ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰ 7 ਵਜੇ ਬਰਨਾਲਾ ਪੁਲਿਸ ਦੀ 24 ਜਵਾਨਾਂ ਦੀ ਟੁਕੜੀ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਗਾਰਡ ਆਫ਼ ਆਨਰ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਨੇ ਕਿਹਾ ਕਿ ਸ਼ਹੀਦੀ ਭਗਤ ਸਿੰਘ ਸਿਰਫ਼ ਇਕ ਕ੍ਰਾਂਤੀਕਾਰੀ ਹੀ ਨਹੀਂ ਬਲਕਿ ਇਕ ਸੋਚ ਹੈ ਜਿਸ ਨੇ ਹਮੇਸ਼ਾ ਹੀ ਨੌਜਵਾਨਾਂ ਨੂੰ ਜ਼ੁਲਮ ਨਾ ਸਹਿਣ ਨੂੰ ਤਰਜੀਹ ਦੇਣ ਲਈ ਕਿਹਾ ਹੈ | ਇਸ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਾਈਕਲ ਰੈਲੀ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਕੀਤੀ | ਇਹ ਸਾਈਕਲ ਰੈਲੀ ਸਦਰ ਬਾਜ਼ਾਰ ਵਿਖੇ ਬਣੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਜਾ ਕੇ ਸਮਾਪਤ ਹੋਈ | ਸ਼ਹੀਦ ਭਗਤ ਸਿੰਘ ਬੁੱਤ 'ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਬਰਨਾਲਾ ਵਾਸੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਫੁੱਲ ਮਾਲਾਵਾਂ ਪਾ ਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਪਰਮਵੀਰ ਸਿੰਘ, ਐਸ.ਪੀ. ਮੇਜਰ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਖਿਡਾਰੀ ਵੀ ਹਾਜ਼ਰ ਸਨ |
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਭਾਜਪਾ ਸੈਨਿਕ ਮੋਰਚਾ ਦੇ ਕਾਰਕੁਨਾਂ ਵਲੋਂ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਕ ਵਿਖੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਇੰਜ: ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਾਸੀਆਂ ਖ਼ਾਸਕਰ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾ ਕੇ ਦੇਸ਼ ਭਗਤੀ ਦਾ ਸਬੂਤ ਦੇਣਾ ਚਾਹੀਦਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਿਨ੍ਹਾਂ ਨੇ ਪੰਜਾਬ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਮੁੱਖ ਰੱਖਦੇ ਹੋਏ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ 'ਤੇ ਧੰਨਵਾਦ ਕੀਤਾ | ਇਸ ਮੌਕੇ ਵਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਕੈਪਟਨ ਵਿਕਰਮ ਸਿੰਘ, ਲੈਫ. ਭੋਲਾ ਸਿੰਘ ਸਿੱਧੂ, ਸੂਬੇਦਾਰ ਸਰਬਜੀਤ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਗੁਰਦੇਵ ਸਿੰਘ ਮੱਕੜਾ, ਸੂਬੇਦਾਰ ਗੁਰਤੇਜ ਸਿੰਘ, ਵਰੰਟ ਅਫ਼ਸਰ ਅਵਤਾਰ ਸਿੰਘ, ਹੌਲਦਾਰ ਕੁਲਦੀਪ ਸਿੰਘ, ਹੌਲਦਾਰ ਬਸੰਤ ਸਿੰਘ, ਹੌਲਦਾਰ ਰੂਪ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਹੌਲਦਾਰ ਜਗਮੇਲ ਸਿੰਘ ਆਦਿ ਸਾਬਕਾ ਫ਼ੌਜੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਇਨਕਲਾਬੀ ਕੇਂਦਰ ਪੰਜਾਬ ਜ਼ਿਲ੍ਹਾ ਬਰਨਾਲਾ ਵਲੋਂ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਇਨਕਲਾਬੀ ਮਾਰਚ ਕਰ ਕੇ ਮਨਾਇਆ ਗਿਆ | ਇਹ ਕਾਫ਼ਲਾ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਤੋਂ ਸ਼ੁਰੂ ਹੋਇਆ | ਇਸ ਮੌਕੇ ਨਰਾਇਣ ਦੱਤ, ਡਾ: ਰਜਿੰਦਰ ਪਾਲ, ਖੁਸ਼ਮੰਦਰਪਾਲ, ਹਰਪ੍ਰੀਤ ਸਿੰਘ, ਬੇਟੀ ਮਹਿਕਦੀਪ, ਬੇਟੀ ਜਸਲੀਨ ਨੇ ਕਿਹਾ ਕਿ ਇਨਕਲਾਬ ਤੋਂ ਸਾਡਾ ਕੀ ਭਾਵ ਹੈ, ਸਪਸ਼ਟ ਹੈ | ਇਹ ਸਦੀ ਵਿਚ ਇਸ ਦੇ ਸਿਰਫ਼ ਇਕ ਹੀ ਮਤਲਬ ਹੋ ਸਕਦਾ ਹੈ, ਜਨਤਾ ਲਈ, ਜਨਤਾ ਦਾ ਰਾਜਨੀਤਕ ਤਾਕਤ 'ਤੇ ਕਬਜਾ, ਜਿਸ ਦੇ ਰਾਹੀਂ ਹਰ ਕਿਸਮ ਦੇ ਲੁੱਟ, ਜਬਰ ਤੇ ਦਾਬੇ ਤੋਂ ਮੁਕਤ ਸਾਂਝੀਵਾਲਤਾ, ਨਵਾਂ ਜਮਹੂਰੀ ਸਮਾਜ ਸਿਰਜਿਆ ਜਾ ਸਕਦੇ ਹਾਂ | ਅਸਲ ਵਿਚ ਇਹ ਹੀ ਇਨਕਲਾਬ ਹੈ | ਆਗੂਆਂ ਨੇ ਆਪਣੀ ਗੱਲ ਜਾਰੀ ਰਖਦੇ ਹੋਏ ਕਿਹਾ ਕਿ ਸਾਮਰਾਜਵਾਦ ਡਾਕੇ ਮਾਰਨ ਦੀ ਇਕ ਵੱਡੀ ਸਾਜਿਸ਼ ਤੋਂ ਬਗੈਰ ਹੋਰ ਕੁੱਝ ਨਹੀਂ | ਸਾਮਰਾਜਵਾਦ ਮਨੁੱਖ ਦੇ ਹੱਥੋਂ ਮਨੁੱਖ ਅਤੇ ਕੌਮ ਦੇ ਹੱਥੋਂ ਕੌਮ ਦੀ ਲੁੱਟ ਦਾ ਸਿਖਰ ਹੈ | ਇਹ ਮਾਰਚ ਸ਼ਹੀਦ ਭਗਤ ਸਿੰਘ ਚੌਂਕ ਤੱਕ ਕੀਤਾ ਗਿਆ | ਇਸ ਸਮੇਂ ਸੁਖਵਿੰਦਰ ਠੀਕਰੀਵਾਲ, ਹਰਚਰਨ ਚਹਿਲ, ਬਲਵੰਤ ਸਿੰਘ ਬਰਨਾਲਾ, ਜਗਮੀਤ ਸਿੰਘ, ਯਾਦਵਿੰਦਰ ਠੀਕਰੀਵਾਲਾ, ਗੁਲਵੰਤ ਸਿੰਘ, ਜਰਨੈਲ ਕੌਰ, ਨੀਲਮ ਰਾਣੀ, ਭੂਰੀ, ਪਰਮਿੰਦਰ ਕੌਰ, ਕਿਰਨਦੀਪ ਕੌਰ, ਰਾਮ ਕੁਮਾਰ, ਕਾਜਲ, ਮਾਲਾ, ਅਮਨ, ਪਿੰਟੂ ਆਦਿ ਆਗੂ ਵੀ ਹਾਜ਼ਰ ਸਨ | ਇਸ ਇਨਕਲਾਬੀ ਮਾਰਚ ਦੀ ਵਿਸ਼ੇਸ਼ਤਾ ਇਹ ਸੀ ਕਿ ਕਿਰਤੀ ਪਰਿਵਾਰਾਂ (ਝੁੱਗੀਆਂ, ਝੌਂਪੜੀਆਂ) ਵਿਚੋਂ ਵੀ ਔਰਤਾਂ ਅਤੇ ਨੌਜਵਾਨ ਸਕੂਲੀ ਵਿਦਿਆਰਥੀ ਸ਼ਾਮਿਲ ਹੋਏ |
ਬਰਨਾਲਾ, (ਨਰਿੰਦਰ ਅਰੋੜਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਵਲੋਂ ਗੋਬਿੰਦ ਬਨਾਰਸੀ ਦਾਸ ਧਰਮਸ਼ਾਲਾ ਬਰਨਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਮੌੜ, ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ ਕੁੱਕੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਆਜ਼ਾਦੀ ਵਿਚ ਵਡਮੱੁਲਾ ਯੋਗਦਾਨ ਹੈ | ਜਿਸ ਕਰ ਕੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਆਜ਼ਾਦੀ 75 ਸਾਲ ਦੇ ਬਾਅਦ ਵੀ ਭਾਰਤ ਦੇ ਹਲਾਤ ਬਹੁਤੇ ਚੰਗੇ ਨਹੀਂ ਹਨ | ਕਿਉਂਕਿ ਮੌਜੂਦਾ ਸਮੇਂ ਭਾਜਪਾ ਸਰਕਾਰ ਦੇਸ਼ ਅੰਦਰ ਆਮ ਲੋਕ ਦੇ ਅਸਲ ਮੱੁਦਿਆਂ ਤੋਂ ਦੂਰ ਹੈ | ਸਮਾਗਮ ਵਿਚ ਕਰਮਜੀਤ ਸਿੰਘ ਬੀਹਲਾ, ਬੀਕੇਯੂ ਡਕੌਂਦੇ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਮੁਲਾਜ਼ਮ ਆਗੂ ਜਗਰਾਜ ਸਿੰਘ ਟੱਲੇਵਾਲ ਨੇ ਕਿਹਾ ਕਿ ਅੱਜ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਵਿਗਾੜਿਆ ਜਾ ਰਿਹਾ ਹੈ | ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਸੰਘੇੜਾ, ਜ਼ਿਲ੍ਹਾ ਸਰਪ੍ਰਸਤ ਬਲਦੇਵ ਸਿੰਘ ਧਨੇਰ ਤੇ ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਪ੍ਰਧਾਨ ਲਾਭ ਸਿੰਘ ਮੰਡੇਰ, ਮੀਤ ਪ੍ਰਧਾਨ ਨਿਰਮਲ ਸਿੰਘ ਸਹੌਰ, ਵਾਈਸ ਚੇਅਰਮੈਨ ਸੁਦਾਗਰ ਸਿੰਘ ਭੋਤਨਾ, ਮੋਹਨ ਲਾਲ ਬਰਨਾਲਾ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਸੋਹੀ, ਰਣਜੀਤ ਸਿੰਘ ਕਾਲੇਕੇ, ਮਹਿਲ ਕਲਾਂ ਬਲਾਕ ਦੇ ਪ੍ਰਧਾਨ ਬਲਵਿੰਦਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਮਹਿਲ ਖ਼ੁਰਦ, ਅੰਮਿ੍ਤਪਾਲ, ਬੇਅੰਤ ਸਿੰਘ ਉਪਲੀ ਆਦਿ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ ਡਵੀਜ਼ਨ ਤਪਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢ ਕੇ ਮਨਾਇਆ ਗਿਆ | ਇਸ ਰੈਲੀ ਦੌਰਾਨ ਨਗਰ ਕੌਂਸਲ ਤੋਂ ਇਲਾਵਾ ਤਹਿਸੀਲ ਕੰਪਲੈਕਸ ਤਪਾ ਦੇ ਸਮੂਹ ਮੁਲਾਜਮਾਂ ਨੇ ਸ਼ਮੂਲੀਅਤ ਕੀਤੀ | ਇਹ ਰੈਲੀ ਤਹਿਸੀਲ ਕੰਪਲੈਕਸ ਤਪਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਦੀ ਹੁੰਦੀ ਹੋਈ ਤਹਿਸੀਲ ਕੰਪਲੈਕਸ ਤਪਾ ਵਿਖੇ ਸਮਾਪਤ ਕੀਤੀ ਗਈ | ਰੈਲੀ ਦੌਰਾਨ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਕਿਹਾ ਕਿ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ 'ਤੇ ਸਾਨੂੰ ਮਾਣ ਹੈ | ਉੱਥੇ ਹੀ ਰੈਲੀ ਵਿਚ ਸ਼ਾਮਲ ਸਾਰੇ ਸਾਈਕਲ ਸਵਾਰਾਂ ਨਾਲ਼ ਮਿਲ ਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਸੇਮ ਚੰਦ ਖਿੱਲੂ, ਅਵਤਾਰ ਸਿੰਘ ਤਾਰੀ, ਗੁਰਦੀਪ ਸਿੰਘ ਦੀਪਾ, ਸ਼ਿਵ ਘੁੰਨਸ, ਪਟਵਾਰੀ ਪ੍ਰਦੀਪ ਕੁਮਾਰ, ਧਰਮਿੰਦਰ ਸਿੰਘ ਸੋਨੂੰ ਮਾਂਗਟ, ਜਗਸੀਰ ਸਿੰਘ, ਰਿੰਕੂ ਕੁਮਾਰ, ਨਨਪਾਲ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸ਼ਰਮਾ ਆਦਿ ਪਤਵੰਤੇ ਮੌਜੂਦ ਸਨ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਰਾਮਗੜ੍ਹ ਵਿਖੇ ਪੰਚਾਇਤ ਵਲੋਂ ਭਗਤ ਸਿੰਘ ਪਾਰਕ ਵਿਖੇ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਨੇ ਸ਼ਹੀਦੇ ਆਜ਼ਮ ਭਗਤ ਦਾ ਜਨਮ ਦਿਨ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਰਾਜਵਿੰਦਰ ਸਿੰਘ ਰਾਜਾ ਰਾਮਗੜ੍ਹ ਨੇ ਕਿਹਾ ਕਿ ਆਜ਼ਾਦੀ ਦੇ ਪਰਵਾਨੇ ਸ਼ਹੀਦ ਭਗਤ ਸਿੰਘ ਪਿੰਡਾਂ ਦੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ | ਇਸ ਮੌਕੇ ਪੰਚਾਇਤੀ ਆਗੂਆਂ ਵਲੋਂ ਮਠਿਆਈ ਵੀ ਵੰਡੀ ਗਈ | ਇਸ ਮੌਕੇ ਪੰਚ ਪਰਮਿੰਦਰ ਸਿੰਘ ਚਹਿਲ, ਕਰਮਜੀਤ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਗੋਬਿੰਦ ਸਿੰਘ, ਬਲਜੀਤ ਸਿੰਘ, ਸੁਖਚੈਨ ਸਿੰਘ, ਜਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਛੋਟਾ ਸਿੰਘ, ਮਾ: ਗੁਰਨਾਮ ਸਿੰਘ, ਜਗਰਾਜ ਸਿੰਘ ਪ੍ਰਧਾਨ, ਆਰਟਿਸਟ ਜਨਕ ਸਿੰਘ, ਜਸਵੰਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਕਾ: ਸੁਰਜੀਤ ਸਿੰਘ, ਕਾਕਾ ਸਿੰਘ, ਬਿੰਦਰ ਸਿੰਘ, ਮੇਵਾ ਸਿੰਘ ਆਦਿ ਤੋਂ ਇਲਾਵਾ ਮਨਰੇਗਾ ਵਰਕਰ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਦੀ ਅਗਵਾਈ ਵਿਚ ਮਨਾਇਆ ਗਿਆ | ਪੰਜਾਬ ਕਿਸਾਨ ਯੂਨੀਅਨ ਵਲੋਂ ਪਹਿਲਾਂ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਇਕੱਠੇ ਹੋ ਕੇ ਸ਼ਹਿਰ ਵਿਚ ਮੁਜ਼ਾਹਰਾ ਕਰ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਯਾਦ ਕੀਤਾ ਗਿਆ | ਇਸ ਮੌਕੇ ਨਿਰਮਲ ਸਿੰਘ ਬਦਰਾ, ਮੱਘਰ ਸਿੰਘ ਪੰਧੇਰ, ਜੀਤ ਸਿੰਘ ਰੂੜੇਕੇ, ਬਾਰਾ ਸਿੰਘ ਬਦਰਾ, ਮਲਕੀਤ ਸਿੰਘ ਸੰਧੂ ਕਲਾਂ, ਰਾਜ ਸਿੰਘ ਬਲਾਕ ਪ੍ਰਧਾਨ, ਜਸਵੰਤ ਸਿੰਘ ਮੱਝੂਕੇ, ਸੁਰਜੀਤ ਸਿੰਘ, ਜੱਸਾ ਸਿੰਘ ਬਦਰਾ, ਮੱਖਣ ਸਿੰਘ ਪੰਧੇਰ, ਭੋਲਾ ਸਿੰਘ ਰੂੜੇਕੇ, ਸਤਗੁਰ ਸਿੰਘ ਆਦਿ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂਅ ਦੇਸ਼ ਦੇ ਸੁਤੰਤਰਤਾ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ਼ ਹੈ | ਦੇਸ਼ ਦੀ ਆਜ਼ਾਦੀ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਸ: ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਸਾਹਿਤ ਵੰਡ ਕੇ ਮਨਾਈ ਗਈ | ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਪੁਸਤਕ ਹੀ ਇਨਕਲਾਬ ਦੀ ਜਨਮ ਦਾਤੀ ਹੈ | ਸ਼ਹਾਦਤ ਦੇ ਅੰਤਿਮ ਪਲਾਂ ਦੌਰਾਨ ਵੀ ਉਨ੍ਹਾਂ ਦੇ ਹੱਥ ਵਿਚ ਪੁਸਤਕ ਹੀ ਸੀ ਅਤੇ ਸ਼ਹੀਦ ਦੇ ਜਨਮ ਦਿਨ ਮੌਕੇ ਸਾਹਿਤ ਪ੍ਰਤੀ ਪਿਆਰ ਅਤੇ ਇਸ ਦੀ ਪ੍ਰਫੁੱਲਤਾ ਲਈ ਯਤਨਾਂ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਦਾ ਉਪਰਾਲਾ ਸਾਡਾ ਸਭ ਦਾ ਫ਼ਰਜ਼ ਹੈ | ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਲੋਕ ਸੰਪਰਕ ਵਿਭਾਗ, ਬਾਗ਼ਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਨਗਰ ਯੋਜਨਾ ਵਿਭਾਗ, ਰੁਜ਼ਗਾਰ ਵਿਭਾਗ, ਕਿਰਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੈਡਮ ਮੇਘਾ ਮਾਨ, ਸਹਾਇਕ ਲੋਕ ਸੰਪਰਕ ਅਫ਼ਸਰ ਜਗਵੀਰ ਕੌਰ, ਨਰਪਿੰਦਰਜੀਤ ਕੌਰ ਬਾਗ਼ਬਾਨੀ ਵਿਕਾਸ ਅਫ਼ਸਰ, ਸੁਖਦਰਸ਼ਨ ਕੁਮਾਰ, ਜਗਦੀਪ ਸਿੰਘ, ਗੁਰਤੇਜ ਸਿੰਘ, ਸੁਖਪਾਲ ਸ਼ਰਮਾ, ਬਲਜੀਤ ਕੌਰ, ਕੁਲਵਿੰਦਰ ਕੌਰ ਸਟੈਨੋ, ਸਰਜੀਵਨ ਕੁਮਾਰ, ਵਿਕਾਸ, ਮਨਪ੍ਰੀਤ ਸਿੰਘ, ਗੋਬਿੰਦ ਸਿੰਘ ਅਤੇ ਮਾਸਟਰ ਬਲਵੀਰ ਸਿੰਘ ਨੂੰ ਭਾਸ਼ਾ ਵਿਭਾਗ ਦਾ ਰਸਾਲਾ ਭੇਟ ਕੀਤਾ ਗਿਆ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਪੰਜਾਬ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਇੰਚਾਰਜ ਮਨਜੀਤ ਕੌਰ ਦੀ ਅਗਵਾਈ ਹੇਠ ਸਵੇਰ ਦੀ ਸਭਾ 'ਚ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਵਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ | ਇਸ ਮੌਕੇ ਵਿਦਿਆਰਥੀ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਤਿੰਨ ਹਾਊਸਾਂ ਵਿਚਕਾਰ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਗੀਤ, ਕਵਿਤਾ, ਡਾਂਸ, ਚਾਰਟ ਮੁਕਾਬਲੇ ਕਰਵਾਏ ਗਏ | ਇਸ ਮੌਕੇ ਇੰਚਾਰਜ ਮਨਜੀਤ ਕੌਰ, ਮਾ: ਕੁਲਭੂਸ਼ਨ ਮੈਨਨ, ਬੇਅੰਤ ਕੌਰ, ਮੋਨਿਕਾ ਰਾਣੀ, ਮਮਤਾ ਰਾਣੀ ਅਤੇ ਸਮੂਹ ਸਟਾਫ਼ ਦੀ ਅਗਵਾਈ ਹੇਠ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਹਿਲ ਕਲਾਂ ਸੋਢੇ ਵਿਖੇ 'ਆਪ' ਆਗੂ ਗੁਰਦੀਪ ਸਿੰਘ ਸੋਢਾ, ਬਲਾਕ ਪ੍ਰਧਾਨ ਗੋਬਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਬੀ.ਡੀ.ਪੀ.ਓ. ਮਹਿਲ ਕਲਾਂ ਸੁਖਦੀਪ ਸਿੰਘ ਗਰੇਵਾਲ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਨੌਜਵਾਨਾਂ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ | ਸਮਾਜ ਸੇਵੀ ਮੰਗਤ ਸਿੰਘ ਸਿੱਧੂ ਨੇ ਕਿਹਾ ਕਿ ਹਰ ਖੇਤਰ 'ਚ ਹੋਏ ਸ਼ਰਮਾਏਦਾਰ ਲੋਕਾਂ ਦੇ ਬੋਲਬਾਲੇ ਨੇ ਅਸਲੀ ਆਜ਼ਾਦੀ ਦੇਸ਼ ਦੇ ਲੋਕਾਂ ਦਾ ਪਹੁੰਚਣ ਹੀ ਨਹੀਂ ਦਿੱਤੀ | ਇਸ ਸਮੇਂ ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ, ਗੁਰਦੀਪ ਸਿੰਘ ਸੈਕਟਰੀ, ਇੰਦਰਜੀਤ ਸਿੰਘ, ਏ.ਪੀ.ਓ. ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਹਰੀ ਸਿੰਘ ਕਟੈਹਰੀਆ, ਜਗਦੀਸ਼ ਸਿੰਘ, ਬਲੌਰ ਸਿੰਘ ਤੋਤੀ, ਗੁਰਦੀਪ ਸਿੰਘ ਨੰਬਰਦਾਰ, ਸਵਰਨ ਸਿੰਘ ਖ਼ਾਲਸਾ, ਤੇਜਪਾਲ ਸਿੰਘ ਮਠਾੜੂ, ਮੋਹਿਤ ਕੁਮਾਰ ਗਰਗ, ਲਛਮਣ ਸਿੰਘ ਖੰਘੂੜਾ, ਚੇਤ ਸਿੰਘ ਮਿਸਤਰੀ, ਕੁਲਵੰਤ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਪਿੰਡ ਰਾਏਸਰ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਲਿਬਰੇਸ਼ਨ ਦੇ ਆਗੂ ਗੁਰਪ੍ਰੀਤ ਰੂੜੇਕੇ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਫਾਂਸੀਆਂ ਦੇ ਰੱਸੇ ਚੁੰਮ ਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ | ਇਸ ਮੌਕੇ ਸਵਰਨ ਸਿੰਘ ਜੰਗੀਆਣਾ, ਬਿਹਾਰੀ ਲਾਲ ਬਰਨਾਲਾ, ਕੁਲਦੀਪ ਰਾਏਸਰ, ਬੂਟਾ ਸਿੰਘ ਧੌਲਾ, ਮਨਜੀਤ ਕੌਰ ਮੌੜ, ਜਗਤਾਰ ਸਿੰਘ ਸੰਘੇੜਾ, ਜੱਗਾ ਸਿੰਘ ਸੰਘੇੜਾ, ਕੁਲਦੀਪ ਸਿੰਘ ਕੋਟਦੁੱਨਾ ਨੇ ਵੀ ਵਿਚਾਰ ਰੱਖੇ |
ਬਰਨਾਲਾ, (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲ ਕਾਲਜ ਬਰਨਾਲਾ ਵਿਖੇ ਐਨ.ਐਸ.ਐਸ. ਵਿਭਾਗ, ਰੈਡ ਰਿਬਨ ਕਲੱਬ, ਯੂਥ ਕਲੱਬ ਤੇ ਐਨ.ਸੀ.ਸੀ. ਯੂਨਿਟ ਵਲੋਂ ਸਾਂਝੇ ਤੌਰ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਾਇਕਲ ਰੈਲੀ ਅਤੇ ਰਨ ਦੌੜ ਫਾਰ ਫਰੀਡਮ (ਮੈਰਾਥਨ) ਨਾਲ ਕੀਤੀ ਗਈ | ਆਜ਼ਾਦੀ ਘੁਲਾਟੀਆ ਸ੍ਰੀ ਵੇਦ ਪ੍ਰਕਾਸ਼ ਸ਼ਰਮਾ ਦੇ ਪੋਤੇ ਭਾਰਤ ਭੂਸ਼ਨ ਨੇ ਰੈਲੀ ਨੂੰ ਝੰਡਾ ਦੇ ਕੇ ਰਵਾਂ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਸ਼ਰਮਾ, ਸਮੂਹ ਸਟਾਫ਼ ਵਲੋਂ ਭਗਤ ਸਿੰਘ ਚੌਕ ਵਿਖੇ ਭਗਤ ਸਿੰਘ ਦੇ ਬੱੁਤ 'ਤੇ ਫੱੁਲ ਮਲਾਵਾਂ ਭੇਟ ਕੀਤੀਆਂ ਗਈਆਂ | ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਨਾਲ ਸੰਬੰਧਤ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ: ਜਸਵਿੰਦਰ ਕੌਰ ਪੰਜਾਬੀ ਵਿਭਾਗ ਦੇ ਮੁਖੀ, ਡਾ: ਕਿਰਨਪਾਲ ਕੌਰ ਨੇ ਸ਼ਹੀਦ ਭਗਤ ਦੀ ਵਿਚਾਰਧਾਰਾ ਬਾਰੇ ਪੇਪਰ ਪੜਿ੍ਹਆ | ਕਾਲਜ ਦੇ ਸੰਗੀਤ ਵਿਭਾਗ ਵਲੋਂ ਨੀਰਜ ਨੇ ਦੇਸ਼ ਭਗਤੀ ਗੀਤ ਪੇਸ਼ ਕੀਤੇ ਅਤੇ ਨਾਟਕ ਪੇਸ਼ ਕੀਤੇ ਗਏ। ਇਸ ਮੌਕੇ ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ, ਮੈਡਮ ਹਰਜਿੰਦਰ ਕੌਰ, ਮੈਡਮ ਰੁਪਿੰਦਰ ਕੌਰ, ਮੈਡਮ ਗਗਨਦੀਪ ਕੌਰ, ਮੈਡਮ ਅਮਨਦੀਪ ਕੌਰ, ਮੋਨਿਕਾ, ਕਾਲਜੀਏਟ ਪ੍ਰਿੰਸੀਪਲ ਕਿਰਨ ਸਿੱਕਰੀ, ਕਾਲਜ ਤੇ ਕਾਲਜੀਏਟ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਬਰਨਾਲਾ, (ਅਸ਼ੋਕ ਭਾਰਤੀ)-ਟੰਡਨ ਇੰਟਰਨੈਸਨਲ ਸਕੂਲ ਬਰਨਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਗੀਤ, ਸੰਗੀਤ, ਕੋਰੀਓਗ੍ਰਾਫ਼ੀਆ ਪੇਸ਼ ਕੀਤੀਆਂ ਗਈਆਂ। ਸਮਾਗਮ ਉਪਰੰਤ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੀ ਸੋਚ ਉਪਰ ਪਹਿਰਾ ਦੇਣ ਦੀ ਸਹੁੰ ਚੁੱਕੀ ਗਈ। ਇਸ ਮੌਕੇ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਪ੍ਰਿੰਸੀਪਲ ਡਾ: ਸਰੁਤੀ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕਿਵੇ ਸਾਡੇ ਦੇਸ਼ ਦੀ ਅਜਾਦੀ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆ ਦੇ ਦੇਸ਼ ਦੀ ਪ੍ਰਾਪਤੀ ਲਈ ਇਕ ਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਸ਼ਾਲਨੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਟੱਲੇਵਾਲ, (ਸੋਨੀ ਚੀਮਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਬੱਚਿਆ ਵਲੋਂ ਸਕਿੱਟ, ਨਾਟਕ, ਕਵਿਤਾ ਪੇਸ਼ ਕੀਤੇ ਗਏ ਅਤੇ ਸ਼ਹੀਦੇ ਆਜ਼ਮ ਭਗਤ ਦੇ ਪੇਂਟਿੰਗਜ ਵੀ ਤਿਆਰ ਕੀਤੇ ਗਏ। ਸਕੂਲ ਪ੍ਰਿੰਸੀਪਲ ਅਨਿਲ ਕੁਮਾਰ ਤੇ ਇੰਚਾਰਜ ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲਾਂ ਵਿਚ ਆਜ਼ਾਦੀ ਦੇ ਪਰਵਾਨੇ ਸ਼ਹੀਦ ਭਗਤ ਦਾ ਜਨਮ ਦਿਹਾੜਾ ਮਨਾਉਣਾ ਸਰਕਾਰ ਦਾ ਇਹ ਕਦਮ ਬਹੁਤ ਵਧੀਆ ਹੈ। ਭਗਤ ਸਿੰਘ ਵਾਰੇ ਬੱਚਿਆਂ ਨੂੰ ਚੰਗੀ ਜਾਣਕਾਰੀ ਦੇਣ ਲਈ ਸਕੂਲ ਦੇ ਕੰਪਿਊਟਰ ਫੈਕਲਟੀ ਜਤਿੰਦਰ ਜੋਸ਼ੀ ਤੇ ਪੰਜਾਬੀ ਅਧਿਆਪਕ ਰਤਨਦੀਪ ਸਿੰਘ ਵਲੋ ਤਿਆਰ ਕੀਤਾ ਗਿਆ। ਇਸ ਮੌਕੇ ਲੈਕ ਮਨਜੀਤ ਕੌਰ ਦੀ ਅਗਵਾਈ ਵਿਚ ਤਿਆਰ ਕੋਰਿਓਗ੍ਰਾਫੀ ਵੀ ਬਹੁਤ ਪਸੰਦ ਕੀਤੀ ਗਈ। ਇਸ ਮੌਕੇ ਰਤਨਦੀਪ ਸਿੰਘ ਬਲਬੀਰ ਸਿੰਘ, ਸਕੂਲ ਕੌਂਸਲਰ ਜਤਿੰਦਰ ਜੋਸ਼ੀ, ਰਮਨਦੀਪ ਕੌਰ ਹਰਪ੍ਰੀਤ ਸਿੰਘ, ਅਮਨਦੀਪ ਕੌਰ, ਰਾਸ਼ੀ, ਮੈਡਮ ਮਨਜੀਤ ਕੌਰ, ਅਮਰਿੰਦਰ ਕੌਰ, ਲਲਿਤਾ, ਰਿਸੂ ਰਾਣੀ ਰੀਨੂੰ, ਵੀਰਪਾਲ ਕੌਰ, ਰਮਨਦੀਪ ਕੌਰ, ਯੁਵਰਾਜ, ਪ੍ਰਿਅੰਕਾ ਸੁਖਦੀਪ ਕੌਰ, ਗੁਰਮੀਤ ਕੌਰ, ਕੁਲਦੀਪ ਕੌਰ ਤੇ ਜਸਵੀਰ ਸਿੰਘ ਵੀਰਪਾਲ ਕੌਰ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਬਰਨਾਲਾ, (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰ 'ਤੇ ਗੀਤ, ਸੰਗੀਤ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ ਅਤੇ ਵਿਦਿਆਰਥੀਆਂ ਵਲੋਂ ਪੇਂਟਿੰਗ ਮੁਕਾਬਲਿਆਂ ਵਿਚ ਵੀ ਭਾਗ ਲਿਆ ਗਿਆ। ਪ੍ਰਿੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ ਸਬੰਧੀ ਚਾਨਣਾ ਪਾਇਆ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਬਰਨਾਲਾ, (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਨਰਸਰੀ ਤੇ ਯੂ.ਕੇ.ਜੀ. ਦੇ ਵਿਦਿਆਰਥੀ ਸ਼ਹੀਦ ਸਿੰਘ ਦੇ ਪਹਿਰਾਵੇ ਵਿਚ ਆਏ। ਪ੍ਰਿੰਸੀਪਲ ਸ੍ਰੀਮਤੀ ਅਰਾਧਨਾ ਵਰਮਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਸਿੰਘ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਗੀਤ, ਸੰਗੀਤ, ਕੋਰੀਓਗ੍ਰਾਫ਼ੀਆ ਪੇਸ਼ ਕੀਤੀਆਂ ਅਤੇ ਵਿਦਿਆਰਥੀਆਂ ਵਲੋਂ ਭਗਤ ਸਿੰਘ ਦੀ ਤਸਵੀਰਾਂ ਬਣਾਈਆਂ ਗਈਆਂ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਬਰਨਾਲਾ, (ਅਸ਼ੋਕ ਭਾਰਤੀ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਸੁਰਜੀਤਪਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਕਮਲਜੀਤ ਕੌਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਅੱਗੇ ਜੋਤ ਜਲਾ ਕੇ ਅਤੇ ਕੇਕ ਕੱਟ ਕੇ ਕੀਤੀ । ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰ 'ਤੇ ਗੀਤ, ਸੰਗੀਤ, ਕੋਰੀਓਗ੍ਰਾਫ਼ੀ, ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਸੰਜੇ ਕੁਮਾਰ, ਗੁਰਮੇਲ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਦੀ ਦਿੱਤੀ ਕੁਰਬਾਨੀ ਨਾਲ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਗਤ ਸਿੰਘ ਨਾਲ ਸਬੰਧਿਤ ਗੀਤ, ਕੋਰੀਓਗਰਾਫੀ ਆਦਿ ਪੇਸ਼ ਕੀਤੀ ਗਈ। ਇਸ ਸਮੇਂ ਫਾਊਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਪ੍ਰਿੰਸੀਪਲ ਰਜਿੰਦਰਪਾਲ ਸਿੰਘ ਅਤੇ ਸਕੂਲ ਇੰਚਾਰਜ ਕਮਲਦੀਪ ਕੌਰ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਲੇਖ, ਪੇਂਟਿੰਗ, ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪ੍ਰਭਜੋਤ ਕੌਰ, ਹੁਸਨਦੀਪ ਕੌਰ, ਪ੍ਰੀਆ, ਜੋਤੀ, ਰੁਪਿੰਦਰ ਕੌਰ, ਕੰਚਨ, ਆਸਿਮਾ, ਸੁਮਨਪ੍ਰੀਤ ਕੌਰ, ਅਰਮਾਨ, ਰਾਜੀਆ ਬੇਗ਼ਮ, ਸੰਦੀਪ ਸਿੰਘ, ਨਵਜੋਤ ਸਿੰਘ, ਜਸਵਿੰਦਰ ਸਿੰਘ ਅਤੇ ਗੁਰਪਿੰਦਰ ਕੌਰ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਨ੍ਹਾਂ ਨੂੰ ਪ੍ਰਿੰਸੀਪਲ ਰਜਿੰਦਰਪਾਲ ਸਿੰਘ, ਸਕੂਲ ਇੰਚਾਰਜ ਕਮਲਜੀਤ ਕੌਰ, ਰੁਪਿੰਦਰ ਸਿੰਘ, ਅਨੂ ਰਾਧਾ, ਰਾਹੁਲ ਸ਼ਰਮਾ ਨੇ ਸਨਮਾਨਿਤ ਕੀਤਾ।
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੈਡਮ ਬੇਅੰਤ ਕੌਰ ਵਲੋਂ ਕਵਿਤਾ ਪੇਸ਼ ਕੀਤੀ ਗਈ, ਜੋ ਕਿ ਭਗਤ ਸਿੰਘ ਦੇ ਵਿਚਾਰਾਂ ਉੱਪਰ ਆਧਾਰਤ ਸੀ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜੀਵਨ ਉੱਪਰ ਆਧਾਰਤ ਕੁਇਜ਼, ਪੇਂਟਿੰਗ, ਗੀਤ ਮੁਕਾਬਲੇ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੌਰ ਸਿੰਘ ਧਾਲੀਵਾਲ, ਐੱਮ.ਡੀ.ਸੁਖਵਿੰਦਰ ਕੌਰ ਧਾਲੀਵਾਲ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਲਈ ਪ੍ਰੇਰਿਆ। ਸੰਸਥਾ ਦੇ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਬਾਰੇ ਦੱਸਿਆ। ਉਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਸਾਰੇ ਬੱਚਿਆਂ ਅਤੇ ਸਮੂਹ ਸਟਾਫ਼ ਨੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਵਾਇਸ ਪ੍ਰਿੰਸੀਪਲ ਪ੍ਰਦੀਪ ਸਿੰਘ, ਕੁਲਦੀਪ ਸਿੰਘ ਮੰਡ ਨੇ ਵੀ ਵਿਚਾਰ ਰੱਖੇ।
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਐਮ. ਡੀ ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾ ਅਨੁਸਾਰ ਸਵੇਰ ਦੀ ਸਭਾ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਤ ਕੋਰੀਓਗ੍ਰਾਫੀ ਅਤੇ ਗੀਤ ਪੇਸ਼ ਕੀਤੀਆਂ। ਉਥੇ ਛੇਂਵੀ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰਿੰਸੀਪਲ ਭੁਪਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਸ਼ਹੀਦ ਭਗਤ ਸਿੰਘ 'ਚ ਛੋਟੀ ੳਮਰੇ ਹੀ ਦੇਸ਼ ਭਗਤੀ ਦਾ ਜਜ਼ਬਾ ਪੈਦਾ ਹੋਇਆ ਅਤੇ 23 ਸਾਲ ਦੀ ਉਮਰ ਵਿਚ ਸ਼ਹੀਦੀ ਪ੍ਰਾਪਤ ਕੀਤੀ ਜੋ ਆਪਣਾ ਵਿਹਲਾ ਸਮਾਂ ਕਦੇ ਵੀ ਅਜ਼ਾਈ ਨਹੀਂ ਗਵਾਉਂਦੇ ਸਨ। ਉਨ੍ਹਾਂ ਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੋਕ ਸੀ ਜਿਸ ਰਾਹੀਂ ਉਨ੍ਹਾਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਭਦੌੜ, (ਵਿਨੋਦ ਕਲਸੀ, ਰਜਿੰਦਰ ਬੱਤਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਸਟਾਫ਼ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਮਾਲਾ ਭੇਟ ਕਰ ਕੇ ਸਮਾਗਮ ਦਾ ਆਗਾਜ਼ ਕੀਤਾ। ਸਕੂਲ ਸਟਾਫ਼ ਅਤੇ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਅਹਿਦ ਲਿਆ। ਪੇਂਟਿੰਗ ਮੁਕਾਬਲੇ ਵਿਚ ਹਰਮਿਲਨ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਪਹਿਲਾ, ਦਲਜੀਤ ਕੌਰ ਤੇ ਰੁਪਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਲੇਖ ਲਿਖਣ ਮੁਕਬਲੇ ਵਿਚ ਹਰਪ੍ਰੀਤ ਕੌਰ ਤੇ ਸੁਖਪ੍ਰੀਤ ਕੌਰ ਨੇ ਪਹਿਲੇ ਦੋ ਸਥਾਨ ਪ੍ਰਾਪਤ ਕੀਤੇ। ਭਾਸ਼ਣ ਮੁਕਾਬਲੇ ਵਿਚ ਗੁਰਵੀਰ ਕੌਰ, ਹਰਮਨਿੰਦਰ ਸਿੰਘ ਤੇ ਸ਼ਾਨਵੀਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਸਮੇਂ ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸ਼ਹੀਦ ਨੌਜਵਾਨਾਂ ਦੇ ਰਾਹ ਦਰਸਾਵੇ ਹਨ। ਇਸ ਮੌਕੇ ਵਾਈਸ ਪ੍ਰਿੰਸੀਪਲ ਮੀਨਾ ਜੈਨ, ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾ ਨੇ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾੲਆ।
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਰੂੜੇਕੇ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੱਖੋ ਕਲਾਂ ਤੋਂ ਤਪਾ ਮੰਡੀ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਬਣੀ 18 ਫੁੱਟੀ ਸੜਕ ਪਿਛਲੇ 6-7 ਸਾਲਾਂ ਤੋਂ ਟੁੱਟਣ ਕਰ ਕੇ ਬਣੇ ਵੱਡੇ ਖੱਡਿਆਂ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ...
ਸ਼ਹਿਣਾ, 28 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੱਖੋ ਕੈਂਚੀਆਂ ਨੇ ਟੋਲ ਪਲਾਜ਼ਾ ਪੁਟਵਾਉਣ ਲਈ ਸ਼ੁਰੂ ਕੀਤੇ ਗਏ ਪੱਕਾ ਮੋਰਚੇ 'ਤੇ ਅੱਜ ਦਾ ਦਿਨ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਕੀਤਾ ਗਿਆ | ਭਰਵੇਂ ਇਕੱਠ ਨੂੰ ਸੰਬੋਧਨ ...
ਰੂੜੇਕੇ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਅਧਿਆਪਕਾਂ ਨੂੰ ਪੜ੍ਹਾਈ ਦੀ ਸਿੱਖਿਆ ਦੇਣ ਲਈ ਸੰਸਥਾ ਦੇ ...
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਸੀ.ਐਸ. ਇਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਵਾਉਣ ਵਿਚ ਪੰਜਾਬ ਦੀਆਂ ਮੋਹਰੀ ਇਮੀਗ੍ਰੇਸ਼ਨ ਸੰਸਥਾਵਾਂ 'ਚੋਂ ਇਕ ਬਣੀ ਹੋਈ ਹੈ ਤੇ ਦਿਨ ਪ੍ਰਤੀ ਦਿਨ ਕੈਨੇਡਾ ਦੇ ਵੀਜ਼ੇ ਲਗਵਾਉਣ 'ਚ ਨਵੀਆਂ ਮੱਲ੍ਹਾਂ ਮਾਰ ਰਹੀ ਹੈ | ਇਸੇ ਕੜੀ ...
ਸ਼ਹਿਣਾ, 28 ਸਤੰਬਰ (ਸੁਰੇਸ਼ ਗੋਗੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਸੁਖਪੁਰਾ ਵਲੋਂ ਆਪਣੇ ਵਿਦਿਆਰਥੀਆਂ ਦਾ ਪਹਿਲੀ ਟਰਮ ਦਾ ਨਤੀਜਾ ਐਲਾਨਿਆ ਗਿਆ | ਜਾਣਕਾਰੀ ਦਿੰਦੇ ਹੋਏ ਮੈਡਮ ਪੁਸ਼ਪਾ ਨਿਲਾ ਨੇ ਦੱਸਿਆ ਕਿ ਪਹਿਲੇ ਸਮੈਸਟਰ ...
ਹੰਡਿਆਇਆ, 28 ਸਤੰਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਚੋਰ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਇਸ ਸੰਬੰਧੀ ਚੌਕੀ ਇੰਚਾਰਜ ਸਰਬਜੀਤ ਸਿੰਘ ਐਸ.ਆਈ. ਨੇ ਜਾਣਕਾਰੀ ਦਿੰਦਿਆਂ ਦੱ ਸਿਆ ਕਿ ਜਗਤਾਰ ਸਿੰਘ ਪੱੁਤਰ ਭੁਪਿੰਦਰ ਸਿੰਘ ਵਾਸੀ ਹੰਡਿਆਇਆ ਦੀ ...
ਮਹਿਲ ਕਲਾਂ, 28 ਸਤੰਬਰ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪਿੰਡ ਮੂੰਮ ਵਿਖੇ ਕਿਸਾਨਾਂ, ਨੌਜਵਾਨਾਂ ਦੀ ਭਰਵੀਂ ਮੀਟਿੰਗ ਭਾਕਿਯੂ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ...
ਭਦੌੜ, 28 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੀ ਰਹਿਨੁਮਾਈ ਹੇਠ ਬਲਾਕ ਸ਼ਹਿਣਾ ਦੇ ਬਲਾਕ ਪੱਧਰੀ ...
ਤਪਾ ਮੰਡੀ, 28 ਸਤੰਬਰ (ਪ੍ਰਵੀਨ ਗਰਗ)-ਡੀ.ਐਸ.ਪੀ ਦਫ਼ਤਰ ਤਪਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ਼ ਕਾਲੂ ਪੁੱਤਰ ਸੁਰਿੰਦਰਪਾਲ ਕਸਬਾ ਵਾਸੀ ਕੋਠੇ ਝਾਹਿਆਂ ਵਾਲੇ ਬਤੌਰ ਟੈਕਸੀ ਚਲਾਉਣ ਦਾ ਕੰਮ ...
ਸ਼ਹਿਣਾ, 28 ਸਤੰਬਰ (ਸੁਰੇਸ਼ ਗੋਗੀ)-ਭਦੌੜ ਤੋਂ ਵਿਧਾਇਕ ਸ: ਲਾਭ ਸਿੰਘ ਉੱਗੋਕੇ ਦੇ ਪਿਤਾ ਸ: ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਉੱਗੋਕੇ ਵਿਖੇ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵਿਧਾਇਕ ਲਾਭ ...
ਤਪਾ ਮੰਡੀ, 28 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਚਿੱਟੇ ਦਿਨ ਇਕ ਐਮ.ਆਈ ਦੇ ਮੋਬਾਈਲ ਸ਼ੋਅ ਰੂਮ ਵਿਚੋਂ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਨੌਜਵਾਨ ਇਕ ਟੱਚ ਮੋਬਾਈਲ ਲੈ ਕੇ ਫ਼ਰਾਰ ਹੋ ਗਏ ਹਨ | ਜਿਸ ਦੀ ਕੀਮਤ 15 ਹਜ਼ਾਰ ਦੇ ਕਰੀਬ ਦੱਸੀ ਜਾ ਰਹੀ ਹੈ | ਸਕੂਲ ਰੋਡ 'ਤੇ ...
ਬਰਨਾਲਾ, 28 ਸਤੰਬਰ (ਨਰਿੰਦਰ ਅਰੋੜਾ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਅੱਜ ਬਰਨਾਲਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਲਵਾ ਜ਼ੋਨ ਪਾਸਟਰ ਐਸੋਸੀਏਸ਼ਨ ਮਸੀਹ ਭਾਈਚਾਰੇ ਦੇ ਅਧਿਕਾਰਾਂ ਲਈ ...
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪਿੰਡ ਚੰੂਘਾਂ ਵਿਖੇ ਬੀਬੀ ਭਾਨੀ ਜੀ ਸੇਵਾ ਸਿਮਰਨ ਟਰੱਸਟ ਅਤੇ ਸਮਾਜ ਸੇਵੀ ਆੜ੍ਹਤੀਆ ਪਰਿਵਾਰ ਦੇ ਜਰਨੈਲ ਸਿੰਘ ਚੰੂਘਾਂ, ਕਰਨੈਲ ਸਿੰਘ ਚੰੂਘਾਂ ਅਤੇ ਮੇਜਰ ਸਿੰਘ ਚੰੂਘਾਂ, ਸਮਾਜ ਸੇਵੀ ਰਵਿੰਦਰ ਸਿੰਘ ਰਿੰਪੀ ਗਹਿਲ ਯੂ.ਐਸ.ਏ ਅਤੇ ...
ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਬਰਨਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੱੁਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ...
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਚੀਮਾ ਦੀ ਸਰਪੰਚ ਸ੍ਰੀਮਤੀ ਮਹਿੰਦਰ ਕੌਰ ਨੂੰ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਵਿਚ ਮੁਅੱਤਲ ਕੀਤਾ ਗਿਆ ਹੈ | ਬਲਾਕ ਦਫ਼ਤਰ ਸ਼ਹਿਣਾ ਨੂੰ ਪੱਤਰ ...
ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਨਾਜ ਮੰਡੀ ਬਰਨਾਲਾ ਵਿਖੇ 'ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਰੈਲੀ' ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX