ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੇ ਦੇਸ਼ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਲਈ ਜੋ ਸੁਪਨਾ ਦੇਖਿਆ ਸੀ, ਉਸ ਸੁਪਨੇ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕੀਤਾ | ਇਸ ਮੌਕੇ ਉਨਾਂ ਦੇ ਨਾਲ ਜ਼ਿਲਾ ਪੁਲਿਸ ਮੁਖੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਦਾ ਸੁਪਨਾ ਦੇਸ਼ ਨੂੰ ਬੁਲੰਦੀਆਂ 'ਤੇ ਦੇਖਣਾ ਸੀ | ਇਸ ਸੁਪਨੇ ਨੂੰ ਪੂਰਾ ਕਰਨ ਲਈ ਉਨਾਂ ਵਲੋਂ ਸ਼ਹਾਦਤ ਦਾ ਜਾਮ ਪੀਤਾ ਗਿਆ | ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਟਰਫ਼ ਸਟੇਡੀਅਮ ਤੋਂ ਸ਼ੁਰੂ ਹੋ ਕੇ 100 ਫੁੱਟੀ ਰੋਡ, ਪਾਵਰ ਹਾਊਸ ਰੋਡ, ਫ਼ੌਜੀ ਚੌਂਕ, ਹਨੂੰਮਾਨ ਚੌਕ ਹੁੰਦੇ ਹੋਏ ਰੋਜ਼ ਗਾਰਡਨ ਵਿਖੇ ਸਮਾਪਤ ਹੋਈ | ਇਸ ਸਾਈਕਲ ਰੈਲੀ ਵਿਚ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਵਲੋਂ ਖੁਦ ਸਾਈਕਲ ਚਲਾਕੇ ਸ਼ਮੂਲੀਅਤ ਕੀਤੀ ਗਈ | ਸਾਈਕਲ ਰੈਲੀ ਦੌਰਾਨ ਬਠਿੰਡਾ ਸਾਈਕਲਿੰਗ ਗਰੁੱਪ ਤੋਂ ਇਲਾਵਾ ਨੌਜਵਾਨ ਵਰਗ ਵਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ |
ਮਲੂਕਾ ਵਲੋਂ ਸੈਂਕੜੇ ਸਾਥੀਆਂ ਸਮੇਤ ਭਗਤ ਸਿੰਘ ਨੂੰ ਸ਼ਰਧਾ ਸੁਮਨ ਭੇਟ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲਾਣ)-ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਚੜਦੀ ਉਮਰੇ ਜਾਨ ਕੁਰਬਾਨ ਕਰਨ ਵਾਲੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ 115ਵਾ ਜਨਮ ਦਿਨ ਮੌਕੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਬਠਿੰਡਾ ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਸੈਂਕੜੇ ਸਾਥੀਆਂ ਸਮੇਤ ਬਸੰਤੀ ਰੰਗ ਦੀਆਂ ਦਸਤਾਰਾਂ ਸਜਾਕੇ ਬਠਿੰਡਾ ਦੇ ਆਰੀਆ ਸਮਾਜ ਚੌਕ ਵਿਖੇ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਹੁਸੈਨੀਵਾਲ ਲਈ ਰਵਾਨਾ ਹੋਏ | ਇਸ ਮੌਕੇ ਮਲੂਕਾ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਹਿੰਦਾ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਹਰਜੀਤ ਸਿੰਘ ਮਲੂਕਾ, ਯੂਥ ਆਗੂ ਕਾਲਾ ਫੂਲ, ਜਗਸੀਰ ਸਿੰਘ ਜੱਗ ਕੋਠਾਗੁਰੂ, ਰੇਸ਼ਮ ਸਿੰਘ ਮਲੂਕਾ, ਦੀਪੂ ਰਾਮਪੁਰਾ, ਸੁਖਜਿੰਦਰ ਸਿੰਘ ਖਾਨਦਾਨ, ਡਾ: ਹਰਜਿੰਦਰ ਸਿੰਘ, ਪੁਨੀਤਪਾਲ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ ਕਾਂਗੜ, ਸਰਬਜੀਤ ਸਿੰਘ ਕਾਂਗੜ, ਜੱਸੀ ਕੋਹਰ ਸਿੰਘ ਵਾਲਾ, ਤਾਰ ਕੋਹਰ ਸਿੰਘ ਵਾਲਾ, ਸੁੱਖਾ ਬੁਰਜ ਲੱਧਾ, ਮੇਜਰ ਸਿੰਘ ਮੈਂਬਰ, ਅਮਨਾ ਬੁਰਜ ਲੱਧਾ, ਮਨਿੰਦਰ ਸਿੰਘ ਮਹਿਰਾਜ, ਰਾਜਾ ਪਿੱਪਲੀ, ਹਰਮੇਲ ਸਿੰਘ ਮੱਲੂਆਣਾ, ਲਖਵਿੰਦਰ ਸਿੰਘ ਮਹਿਰਾਜ, ਮੱਖਣ ਸਿੰਘ, ਗੁਰਲਾਲ ਸਿੰਘ ਪੰਚ, ਧਰਮਵੀਰ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਬਲਕਰਨ ਸਿੰਘ, ਜਗਮੋਹਨ ਸਿੰਘ ਮੱਲੂਆਣਾ, ਸੁਰਿੰਦਰ ਗਰਗ, ਖ਼ੂਨਦਾਨੀ ਮਨਦੀਪ ਸ਼ਰਮਾ, ਸੁਖਾ ਮਲੂਕਾ, ਡਾ: ਦਲਜੀਤ ਸਿੰਘ ਗੁਰੂ, ਬੂਟਾ ਸਿੰਘ ਭਾਈਰੂਪਾ, ਗੁਰਜੀਤ ਸਿੰਘ ਗੋਰਾ, ਚਰਨਜੀਤ ਸਿੰਘ ਬਰਾੜ, ਸੇਵਕ ਸਿੰਘ ਭੋਖੜਾ, ਹਨੀ ਬਰਾੜ ਭੋਖੜਾ, ਸਿਕੰਦਰ ਸਿੰਘ ਹਰਰਾਏਪੁਰ, ਗੁਰਜੀਤ ਸਿੰਘ ਜੱਸੀ, ਸਕਿੰਟੂ ਗਰੇਵਾਲ, ਸੁਖਦੇਵ ਸਿੰਘ ਦਿਆਲਪੁਰਾ, ਪਿੰਟੂ ਜਲਾਲ, ਰਾਮ ਸਿੰਘ ਅਤੇ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ |
ਬੀ.ਐਫ.ਜੀ.ਆਈ. ਵਿਖੇ 'ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ' ਦਾ ਜਨਮ ਦਿਨ ਮਨਾਇਆ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.), ਬਠਿੰਡਾ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਉੱਘੇ ਨਾਵਲਕਾਰ ਅਤੇ ਪੰਜਾਬੀ ਕਹਾਣੀਕਾਰ ਬਲਦੇਵ ਸਿੰਘ ਸੜਕਨਾਮਾ (ਸਾਹਿਤ ਅਕੈਡਮੀ ਐਵਾਰਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ. ਬੀ.ਡੀ. ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਉਨ੍ਹਾਂ ਨਾਇਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ | ਸਮਾਗਮ ਦੇ ਮੁੱਖ ਮਹਿਮਾਨ ਬਲਦੇਵ ਸਿੰਘ ਸੜਕਨਾਮਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੀਆਂ ਬਹੁਤ ਛੋਟੀਆਂ-ਛੋਟੀਆਂ ਤੇ ਰੋਚਕ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ 'ਸਰਦਾਰ ਭਗਤ ਸਿੰਘ-ਇੱਕ ਸੋਚ' ਵਿਸ਼ੇ 'ਤੇ ਵਿਦਿਆਰਥੀਆਂ ਵੱਲੋਂ ਭਾਸ਼ਣ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਇਸ ਤੋਂ ਇਲਾਵਾ ਬਾਬਾ ਫ਼ਰੀਦ ਕਾਲਜ ਅਤੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਐਨ.ਐਸ.ਐਸ. ਯੂਨਿਟਾਂ ਵੱਲੋਂ ਬੀ.ਐਫ.ਜੀ.ਆਈ. ਦੇ ਪੂਰੇ ਕੈਂਪਸ ਵਿਚ ਸ਼ਹੀਦ ਭਗਤ ਸਿੰਘ ਸੰਬੰਧੀ ਇਕ ਰੈਲੀ ਕੱਢੀ ਗਈ ਜਿਸ ਨੂੰ ਮੁੱਖ ਮਹਿਮਾਨ ਸ. ਬਲਦੇਵ ਸਿੰਘ ਸੜਕਨਾਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ. ਬੀ.ਡੀ. ਸ਼ਰਮਾ, ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿੰ੍ਰਸੀਪਲ ਡਾ. ਮੰਗਲ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਅੰਤ 'ਚ ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਵਧਾਈ ਦਿੱਤੀ | (ਬਾਕੀ ਸਫ਼ਾ 6 'ਤੇ)
ਸਫ਼ਾ 5 ਦੀ ਬਾਕੀ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)-ਥਰਮਲ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਥਰਮਲ ਲਹਿਰਾ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਥਰਮਲ ਗੇਟ 'ਤੇ ਰੈਲੀ ਕਰਕੇ ਮਨਾਇਆ | ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦੇਣ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਵਿਚਾਰ ਸੀ ਕਿ ਸੱਤਾ ਦੀ ਵਾਗਡੋਰ ਗੋਰੇ ਅੰਗਰੇਜ਼ਾਂ ਦੇ ਹੱਥੋਂ ਖੋਹ ਕੇ ਕਾਲੇ ਅੰਗਰੇਜ਼ਾਂ ਦੇ ਹੱਥ ਦੇਣ ਨਾਲ ਆਜ਼ਾਦੀ ਨਹੀਂ ਮਿਲੇਗੀ, ਓਦੋਂ ਤੱਕ ਅਸਲੀ ਆਜ਼ਾਦੀ ਨਹੀਂ ਮਿਲੇਗੀ ਜਦੋਂ ਤੱਕ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਾ ਰਾਜਨੀਤਿਕ ਅਤੇ ਆਰਥਿਕ ਗਲਬਾ ਖ਼ਤਮ ਨਹੀਂ ਹੋ ਜਾਂਦਾ | ਆਗੂਆਂ ਨੇ ਕਿਹਾ ਦੇਸ਼ ਦੇ ਸਮੂਹ ਕਿਰਤੀ ਲੋਕਾਂ ਦੀ ਜੂਨ ਸੁਧਾਰਨ ਅਤੇ ਅਸਲ ਅਰਥਾਂ ਵਿਚ ਆਜ਼ਾਦੀ ਹਾਸਲ ਕਰਨ ਲਈ ਅੱਜ ਸਮੂਹ ਕਿਰਤੀ ਵਰਗਾਂ ਨੂੰ ਸ਼ਹੀਦ-ਏ-ਆਜ਼ਮ ਦੇ ਵਿਚਾਰਾਂ 'ਤੇ ਪਹਿਰਾ ਦਿੰਦੇ ਹੋਏ ਸਾਂਝੇ ਸੰਘਰਸ਼ਾਂ ਦੇ ਪਿੜ ਮੱਲਣ ਦੀ ਸਖ਼ਤ ਜ਼ਰੂਰਤ ਹੈ | ਰੈਲੀ ਉਪਰੰਤ ਵਰਕਰਾਂ ਦਾ ਕਾਫ਼ਲਾ ਇਨਕਲਾਬ ਜ਼ਿੰਦਾਬਾਦ ਦੇ ਲਾਅਰੇ ਲਗਾਉਂਦਾ ਹੋਇਆ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਬਰਨਾਲਾ ਵਿਖੇ ਹੋ ਰਹੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਥਰਮਲ ਗੇਟ ਤੋਂ ਰਵਾਨਾ ਹੋ ਗਿਆ |
ਅਕਾਲ ਯੂਨੀਵਰਸਿਟੀ ਵਿਖੇ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਵਲੋਂ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ | ਪ੍ਰੋਗਰਾਮ ਦੇ ਪਹਿਲੇ ਭਾਗ 'ਚ 'ਰਨ ਫ਼ਾਰ ਫਰੀਡਮ' ਦੇ ਨਾਂ ਹੇਠ ਯੂਨੀਵਰਸਿਟੀ ਖੇਡ ਮੈਦਾਨ ਵਿਚ ਵਿਦਿਆਰਥੀਆਂ ਨੇ ਰਨਿੰਗ ਕੀਤੀ | ਬਾਅਦ ਦੁਪਹਿਰ ਪ੍ਰੋਗਰਾਮ ਦੇ ਦੂਜੇ ਭਾਗ ਵਿਚ ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿਚ ਭਗਤ ਸਿੰਘ ਦੇ ਜੀਵਨ ਅਤੇ ਯੋਗਦਾਨ ਵਿਸ਼ੇ ਉੱਤੇ ਵੱਖ-ਵੱਖ ਲੈਕਚਰ ਦਿੱਤੇ ਗਏ | ਪ੍ਰੋਗਰਾਮ ਵਿਚ ਸਭ ਤੋਂ ਪਹਿਲਾ ਡੀਨ ਵਿਦਿਆਰਥੀ ਭਲਾਈ ਪ੍ਰੋ. ਬੀਰ ਬਿਕਰਮ ਸਿੰਘ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕੀਤਾ | ਉਪਰੰਤ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਮੇਜਰ ਜਨਰਲ ਡਾ. ਜੀ.ਐਸ. ਲਾਂਬਾ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਸ਼ਖ਼ਸੀਅਤ ਅਤੇ ਉਸ ਦੇ ਮਹਾਨ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਇਕ ਪ੍ਰਸ਼ਨ-ਉੱਤਰ ਸੈਸ਼ਨ ਵੀ ਚਲਾਇਆ | ਉਪਰੰਤ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਮਸ਼ਿੰਦਰ ਕੁਮਾਰ, ਰਸਪ੍ਰੀਤ ਕੌਰ, ਆਸਥਾ ਅਤੇ ਖੁਸ਼ਪ੍ਰੀਤ ਕੌਰ ਨੇ ਮੰਚ ਤੋਂ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਯੂਨੀਵਰਸਿਟੀ ਰਜਿਸਟਰਾਰ ਤੇ ਡਾਇਰੈਕਟਰ ਆਈ.ਕਿਊ.ਏ.ਸੀ. ਡਾ. ਸੁਖਜੀਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਰਹੇ |
ਸਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ,
ਗੋਨਿਆਣਾ, (ਲਛਮਣ ਦਾਸ ਗਰਗ)-ਸਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੰਡਾਂਵਾਲਾ ਵਿਖੇ ਸਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ, ਜਿਸ ਤਹਿਤ ਲੇਖ ਮੁਕਾਬਲੇ, ਡਰਾਇੰਗ ਮੁਕਾਬਲੇ, ਕੁਇਜ਼ ਮੁਕਾਬਲੇ, ਹੋਰ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਸਵੇਰ ਦੀ ਸਭਾ ਵਿਚ ਪਿ੍ੰਸੀਪਲ ਰਾਜਿੰਦਰ ਕੌਰ ਅਤੇ ਵੱਖ-ਵੱਖ ਅਧਿਆਪਕਾਂ ਦੁਆਰਾ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੀ ਸੋਚ 'ਤੇ ਚੱਲਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
ਗੋਨਿਆਣਾ ਖ਼ੁਰਦ ਵਿਖੇ ਸਕੂਲ 'ਚ ਪੇਂਟਿੰਗ ਮੁਕਾਬਲੇ ਕਰਵਾਏ
ਗੋਨਿਆਣਾ, (ਲਛਮਣ ਦਾਸ ਗਰਗ)- ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖ਼ੁਰਦ ਵਿਖੇ ਬੱਚਿਆਂ ਵਲੋਂ ਪੇਂਟਿੰਗ ਮੁਕਾਬਲੇ ਕੀਤੇ ਗਏ | ਜਿਸ ਵਿਚ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਉਨ੍ਹਾਂ ਦੇ ਪੋਸਟਰ ਬਣਾਏ ਗਏ ਅਤੇ ਬੱਚਿਆਂ ਵਲੋਂ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ਨੰਨ੍ਹੇ ਮੁੰਨੇ ਬੱਚਿਆਂ ਵਲੋਂ ਭਗਤ ਸਿੰਘ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਕਰਵਾਏ ਗਏ | ਮੁੱਖ ਅਧਿਆਪਕ ਸ੍ਰੀਮਤੀ ਕਿਰਨ ਬਾਲਾ ਨੇ ਬੱਚਿਆਂ ਨੂੰ ਭਗਤ ਸਿੰਘ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਰਸਤਾ ਦਿਖਾਇਆ | ਇਸ ਸਮੇਂ ਨਰਿੰਦਰ ਭੰਡਾਰੀ, ਸਰਬਜੀਤ ਸਿੰਘ, ਹਰਮੀਤ ਸਿੰਘ, ਸ੍ਰੀਮਤੀ ਨਿਰਮਲਜੀਤ ਕੌਰ, ਸ੍ਰੀਮਤੀ ਰੇਖਾ ਰਾਣੀ, ਸ੍ਰੀਮਤੀ ਰਣਜੀਤ ਕੌਰ ਅਧਿਆਪਕ ਹਾਜ਼ਰ ਸਨ |
'ਦ ਮਿਲੇਨੀਅਮ ਸਕੂਲ 'ਚ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਗੀਤ ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਕੋਰੀਓਗਰਾਫੀ ਪੇਸ਼ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਆਜ਼ਾਦੀ ਘੁਲਾਟੀਆਂ ਦੇ ਜੀਵਨ ਨੂੰ ਦਰਸਾਇਆ ਗਿਆ | ਵਾਈਸ ਪਿ੍ੰਸੀਪਲ ਤਰੁਣ ਕੁਮਾਰ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕਿਹਾ ਸੀ ਕਿ ਅੰਗਰੇਜ਼ ਮੈਨੂੰ ਮਾਰ ਸਕਦੇ ਹਨ, ਪਰ ਉਹ ਮੇਰੇ ਵਿਚਾਰਾਂ ਨੰੂ ਨਹੀਂ ਮਾਰ ਸਕਦੇ | ਵਾਈਸ ਪਿ੍ੰਸੀਪਲ ਤਰੁਣ ਕੁਮਾਰ ਨੇ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਜੀਵਨ 'ਤੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਉਨ੍ਹਾਂ ਵਲੋਂ ਦਰਸਾਏ ਮਾਰਗਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਿਕੰਦਰ ਸਿੰਘ ਸਿੱਧੂ ਐਡਮਿੰਨ ਮੈਨੇਜਰ, ਰਜਤ ਗੁਪਤਾ ਅਤੇ ਸਕੂਲ ਅਧਿਆਪਕ ਹਾਜ਼ਰ ਸਨ |
ਸ਼ਹੀਦ-ਏ ਆਜ਼ਮ ਸ.ਭਗਤ ਸਿੰਘ ਦਾ 115ਵਾਂ ਜਨਮ ਦਿਵਸ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)-ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸ਼ਹੀਦ-ਏ ਆਜ਼ਮ ਸ.ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ ਲੈਕਚਰਾਰ ਜਸਵੀਰ ਕੌਰ ਅਤੇ ਗਰਪ੍ਰੀਤ ਸਿੰਘ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਸੰਬੰਧੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ | ਗਿਆਰਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਭਗਤ ਸਿੰਘ ਦੇ ਜੀਵਨ ਸਬੰਧੀ ਕਵਿਤਾ ਪੇਸ਼ ਕੀਤੀ | ਸਕੂਲ ਪਿ੍ੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਭਗਤ ਸਿੰਘ ਦੇ ਜੀਵਨ ਫਲਸਫੇ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵਾਈਸ ਪਿ੍ੰਸੀਪਲ ਆਸ਼ਾ ਰਾਣੀ, ਲੈਕਚਰਾਰ ਅਰੁਨਦੀਪ, ਮਨਪ੍ਰੀਤ ਕੌਰ, ਅਧਿਆਪਕ ਸਤਨਾਮ ਸਿੰਘ, ਗਗਨਦੀਪ ਸਿੰਘ, ਗੁਰਸੰਦੀਪ ਸਿੰਘ, ਅਮਨਦੀਪ ਕੌਰ, ਸੁਨੀਤਾ ਕੁਮਾਰੀ, ਕਿਰਨਾ ਰਾਣੀ ,ਪਰਮਜੀਤ ਕੌਰ ਤੇ ਗੁਰਜੀਤ ਕੌਰ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਗੁਰਪ੍ਰੀਤ ਸਿੰਘ ਨੇ ਨਿਭਾਈ |
ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ 'ਚ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਸਕੂਲ ਦੇ ਪਿ੍ੰਸੀਪਲ ਗੁਰਿੰਦਰ ਕੌਰ ਦੀ ਦੇਖ-ਰੇਖ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕ ਸਰਬਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ |
ਗੰਗਾ ਅਬਲੂ ਸਕੂਲ 'ਚ
ਮਹਿਮਾ ਸਰਜਾ, (ਰਾਮਜੀਤ ਸ਼ਰਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਦੀ ਦੇਖ-ਰੇਖ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਸਕੂਲ ਦੇ ਵਿਦਿਆਰਥੀਆਂ ਦੇ ਕਵਿਤਾ ਭਾਸ਼ਣ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਿਡਲ ਵਿਭਾਗ ਦੇ ਪੇਂਟਿੰਗ ਮੁਕਾਬਲੇ ਵਿਚ ਰਮਨਪ੍ਰੀਤ ਕੌਰ ਪਹਿਲੇ ਸਥਾਨ 'ਤੇ ਮਨਵੀਰ ਕੌਰ ਦੂਜੇ ਸਥਾਨ 'ਤੇ ਰਾਜਵੀਰ ਕੌਰ ਤੀਸਰਾ ਸਥਾਨ ਹਾਸਲ ਕੀਤਾ | ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਵਿਚ ਪਹਿਲੇ ਸਥਾਨ 'ਤੇ ਮਨਪ੍ਰੀਤ ਕੌਰ, ਦੂਸਰੇ ਸਥਾਨ 'ਤੇ ਰਮਨ ਕੁਮਾਰ ਅਤੇ ਪ੍ਰਕਾਸ਼ ਸਿੰਘ ਤੀਸਰੇ ਸਥਾਨ 'ਤੇ ਰਿਹਾ | ਕਵਿਤਾ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਕੋਮਲ ਕੌਰ ਦੂਸਰੇ ਸਥਾਨ 'ਤੇ ਰਮਨਪ੍ਰੀਤ ਕੌਰ ਤੀਸਰੇ ਸਥਾਨ 'ਤੇ ਜਸਮੇਲ ਸਿੰਘ ਰਿਹਾ | ਭਾਸ਼ਣ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਤਮੰਨਾ ਰਾਣੀ ਦੂਸਰੇ ਸਥਾਨ 'ਤੇ ਰੋਜ਼ੀ ਕੌਰ ਤੀਸਰੇ ਸਥਾਨ 'ਤੇ ਕੋਮਲ ਕੌਰ ਰਹੀ | ਗੀਤ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਦੀਪਕ ਸਿੰਘ ਦੂਸਰੇ ਸਥਾਨ 'ਤੇ ਤਮੰਨਾ ਰਾਣੀ ਰਹੀ | ਜੇਤੂ ਵਿਦਿਆਰਥੀਆਂ ਨੂੰ ਰਜਿਸਟਰ ਅਤੇ ਪੈੱਨ ਦਿੱਤੇ ਗਏ ਜੱਜਮੈਂਟ ਦੀ ਭੂਮਿਕਾ ਛਿੰਦਰਪਾਲ ਕੌਰ ਰੇਸ਼ਮ ਸਿੰਘ ਅਤੇ ਹਰਜੀਤ ਸਿੰਘ ਨੇ ਨਿਭਾਈ | ਸਟੇਜ ਸਕੱਤਰ ਦੀ ਭੂਮਿਕਾ ਸੂਬਾ ਸਿੰਘ ਬਰਾੜ ਨੇ ਨਿਭਾਈ | ਇਸ ਮੌਕੇ ਗੁਰਬਖਸ਼ ਸਿੰਘ, ਗਗਨ ਜੈਨ, ਗਗਨਦੀਪ ਸਿੰਘ, ਸਰਬਜੀਤ ਕੌਰ, ਅਲਪਨਾ ਖੇੜਾ, ਸੂਬਾ ਸਿੰਘ, ਮਾਇਆ ਦੇਵੀ, ਲਕਸ਼ਮੀ ਦੇਵੀ, ਕੋਮਲ ਰਾਣੀ, ਹਰਜੀਤ ਸਿੰਘ, ਅੰਮਿ੍ਤਪਾਲ ਕੌਰ, ਪਰਮਜੀਤ ਕੌਰ ਅਤੇ ਕਿਰਨਦੀਪ ਕੌਰ ਵੀ ਹਾਜ਼ਰ ਸੀ |
ਨਛੱਤਰ ਸਿੰਘ ਮੈਮੋ: ਪਬਲਿਕ ਹਾਈ ਸਕੂਲ ਵਿਖੇ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਦੌਰਾਨ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਬੱਚਿਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਗੀਤ, ਕਵਿਤਾਵਾਂ, ਨਾਟਕ ਅਤੇ ਭਾਸ਼ਣ ਬੱਚਿਆਂ ਵਲੋਂ ਪੇਸ਼ ਕੀਤੇ ਗਏ | ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਸਰਦਾਰ ਭਗਤ ਸਿੰਘ ਦੀਆਂ ਤਸਵੀਰਾਂ ਦੇ ਚਾਰਟ ਬਣਾਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਗਦੀਪ ਸਿੰਘ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਕੁਲਵੰਤ ਸਿੰਘ (ਧਾਰਮਿਕ ਟੀਚਰ) , ਬਲਦੇਵ ਸਿੰਘ, ਜਗਦੀਪ ਸਿੰਘ, ਚੇਅਰਪਰਸਨ ਰਾਜਵਿੰਦਰ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਸੁਖਦੀਪ ਕੌਰ, ਕੁਲਵੀਰ ਕੌਰ ਅਤੇ ਕਰਮਜੀਤ ਕੌਰ ਹਾਜ਼ਰ ਸਨ |
ਸ.ਸ.ਸ.ਸ. ਮਾਹੀਨੰਗਲ ਵਿਖੇ
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਦੀ ਪ੍ਰੇਰਨਾ ਸਦਕਾ ਸ.ਸ.ਸ.ਸ.ਮਾਹੀਨੰਗਲ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ 115 ਵਾਂ ਜਨਮ ਦਿਨ ਉਨ੍ਹਾਂ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ, ਜੀਵਨ ਸਬੰਧੀ ਭਾਸ਼ਣ ਅਤੇ ਪੇਂਟਿੰਗ ਤੇ ਚਾਰਟ ਮੁਕਾਬਲੇ ਕਰਵਾ ਕੇ ਮਨਾਇਆ ਗਿਆ | (ਬਾਕੀ ਸਫ਼ਾ 7 'ਤੇ)
ਸਫ਼ਾ 7 ਦੀ ਬਾਕੀ
ਇਸ ਮੌਕੇ ਸਕੂਲ ਪਿ੍ੰਸੀਪਲ ਅਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੇ ਰੁਬਰੂ ਹੁੰਦਿਆਂ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਇਨ੍ਹਾਂ ਕੌਮੀ ਪਰਵਾਨਿਆਂ ਨੂੰ ਦੇਸ਼ ਹਮੇਸ਼ਾ ਹੀ ਯਾਦ ਰੱਖੇਗਾ | ਇਸ ਮੌਕੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |
ਸਕੂਲ 'ਚ ਪੇਂਟਿੰਗ ਅਤੇ ਚਾਰਟ ਮੁਕਾਬਲੇ ਕਰਵਾਏ
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)-ਸ.ਸ.ਸ.ਸ. ਭਾਗੀਵਾਂਦਰ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ 115 ਵਾਂ ਜਨਮ ਦਿਨ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ, ਪੇਂਟਿੰਗ ਅਤੇ ਚਾਰਟ ਮੁਕਾਬਲੇ ਕਰਵਾ ਕੇ ਮਨਾਇਆ ਗਿਆ | ਇਸ ਮੌਕੇ ਸਕੂਲ ਇੰਚਾ. ਗੁਰਿੰਦਰ ਸਿੰਘ ਅਤੇ ਮਾਸਟਰ ਰੋਹੀ ਸਿੰਘ ਵਲੋਂ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਚਾਨਣਾ ਪਾਇਆ ਗਿਆ | ਸਕੂਲ ਇੰਚਾਰਜ ਵਲੋਂ ਭਾਸ਼ਣ, ਪੇਂਟਿੰਗ ਅਤੇ ਚਾਰਟ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਲੈਕ. ਅਮਰਜੀਤ ਸਿੰਘ, ਮੈਡਮ ਸੁਨਿੰਦਰ ਕੌਰ, ਵੀਰਪਾਲ ਕੌਰ, ਮੈਡਮ ਕਵਿਤਾ ਰਾਣੀ, ਗੁਰਵਿੰਦਰ ਕੌਰ, ਮੈਡਮ ਸੁਨੀਤਾ, ਮੈਡਮ ਅਨੀਤਾ, ਅੰਮਿ੍ਤਪਾਲ ਸਿੰਘ, ਅਖਲੇਸ਼ ਕੁਮਾਰ, ਰੋਹੀ ਸਿੰਘ, ਮੋਤੀ ਰਾਮ, ਲਾਇਬ੍ਰੇਰੀਅਨ ਮੈਡਮ ਨੀਲ ਕਮਲ ਆਦਿ ਹਾਜ਼ਰ ਸਨ |
ਟੀਚਰਜ਼ ਹੋਮ ਵਿਖੇ
ਬਠਿੰਡਾ, (ਅਵਤਾਰ ਸਿੰਘ)-ਸਥਾਨਕ ਟੀਚਰਜ਼ ਹੋਮ ਟਰੱਸਟ ਵਿਚ ਗੁਰਬਚਨ ਸਿੰਘ ਮੰਦਰਾਂ ਪ੍ਰਧਾਨ ਤੇ ਚੇਅਰਮੈਨ ਬੀਰਬਲ ਦਾਸ ਦੀ ਹਾਜ਼ਰੀ ਵਿਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਨ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਟੀਚਰਜ਼ ਹੋਮ ਦੇ ਸਕੱਤਰ ਲਛਮਣ ਮਲੂਕਾ ਨੇ ਬੋਲਦੇ ਸਮੇਂ ਭਗਤ ਸਿੰਘ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸ. ਭਗਤ ਸਿੰਘ ਦੇ ਬਚਪਨ ਤੋਂ ਲੈ ਕੇ ਸ਼ਹੀਦੀ ਤੱਕ ਦੇਣ ਸੰਘਰਸ਼ਮਈ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਆਗੂਆਂ ਨੇ ਸਰੋਤਿਆਂ ਨੂੰ ਇਹ ਵੀ ਦੱਸਿਆ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਕਿਤਾਬਾਂ ਬਹੁਤ ਪੜ੍ਹਦਾ ਸੀ, ਕੋਈ ਚੰਗੀ ਪੁਸਤਕ ਉਨ੍ਹਾਂ ਨੂੰ ਮਿਲ ਜਾਂਦੀ ਉਸ ਨੂੰ ਹਰ ਹਾਲ ਪੜ੍ਹਦੇ ਸਨ | ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਬਾਰੇ ਉਨ੍ਹਾਂ ਦੇ ਘਰ ਆਉਂਦੇ ਦੇਸ਼ ਭਗਤਾਂ ਕ੍ਰਾਂਤੀਕਾਰੀਆਂ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਮੋਮਬੱਤੀਆਂ ਜਗ੍ਹਾ ਕੇ ਫੁੱਲਾਂ ਦੀ ਵਰਖਾ ਤਸਵੀਰ ਉੱਪਰ ਕੀਤੀ ਗਈ, ਇਨਕਲਾਬ ਜ਼ਿੰਦਾਬਾਦ- ਸਾਮਰਾਜਵਾਦ ਮੁਰਦਾਬਾਦ-ਸ਼ਹੀਦੇ ਆਜ਼ਮ ਭਗਤ ਸਿੰਘ ਅਮਰ ਹੈ ਅਮਰ ਹੈ ਦੇ ਨਾਅਰੇ ਲਾ ਕੇ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਖਜ਼ਾਨਚੀ ਪਰਮਜੀਤ ਰਾਮਾਂ, ਦੇਵਰਾਜ, ਬਿੱਕਰ ਸਿੰਘ ਛੀਨਾ, ਦਿਲਬਾਗ ਸਿੰਘ, ਸੁਰਿੰਦਰ ਸਿੰਘ, ਸੁਰੇਸ਼ ਕੁਮਾਰ ਆਦਿ ਹਾਜ਼ਰ ਰਹੇ |
ਹਮੀਰਗੜ੍ਹ ਵਿਖੇ ਜਨਮ ਦਿਨ ਮਨਾਇਆ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਸਰਕਾਰੀ ਐਲੀਮੈਂਟਰੀ ਸਕੂਲ ਹਮੀਰਗੜ੍ਹ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਸਕੂਲ ਮੁੱਖ ਅਧਿਆਪਕ ਜਸਵੀਰ ਸਿੰਘ ਕਲਿਆਣ ਨੇ ਸਮੂਹ ਸਟਾਫ਼, ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ | ਇਸ ਸਮੇਂ ਵਿਦਿਆਰਥੀਆਂ ਵਲੋਂ ਸ਼ਹੀਦਾਂ ਦੀਆਂ ਤਸਵੀਰਾਂ ਬਣਾਉਣ, ਸਲੋਗਨ, ਗੀਤ, ਕਵਿਤਾਵਾਂ ਅਤੇ ਭਾਸ਼ਣ ਕਲਾ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਡਾਕਟਰ ਬੂਟਾ ਸਿੰਘ, ਡਾਕਟਰ ਕੁਲਵਿੰਦਰ ਸਿੰਘ, ਜਸਵਿੰਦਰਪਾਲ ਕੌਰ, ਰੁਪਿੰਦਰਜੀਤ ਕੌਰ, ਸਿਮਰਜੀਤ ਕੌਰ, ਬਲਬੀਰ ਕੌਰ ਅਤੇ ਅਕਬਰ ਖਾਨ ਹਾਜ਼ਰ ਸਨ |
ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ
ਭਾਈਰੂਪਾ, (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ-ਦਿਨ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਨੇ ਬੱਚਿਆਂ ਨੂੰ ਭਗਤ ਸਿੰਘ ਦੇ ਜਨਮ ਅਤੇ ਜੀਵਨ ਬਾਰੇ ਦੱਸਿਆ | ਇਸ ਮੌਕੇ ਨਾਲ ਸਬੰਧਿਤ ਬੱਚਿਆਂ ਦੇ ਕਈ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ 'ਚ ਜੇਤੂ ਰਹਿਣ ਵਾਲੇ ਤੇ ਅਨੁਸਾਸ਼ਨ ਕਾਇਮ ਰੱਖਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਮੌਕੇ 'ਤੇ ਪਲਵਿੰਦਰ ਕੌਰ ਜਲਾਲ, ਸਵਰਨਜੀਤ ਕੌਰ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਜਸਪ੍ਰੀਤ ਕੌਰ, ਅਮਨਵੀਰ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਦਵਿੰਦਰ ਕੁਮਾਰ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |
ਬੀ. ਐਮ. ਗਰੁੱਪ ਆਫ਼ ਕਾਲਜਿਜ਼ ਵਿਖੇ
ਬਠਿੰਡਾ, (ਸੱਤਪਾਲ ਸਿੰਘ ਸਿਵੀਆਂ, ਹਰਜਿੰਦਰ ਸਿੰਘ ਗਰੇਵਾਲ)-ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਵਿਖੇ ਸਥਿਤ ਬੀ.ਐੱਮ. ਗਰੁੱਪ ਆਫ ਕਾਲਜਿਜ਼ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਦੇ ਚੇਅਰਮੈਨ ਨਰੇਸ਼ ਅਗਰਵਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੇਤ ਹੋਰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਜਿਸ ਲਈ ਸਾਨੂੰ ਅਜਿਹੇ ਮਹਾਨ ਸ਼ਹੀਦਾਂ ਦੇ ਜਨਮ ਅਤੇ ਸ਼ਹੀਦੀ ਦਿਹਾੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਉਨ੍ਹਾਂ ਦੇ ਦਰਸਾਏ ਰਾਹਾਂ 'ਤੇ ਚੱਲਣ ਦੀ ਲੋੜ ਹੈ | ਇਸ ਦੌਰਾਨ ਵਿੱਦਿਆਰਥੀ ਗਗਨਦੀਪ ਸਿੰਘ, ਅਕਾਸ਼ਦੀਪ ਸਿੰਘ,ਨਵਦੀਪ ਕੌਰ, ਜੁਗਰਾਜ ਕੌਰ, ਸਿਮਰਨ,ਰਾਜਵੀਰ ਕੌਰ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਵਿਤਾਵਾਂ, ਹੁਸਨਪ੍ਰੀਤ ਕੌਰ ਤੇ ਖੁਸ਼ਦੀਪ ਕੌਰ ਵਲੋਂ ਭਾਸ਼ਣ, ਨਵਜੋਤ ਕੌਰ ਤੇ ਰਮਨਜੋਤ ਕੌਰ ਵਲੋਂ ਗੀਤ, ਤੰਨੂ ਤੇ ਅਕਾਸ਼ਦੀਪ ਕੌਰ ਵਲੋਂ ਪੇਟਿੰਗ, ਪੰਕਜ, ਗਗਨਦੀਪ ਸਿੰਘ, ਕਮਲਦੀਪ ਸਿੰਘ ਤੇ ਪ੍ਰਭਜੋਤ ਸਿੰਘ ਵਲੋਂ ਨਾਟਕ ਅਤੇ ਭਗਵਾਨ ਸਿੰਘ, ਗਗਨਦੀਪ ਸਿੰਘ, ਅਕਾਸ਼ਦੀਪ ਸਿੰਘ, ਕਮਲਦੀਪ ਸਿੰਘ, ਪੰਕਜ, ਪ੍ਰਭਜੋਤ ਸਿੰਘ, ਅਰਜਨ ਸਿੰਘ, ਤੰਨੂ,ਅਕਾਸ਼ਦੀਪ ਕੌਰ, ਜੁਗਰਾਜ ਕੌਰ, ਰਮਨਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਮਨਪ੍ਰੀਤ ਕੌਰ ਵਲੋਂ ਕੋਰੋਗ੍ਰਾਫੀਆਂ ਪੇਸ਼ ਕੀਤੀਆਂ ਗਈਆਂ |ਇਸ ਮੌਕੇ ਕਾਲਜ ਦੇ ਡਾਇਰੈਕਟਰ ਸਰਬਜੀਤ ਕੌਰ, ਪਿ੍ੰਸੀਪਲ ਰਾਜਨਪਾਲ ਕੌਰ, ਪਿ੍ੰਸੀਪਲ ਡਾ. ਪ੍ਰਭਜੋਤ ਕੌਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਕਿਰਨਜੀਤ ਕੌਰ,ਪ੍ਰੋ. ਵੀਰਪਾਲ ਕੌਰ, ਪ੍ਰੋ. ਸ਼ਵੇਤਾ,ਪ੍ਰੋ. ਅਮਨਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸ਼ਾਲੂ ਤੇ ਪ੍ਰੋ. ਮਨਪ੍ਰੀਤ ਸਿੰਘ ਆਦਿ ਮੌਜੁਦ ਸਨ |
ਪਿੰਡ ਚੁੱਘੇ ਕਲਾਂ ਵਿਖੇ
ਬੱਲੂਆਣਾ, (ਹਰਜਿੰਦਰ ਸਿੰਘ ਗਰੇਵਾਲ)- ਗ੍ਰਾਮ ਪੰਚਾਇਤ ਪਿੰਡ ਚੁੱਘੇ ਕਲਾਂ ਤੇ ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਵੱਲੋਂ ਸਾਊ ਪੱਤੀ ਧਰਮਸ਼ਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਰਪੰਚ ਜਗਵਿੰਦਰ ਸਿੰਘ, ਆਮ ਆਦਮੀ ਪਾਰਟੀ ਆਗੂ ਗੁਰਮੀਤ ਸਿੰਘ ਗੀਤਾ, ਜਗਤਾਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਮੇਜਰ ਸਿੰਘ ਪੰਚ, ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਦੇ ਮੈਂਬਰ ਬਿੰਦਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਵਿਸਥਾਰਪੂਰਬਕ ਚਾਨਣਾ ਪਾਇਆ ਤੇ ਹਾਜ਼ਰੀਨ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪਿੰਡ ਦੇ ਲੋਕ, ਅਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ |
ਦ ਮਿਲੇਨੀਅਮ ਸਕੂਲ 'ਚ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਰਿਫ਼ਾਇੰਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐੱਚ.ਐਮ.ਈ.ਐਲ ਟਾਊਨਸ਼ਿਪ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਗੀਤ ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਵਾਈਸ ਪਿ੍ੰਸੀਪਲ ਤਰੁਣ ਕੁਮਾਰ ਨੇ ਸ਼ਰਧਾ ਦੇ ਫੁਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕਿਹਾ ਸੀ ਕਿ ਅੰਗਰੇਜ਼ ਮੈਨੂੰ ਮਾਰ ਸਕਦੇ ਹਨ, ਪਰ ਉਹ ਮੇਰੇ ਵਿਚਾਰਾਂ ਨੂੰ ਨਹੀਂ ਮਾਰ ਸਕਦੇ | ਵਾਈਸ ਪਿ੍ੰਸੀਪਲ ਤਰੁਣ ਕੁਮਾਰ ਨੇ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਜੀਵਨ 'ਤੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਉਨ੍ਹਾਂ ਵਲੋਂ ਦਰਸਾਏ ਮਾਰਗਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਿਕੰਦਰ ਸਿੰਘ ਸਿੱਧੂ ਐਡਮਿੰਨ ਮੈਨੇਜਰ, ਰਜਤ ਗੁਪਤਾ ਅਤੇ ਸਕੂਲ ਅਧਿਆਪਕ ਹਾਜ਼ਰ ਸਨ |
ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਖ਼ੁਰਦ ਵਿਖੇ
ਬਾਲਿਆਂਵਾਲੀ, (ਕੁਲਦੀਪ ਮਤਵਾਲਾ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਖ਼ੁਰਦ ਵਿਖੇ ਮਨਾਇਆ ਗਿਆ | ਇਸ ਮੌਕੇ ਅਗਾਂਹਵਧੂ ਨੌਜਵਾਨ ਜਗਤਾਰ ਸਿੰਘ ਅਨਜਾਣ, ਗੁਰਦੀਪ ਸਿੰਘ ਫ਼ੌਜੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਕੂਲ ਦੇ ਮੁੱਖ ਅਧਿਆਪਕ ਗੁਰਮੇਲ ਸਿੰਘ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਭਗਤ ਸਿੰਘ ਦੀ ਜੀਵਨ ਸ਼ੈਲੀ ਨੂੰ ਬੱਚਿਆਂ ਨਾਲ ਸਾਂਝਾ ਕੀਤਾ, ਉਨ੍ਹਾਂ ਕਿਹਾ ਕਿ ਬਿਹਤਰ ਜੀਵਨ ਦਾ ਆਧਾਰ ਕਿਤਾਬਾਂ 'ਚੋਂ ਹੋਕੇ ਨਿਕਲਦਾ ਹੈ | ਇਸ ਮੌਕੇ ਜਗਤਾਰ ਅਨਜਾਣ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਲਾਮਿਸਾਲ ਕੁਰਬਾਨੀ ਹੈ | ਮਹਿਮਾਨਾਂ ਵਲੋਂ ਬੱਚਿਆਂ ਨੂੰ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ ਤੇ ਪ੍ਰੋਗਰਾਮ ਦੇ ਅਖੀਰ ਵਿਚ ਸਾਰੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੀਆਂ ਦੀਵਾਰਾਂ 'ਤੇ ਲਗਾਉਣ ਲਈ ਜਸਵੰਤ ਜ਼ਫ਼ਰ ਦੀ ਕਵਿਤਾ ਨੌਜਵਾਨ ਭਗਤ ਸਿੰਘ ਸਿਰਲੇਖ ਨਾਲ ਸਜੇ ਪੋਸਟਰ ਵੀ ਤਕਸੀਮ ਕੀਤੇ ਗਏ | ਇਸ ਸਮੇਂ ਗੁਰਮੇਲ ਸਿੰਘ, ਸਿਵਰਾਜ ਸਿੰਘ, ਮਿੱਠੂ ਸਿੰਘ, ਪਰਮਜੀਤ ਸਿੰਘ ਚਹਿਲ, ਸੁਖਪਾਲ ਸਿੰਘ, ਗਮਦੂਰ ਸਿੰਘ ਅਤੇ ਬੱਚਿਆਂ ਤੇ ਉਨ੍ਹਾਂ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ |
ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਪਿੰਡ ਸਿਵੀਆ ਵਿਖੇ
ਮਹਿਮਾ ਸਰਜਾ, (ਬਲਦੇਵ ਸੰਧੂ)-ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਪਿੰਡ ਸਿਵੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬੱਚਿਆਂ ਨੂੰ ਸਵੇਰ ਦੀ ਸਭਾ ਵਿਚ ਸ਼ਹੀਦ ਏ ਆਜ਼ਮ ਭਗਤ ਦੀ ਜੀਵਨੀ ਬਾਰੇ ਦੱਸਿਆ ਗਿਆ | ਇਸ ਦੌਰਾਨ ਬੱਚਿਆਂ ਦੁਆਰਾ ਤਿਆਰ ਕੀਤਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਦੇ ਤਹਿਤ ਨਵਰੀਤ ਕੌਰ, ਅਜੈ, ਸ਼ੁਭਮ, ਗੁਰਜੀਤ ਸਿੰਘ, ਜਸਵੀਰ ਕੁਮਾਰ, ਮੇਹਰ ਸਿੰਘ, ਮੁਕੱਦਰ ਸਿੰਘ ਦੁਆਰਾ 'ਫਾਂਸੀ ਭਗਤ ਸਿੰਘ ਦੀ' ਕੋਰੀਓਗਰਾਫੀ ਪੇਸ਼ ਕੀਤੀ ਗਈ | ਇਸ ਤੋਂ ਇਲਾਵਾ ਗੁਰਨੂਰ ਕੌਰ ਪਵਨਪ੍ਰੀਤ ਕੌਰ ਦੁਆਰਾ 'ਨੰਨਾ ਮੁੰਨਾ ਰਾਹੀ' ਗੀਤ ਤੇ ਸੁਖਦੀਪ ਕੌਰ ਅਤੇ ਖੁਸ਼ਜੀਤ ਕੌਰ ਦੁਆਰਾ ਵੀ 'ਸ਼ਹੀਦ ਭਗਤ ਸਿੰਘ' ਕਵਿਤਾ ਪੇਸ਼ ਕੀਤੀ ਗਈ | ਮੋਹਿਤ ਅਤੇ ਪ੍ਰਭਦੀਪ ਸਿੰਘ ਵਲੋਂ 'ਹਿੰਦ ਵਾਸੀਓ ਰੱਖਣਾ ਯਾਦ ਸਾਨੂੰ' ਕਵਿਤਾ ਪੇਸ਼ ਕੀਤੀ ਗਈ ਸਕੂਲ ਦੀ ਮੁੱਖ ਅਧਿਆਪਕ ਪ੍ਰੇਮ ਲਤਾ ਨੇ ਇਨ੍ਹਾਂ ਬੱਚਿਆਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਜੇਕਰ ਬੱਚੇ ਭਗਤ ਸਿੰਘ ਦੇ ਵਿਚਾਰਾਂ ਦੇ ਰਾਹਾਂ 'ਤੇ ਚਲਦੇ ਹੋਏ, ਨਸ਼ਿਆਂ ਤੋਂ ਦੂਰ ਰਹਿਣਗੇ ਤਾਂ ਸਾਡਾ ਪੰਜਾਬ ਹੋਰ ਅੱਗੇ ਜਾ ਸਕਦਾ ਹੈ | ਉਨ੍ਹਾਂ ਨੇ ਸਕੂਲ ਦੇ ਅਧਿਆਪਕ ਗੁਰਸੇਵਕ ਸਿੰਘ, ਵਰਿੰਦਰ ਕੌਰ, ਸ਼ਵਿੰਦਰ ਕੌਰ ਵਲੋਂ ਕੀਤੇ ਉਚੇਰੇ ਯਤਨਾਂ ਸ਼ਲਾਘਾ ਕੀਤੀ | ਸਕੂਲ ਦੇ ਸਮੂਹ ਸਟਾਫ਼ ਮੈਡਮ ਜਸਪਾਲ ਕੌਰ, ਪਰਮਜੀਤ ਕੌਰ, ਪਵਨਦੀਪ ਕੌਰ, ਅਮਨਦੀਪ ਸ਼ਰਮਾ, ਜਗਦੀਪ ਸਿੰਘ ਨੇ ਵੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਪੂਰਾ ਸਹਿਯੋਗ ਦਿੱਤਾ ਗਿਆ |
ਸ਼ਿਵਾਲਿਕ ਹਿਲਜ ਸਕੂਲ ਵਿਖੇ
ਚਾਉਕੇ, (ਮਨਜੀਤ ਸਿੰਘ ਘੜੈਲੀ)- ਸ਼ਿਵਾਲਿਕ ਹਿਲਜ ਸਕੂਲ ਵਿਖੇ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ ਐਲ ਕੇ ਜੀ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਐਲ. ਕੇ. ਜੀ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਪਹਿਰਾਵੇ 'ਚ ਫੈਂਸੀ ਡਰੈੱਸ ਦਾ ਪ੍ਰੋਗਰਾਮ ਬਹੁਤ ਹੀ ਆਕਰਸ਼ਕ ਢੰਗ ਨਾਲ ਪੇਸ਼ ਕੀਤਾ | ਇਸ ਉਪਰੰਤ ਬੱਚਿਆਂ ਦੇ ਭਾਸਣ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ |ਸਮਾਗਮ ਦੇ ਅੰਤ 'ਚ ਸਕੂਲ ਚੇਅਰਮੈਨ ਅਤੇ ਸਟਾਫ਼ ਵਲੋਂ ਪ੍ਰੋਗਰਾਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ |
ਭੁੱਚੋ ਮੰਡੀ, 28 ਸਤੰਬਰ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਕਿਹਾ ਹੈ ਕਿ ਪਰਾਲੀ ਸਾੜਨ ਦੇ ਮੁੱਦੇ 'ਤੇ ਜੇਕਰ ਸੂਬਾ ਸਰਕਾਰ ਸਖ਼ਤੀ ਕਰਦੀ ਹੈ ਤਾਂ ਕਿਸਾਨ ਇਸ ਦਾ ਡਟ ਕੇ ਵਿਰੋਧ ਕਰਨਗੇ ਅਤੇ ਬਿਨਾਂ ਭੈਅ ਤੋਂ ਜਥੇਬੰਦ ਹੋ ਕੇ ਪਰਾਲੀ ਸੜਨਗੇ | ...
ਬਠਿੰਡਾ, 28 ਸਤੰਬਰ (ਅਵਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਭਾਜਪਾ ਦੇ ਸੇਵਾ ਪੰਦ੍ਹਰਵਾੜੇ ਮੌਕੇ 'ਇਕ ਭਾਰਤ, ਉੱਤਮ ਭਾਰਤ' ਵਿਸ਼ੇ 'ਤੇ ਸਮਾਜ ਸੇਵੀ ਅਤੇ ਭਾਜਪਾ ਆਗੂ ਵੀਨੂੰ ਗੋਇਲ ਦੀ ਅਗਵਾਈ ਹੇਠ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ...
ਮੌੜ ਮੰਡੀ, 28 ਸਤੰਬਰ (ਗੁਰਜੀਤ ਸਿੰਘ ਕਮਾਲੂ)-ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਜਿੱਥੇ ਇਸ ਇਲਾਕੇ ਵਿਚ ਨਰਮੇ ਅਤੇ ਝੋਨੇ ਦਾ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ ਉੱਥੇ ਇਸ ਇਲਾਕੇ ਦੇ ਸਬਜ਼ੀ ਉਤਪਾਦਕ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ | ਪਿੰਡ ...
ਨਿਗਮ ਦੀ ਅਣਗਹਿਲੀ ਕਾਰਨ ਲੱਖਾਂ ਰੁਪਏ ਦਾ ਸਾਮਾਨ ਖ਼ਰਾਬ ਹੋਇਆ-ਪ੍ਰਬੰਧਕ ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਨਗਰ ਨਿਗਮ ਬਠਿੰਡਾ ਦੇ ਅੱਜ ਚੱਲ ਰਹੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਸ਼੍ਰੀ ਰਾਮ ਕਲਾ ਕੇਂਦਰ ਕਲੱਬ ...
ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 1 ਤੋਂ 3 ਅਕਤੂਬਰ ਤੱਕ ਚੱਲਣ ਵਾਲੇ ਧਾਰਮਿਕ ਮੇਲੇ ਦੀਆਂ ਅਗਾਊਾ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਵੱਖ-ਵੱਖ ਅਧਿਕਾਰੀਆਂ ਅਤੇ ਮੇਲਾ ...
ਰਾਤ ਭਰ ਸਿਵਲ ਹਸਪਤਾਲ ਪੁਲਿਸ ਛਾਉਣੀ ਬਣਿਆ ਰਿਹਾ ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਗੈਂਗਸਟਰ ਰਾਜਨ ਉਰਫ਼ ਰਾਜਾ ਨੂੰ ਢਿੱਡ 'ਚ ਦਰਦ ਹੋਣ ਕਾਰਨ ਬੀਤੀ ਦੇਰ ਰਾਤ ਸਥਾਨਕ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿੱਥੇ ਉਸ ...
ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਨਗਰ ਨਿਗਮ ਬਠਿੰਡਾ ਦੇ ਜਨਰਲ ਹਾਊਸ ਦੀ ਮੀਟਿੰਗ ਹੰਗਾਮੇ ਭਰਪੂਰ ਰਹੀ, ਜਿਸ ਵਿਚ ਕਾਂਗਰਸ ਪਾਰਟੀ ਸਬੰਧਿਤ ਮੇਅਰ ਵਿਰੁੱਧ ਉਨ੍ਹਾਂ ਦੀ ਹੀ ਪਾਰਟੀ ਦੇ ਕੌਂਸਲਰਾਂ ਸਮੇਤ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੇ ਵੀ ਖੂਬ ਭੜਾਸ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਲੱਕਵਿੰਦਰ ਸ਼ਰਮਾ ਸੀਂਗੋ ਮੰਡੀ-ਖਿੱਤੇ 'ਚ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨ ਨੂੰ ਨਰਮੇ ਤੇ ਗੁਆਰੇ ਦੀ ਫ਼ਸਲ ਨੂੰ ਇਸ ਵਾਰ ਜਿੱਥੇ ਕੁਦਰਤ ਦੀ ਕਰੋਪੀ ਕਾਰਨ ਪਿੰਡ ਬਹਿਮਣ ਕੌਰ ਸਿੰਘ ਤੇ ਗਿਆਨਾ 'ਚ ਫ਼ਲ ਦੇਣ ਤੋਂ ਪਹਿਲਾਂ ਹੀ ਵਿਚ ਵਾਹੁਣਾ ਪਿਆ ਹੈ, ਜਿਸ ਨਾਲ ...
ਬਠਿੰਡਾ, 28 ਸਤੰਬਰ (ਵੀਰਪਾਲ ਸਿੰਘ)- ਆਪਣੀ ਹੀ ਸਾਲੀ ਦੀ ਨੌਜਵਾਨ ਲੜਕੀ ਨੂੰ ਅਗਵਾ ਕਰਕੇ ਫ਼ੋਨ ਕਾਲ ਕਰਕੇ ਅਗਵਾ ਕਰਨ ਦੀ ਧਮਕੀ ਦੇ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿਚ ਲੜਕੀ ਦੇ ਮਾਸੜ 'ਤੇ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਕੀਤੀ ...
ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਰੈਡ ਕਰਾਸ ਸੋਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ | ਬੈਠਕ ਦੌਰਾਨ ਉਨ੍ਹਾਂ ਸੁਸਾਇਟੀ ...
ਰਾਮਾਂ ਮੰਡੀ, 28 ਸਤੰਬਰ (ਤਰਸੇਮ ਸਿੰਗਲਾ)-ਕਈ ਘੰਟੇ ਦੋ ਦਿਨ ਪਏ ਮੂਸਲਾਧਾਰ ਮੀਂਹ ਕਾਰਨ ਪਾਣੀ ਨੇੜਲੇ ਪਿੰਡ ਮਾਨਵਾਲਾ ਵਿਖੇ ਇਕ ਗਲੀ ਵਿਚ ਭਾਰ ਜਾਣ ਕਾਰਨ ਕਈ ਘਰਾਂ ਵਿਚ ਦਾਖ਼ਲ ਹੋ ਗਿਆ, ਜਿਸ ਨਾਲ ਡਾ: ਨਾਗਪਾਲ ਸਿੰਘ ਅਤੇ ਘੁੱਕਰ ਸਿੰਘ ਦੇ ਘਰ ਦੀਆਂ ਅਗਲੀਆਂ ਕੰਧਾਂ ...
ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ 30 ਸਤੰਬਰ ਨੂੰ ਪੰਜਾਬ ਭਰ ਵਿਚ ਕੌਮੀ ਸ਼ਾਹ ਮਾਰਗਾਂ 'ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਫ਼ੈਸਲਾ ਅੱਜ ...
ਸੀਂਗੋ ਮੰਡੀ, 28 ਸਤੰਬਰ (ਲੱਕਵਿੰਦਰ ਸ਼ਰਮਾ)-ਬੇਸ਼ੱਕ ਪੰਜਾਬ ਦੇ ਨੌਜਵਾਨ ਕੈਨੇਡਾ 'ਚ ਰੋਜੀ ਰੋਟੀ ਕਮਾਉਣ ਲਈ ਜਾਂਦੇ ਹਨ ਪਰ ਕਈ ਨੌਜਵਾਨ ਕੈਨੇਡਾ ਵਾਸੀਆਂ ਲਈ ਵੱਖਰਾ ਕੰਮ ਕਰਕੇ ਮਸਹੂਰ ਹੋ ਜਾਂਦੇ ਹਨ, ਅਜਿਹੀ ਹੀ ਮਿਸਾਲ ਭਗਤਾ ਭਾਈ ਵਿਖੇ ਸਿੱਖਿਆ ਵਿਭਾਗ 'ਚ ਨੌਕਰੀ ...
ਬਠਿੰਡਾ, 28 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ 'ਚ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡੀਐਸਪੀ ਸਿਟੀ-1 ਵਲੋਂ ਆਟੋ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਹਿਦਾਇਤਾਂ ਜਾਰੀ ਕੀਤੀਆ ਗਈਆ ਹਨ | ਪੁਲਿਸ ਵਲੋਂ ਆਟੋ ਚਾਲਕਾਂ ਨੂੰ ...
ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਅਧਿਆਪਕ ਮੰਗਾਂ ਸੰਬੰਧੀ ਅੱਜ ਬਠਿੰਡਾ ਸ਼ਹਿਰੀ ਦੇ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਨਾਂਅ ਉਨ੍ਹਾਂ ਦੇ ਨਿੱਜੀ ਸਹਾਇਕ ਸੁਖਦੀਪ ...
ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਨਾਨ-ਗਜ਼ਟਿਡ ਫਾਰੈਸਟ ਆਫ਼ੀਸਰਜ਼ ਯੂਨੀਅਨ ਬਠਿੰਡਾ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਖ਼ਾਤਰ ਅੱਜ ਵਣ ਮੰਡਲ ਅਧਿਕਾਰੀ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਮੰਡਲ ਪ੍ਰਧਾਨ ਜਸਵਿੰਦਰ ਸਿੰਘ ਔਲਖ, ਉਪਮੰਡਲ ...
ਬਠਿੰਡਾ, 28 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਬੰਗੀ ਨਗਰ ਦੀਆ ਗਲੀਆ 'ਚ ਪਿਛਲੇ ਦੱਸ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜਾ ਹੋਣ ਕਾਰਨ ਗ਼ੁੱਸੇ 'ਚ ਆਏ ਮੁਹੱਲਾ ਵਾਸੀਆ ਨੇ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਬੰਗੀ ਨਗਰ ਵਾਸੀਆ ਦਾ ਕਹਿਣਾ ...
ਭਗਤਾ ਭਾਈਕਾ, 28 ਸਤੰਬਰ (ਸੁਖਪਾਲ ਸਿੰਘ ਸੋਨੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਸੰਬੰਧੀ 2 ਅਕਤੂਬਰ ਨੂੰ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਨ੍ਹਾਂ ਦੀਆਂ ਤਿਆਰੀਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX