ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਬੇਸ਼ੱਕ ਪੁਲਿਸ ਵਲੋਂ ਸਰਪੰਚ ਬਲਕਾਰ ਸਿੰਘ ਦੀ ਮੌਤ ਨੂੰ ਲੈ ਕੇ ਕੁਝ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਤਾਂ ਦਰਜ ਕਰ ਦਿੱਤਾ, ਪਰ ਫਿਰ ਵੀ ਅੱਜ ਇਲਾਕੇ ਦੇ ਸਰਪੰਚਾਂ, ਪੰਚਾਂ, ਪਿੰਡ ਦੇ ਲੋਕਾਂ ਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਮੰਡੀ ਗੋਬਿੰਦਗੜ੍ਹ ਦੇ ਮੁੱਖ ਚੌਕ 'ਚ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਪੁਲਿਸ ਉਨ੍ਹਾਂ ਨੂੰ ਗਿ੍ਫ਼ਤਾਰ ਕਿਉਂ ਨਹੀਂ ਕਰ ਰਹੀ? ਰੋਸ ਮੁਜ਼ਾਹਰੇ 'ਚ ਬੈਠੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ | ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਲਾਪਤਾ ਪਿੰਡ ਬਡਗੁੱਜਰਾਂ ਦੇ ਸਰਪੰਚ ਬਲਕਾਰ ਸਿੰਘ ਦੀ ਖੰਨਾ ਦੇ ਰੇਲਵੇ ਸਟੇਸ਼ਨ 'ਤੇ ਸਥਿਤ ਰੇਲਵੇ ਟਰੈਕ 'ਤੋਂ ਖ਼ੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਤੇ ਉਸ ਦੇ ਪਰਿਵਾਰਕ ਮੈਂਬਰਾਂ 'ਚ ਮਿ੍ਤਕ ਸਰਪੰਚ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਫ਼ੀ ਗ਼ੁੱਸਾ ਸੀ, ਜਿਸ ਨੂੰ ਲੈ ਕੇ ਅੱਜ ਮਿ੍ਤਕ ਦੇਹ ਨੂੰ ਮੰਡੀ ਗੋਬਿੰਦਗੜ੍ਹ ਦੇ ਮੁੱਖ ਚੌਕ 'ਚ ਲਿਆ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ 'ਚ ਪਹੁੰਚੇ ਡੀ.ਐੱਸ.ਪੀ. (ਡੀ) ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸੁਸਾਈਡ ਨੋਟ 'ਚ ਸ਼ਾਮਿਲ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਜਾਵੇਗਾ | ਧਰਨਾ ਖ਼ਤਮ ਹੁੰਦਾ ਨਾ ਦੇਖ ਏ. ਡੀ. ਸੀ. ਵਿਕਾਸ ਵਲੋਂ ਮੌਕੇ 'ਤੇ ਪਹੁੰਚ ਕੇ ਧਰਨਾ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਗਿਆ | ਇਸ ਮੌਕੇ ਡੀ. ਐੱਸ. ਪੀ. ਜੰਗਜੀਤ ਸਿੰਘ ਅਮਲੋਹ, ਐੱਸ.ਐੱਚ.ਓ. ਆਕਾਸ਼ ਦੱਤ, ਐੱਸ.ਐੱਚ.ਓ. ਅਮਲੋਹ ਵਿਨੋਦ ਕੁਮਾਰ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ |
ਇਸ ਮੌਕੇ ਸਰਪੰਚ ਗੁਰਮੀਤ ਸਿੰਘ, ਸਰਪੰਚ ਦਰਸ਼ਨ ਸਿੰਘ, ਚਮਕੌਰ ਸਿੰਘ, ਰਵਿੰਦਰ ਸਿੰਘ ਮਨੈਲਾ, ਮੇਜਰ ਸਿੰਘ, ਇੰਦਰਜੀਤ ਸਿੰਘ ਰਾਏਪੁਰ, ਰਾਜਿੰਦਰ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਰਘਬੀਰ ਸਿੰਘ, ਜੱਗਾ ਸਿੰਘ, ਸੁਖਵਿੰਦਰ ਸਿੰਘ, ਸਰਪੰਚ ਅਰਵਿੰਦਰ ਰਿੰਕੂ, ਯਾਦਵਿੰਦਰ ਸਿੰਘ, ਅਮਰਿੰਦਰ ਸਿੰਘ, ਜਸਬੀਰ ਸਿੰਘ ਤੇ ਹੋਰ ਮੌਜੂਦ ਸਨ |
ਖਮਾਣੋਂ, 29 ਸਤੰਬਰ (ਮਨਮੋਹਣ ਸਿੰਘ ਕਲੇਰ)-ਪ੍ਰਦੂਸ਼ਣ ਰੋਕਣ ਤੇ ਖੇਤੀ ਸੰਭਾਲ ਮੁਹਿੰਮ ਤਹਿਤ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਨੂੰ ਕਿਸਾਨਾਂ ਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਲਾਕ ਖਮਾਣੋਂ ਤੇ ਬਸੀ ਪਠਾਣਾਂ ਦੇ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਜੁਆਇੰਟ ਫੋਰਮ ਯੂਨਿਟ ਸਰਹਿੰਦ ਵਲੋਂ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਕੇ, ਸਰਕਾਰ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਅਲਮਾਬੇ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 'ਕੈਂਪਸ ਤੋਂ ਕਾਰਪੋਰੇਟ' ਵਿਸ਼ੇ 'ਤੇ ਤਿੰਨ ਦਿਨਾਂ ਬੂਟ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਕੰਪਨੀ ਦੇ ...
ਖਮਾਣੋਂ, 29 ਸਤੰਬਰ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਵਲੋਂ ਇੱਥੋਂ ਦੇ ਸਮਾਜ ਸੇਵਕ ਦੀਪਕ ਕੁਮਾਰ ਵਰਮਾ ਨੂੰ ਸਵੱਛ ਸਰਵੇਖਣ 2023 ਦਾ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ | ਨਗਰ ਪੰਚਾਇਤ ਖਮਾਣੋਂ ਦੇ ਇਕ ਬੁਲਾਰੇ ਨੇ ਲਿਖਤੀ ਰੂਪ 'ਚ ਦੱਸਿਆ ਕਿ ਸਵੱਛ ...
ਬਸੀ ਪਠਾਣਾਂ, 29 ਸਤੰਬਰ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਫ਼ਤਹਿਗਡ੍ਹ ਸਾਹਿਬ ਵਲੋਂ ਡਾ. ਵਿਜੇ ਕੁਮਾਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਧੀਨ ਜ਼ਿਲੇ੍ਹ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ 'ਚ 'ਵਿਸ਼ਵ ਰੈਬੀਜ਼ ਦਿਵਸ' ਮਨਾਇਆ ਗਿਆ | ਇਸ ਮੌਕੇ ਪੀ.ਐੱਚ.ਸੀ. ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਪਿਛਲੀ ਸਰਕਾਰ ਸਮੇਂ ਸੀਵਰੇਜ ਸਿਸਟਮ 'ਚ ਕਥਿਤ ਤੌਰ 'ਤੇ ਹੋਈਆਂ ਬੇਨਿਯਮੀਆਂ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇਗੀ, ਕਿਉਂਕਿ ਹੁਣ ਪਾਏ ਜਾ ਰਹੇ ਸੀਵਰੇਜ ਸਿਸਟਮ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਰਾਜਿੰਦਰ ਸਿੰਘ)-ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਾ ਕਰਦੇ ਹੋਏ 'ਪਾਣੀ ਬਚਾਓ-ਪੈਸੇ ਕਮਾਓ' ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ...
ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਬੇਸ਼ੱਕ ਪੁਲਿਸ ਵਲੋਂ ਸਰਪੰਚ ਬਲਕਾਰ ਸਿੰਘ ਦੀ ਮੌਤ ਨੂੰ ਲੈ ਕੇ ਕੁਝ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਤਾਂ ਦਰਜ ਕਰ ਦਿੱਤਾ, ਪਰ ਫਿਰ ਵੀ ਅੱਜ ਇਲਾਕੇ ਦੇ ਸਰਪੰਚਾਂ, ਪੰਚਾਂ, ਪਿੰਡ ਦੇ ਲੋਕਾਂ ਤੇ ਮਿ੍ਤਕ ਦੇ ਪਰਿਵਾਰਕ ...
ਫ਼ਤਹਿਗੜ੍ਹ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਬ੍ਰਾਹਮਣ ਮਾਜਰਾ ਦੇ ਪੁਰਾਣੇ ਪੁਲ ਦੇ ਨਜ਼ਦੀਕ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਦੀ ਕਿਸੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਗੌਰਮਿੰਟ ਰੇਲਵੇ ਪੁਲਿਸ ਥਾਣਾ ਸਰਹਿੰਦ ...
ਅਮਲੋਹ, 29 ਸਤੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਤੇ ਟੂਰਿਜ਼ਮ ਨੇ ਤਿੰਨ ਦਿਨਾਂ ਦੇ ਸਮਾਗਮਾਂ ਦੀ ਲੜੀ ਵਜੋਂ 'ਸੈਰ ਸਪਾਟਾ ਹਫ਼ਤਾ' ਮਨਾਇਆ | ਇਸ ਮੌਕੇ ਰੰਗੋਲੀ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ...
ਮੰਡੀ ਗੋਬਿੰਦਗੜ੍ਹ, 29 ਸਤੰਬਰ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ 5 ਪ੍ਰਵਾਸੀ ਵਿਅਕਤੀਆਂ ਨੂੰ 52 ਕਿੱਲੋਗਰਾਮ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ-ਇੰਸਪੈਕਟਰ ਅਕਾਸ਼ ਦੱਤ ਨੇ ਦੱਸਿਆ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੀ ਅਗਵਾਈ 'ਚ 'ਡਾਈਟ'.ਫਤਹਿਗੜ੍ਹ ...
ਖਮਾਣੋਂ, 29 ਸਤੰਬਰ (ਮਨਮੋਹਣ ਸਿੰਘ ਕਲੇਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਤਿੰਨ ਫੁੱਟ ਤੱਕ ਮਿੱਟੀ ਪੁੱਟਣ ਦੀ ਦਿੱਤੀ ਇਜਾਜ਼ਤ 'ਤੇ ਜੇ.ਸੀ.ਬੀ. ਮਾਲਕ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ,ਚਮਕੌਰ ਸਾਹਿਬ, ਸਮਰਾਲਾ ਦੇ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਰਿਮਟ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲ ਆਫ਼ ਹਿਊਮੈਨੀਟੀਜ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਕੂਲ ਆਫ਼ ਹਿਊਮੈਨੀਟੀਜ ਵਿਭਾਗ ਦੇ ਮੁਖੀ ਡਾ. ਮੇਜਰ ਸਿੰਘ ਨੇ ...
ਅਮਲੋਹ, 29 ਸਤੰਬਰ (ਕੇਵਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਕਲਾ ਹਸਪਤਾਲ ਅਮਲੋਹ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਸ਼ਹਿਰ ਦੇ ਲੋਕਾਂ ਵਲੋਂ ਲਾਭ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਸਿਹਤ ਸੰਸਥਾਵਾਂ ਵਲੋਂ ਕੀਤੀਆਂ ਕਾਰਗੁਜ਼ਾਰੀਆਂ ਦਾ ਜਾਇਜ਼ਾ ਲੈਣ ਲਈ ਬਲਾਕ ਪੀ.ਐੱਚ.ਸੀ. ਨੰਦਪੁਰ ਕਲੌੜ ਅਧੀਨ ਆਉਂਦੇ ਹੈਲਥ ਐਂਡ ਵੈੱਲਨੈੱਸ ਸੈਂਟਰ ਚੁੰਨ੍ਹੀ ਅਤੇ ਭਗੜਾਣਾ ਦਾ ਵਿਸ਼ਵ ਸਿਹਤ ਸੰਸਥਾ ਦੀ ਟੀਮ ਵਲੋਂ ...
ਸੰਘੋਲ, 29 ਸਤੰਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਖੇ 'ਸੇਵਾ ਪਖਵਾੜੇ' ਤਹਿਤ ਭਾਜਪਾ ਵਲੋਂ ਲੋੜਵੰਦਾਂ ਲਈ ਦੇਵੀ ਮੰਦਰ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਮੰਡਲ ਪ੍ਰਧਾਨ ਸੰਘੋਲ ਸ਼ਾਮ ਲਾਲ ਨਰੂਲਾ ਦੀ ਅਗਵਾਈ ਹੇਠ ਕੀਤੇ ਗਏ, ਇਸ ਸਮਾਗਮ ਦੌਰਾਨ ਸਾਈਾ ਆਈ ...
ਸੰਘੋਲ, 29 ਸਤੰਬਰ (ਪਰਮਵੀਰ ਸਿੰਘ ਧਨੋਆ)-ਪਿੰਡ ਧੂੰਦਾ ਵਿਖੇ ਬਣੇ ਸਬਸਿਡੀਅਰੀ ਹੈਲਥ ਸੈਂਟਰ ਵਿਖੇ ਡਾਕਟਰ ਦੀ ਹਾਜ਼ਰੀ ਸੀਮਤ ਹੋਣ ਕਾਰਨ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਦੱਸਣਯੋਗ ਹੈ ਕਿ ਇਸ ਹੈਲਥ ਸੈਂਟਰ ਨਾਲ ...
ਖਮਾਣੋਂ, 29 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ 'ਦੀ ਰਾਣਵਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ' ਦੇ ਸਕੱਤਰ ਜਸਵਿੰਦਰ ਸਿੰਘ ਨੂੰ ਸਭਾ ਵਿਚ 28 ਲੱਖ ਰੁਪਏ ਦੇ ਕਥਿਤ ਗ਼ਬਨ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਮੁਦਈ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਵਰਕਰਾਂ ਦੇ ਤਜਰਬੇ ਨੂੰ ਖ਼ਤਮ ਕਰਨ ਵਾਲੀ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਵਾਉਣ ਤੇ ਰੁਕੀਆਂ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨਾਲ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ 'ਚ ਕਾਫ਼ੀ ਮੰਗਾਂ ਦੇ ਹੱਲ ...
ਮੰੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ 'ਚ ਰਾਸ਼ਟਰੀ ਸਿੱਖਿਆ ਨੀਤੀ 2020 ਬਾਰੇ ਸਿਖ਼ਲਾਈ ਤੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੈਸ਼ਾਲੀ ਗਾਂਗੁਲੀ ਨੇ ਮੁੱਖ ਮਹਿਮਾਨ ਤੇ ਵਕਤਾ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਡਿਸਪਿਊਟ ਰੈਜੋਲਿਸ਼ਨ ਤੇ ਲਿਟੀਗੇਸ਼ਨ ਪਾਲਿਸੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵਲੋਂ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲਾਕ ਖੇੜਾ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਖ਼ਰਾਬੇ ਸਬੰਧੀ ਅਰਜ਼ੀਆਂ ਲੈਣ ਦੇ ਲਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ...
ਸੰਘੋਲ/ਭੜੀ, 29 ਸਤੰਬਰ (ਪਰਮਵੀਰ ਸਿੰਘ/ਭਰਪੂਰ ਸਿੰਘ)-ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਪੰਜਾਬ ਦੇ ਸੱਦੇ 'ਤੇ ਉਪ ਮੰਡਲ ਭੜੀ ਦੇ ਗੇਟ ਮੂਹਰੇ ਸਮੂਹ ਮੁਲਾਜ਼ਮਾਂ ਵਲੋਂ ਬਿਜਲੀ ਪ੍ਰਬੰਧਨ ਦਾ ਕੰਮ ਨਿੱਜੀ ਹੱਥਾਂ 'ਚ ...
• ਸ਼ਹਿਰ ਦੀ ਦੁਸਹਿਰਾ ਗਰਾਊੁਾਡ 'ਚ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਨਾ ਹੋਣ ਕਰਕੇ ਲੋਕਾਂ 'ਚ ਰੋਸ ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਸ਼ਹਿਰ ਦੀ ਦੁਸਹਿਰਾ ਗਰਾਉਂਡ 'ਚ ਪਿਛਲੇ ਕਈ ਸਾਲਾਂ ਤੋਂ ਸ੍ਰੀ ਰਾਮ ਲੀਲ੍ਹਾ ਦਾ ਆਯੋਜਨ ਸ੍ਰੀ ਰਾਮ ਕਲਾ ਮੰਚ ਵਲੋਂ ਕੀਤਾ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੁਰਮ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਥੇਬੰਦੀ ਵਲੋਂ 11 ਅਕਤੂਬਰ ਨੂੰ ਸਿੱਖਿਆ ਭਵਨ ਮੁਹਾਲੀ ਦਾ ਸੂਬਾ ...
• ਆੜ੍ਹਤੀਆਂ ਦੀ ਸਮੱਸਿਆ ਲੈਂਡ ਮੈਪਿੰਗ ਦਾ ਵੀ ਕੀਤਾ ਹੱਲ ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਦੇ ਨਾਲ ਆੜ੍ਹਤੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ...
ਸੰਘੋਲ, 29 ਸਤੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਖੰਟ ਵਿਖੇ ਹੋਏ ਹਾਦਸੇ ਦੌਰਾਨ ਇਕ ਲੜਕੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਸਕੌਡਾ ਕਾਰ ਜੋ ਮੋਰਿੰਡੇ ਤੋਂ ਖਮਾਣੋਂ ਵੱਲ ਨੂੰ ਜਾ ਰਹੀ ਸੀ ਤਾਂ ਪਿੰਡ ਖੰਟ ਵਿਖੇ ਹਾਈਵੇਅ ਅਥਾਰਟੀ ਦੁਆਰਾ ...
ਸੰਘੋਲ, 29 ਸਤੰਬਰ (ਗੁਰਨਾਮ ਸਿੰਘ ਚੀਨਾ)-ਬਾਬਾ ਸਤਵੀਰ ਸਿੰਘ ਸੁਹਾਵੀ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਸੰਤ ਅਸਥਾਨ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਪਿੰਡ ਸੁਹਾਵੀ ਵਿਖੇ 1 ਤੇ 2 ਅਕਤੂਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤੱਕ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਨਾਲ ਵਧਦੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਉਨ੍ਹਾਂ ਨਾਲ ਨਿੱਜੀ ਸੰਪਰਕ ਕੀਤਾ ਜਾਵੇ ਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਨਾਲ ਵਧਦੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਉਨ੍ਹਾਂ ਨਾਲ ਨਿੱਜੀ ਸੰਪਰਕ ਕੀਤਾ ਜਾਵੇ ਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ...
ਭੱਦੀ, 29 ਸਤੰਬਰ (ਨਰੇਸ਼ ਧੌਲ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲਿਆਂ ਦੇ ਅਕਾਲ ਚਲਾਣੇ ਉਪਰੰਤ ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ 2 ਅਕਤੂਬਰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਉਨ੍ਹਾਂ ਦੇ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਅੰਦਰ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਸੀ. ਡੀ. ਆਰ. ਦੀ ਦੋ-ਦੋ ਦਿਨਾਂ ਦੀ ਸਪੈਸ਼ਲ ਸਿਖ਼ਲਾਈ ਦਿੱਤੀ ਜਾ ਰਹੀ ਹੈ | ਇਸ ...
ਸੰਘੋਲ, 29 ਸਤੰਬਰ (ਪਰਮਵੀਰ ਸਿੰਘ ਧਨੋਆ)-ਪਿੰਡ ਭੱਟੀਆਂ ਦੇ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਤਰਫ਼ੋਂ ਚੰਦੋਆ ਤੇ ਲੰਗਰ ਲਈ ਬਰਤਨ ਭੇਟ ਕੀਤੇ ਗਏ | ਸਮਾਗਮ ਦੌਰਾਨ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਉਕਤ ਵਸਤਾਂ ...
ਅਮਲੋਹ, 29 ਸਤੰਬਰ (ਕੇਵਲ ਸਿੰਘ)-ਅਮਲੋਹ 'ਚ ਸ੍ਰੀ ਰਾਮ ਕਲਾ ਮੰਚ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ 'ਚ ਸੁਪਰਹਿੱਟ ਫ਼ਿਲਮ ਬਾਹੁਬਲੀ-2 'ਚ ਕੰਮ ਕਰਨ ਵਾਲੇ ਲਵੀ ਪਜਨੀ ਵਲੋਂ ਅਮਲੋਹ ਵਿਖੇ ਹੋ ਰਹੀ ਰਾਮ ਲੀਲ੍ਹਾ 'ਚ 'ਚਾਚੀ ਤਾੜਕਾ' ਦਾ ਰੋਲ ਅਦਾ ਕੀਤਾ ਗਿਆ, ਜਿਸ ਨੂੰ ਵੱਡੀ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਰਾਈਸ ਮਿਲਰਜ਼ ਐਸੋਸੀਏਸ਼ਨ ਸਰਹਿੰਦ ਦੀ ਚੋਣ ਮੀਟਿੰਗ ਹਰਮਨ ਰਾਈਸ ਮਿਲ ਵਿਖੇ ਜ਼ਿਲ੍ਹਾ ਰਾਈਸ ਮਿਲਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਹੋਈ | ਚੋਣ ...
ਖਮਾਣੋਂ, 29 ਸਤੰਬਰ (ਮਨਮੋਹਨ ਸਿੰਘ ਕਲੇਰ)-ਡੇਅਰੀ ਵਿਭਾਗ ਵਲੋਂ ਪਿੰਡ ਦੁੱਲਵਾਂ ਵਿਖੇ ਇਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਦੁੱਧ ਉਤਪਾਦਕਾਂ ਨੂੰ ਵੱਖ-ਵੱਖ ਵਿਸ਼ੇ ਮਾਹਿਰਾਂ ਵਲੋਂ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਬਸੀ ਪਠਾਣਾਂ, 29 ਸਤੰਬਰ (ਰਵਿੰਦਰ ਮੌਦਗਿਲ)-ਡੇਰਾ ਬਾਬਾ ਪੁਸ਼ਪਾ ਨੰਦ ਮੁੱਲਾਂਪੁਰ ਵਿਖੇ ਬਾਬਾ ਜੀਤ ਰਾਮ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਡੇਰਾ ਬਾਬਾ ਬੁੱਧ ਦਾਸ ਬਸੀ ਪਠਾਣਾਂ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਵੀ ਉਚੇਚੇ ਤੌਰ ਤੇ ਪਹੁੰਚ ਕੇ ਹਾਜ਼ਰੀ ...
ਅਮਲੋਹ, 29 ਸਤੰਬਰ (ਕੇਵਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ. ਸ. ਸ. ਸਕੂਲ ਸ਼ਮਸ਼ਪੁਰ ਵਿਖੇ ਪਿ੍ੰ. ਰਵਿੰਦਰ ਕੌਰ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ 'ਚ ਰਜਿੰਦਰ ਸਿੰਘ ਤੇ ਸੰਦੀਪ ਸਿੰਘ ਨੇ ...
ਅਮਲੋਹ, 29 ਸਤੰਬਰ (ਕੇਵਲ ਸਿੰਘ)-ਝੋਨੇ ਦੀ ਫ਼ਸਲ ਦਾ ਬੇਮੌਸਮੀ ਬਰਸਾਤ ਨਾਲ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦਾ ਝਾੜ ਘਟੇਗਾ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਸੀਨੀਅਰ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ...
• ਕਲੱਬ ਨੇ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਵਿਖੇ ਮਨਾਇਆ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX