ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਦੇਸ਼ ਭਰ ਤੋਂ ਪਹੁੰਚੇ ਲੋਕਾਂ ਵਲੋਂ ਸ਼ਹੀਦਾਂ ਨੂੰ ਸਿੱਜਦਾ ਕਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਖ਼ੁਦ ਦੁਪਹਿਰ ਸਮੇਂ ਪਹੁੰਚ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋਏ, ਉੱਥੇ ਸ਼ਾਮ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਸਕੂਟਰ, ਮੋਟਰਸਾਈਕਲ, ਕਾਰਾਂ, ਜੀਪਾਂ ਦੇ ਕਾਫ਼ਲਿਆਂ ਰਾਹੀਂ ਉਤਸ਼ਾਹ ਨਾਲ ਪਹੁੰਚ ਰਹੇ ਲੋਕ ਇਨਕਲਾਬ ਜ਼ਿੰਦਾਬਾਦ, ਸ਼ਹੀਦ ਭਗਤ ਸਿੰਘ 'ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ' ਆਦਿ ਇਨਕਲਾਬੀ ਨਾਅਰੇ ਲਗਾ ਰਹੇ ਸਨ | ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਆਦਿ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਵਿਸ਼ਾਲ ਮੋਟਰਸਾਈਕਲ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਵਿਚ ਸੈਂਕੜੇ ਨੌਜਵਾਨ ਲੜਕੇ-ਲੜਕੀਆਂ ਜਿਨ੍ਹਾਂ ਦੇ ਸਿਰਾਂ 'ਤੇ ਬਸੰਤੀ ਦਸਤਾਰਾਂ ਤੇ ਦੁਪੱਟੇ ਲਏ ਹੋਏ ਸਨ, ਸਭ ਬਸੰਤੀ ਰੰਗ 'ਚ ਰੰਗੇ ਹੋਏ ਮਾਰਚ 'ਚ ਸ਼ਾਮਲ ਹੋਏ | ਮਾਰਚ ਨੂੰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਯਾ, ਵਿਧਾਇਕ ਨਰੇਸ਼ ਕਟਾਰੀਆ ਤੋਂ ਇਲਾਵਾ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਸੁਸਾਇਟੀ ਪ੍ਰਧਾਨ ਵਰਿੰਦਰ ਸਿੰਘ ਵੈਰੜ ਤੇ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਰਤਨਦੀਪ ਕੌਰ ਆਦਿ ਮਾਰਚ ਦੀ ਅਗਵਾਈ ਕਰ ਰਹੇ ਸਨ | ਮਾਰਚ ਸਾਰਾਗੜ੍ਹੀ ਸਾਹਿਬ ਤੋਂ ਚੱਲ ਕੇ ਸ਼ਹੀਦ ਊਧਮ ਸਿੰਘ ਚੌਕ ਪਹੁੰਚ ਸ਼ਹੀਦ ਨੂੰ ਸਿੱਜਦਾ ਕੀਤਾ ਤੇ ਸਰਕੁਲਰ ਰੋਡ ਰਾਹੀਂ ਹੁੰਦਾ ਹੋਇਆ ਮੁਲਤਾਨੀ ਗੇਟ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ, ਜਿਸ ਉਪਰੰਤ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਮੈਂਬਰ ਕਾਫ਼ਲੇ ਦੇ ਰੂਪ 'ਚ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਸ਼ਹੀਦਾਂ ਨੂੰ ਨਤਮਸਤਕ ਹੋਏ | ਸੁਸਾਇਟੀ ਮੈਂਬਰਾਂ ਨੇ ਜਿੱਥੇ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਪ੍ਰਣ ਲਿਆ, ਉੱਥੇ ਸਮਾਜ ਵਿਚ ਫੈਲੀਆਂ ਬੁਰਾਈਆਂ ਦੇ ਖ਼ਾਤਮੇ ਲਈ ਜਾਗਰੂਕਤਾ ਸਮਾਗਮ ਕਰਵਾਉਣ ਦਾ ਫ਼ੈਸਲਾ ਲਿਆ | ਸੁਸਾਇਟੀ ਮੈਂਬਰਾਂ ਵਲੋਂ ਖਟਕੜ ਕਲਾਂ ਤੋਂ ਲਿਆਂਦੀ ਮਿੱਟੀ ਨਾਲ ਹੁਸੈਨੀਵਾਲਾ ਸਮਾਰਕ 'ਤੇ ਤਿ੍ਵੈਣੀ ਬੂਟੇ ਲਗਾਏ | ਸਮਾਗਮਾਂ ਦੀ ਸਫਲਤਾ ਲਈ ਗੁਰਜੀਤ ਸਿੰਘ ਸਿੱਧੂ ਮੱਲੂਵਾਲਾ, ਸੰਤੋਖ ਸਿੰਘ ਸੰਧੂ ਐੱਸ.ਡੀ.ਓ, ਸੁਸਾਇਟੀ ਆਗੂ ਸੁਖਵੀਰ ਸਿੰਘ ਹੁੰਦਲ ਸਰਪੰਚ ਸ਼ੂਸ਼ਕ, ਡਾ: ਜੋਬਨ ਬਾਰੇ ਕੇ, ਗਗਨਦੀਪ ਸਿੰਘ ਗੋਬਿੰਦ ਨਗਰ, ਰਵਿੰਦਰ ਸਿੰਘ ਢਿੱਲੋਂ ਸੁਰ ਸਿੰਘ ਵਾਲਾ, ਰਾਣਾ ਸੁਰ ਸਿੰਘ, ਐਡਵੋਕੇਟ ਜਗਮੀਤ ਸਿੰਘ ਸੰਧੂ ਮੁਦਕਾ ਮੱਲਵਾਲ, ਬਲਕਰਨ ਸਿੰਘ ਹਾਜੀ ਵਾਲਾ, ਲੱਖਾ ਤੂਤ, ਜਸਬੀਰ ਸਿੰਘ ਜੱਸਾ ਮੱਲ੍ਹੀ ਉਸਮਾਨ ਵਾਲਾ, ਕਾਬਲ ਸਿੰਘ ਮਖੂ, ਜੱਟ ਰਾਖਵਾਂਕਰਨ ਸੰਘਰਸ਼ ਸੰਮਤੀ ਪੰਜਾਬ ਦੇ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਭਾਵੜਾ ਆਦਿ ਨੌਜਵਾਨ ਹਾਜ਼ਰ ਸਨ |
ਬਿਜਲੀ ਬੋਰਡ ਜਥੇਬੰਦੀ ਦੇ ਆਗੂਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕੀਤਾ ਸਿੱਜਦਾ
ਫ਼ਿਰੋਜ਼ਪੁਰ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਫੈਡਰੇਸ਼ਨ ਦੇ ਆਗੂਆਂ ਵਲੋਂ ਹੁਸੈਨੀਵਾਲਾ ਸਰਹੱਦ 'ਤੇ ਸਥਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਿੱਜਦਾ ਕੀਤਾ | ਇਸ ਮੌਕੇ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਸ: ਭਗਤ ਸਿੰਘ ਦੇ ਸੁਪਨਿਆਂ ਵਾਲੀ ਆਜ਼ਾਦੀ ਸਾਨੂੰ ਨਹੀਂ ਮਿਲੀ, ਕਿਉਂਕਿ ਸਾਡੇ ਦੇਸ਼ ਦੇ ਹਾਕਮ ਦੇਸ਼ ਨੂੰ ਦੋਹੇ ਹੱਥੀਂ ਲੁੱਟ ਰਹੇ ਹਨ, ਕਿਉਂਕਿ ਅੱਜ ਦੇਸ਼ ਅੰਦਰ ਫੈਲਿਆ ਭਿ੍ਸ਼ਟਾਚਾਰ ਸਾਡੇ ਦੇਸ਼ ਨੂੰ ਘੁਣ ਵਾਂਗ ਖਾ ਰਿਹਾ ਹੈ | ਇਸ ਸਮੇਂ ਪੰਜਾਬ ਸਕੱਤਰ ਸੁਖਦੇਵ ਸਿੰਘ ਬੱਗੀ ਪੱਤਨੀ, ਡਵੀਜ਼ਨ ਪ੍ਰਧਾਨ ਲਖਵੀਰ ਸਿੰਘ ਸੁੱਖੇਵਾਲਾ, ਮੋਹਨ ਸਿੰਘ ਗਾਦੜੀਵਾਲਾ, ਜਗਦੇਵ ਸਿੰਘ ਸਕੱਤਰ ਸਬ ਡਵੀਜ਼ਨ, ਜਸਵੰਤ ਸਿੰਘ ਸਰਾਂ, ਸਰਕਲ ਆਗੂ ਬਲਦੇਵ ਸਿੰਘ ਮੋਗਾ ਆਦਿ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ
ਫ਼ਿਰੋਜ਼ਪੁਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਜ਼ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵਾਂ ਜਨਮ ਦਿਹਾੜੇ ਨੂੰ ਸਮਰਪਿਤ ਸਕੂਲ ਵਿਖੇ ਵਾਦ-ਵਿਵਾਦ, ਲੇਖ ਮੁਕਾਬਲੇ, ਪੋਸਟਰ ਮੁਕਾਬਲੇ ਅਤੇ ਪ੍ਰਣ ਕਰਾਇਆ ਗਿਆ | ਇਸ ਮੌਕੇ ਭਗਤ ਸਿੰਘ ਦੀ ਜੀਵਨੀ 'ਤੇ ਵਿਸਥਾਰ ਵਿਚ ਦੱਸਦਿਆਂ ਹੋਇਆਂ ਜਗਦੀਪ ਪਾਲ ਸਿੰਘ ਨੇ ਦੱਸਿਆ ਕਿ ਬਰਤਾਨਵੀ ਹਕੂਮਤ ਤੋਂ ਭਗਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਤਿਹਾਸਿਕ ਅੰਦੋਲਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ | ਅੱਜ ਅਸੀਂ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾ ਰਹੇ ਹਾਂ | ਇਸ ਉਪਰੰਤ ਪੋਸਟਰ ਮੁਕਾਬਲੇ, ਲੇਖ ਮੁਕਾਬਲੇ, ਡਿਬੇਟ (ਵਾਦ-ਵਿਵਾਦ) 'ਚ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ, ਅਦਿੱਤਿਆ, ਗੁਰਜੀਵਨ ਸਿੰਘ, ਓਾਕਾਰ, ਜਸਕਰਨ ਸਿੰਘ, ਵੰਸ਼ਪ੍ਰੀਤ ਸਿੰਘ, ਅਭਿਸ਼ੇਕ, ਚੇਤਨ, ਰਿਸ਼ੀ ਚਾਵਲਾ, ਗੁਰਜੋਤ ਸਿੰਘ, ਆਯੂਸ਼ ਆਦਿ ਨੂੰ ਸਨਮਾਨਿਤ ਕੀਤਾ | ਸ਼ਵਨ ਜਮਾਤ ਦਸਵੀਂ-ਏ ਵਿਦਿਆਰਥੀ ਵਲੋਂ ਭਗਤ ਸਿੰਘ ਦੇ ਜਨਮ ਦਿਵਸ 'ਤੇ ਆਪਣੇ ਵਿਚਾਰ ਰੱਖੇ | ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਲਖਵਿੰਦਰ ਸਿੰਘ, ਅੰਨਦਿੱਤਾ ਮਹਿਤਾ, ਹਰਜਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਹਿਯੋਗ ਦਿੱਤਾ |
ਇੰਡੀਅਨ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ ਜਨਮ ਦਿਨ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)- ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸੂਬੇ ਭਰ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸੇ ਲੜੀ ਦੇ ਚੱਲਦੇ ਸਮਾਜ ਸੇਵੀ ਸੁਸਾਇਟੀ ਇੰਡੀਅਨ ਸੋਸ਼ਲ ਵੈੱਲਫੇਅਰ ਦੇ ਆਗੂ ਪ੍ਰਧਾਨ ਯਸ਼ਪਾਲ ਸ਼ਰਮਾ ਦੀ ਅਗਵਾਈ 'ਚ ਮੁਲਤਾਨੀ ਗੇਟ ਦੇ ਚੌਂਕ ਵਿਖੇ ਪਹੰੁਚੇ, ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਫੁੱਲ ਮਾਲਾ ਪਹਿਨਾ ਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ | ਪ੍ਰਧਾਨ ਯਸ਼ਪਾਲ ਸ਼ਰਮਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੀ ਸੋਚ ਰੱਖਣ ਦਾ ਸੁਨੇਹਾ ਦਿੱਤਾ | ਇਸ ਮੌਕੇ ਵਾਈਸ ਪ੍ਰਧਾਨ ਹਰਜੀਤ ਸਿੰਘ, ਕੈਸ਼ੀਅਰ ਕੁਲਦੀਪ ਰਾਏ, ਸੈਕਟਰੀ ਸ਼ਮਸ਼ੇਰ ਸਿੰਘ ਸੰਧੂ, ਪ੍ਰਮੋਦ ਕਪੂਰ, ਸਰਪੰਚ ਜਰਨੈਲ ਸਿੰਘ ਕਿਸਾਨ ਯੂਨੀਅਨ ਆਗੂ ਤੇ ਵਿੱਕੀ ਆਦਿ ਹਾਜ਼ਰ ਸਨ | ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਲੱਡੂ ਵੰਡੇ ਗਏ |
ਨੌਜਵਾਨ ਸਭਾ ਵਲੋਂ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
ਤਲਵੰਡੀ ਭਾਈ (ਕੁਲਜਿੰਦਰ ਸਿੰਘ ਗਿੱਲ)- ਨੌਜਵਾਨ ਲੋਕ ਭਲਾਈ ਸਭਾ ਤਲਵੰਡੀ ਭਾਈ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਏ ਆਜ਼ਮ ਸ: ਭਗਤ ਸਿੰਘ ਦੇ ਦੇਸ਼ ਦੀ ਆਨ ਸ਼ਾਨ ਲਈ ਮਰ ਮਿਟਣ ਵਾਲੇ ਪ੍ਰੇਰਨਾਦਾਇਕ ਜੀਵਨ 'ਤੇ ਚਰਚਾ ਕੀਤੀ | ਇਸ ਸਮੇਂ ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਸਭਾ, ਸੰਜੀਵ ਕੁਮਾਰ ਕਾਲਾ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਵੋਹਰਾ ਮੀਤ ਪ੍ਰਧਾਨ, ਇੰਦਰਜੀਤ ਸਿੰਘ ਕਲਸੀ, ਜਗਦੀਸ਼ ਪਾਲ, ਹਰਜਿੰਦਰ ਸਿੰਘ ਕਟਨਾ ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਅਮਰਜੀਤ ਸਿੰਘ ਬਿੱਟੂ, ਰਾਮ ਸ਼ਰਨ ਖੁੱਲਰ, ਪ੍ਰਵੀਨ ਕੁਮਾਰ ਵਾਰੀਆ, ਕੁਲਦੀਪ ਸਿੰਘ, ਅਮਰਦੀਪ ਅਨੇਜਾ ਆਦਿ ਪਤਵੰਤੇ ਤੇ ਸਭਾ ਦੇ ਮੈਂਬਰ ਮੌਜੂਦ ਸਨ | ਇਸ ਸਮੇਂ ਸਮੂਹ ਪਤਵੰਤਿਆਂ ਤੇ ਸਭਾ ਦੇ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ |
ਸ਼ਹੀਦ ਊਧਮ ਸਿੰਘ ਕਾਲਜ 'ਚ ਬੂਟੇ ਲਗਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਗੋਲੂ ਕਾ ਮੋੜ (ਸੁਰਿੰਦਰ ਸਿੰਘ ਪੁਪਨੇਜਾ)- ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਂਸਟੀਚੁਏਾਟ ਕਾਲਜ ਪਿੰਡ ਮੋਹਨ ਕੇ ਹਿਠਾੜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਸ਼ਤਾਬਦੀ 'ਤੇ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਐਨ.ਆਰ. ਸ਼ਰਮਾ ਨੇ ਭਗਤ ਸਿੰਘ ਦੇ ਜੀਵਨ ਚਰਿੱਤਰ ਤੇ ਉਨ੍ਹਾਂ ਦੇ ਬਲੀਦਾਨ ਦੇ ਵਿਸ਼ੇ 'ਤੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਸ: ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਉਨ੍ਹਾਂ ਦੀ ਸੋਚ ਦੇ ਅਨੁਸਾਰ ਆਪਣੇ ਸਮਾਜ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ | ਇਸ ਮੌਕੇ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਅਸ਼ੋਕ ਅਤੇ ਪਿਲਕਨ ਦੇ ਬੂਟੇ ਕਾਲਜ ਦੇ ਵਿਹੜੇ ਲਗਾਏ |
ਫ਼ਿਰੋਜ਼ਪੁਰ, (ਜਸਵਿੰਦਰ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਫ਼ਿਰੋਜ਼ਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਧਰਮਪਾਲ ਬਾਂਸਲ ਡਾਇਰੈਕਟਰ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਵਲੋਂ ਕੇਕ ਕੱਟਿਆ ਗਿਆ ਤੇ ਸਾਰਿਆਂ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਮੁਬਾਰਕਾਂ ਦਿੱਤੀਆਂ ਗਈਆਂ | ਧਰਮਪਾਲ ਬਾਂਸਲ ਵਲੋਂ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਵਲੋਂ ਫ਼ਿਰੋਜ਼ਪੁਰ ਵਿਖੇ ਰਹਿ ਕੇ ਆਜ਼ਾਦੀ ਲਈ ਕੀਤੀਆਂ ਕ੍ਰਾਂਤੀਕਾਰੀ ਗਤੀਵਿਧੀਆਂ 'ਤੇ ਚਾਨਣਾ ਪਾਇਆ ਗਿਆ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਨੌਜਵਾਨ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਸ਼ਹੀਦਾਂ ਦੇ ਜੀਵਨ ਤੋਂ ਪੇ੍ਰਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਮਨਜੀਤ ਕੌਰ ਸਲਵਾਨ ਵਲੋਂ ਵੀ ਸਾਰਿਆਂ ਨੂੰ ਵਧਾਈ ਦਿੱਤੀ ਗਈ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਤੋਂ ਇਲਾਵਾ ਡਾ: ਸੰਜੀਵ ਮਾਨਕੋਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਰੋਟਰੀ ਕਲੱਬ ਫ਼ਿਰੋਜ਼ਪੁਰ ਵਲੋਂ ਉਤਸ਼ਾਹ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਫ਼ਿਰੋਜ਼ਪੁਰ (ਜਸਵਿੰਦਰ ਸਿੰਘ ਸੰਧੂ)-ਦੇਸ਼ ਦੇ ਕੌਮੀ ਸ਼ਹੀਦ ਸ਼ਹੀਦ-ਏ ਆਜ਼ਮ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਪੂਰੇ ਦੇਸ਼ 'ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਫ਼ਿਰੋਜ਼ਪੁਰ ਵਲੋਂ ਸ਼ਹੀਦ ਨੂੰ ਯਾਦ ਕਰਕੇ ਇਸ ਦਿਨ ਨੂੰ ਮਨਾਇਆ ਗਿਆ | ਕਲੱਬ ਦੇ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕਪੂਰ ਦੀ ਅਗਵਾਈ 'ਚ ਸਥਾਨਕ ਨਾਮਦੇਵ ਚੌਂਕ ਸਥਿਤ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਉੱਪਰ ਫੁੱਲ ਮਾਲਾਵਾਂ ਚੜ੍ਹਾ ਕੇ ਤੇ ਲੱਡੂ ਵੰਡ ਕੇ ਦੇਸ਼ ਦੇ ਇਸ ਮਹਾਨ ਸ਼ਹੀਦ ਦੇ ਜਨਮ ਦਿਨ ਦੀ ਖੁਸ਼ੀ ਮਨਾਈ ਗਈ | ਇਸ ਮੌਕੇ ਕਲੱਬ ਦੇ ਸੈਕਟਰੀ ਰਾਕੇਸ਼ ਮਨਚੰਦਾ, ਕੈਸ਼ੀਅਰ ਅਸ਼ੋਕ ਸ਼ਰਮਾ, ਪੀ.ਆਰ.ਓ ਵਿਜੇ ਮੋਂਗਾ, ਅਜੇ ਬਜਾਜ, ਨਰਿੰਦਰ ਕੱਕੜ, ਕਿਰਪਾਲ ਸਿੰਘ ਮੱਕੜ, ਦਿਨੇਸ਼ ਕਟਾਰੀਆ, ਪ੍ਰਦੀਪ ਬਿੰਦਰਾ, ਪਿ੍ਥਵੀ ਮੋਂਗਾ ਆਦਿ ਰੋਟੇਰੀਅਨ ਮੌਜੂਦ ਸਨ |
ਜੀਜਸ ਐਂਡ ਮੈਰੀ ਕਾਨਵੈਂਟ ਸਕੂਲ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਗੁਰੂਹਰਸਹਾਏ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਜੀਸਸ ਐਂਡ ਮੈਰੀ ਕਾਨਵੈਂਟ ਸਕੂਲ ਵਿਚ ਸਕੂਲ ਪਿ੍ੰਸੀਪਲ ਦਵਿੰਦਰ ਗਿਰਧਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਗਤ ਸਿੰਘ 'ਤੇ ਜੀਵਨ 'ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤਾ | ਵਿਦਿਆਰਥੀਆਂ ਨੇ ਭਗਤ ਸਿੰਘ ਦੇ ਜੀਵਨ 'ਤੇ ਭਾਸ਼ਣ, ਕਵਿਤਾ ਅਤੇ ਸ਼ਾਨਦਾਰ ਨਾਟਕ ਪੇਸ਼ ਕੀਤਾ | ਇਸ ਮੌਕੇ ਜੇ.ਐਨ. ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਜਨਕ ਰਾਜ ਮੁੰਜਾਲ ਅਤੇ ਮੈਨੇਜਮੈਂਟ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਦਾ ਸਕੂਲ ਪਹੁੰਚਣ 'ਤੇ ਸਕੂਲ ਪਿ੍ੰਸੀਪਲ ਦਵਿੰਦਰ ਗਿਰਧਰ ਵਲੋਂ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜਨਕ ਰਾਜ ਮੁੰਜਾਲ ਵਲੋਂ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਸਕੂਲ ਦੇ ਪਿ੍ੰਸੀਪਲ ਦਵਿੰਦਰ ਗਿਰਧਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |
ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਭਗਤ ਸਿੰਘ ਦਾ ਜਨਮ ਦਿਨ
ਤਲਵੰਡੀ ਭਾਈ (ਰਵਿੰਦਰ ਸਿੰਘ ਬਜਾਜ)- ਕ੍ਰਾਂਤੀਕਾਰੀ ਯੋਧੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਗਿਆਨ ਜੋਤੀ ਸਕੂਲ ਦਾਰਾਪੁਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਕਮਲਦੀਸ਼ ਪਾਲ ਸਿੰਘ ਸੋਢੀ ਤੇ ਵਿਜੇ ਸਕਲਾਨੀ ਨੇ ਸ਼ਹੀਦ ਭਗਤ ਸਿੰਘ ਦੇ ਕ੍ਰਾਂਤੀਕਾਰੀ ਵਿਚਾਰਾਂ ਨੂੰ ਬੱਚਿਆਂ ਨਾਲ ਸਾਂਝੇ ਕਰਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਪੇ੍ਰਰਿਤ ਕੀਤਾ | ਇਸ ਤੋਂ ਇਲਾਵਾ ਅਧਿਆਪਕ ਰਮਨਦੀਪ ਕੌਰ ਖੋਸਾ ਨੇ ਸ਼ਹੀਦ ਭਗਤ ਸਿੰਘ ਦੇ ਕ੍ਰਾਂਤੀਕਾਰੀ ਸੰਘਰਸ਼ ਬਾਰੇ ਬੱਚਿਆਂ ਨੂੰ ਭਾਸ਼ਣ ਦਿੱਤਾ | ਵਿਦਿਆਰਥੀਆਂ ਹਰਮਨਪ੍ਰੀਤ ਕੌਰ, ਜੋਸ਼ਨਪ੍ਰੀਤ ਕੌਰ ਤੇ ਅਰਸ਼ਦੀਪ ਕੌਰ ਨੇ ਆਪਣੇ ਅਨਮੋਲ ਵਿਚਾਰਾਂ ਨਾਲ ਆਜ਼ਾਦੀ ਦੇ ਪਰਵਾਨੇ ਨੂੰ ਯਾਦ ਕੀਤਾ | ਇਸ ਮੌਕੇ ਬੱਚਿਆਂ 'ਚ ਕ੍ਰਾਂਤੀਕਾਰੀ ਦੀ ਭਾਵਨਾ ਜਗਾਉਣ ਲਈ ਬੱਚਿਆਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਡਾਕੂਮੈਂਟਰੀ ਦਿਖਾਈ ਗਈ | ਸਮੂਹ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਗਤ ਸਿੰਘ ਦੇ ਜੀਵਨ ਨੂੰ ਅਪਣਾਉਣ ਦਾ ਸੰਕਲਪ ਲੈ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ |
ਜੀਵਨ ਮੱਲ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਇਆ
ਜ਼ੀਰਾ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਦੇਸ਼ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਦੀ ਪ੍ਰਧਾਨਗੀ ਹੇਠ ਸਾਦਾ ਸਮਾਗਮ ਕਰਵਾ ਕੇ ਮਨਾਇਆ ਗਿਆ ਤੇ ਵਿਦਿਆਰਥੀਆਂ 'ਚ ਵਿੱਦਿਅਕ ਮੁਕਾਬਲੇ ਵੀ ਕਰਵਾਏ ਗਏ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਤੇ ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ ਗਈ | ਪਿੰ੍ਰਸੀਪਲ ਕਰਮਜੀਤ ਸਿੰਘ ਜੋਸਨ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਹੱਸ-ਹੱਸ ਕੇ ਵਾਰ ਦਿੱਤੀਆਂ, ਜਿਸ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਅਧਿਆਪਕ ਨਵੀਨ ਕੁਮਾਰ ਸਚਦੇਵਾ ਤੇ ਸੰਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਵਿੱਦਿਅਕ ਮੁਕਾਬਲਿਆਂ ਦੌਰਾਨ ਜੱਜ ਦੀ ਭੂਮਿਕਾ ਅਧਿਆਪਕ ਕੁਲਵੰਤ ਕੌਰ, ਮੈਡਮ ਪ੍ਰੀਆ ਤੇ ਅਜੇ ਕੁਮਾਰ ਵਲੋਂ ਨਿਭਾਈ ਗਈ | ਇਨ੍ਹਾਂ ਮੁਕਾਬਲਿਆਂ ਦੌਰਾਨ ਲੇਖ ਰਚਨਾ 'ਚ ਹਰਦੀਪ ਸਿੰਘ ਅੱਠਵੀਂ-ਸੀ ਨੇ ਪਹਿਲਾ, ਜਸਰਾਜ ਸੱਤਵੀਂ-ਬੀ ਨੇ ਦੂਜਾ, ਦਿਲਪ੍ਰੀਤ ਸਿੰਘ ਨੌਵੀਂ-ਏ ਨੇ ਤੀਜਾ, ਪੇਂਟਿੰਗ 'ਚ ਵਿਦਿਆਰਥੀ ਵਰੁਨ ਪੰਜਵੀਂ ਜਮਾਤ ਤੇ ਪ੍ਰਭਜੀਤ ਸਿੰਘ ਦਸਵੀਂ-ਸੀ ਨੇ ਪਹਿਲਾ, ਕਿ੍ਸ਼ ਦਸਵੀਂ-ਸੀ ਨੇ ਦੂਜਾ ਸਥਾਨ, ਲਵਦੀਪ ਸਿੰਘ ਨੇ ਤੀਜਾ, ਕਵਿਤਾ ਮੁਕਾਬਲੇ 'ਚ ਕਰਮਜੀਤ ਸਿੰਘ ਸੱਤਵੀਂ-ਬੀ ਨੇ ਪਹਿਲਾ, ਹਰਦੀਪ ਸਿੰਘ ਅੱਠਵੀਂ-ਸੀ ਨੇ ਦੂਜਾ ਤੇ ਸੁੰਦਰ ਲਿਖਾਈ 'ਚ ਉੱਤਮ ਸਿੰਘ ਦਸਵੀਂ-ਏ ਨੇ ਪਹਿਲਾ, ਗੁਰਤੇਜ ਸਿੰਘ ਦਸਵੀਂ-ਏ ਨੇ ਦੂਜਾ ਤੇ ਯੋਗੀ ਛੇਵੀਂ-ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਿਨ੍ਹਾਂ ਨੂੰ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਮਨਮੋਹਨ ਕੌਰ, ਸੁਰਜੀਤ ਕੌਰ, ਸੰਦੀਪ ਕੌਰ, ਗੁਰਮੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਬੈਂਸ, ਅਮਰਿੰਦਰ ਸਿੰਘ, ਦਵਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
ਸਰਕਾਰੀ ਪ੍ਰਾਇਮਰੀ ਸਕੂਲ ਬਾਜੇ ਕੇ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਿਵਸ ਦਿਹਾੜਾ
ਗੋਲੂ ਕਾ ਮੋੜ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬਾਜੇ ਕੇ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ, ਜਿਸ 'ਚ ਸਕੂਲ ਦੇ ਬੱਚੇ, ਉਨ੍ਹਾਂ ਦੇ ਮਾਪੇ ਤੇ ਪਿੰਡ ਦੇ ਪਤਵੰਤੇ ਹਾਜ਼ਰ ਹੋਏ | ਇਸ ਮੌਕੇ ਸੈਂਟਰ ਹੈੱਡ ਟੀਚਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸ਼ਹੀਦ-ਏੇ ਆਜ਼ਮ ਸ. ਭਗਤ ਸਿੰਘ ਦੇ ਜੀਵਨ ਤੇ ਉਨ੍ਹਾਂ ਦੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨਾਲ ਜਾਣੂ ਕਰਵਾਉਣ ਦੇ ਮੰਤਵ ਨਾਲ ਇਹ ਪ੍ਰੋਗਰਾਮ ਕਰਵਾਇਆ ਹੈ | ਇਸ ਮੌਕੇ ਬੱਚਿਆਂ ਨੇ ਸਕਿੱਟਾਂ ਤੇ ਕਵਿਤਾਵਾਂ ਬੋਲ ਕੇ ਆਏ ਹੋਏ ਪਤਵੰਤਿਆਂ ਦਾ ਮਨ ਮੋਹਿਆ | ਇਸ ਮੌਕੇ ਸਮੂਹ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਵਲੋਂ ਵਿਦਿਆਰਥੀਆਂ ਨੂੰ ਕੇਲੇ ਤੇ ਬਿਸਕੁਟ ਵੰਡੇ ਗਏ | ਇਸ ਮੌਕੇ ਸਰਪੰਚ ਕਸ਼ਮੀਰ ਲਾਲ, ਓਮ ਪ੍ਰਕਾਸ਼ ਮੈਂਬਰ ਪੰਚਾਇਤ, ਹੰਸਰਾਜ ਚੇਅਰਮੈਨ ਪਸਵਕ ਕਮੇਟੀ, ਸੂਰਜ ਪ੍ਰਕਾਸ਼ ਪੰਚ, ਕਰਨੈਲ ਸਿੰਘ ਸਰਪੰਚ, ਪਿ੍ੰਸ ਕੰਬੋਜ, ਕੁਲਜੱਸ ਨੰਬਰਦਾਰ, ਛਿੰਦਰਪਾਲ, ਸਕੂਲ ਅਧਿਆਪਕ ਗੁਰਜੰਟ ਕੌਰ, ਸੰਜੀਵ ਕੁਮਾਰ, ਆਂਗਣਵਾੜੀ ਸਟਾਫ਼ ਕੁਸ਼ੱਲਿਆ ਰਾਣੀ, ਰੀਟਾ ਰਾਣੀ, ਪੁਸ਼ਪਾ ਰਾਣੀ, ਜਸਬੀਰ ਕੌਰ ਚਰਨਜੀਤ ਕੌਰ ਆਦਿ ਹਾਜ਼ਰ ਸਨ |
ਡੀ.ਏ.ਵੀ. ਸਕੂਲ 'ਚ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਗੁਰੂਹਰਸਹਾਏ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਪਿ੍ੰਸੀਪਲ ਅਮਿਤ ਓਬਰਾਏ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਇਸ ਸਬੰਧੀ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾਏ ਗਏ ਤੇ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਭਾਸ਼ਣ ਦਿੱਤੇ ਗਏ | ਛੋਟੇ-ਛੋਟੇ ਬੱਚੇ ਭਗਤ ਸਿੰਘ ਦੀ ਪੁਸ਼ਾਕ 'ਚ ਬਹੁਤ ਸੁੰਦਰ ਲੱਗ ਰਹੇ ਸਨ | ਪਿ੍ੰਸੀਪਲ ਅਮਿਤ ਓਬਰਾਏ ਨੇ ਦੱਸਿਆ ਕਿ ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਬਿ੍ਟਿਸ਼ ਬਸਤੀਵਾਦੀਆਂ ਦੁਆਰਾ ਫਾਂਸੀ ਦਿੱਤੀ ਗਈ ਸੀ | ਅੰਤ ਵਿਚ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਰਾਸ਼ਟਰੀ ਗਾਣ ਗਾ ਕੇ ਇਸ ਦੀ ਸਮਾਪਤੀ ਕੀਤੀ ਗਈ |
ਗੁਰੂਹਰਸਹਾਏ, 28 ਸਤੰਬਰ (ਹਰਚਰਨ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਅਹਿਮਦ ਢੰਡੀ ਵਿਚ ਹੈੱਡ ਮਾਸਟਰ ਜਗਦੀਸ਼ ਸਿੰਘ ਦੀ ਅਗਵਾਈ ਹੇਠ ਬੇਇਨਸਾਫ਼ੀਆਂ ਖ਼ਿਲਾਫ਼ ਡਟਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਗੁੱਦੜ ਢੰਡੀ ਰੋਡ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਸ਼ਹੀਦ ਭਗਤ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਨੂੰ ਮੁਲਾਜ਼ਮ ਮੰਗਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਇਕ ਵਫ਼ਦ ਦੇ ਰੂਪ 'ਚ ਮਿਲ ਕੇ ...
ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ)-ਨਾਰਕੋਟਿਕਸ ਸੈੱਲ ਦੇ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਵਿਜੀਲੈਂਸ ਵਲੋਂ ਅੱਜ ਫ਼ਿਰੋਜ਼ਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ...
ਸੁਰਜਨ ਸਿੰਘ ਸੰਧੂ ਮੱਲਾਂਵਾਲਾ, 28 ਸਤੰਬਰ- ਮੱਲਾਂਵਾਲਾ ਸ਼ਹਿਰ ਵਾਸੀ ਹੀ ਨਹੀਂ, ਬਲਕਿ ਆਉਣ-ਜਾਣ ਵਾਲੇ ਰਾਹਗੀਰ ਵੀ ਪੇ੍ਰਸ਼ਾਨ ਹਨ ਮਖੂ-ਫ਼ਿਰੋਜ਼ਪੁਰ ਰੋਡ ਦੇ ਅੱਧਵਿਚਕਾਰੇ ਕੰਮ ਛੱਡੇ ਕੰਮ ਤੋਂ | ਮੱਲਾਂਵਾਲਾ ਵਿਖੇ ਸਥਿਤ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਹਿਲਾਂ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਇਕਲੌਤੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਸ਼ਹੀਦ ਭਗਤ ਸਿੰਘ ਰਾਜ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤੇ ਸਕੂਲ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ...
ਮੱਲਾਂਵਾਲਾ, 28 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ 'ਤੇ ਬਲਾਕ ਮੱਲਾਂਵਾਲਾ ਵਿਖੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਸਮੂਹ ਬਲਾਕ ਨੇ ਸਿਵਲ ਹਸਪਤਾਲ ...
ਤਲਵੰਡੀ ਭਾਈ, 28 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਹਰਾਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਆਰੰਭਤਾ ਸਮੇਂ ਸਕੂਲ ਮੁਖੀ ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਇਟਲੀ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਭਾਗ ਲੈਣ ਜਾ ਰਹੀ ਵਿਵੇਕਾਨੰਦ ਵਰਲਡ ਸਕੂਲ ਦੀ ਵਿਦਿਆਰਥਣ ਰੁਬਾਬ ਸ਼ਰਮਾ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ 1 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਯੂਨੀਅਨ ਦੀ ਵਿਸਥਾਰ ਕਰਦਿਆਂ ਬਲਾਕ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਇਕਾਈ ਗਠਿਤ ਕੀਤੀ ਗਈ, ਜਿਸ ਸਬੰਧੀ ਹੋਈ ਵਿਸ਼ਾਲ ਇਕੱਤਰਤਾ 'ਚ ਸੀਨੀਅਰ ਆਗੂ ਦਰਸ਼ਨ ਸਿੰਘ ਮੀਹਾਂ ...
ਲੱਖੋਂ ਕੇ ਬਹਿਰਾਮ, 28 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋਂ ਕੇ ਬਹਿਰਾਮ ਦੇ ਮੁਖੀ ਇੰਸਪੈਕਟਰ ਬਚਨ ਸਿੰਘ ਦੀ ਅਗਵਾਈ ਹੇਠ ਇਲਾਕੇ ਭਰ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਪੁਲਿਸ ਵਲੋਂ ਇਕ ਵਿਅਕਤੀ ਨੂੰ 8 ਕਿੱਲੋ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਯੂਨੀਅਨ ਦੀ ਵਿਸਥਾਰ ਕਰਦਿਆਂ ਬਲਾਕ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਇਕਾਈ ਗਠਿਤ ਕੀਤੀ ਗਈ, ਜਿਸ ਸਬੰਧੀ ਹੋਈ ਵਿਸ਼ਾਲ ਇਕੱਤਰਤਾ 'ਚ ਸੀਨੀਅਰ ਆਗੂ ਦਰਸ਼ਨ ਸਿੰਘ ਮੀਹਾਂ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਟਰੇਡ ਯੂਨੀਅਨ ਕੌਂਸਲ ਜ਼ੀਰਾ ਵਲੋਂ ਬੱਸ ਸਟੈਂਡ ਜ਼ੀਰਾ ਵਿਖੇ ਸਮਾਗਮ ਕਰਕੇ ਮਨਾਇਆ ਗਿਆ, ਜਿਸ ਵਿਚ ਟਰੇਡ ਯੂਨੀਅਨ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ...
ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਐਨ.ਐੱਸ.ਐੱਸ. ਵਿੰਗ ਤੇ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੀਂ ਜਨਮ ਦਿਵਸ ਦੇ ਮੌਕੇ 'ਤੇ ਕਾਲਜ ਕੈਂਪਸ ਵਿਚ ਚੇਅਰਮੈਨ ਨਿਰਮਲ ਸਿੰਘ ...
ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)-ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਵਲੋਂ ਸ਼ਹੀਦੇ-ਏ ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ 'ਤੇ ਬਲਾਕ ਫ਼ਿਰੋਜ਼ਪੁਰ ਕੈਂਟ ਵਲੋਂ ਬਲਾਕ ਪ੍ਰਧਾਨ ਪਵਨ ਮਦਾਨ ਲਵਲੀ ਦੀ ਅਗਵਾਈ 'ਚ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ...
ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਖੇਤੀਬਾੜੀ ਵਿਭਾਗ ਬਲਾਕ ਮਮਦੋਟ ਵਲੋਂ ਡਾਕਟਰ ਤੇਜਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾਕਟਰ ਜੰਗੀਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ...
ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਾਲਕ ਮਮਦੋਟ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਭੇਜ ਸਿੰਘ ਸਿੰਘ ਟਿੱਬੀ ਕਲਾਂ ਦੀ ਅਗਵਾਈ ਹੇਠ ਪਿੰਡ ਟਿੱਬੀ ਕਲਾਂ ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਮੁੱਚੇ ਹਲਕਿਆਂ 'ਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਬਿਨ੍ਹਾਂ ਭੇਦ-ਭਾਵ ਦੇ ਕਰਵਾਉਣ ਲਈ ਵਚਨਬੱਧ ਹੈ ਤੇ ਹਲਕਾ ਜ਼ੀਰਾ 'ਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ...
ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਵਿਭਾਗ 'ਚ ਕੱਚੇ ਤੌਰ 'ਤੇ ਕੰਮ ਕਰਦੇ ਸਮੇਂ ਵਿਭਾਗੀ ਅਧਿਕਾਰੀਆਂ ਦੀ ਅਣਗਹਿਲੀ ਦੇ ਚੱਲਦਿਆਂ ਕਰੰਟ ਲੱਗਣ ਕਾਰਨ ਮਾਰੇ ਗਏ ਸੁਖਦੇਵ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ...
ਗੁਰੂਹਰਸਹਾਏ, 28 ਸਤੰਬਰ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਗੁਰਬਚਨ ਸਿੰਘ ਪ੍ਰਧਾਨ ਝੋਕ ਮੋਹੜੇ ਦੀ ਅਗਵਾਈ 'ਚ ਪਿੰਡ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਗੁਰਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX