ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  1 day ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  1 day ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  1 day ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  1 day ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  1 day ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  1 day ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  1 day ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  1 day ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਰੂਪਨਗਰ

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਫੁੱਲ ਮਾਲਾਵਾਂ ਕੀਤੀਆਂ ਭੇਟ, ਕੱਢੀਆਂ ਸਾਈਕਲ ਰੈਲੀਆਂ, ਵੱਖ-ਵੱਖ ਥਾਂਵਾਂ 'ਤੇ ਲਗਾਏ ਬੂਟੇ
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰੇ੍ਹਗੰਢ ਡਾ. ਸੰਦੀਪ ਗਰਗ ਆਈ.ਪੀ.ਐਸ. ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਦੀ ਅਗਵਾਈ ਵਿਚ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਈ ਗਈ | ਇਸ ਮੌਕੇ ਪੁਲਿਸ ਲਾਈਨਜ਼ ਵਿਖੇ ਸਾਂਝ ਕਮਿਊਨਿਟੀ ਮੈਂਬਰਾਂ ਦੇ ਇਕੱਠ ਵਿੱਚ ਇੱਕ ਛੋਟੇ ਬੱਚੇ ਕੋਲੋਂ ਕੇਕ ਕਟਵਾ ਕੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਅਤੇ ਦੇਸ਼ ਪ੍ਰੇਮ ਦੇ ਜਜ਼ਬੇ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਾਂਝ ਕਮੇਟੀ ਰੂਪਨਗਰ ਵਲੋਂ ਸਮਾਜ ਭਲਾਈ ਪ੍ਰੋਗਰਾਮ ਤਹਿਤ 50 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡ ਕੇ ਲੋਕ ਸੇਵਾ ਦੇ ਕੰਮਾਂ ਦੀ ਅਰੰਭਤਾ ਕੀਤੀ ਗਈ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਬੋਲਦਿਆਂ ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰੇ ਦੇਸ਼ ਲਈ ਦਿੱਤੀ ਵੱਡੀ ਕੁਰਬਾਨੀ ਅੱਜ ਵੀ ਦੇਸ਼ ਵਾਸੀਆਂ ਲਈ ਪੇ੍ਰਰਨਾ ਸਰੋਤ ਹੈ ਅਤੇ ਭਵਿੱਖ ਵਿੱਚ ਵੀ ਇਹ ਨੌਜਵਾਨਾਂ ਨੂੰ ਦੇਸ਼ ਖ਼ਾਤਰ ਮਰ ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ | ਇਸ ਮੌਕੇ ਰਾਜਪਾਲ ਸਿੰਘ ਕਪਤਾਨ ਪੁਲਿਸ (ਸਥਾਨਕ), ਮਨਵਿੰਦਰਵੀਰ ਸਿੰਘ, ਕਪਤਾਨ ਪੁਲਿਸ, ਤਲਵਿੰਦਰ ਸਿੰਘ ਉਪ ਕਪਤਾਨ ਪੁਲਿਸ, ਗੁਰਮੀਤ ਸਿੰਘ ਉਪ ਕਪਤਾਨ ਪੁਲਿਸ ਅਤੇ ਜਤਿੰਦਰਜੀਤ ਸਿੰਘ ਉਪ ਕਪਤਾਨ ਪੁਲਿਸ ਸਮੇਤ ਜ਼ਿਲ੍ਹਾ ਹੈੱਡ ਕੁਆਰਟਰ ਤੇ ਤਾਇਨਾਤ ਸਮੂਹ ਪੁਲਿਸ ਅਫ਼ਸਰਾਂ ਨੇ ਸ਼ਿਰਕਤ ਕੀਤੀ | ਸਾਂਝ ਕਮਿਊਨਿਟੀ ਮੈਂਬਰ ਯੋਗੇਸ਼ ਮੋਹਨ ਪੰਕਜ, ਡਾ. ਅਜਮੇਰ ਸਿੰਘ, ਰਾਮ ਕੁਮਾਰ, ਸ਼ਿਵ ਕੁਮਾਰ, ਭਗਵੰਤ ਕੌਰ, ਸ਼੍ਰੀਮਤੀ ਕਿਰਨਪ੍ਰੀਤ ਕੌਰ ਗਿੱਲ ਆਦਿ ਨੇ ਇਸ ਮੌਕੇ ਤੇ ਹਾਜ਼ਰ ਹੋ ਕੇ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਟ ਕੀਤੇ | ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਰਾਜਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਪੁਲਿਸ ਵਲੋਂ ਜਿੱਥੇ ਆਮ ਲੋਕਾਂ ਨੂੰ ਪੁਲਿਸ ਨਾਲ ਸਬੰਧਿਤ ਸੇਵਾਵਾਂ ਆਸਾਨੀ ਨਾਲ ਦੇਣ ਦੀ ਸਹੂਲਤ ਹੈ ਉੱਥੇ ਹੁਣ ਸਮਾਜ ਸੇਵਾ ਲਈ ਵੀ ਕਾਰਜ ਅਰੰਭੇ ਗਏ ਹਨ | ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਸਾਂਝ ਕਮਿਊਨਿਟੀ ਮੈਂਬਰਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ |

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਰਾਸਤ-ਏ-ਖ਼ਾਲਸਾ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ, ਜਿਸ ਲਈ ਸਾਨੂੰ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਬਾਰਾਂ ਟਾਇਰੀ ਟੈਂਕਰ ਚੋਰੀ, ਭਾਲ ਜਾਰੀ

ਭਰਤਗੜ੍ਹ, 28 ਸਤੰਬਰ (ਜਸਬੀਰ ਸਿੰਘ ਬਾਵਾ)-ਅੱਜ ਤੜਕਸਾਰ ਕਰੀਬ 2:15 ਵਜੇ ਕੌਮੀ ਮਾਰਗ 'ਤੇ ਪਾਇਨੀਅਰ ਪੈਟਰੋਲ ਪੰਪ 'ਤੇ ਖੜ੍ਹੇ ਬਾਰਾਂ ਟਾਇਰੀ ਟੈਂਕਰ ਚੋਰੀ ਹੋਣ ਦੀ ਖ਼ਬਰ ਹੈ, ਸਬੰਧਿਤ ਮਾਲਕ ਨੇ ਵਾਹਨ ਚਾਲਕ ਅਤੇ ਭਰਤਗੜ੍ਹ ਪੁਲਿਸ ਨਾਲ਼ ਮਿਲ ਕੇ ਆਧੁਨਿਕ ਨਿਗਰਾਨ ...

ਪੂਰੀ ਖ਼ਬਰ »

ਨੰਗਲ ਦੇ ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਹੋਈ ਬਰਬਾਦ

ਨੂਰਪੁਰ ਬੇਦੀ, 28 ਸਤੰਬਰ (ਹਰਦੀਪ ਸਿੰਘ ਢੀਂਡਸਾ)-ਝੋਨੇ ਨੂੰ ਲੱਗੀ ਵਾਇਰਸ ਦੀ ਬਿਮਾਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਕਿ੍ਸ਼ੀ ਖੋਜ ਕੇਂਦਰਾਂ ਦੀਆਂ ਖੋਜਾਂ ਨੂੰ ਫੇਲ੍ਹ ਕਰਕੇ ਰੱਖ ਦਿੱਤਾ ਹੈ | ਕਿਰਸਾਨੀ ਸੰਕਟ ਦੀ ਇਸ ਦੁਖਦਾਇਕ ਘੜੀ ਵਿਚ ਇਹ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਲਾਪਤਾ ਬਜ਼ੁਰਗ ਨੂੰ ਰਿਸ਼ਤੇਦਾਰਾਂ ਦੇ ਹਵਾਲੇ

ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਲੁਧਿਆਣਾ ਵਾਸੀ ਬਜ਼ੁਰਗ ਭੇਤ ਭਰੇ ਹਾਲਾਤਾਂ ਚ ਹੋਏ ਲਾਪਤਾ ਹੋਏ ਲੁਧਿਆਣਾ ਵਾਸੀ ਬਜ਼ੁਰਗ ਨੂੰ ਉਸ ਦੇ ਰਿਸ਼ਤੇਦਾਰਾਂ ਦੇ ਸਪੁਰਦ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਹਰਪਾਲ ਸਿੰਘ ਪਾਲੀ ਵਾਸੀ ਥਲੀ ਖ਼ੁਰਦ ਨੇ ...

ਪੂਰੀ ਖ਼ਬਰ »

ਮੈਡਮ ਅਮਰਜੀਤ ਕੌਰ ਸ਼ਾਹਪੁਰ ਬੇਲਾ ਨੇ ਅਥਲੈਟਿਕ ਮੁਕਾਬਲਿਆਂ 'ਚ ਮਾਰੀ ਬਾਜ਼ੀ

ਨੂਰਪੁਰ ਬੇਦੀ, 28 ਸਤੰਬਰ (ਪ.ਪ.ਰਾਹੀਂ)-ਖੇਡਾਂ ਵਤਨ ਪੰਜਾਬ ਦੀਆ ਦੇ ਪਿਛਲੇ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਮਰਜੀਤ ਕੌਰ ਸ਼ਾਹਪੁਰ ਬੇਲਾ ਪਤਨੀ ਬਲੀ ਸਿੰਘ ਸਾਬਕਾ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੜਵਾ ਨੇ ਅਥਲੈਟਿਕ ਮੁਕਾਬਲਿਆਂ ਵਿਚ ਬਾਜ਼ੀ ...

ਪੂਰੀ ਖ਼ਬਰ »

ਹਸਪਤਾਲ ਵਿਚ ਦਾਖਲ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਦਾਖਲ ਇੱਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲੀਸ ਚੌਕੀ ਦੇ ਮੁੱਖ ਮੁਨਸ਼ੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਨੂਰਪੁਰ ਬੇਦੀ, 28 ਸਤੰਬਰ (ਢੀਂਡਸਾ, ਚੌਧਰੀ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਗੁਰੂ ਕਾ ਖੂਹ ਮੁੰਨੇ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਅੱਜ ਦੇ ਸਮੁੱਚੇ ਮੌਕੇ 'ਤੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ

ਘਨੌਲੀ, 28 ਸਤੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ 29 ਸਤੰਬਰ ਦਿਨ ਵੀਰਵਾਰ 2:30 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ ਹੋ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗਊ ਵੰਸ਼ 'ਤੇ ਅੱਤਿਆਚਾਰ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਵਲੋਂ ਮਾਮਲਾ ਦਰਜ

ਰੂਪਨਗਰ, 28 ਸਤੰਬਰ (ਸਟਾਫ਼ ਰਿਪੋਰਟਰ)-ਗਊ ਵੰਸ਼ 'ਤੇ ਅੱਤਿਆਚਾਰ ਕਰਨ ਦੇ ਦੋਸ਼ ਹੇਠ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਡੀ. ਐਸ. ਪੀ. ਤਰਲੋਚਨ ਸਿੰਘ ਅਤੇ ਥਾਣਾ ਸਦਰ ਦੇ ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਵ ਸੈਨਾ ਪੰਜਾਬ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਖ਼ਾਲਸਾ ਸਕੂਲ ਦੇ ਛਾਏ ਰਹੇ ਮੁੱਕੇਬਾਜ਼

ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ.ਐਸ.ਨਿੱਕੂਵਾਲ)-ਰੂਪਨਗਰ ਵਿਖੇ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਅਤੇ ਲੜਕੀਆਂ ਦੀ ਮੁੱਕੇਬਾਜ਼ੀ ਦੀ ਟੀਮ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਿਭੌਰ ਸਾਹਿਬ ਤੇ ਸੁਆਮੀਪੁਰ 'ਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੰਬੰਧੀ ਕੈਂਪ ਅੱਜ-ਐਸ.ਡੀ.ਐਮ.

ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਮ ਲੋਕਾਂ ਦੀਆ ਮੁਸ਼ਕਲਾਂ/ ਸ਼ਿਕਾਇਤਾਂ ਸਬੰਧੀ ਇਕ ਵਿਸ਼ੇਸ਼ ਕੈਂਪ 29 ਸਤੰਬਰ ਨੂੰ ਬਾਅਦ ਦੁਪਹਿਰ ਬਿਭੌਰ ਸਾਹਿਬ ਅਤੇ ਸੁਆਮੀਪੁਰ 'ਚ ਲਗਾਇਆ ਜਾਵੇਗਾ, ਜਿਸ 'ਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ...

ਪੂਰੀ ਖ਼ਬਰ »

ਸਕੇ ਭਰਾ-ਭੈਣ ਬਣੇ ਰੋਪੜ ਜ਼ਿਲ੍ਹੇ ਦੇ ਕਪਤਾਨ

ਨੰਗਲ, 28 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਮੋਟ ਕਰਨ ਲਈ ਕਰਵਾਏ ਗਏ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਨੰਗਲ ਦੇ ਸਕੇ ਭਰਾ-ਭੈਣ ਹਰਸ਼ੀਨ ਕੌਰ ਅਤੇ ਭਵ-ਪ੍ਰਤਾਪ ਸਿੰਘ ਨੇ ਟੇਬਲ-ਟੈਨਿਸ ਖੇਡ ਵਿਚ ਸਿੰਗਲ ਅਤੇ ਟੀਮ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਨੇ ਬੀ.ਬੀ. ਐਮ.ਬੀ. ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਲਈ ਲਿਖਿਆ ਪੱਤਰ

ਨੰਗਲ, 28 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਅੱਜ ਚੀਫ਼ ਇੰਜੀਨੀਅਰ ਭਾਖੜਾ ਡੈਮ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਵਿਚ ਬੀਬੀਐਮਬੀ ਮੈਨੇਜਮੈਂਟ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਕਰਾਉਣ ਲਈ ਲਿਖਿਆ ਹੈ | ਨਗਰ ਕੌਂਸਲ ਵੱਲੋਂ ਲਿਖੇ ਆਪਣੇ ਪੱਤਰ ...

ਪੂਰੀ ਖ਼ਬਰ »

ਪਿੰਡ ਗੱਗ ਦੇ ਸਾਬਕਾ ਸਰਪੰਚ ਸਰਦਾਰੀ ਲਾਲ ਦਾ ਦਿਹਾਂਤ

ਢੇਰ, 28 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਗੱਗ ਦੇ ਸਾਬਕਾ ਸਰਪੰਚ ਸਰਦਾਰੀ ਲਾਲ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਤੇ ਦਾਹ ਸਸਕਾਰ ਕਰ ਦਿੱਤਾ ਗਿਆ | ਇਸ ਮੌਤ 'ਤੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਚੇਅਰਮੈਨ ਰਮੇਸ਼ ਚੰਦਰ ਦਸਗਰਾਈਾ, ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਲੀਆ ਨਾਲ ਵੱਖ-ਵੱਖ ਜਥੇਬੰਦੀਆਂ ਵਲੋਂ ਦੁੱਖ ਦਾ ਇਜ਼ਹਾਰ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ )-ਪੰਜਾਬ ਐਸ.ਐਸ ਬੋਰਡ ਦੇ ਸਾਬਕਾ ਮੈਂਬਰ ਤੇ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਵਾਲੀਆਂ ਦੀ ਧਰਮਪਤਨੀ ਗੁਰਜਿੰਦਰ ਕੌਰ ਵਾਲੀਆਂ (63) ਦੇ ਅਕਾਲ ਚਲਾਣੇ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ

ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕਾਲਜ ਦੇ ਹਿਊਮੈਨਟੀਜ਼, ਕੰਪਿਊਟਰ ਸਾਇੰਸ ਤੇ ...

ਪੂਰੀ ਖ਼ਬਰ »

ਆਸਰਾ ਫਾਊਾਡੇਸ਼ਨ ਨੇ ਬੂਟੇ ਲਗਾ ਕੇ ਮਨਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਜਪਾ ਮੰਡਲ ਰੋਪੜ ਵਿਚ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਰੋਪੜ ਮੰਡਲ ਵਲੋਂ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਰੋਪੜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ | ਮੰਡਲ ਪ੍ਰਧਾਨ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ 'ਨਵੀਂ ਸਿੱਖਿਆ ਪ੍ਰਣਾਲੀ 2020' ਸੰਬੰਧੀ ਪ੍ਰੋਫੈਸ਼ਨਲ ਪੋ੍ਰਗਰਾਮ ਦੀ ਸ਼ੁਰੂਆਤ

ਬੇਲਾ, 28 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਲਈ ਨਵੀਂ ਸਿੱਖਿਆ ਪ੍ਰਣਾਲੀ 2020 ਲਾਗੂ ਕਰਨ ਸਬੰਧੀ ਯੂ.ਜੀ.ਸੀ. ਵਲੋਂ ਮਾਨਤਾ 36 ਘੰਟਿਆਂ ਦਾ ਪ੍ਰੋਫੈਸ਼ਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX