ਕਪੂਰਥਲਾ, 28 ਸਤੰਬਰ (ਅਮਰਜੀਤ ਕੋਮਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਅੱਜ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰ ਸੰਸਥਾਵਾਂ ਵਲੋਂ ਸਮਾਗਮ ਕਰਵਾਏ ਤੇ ਇਨ੍ਹਾਂ ਸਮਾਗਮਾਂ ਵਿਚ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫ਼ੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿਚ ਵੱਖ-ਵੱਖ ਸਮਾਗਮ ਕਰਵਾਏ ਤੇ ਇਨ੍ਹਾਂ ਸਮਾਗਮਾਂ ਵਿਚ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਪ੍ਰਚਾਰ ਤੇ ਪਾਸਾਰ ਦਾ ਸੱਦਾ ਦਿੱਤਾ | ਇਸੇ ਸਬੰਧ ਵਿਚ ਹੀ ਡੀ.ਸੀ. ਚੌਂਕ ਕਪੂਰਥਲਾ ਤੋਂ ਇਕ ਸਾਈਕਲ ਰੈਲੀ ਕੱਢੀ, ਜਿਸਦੀ ਅਗਵਾਈ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਨੇ ਕੀਤੀ | ਇਹ ਰੈਲੀ ਡੀ.ਸੀ. ਚੌਂਕ ਤੋਂ ਜਲੰਧਰ ਬਾਈਪਾਸ ਤੋਂ ਹੁੰਦੀ ਹੋਈ ਰਮਾਂਡਾ ਹੋਟਲ ਤੱਕ ਪੁੱਜੀ ਤੇ ਬਾਅਦ ਵਿਚ ਡੀ.ਸੀ. ਚੌਂਕ ਵਿਖੇ ਹੀ ਸਮਾਪਤ ਹੋਈ | ਸਾਈਕਲ ਰੈਲੀ ਦਾ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰਾਂ ਤੇ ਪੋਸਟਰ ਲੈ ਕੇ ਸਵਾਗਤ ਕੀਤਾ | ਸਾਈਕਲ ਰੈਲੀ ਵਿਚ ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ, ਆਪ ਦੇ ਕਮਲਜੀਤ ਸਿੰਘ ਜਲੰਧਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਇਸਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਡੀ.ਐਸ.ਪੀ. ਸਬ ਡਵੀਜ਼ਨ ਮਨਿੰਦਰਪਾਲ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ ਟੁਕੜੀ ਦੇ ਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਹੋਏ ਸਮਾਗਮ ਦੌਰਾਨ ਉਨ੍ਹਾਂ ਨੂੰ ਸਲਾਮੀ ਦਿੱਤੀ | ਇਸੇ ਦੌਰਾਨ ਹੀ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਵਿਸ਼ੇਸ਼ ਸਾਰੰਗਲ, ਨਵਨੀਤ ਸਿੰਘ ਬੈਂਸ, ਐਸ.ਪੀ. ਆਂਗਰਾ ਏ.ਡੀ.ਸੀ. ਵਿਕਾਸ, ਐਸ.ਪੀ. ਡੀ. ਹਰਵਿੰਦਰ ਸਿੰਘ, ਐਸ.ਡੀ.ਐਮ. ਕਪੂਰਥਲਾ ਲਾਲ ਵਿਸ਼ਵਾਸ ਬੈਂਸ, ਸਹਾਇਕ ਕਮਿਸ਼ਨਰ ਜਰਨਲ ਉਪਿੰਦਰਜੀਤ ਕੌਰ ਬਰਾੜ ਤੇ ਹੋਰ ਅਧਿਕਾਰੀਆਂ ਨੇ ਸ਼ਰਧਾ ਦੇ ਫ਼ੁਲ ਭੇਟ ਕੀਤੇ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਜ਼ਿਲ੍ਹੇ ਦੀ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਇਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਭੇਜਿਆ ਗਿਆ ਵੀਡੀਓ ਸੰਦੇਸ਼ ਵੀ ਬੱਚਿਆਂ ਨੂੰ ਦਿਖਾਇਆ ਗਿਆ | ਸਮਾਗਮ ਦੌਰਾਨ ਸ਼ਾਨਦਾਰ ਪੇਸ਼ਕਾਰੀ ਵਾਲੇ ਬੱਚਿਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਨੇ ਇਨਾਮ ਵੰਡੇ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 255 ਸੈਕੰਡਰੀ ਤੇ 525 ਪ੍ਰਾਇਮਰੀ ਸਕੂਲਾਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸਦਾ ਮੰਤਵ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਬਾਰ ਜਾਗਰੂਕ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਨਵਚੇਤਨ ਸਿੰਘ, ਪਿ੍ੰਸੀਪਲ ਡਾ: ਤੇਜਿੰਦਰਪਾਲ, ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਖੱਸਣ, ਸੁਨੀਲ ਬਜਾਜ, ਦਵਿੰਦਰ ਸਿੰਘ ਤੋਂ ਇਲਾਵਾ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਹਿੰਦੂ ਕੰਨਿਆ ਕਾਲਜ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ-
ਹਿੰਦੂ ਕੰਨਿਆ ਕਾਲਜ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਕਾਲਜ ਦੇ ਸੋਸ਼ਲ ਸਾਇੰਸ ਵਿਭਾਗ ਇਕ ਸਮਾਗਮ ਕਰਵਾਇਆ, ਜਿਸ ਵਿਚ ਉੱਘੇ ਸੁਤੰਤਰਤਾ ਸੰਗਰਾਮੀ ਪ੍ਰੀਤਮ ਸਿੰਘ ਦੇ ਸਪੁੱਤਰ ਹਰਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ ਜਿਸਨੂੰ ਹਰਵਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਸਾਈਕਲ ਰੈਲੀ ਸ਼ਾਲਾਮਾਰ ਬਾਗ ਤੋਂ ਹੁੰਦੀ ਹੋਈ ਸੈਨਿਕ ਸਕੂਲ ਤੋਂ ਸ਼ਹੀਦ ਭਗਤ ਸਿੰਘ ਚੌਂਕ ਪੁੱਜੀ ਜਿੱਥੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫ਼ੁਲ ਅਰਪਿਤ ਕੀਤੇ | ਉਪਰੰਤ ਕਾਲਜ ਦੇ ਕਾਨਫ਼ਰੰਸ ਹਾਲ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਦਰਸ਼ਨ ਵਿਸ਼ੇ 'ਤੇ ਇਕ ਲੈਕਚਰ ਕਰਵਾਇਆ, ਜਿਸ ਵਿਚ ਮੁੱਖ ਬੁਲਾਰੇ ਵਜੋਂ ਪ੍ਰੋ: ਜਸਵੰਤ ਸਿੰਘ ਸੇਵਾ ਮੁਕਤ ਮੁਖੀ ਇਤਿਹਾਸ ਵਿਭਾਗ ਸਰਕਾਰੀ ਕਾਲਜ ਕਪੂਰਥਲਾ ਨੇ ਸ਼ਿਰਕਤ ਕੀਤੀ | ਇਸ ਮੌਕੇ ਸੀਮਾ ਠਾਕਰ ਨੇ ਪ੍ਰੋ: ਜਸਵੰਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ, ਜਦਕਿ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਤੇ ਪਿ੍ੰਸੀਪਲ ਡਾ: ਅਰਚਨਾ ਗਰਗ ਨੇ ਹਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ | ਇਸੇ ਦੌਰਾਨ ਹੀ ਕਾਲਜ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਸਬੰਧੀ ਇਕ ਨੁੱਕੜ ਨਾਟਕ ਪੇਸ਼ ਕੀਤਾ | ਡਾ: ਅਰਚਨਾ ਗਰਗ ਨੇ ਕਾਲਜ ਦੇ ਸੋਸ਼ਲ ਸਾਇੰਸ ਵਿਭਾਗ ਵਲੋਂ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ
ਬੇਗੋਵਾਲ, (ਸੁਖਜਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਦੇ ਮੌਕੇ ਉੱਤੇ ਹਰਜੀਤ ਸਿੰਘ ਯੂਐਸਏ ਪ੍ਰਧਾਨ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਡਾ. ਜੁਗਰਾਜ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਈ.ਐਸ.ਡੀ. 10 ਤੇ ਵਿਦਿਆਰਥੀਆਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ | ਜਦਕਿ ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ | ਇਸ ਸਾਈਕਲ ਰੈਲੀ ਨੂੰ ਹਰੀ ਝੰਡੀ ਹਰਜੀਤ ਸਿੰਘ ਯੂ.ਐਸ.ਏ. ਦਿੱਤੀ | ਇਹ ਸਾਈਕਲ ਰੈਲੀ 'ਚ ਵਿਦਿਆਰਥੀਆਂ ਨੇ ਤਕਰੀਬਨ 5 ਕਿੱਲੋਮੀਟਰ ਤਹਿ ਕੀਤਾ ਗਿਆ | ਕਾਲਜ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸਦੀ ਸ਼ੁਰੂਆਤ ਕੈਪਟਨ ਅਮਰੀਕ ਸਿੰਘ ਨੇ ਬੜੀ ਗਰਮਜੋਸ਼ੀ ਨਾਲ ਕੀਤੀ | ਇਸ ਤੋਂ ਬਾਅਦ ਪ੍ਰੋ: ਨਵਜੀਤ ਕੁਮਾਰ, ਪ੍ਰੋ: ਮੰਗਤ ਰਾਮ ਮੁਖੀ ਪੰਜਾਬੀ ਵਿਭਾਗ, ਡਾ. ਸੇਵਾ ਲਾਲ ਨੇ ਵੀ ਸੰਬੋਧਨ ਕੀਤਾ | ਸੈਮੀਨਾਰ ਦੀ ਸਮਾਪਤੀ ਦੌਰਾਨ ਪਿ੍ੰਸੀਪਲ ਡਾ. ਜੁਗਰਾਜ ਸਿੰਘ ਨੇ ਸੈਮੀਨਾਰ 'ਚ ਪਹੰੁਚੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਕਾਲਜ ਦੇ ਸ਼ਾਮ ਦੇ ਸੈਸ਼ਨ ਦੌਰਾਨ ਕਾਲਜ ਦੀ ਕਲਾਸ ਬੀ ਏ ਭਾਗ ਦੂਜਾ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਅਮਨਦੀਪ ਵਲੋਂ ਇਕ ਸ਼ਾਨਦਾਰ ਨਾਟਕ ਪੇਸ਼ ਕੀਤਾ ਗਿਆ | ਇਸ ਮੌਕੇ ਰੋਟੇਰੀਅਨ ਬਲਵਿੰਦਰ ਸਿੰਘ, ਜਨਕ ਸਿੰਘ, ਭੁਪਿੰਦਰ ਸਿੰਘ ਰਾਜੂ (ਕਲੱਬ ਪ੍ਰਧਾਨ), ਧਰਮਪਾਲ ਸਰਾਫ਼ ਲਵਪ੍ਰੀਤ ਪਿ੍ੰਸ ਅਤੇ ਚੇਤਨ ਢੀਂਗਰਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ | ਕਾਲਜ ਦੇ ਲੈਕਚਰਾਰ ਅਮਰੀਕ ਸਿੰਘ, ਪ੍ਰੋ ਮੰਗਤ ਰਾਮ ਤੋਂ ਇਲਾਵਾ ਟੀਚਿੰਗ ਸਟਾਫ਼ ਹਾਜ਼ਰ ਸਨ |
ਫਗਵਾੜਾ, (ਹਰਜੋਤ ਸਿੰਘ ਚਾਨਾ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਨਿਗਮ ਫਗਵਾੜਾ ਵਲੋਂ ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਨਯਨ ਵਲੋਂ ਸੰਬੋਧਨ ਕਰਦਿਆਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਵਲੋਂ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਬੱਚਿਆਂ ਵਲੋਂ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਨਗਰ ਨਿਗਮ ਕਮਿਸ਼ਨਰ ਵਲੋਂ ਬੱਚਿਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਸ਼ਹਿਰ ਦੀ ਸਾਫ਼ ਸਫਾਈ ਤੇ ਸਵੱਛਤਾ ਮਿਸ਼ਨ ਬਾਰੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ | ਇਸ ਤੋਂ ਇਲਾਵਾ ਸਮਾਜ ਦੀ ਬਿਹਤਰੀ ਲਈ ਹੋਰ ਗੰਭੀਰ ਯਤਨ ਕਰਨ ਦਾ ਅਹਿਦ ਵੀ ਲਿਆ ਗਿਆ | ਇਸ ਮੌਕੇ ਸੁਪਰਡੈਂਟ ਇੰਜੀਨੀਅਰ ਸ਼ਾਮ ਲਾਲ ਗੁਪਤਾ, ਸੁਪਰਡੈਂਟ ਅਮਿਤ ਕੁਮਾਰ, ਬਲਬੀਰ ਸਿੰਘ ਤੇ ਪਰਮਜੋਤ ਸਿੰਘ ਐਸ.ਡੀ.ਓ. ਹਾਜ਼ਰ ਸਨ |
ਸਰਕਾਰੀ ਕਾਲਜ ਭੁਲੱਥ ਵਿਖੇ ਸ. ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਭੁਲੱਥ, (ਮੇਹਰ ਚੰਦ ਸਿੱਧੂ)-ਅੱਜ ਸਰਕਾਰੀ ਕਾਲਜ ਭੁਲੱਥ ਵਿਖੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ | ਸਵੇਰੇ 7.30 ਵਜੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੂਰੇ ਭੁਲੱਥ ਵਿਚ ਸਾਈਕਲ ਰੈਲੀ ਕੱਢੀ ਗਈ | ਸਾਈਕਲ ਰੈਲੀ ਨੂੰ ਝੰਡੀ ਦੇ ਕੇ ਮੈਡਮ ਪਰਮਜੀਤ ਕੌਰ ਟੀਚਰ ਮੁਸਤਫਾਬਾਦ ਸਕੂਲ ਪੁੱਤਰੀ ਉੱਘੇ ਸੁਤੰਤਰਤਾ ਸੈਲਾਨੀ ਗਿਆਨੀ ਹਰਚਰਨ ਸਿੰਘ ਨੇ ਰਵਾਨਾ ਕੀਤਾ | ਇਸ ਰੈਲੀ ਦੀ ਅਗਵਾਈ ਕਾਲਜ ਦੇ ਵਾਈਸ ਪਿ੍ੰਸੀਪਲ ਸੁਖਵਿੰਦਰ ਸਾਗਰ ਨੇ ਕੀਤੀ | ਰੈਲੀ ਉਪਰੰਤ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ | ਜਿਸ ਵਿਚ ਪ੍ਰੋ. ਸੁਖਵਿੰਦਰ ਸਾਗਰ, ਪ੍ਰੋ. ਵਿਜੈ ਸ਼ੰਕਰ ਤੇ ਡਾ. ਮੁਖਵੀਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ | ਸਮਾਗਮ ਦੇ ਆਖੀਰ ਵਿਚ ਕਾਲਜ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਨਾਟਕ ਖੇਡਿਆ ਗਿਆ | ਇਸ ਸਮਾਗਮ ਵਿਚ ਡਾ. ਪਟਵਾਲੀਆ, ਪਿ੍ੰਸੀਪਲ ਸੁਨੀਲ ਸ਼ਰਮਾ, ਪ੍ਰੋ. ਸੀਮਾ, ਪ੍ਰੋ. ਹਰਪ੍ਰੀਤ ਕੌਰ, ਮੈਡਮ ਅੰਜਲੀ ਦੇਵੀ, ਹਰਮਨਜੀਤ ਸਿੰਘ ਭੰਡਾਲ , ਰਾਕੇਸ਼ ਕੁਮਾਰ ਖੰਨਾ, ਭੋਲਾ ਸਿੰਘ, ਸ਼ਾਮ ਲਾਲ, ਮਲਕੀਤ ਸਿੰਘ ਆਦਿ ਤੋਂ ਇਲਾਵਾ ਸਮੂਹ ਕਾਲਜ ਵਿਦਿਆਰਥੀਆਂ ਨੇ ਹਿੱਸਾ ਲਿਆ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੈਚ ਕਰਵਾਇਆ
ਫਗਵਾੜਾ, (ਹਰਜੋਤ ਸਿੰਘ ਚਾਨਾ)- ਖੇਡ ਵਿਭਾਗ ਪੰਜਾਬ ਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਫੁੱਟਬਾਲ ਮੈਚ ਕਰਵਾਇਆ | ਇਹ ਮੈਚ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਤੇ ਪੰਜਾਬੀ ਪੁਲਿਸ ਦੀਆਂ ਟੀਮਾਂ ਦਰਮਿਆਨ ਹੋਇਆ ਜਿਸ 'ਚ ਪੰਜਾਬ ਪੁਲਿਸ ਦੀ ਟੀਮ 1-0 ਨਾਲ ਜੇਤੂ ਰਹੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਇੰਦਰ ਸਿੰਘ ਅਰਜਨ ਐਵਾਰਡੀ ਸ਼ਾਮਿਲ ਹੋਏ ਤੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ | ਇਸ ਮੌਕੇ ਬੋਲਦਿਆਂ ਇੰਦਰ ਸਿੰਘ ਤੇ ਪ੍ਰਦੀਪ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਪੋ੍ਰ. ਸੀਤਲ ਸਿੰਘ, ਜਤਿੰਦਰ ਸਿੰਘ ਪਲਾਹੀ, ਗੁਰਦੇਵ ਸਿੰਘ ਰੰਧਾਵਾ, ਹਰਨੇਕ ਸਿੰਘ ਡੀ.ਐਸ.ਪੀ., ਅਵਤਾਰ ਸਿੰਘ ਵੀ ਸ਼ਾਮਿਲ ਸਨ |
ਲਾਇਨ ਕਲੱਬ ਪਿੰ੍ਰਸ ਨੇ ਲੋੜਵੰਦਾਂ ਦੀ ਮਦਦ ਕਰ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
ਬੇਗੋਵਾਲ, (ਸੁਖਜਿੰਦਰ ਸਿੰਘ)-ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਨੇ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਅਕਬਰਪੁਰ ਦੀ ਅਗਵਾਈ ਹੇਠ ਕਲੱਬ ਨੇ ਇਕ ਨਵੇਕਲੇ ਢੰਗ ਨਾਲ ਲੋੜਵੰਦਾਂ ਦੀ ਮਦਦ ਕਰਕੇ ਮਨਾਇਆ ਗਿਆ | ਇਸ ਮੌਕੇ ਸਮੂਹ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਕਲੱਬ ਦੇ ਸੈਕਟਰੀ ਲਖਵਿੰਦਰ ਸਿੰਘ ਬੋਲੀ ਨੇ ਦੱਸਿਆ ਕਿ ਉਨ੍ਹਾਂ ਦੀ ਕਲੱਬ ਵਲੋਂ ਇਸ ਮੌਕੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਨੂੰ ਸਕੂਲ ਜਾਣ ਲਈ ਸਾਈਕਲ ਦਿੱਤੀ ਗਈ ਤੇ ਨਾਲ ਹੀ ਸਰਕਾਰੀ ਐਲੀਮੈਂਟਰੀ ਸਕੂਲ ਅਕਬਰਪੁਰ ਦੇ ਬੱਚਿਆਂ ਨੂੰ ਵਰਦੀਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮੇਨ ਬਾਜ਼ਾਰ 'ਚ ਫਰੂਟ ਚਾਟ ਦਾ ਲੰਗਰ ਵੀ ਲਾਇਆ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਭਗਤ ਸਿੰਘ ਵਰਗੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਅਕਬਰਪੁਰ, ਜ਼ੋਨ ਚੇਅਰਮੈਨ ਗੁਰਪ੍ਰੀਤ ਸਿੰਘ ਵੜੈਚ, ਸੈਕਟਰੀ ਲਖਵਿੰਦਰ ਸਿੰਘ, ਕੈਸ਼ੀਅਰ ਅਵਤਾਰ ਸਿੰਘ, ਗੁਰਦੀਪ ਸਿੰਘ ਕਾਹਲੋਂ, ਸੁਖਦੇਵ ਸੋਨੂੰ ਵਾਈਸ ਪ੍ਰਧਾਨ, ਧਰਮਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ |
ਰੋਟਰੀ ਕਲੱਬ ਗ੍ਰੇਟਰ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਬੇਗੋਵਾਲ, (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ 'ਚ ਕਾਲਜ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਤੇ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਬੱਚਿਆਂ ਵਲੋਂ ਇੱਕ ਨੁੱਕੜ ਨਾਟਕ ਦੀ ਬੜੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ | ਇਸ ਮੌਕੇ ਲੈਕਚਰਾਰ ਅਮਰੀਕ, ਪ੍ਰੋ: ਮੰਗਤ ਰਾਮ ਤੇ ਮਾਸਟਰ ਜਨਕ ਸਿੰਘ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਦੱਸਿਆ | ਇਸ ਮੌਕੇ ਪਿੰ੍ਰਸੀਪਲ ਡਾ: ਜੁਗਰਾਜ ਸਿੰਘ , ਪ੍ਰਧਾਨ ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਬਰਿਆਰ, ਧਰਮਪਾਲ ਸਰਾਫ਼, ਲਵਪ੍ਰੀਤ ਸਿੰਘ ਪਿ੍ੰਸ, ਚੇਤਨ ਢੀਂਗਰਾ ਆਦਿ ਹਾਜ਼ਰ ਸਨ |
ਭਦਾਸ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਭੁਲੱਥ, (ਮੇਹਰ ਚੰਦ ਸਿੱਧੂ)-ਸਰਕਾਰੀ ਹਾਈ ਸਕੂਲ ਪਿੰਡ ਭਦਾਸ ਵਿਖੇ ਸਕੂਲ ਇੰਚਾਰਜ ਸਟੇਟ ਐਵਾਰਡੀ ਜਸਵਿੰਦਰਪਾਲ ਅਤੇ ਸਮੂਹ ਸਟਾਫ਼ ਦੀ ਅਗਵਾਈ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ 'ਤੇ ਸਮਾਗਮ ਕਰਵਾਇਆ | ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ, ਗਾਇਨ ਮੁਕਾਬਲੇ, ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ ਤੇ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਰਹੇ ਵਿਦਿਆਰਥੀਆ ਨੂੰ ਇਨਾਮ ਦਿੱਤੇ ਗਏ | ਇਸ ਸਮੇਂ ਸਕੂਲ ਇੰਚਾਰਜ ਜਸਵਿੰਦਰ ਪਾਲ ਵੱਲੋਂ ਬੱਚਿਆ ਨੂੰ ਸੰਬੋਧਨ ਕਰਦਿਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਇਸ ਸਮੇਂ ਸਮੂਹ ਸਟਾਫ਼ ਜੋਗਿੰਦਰ ਸਿੰਘ, ਮਨਦੀਪ ਕੌਰ, ਰੀਨਾ ਰਾਣੀ, ਮਨਜਿੰਦਰ ਕੌਰ, ਮਨਿੰਦਰ ਸਿੰਘ, ਪਰਮਿੰਦਰ ਸਿੰਘ ਤੇ ਕੁਲਦੀਪ ਸਿੰਘ ਹਾਜ਼ਰ ਸਨ |
ਭਾਜਪਾ ਦੇ ਸੀਨੀਅਰ ਆਗੂਆਂ ਨੇ ਮਨਾਇਆ ਸ. ਭਗਤ ਸਿੰਘ ਦਾ ਜਨਮ ਦਿਵਸ
ਸੁਲਤਾਨਪੁਰ ਲੋਧੀ, (ਥਿੰਦ, ਹੈਪੀ)-ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਭਾਜਪਾ ਆਗੂਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਉੱਪਰ ਫੁੱਲ ਅਰਪਿਤ ਕਰਦੇ ਹੋਏ ਉਨ੍ਹਾਂ ਦੇ ਸੁਪਨਿਆਂ ਉੱਪਰ ਚੱਲਣ ਦਾ ਪ੍ਰਣ ਕੀਤਾ | ਇਸ ਮੌਕੇ ਬੋਲਦਿਆਂ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਕੁਮਾਰ ਨੀਟੂ ਅਤੇ ਰਾਕੇਸ਼ ਪੁਰੀ ਸਾਬਕਾ ਪ੍ਰਧਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਹਾਲੀ ਹਵਾਈ ਅੱਡਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਕਰਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਿੱਜਦਾ ਕੀਤਾ ਹੈ | ਇਸ ਮੌਕੇ ਚਤਰ ਸਿੰਘ, ਅਸ਼ੋਕ ਕਨੌਜੀਆ, ਪੰਡਿਤ ਲਛਮਣ ਦਾਸ, ਰਜਿੰਦਰ ਜੈਨ, ਵਿਸ਼ਵਦੀਪ ਡੋਗਰਾ, ਨਿਰਮਲ ਸਿੰਘ, ਸਕੱਤਰ ਸਿੰਘ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਲਾਇਨ ਕਲੱਬ ਬੇਗੋਵਾਲ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਬੇਗੋਵਾਲ, (ਸੁਖਜਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਸਮਾਜ ਸੇਵੀ ਕੰਮਾਂ 'ਚ ਆਪਣਾ ਵੱਖਰਾ ਥਾਂ ਬਣਾ ਚੁੱਕੀ ਲਾਇਨ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਲੱਡੂ ਵੰਡੇ ਗਏ | ਇਸ ਮੌਕੇ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਵਲੋਂ ਜਿੱਥੇ ਸਮਾਜ ਸੇਵਾ ਦੇ ਕੰਮ ਕੀਤੇ ਜਾਂਦੇ ਹਨ ਉਸ ਦੇ ਨਾਲ-ਨਾਲ ਹੀ ਇਸ ਤਰ੍ਹਾਂ ਦੇ ਦਿਹਾੜੇ ਵੀ ਮਨਾਏ ਜਾਂਦੇ ਹਨ | ਇਸ ਮੌਕੇ ਪ੍ਰਧਾਨ ਲਖਵੀਰ ਸਿੰਘ ਸੈਣੀ ਸਰਬਜੀਤ ਸਿੰਘ, ਕੈਸ਼ੀਅਰ ਹਰਵਿੰਦਰ ਸਿੰਘ ਬਾਵਾ, ਅਮਰਜੋਤ ਸਿੰਘ ਜੱਜ ਵਿਪਨ ਕੁਮਾਰ ਲੂੰਬਾ, ਰਮਨ ਕੁਮਾਰ ਆਦਿ ਹਾਜ਼ਰ ਸਨ |
ਅਲਪਾਈਨ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
ਭੁਲੱਥ, (ਮਨਜੀਤ ਸਿੰਘ ਰਤਨ)- ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤੇ ਬੱਚਿਆਂ ਨੂੰ ਭਗਤ ਸਿੰਘ ਦੀ ਜੀਵਨੀ ਤੋਂ ਜਾਣੂ ਕਰਵਾਉਂਦਿਆਂ, ਆਜ਼ਾਦੀ ਦਿਵਾਉਣ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ | ਬੱਚਿਆਂ ਦੁਆਰਾ ਸਵੇਰ ਦੀ ਸਭਾ ਵਿਚ ਭਾਸ਼ਣ ਤੇ ਗੀਤ ਸੁਣਾ ਕੇ ਸ਼ਹੀਦ ਭਗਤ ਸਿੰਘ ਨੰੂ ਸ਼ਰਧਾਂਜਲੀ ਦਿੱਤੀ | ਇਸ ਮੌਕੇ ਬੱਚਿਆਂ ਵਲੋਂ ਭਗਤ ਸਿੰਘ ਦੇ ਬਚਪਨ ਤੋਂ ਫਾਂਸੀ ਮਿਲਣ ਦੇ ਸਮੇਂ ਤੱਕ ਦੇ ਸਮੇਂ ਨੂੰ ਕੋਰਿਓਗ੍ਰਾਫੀ ਦੇ ਜਰੀਏ ਦਿਖਾਇਆ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਅਤੇ ਪਿ੍ੰਸੀਪਲ ਜਸਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਕਪੂਰਥਲਾ, 28 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਵਿਚ ਪੈਂਦੇ ਸੀ.ਆਰ.ਪੀ.ਐਫ. ਕੁਆਟਰਾਂ ਵਿਚ ਰਹਿੰਦੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਇਸ ਸਬੰਧੀ ਏ.ਐਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਸਿਮਰਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਜੋ ਕਿ ...
ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਕੇਂਦਰੀ ਜੇਲ੍ਹ ਕਪੂਰਥਲਾ ਵਿਚ ਬੰਦ ਤਿੰਨ ਹਵਾਲਾਤੀਆਂ ਕੋਲੋਂ ਤਲਾਸ਼ੀ ਦੌਰਾਨ 3 ਮੋਬਾਈਲ, 3 ਏਅਰਟੈੱਲ ਸਿੰਮ ਤੇ 2 ਏਅਰਫੋਨ ਬਰਾਮਦ ਕਰਨ ਦੇ ਕਥਿਤ ਦੋਸ਼ ਤਹਿਤ ਪੁਲਿਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਥਾਣਾ ਕੋਤਵਾਲੀ ਵਿਚ ਕੇਸ ਦਰਜ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਨਡਾਲਾ, 28 ਸਤੰਬਰ (ਮਨਜਿੰਦਰ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਨਡਾਲਾ ਨੇ ਹੋਰ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕਿ ਅੱਜ ਨਡਾਲਾ ਸੁਭਾਨਪੁਰ ਖਸਤਾ ਹਾਲਤ ਤੋਂ ਪ੍ਰੇਸ਼ਾਨ ਹੋ ਕਿ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ 'ਚ ਨਡਾਲਾ ਚੌਂਕ ਵਿਚ ਜ਼ੋਰਦਾਰ ਰੋਸ ਧਰਨਾ ...
ਢਿਲਵਾਂ, 28 ਸਤੰਬਰ (ਪ੍ਰਵੀਨ ਕੁਮਾਰ)-ਅੰਮਿ੍ਤਸਰ ਵਲੋਂ ਆਉਂਦਿਆਂ ਦੁਆਬੇ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆਂ ਜਾਂਦਾ ਤੇ ਕਪੂਰਥਲਾ ਜ਼ਿਲੇ੍ਹ ਦੀ ਅਗਵਾਈ ਕਰਦਾ ਕਸਬਾ ਢਿਲਵਾਂ ਅਜੇ ਵੀ ਤਰੱਕੀ ਨੂੰ ਤਰਸ ਰਿਹਾ ਹੈ, ਮੁੱਖ ਰਾਸ਼ਟਰੀ ਰਾਜ ਮਾਰਗ ਤੇ ਮੁੱਖ ਰੇਲ ਮਾਰਗ ਦੇ ...
ਨਡਾਲਾ, 28 ਸਤੰਬਰ (ਮਾਨ)-ਪੰਜਾਬ ਸਰਕਾਰ ਵਲੋਂ ਕਾਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਮੱਲ੍ਹਾਂ ਮਾਰੀਆਂ ਗਈਆਂ ਹਨ | ਇਨ੍ਹਾਂ ਖੇਡ ਮੁਕਾਬਲੇ ਵਿਚ ਬਾਕਸਿੰਗ ਤੇ ਕਿੱਕ ਬਾਕਸਿੰਗ ਵਿਚ ...
ਨਡਾਲਾ, 28 ਸਤੰਬਰ (ਮਾਨ) - ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ 'ਤੇ ਪੋਸ਼ਣ ਮਾਹ ਮਨਾਇਆ ਗਿਆ | ਇਸ ਅਵਸਰ 'ਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ...
ਤਲਵੰਡੀ ਚੌਧਰੀਆਂ, 28 ਸਤੰਬਰ (ਪਰਸਨ ਲਾਲ ਭੋਲਾ)-ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦੀ ਯਾਦ ਵਿਚ ਪਹਿਲੀ ਅਕਤੂਬਰ ਨੂੰ ਕਰਵਾਏ ਜਾ ਰਹੇ ਯਾਦਗਾਰੀ ਸੱਭਿਆਚਾਰਕ ਪੋ੍ਰਗਰਾਮ ਵਿਚ ਪੰਜਾਬੀ ਮਾਂ ਬੋਲੀ ਦੇ ਲਾਡਲੇ ਗਾਇਕ ਬਤੌਰ ਮੁੱਖ ਮਹਿਮਾਨ ਆਪਣੀ ਹਾਜ਼ਰੀ ਲਗਾਉਣਗੇ | ...
ਸੁਲਤਾਨਪੁਰ ਲੋਧੀ, 28 ਸਤੰਬਰ (ਥਿੰਦ)-ਇੰਗਲੈਂਡ ਵਿਚ ਸਟੱਡੀ ਕਰਨ ਦੇ ਚਾਹਵਾਨ ਵਿਦਿਆਰਥੀ ਜਨਵਰੀ ਇਨਟੇਕ ਲਈ ਬਿਨਾਂ ਇੰਟਰਵਿਊ ਦੇ 30 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ | ਇੰਗਲੈਂਡ ਇਮੀਗ੍ਰੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਇਹ ਆਖ਼ਰੀ ਮੌਕਾ ਦਿੱਤਾ ਜਾ ਰਿਹਾ | ਇਸ ਤੋਂ ...
ਫਗਵਾੜਾ, 28 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜੀ.ਡੀ.ਆਰ. ਡੇ ਬੋਰਡਿੰਗ ਪਬਲਿਕ ਸਕੂਲ ਆਦਰਸ਼ ਨਗਰ ਫਗਵਾੜਾ ਵਿਖੇ ਮੈਰੀਗੋਲਡ ਹਾਊਸ ਦੀ ਇੰਚਾਰਜ ਨੀਲਮ ਦੀ ਦੇਖ-ਰੇਖ ਹੇਠ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥਣ ਤਵਲੀਨ ਕੌਰ ਨੇ ਇਸ ਵਿਸ਼ੇ 'ਤੇ ਭਾਸ਼ਣ ...
ਫਗਵਾੜਾ, 28 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜੀ.ਡੀ.ਆਰ. ਡੇ ਬੋਰਡਿੰਗ ਪਬਲਿਕ ਸਕੂਲ ਆਦਰਸ਼ ਨਗਰ ਫਗਵਾੜਾ ਵਿਖੇ ਮੈਰੀਗੋਲਡ ਹਾਊਸ ਦੀ ਇੰਚਾਰਜ ਨੀਲਮ ਦੀ ਦੇਖ-ਰੇਖ ਹੇਠ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥਣ ਤਵਲੀਨ ਕੌਰ ਨੇ ਇਸ ਵਿਸ਼ੇ 'ਤੇ ਭਾਸ਼ਣ ...
ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਕ੍ਰਾਂਤੀਕਾਰੀ ਬਸਪਾ ਅੰਬੇਦਕਰ ਵਲੋਂ ਸੁਲਤਾਨਪੁਰ ਲੋਧੀ ਵਿਚ ਪਾਰਟੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ ਦੀ ਅਗਵਾਈ ਵਿਚ ਇੱਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ ਜਿਸ ਵਿਚ ਭਾਰਤ ਨੂੰ ਆਜ਼ਾਦ ਕਰਵਾਉਣ ਲਈ ...
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ)- ਸਰਬ ਸਾਂਝਾ ਫ਼ਰੰਟ ਵਲੋਂ ਅੱਜ ਫਗਵਾੜਾ ਨਕੋਦਰ ਸੜਕ ਦੇ ਮਾਮਲੇ ਨੂੰ ਲੈ ਕੇ ਧਰਨਾ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਧਰਨੇ 'ਚ ਜਾ ਕੇ ਇਕੱਠ ਨੂੰ ਸੰਬੋਧਨ ਕੀਤਾ ਤੇ ...
ਹੁਸੈਨਪੁਰ, 28 ਸਤੰਬਰ (ਸੋਢੀ)-ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਸਬੰਧ ਵਿਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਚੌਂਕ ਆਰ.ਸੀ. ਐਫ. ਵਿਖੇ ਇਨਕਲਾਬੀ ਸਮਾਗਮ ਕਰਵਾਇਆ ਗਿਆ | ਜਿਸਦੀ ...
ਕਪੂਰਥਲਾ, 28 ਸਤੰਬਰ (ਅਮਨਜੋਤ ਸਿੰਘ ਵਾਲੀਆ)-ਰੈਬੀਜ਼ (ਹਲਕਾਅ) ਘਾਤਕ ਵਾਇਰਲ ਇਨਫੈਕਸ਼ਨ ਹੈ, ਜੋ ਦਿਮਾਗ ਤੇ ਦਿਮਾਗੀ ਪ੍ਰਣਾਲੀ ਨੂੰ ਨਿਸ਼ਾਨਾ ਬਣਾਉਂਦਾ ਹੈ | ਇਹ ਬਿਮਾਰੀ ਜੂਨੋਟਿਕ ਹੈ ਯਾਨੀ ਇਕ ਪ੍ਰਜਾਤੀ ਤੋਂ ਦੂਜੀ 'ਚ ਫੈਲ ਸਕਦੀ ਹੈ, ਜਿਵੇਂ ਕੁੱਤਿਆਂ ਤੋਂ ...
ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਦੀ ਕਬੱਡੀ ਟੀਮ ਨੈਸ਼ਨਲ ਸਟਾਈਲ ਨੇ ਕਪੂਰਥਲੇ ਜ਼ਿਲੇ੍ਹ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ: ਜਸਬੀਰ ਕੌਰ ਨੇ ਦੱਸਿਆ ਕਿ ...
ਕਪੂਰਥਲਾ, 28 ਸਤੰਬਰ (ਅਮਰਜੀਤ ਕੋਮਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਸ਼ਾਮ ਨੂੰ ਵਧੀਕ ਡਿਪਟੀ ਕਮਿਸ਼ਨਰ ਅਜੇ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ. ਆਂਗਰਾ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਤੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ...
ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਨਾਮ ਜਦੋਂ ਵੀ ਜ਼ੁਬਾਨ ਤੇ ਆਉਂਦਾ ਹੈ ਤਾਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਜੁੜੇ ਇਤਿਹਾਸਕ ਗੁਰਦੁਆਰੇ ਤੇ ਸ੍ਰੀ ਗੁਰੂ ਨਾਨਕ ਜੀ ਵਲੋਂ ਇਸ ਪਵਿੱਤਰ ਨਗਰੀ ਵਿਚ ...
ਫਗਵਾੜਾ, 28 ਸਤੰਬਰ (ਤਰਨਜੀਤ ਸਿੰਘ ਕਿੰਨੜਾ)ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 14ਵਾਂ ਸਾਲਾਨਾ ਗੁਰਮਤਿ ਸਮਾਗਮ 30 ਅਕਤੂਬਰ ਦਿਨ ਐਤਵਾਰ ...
ਕਪੂਰਥਲਾ, 28 ਸਤੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਅਰਫ਼ਵਾਲਾ ਵਿਖੇ ਘਰ ਦੇ ਬਾਹਰ ਖੇਡਦੇ ਇਕ ਬੱਚੇ ਨੂੰ ਆਵਾਰਾ ਕੁੱਤਿਆਂ ਦੇ ਇਕ ਝੁੰਡ ਨੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਵਿਖੇ ਦਾਖਲ ...
ਕਪੂਰਥਲਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਵਲੋਂ ਕਪੂਰਥਲਾ ਪ੍ਰਾਇਮਰੀ ਕੋਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਲਿਮਟਿਡ ਦੇ ਜਾਅਲੀ ਲੈਟਰ ਪੈਡ 'ਤੇ ਬੈਂਕ ਦੇ ਕਰਜ਼ੇ ਸਬੰਧੀ ਕਲੀਅਰੈਂਸ ਸਰਟੀਫਿਕੇਟ ਤਿਆਰ ਕਰਕੇ ਆਪਣੀ ...
ਨਡਾਲਾ, 28 ਸਤੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਅਤੇ ਕਾਲਜੀਏਟ ਸਕੂਲ ਨਡਾਲਾ ਵਲੋਂ ਕਾਲਜ ਲਾਇਬ੍ਰੇਰੀ ਵਿਖੇ ਨਵੇਂ ਸੈਸ਼ਨ 2022-23 ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ...
ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਪਿੰਡ ਬੋਪਾਰਾਏ ਦੀ ਵਸਨੀਕ ਅਮਰਜੀਤ ਕੌਰ ਪਤਨੀ ਲੇਟ ਜਰਨੈਲ ਸਿੰਘ ਵਲੋਂ ਥਾਣਾ ਭੁਲੱਥ ਵਿਚ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਬੀਤੀ 18 ਸਤੰਬਰ ਨੂੰ ਕਰੀਬ 3 ਵਜੇ ਸ਼ਾਮ ਦੇ ਸਮੇਂ ਮੈਂ ਘਰ ਵਿਚ ਇਕੱਲੀ ਸੀ ਤਾਂ ਸਾਡੇ ...
ਡਡਵਿੰਡੀ, 28 ਸਤੰਬਰ (ਦਿਲਬਾਗ ਸਿੰਘ ਝੰਡ)-ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ...
ਭੁਲੱਥ, 28 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਵੱਖ ਵੱਖ ਕੇਸਾਂ ਵਿਚ ਲੋੜੀਂਦਾ ਵਿਅਕਤੀ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕਾਫ਼ੀ ਚਿਰ ਪਹਿਲਾਂ ਹਰਭਜਨ ਸਿੰਘ ਪੁੱਤਰ ਫੋਜਾ ਸਿੰਘ ਵਾਸੀ ...
ਕਪੂਰਥਲਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੇ ਆਦੇਸ਼ਾਂ ਅਨੁਸਾਰ ਇੰਸਪੈਕਟਰ ਜਸਮੇਲ ਕੌਰ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਕਪੂਰਥਲਾ ਦੀ ਅਗਵਾਈ ਵਿਚ ਥਾਣਾ ਸਾਂਝ ਕੇਂਦਰ ਕਪੂਰਥਲਾ ਸਿਟੀ ਵਲੋਂ ਕੁਸ਼ਟ ਆਸ਼ਰਮ ਕਪੂਰਥਲਾ ਤੇ ...
ਕਪੂਰਥਲਾ, 28 ਸਤੰਬਰ (ਅਮਰਜੀਤ ਕੋਮਲ)-ਝੋਨੇ ਦੇ ਆਗਾਮੀ ਸੀਜ਼ਨ ਦੇ ਸਬੰਧ ਵਿਚ ਕਪੂਰਥਲਾ ਆੜ੍ਹਤੀ ਐਸੋਸੀਏਸ਼ਨ ਦੀ ਇਕ ਮੀਟਿੰਗ ਸਥਾਨਕ ਦਾਣਾ ਮੰਡੀ ਵਿਚ ਹੋਈ ਜਿਸ ਵਿਚ ਝੋਨੇ ਦੀ ਖ਼ਰੀਦ ਬਾਰੇ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX