ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਕੰਟਰੈਕਟ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਆਜ਼ਾਦ ਵਲੋਂ ਸੰਗਰੂਰ ਡਿਪੂ ਦੇ ਮੇਨ ਗੇਟ ਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਜੱਥੇਬੰਦੀ ਵਲੋਂ ਲੱਡੂ ਵੰਡਣ ਦੇ ਨਾਲ-ਨਾਲ ਬਸੰਤੀ ਰੰਗ ਦਾ ਝੰਡਾ ਚੜ੍ਹਾ ਕੇ ਸ਼ਹੀਦ ਏ ਆਜ਼ਮ ਦੀ ਸੋਚ 'ਤੇ ਚੱਲਣ ਦਾ ਪ੍ਰਣ ਲਿਆ | ਇਸ ਮੌਕੇ ਸੰਬੋਧਨ ਕਰਦਿਆਂ ਸੰਗਰੂਰ ਡਿੱਪੂ ਦੇ ਸਰਪ੍ਰਸਤ ਹਰਵਿੰਦਰ ਸਿੰਘ (ਘਰਾਚੋ) ਪ੍ਰਧਾਨ ਗੁਰਪਾਲ ਸਿੰਘ (ਦਾਰਾ) ਅਤੇ ਜਨਰਲ ਸਕੱਤਰ ਹਰਵਿੰਦਰ ਸਿੰਘ (ਗੁਜਰਾਂ) ਨੇ ਕਿਹਾ ਕਿ ਜੱਥੇਬੰਦੀ ਵਲੋਂ ਤਕਰੀਬਨ ਪਿਛਲੇ ਦੋ ਦਹਾਕਿਆਂ ਤੋਂ ਵਰਕਰਾਂ ਦੀ ਭਲਾਈ ਲਈ ਪਹਿਲ ਦੇ ਆਧਾਰ 'ਤੇ ਉਪਰਾਲੇ ਕੀਤੇ ਜਾਂਦੇ ਰਹੇ ਹਨ ਅਤੇ ਹਮੇਸ਼ਾ ਕੀਤੇ ਜਾਂਦੇ ਰਹਿਣਗੇ | ਇਸ ਮੌਕੇ ਕੇਂਦਰੀ ਕਮੇਟੀ ਦੇ ਸੀਨੀਅਰ ਸੂਬਾਈ ਆਗੂ ਪ੍ਰਧਾਨ ਖੁਸ਼ਵਿੰਦਰ ਸਿੰਘ (ਕਾਲਾ), ਜਨਰਲ ਸਕੱਤਰ ਗੁਰਦੀਪ ਸਿੰਘ (ਭਵਾਨੀਗੜ੍ਹ), ਸਰਪ੍ਰਸਤ ਗੁਰਧਿਆਨ ਸਿੰਘ (ਭਾਨਰਾ), ਗੁਰਪ੍ਰੀਤ ਸਿੰਘ ਗੋਪੀ, ਬੇਅੰਤ ਸਿੰਘ, ਮਨਜਿੰਦਰ ਸਿੰਘ, ਸਵਰਨ ਸਿੰਘ, ਗੁਰਿੰਦਰ ਪੰਜੋਲੀ, ਚਰਨਜੀਤ ਸਿੰਘ ਸਹੋਲੀ, ਮੱਖਣ ਸਿੰਘ ਸਲਾਹ, ਮਲਕੀਤ ਲਹਿਗਾ, ਹਰਪਾਲ ਸਿੰਘ, ਹਰਜਿੰਦਰ ਬੀਰੋਕੇ, ਹਰਿੰਦਰ ਧਨੇਠਾ, ਗੁਰਪ੍ਰੀਤ ਧਨੇਠਾ, ਨਾਜਰ ਬਾਬਾ, ਗੋਲਡੀ ਸੰਗਰੂਰ, ਸੁਰਿੰਦਰ ਸਿੰਘ, ਸਨਦੀਪ ਸਿੰਘ, ਰਮਨਦੀਪ ਸਿੰਘ, ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ ਜੱਗੀ, ਜਸਵੀਰ ਸਿੰਘ, ਸੁਖਜੀਤ ਸਿੰਘ ਅਤੇ ਸੁਖਦੇਵ ਸਿੰਘ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵਲੋਂ ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਸ਼ਹੀਦੇ-ਆਜਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ | ਸ਼ਹੀਦ ਭਗਤ ਦੀ ਵਿਚਾਰਧਾਰਾ 'ਤੇ ਗੱਲ ਕਰਦੇ ਹੋਏ ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸੀ ਤੇ ਉਹ ਸ਼ਹੀਦ ਭਗਤ ਸਿੰਘ ਨੂੰ ਆਪਣਾ ਦੋਸਤ ਸਮਝਦਾ ਸੀ ਬਲਵੀਰ ਚੰਦ ਲੌਂਗੋਵਾਲ ਨੇ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਵਿਸਥਾਰ ਵਿਚ ਦੱਸਦਿਆਂ ਕਿਹਾ ਕਿ ਭਗਤ ਸਿੰਘ ਦਾ ਇਨਕਲਾਬ ਜ਼ਿੰਦਾਬਾਦ ਤੇ ਸਾਮਰਾਜਵਾਦ ਮੁਰਦਾਬਾਦ ਦਾ ਕੀ ਮਤਲਬ ਸੀ | ਮੰਚ ਵਲੋਂ ਮੱਤੇ ਪਾਸ ਕੀਤੇ ਗਏ ਕਿ ਭਗਤ ਸਿੰਘ ਅਤੇ ਉਨ੍ਹਾਂ ਦੇ ਕ੍ਰਾਂਤੀਕਾਰੀ ਸਾਥੀਆਂ ਦੇ ਫ਼ਿਰੋਜਪੁਰ ਸ਼ਹਿਰ ਵਿਚ ਗੁਪਤ ਟਿਕਾਣੇ ਨੂੰ ਕਬਜ਼ੇ ਵਿਚ ਲੈ ਕੇ ਮਿਊਜ਼ੀਅਮ ਤੇ ਲਾਇਬਰੇਰੀ ਬਣਾਈ ਜਾਵੇ | ਦੂਜੇ ਸੈਸ਼ਨ ਵਿਚ ਕਰੀਬ ਡੇਢ ਦਰਜਨ ਕਵੀਆਂ ਨੇ ਆਪਣੀਆਂ ਰਚਨਾਵਾਂ ਪੜ੍ਹੀਆਂ | ਸ਼ਾਮਲ ਕਵੀਆਂ ਵਿੱਚ ਸੁਖਵਿੰਦਰ ਪੱਪੀ, ਕਮਲਜੀਤ ਜਲੂਰ, ਬਲਜੀਤ ਨਮੋਲ, ਜਸਵੰਤ ਅਸਮਾਨੀ ਆਦਿ ਸਨ | ਇਸ ਮੌਕੇ ਵਿਸ਼ਵ ਕਾਂਤ, ਦਵਿੰਦਰ ਸਿੰਘ, ਦਾਤਾ ਸਿੰਘ ਨਮੋਲ, ਮੁਕੇਸ਼ ਮਲੋਦ, ਭੁਪਿੰਦਰ ਲੋਂਗੋਵਾਲ, ਨਾਮਦੇਵ ਭੁਟਾਲ, ਸਵਰਨਜੀਤ, ਰਣਜੀਤ ਲਹਿਰਾ, ਨਾਮਦੇਵ ਭੁਟਾਲ ਅਤੇ ਅਮਰੀਕ ਖੋਖਰ ਆਦਿ ਮੌਜੂਦ ਸਨ |
ਮਾਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਰਾਜਦੀਪ ਕੌਰ, ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ, ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਐਸ.ਪੀ.(ਡੀ) ਸ੍ਰੀ ਕੁਲਦੀਪ ਸਿੰਘ ਸੋਹੀ, ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਬੈਂਸ ਅਤੇ ਡੀ.ਐਸ.ਪੀ. ਅਮਰਗੜ੍ਹ ਸ੍ਰੀ ਗੁਰਇਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ | ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰੇ੍ਹਗੰਢ 'ਤੇ ਜ਼ਿਲ੍ਹਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਬਿ੍ਟਿਸ਼ ਸ਼ਾਸਨ ਨੂੰ ਹਿਲਾ ਦੇਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮ ਦਿਨ ਅਸੀਂ ਪੂਰੀ ਸ਼ਰਧਾ ਅਤੇ ਉਲਾਸ ਨਾਲ ਮਨਾ ਰਹੇ ਹਾਂ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਲਿਖਤ ਦੀਆਂ ਲਾਈਨਾਂ ਪੜ੍ਹਦਿਆਂ ਕਿਹਾ ਕਿ Tਮੇਰੀ ਹਵਾਓਾ ਮੇਂ ਰਹੇਗੀ, ਖ਼ਯਾਲੋਂ ਕੀ ਬਿਜਲੀ, ਯਹ ਮੁਸ਼ਤ-ਏ-ਖ਼ਾਕ ਹੈ ਫ਼ਾਨੀ, ਰਹੇ ਰਹੇ ਨ ਰਹੇ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿਚ ਵੱਧ ਚੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੀਲੋਵਾਲ ਵਿਖੇ ਪਿ੍ੰਸੀਪਲ ਅਨਿਲ ਕੁਮਾਰ ਜੈਨ ਦੀ ਅਗਵਾਈ ਵਿਚ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਬੜੇ ਹੀ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਸਰਦਾਰ ਭਗਤ ਸਿੰਘ ਦੇ ਜੀਵਨ ਤੇ ਆਧਾਰਿਤ ਇਕ ਛੋਟੀ ਸਕਿੱਟ ਪੇਸ਼ ਕੀਤੀ ਗਈ | ਇਸ ਮੌਕੇ ਮੈਡਮ ਪੂਜਾ, ਮੈਡਮ ਸੁਨੀਤਾ, ਕੁਲਵਿੰਦਰ ਸਿੰਘ ਅਤੇ ਨੈਬ ਸਿੰਘ ਤੋਂ ਇਲਾਵਾ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ |
ਮਾਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ, ਪਾਰਸ ਜੈਨ) - ਅੱਜ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਮਾਲੇਰਕੋਟਲਾ ਵਿਖੇ ਪਿ੍ੰਸੀਪਲ ਡਾ. ਸਤੀਸ਼ ਕੁਮਾਰ ਦੀ ਅਗਵਾਈ ਹੇਠ ਰੈੱਡ ਰੀਬਨ ਕਲੱਬ ਦੁਆਰਾ ਕਾਲਜ ਵਿਚ ਸ. ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਕਾਲਜ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕਾਂ ਵਲੋਂ ਸਵੇਰੇ ਰੈਲੀ (ਪੈਦਲ ਮਾਰਚ) ਕੱਢੀ ਗਈ, ਜਿਸ ਵਿਚ ਇਨਕਲਾਬ ਜ਼ਿੰਦਾਬਾਦ ਅਤੇ ਸ਼ਹੀਦ ਭਗਤ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ ਗਏ | ਕਾਲਜ ਵਿਚ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਸਿੰਪੋਜੀਅਮ ਕਰਵਾਇਆ ਗਿਆ | ਪਿ੍ੰਸੀਪਲ ਡਾ. ਸਤੀਸ਼ ਕੁਮਾਰ ਨੇ ਭਗਤ ਸਿੰਘ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ ਅਤੇ ਦੇਸ਼ ਪ੍ਰਤੀ ਸਮਰਪਿਤ ਹੋ ਕਿ ਵਧੀਆ ਅਧਿਆਪਕ ਬਣਨ ਦੀ ਪ੍ਰੇਰਨਾ ਦਿੱਤੀ |
ਸੰਦੌੜ, (ਜਸਵੀਰ ਸਿੰਘ ਜੱਸੀ) - ਸੰਦੌੜ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸ਼ਹੀਦ -ਏ- ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਮੌਕੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਗੱਲਬਾਤ ਕਰਦਿਆਂ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ, ਸੀਨੀਅਰ ਆਪ ਆਗੂ ਪ੍ਰੋਗਰਾਮ ਪ੍ਰਬੰਧਕ ਕਰਮਜੀਤ ਸਿੰਘ ਮਾਨ ਕੁਠਾਲਾ, ਯੂਥ ਜਨਰਲ ਸਕੱਤਰ ਪੰਜਾਬ ਜਗਤਾਰ ਸਿੰਘ ਜੱਸਲ ਸੰਦੌੜ ਨੇ ਸਾਂਝੇ ਤੌਰ 'ਤੇ ਕਿਹਾ ਕਿ ਨਿੱਜੀ ਜ਼ਿੰਦਗੀ ਤੋਂ ਉੱਪਰ ਉੱਠ ਕੇ ਭਾਰਤ ਅਤੇ ਭਾਰਤੀਆਂ ਦੇ ਭਵਿੱਖ ਲਈ ਜ਼ਾਲਮ ਅੰਗਰੇਜ਼ ਹਕੂਮਤ ਨਾਲ ਮੱਥਾ ਲਾਉਣ ਵਾਲੇ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਵਲੋਂ ਮੰਡਲ ਪ੍ਧਾਨ ਅਸ਼ੋਕ ਗੋਇਲ ਦੀ ਅਗਵਾਈ ਵਿਚ ਸਥਾਨਕ ਪਾਰਟੀ ਦਫਤਰ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਸਮੇਂ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਸਮਾਗਮ ਵਿਚ ਮਾਨਸਾ ਦੇ ਸਾਬਕਾ ਜ਼ਿਲ੍ਹਾ ਪ੍ਧਾਨ ਸਤੀਸ਼ ਗੋਇਲ, ਜ਼ਿਲ੍ਹਾ ਪ੍ਧਾਨ ਰਿਸੀ ਪਾਲ ਖੇਰਾ, ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ, ਲਾਜਪਤ ਗਰਗ ਅਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਧਾਨ ਐਡਵੋਕੇਟ ਅੰਮਿ੍ਤ ਰਾਜਵੀਰ ਸਿੰਘ ਚੱਠਾ ਅਤੇ ਓ.ਬੀ.ਸੀ. ਮੋਰਚਾ ਦੇ ਸੂਬਾ ਬੁਲਾਰੇ ਡਾ. ਜਗਮਹਿੰਦਰ ਸੈਣੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਇਸ ਪੋ੍ਰਗਰਾਮ ਦੇ ਇੰਚਾਰਜ ਸਤੀਸ਼ ਗੋਇਲ ਅਤੇ ਜ਼ਿਲ੍ਹਾ ਪ੍ਧਾਨ ਰਿਸੀ ਪਾਲ ਖੇਰਾ ਨੇ ਕਿਹਾ ਕਿ ਦੇਸ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਹੋਕੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ | ਭਾਜਪਾ ਯੂਵਾ ਮੋਰਚਾ ਦੇ ਜ਼ਿਲ੍ਹਾ ਪ੍ਧਾਨ ਐਡਵੋਕੇਟ ਅੰਮਿ੍ਤ ਰਾਜਵੀਰ ਸਿੰਘ ਚੱਠਾ, ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਸ਼ਹੀਦ ਊਧਮ ਸਿੰਘ ਦੀ ਅਧੂਰੀ ਪਈ ਸਮਾਰਕ ਜਲਦ ਪੂਰਾ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਅਸ਼ਵਨੀ ਸਿੰਗਲਾ, ਜ਼ਿਲ੍ਹਾ ਉਪ ਪ੍ਰਧਾਨ ਜਗਸੀਰ ਸਿੰਘ ਧਰਮਗੜ੍ਹ, ਮੰਡਲ ਜਰਨਲ ਸਕੱਤਰ ਮੁਕੇਸ਼ ਗੋਇਲ, ਸਾਬਕਾ ਨਗਰ ਕੌਂਸਲਰ ਡਾ ਰੋਹਤਾਸ ਬੰਗਾਲੀ, ਪਰਵਿੰਦਰ ਗੋਇਲ, ਰਾਕੇਸ਼ ਟੋਨੀ, ਹਰੀ ਭਗਤ ਅਤੇ ਗੁਰਪ੍ਰੀਤ ਸਿੰਘ ਨੀਲੋਵਾਲ ਆਦਿ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਐਨ.ਐਸ.ਐਸ ਵਿਭਾਗ ਵਲੋਂ ਪਿ੍ੰਸੀਪਲ ਪ੍ਰੋ. ਸੁਖਬੀਰ ਸਿੰਘ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸ਼ਹਿਰ ਵਿਚ ਮਾਰਚ ਕੱਢਿਆ ਗਿਆ | ਮਾਰਚ ਦਾ ਆਗਾਜ਼, ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਤੋਂ ਕੀਤਾ ਗਿਆ | ਵਾਈਸ ਪਿ੍ੰਸੀਪਲ ਡਾ. ਅਚਲਾ ਵਲੋਂ ਵਲੰਟੀਅਰਜ਼ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ | ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋ. ਦਰਸ਼ਨ ਕੁਮਾਰ, ਡਾ. ਰਮਨਦੀਪ ਕੌਰ, ਪ੍ਰੋ. ਚਮਕੌਰ ਸਿੰਘ ਅਤੇ ਡਾ. ਮਨਪ੍ਰੀਤ ਕੌਰ ਹਾਂਡਾ ਨੇ ਵਲੰਟੀਅਰਜ਼ ਨੂੰ ਸ਼ਹੀਦਾਂ ਦੇ ਜੀਵਨ ਤੋਂ ਸਿੱਖਿਆ ਲੈਣ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਕਾਇਮ ਰੱਖਣ ਲਈ ਵਲੰਟੀਅਰਜ਼ ਨੂੰ ਹਰ ਉਪਰਾਲੇ ਜਟਾਉਂਦੇ ਰਹਿਣਾ ਚਾਹੀਦਾ ਹੈ |
ਸੰਦੌੜ, (ਜਸਵੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਚੀਮਾ) - ਇਲਾਕਾ ਸੰਦੌੜ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਖ਼ਾਲਸਾ ਕਾਲਜ ਸੰਦੌੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਰਕਾਰੀ ਹਦਾਇਤਾਂ ਅਨੁਸਾਰ ਸਾਈਕਲ ਰੈਲੀ, ਸੈਮੀਨਾਰ ਅਤੇ ਸ਼ਹੀਦਾਂ ਨੂੰ ਸਮਰਪਿਤ ਇਕ ਨਾਟਕ ਦਾ ਆਯੋਜਨ ਕਰਵਾਇਆ ਗਿਆ | ਕਾਲਜ ਨੇ ਸਵੇਰੇ ਸਾਈਕਲ ਰੈਲੀ ਕਰਵਾਈ ਗਈ ਜਿਸ ਵਿਚ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਾਈਕਲ ਰੈਲੀ ਨੂੰ ਸੰਦੌੜ ਪਿੰਡ ਦੇ ਆਜ਼ਾਦੀ ਘਲਾਟੀਆ ਸਰਦਾਰ ਸਰਦੂਲ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਰੈਲੀ ਨੇੜਲੇ ਪਿੰਡਾਂ ਵਿਚੋਂ ਦੀ ਹੁੰਦੇ ਹੋਏ ਵਾਪਸ ਕਾਲਜ ਪਹੁੰਚੀ | ਸਾਈਕਲ ਰੈਲੀ ਤੋਂ ਬਾਅਦ ਕਾਲਜ ਦੇ ਹਾਲ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਨੂੰ ਸਮਰਪਿਤ ਡਾ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਬੜੀ ਹੀ ਡੂੰਘਾਈ ਨਾਲ ਜਾਣੂ ਕਰਵਾਇਆ | ਉਨ੍ਹਾਂ ਭਗਤ ਸਿੰਘ ਦੀ ਸੋਚ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨਾਲ ਜੋੜ ਕੇ ਸਮਝਾਇਆ | ਸੈਮੀਨਾਰ ਤੋਂ ਬਾਅਦ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਨਾਮ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਅਤੇ ਇਕ ਨਾਟਕ ਵੀ ਪੇਸ਼ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਰਜਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਫਲਸਫੇ ਨੂੰ ਜ਼ਿੰਦਗੀ ਵਿਚ ਲਾਗੂ ਕਰਕੇ ਉਸ ਸੋਚ ਨੂੰ ਅਪਣਾ ਚੰਗੇ ਸਮਾਜ, ਭਗਤ ਸਿੰਘ ਦੇ ਪੰਜਾਬ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਕਾਲਜ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਅਤੇ ਕਾਲਜ ਵਿਦਿਆਰਥੀ ਮੌਜੂਦ ਸਨ |
ਮਾਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ) - ਸੰਸਥਾ ਤਾਰਾ ਕਾਨਵੈਂਟ ਸਕੂਲ ਦੇ ਕੈਂਪਸ ਵਿਚ ਮੈਡਮ ਖੁਸ਼ਪ੍ਰੀਤ ਕੌਰ, ਪਿ੍ੰਸੀਪਲ ਪਰਮਿੰਦਰ ਕੌਰ ਗਰੇਵਾਲ ਦੀ ਅਗਵਾਈ ਹੇਠ ਸੰਸਥਾ ਵਿੱਚ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਸ: ਭਗਤ ਸਿੰਘ ਭਾਰਤ ਦੇਸ਼ ਲਈ ਕੁਰਬਾਨ ਹੋਣ ਵਾਲੇ ਅਜਿਹੇ ਯੋਧੇ ਸਨ ਜਿਨ੍ਹਾਂ ਨੇ ਛੋਟੀ ਉਮਰ ਵਿਚ ਹੀ ਦੇਸ਼ ਨੂੰ ਆਜ਼ਾਦ ਕਰਾਉਣ ਦਾ ਸੁਪਨਾ ਦੇਖਿਆ ਸੀ ਅਤੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਿਆ |
ਲਹਿਰਾਗਾਗਾ, (ਪ੍ਰਵੀਨ ਖੋਖਰ) - ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਲਹਿਰਾਗਾਗਾ ਅਤੇ ਡਾ. ਦੇਵ ਰਾਜ ਡੀ.ਏ.ਵੀ. ਸੀਨੀ. ਸੈਕੰ. ਪਬਲਿਕ ਸਕੂਲ ਖਾਈ ਵਿੱਚ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ 115ਵੀਂ ਜਨਮ ਵਰੇ੍ਹਗੰਢ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਧਾਨ ਮੈਡਮ ਉਰਮਲਾ ਰਾਣੀ, ਉੱਪ ਪ੍ਰਧਾਨ ਲੱਕੀ ਖੋਖਰ, ਐੱਮ.ਡੀ. ਪੀ.ਕੇ., ਪਿ੍ੰਸੀਪਲ ਮੈਡਮ ਸੁਖਵੀਰ ਕੌਰ ਅਤੇ ਕਾਨੂੰਨੀ ਸਲਾਹਕਾਰ ਅਨਿਰੁੱਧ ਕੋਸ਼ਲ, ਮੈਡਮ ਸੋਨੀਆ ਰਾਣੀ, ਕੇਤਨ ਕਪੂਰ, ਬਨੀਤਾ ਰਾਣੀ, ਸ਼ਿਲਪੀ ਰਾਣੀ, ਦੀਪਿਕਾ ਰਾਣੀ, ਹਰਦੀਪ ਕੌਰ, ਰਮਨ ਕੌਰ ਆਦਿ ਨੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਵਿਚ ਪਾਏ ਯੋਗਦਾਨ ਸਬੰਧੀ ਚਾਨਣਾ ਪਾਇਆ | ਇਸ ਮੌਕੇ ਸਕੂਲੀ ਵਿਦਿਆਰਥੀ ਦੇ ਵਿੱਦਿਅਕ ਮੁਕਾਬਲੇ ਵੀ ਕਰਵਾਏ ਗਏ |
ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ) - ਸ਼ਹੀਦੇ ਆਜਮ ਸ. ਭਗਤ ਸਿੰਘ ਦਾ ਜਨਮ ਦਿਨ ਉਂਕਾਰ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਤ ਇਕ ਨਾਟਕ ਪੇਸ਼ ਕੀਤਾ ਗਿਆ | ਕਾਲਜ ਦੇ ਡਾਇਰੈਕਟਰ ਕਮ ਪਿ੍ੰਸੀਪਲ ਸ੍ਰੀ ਅਸ਼ੋਕ ਕੁਮਾਰ ਗੋਇਲ ਨੇ ਸ. ਭਗਤ ਸਿੰਘ ਦੀ ਜਵਾਨੀ 'ਤੇ ਰੌਸ਼ਨੀ ਪਾਈ | ਇਸ ਮੌਾਕੇ ਲੋਕਚਰਚਕ ਸੰਦੀਪ ਸਿੰਘ ਅਤੇ ਰੋਹਿਤ ਪੁਰੀ ਨੇ ਵੀ ਸੰਬੋਧਨ ਕੀਤਾ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ) - ਗੁਰੂ ਹਰਿ ਰਾਏ ਮਾਡਲ ਸਕੂਲ ਝੁਨੇਰ ਵਿਚ ਸ. ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਕਵਿਤਾਵਾਂ ਤੇ ਭਾਸ਼ਣ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ | ਮੈਡਮ ਰਮਨਦੀਪ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਪਿ੍ੰਸੀਪਲ ਮੈਡਮ ਊਸ਼ਾ ਰਾਣੀ ਨੇ ਭਗਤ ਸਿੰਘ ਦੇ ਜੀਵਨ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਬਾਰੇ ਜਾਣਕਾਰੀ ਦਿੱਤੀ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ) - ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ 'ਤੇ ਅਹਿਮਦਗੜ੍ਹ ਸਾਈਕਲ ਰਾਈਡਰਜ਼ ਵਲੋਂ ਸਾਈਕਲਿਸਟ ਨਿਹਾਲ ਸਿੰਘ ਉੱਭੀ ਨਾਲ ਸਾਂਝੇ ਤੌਰ 'ਤੇ ਭਗਤ ਸਿੰਘ ਚੌਕ ਵਿਖੇ ਸਹੀਦ ਸ. ਭਗਤ ਸਿੰਘ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਨਿਹਾਲ ਸਿੰਘ ਉੱਭੀ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਈਰਖਾ, ਨਫ਼ਰਤ ਛੱਡ ਕੇ ਪਿਆਰ ਦਾ ਪੈਗ਼ਾਮ ਦੇਣਾ ਚਾਹੀਦਾ ਹੈ | ਇਕੱਤਰ ਹੋਏ ਨੌਜਵਾਨਾਂ ਨੇ ਅਪੀਲ ਕਰਦਿਆਂ ਕਿਹਾ ਕਿ ਸ. ਭਗਤ ਸਿੰਘ ਦੇ ਜਨਮ ਦਿਨ 'ਤੇ ਪ੍ਰਣ ਕਰੀਏ ਤੇ ਕਿ ਉਸ ਦੀ ਸੋਚ, ਇਮਾਨਦਾਰੀ ਅਤੇ ਸਚਾਈ ਤੇ ਚੱਲਦਿਆਂ ਆਪਣਾ ਜੀਵਨ ਬਤੀਤ ਕਰੀਏ¢ ਇਸ ਮÏਕੇ ਨਿਹਾਲ ਸਿੰਘ ਉੱਭੀ, ਮਨਜੀਤ ਸਿੰਘ, ਵਿਕਾਸ ਕੁਮਾਰ ਮੁੰਨਾ, ਪੰਕਜ, ਮੱਕੜ, ਹਰਬੰਸ ਸਿੰਘ, ਰਾਜੂ ਸ਼ਰਮਾ, ਗੁਰਵਿੰਦਰ ਸਿੰਘ ਗੋਰਖਾ, ਐਡਵੋਕੇਟ ਕਮਲ ਕੁਮਾਰ, ਪੰਕਜ ਕੁਮਾਰ, ਵਾਲੀਆ ਮੋਟਰਜ, ਰਵਿੰਦਰ, ਵਰਿੰਦਰ ਕੁਮਾਰ ਆਦਿ ਹਾਜ਼ਰ ਸਨ |
ਅਹਿਮਦਗੜ੍ਹ, (ਸੋਢੀ) - ਮਾਨਵ ਸੇਵਾ ਵੈੱਲਫੇਅਰ ਸੁਸਾਇਟੀ ਅਹਿਮਦਗੜ੍ਹ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੰਦੀਪ ਸ਼ਰਮਾ ਦੀ ਅਗਵਾਈ ਹੇਠ ਮੈਂਬਰਾਂ ਵੱਲੋਂ ਭਗਤ ਸਿੰਘ ਦੇ ਬੁੱਤ ਤੇ ਫੁੱਲ ਮਾਲਾ ਅਰਪਣ ਕੀਤੀਆ ਗਈਆਂ ਅਤੇ ਲੱਡੂ ਵੰਡੇ ਗਏ | ਇਸ ਮੌਕੇ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਤੋਂ ਇਲਾਵਾ ਗੁਰਵਿੰਦਰ ਸਿੰਘ, ਜਗਜੀਤ ਧੀਮਾਨ, ਜਗਦੀਪ ਗਿੱਲ, ਕਮਲੇਸ਼ ਫ਼ੌਜੀ, ਵਿੱਕੀ ਬੋਹੜਾਈ, ਜਗਜੀਤ ਜੱਗਾ, ਜਪਇੰਦਰ, ਮੰਨਾ ਆਦਿ ਹਾਜ਼ਰ ਰਹੇ |
ਮਹਿਲਾਂ ਚੌਂਕ, (ਸੁਖਮਿੰਦਰ ਸਿੰਘ ਕੁਲਾਰ) - ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਦੇ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰਾਂ ਅਤੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਇਕਦੀਸ਼ ਕੌਰ ਦੀ ਅਗਵਾਈ ਵਿਚ ਨਸ਼ਾ ਮੁਕਤ ਸਮਾਜ ਸਿਰਜਣ ਦੇ ਉਦੇਸ਼ ਨਾਲ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸਕੂਲ ਦੇ ਪਿ੍ੰਸੀਪਲ ਇਕਦੀਸ਼ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਸਕੂਲ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਰੈਲੀ ਦੌਰਾਨ ਵਿਚਾਰਾਂ ਦੀ ਸਾਂਝ ਪਾਉਂਦਿਆਂ ਪ੍ਰੋਗਰਾਮ ਅਫ਼ਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਇਕੱਠੇ ਹੋ ਕੇ ਨਸ਼ਾ ਮੁਕਤ ਸਮਾਜ ਨੂੰ ਸਿਰਜਣ ਲਈ ਯਤਨਸ਼ੀਲ ਹੋਈਏ | ਪਿ੍ੰਸੀਪਲ ਇਕਦੀਸ਼ ਕੌਰ ਨੇ ਇਸ ਮੌਕੇ ਕਿਹਾ ਕਿ ਸਾਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਆਪਣਾ ਬਣਦਾ ਯੋਗਦਾਨ ਪਾ ਕੇ ਨਰੋਆ ਸਮਾਜ ਸਿਰਜਣਾ ਚਾਹੀਦਾ ਹੈ | ਇਸ ਮੌਕੇ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਨਵਰਾਜ ਕੌਰ ਵਾਈਸ ਪਿ੍ੰਸੀਪਲ, ਨਰੇਸ਼ ਰਾਣੀ, ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਲਖਵੀਰ ਸਿੰਘ, ਰਾਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਵੰਦਨਾ ਸਿੰਗਲਾ, ਸੰਦੀਪ ਸਿੰਘ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਮਸਤੂਆਣਾ ਸਾਹਿਬ, (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਸਹੀਦ ਭਗਤ ਸਿੰਘ ਜੀ ਦਾ 115 ਵਾਂ ਜਨਮ ਦਿਨ ਪਿ੍ੰਸੀਪਲ ਡਾਕਟਰ ਅਮਨਦੀਪ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਡਾ. ਕਮਲਜੀਤ ਕੌਰ, ਡਾ. ਸੁਖਜੀਤ ਸਿੰਘ ਘੁਮਾਣ ਅਤੇ ਗੁਰਦੀਪ ਸਿੰਘ ਹੁਰਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਵੱਲੋਂ ਕੱਢੀ ਗਈ ਸਾਈਕਲ ਰੈਲੀ ਨੂੰ ਮਾਤਾ ਮਹਿੰਦਰ ਕੌਰ ਪੁੱਤਰੀ ਸ੍ਰ. ਕੇਹਰ ਸਿੰਘ ਸੁਤੰਤਰਤਾ ਸੰਗਰਾਮੀ ਅਤੇ ਡਾ. ਜਗਦੀਪ ਕੌਰ ਦੋਹਤਰੀ ਸ੍ਰ. ਹਰੀ ਸਿੰਘ ਸੁਤੰਤਰਤਾ ਸੰਗਰਾਮੀ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ | ਉਪਰੰਤ ਸਹੀਦ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਤੇ ਲੈਕਚਰ ਕਰਵਾਏ ਗਏ | ਇਸ ਮੌਕੇ ਪ੍ਰੋਫੈਸਰ ਰਾਜਵਿੰਦਰ ਸਿੰਘ ਅਤੇ ਪ੍ਰੋਫੈਸਰ ਇੰਦਰਜੀਤ ਸਿੰਘ ਨੇ ਸਹੀਦ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਚਾਨਣਾ ਪਾਇਆ | ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਡਾਕਟਰ ਜਗਦੀਪ ਕੌਰ ਅਤੇ ਮਾਤਾ ਮਹਿੰਦਰ ਕੌਰ ਨੇ ਸੰਗਰਾਮ ਦੌਰਾਨ ਇਹਨਾਂ ਯੋਧਿਆਂ ਦੁਆਰਾ ਚਲੀਆਂ ਗਈਆਂ ਮੁਸੀਬਤਾਂ ਨੂੰ ਯਾਦ ਕੀਤਾ | ਸਹੀਦ ਭਗਤ ਸਿੰਘ ਦੇ ਜੀਵਨ 'ਤੇ ਪ੍ਰੋਫੈਸਰ ਬੂਟਾ ਸਿੰਘ ਦੁਆਰਾ ਨਿਰਦੇਸ਼ਤ ਇਕ ਲਘੂ ਨਾਟਕ ਵੀ ਖੇਡਿਆ ਗਿਆ | ਜਿਸ ਨੰੂ ਕਾਲਜ ਦੇ ਹੀ ਵਿਦਿਆਰਥੀਆਂ ਨੇ ਪੇਸ਼ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਹੀਦ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਸੇਧ ਲੈਣ ਦਾ ਸੰਦੇਸ਼ ਦੇਣ ਉਪਰੰਤ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਵਿਚੋਂ ਪਹੁੰਚੇ ਮੈਂਬਰਾਂ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ |
ਧੂਰੀ, (ਲਖਵੀਰ ਸਿੰਘ ਧਾਂਦਰਾ) - ਸ਼ਹੀਦੇ ਆਜ਼ਮ ਸ ਭਗਤ ਸਿੰਘ ਦਾ ਜਨਮ ਦਿਨ ਧੂਰੀ ਦੇ ਆਪ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ ਅਨਵਰ ਭਸੌੜ ਦੀ ਅਗਵਾਈ ਹੇਠ ਧੂਰੀ ਵਿਖੇ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਡਾ. ਅਨਵਰ ਭਸੌੜ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਵਿਚ ਸਰਦਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ | ਇਸ ਮੌਕੇ ਬੰਤ ਸਿੰਘ ਐਮ.ਡੀ. ਧੂਰੀ ਬੱਸ ਸਰਵਿਸ, ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਨਰੇਸ਼ ਕੁਮਾਰ ਸਿੰਗਲਾ, ਆਪ ਆਗੂ ਯਸਪਾਲ ਗੋਇਲ, ਮੱਘਰ ਸਿੰਘ ਅਤੇ ਸੰਦੀਪ ਸਿੰਘ ਸੰਘਾਲੀ ਵੀ ਮੌਜੂਦ ਸਨ |
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਸੁਖਜਿੰਦਰ ਸਿੰਘ ਝੱਲ
ਅਮਰਗੜ੍ਹ, 28 ਸਤੰਬਰ- ਨਾਭਾ ਮਾਲੇਰਕੋਟਲਾ ਮੁੱਖ ਸੜਕ 'ਤੇ ਪੈਂਦੇ ਸ਼ਹਿਰ ਅਮਰਗਡ੍ਹ ਦੇ ਬਾਜ਼ਾਰ ਵਿਚੋਂ ਲੰਘਣਾ ਦਿਨੋ ਦਿਨ ਔਖਾ ਹੁੰਦਾ ਜਾ ਰਿਹਾ ਹੈ ਕਿਉਂਕਿ ਲਗਾਤਾਰ ਵਧਦੀ ਵਾਹਨਾਂ ਦੀ ਸੰਖਿਆ ਅਤੇ ਬਾਜ਼ਾਰ ਦੇ ਤੰਗ ਹੋਣ ਕਾਰਨ ਜਾਮ ਲੱਗਣਾ ...
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ, ਵਿਨੋਦ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ ਵਿਖੇ ...
ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ) - ਈ.ਪੀ.ਐਫ.ਓ. ਵਲੋਂ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਖੇਤਰੀ ਕਮਿਸ਼ਨਰ ਰੀਨਾ ਮੰਡਲ ਨੇ ਮੌਜੂਦ ਕਰਮਚਾਰੀਆਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਕਰਮਚਾਰੀ ਜ਼ਰੂਰਤ ਪੈਣ ਉੱਤੇ ਸੱਤ ...
ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ) - ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਡਾ. ਸ਼ਮਿੰਦਰ ਸਿੰਘ ਨੇ ਦੱਸਿਆ ਹੈ ਕਿ 30 ਸਤੰਬਰ ਨੂੰ ਸੁਨਾਮ ਵਿਖੇ ਮਨਾਏ ਜਾ ਰਹੇ ਬਜ਼ੁਰਗ ਦਿਵਸ ਮੌਕੇ ਸਮਾਜ ਸੇਵੀ ਸੰਸਥਾ ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ...
ਅਹਿਮਦਗੜ੍ਹ, 28 ਸਤੰਬਰ (ਰਣਧੀਰ ਸਿੰਘ ਮਹੋਲੀ) - ਜ਼ਿਲ੍ਹਾ ਫੂਡ ਸੇਫ਼ਟੀ ਵਿਭਾਗ ਦੀ ਸਹਾਇਕ ਕਮਿਸ਼ਨਰ ਮੈਡਮ ਰਾਖੀ ਵਿਨਾਇਕ ਦੀ ਅਗਵਾਈ ਵਿਚ ਫੋਸਟੈਕ ਟੀਮ ਦੀ ਅਹਿਮਦਗੜ੍ਹ ਰਿਟੇਲ/ ਹੋਲਸੇਲ ਕਰਿਆਨਾ ਐਸੋਸੀਏਸ਼ਨ ਦੇ ਨਾਲ ਮੀਟਿੰਗ ਹੋਈ | ਪ੍ਰਧਾਨ ਪ੍ਰਮੋਦ ਗੁਪਤਾ ਦੀ ...
ਅਹਿਮਦਗੜ੍ਹ, 28 ਸਤੰਬਰ (ਮਹੋਲੀ, ਪੁਰੀ) - ਵਿਸ਼ਵ ਦਿਲ ਦਿਵਸ ਤੇ ਹਿੰਦ ਹਸਪਤਾਲ ਵਿਖੇ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਦਿਲ ਦੇ ਰੋਗਾਂ ਦੇ ਮਾਹਿਰ ਡਾ.ਗੁਰਕੀਰਤ ਸਿੰਘ ਸਿੱਧੂ ਵਲੋਂ ਦਿਲ ਦੀਆਂ ਬਿਮਾਰੀਆਂ ਦੇ 140 ਦੇ ਕਰੀਬ ਮਰੀਜ਼ਾਂ ...
ਜਖੇਪਲ, ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਿੱਧੂ, ਧਾਲੀਵਾਲ, ਭੁੱਲਰ)-ਸੁਨਾਮ ਨੇੜਲੇ ਪਿੰਡ ਜਖੇਪਲ ਵਿਖੇ ਸ਼ੁਰੂ ਹੋਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੀ ਦੂਜੀ ਤਿੰਨ ਰੋਜਾ ਜਥੇਬੰਦਕ ਕਾਨਫ਼ਰੰਸ ਉਤਸ਼ਾਹ ਪੂਰਵਕ ...
ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ) - ਪਿਛਲੇ ਦਿਨਾਂ ਵਿਚ ਹੋਈ ਬਰਸਾਤ ਦੇ ਚਲਦਿਆਂ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਦੇ ਨਾਲ-ਨਾਲ ਸਬਜੀਆਂ ਦੀ ਫਸਲ ਨੰੂ ਵੀ ਭਾਰਤੀ ਨੁਕਸਾਨ ਹੋਇਆ ਹੈ ਜਿਸ ਦੇ ਚਲਦਿਆਂ ਮੰਡੀਆਂ ਵਿਚ ਸਬਜ਼ੀਆਂ ਦੀ ਆਮਦ ਵਿਚ ਭਾਰੀ ਕਟੌਤੀ ਹੋਈ ਹੈ ਜਿਸ ...
ਖਨੌਰੀ, 28 ਸਤੰਬਰ (ਬਲਵਿੰਦਰ ਸਿੰਘ ਥਿੰਦ) - ਸੈੱਲਰ ਐਸੋਸੀਏਸ਼ਨ ਖਨੌਰੀ ਦੀ ਚੋਣ ਸਰਵਸੰਮਤੀ ਨਾਲ ਹੋਈ, ਜਿਸ ਵਿਚ ਅੰਗਰੇਜ ਸਿੰਘ ਸਿੱਧੂ ਨੂੰ ਪ੍ਰਧਾਨ ਚੁਣਿਆ ਗਿਆ | ਸ਼ੈਲਰ ਐਸੋਸੀਏਸ਼ਨ ਖਨੌਰੀ ਮੈਂਬਰਾਂ ਨੇ ਰਾਮ ਕੁਮਾਰ ਨੂੰ ਚੇਅਰਮੈਨ, ਅੰਗਰੇਜ ਸਿੰਘ ਸਿੱਧੂ ਨੂੰ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਭੁੱਲਰ, ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਗੌਰਮਿੰਟ ਰੇਲਵੇ ਪੁਲਿਸ ਚੌਂਕੀ ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ) - ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ ਮਿੱਠੂ ਸਿੰਘ (45) ਪੁੱਤਰ ਮੇਜਰ ਸਿੰਘ ਵਾਸੀ ਪਿੰਡ ...
ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਚ 41 ਪ੍ਰਤੀਸ਼ਤ ਅਤੇ ਜ਼ਿਲ੍ਹਾ ਸੰਗਰੂਰ ਵਿਚ 80 ਪ੍ਰਤੀਸ਼ਤ ਦੁੱਧ ਦੇ ਸੈਂਪਲ ਫੇਲ੍ਹ ਹੋ ਜਾਣ ਦੀਆਂ ਆਈਆਂ ਰਿਪੋਰਟਾਂ ਤੋਂ ਬਾਅਦ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਅਤੇ ਕਿਸਾਨ ਮੋਰਚੇ ਦੇ ਸੂਬਾ ...
ਕੁੱਪ ਕਲਾਂ, 28 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੇ ਖੇਤਰ ਅੰਦਰ ਨਾਮਣਾ ਖੱਟ ਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਮ ਚਮਕਾਉਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਅਵਜੀਤਪਾਲ ਸਿੰਘ ਭਾਊ ਬਦੇਸੇ ਤੇ ਨਿੰਦੀ ...
ਮਲੇਰਕੋਟਲਾ, 28 ਸਤੰਬਰ (ਪਾਰਸ ਜੈਨ) - ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਜ਼ਾਲਮ ਅੰਗਰੇਜ਼ ਹਕੂਮਤ ਨਾਲ ਮੱਥਾ ਲਾਉਣ ਵਾਲੇ ਦੇਸ਼ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਦੇਸ ਹਮੇਸ਼ਾ ਯਾਦ ਰੱਖੇਗਾ ਅਤੇ ਉਨ੍ਹਾਂ ਦੀ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਰੁਪਿੰਦਰ ਸਿੰਘ ਸੱਗੂ) - ਨਗਰ ਕੌਂਸਲ ਸੁਨਾਮ ਵਿਚ ਕਲਰਕ ਦੀ ਪੋਸਟ 'ਤੇ ਤੈਨਾਤ ਕਿਰਨਦੀਪ ਸਹੋਤਾ ਉੱਤੇ ਹੋਏ ਵਿਜੀਲੈਂਸ ਵਲੋਂ ਮੁਕੱਦਮੇ ਖਿਲਾਫ ਜਿਥੇ ਸਮੂਹ ਨਗਰ ਕੌਂਸਲ ਦੇ ਕਰਮਚਾਰੀਆਂ ਦੇ ਹੱਕ ਵਿਚ ਆ ਗਏ ਹਨ ਕੌਂਸਲ ਦੇ ...
ਲਹਿਰਾਗਾਗਾ, 28 ਸਤੰਬਰ (ਪ੍ਰਵੀਨ ਖੋਖਰ) - ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਲਹਿਰਾਗਾਗਾ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਸਿਵਰਨ ਸਿੰਘ ਵਾਸੀ ਲਹਿਰਾਗਾਗਾ ਦੀ ਕਿੱਕ ਬਾਕਸਿੰਗ ਮੁਕਾਬਲੇ ਵਿਚ ਰਾਜ ਪੱਧਰ ਦੇ ਮੁਕਾਬਲੇ ਲਈ ਚੋਣ ਹੋਈ ਹੈ | ਜਾਣਕਾਰੀ ਦਿੰਦਿਆਂ ਸਕੂਲ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਥਾਨਕ ਬਨਾਸਰ ਬਾਗ਼ ਵਿਖੇ ਸਥਿਤ ਮੁੱਖ ਦਫਤਰ ਵਿੱਚ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਅਤੇ ਗੁਰਪਾਲ ਸਿੰਘ ਗਿੱਲ ਸਰਪ੍ਰਸਤ ਦੀ ਦੇਖ ...
ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ) - ਘਰਾਂ ਦੇ ਕੰਮ ਕਾਜ ਦੇ ਨਾਲ-ਨਾਲ ਜਣੇਪੇ ਦਾ ਦਰਦ ਹੰਢਾਉਣ ਦੇ ਨਾਲ-ਨਾਲ ਸਿਹਤ ਵਿਭਾਗ ਦੇ ਪਰਿਵਾਰ ਨਿਯੋਜਨ ਦਾ ਭਾਰ ਵੀ ਔਰਤਾਂ ਨੰੂ ਆਪਣੇ ਮੋਢਿਆਂ ਉੱਤੇ ਚੁੱਕਣਾ ਪੈਂਦਾ ਹੈ | ਅਣਚਾਹੇ ਗਰਭ ਤੋਂ ਬਚਣ ਲਈ ਬੇਸ਼ੱਕ ਪੁਰਸਾਂ ਅਤੇ ...
ਮੂਨਕ, 28 ਸਤੰਬਰ (ਪ੍ਰਵੀਨ ਮਦਾਨ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਕਲੈਰੀਕਲ ਕਾਮਿਆਂ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਆਈ.ਸੀ.ਡੀ.ਐਸ. ਵਿੰਗ ਵਿਚ ਕੰਮ ਕਰ ਰਹੇ ਸਮੁੱਚੇ ਅਮਲ ਦੀ ਤਨਖਾਹ ਪਿਛਲੇ ਤਿੰਨ-ਚਾਰ ਮਹੀਨਿਆਂ ...
ਅਹਿਮਦਗੜ੍ਹ, 28 ਸਤੰਬਰ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦਾ ਮੁੱਢ ਤੋਂ ਹੀ ਇਤਿਹਾਸ ਸੂਬੇ ਦੇ ਹਿਤਾਂ ਲਈ ਮੋਹਰੀ ਹੋ ਕੇ ਸੰਘਰਸ਼ ਅਤੇ ਕੁਰਬਾਨੀਆਂ ਦੇਣ ਦਾ ਰਿਹਾ ਹੈ | ਇਸ ਦਾ ਪ੍ਰਗਟਾਵਾ ਟਕਸਾਲੀ ਅਕਾਲੀ ਆਗੂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ...
ਸ਼ੇਰਪੁਰ, 28 ਸਤੰਬਰ (ਦਰਸ਼ਨ ਸਿੰਘ ਖੇੜੀ)-ਬਾਬਾ ਸ੍ਰੀਚੰਦ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਲਈ ਸੱਦਾ ਪੱਤਰ ਸੰਤ ਮਹਾਂਪੁਰਸ਼ਾਂ, ਪੰਥਕ ਵਿਦਵਾਨਾਂ, ਰਾਗੀਆਂ ਢਾਡੀਆਂ, ਨਗਰ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਪਹੁੰਚਦੇ ਹੋ ...
ਚੀਮਾ ਮੰਡੀ, 28 ਸਤੰਬਰ (ਜਗਰਾਜ ਮਾਨ) - ਗੁਰਦੁਆਰਾ ਨਾਨਕਸਰ ਚੀਮਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਢਾਡੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਭਾਰੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ...
ਧਰਮਗੜ, 28 ਸਤੰਬਰ (ਗੁਰਜੀਤ ਸਿੰਘ ਚਹਿਲ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧਰਮਗੜ ਦੇ ਮੁੱਖ ਅਧਿਆਪਕ ਹਰਦੀਪ ਸਿੰਘ ਸੁਨਾਮ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ 41 ਤੋਂ 50 ਸਾਲ ਉਮਰ ਵਰਗ ਵਿਚ ਲੰਮੀ ਛਾਲ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ...
ਧੂਰੀ, 28 ਸਤੰਬਰ (ਸੰਜੇ ਲਹਿਰੀ) - ਆਰੀਆ ਸਮਾਜ ਧੂਰੀ ਦੇ ਮੈਂਬਰਾਂ ਦੀ ਇੱਕ ਮੀਟਿੰਗ ਆਰੀਆ ਸਤਿਸੰਗ ਭਵਨ ਧੂਰੀ ਵਿਖੇ ਹੋਈ | ਜਿਸ ਵਿੱਚ ਸਮਾਜ ਦੀ ਤਰੱਕੀ ਅਤੇ ਪ੍ਰਚਾਰ-ਪ੍ਰਸਾਰ ਨੂੰ ਲੈ ਕੇ ਮੈਂਬਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੰਸਥਾ ਅਧੀਨ ਚੱਲ ਰਹੇ ...
ਜਖੇਪਲ, 28 ਸਤੰਬਰ (ਮੇਜਰ ਸਿੰਘ ਸਿੱਧੂ) - ਗੁਰਦੁਆਰਾ ਸ੍ਰੀ ਹਰਗੋਬਿੰਦਪੁਰਾ ਸਾਹਿਬ ਧਾਲੀਵਾਲਬਾਸ ਜਖੇਪਲ ਦੀ ਕਮੇਟੀ ਵੱਲੋਂ 10 ਰੋਜਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਇਸ ਵਿੱਚ ਲਗਭਗ 70 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਗ੍ਰੰਥੀ ਭਾਈ ਮਨਜੀਤ ਸਿੰਘ ਵੱਲੋਂ 10 ਦਿਨ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਪੰਜਾਬ ਸਟੂਡੈਂਟਸ ਯੂਨੀਅਨ( ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਵਿਦਿਆਰਥੀ ਇਕੱਤਰਤਾ ਕੀਤੀ ਗਈ | ਵਿਦਿਆਰਥੀਆਂ ਨੇ ਹੱਥਾਂ ...
ਅਹਿਮਦਗੜ੍ਹ, 28 ਸਤੰਬਰ (ਰਣਧੀਰ ਸਿੰਘ ਮਹੋਲੀ) - ਸਬ-ਡਵੀਜ਼ਨ ਅਹਿਮਦਗੜ੍ਹ ਵਿਖੇ ਆਜ਼ਾਦੀ ਘੁਲਾਟੀਏ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕੀਤੀ ਗਈ ਸਾਈਕਲ ਰੈਲੀ ਨੂੰ ਐਸ. ਡੀ. ਐਮ ਹਰਬੰਸ ਸਿੰਘ ਵਲੋਂ ਰਵਾਨਾ ਕੀਤਾ ਗਿਆ | ਸਾਈਕਲ ਰੈਲੀ ਵਿਚ ਵੱਡੀ ਗਿਣਤੀ ਵਿਚ ...
ਲੌਂਗੋਵਾਲ, 28 ਸਤੰਬਰ (ਸ.ਸ.ਖੰਨਾ, ਵਿਨੋਦ) - ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਦੋਂ ਇਸ ਇੰਜੀਨੀਅਰਿੰਗ ਕਾਲਜ ਦੀ ਸਥਾਪਨਾ ਹੋਈ ਸੀ ਤਾਂ ਲੌਂਗੋਵਾਲ ਦੇ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਦਾ ਰਲੇਵਾਂ ਕੀਤਾ ਗਿਆ ਸੀ ਜਿਸ ...
ਧੂਰੀ, 28 ਸਤੰਬਰ (ਲਖਵੀਰ ਸਿੰਘ ਧਾਂਦਰਾ) - ਕਾਰ ਡੀਲਰ ਐਸੋਸੀਏਸ਼ਨ ਧੂਰੀ ਦੀ ਗੁਰੂ ਤੇਗ ਬਹਾਦਰ ਕਾਰ ਬਾਜ਼ਾਰ ਵਿਚ ਤਲਵੀਰ ਸਿੰਘ ਧਨੇਸਰ ਦੀ ਸਰਪ੍ਰਸਤੀ ਹੇਠ ਸਰਬਸੰਮਤੀ ਨਾਲ ਚੋਣ ਹੋਈ | ਜਿਸ ਵਿਚ ਸਰਬਸੰਮਤੀ ਨਾਲ ਕਰਮਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਅਤੇ ...
ਧੂਰੀ, 28 ਸਤੰਬਰ (ਲਖਵੀਰ ਸਿੰਘ ਧਾਂਦਰਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬਰਨਾਲਾ ਦੀ ਅਨਾਜ ਮੰਡੀ ਵਿੱਚ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ...
ਧੂਰੀ, 28 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ਼ਹਿਰ ਦੇ ਕ੍ਰਾਂਤੀ ਚੌਂਕ ਵਿਖੇ ਪੁਰਾਤਨ ਸ਼ਿਵ ਮੰਦਿਰ ਵਿਖੇ ਅੱਗਰਵਾਲ ਚੈਰੀਟੇਬਲ ਟਰੱਸਟ ਵਲੋਂ ਚੇਅਰਮੈਨ ਰਾਕੇਸ਼ ਕੁਮਾਰ ਅਤੇ ਐਡਵੋਕੇਟ ਰਾਜ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਅੱਗਰਸੈਨ ਜਯੰਤੀ ਅਤੇ ਨਰਾਤਿਆਂ ਦੇ ...
ਮਲੇਰਕੋਟਲਾ, 28 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ. ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਸ਼ਟਰੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਟਰੱਸਟ ਵੱਲੋਂ ਪੰਜਾਬ ਭਰ ਅੰਦਰ ਚਲਾਈਆਂ ਜਾ ਰਹੀਆਂ ਵੱਖ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ) - ਅਗਰਵਾਲ ਸਭਾ ਸੁਨਾਮ ਵਲੋਂ ਪ੍ਰਧਾਨ ਪ੍ਰੇਮ ਗੁਪਤਾ ਦੀ ਅਗਵਾਈ ਵਿਚ ਸਥਾਨਕ ਮਹਾਰਾਜਾ ਅਗਰਸੈਨ ਚੌਂਕ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ ਗਈ | ਇਸ ਸਮੇਂ ਮਹਾਰਾਜਾ ਅਗਰਸੈਨ ਦੀ ਪ੍ਰਤਿਮਾ 'ਤੇ ਨਤਮਸਤਕ ਹੋਣ ...
ਅਹਿਮਦਗੜ੍ਹ, 28 ਸਤੰਬਰ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦਾ ਮੁੱਢ ਤੋਂ ਹੀ ਇਤਿਹਾਸ ਸੂਬੇ ਦੇ ਹਿਤਾਂ ਲਈ ਮੋਹਰੀ ਹੋ ਕੇ ਸੰਘਰਸ਼ ਅਤੇ ਕੁਰਬਾਨੀਆਂ ਦੇਣ ਦਾ ਰਿਹਾ ਹੈ | ਇਸ ਦਾ ਪ੍ਰਗਟਾਵਾ ਟਕਸਾਲੀ ਅਕਾਲੀ ਆਗੂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ...
ਅਮਰਗੜ੍ਹ, 28 ਸਤੰਬਰ (ਜਤਿੰਦਰ ਮੰਨਵੀ) - ਪੰਜਾਬੀ ਸਾਹਿੱਤ ਦੀ ਮਹਾਨ ਅਤੇ ਸਤਿਕਾਰਤ ਲੇਖਕਾ ਮਰਹੂਮ ਡਾ.ਦਲੀਪ ਕੌਰ ਟਿਵਾਣਾ ਦੀ ਭੈਣ ਪ੍ਰੋ.ਮਨਜੀਤ ਕੌਰ ਟਿਵਾਣਾ ਵਲੋਂ ਆਪਣੇ ਨਾਨਕੇ ਪਿੰਡ ਦੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਮੰਨਵੀ ਦੀ ਦਿੱਖ ਸੰਵਾਰਨ ਖ਼ਾਤਰ ਦਿੱਤੇ ...
ਮਹਿਲਾਂ ਚੌਂਕ, 28 ਸਤੰਬਰ (ਸੁਖਮਿੰਦਰ ਸਿੰਘ ਕੁਲਾਰ) - ਲਗਾਤਾਰ ਦੋ ਦਿਨ ਪਏ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਜਿੱਥੇ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਉੱਥੇ ਕਈ ਲੋਕਾਂ ਦੇ ਆਸ਼ਿਆਨੇ ਵੀ ਡਿੱਗ ਗਏ ਹਨ | ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿ੍ੰਸੀਪਲ ਪ੍ਰੋ. ਸੁਖਬੀਰ ਸਿੰਘ ਦੀ ਅਗਵਾਈ ਵਿਚ ਐਨ.ਐਸ.ਐਸ. ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਮੇਂ ਕੁਇਜ਼ ਪ੍ਰੋਗਰਾਮ ਦਾ ਆਯੋਜਨ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਭੁੱਲਰ, ਧਾਲੀਵਾਲ) - ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਧਾਨ ਜਗਪਾਲ ਮਿੱਤਲ, ਸੂਬਾ ਕਮੇਟੀ ਮੈਂਬਰ ਸੰਕਰ ਬਾਂਸਲ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ 'ਚ ਰਲਣ ...
ਮਲੇਰਕੋਟਲਾ, 28 ਸਤੰਬਰ (ਮੁਹੰਮਦ ਹਨੀਫ਼ ਥਿੰਦ) - 66ਵੀਆਂ ਪੰਜਾਬ ਸਕੂਲ ਖੇਡਾਂ 2022 ਦੇ ਜ਼ਿਲ੍ਹਾ ਮਲੇਰਕੋਟਲਾ ਦੇ ਗੱਤਕਾ ਮੁਕਾਬਲੇ ਸਰਕਾਰੀ ਸਕੂਲ ਭੋਗੀਵਾਲ ਵਿਖੇ ਸਕੂਲ ਪਿ੍ੰਸੀਪਲ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਏ, ਮੈਚ ਸ਼ੁਰੂ ਕਰਾਉਣ ਮੌਕੇ ...
ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ) - ਡਿਸਟਿ੍ਕਟ ਇੰਡਸਟਰੀਅਲ ਚੈਂਬਰ ਸੰਗਰੂਰ ਬਲਾਕ ਮੂਨਕ ਵੱਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕਰਨ ਲਈ ਉਦਯੋਗਪਤੀਆਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕਾ ਵਿਧਾਇਕ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਚਾਇਤ ਯੂਨੀਅਨ ਪੰਜਾਬ ਦੇ ਪ੍ਰਧਾਨ ਰਵਿੰਦਰ ਰਿੰਕੂ, ਮਾਲਵਾ ਜੋਨ ਦੇ ਪ੍ਰਧਾਨ ਜੱਸੀ ਲੌਂਗੋਵਾਲੀਆ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਕਿਹਾ 27 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਚਾਇਤ ਯੂਨੀਅਨ ਪੰਜਾਬ ਦੇ ਪ੍ਰਧਾਨ ਰਵਿੰਦਰ ਰਿੰਕੂ, ਮਾਲਵਾ ਜੋਨ ਦੇ ਪ੍ਰਧਾਨ ਜੱਸੀ ਲੌਂਗੋਵਾਲੀਆ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਕਿਹਾ 27 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਭੁੱਲਰ, ਧਾਲੀਵਾਲ) - ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਵਿਚ ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਵਰਿੰਦਰ ਗੋਇਲ ਨੂੰ ਮਿਲ ਕੇ ਮੁੱਖ ਮੰਤਰੀ ਪੰਜਾਬ ਭਗਵੰਤ ...
ਮੂਲੋਵਾਲਸ, 28 ਸਤੰਬਰ (ਰਤਨ ਭੰਡਾਰੀ) - ਬੀਤੇ ਦਿਨੀਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਪ੍ਰਾਇਮਰੀ ਵਿੰਗ ਦੇ ਬਲਾਕ ਲੈਵਲ ਦੇ ਖੇਡ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ ਵਿਦਿਆਰਥੀਆਂ ਨੇ ਖੇਡਾਂ ...
ਮਲੇਰਕੋਟਲਾ, 28 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਮਲੇਰਕੋਟਲਾ ਪੁਲਿਸ ਨੇ ਲੰਬੇ ਸਮੇਂ ਤੋਂ ਮਲੇਰਕੋਟਲਾ ਸ਼ਹਿਰ ਅੰਦਰ ਲੋਕ ਚਰਚਾ ਦਾ ਵਿਸ਼ਾ ਬਣੇ ਜੂਆ ਸੱਟੇ ਦੇ ਇਕ ਵੱਡੇ ਨੈੱਟਵਰਕ ਨੂੰ ਬੇਨਕਾਬ ਕਰਨ ਦਾ ਦਾਅਵਾ ਕੀਤਾ ਹੈ | ਇਕ ਖ਼ਾਸ ਸੂਚਨਾ 'ਤੇ ਸੀ.ਆਈ.ਏ. ਸਟਾਫ਼ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਭੁੱਲਰ, ਧਾਲੀਵਾਲ, ਸੱਗੂ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਾਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ...
ਕੌਹਰੀਆ, 28 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਭਗਵਾਨ ਬਾਲਮੀਕ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ੍ਹ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਭਾਈ ਗੁਰਜੀਤ ਸਿੰਘ ...
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਅਤੇ ਹਰਿਆਣਾ ਸਰਕਾਰ ਸਿੱਖਾਂ ਅਤੇ ਸ਼ੋ੍ਰਮਣੀ ਕਮੇਟੀ ਖਿਲਾਫ਼ ਗਹਿਰੀ ਸਾਜ਼ਿਸ਼ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ...
ਸ਼ੇਰਪੁਰ, 28 ਸਤੰਬਰ (ਸੁਰਿੰਦਰ ਚਹਿਲ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੋਹਰੀ ਆਗੂ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਜਿੱਥੇ 2024 ਕੇਂਦਰ 'ਚ 'ਮੋਦੀ' ਤੇ 2027 ਪੰਜਾਬ ਅੰਦਰ ਬੀ.ਜੇ.ਪੀ. ਦੀ ਨਿਰੋਲ ਸਰਕਾਰ ਆਉਣ ਦਾ ਦਾਅਵਾ ਕੀਤਾ | ਉਥੇ ਉਨ੍ਹਾਂ ਬਿਨਾਂ ਕਿਸੇ ਠੋਸ ਵਜ੍ਹਾ ...
ਮਲੇਰਕੋਟਲਾ, 28 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਮਲੇਰਕੋਟਲਾ ਪੁਲਿਸ ਨੇ ਲੰਬੇ ਸਮੇਂ ਤੋਂ ਮਲੇਰਕੋਟਲਾ ਸ਼ਹਿਰ ਅੰਦਰ ਲੋਕ ਚਰਚਾ ਦਾ ਵਿਸ਼ਾ ਬਣੇ ਜੂਆ ਸੱਟੇ ਦੇ ਇਕ ਵੱਡੇ ਨੈੱਟਵਰਕ ਨੂੰ ਬੇਨਕਾਬ ਕਰਨ ਦਾ ਦਾਅਵਾ ਕੀਤਾ ਹੈ | ਇਕ ਖ਼ਾਸ ਸੂਚਨਾ 'ਤੇ ਸੀ.ਆਈ.ਏ. ਸਟਾਫ਼ ...
ਮੂਣਕ, 28 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਪੰਜਾਬ ਸਰਕਾਰ ਤੇ ਗਵਰਨਰ ਵਿਚ ਆਪਸੀ ਚਿੱਠੀਆਂ ਦੀ ਜੰਗ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ ਅਤੇ ਇਹ ਦੇਸ਼ ਦੇ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ | ਇਹ ਵਿਚਾਰ ਸਾਬਕਾ ...
ਖਨੌਰੀ, 28 ਸਤੰਬਰ (ਰਾਜੇਸ਼ ਕੁਮਾਰ) - ਮਹਾਰਾਜਾ ਅਗਰਸੈਨ ਦੀ ਜਯੰਤੀ ਖਨੌਰੀ 'ਚ ਬੜੀ ਧੂਮਧਾਮ ਨਾਲ ਮਨਾਈ ਗਈ ਮਹਾਰਾਜਾ ਅਗਰਸੈਨ ਦੀ ਜੈਅੰਤੀ ਮੌਕੇ ਅਗਰਸੈਨ ਚੈਰੀਟੇਬਲ ਟਰੱਸਟ ਚ ਅਗਰਵਾਲ ਸਮਾਜ ਦੇ ਵਿਅਕਤੀਆਂ ਨੇ ਇਕੱਠੇ ਹੋ ਕੇ ਸ਼ੋਭਾ ਯਾਤਰਾ ਕੱਢੀ | ਇਹ ਸ਼ੋਭਾ ...
ਮਾਲੇਰਕੋਟਲਾ, 28 ਸਤੰਬਰ (ਪਾਰਸ ਜੈਨ) - ਅਲ ਫਰਹਾਨ ਉਮਰਾਂ ਅਤੇ ਹੱਜ ਟੂਰ ਮਾਲੇਰਕੋਟਲਾ ਵਲੋਂ ਪਵਿੱਤਰ ਹੱਜ ਯਾਤਰਾ 'ਤੇ ਜਾਣ ਵਾਲੀਆਂ ਲਈ ਇਕ ਦਿਨਾਂ ਉਮਰਾਂ ਟ੍ਰੇਨਿੰਗ ਕੈਂਪ ਹੱਜ ਮੰਜ਼ਿਲ ਵਿਖੇ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਹਾਫ਼ਿਜ਼ ਮੁਹੰਮਦ ਆਸਿਮ ਅਤੇ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਵਿਦਿਆਲਿਆਂ ਜੋਤੀਸਰ ਪਿੰਡ ਖ਼ੁਰਾਣਾ ਵਲੋਂ ਪੰਜ ਰੋਜ਼ਾ ਧਾਰਮਿਕ ਸਮਾਗਮ ਮੌਕੇ ਚੇਅਰਮੈਨ ਬਾਬਾ ਕਿਰਪਾਲ ਸਿੰਘ ਦੀ ਰਹਿਨੁਮਾਈ ਹੇਠ ਪੰਜਾਬੀ ਸਭਿਆਚਾਰ, ...
ਚੀਮਾ ਮੰਡੀ, 28 ਸਤੰਬਰ (ਜਗਰਾਜ ਮਾਨ) - 66ਵੀਆਂ ਪੰਜਾਬ ਸਕੂਲ ਖੇਡਾਂ (ਜ਼ਿਲ੍ਹਾ ਪੱਧਰੀ) ਕਿੱਕ-ਬਾਕਸਿੰਗ ਖੇਡ ਮੁਕਾਬਲੇ ਜੋ ਕੇ ਸ.ਸ.ਸ.ਸ., ਲੌਂਗੋਵਾਲ ਵਿਚ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ | ਜਿਸ ਵਿਚ ਪੈਰਾਮਾਊਾਟ ਪਬਲਿਕ ...
ਮਲੇਰਕੋਟਲਾ, 28 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇਸਲਾਮਿਆ ਗਰਲਜ਼ ਕਾਲਜ ਮਾਲੇਰਕੋਟਲਾ ਦੀਆਂ ਦੋ ਵਿਦਿਆਰਥਣਾਂ ਮੁਸਕਾਨ ਪੁੱਤਰੀ ਡੋਗਰ ਖ਼ਾਨ (ਬੀ.ਏ ਭਾਗ ਦੂਜਾ) ਅਤੇ ਫ਼ਿਜ਼ਾ ਪੁੱਤਰੀ ਅਸ਼ਰਫ਼ ਅਲੀ ਖ਼ਾਨ (ਬੀ.ਏ ...
ਮਲੇਰਕੋਟਲਾ, 28 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ...
ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ)- ਜਲ ਸਪਲਾਈ ਵਿਭਾਗ ਦੇ ਦਫ਼ਤਰ ਵਿਖੇ ਪੀ.ਡਬਲਯ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਲਹਿਰਾਗਾਗਾ-ਮੂਣਕ ਦੀ ਮੀਟਿੰਗ ਸੁਖਦੇਵ ਚੰਗਾਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ...
ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ) - ਭਾਜਪਾ ਵਲੋਂ ਮਨਾਏ ਜਾ ਰਹੇ ਸੇਵਾ ਪੰਦਰਵਾੜੇ ਦੌਰਾਨ 'ਏਕ ਭਾਰਤ ਸਰੇਸ਼ਟ ਭਾਰਤ' ਪੋ੍ਰਗਰਾਮ ਕਰਵਾਇਆ ਗਿਆ | ਇਸ ਵਿਸ਼ੇ ਬਾਰੇ ਵਿਸਥਾਰ ਸਹਿਤ ਦੱਸਦਿਆਂ ਪੋ੍ਰਗਰਾਮ ਦੇ ਇੰਚਾਰਜ ਸੁਰਿੰਦਰ ਸ਼ਰਮਾ ਅਤੇ ਵਿਕਰਮ ਪਾਲੀ ਸੂਬਾ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਭੁੱਲਰ, ਧਾਲੀਵਾਲ) - ਲਾਈਨਜ਼ ਕਲੱਬ ਸੁਨਾਮ ਵਲੋਂ ਸਾਈਕਲ ਕਲੱਬ ਸੁਨਾਮ, ਰੋਟਰੀ ਕਲੱਬ ਸੁਨਾਮ, ਰੋਟਰੈਕਟ ਕਲੱਬ ਸੁਨਾਮ, ਅਤੇ ਲਾਈਨਜ਼ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਸੁਸ਼ੀਲ ਗੋਇਲ ਦੀ ਅਗਵਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ) - ਖ਼ਾਲਸ ਪ੍ਰੇਮ ਮਾਰਗ ਵੈੱਲਫੇਅਰ ਸੋਸਾਇਟੀ ਗਊਸ਼ਾਲਾ ਪਿੰਗਲਵਾੜਾ ਵਲੋਂ ਸਰਪ੍ਰਸਤ ਜੋਗਿੰਦਰ ਸਿੰਘ ਸਾਰੋਂ ਦੀ ਅਗਵਾਈ ਵਿਚ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਵਿਚ ਗਊ ਸੇਵਾ ਕਮਿਸ਼ਨ ਪੰਜਾਬ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX