ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਰੂਪਨਗਰ ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਿੰਦਵੜੀ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ | ਜਿਸ 'ਚ ਜਲ ਸਪਲਾਈ ਵਰਕਰ ਨੇ ਆਪਣੇ ਪਰਿਵਾਰਾਂ ਸਮੇਤ ਹਿੱਸਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਸਵੀਰ ਸਿੰਘ ਗੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਆਊਟਸੋਰਸ 'ਤੇ ਵਰਕਰ ਦੇ ਰੂਪ 'ਚ ਸਾਨੂੰ ਭਰਤੀ ਕੀਤਾ ਗਿਆ ਸੀ ਅਤੇ ਵਰਕਰਾਂ ਨੇ ਆਪਣਾ ਪੱਕਾ ਰੁਜ਼ਗਾਰ ਕਰਵਾਉਣ ਦੀ ਮੰਗ ਕੀਤੀ ਤਾਂ ਵਿਭਾਗੀ ਅਧਿਕਾਰੀਆਂ ਵਲੋਂ ਧੱਕੇ ਨਾਲ ਇੰਨਲਿਸਟਡ ਠੇਕੇਦਾਰ ਬਣਾ ਕੇ ਰੈਗੂਲਰ ਕਰਨ ਦੀ 'ਮੰਗ' ਦੇ ਉਲਟ ਫ਼ੈਸਲਾ ਲਿਆ ਉਨ੍ਹਾਂ ਕਿਹਾ ਕਿ ਇੱਕ-ਇੱਕ ਵਰਕਰ ਕੋਲੋਂ 5-7 ਵੱਖ ਵੱਖ ਪੋਸਟਾਂ ਦੇ ਪੱਕੇ ਕੰਮਾਂ ਨੂੰ ਕਰਵਾਇਆ ਜਾਂਦਾ ਹੈ, ਪਿਛਲੇ ਸਮੇਂ ਦੌਰਾਨ ਲੇਬਰ ਐਕਟ ਅਧੀਨ ਤਨਖ਼ਾਹ, ਰੈਸਟਾਂ ਅਤੇ ਵਾਧੂ ਕੰਮ ਕਰਵਾਉਣ ਪ੍ਰਤੀ ਭੱਤਿਆਂ ਦੇ ਰੂਪ 'ਚ ਤਨਖ਼ਾਹ ਮਿਲ ਰਹੀ ਹੈ ਜੋਕਿ 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਵੱਧ ਸਮੇਂ ਦੇ ਵਰਕਰਾਂ ਨੂੰ 3 ਕੈਟਾਗਿਰੀਆਂ ਵਿਚ ਵੰਡ ਕੇ ਤਨਖ਼ਾਹ ਮਿਲਦੀ ਹੈ ਪਰ ਇਸ ਸਾਡੀ ਸਰਵਿਸ ਨੂੰ ਰੱਦ ਕਰਕੇ ਪੱਕੇ ਠੇਕੇਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮਨੈਜਮੇਂਟ ਵਲੋਂ ਕਾਰਪੋਰੇਟਰਾਂ ਦੇ ਹਿਤਾਂ ਦੀ ਪੂਰਤੀ ਲਈ ਵਾਟਰ ਸਪਲਾਈ ਮਹਿਕਮੇ ਵਿਚ ਕੰਮ ਕਰਦੇ ਵਰਕਰਾਂ ਨੂੰ ਧੱਕੇ ਨਾਲ ਇੰਨਲਿਸਟਮੈਂਟ ਬਣਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਜੇ 16 ਸਤੰਬਰ 2022 ਦੀ ਵਰਕਰ ਵਿਰੋਧੀ ਰਿਪੋਰਟ ਕਾਰਜਕਾਰੀ ਇੰਜੀਨੀਅਰ ਵਲੋਂ ਲਾਗੂ ਕਰਨ ਦਾ ਯਤਨ ਕੀਤਾ ਗਿਆ ਤਾਂ ਉਸਦੇ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਸੰਘਰਸ਼ 'ਚ ਸੂਬਾ ਕਮੇਟੀ ਦੀ ਅਗਵਾਈ ਹੇਠ ਸਾਰੇ ਪੰਜਾਬ ਵਿਚੋਂ ਤਾਕਤ ਝੋਕ ਦਿੱਤੀ ਜਾਵੇਗੀ | ਜਥੇਬੰਦੀ ਵਲੋਂ ਮੰਗ ਕੀਤੀ ਗਈ ਹੈ ਕਿ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ 'ਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ | 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰਦੇ ਵਰਕਰਾਂ ਨੂੰ ਤਿੰਨ ਕੈਟਾਗਿਰੀਆਂ 'ਚ ਵੰਡ ਕੇ ਤਨਖ਼ਾਹਾਂ ਪਹਿਲਾਂ ਮਿਲ ਰਹੀਆਂ ਹਨ, ਉਸੇ ਮੁਤਾਬਿਕ ਭਵਿੱਖ 'ਚ ਵੀ ਵਰਕਰਾਂ ਨੂੰ ਤਜਰਬੇ ਦੇ ਆਧਾਰ ਤੇ ਤਨਖ਼ਾਹ ਨਿਯਮ ਲਾਗੂ ਕੀਤੇ ਜਾਣ ਅਤੇ ਵਾਧੂ ਕੰਮ ਕਰਵਾਉਣ ਦੇ ਬਦਲੇ ਭੱਤੇ ਦਿੱਤੇ ਜਾਣ | ਵਰਕਰਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਆਊਟਸੋਰਸ ਵਰਕਰਾਂ ਦੀ ਤਨਖ਼ਾਹ 'ਚ ਵਾਧਾ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਆਗੂ ਜਸਵੀਰ ਸਿੰਘ ਜਿੰਦਵੜੀ, ਰੋਪੜ ਬਰਾਂਚ ਤੋਂ ਪ੍ਰਧਾਨ ਦਰਸ਼ਨ ਸਿੰਘ, ਮੋਰਿੰਡਾ ਬਰਾਂਚ ਤੋਂ ਪ੍ਰਧਾਨ ਜਸਪਾਲ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਰਵੀ ਮਸੀਹ, ਜਗਜੀਤ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |
ਘਨੌਲੀ, 29 ਸਤੰਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ.ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਲੋਂ ਅੱਜ ਜੁਆਇੰਟ ਫੋਰਮ ਵਲੋਂ ਦਿੱਤੇ ਗਏ ਸੱਦੇ ਤੇ ਭਾਜਪਾ ਦੀ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ...
ਸੰਤੋਖਗੜ੍ਹ, 29 ਸਤੰਬਰ (ਮਲਕੀਅਤ ਸਿੰਘ)-ਪੁਲਿਸ ਥਾਣਾ ਸਦਰ ਊਨਾ ਅਤੇ ਊਨਾ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਹਰੋਲੀ ਦੀ ਪੁਲਿਸ ਨੇ ਊਨਾ ਜ਼ਿਲ੍ਹੇ ਦੇ ਐਸ. ਪੀ. ਅਰਜਿਤ ਸੈਨ ਠਾਕੁਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਕਮੇਟੀ ਦੀ ਹਾਜ਼ਰੀ ਵਿਚ ਕਾਫ਼ੀ ਦੇਰ ਤੋਂ ਪਏ ਅਰੋਪੀਆਂ ਤੋਂ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਵੱਖ-ਵੱਖ ਥਾਂਵਾਂ 'ਤੇ ਰਾਮ ਲੀਲਾ ਦੇ ਚੋਥੇ ਦਿਨ ਦਾ ਮੰਚਨ ਕੀਤਾ ਗਿਆ¢ ਸ਼ਹਿਰ ਵਿਚ ਵੱਖ-ਵੱਖ ਕਮੇਟੀਆਂ ਵਲੋਂ ਰਾਮਲੀਲਾ ਕਰਵਾਈ ਜਾ ਰਹੀ ਹੈ ਜਿਸ ਵਿਚ ਜੈ ਜਗਦੰਬਾ ਡਰਾਮੈਟਿਕ ਕਲੱਬ ਵਲੋਂ ਗਿਆਨੀ ਜੈਲ ਸਿੰਘ ਨਗਰ ...
ਨੂਰਪੁਰ ਬੇਦੀ 29 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਐੱਸ. ਐੱਮ. ਓ. ਨੂਰਪੁਰ ਬੇਦੀ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਬਲਾਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਵਿਸ਼ਵ ਦਿਲ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ...
ਪੁਰਖਾਲੀ, 29 ਸਤੰਬਰ (ਬੰਟੀ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਹਰੀਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਕਬੱਡੀ ਕੱਪ 1 ਅਕਤੂਬਰ ਦਿਨ ਸਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕ ਕੁਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਸਥਾਨਕ ਇਕਾਈ ਦੀ ਵਿਸ਼ੇਸ਼ ਇਕੱਤਰਤਾ ਅੱਜ ਇੱਥੇ ਵਿਕਰਮ ਸ਼ਰਮਾ, ਮਨਜੀਤ ਸਿੰਘ ਰਾਣਾ, ਸੁਸ਼ੀਲ ਕੁਮਾਰ.ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਥੇਬੰਦੀ ਵਲੋਂ 11 ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਟਾਰਟ ਅੱਪ ਪ੍ਰੋਗਰਾਮ (ਇਨਟਿਸ਼ ਮਾਇਰਸ) ਮਿਤੀ 5 ਸਤੰਬਰ ਨੂੰ ਸ਼ੁਰੂ ਕੀਤਾ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਰੂਪਨਗਰ ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਿੰਦਵੜੀ ਦੀ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ਼ਹੀਦੀ ਸ਼ਾਕਾ ਪੰਜਾ ਸਾਹਿਬ ਦੇ ਸ਼ਹੀਦ ਭਾਈ ਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਦਾ 100 ਸਾਲਾਂ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 2 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-23 ਸਤੰਬਰ ਤੋਂ 25 ਸਤੰਬਰ 2022 ਤੱਕ ਕਰਵਾਈਆਂ ਗਈਆਂ | ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵੇਟਲਿਫਟਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਵਿਖੇ ਕਰਵਾਏ ਗਏ | ਜਿਨ੍ਹਾਂ 'ਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...
ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਨੰਗਲ ਸੈਂਟਰ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦਿਆਂ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਵਿਚ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਸਿਖਿਆਰਥਣਾਂ ਲਈ 40 ਬੈਂਚ ਭੇਟ ਕੀਤੇ | ਇਸ ਮੌਕੇ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ / ਕਰਨੈਲ ਸਿੰਘ ਸੈਣੀ)-ਪਿੰਡ ਮਾਂਗੇਵਾਲ ਦੇ ਜੰਮਪਲ ਅਤੇ ਨਵਾਂ ਸ਼ਹਿਰ ਨਗਰ ਕੌਸ਼ਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਡਾ. ਸਰਤਾਜ ਸਿੰਘ ਮਿਨਹਾਸ (68) ਵਾਸੀ ਕੁਲਾਮ ਸੜਕ ਨਵਾਂਸ਼ਹਿਰ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ...
ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਿਰਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦੇ ਆਜ਼ਮ ਭਗਤ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਇੱਥੋਂ ਦੇ ਪਿੰਡ ਅਗੰਮਪੁਰ ਵਿਖੇ ਸਥਿਤ ਮਾਤਾ ਅਜੀਤ ਕੌਰ ਨਾਲ ਸਬੰਧਿਤ ਹੋਏ ਧਾਰਮਿਕ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ...
ਘਨੌਲੀ , 29 ਸਤੰਬਰ (ਜਸਵੀਰ ਸਿੰਘ ਸੈਣੀ)-ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਅਤੇ ਅੰਬੂਜਾ ਫ਼ੈਕਟਰੀ ਤੋਂ ਇਲਾਕੇ ਦੇ ਲੋਕਾਂ ਨੂੰ ਸਿੱਧਾ ਅਤੇ ਅਸਿੱਧਾ ਰੁਜ਼ਗਾਰ ਦਿਵਾਉਣ ਲਈ ਫ਼ੈਕਟਰੀ ਦੇ ਟੀ ਪੁਆਇੰਟ ਮਾਰਗ ਨੂੰ ਜਾਮ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਘਨੌਲੀ, 29 ਸਤੰਬਰ (ਜਸਵੀਰ ਸਿੰਘ ਸੈਣੀ)-ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਦੇ ਚੰਗੇ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਦੌਰਾਨ ਇਸ ਪਿੰਡ ਦੇ ਜੰਮਪਲ ਤੇ ਇਸੇ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ ਤੇ ਸਰਹੰਦ ਬਾਈਪਾਸ ਤੇ ਚੱਕਾ ਜਾਮ ਕਰਨ ਵਿਚ ਸਮਰਥਨ ਕਰੇਗੀ | ਜ਼ਿਲ੍ਹਾ ਪ੍ਰਧਾਨ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਰੂਪਨਗਰ ਦੀ ਅਨਾਜ ਮੰਡੀ 'ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਖੇਤੀ ...
ਸੁਖਸਾਲ, 29 ਸਤੰਬਰ (ਧਰਮ ਪਾਲ)-ਅੱਜ ਪੀ.ਐੱਸ.ਪੀ.ਸੀ.ਐਲ ਸਬ ਡਵੀਜ਼ਨ ਭਲਾਣ ਵਿਖੇ ਸਾਂਝੀ ਐਕਸ਼ਨ ਕਮੇਟੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸਮੁੱਚੇ ਬਿਜਲੀ ਵੰਡ ਸਿਸਟਮ ਦਾ ਨਿੱਜੀਕਰਨ ਕਰਨ ਲਈ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਉਸ ਦੇ ਵਿਰੋਧ ਵਿਚ ਵੱਖ ...
ਨੂਰਪੁਰ ਬੇਦੀ, 29 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਦੇ ਹੋਣਹਾਰ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਟਿੱਬਾ ਨੰਗਲ ਨੇ ਪੰਜਾਬ ਰਾਜ ਦੇ ਮਿਡਲ ਵਰਗ ਦੇ ਗਣਿਤ ਓਲੰਪੀਅਨ ਪ੍ਰਤੀਯੋਗਤਾ ਵਿਚ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਅੱਜ ਇੱਥੇ ਇੱਕ ਸਾਈਕਲ ਰੈਲੀ ਅਤੇ ਰਨ ਫ਼ਾਰ ਫਰੀਡਮ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ...
ਸ੍ਰੀ ਅਨੰਦਪੁਰ ਸਾਹਿਬ, 29 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਕਮਰਸ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਬੀ. ਕਾਮ ਅਤੇ ਐਮ. ਕਾਮ ਦੇ ਤਕਰੀਬਨ 150 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਕਾਲਜ ...
ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੇ ਪਿ੍ੰਸੀਪਲ ਸ੍ਰੀ ਐਸ ਡੀ ਸ਼ਰਮਾ ਦਾ ਤਬਾਦਲਾ ਮੰਡੀ ਹਿਮਾਚਲ ਪ੍ਰਦੇਸ਼ ਦੇ ਜੇ ਐਨ ਵੀ ਵਿਖੇ ਹੋ ਗਿਆ ਹੈ,ਉਨ੍ਹਾਂ ਦੀ ਥਾਂ ਵਾਈਸ ਪਿ੍ੰਸੀਪਲ ਸ੍ਰੀਮਤੀ ਵਿਮਲ ਰਾਠੌਰ ਨੇ ...
ਨੰਗਲ, 29 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਐਲਕਲੀਜ਼ ਐਂਡ ਕੈਮੀਕਲ ਲਿਮਟਿਡ ਨਵਾਂ ਨੰਗਲ ਵਲੋਂ ਅੱਜ ਨਜ਼ਦੀਕੀ ਪਿੰਡ ਅਜੋਲੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਮਰੀਜ਼ਾਂ ਦੀ ਜਾਂਚ ਕਰਨ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੁਹਾਲੀ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਵਿਸ਼ਵ ਦਿਲ ਦਿਵਸ ਜਾਗਰੂਕਤਾ ਸੈਮੀਨਾਰ ਅਤੇ ਚਾਰਟ ਮੇਕਿੰਗ ਮੁਕਾਬਲਿਆਂ ਕਰਵਾਏ ਗਏ | ਜ਼ਿਲ੍ਹਾ ਸਿਖਲਾਈ ਕੇਂਦਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ''ਹਰ ਦਿਲ ਲਈ ਦਿਲ ਦੀ ਵਰਤੋ'' ਦੇ ਥੀਮ ਤਹਿਤ ਕੀਤਾ ਗਿਆ, ...
ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਮਰਿੰਦਰ ਸਿੰਘ ਜਿਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ 107 ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸੁਪਰਵਾਈਜ਼ਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜੁਲਾਈ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਨੂਰਪੁਰ ਬੇਦੀ, 29 ਸਤੰਬਰ (ਵਿੰਦਰ ਪਾਲ ਝਾਂਡੀਆ)-ਵੱਖ-ਵੱਖ ਉਦੇਸ਼ਾਂ ਨੂੰ ਲੈਕੇ ਉੱਤਰੀ ਭਾਰਤ 'ਚ ਕਾਰਜਸ਼ੀਲ ਨਾਮਵਰ ਸੰਸਥਾ ਭਾਰਤ ਵਿਕਾਸ ਪਰੀਸ਼ਦ ਇਕਾਈ ਤਖ਼ਤਗੜ੍ਹ ਵਲੋਂ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਦੇ ਸਹਿਯੋਗ ਨਾਲ ਆਈ.ਟੀ.ਆਈ. ਸਿੰਘਪੁਰ ਵਿਖੇ ਸ਼ਹੀਦ ਭਗਤ ...
ਢੇਰ, 29 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਦਸਗਰਾਈਾ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਤੋਂ ਸਿੱਖਿਆ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਤੇ ਇੱਕ ਆਮ ...
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਹਰਜੋਤ ਕੌਰ ਅਤੇ ਜ਼ਿਲ੍ਹੇ ਦੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX