤਨੀ ਜਸਵੰਤ ਕੌਰ, ਬਲਰਾਜ ਗਿੱਲ, ਇੰਦਰਜੀਤ ਕੌਰ, ਦੀਪ ਕੰਵਲ, ਸਮਾਜ ਸੇਵੀ ਤੇ ਰਾਜਨੀਤਕ ਆਗੂ ਅਕਵਿੰਦਰ ਸਿੰਘ ਗੋਸਲ, ਜੀ.ਐਸ ਚੀਨਾ, ਸੁਭਾਸ਼ ਸ਼ਰਮਾ, ਡਿੰਪੀ ਸਿੱਧੂ, ਬੇਅੰਤ ਕੌਰ, ਦਿਲਬਾਗ ਸਿੰਘ ਅਤੇ ਬਲਵਿੰਦਰ ਧਨੌਦਾ ਆਦਿ ਤੋਂ ਇਲਾਵਾ ਹੋਰ ਵੀ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ |
ਚੰਡੀਗੜ੍ਹ, 28 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇੱਥੇ ਡੱਡੂਮਾਜਰਾ ਡੰਪਸਾਈਟ ਵਿਖੇ ਲੈਗੇਸੀ ਰਹਿੰਦ-ਖੂੰਹਦ ਦੀ ਬਾਇਓ ਮਾਈਨਿੰਗ ਅਤੇ ਲੈਂਡ ਰਿਕਵਰੀ ਦੇ ਪ੍ਰਾਜੈਕਟ ਦਾ ਉਦਘਾਟਨ ...
ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਪੂਰਾ ਦਿਨ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਵਿਚ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ...
ਚੰਡੀਗੜ੍ਹ, 28 ਸਤੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿਚ ਰਾਮ ਲੀਲ੍ਹਾ ਨੂੰ ਦੇਖਣ ਲਈ ਹਰ ਉਮਰ ਦੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਯੁਵਾ ਵਿਕਾਸ ਰਾਮ ਲੀਲਾ ਤੇ ਦੁਸ਼ਹਿਰਾ ਕਮੇਟੀ ਧਨਾਸ ਵਲੋਂ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਣ ਦੀ ਅਗਵਾਈ 'ਚ ਸੰਸਥਾ ਦੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਦੇ ਸੰਬੰਧ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ...
ਚੰਡੀਗੜ੍ਹ, 28 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੀ ਜ਼ਿੰਦਗੀ ਦੇ ਅਣਛੋਹੇ ਪਲਾਂ ਤੇ ਘਟਨਾਵਾਂ ਦੀ ਗੱਲ ਕਰਦੇ ਸੰਜੀਵਨ ਸਿੰਘ ਵਲੋਂ ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਖਰੀਫ਼ ਮਾਰਕਟਿੰਗ ਸੈਸ਼ਨ 2022-23 ਦੌਰਾਨ ਝੋਨਾ ਦੀ ਬਿਨਾਂ ਰੁਕਾਵਟ ਅਤੇ ਸੁਚਾਰੂ ਖਰੀਦ ਸੰਚਾਲਨ ਲਈ ਪ੍ਰਸ਼ਾਸਨਿਕ ਸਕੱਤਰਾਂ ਨੂੰ ਜ਼ਿਲ੍ਹਾ ਇੰਚਾਰਜ ਵਜੋਂ ਤੈਨਾਤ ਕੀਤਾ ਹੈ | ਉਹ ਅਧਿਕਾਰੀ ਨਿੱਜੀ ...
ਚੰਡੀਗੜ੍ਹ, 28 ਸਤੰਬਰ (ਨਵਿੰਦਰ ਸਿੰਘ ਬੜਿੰਗ)-ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਮੌਕੇ ਸੁਸਾਇਟੀ ਦੇ ਸਮੂਹ ...
ਚੰਡੀਗੜ੍ਹ, 28 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਨੌਜਵਾਨਾਂ ਦੇ ਲਈ ਪ੍ਰੇਰਣਾ ਸਰੋਤ ਦੱਸਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ 'ਤੇ ਹਰਿਆਣਾ ਤੇ ...
ਚੰਡੀਗੜ੍ਹ, 28 ਸਤੰਬਰ (ਨਵਿੰਦਰ ਸਿੰਘ ਬੜਿੰਗ)-ਸਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 40 ਵਿਚ ਸਮਾਜ ਅਧਿਐਨ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵਦੇਸੀ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਮਕਸਦ ਨਾਲ ਸਕੂਲ ਵਿਚ ਵੱਖ-ਵੱਖ ਗਤੀਵਿਧੀਆ ਕਰਵਾਈਆਂ ...
ਚੰਡੀਗੜ੍ਹ, 28 ਸਤੰਬਰ (ਐਨ. ਐਸ. ਪਰਵਾਨਾ)-ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਗੋਆ ਮੁਕਤੀ ਅੰਦੋਲਨ ਵਿਚ ਸ਼ਹੀਦ ਹੋਏ ਸ. ਕਰਨੈਲ ਸਿੰਘ ਬੈਨੀਪਾਲ ਦੀ ਵੀਰਤਾ ਦਾ ਸਨਮਾਨ ਕਰਨ ਲਈ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਬਡੌਲਾ ਪਿੰਡ ਪਹੁੰਚ ਕੇ ਉਨ੍ਹਾਂ ਦੀ ਪਤਨੀ ...
ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ 20 ਨਵੇਂ ਮਾਮਲੇ ਸਾਹਮਣੇ ਆਏ ਤੇ 34 ਮਰੀਜ਼ ਸਿਹਤਯਾਬ ਹੋਏ | ਅੱਜ ਜਿਹੜੇ ਜ਼ਿਲਿ੍ਹਆਂ ਵਿਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ ਵਿੱਚੋਂ ਬਠਿੰਡਾ ਤੋਂ 5, ਅੰਮਿ੍ਤਸਰ ਤੋਂ 4, ਫਾਜ਼ਿਲਕਾ ਤੇ ਐਸ.ਏ.ਐਸ ਨਗਰ ਤੋਂ 3-3, ਸ੍ਰੀ ...
ਚੰਡੀਗੜ੍ਹ, 28 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਕਰੀਬ ਇਕ ਲੱਖ ਦੀ ਧੋਖਾਧੜੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-7/ਬੀ ਦੇ ਰਹਿਣ ਵਾਲੇ ਰਾਜਮਲ ਨੇ ...
ਚੰਡੀਗੜ੍ਹ, 28 ਸਤੰਬਰ (ਤਰੁਣ ਭਜਨੀ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬੀਤੀ 15 ਸਤੰਬਰ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵਲੋਂ ਜਾਰੀ ਕਾਰਨ ਦੱਸੋ ਨੋਟਿਸ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦਿਆਂ ਇਸ ਨੋਟਿਸ ਨੂੰ ਗੈਰ-ਕਾਨੂੰਨੀ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਇਕ ਸਾਈਕਲ ਰੈਲੀ ਅਤੇ ਰਨ ਫਾਰ ਫਰੀਡਮ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਭਾਗ ਲਿਆ ਗਿਆ | ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ...
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਬਿਨਾਂ ਲਾਇਸੰਸ 'ਤੇ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਦੇ ਮਾਮਲੇ 'ਚ ਵੀਜਾ ਮਾਸਟਰ ਸਲਿਊਸ਼ਨਜ਼ ਨਾਂਅ ਦੀ ਕੰਪਨੀ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਪਛਾਣ ਰਾਹੁਲ ਅੱਤਰੀ ...
ਲਾਲੜੂ, 28 ਸਤੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਵੱਡੇ ਉਦਯੋਗਿਕ ਘਰਾਣੇ ਨਾਹਰ ਗਰੁੱਪ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕਰੀਬ 11 ਲੱਖ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਕਥਿਤ ਦੋਸ਼ੀਆਂ 'ਚ ਕੰਪਨੀ ਦਾ ...
ਡੇਰਾਬੱਸੀ, 28 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਦੀ ਇਕ ਨਾਬਾਲਗ ਲੜਕੀ ਨਾਲ ਮੋਰਨੀ ਸਥਿਤ ਹੋਟਲ ਵਿਖੇ ਸਮੂਹਿਕ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਗਰਭਵਤੀ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਡੇਰਾਬੱਸੀ ਵਿਖੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਕਾਰ 'ਚੋਂ ਨਕਦੀ, ਮੋਬਾਈਲ, ਲੈਪਟਾਪ ਸਮੇਤ ਹੋਰ ਜ਼ਰੂਰੀ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ-379 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਸੱਚਪ੍ਰੀਤਪਾਲ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਪਿੰਡ ਲਖਨੌਰ ਦੀ ਰਵਿਦਾਸ ਧਰਮਸ਼ਾਲਾ ਅਤੇ ਪ੍ਰਾਇਮਰੀ ਸਕੂਲ ਲਈ 5-5 ਲੱਖ ਰੁ. ਦੀ ਗ੍ਰਾਂਟ ਦੇਣ ਬਦਲੇ ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਵਲੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਅੰਦਰ ਸੋਨੇ ਦੇ ਗਹਿਣਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਗ੍ਰਾਹਕਾਂ ਦੀ ਸਹੂਲਤ ਲਈ ਸਥਾਨਕ ਫੇਜ਼-3ਬੀ2 ਵਿਚਲੇ 'ਪਵਿੱਤਰਾ ਜਵੈਲਰਜ਼' ਦੇ ਮਾਲਕਾਂ ਵਲੋਂ ਗਹਿਣਿਆਂ ਦੀ ਬਣਵਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX