ਅੰਮਿ੍ਤਸਰ, 29 ਸਤੰਬਰ (ਰੇਸ਼ਮ ਸਿੰਘ)-ਇਥੇ ਸ਼ਹਿਰ ਦੇ ਪਾਸ਼ ਖੇਤਰ ਯਾਸੀਨ ਰੋਡ ਵਿਖੇ ਏਅਰਫੋਰਸ ਦੇ ਇਕ ਸਾਬਕਾ ਅਧਿਕਾਰੀ ਕੋਲੋਂ ਲੁੱਟ ਖੋਹ ਤੋਂ ਬਾਅਦ ਹੁਣ ਇਕ ਹੋਰ ਵੱਡੀ ਲੁੱਟ ਖੋਹ ਦੀ ਘਟਨਾ ਇਥੇ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ 'ਚ ਦਿਨ ਦਿਹਾੜੇ ਵਾਪਰੀ ਹੈ ਜਦੋਂ ਕਿ ਥਾਣਾ ਸਦਰ ਅਧੀਨ ਪੈਂਦੇ ਇਲਾਕੇ 'ਚ ਘਰ ਦੀ ਮਾਲਕਣ ਔਰਤ ਨੂੰ ਘਰ 'ਚ ਬੰਦੀ ਬਣਾ ਕੇ ਲੁਟੇਰਿਆਂ ਨੇ ਉਸਦੇ ਘਰੋਂ 15 ਲੱਖ ਦੇ ਸੋਨੇ ਦੇ ਗਹਿਣੇ ਅਤੇ ਚਾਰ ਪੰਜ ਲੱਖ ਨਕਦੀ ਲੁੱਟ ਲਈ ਤੇ ਫਰਾਰ ਹੋ ਗਏ | ਦੱਸਣਯੋਗ ਹੈ ਕਿ ਅੰਮਿ੍ਤਸਰ ਸ਼ਹਿਰ 'ਚ ਲਗਾਤਾਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਜਦੋਂ ਕਿ ਪੁਲਿਸ ਇਨ੍ਹਾਂ 'ਤੇ ਲਗਾਮ ਪਾਉਣ ਤੋਂ ਅਸਫਲ ਰਹੀ ਹੈ |
ਬਜ਼ੁਰਗ ਔਰਤ ਸ੍ਰੀਮਤੀ ਸਵਿਤਾ ਮਲਹੋਤਰਾ (72) ਨੇ ਦਸਿਆ ਕਿ ਉਸਦਾ ਪਤੀ ਤੇ ਹੋਰ ਪਰਿਵਾਰਿਕ ਮੈਂਬਰ ਘਰ ਨਹੀਂ ਸਨ ਅਤੇ ਉਹ ਆਪਣੇ 8 ਸਾਲਾ ਪੋਤੇ ਨਾਲ ਘਰ 'ਚ ਇਕਲੀ ਹੀ ਸੀ | ਜਦੋਂ ਕਿ ਘਰ ਦੀ ਬੈੱਲ ਵੱਜੀ ਤੇ ਉਹ ਬਾਹਰ ਦੇਖਣ ਗਈ ਜਿਥੇ ਦੋ ਨੌਜਵਾਨ ਸਨ ਜਿਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਸਦੇ ਪੁਤਰ ਸੰਦੀਪ ਨੇ ਭੇਜਿਆ ਹੈ ਅਤੇ ਉਹ ਘਰ ਦੇ ਆਰ.ਓ. ਦੀ ਸਰਵਿਸ ਕਰਨ ਲਈ ਆਏ ਹਨ ਅਤੇ ਉਸ ਨੇ ਗੇਟ ਖੋਲ ਦਿੱਤਾ ਉਹ ਅੰਦਰ ਆ ਗਏ ਤੇ ਪੇਚਕਸ ਦੀ ਮੰਗ ਕੀਤੀ ਦੇ ਉਸ ਤੋਂ ਬਾਅਦ ਉਹ ਉਨ੍ਹਾਂ ਨੂੰ ਰਸੋਈ 'ਚ ਲੈ ਗਏ ਜਦੋਂ ਉਹ ਕਮਰੇ 'ਚ ਗਏ ਤਾਂ ਉਹ ਉਸ ਦੇ ਪਿਛੇ ਚਲੇ ਗਏ | ਉਸ ਨਾਲ ਮਾਰ ਕੁੱਟ ਕੀਤੀ ਤੇ ਉਸ ਦੇ ਪਹਿਨੇ ਹੋਏ ਸੋਨੇ ਦੇ ਗਹਿਣੇ ਉਤਰਵਾ ਲਏ | ਇਸ ਉਪਰੰਤ ਉਸ ਨੂੰ ਬੰਦੀ ਬਣਾ ਕੇ ਉਨ੍ਹਾਂ ਦੇ ਘਰ ਦੇ ਲਾਕਰ ਤੋੜ ਕੇ 15 ਲੱਖ ਦੇ ਮੁੱਲ ਦੇ ਕਰੀਬ ਸੋਨੇ ਦੇ ਗਹਿਣੇ ਅਤੇ 5 ਲੱਖ ਰੁਪਏ ਨਕਦੀ ਲੁੱਟ ਕੇ ਫਰਾਰ ਹੋ ਗਏ | ਉਸ ਨੇ ਕਿਹਾ ਕਿ ਲੁਟੇਰੇ ਉਸ ਪਾਸੋਂ ਪੈਸੇ ਦੀ ਮੰਗ ਕਰਦਿਆਂ ਕਹਿ ਰਹੇ ਸਨ ਕਿ ਉਹ ਚਿੱਟੇ ਦੇ ਮਾਰੇ ਹੋਏ ਹਨ ਅਤੇ ਉਨ੍ਹਾਂ ਨੂੰ ਪੈਸੇ ਚਾਹੀਦੇ ਹਨ | ਉਸ ਨੇ ਕਿਹਾ ਕਿ ਲੁਟੇਰੇ ਉਸ ਦੇ ਘਰ ਅੱਧਾ ਪੌਣਾ ਘੰਟਾ ਰਹੇ | ਇਹ ਘਟਨਾ ਅੱਜ ਦੁਪਹਿਰ ਇਕ ਡੇਢ ਵਜੇ ਦੀ ਹੈ | ਮਾਮਲੇ ਦੀ ਜਾਣਕਾਰੀ ਮਿਲਦੇ ਹੀ ਏ.ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ ਤੇ ਏ.ਸੀ.ਪੀ. ਵਰਿੰਦਰ ਸਿੰਘ ਖੋਸਾ ਤੇ ਥਾਣਾ ਸਦਰ ਦੀ ਪੁਲਿਸ ਪਾਰਟੀ ਮੌਕੇ 'ਤੇ ਪੁੱਜ ਗਈ | ਪੁਲਿਸ ਵਲੋੋਂ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਅੰਮਿ੍ਤਸਰ, 29 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਹਰ ਹਫ਼ਤੇ ਲੋਕ ਦਰਬਾਰ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਉਨ੍ਹਾਂ ਦੇ ਮੀਟਿੰਗ ...
ਛੇਹਰਟਾ, 29 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੇ ਇਲਾਕਾ ਪੁਰਾਣੀ ਚੂੰਗੀ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਟੁੱਟੀ ਹੋਈ ਸੜਕ ਅਤੇ ਗੰਦਾ ਪਾਣੀ ਖੜਾ ਰਹਿਣ ਕਾਰਨ ਦੁਕਾਨਦਾਰਾਂ ਨੇ ਨਿਗਮ ਤੇ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਅੰਮਿ੍ਤਸਰ ਦੀ ਪ੍ਰਧਾਨਗੀ ਵਿਚ ਮਹਿੰਗਾਈ, ਪੇਂਡੂ ਅਤੇ ਬਾਰਡਰ ਭੱਤੇ ਦੇ ਮੁੱਦੇ 'ਤੇ ਮਾਝਾ ਜ਼ੋਨ ਦੀ ਜੂਮ ਮੀਟਿੰਗ ਕੀਤੀ | ...
ਵੇਰਕਾ, 29 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਦੀ ਪੁਲਿਸ ਨੇ ਬਟਾਲਾ ਰੋਡ ਦੇ ਇਲਾਕੇ ਮੁਸਤਫਾਬਾਦ ਵਿਖੇ ਛਾਪੇਮਾਰੀ ਕਰਕੇ ਆਮ ਲੂਣ ਨੂੰ ਟਾਟਾ ਕੰਪਨੀ ਦੇ ਲਿਫਾਫਿਆਂ ਵਿਚ ਭਰ ਕੇ ਵੇਚਣ ਦਾ ਗੌਰਖ ਧੰਦਾ ਕਰਨ ਵਾਲੇ ਕਰਿਆਨੇ ਦੀ ਦੁਕਾਨ ਦੇ ਮਾਲਕ ਨੂੰ ਕਾਬੂ ਕਰਕੇ ...
ਅੰਮਿ੍ਤਸਰ, 29 ਸਤੰਬਰ (ਰੇਸ਼ਮ ਸਿੰਘ) ਡੀ. ਡੀ.ਐੱਚ.ਓ. ਕਮ ਜ਼ਿਲ੍ਹਾ ਨੋਡਲ ਅਫਸਰ ਐੱਨ.ਟੀ.ਸੀ.ਪੀ. ਡਾ. ਜਗਨਜੋਤ ਕੌਰ ਵਲੋਂ ਗਠਿਤ ਕੀਤੀ ਵਿਸੇਸ਼ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕੀਤੀ ਛਾਪੇਮਾਰੀ ਦੌਰਾਨ ਕੋਟਪਾ ਐਕਟ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚ ...
ਅੰਮਿ੍ਤਸਰ, 29 ਸਤੰਬਰ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ 30 ਸਤੰਬਰ ਤੱਕ 10 ਫ਼ੀਸਦੀ ਰਿਆਇਤ ਨਾਲ ਜਮ੍ਹਾਂ ਕਰਵਾਉਣ ਦੀ ਪੰਜਾਬ ਸਰਕਾਰ ਦੀ ਸਹੂਲਤ ਦਾ ਲਾਭ ਲੈਣ ਲਈ ਬੀਤੇ ਕੁਝ ਦਿਨਾਂ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਦਾ ਨਿਗਮ ਦਫ਼ਤਰ ਵਿਖੇ ਤਾਂਤਾ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਸਥਾਨਕ ਜੀ. ਟੀ. ਰੋਡ 'ਤੇ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰੀ 'ਤੇ ਨਾਨਕਸ਼ਾਹੀ ਇੱਟਾਂ ਨਾਲ ਸੰਨ 1853 'ਚ ਉਸਾਰੀਆਂ ਗਈਆਂ ਲਗਭਗ 16 ਫੁੱਟ ਉੱਚੀਆਂ ਇਤਿਹਾਸਕ ਬੁਰਜੀਆਂ ਲਗਾਤਾਰ ਟ੍ਰੈਫਿਕ 'ਚ ਰੁਕਾਵਟ ਬਣ ਰਹੀਆਂ ਹਨ | ਅਸਲ 'ਚ ਪਹਿਲਾਂ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਿਊ ਫਲਾਵਰਜ਼ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂ. ਕੇ. ਨੇ ਕਿਹਾ ਕਿ ਗੁਰਦੁਆਰਾ ਸਤਲਾਣੀ ਸਾਹਿਬ ਦੀਆਂ ਜ਼ਮੀਨਾ ਸਬੰਧੀ ਬੀਤੇ ਦਿਨ ਮੈਨੇਜਰ ਵਲੋਂ ਉਨ੍ਹਾਂ ਵਿਰੁੱਧ ਕੀਤੀ ਬਿਆਨਬਾਜ਼ੀ ਸਚਾਈ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੀ ਕੈਰੀਅਰ ਕਾਉਂਸਲਿੰਗ ਕਮੇਟੀ ਨਾਲ ਤਾਲਮੇਲ ਕਰਦਿਆਂ ਹੋਇਆਂ ਇਸੰਟੀਟਿਊਟ ਆਫ ਚਾਰਟਰਡ ਅਕਾਊਾਟੈਂਟਜ਼ ਨੇ ਸਕੂਲ ਵਿਖੇ ਇਕ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ | ਸੀ. ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਲਾਅਨ ਟੈਨਿਸ (ਲੜਕੀਆਂ ਅਤੇ ਲੜਕੇ) ਟੂਰਨਾਮੈਂਟ ਯੂਨੀਵਰਸਿਟੀ ਦੇ ਲਾਅਨ ਟੈਨਿਸ ਖੇਡ ਮੈਦਾਨ 'ਚ ਖੇਡੇ ਗਏ ਜਿਨ੍ਹਾਂ 'ਚ ਲੜਕੀਆਂ ਦੇ ਵਰਗ 'ਚ ਇਲੈਕਟ੍ਰੌਨਿਕਸ ...
ਅੰਮਿ੍ਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਦੀਵਾਨ ਦੇ ਆਨਰੇਰੀ ਸਕੱਤਰ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਪ੍ਰਦੂਸ਼ਨ ਮੁਕਤ ਕਰਨ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਵਿਚ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਵਿਚ ਇਕ ਅਹਿਮ ਸਮਾਗਮ ਹੋਇਆ ਜਿਸ ...
ਅੰਮਿ੍ਤਸਰ, 29 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਸ਼ਹਿਰੀ ਇਲਾਕੇ 'ਚ ਇਕ ਨਾਬਾਲਾਗ ਲੜਕੀ ਦਾ ਵਿਆਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਕਿਸੇ ਹੋਰ ਵਲੋਂ ਨਹੀਂ ਬਲਕਿ ਖੁਦ ਵਿਆਹੁਤਾ ਲੜਕੀ ਵਲੋਂ ਹੀ ਕੀਤੀ ਗਈ ਹੈ, ਜਿਸ ਉਪਰੰਤ ਪੁਲਿਸ ਨੇ ਵਿਆਹੁਤਾ ਲੜਕੀ ...
ਅੰਮਿ੍ਤਸਰ, 29 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਦੇ ਬਿਲਡਿੰਗ ਇੰਸਪੈਕਟਰ ਨਾਲ ਦੁਰਵਿਹਾਰ ਕਰਨ ਸੰਬੰਧੀ ਨਗਰ ਨਿਗਮ ਅਧਿਕਾਰੀ ਵਲੋਂ ਦਰਜ਼ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੇ ...
ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-24 ਪੀ. ਬੀ. ਬੀ. ਐਨ. ਆਈ. ਐਨ. ਸੀ. ਸੀ. ਵਲੋਂ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੈਫਟੀਨੈਂਟ ਕਰਨਲ ਵਿਜੇ ਕੁਮਾਰ, ਸੈਨਾ ਮੈਡਲ ਦੀ ਕਮਾਨ ਹੇਠ ਸਵੱਛ ਭਾਰਤ ਮੁਹਿੰਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਕੈਡਿਟਾਂ ਨੇ ...
ਅੰਮਿ੍ਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਤੈਅ ਕਰਵਾਉਣ ਦੇ ਭਰੋਸੇ 'ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ਹੈ | ਮਿੰਨੀ ਬੱਸ ਅਪ੍ਰੇਟਰ ਐਸੋਸੀਏਸ਼ਨ ਵਲੋਂ ਨਿਰਧਾਰਿਤ ...
ਜਗਤਾਰ ਸਿੰਘ ਸਹਿਮੀ ਮਜੀਠਾ, 29 ਸਤੰਬਰ -ਪੰਜਾਬ ਦੀ ਸਿਆਸਤ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਹਲਕਾ ਮਜੀਠਾ ਵਿਚ ਭਾਵੇਂ ਅਕਾਲੀ ਭਾਜਪਾ ਸਰਕਾਰ ਸਮੇਂ ਇਥੋਂ ਦੇ ਵਿਧਾਇਕ ਰਹੇ ਬਿਕਰਮ ਸਿੰਘ ਮਜੀਠੀਆ ਵਲੋਂ ਨਿੱਜੀ ਦਿਲਚਸਪੀ ਲੈ ਕੇ ਮਜੀਠਾ ਕਸਬੇ ਤੇ ਹਲਕੇ ਦੇ ਸਮੂਹ ...
ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਕਾਲਜ ਅਤੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਨਾਨ ਟੀਚਿੰਗ ਦੇ ਮੁਲਾਜ਼ਮਾਂ ਵਲੋਂ ਕਾਲਜਾਂ 'ਚ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਮÏਕੇ ਡੀ. ਏ. ਵੀ. ਕਾਲਜ ਨਾਨ ਟੀਚਿੰਗ ...
ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਪੋ੍ਰ: ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਹਿੰਦੂ-ਕੁੜੀਆਂ ਨੂੰ ਅਗਵਾ ਕਰਨਾ, ਉਨ੍ਹਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਨਾ ਅਤੇ ਫਿਰ ਕਿਸੇ ਵੀ ਉਮਰ ਦੇ ਬੱਚਿਆਂ ਦੇ ਪਿਤਾ ਨਾਲ ...
ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਤ ਸਿੰਘ ਦਾ 115ਵਾਂ ਜਨਮ ਦਿਨ ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਐੱਨ. ਸੀ. ਸੀ. ਅਤੇ ਐੱਨ. ਐੱਸ. ਐੱਸ. ਵਿਭਾਗ ਵਲੋਂ ਸਾਂਝੇ ਤÏਰ 'ਤੇ ਮਨਾਇਆ ਗਿਆ | ਇਸ ਮÏਕੇ ਭਗਤ ਸਿੰਘ ਦੀ ਯਾਦ ਵਿਚ ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲੇ ...
ਚੱਬਾ, 29 ਸਤੰਬਰ (ਜੱਸਾ ਅਨਜਾਣ)-ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਰਪਾਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ...
ਸੁਲਤਾਨਵਿੰਡ, 29 ਸਤੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਮੰਝ ਸਾਹਿਬ ਰੋਡ 'ਤੇ ਸਥਿਤ ਪੱਤੀ ਮਨਸੂਰ ਪਿੰਡ ਸੁਲਤਾਨਵਿੰਡ ਦੇ ਵਸਨੀਕ ਬਾਪੂ ਬੂੜ ਸਿੰਘ ਜੋ 22 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ | ਅੱਜ ਉਨ੍ਹਾਂ ਪਰਿਵਾਰ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਆਗੂ ਜਥੇਦਾਰ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਲਾਹੌਰ ...
ਅੰਮਿ੍ਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਸਮੇਤ ਪੰਜਾਬ ਵਿਚ ਨਸ਼ਿਆਂ ਦੀ ਦਿਨੋਂ ਦਿਨ ਵਧ ਰਹੀ ਵਿਕਰੀ ਨੂੰ ਰੋਕਣ ਲਈ ਅੱਜ ਆਈ.ਜੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਛਲੀ ਇਮਰਾਨ ਖ਼ਾਨ ਦੀ ਸਰਕਾਰ ਵਲੋਂ ਭਗੌੜੇ ਕਰਾਰ ਦਿੱਤੇ ਗਏ ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਕਿ ਵਾਪਸੀ ਲਈ ਉਨ੍ਹਾਂ ਦੀ ਪਾਰਟੀ ਨੇ ਰਾਹ ਪੱਧਰਾ ਕਰਨਾ ਸ਼ੁਰੂ ਕਰ ਦਿੱਤਾ ਹੈ | ਜਿਸ ...
ਅੰਮਿ੍ਤਸਰ, 29 ਸਤੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥੀਆਂ ਨੂੰ ਕਾਲਜ ਅਨੁਸ਼ਾਸ਼ਨ, ਵਿੱਦਿਆ ਸੰਬੰਧੀ ਜਾਣਕਾਰੀ, ਖੇਡ ਗਤੀਵਿਧੀਆਂ, ਸੱਭਿਆਚਾਰ ਅਤੇ ਹੋਰਨਾਂ ਸਰਗਰਮੀਆਂ ...
ਅੰਮਿ੍ਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)-ਉਤਰਾਖੰਡ ਵਿਖੇ ਸਥਿੱਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਟਰੱਸਟੀ ਤੇ ਉਪ ਪ੍ਰਧਾਨ ਸ: ਨਰਿੰਦਰਜੀਤ ਸਿੰਘ ਬਿੰਦਰਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਇਸ ਉਪਰੰਤ ...
ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ, ਖੇਤਰੀ ਦਫ਼ਤਰ ਅੰਮਿ੍ਤਸਰ ਵਲੋਂ ਬੀ.ਕੇ. ਵਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਪੰਦਰਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ. ਦੀਪਤੀ ...
ਅੰਮਿ੍ਤਸਰ, 29 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਦੋ ਬਿਲਡਿੰਗ ਇੰਸਪੈਕਟਰਾਂ ਵਲੋਂ ਮੁਲਾਜ਼ਮਾਂ ਦੀ ਕਮੀ ਕਾਰਨ ਕੰਮ ਦਾ ਭਾਰ ਵਧੇਰੇ ਹੋਣ ਕਰਕੇ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿਣ ਦਾ ਹਵਾਲਾ ਦੇ ਕੇ ਇਸ ਸੰਬੰਧ ਵਿਚ ਨਿਗਮ ਪ੍ਰਸ਼ਾਸਨ ...
ਵੇਰਕਾ, 29 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਹੋਣ ਦੇ ਦਰਜ ਮਾਮਲੇ ਵਿਚ ਕਾਰਵਾਈ ਕਰਦਿਆਂ ਚੋਰੀ ਨੂੰ ਅੰਜਾਮ ਦੇਣ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜੇ 'ਚੋਂ 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਦਾ ਦਾਅਵਾ ...
ਅੰਮਿ੍ਤਸਰ, 29 ਸਤੰਬਰ (ਹਰਮਿੰਦਰ ਸਿੰਘ)-ਵਾਰਡਬੰਦੀ ਦਾ ਕੰਮ ਮੁੜ ਨਵੇਂ ਸਿਰੇ ਤੋਂ ਹਰ ਘਰ ਦੇ ਬਾਹਰ ਸਰਵੇਖਣ ਦੌਰਾਨ ਸਟਿੱਕਰ ਲਗਾਏ ਜਾਣ ਸੰਬੰਧੀ ਸ਼ੁਰੂ ਹੋਏ ਕੰਮ ਨੂੰ ਲੈ ਕੇ ਨਗਰ ਨਿਗਮ ਦੇ ਬਾਕੀ ਵਿਭਾਗਾਂ ਦਾ ਕੰਮ ਇਕ ਵਾਰ ਮੁੜ ਪ੍ਰਭਾਵਿਤ ਹੋਣਾ ਸ਼ੁਰੂ ਹੋ ਗਿਆ ਹੈ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)- ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਲਾਹੌਰ ਵਿਖੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਮੁੱਖ ਦਫ਼ਤਰ 'ਚ ਚੇਅਰਮੈਨ ਹਬੀਬ ਉਰ ਰਹਿਮਾਨ ...
ਅੰਮਿ੍ਤਸਰ, 29 ਸਤੰਬਰ (ਗਗਨਦੀਪ ਸ਼ਰਮਾ)- ਪੰਜਾਬ ਰੋਡਵੇਜ਼ ਵਰਕਰਜ਼ ਯੂਨੀਅਨ (ਇੰਟਕ) ਦੀ ਹੰਗਾਮੀ ਮੀਟਿੰਗ ਕਰਮਜੀਤ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਬਲਬੀਰ ਸਿੰਘ ਸੰਧੂ, ਪਰਮਜੀਤ ਸਿੰਘ ਰਈਆ, ਬਲਦੇਵ ਸਿੰਘ ਆਦਿ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਅੱਜ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਬਲਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX