ਤਾਜਾ ਖ਼ਬਰਾਂ


ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  1 day ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਸ੍ਰੀ ਮੁਕਤਸਰ ਸਾਹਿਬ

ਬਿਜਲੀ ਅਦਾਰਿਆਂ ਅੰਦਰ ਵੰਡ ਸਿਸਟਮ ਨੂੰ ਨਿੱਜੀ ਹੱਥਾਂ 'ਚ ਸੌਂਪਣ 'ਤੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਅੰਦਰ ਸਮੁੱਚੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਤੌਰ 'ਤੇ ਬਿਜਲੀ ਅਦਾਰਿਆਂ ਅੰਦਰ ਵੰਡ ਸਿਸਟਮ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲਗਾਤਾਰ ਆਪਣੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕੌਡੀਆਂ ਦੇ ਭਾਅ ਪਬਲਿਕ ਸੈਕਟਰ ਦੇ ਅਦਾਰਿਆ ਨੂੰ ਵੇਚ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਕੇਂਦਰ ਸਰਕਾਰ ਵਲੋਂ ਬਿਜਲੀ ਦੀ ਵੰਡ ਦਾ ਸਿਸਟਮ ਕਾਰਪੋਰੇਟ ਘਰਾਣਿਆਂ ਦੇ ਹੱਥ 'ਚ ਦੇਣ ਲਈ ਪਿਛਲੀ 8 ਸਤੰਬਰ ਨੂੰ ਬਿੱਲ ਪਾਸ ਕਰ ਦਿੱਤਾ ਹੈ | ਇਸ ਬਿੱਲ ਦੇ ਪਾਸ ਹੋਣ ਤੋਂ ਪਹਿਲਾ ਬਿਜਲੀ ਦੀ ਪੈਦਾਵਾਰ ਦਾ ਪ੍ਰਬੰਧ ਵੀ ਕਾਰਪੋਰੇਟ ਸੈਕਟਰ ਦੇ ਅਦਾਰਿਆਂ ਕੋਲ ਹੈ | ਜੇਕਰ ਪੈਦਾਵਾਰ ਅਤੇ ਵੰਡ ਦੋਵੇਂ ਹੀ ਕਾਰਪੋਰੇਟ ਘਰਾਣਿਆਂ ਕੋਲ ਹੋ ਗਏ, ਤਾਂ ਸਮੁੱਚੇ ਦੇਸ਼ ਅੰਦਰ ਬਿਜਲੀ ਦੀਆਂ ਕੀਮਤਾਂ ਅਸਮਾਨੀ ਛੂਹਣ ਲੱਗ ਜਾਣਗੀਆਂ | ਬੁਲਾਰਿਆਂ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਸਰਕਾਰ ਇਸ ਬਿੱਲ ਨੂੰ ਤੁਰੰਤ ਵਾਪਸ ਲਏ | ਇਸ ਮੌਕੇ ਬਲਜੀਤ ਕਿ੍ਪਾਲਕੇ, ਸੁੰਦਰ ਸਿੰਘ, ਗੁਰਸੇਵਕ ਸਿੰਘ, ਪ੍ਰੇਮ ਕੁਮਾਰ, ਕੁਲਵੰਤ ਸਿੰਘ, ਬਸੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਬਲਜੀਤ ਮੋਦਲਾ ਆਦਿ ਨੇ ਸੰਬੋਧਨ ਕੀਤਾ |

ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਜਲ ਸਪਲਾਈ ਵਰਕਰਾਂ ਵਲੋਂ ਪਰਿਵਾਰਾਂ ਸਮੇਤ ਧਰਨਾ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਸੂਬਾ ਪ੍ਰਚਾਰ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਦੀ ਮੀਟਿੰਗ 1 ਨੂੰ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਜਥੇਬੰਦੀ ਗੌਰਮਿੰਟ ਪੈਨਸ਼ਨਰਜ਼ ਐਂਡ ਅਲਾਇਡ ਦੀ ਮੀਟਿੰਗ 1 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਸਵੇਰੇ 11 ਵਜੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਵਾਟਰ ਵਰਕਸ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਮੰਡੀ ਲੱਖੇਵਾਲੀ, 29 ਸਤੰਬਰ (ਮਿਲਖ ਰਾਜ) - ਥਾਣਾ ਲੱਖੇਵਾਲੀ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦੌਰਾਨ ਗਸ਼ਤ ਤੇ ਨੰਦਗੜ੍ਹ ਕੋਲ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਰਾਸ਼ੀ ਜਾਰੀ ਨਾ ਹੋਣ ਕਾਰਨ ਸਰਕਾਰੀ ਸਕੂਲਾਂ ਦੇ ਚੁੱਲ੍ਹੇ ਠੰਢੇ ਹੋਣ ਲੱਗੇ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਰਕਾਰ ਵਲੋਂ ਥੁੱਕੀਂ ਵੜੇ ਪਕਾਉਣ ਵਾਲੀ ਕਹਾਵਤ ਹਕੀਕਤ ਵਿਚ ਬਦਲਣ ਲੱਗੀ ਹੈ | ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਜ਼ਾਰਾਂ ਵਿਦਿਆਰਥੀਆਂ ਦੇ ਖਾਣੇ ਲਈ ਜਾਰੀ ਹੋਣ ਵਾਲੀ ਰਾਸ਼ੀ ਪਿਛਲੇ ਮਈ ਮਹੀਨੇ ਤੋਂ ਬਾਅਦ ...

ਪੂਰੀ ਖ਼ਬਰ »

ਰਣਜੀਤ ਰਾਣਾ ਕਤਲ ਕੇਸ 'ਚ ਸਦਰ ਮਲੋਟ ਪੁਲਿਸ ਵਲੋਂ ਇਕ ਗਿ੍ਫ਼ਤਾਰ

ਮਲੋਟ, 29 ਸਤੰਬਰ (ਪਾਟਿਲ) - ਥਾਣਾ ਸਦਰ ਮਲੋਟ ਅਧੀਨ ਆਉਂਦੇ ਪਿੰਡ ਔਲਖ ਵਿਖੇ 22 ਅਕਤੂਬਰ 2020 ਨੂੰ ਲਾਰੇਂਸ ਬਿਸ਼ਨੋਈ ਗਿਰੋਹ ਹੱਥੋਂ ਮਾਰੇ ਗਏ ਬੰਬੀਹਾ ਗਰੁੱਪ ਦੇ ਰਣਜੀਤ ਸਿੰਘ ਰਾਣਾ ਦੇ ਕਤਲ ਤੋਂ ਕਰੀਬ ਦੋ ਸਾਲ ਬਾਅਦ ਸਦਰ ਮਲੋਟ ਪੁਲਿਸ ਨੇ ਇਸ ਮਾਮਲੇ 'ਚ ਮਲੋਟ ਵਾਸੀ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ 'ਚ ਡੀ.ਏ.ਵੀ. ਕਾਲਜ ਮਲੋਟ ਨੇ ਮਾਰੀ ਬਾਜ਼ੀ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਕਰਵਾਏ ਗਏ | ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਪਿੰਡ ਚੱਕ ਗਿਲਜੇਵਾਲਾ ਵਸਨੀਕ ਵਾਟਰ ਵਰਕਸ ਅਤੇ ਆਰ.ਓ. ਦੇ ਪਾਣੀ ਨੂੰ ਤਰਸੇ

ਰੁਪਾਣਾ, 29 ਸਤੰਬਰ (ਜਗਜੀਤ ਸਿੰਘ) - ਇਕ ਪਾਸੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ, ਉਥੇ ਹੀ ਸਹੀ ਢੰਗ ਨਾਲ ਪੈਸੇ ਦੀ ਵਰਤੋਂ ਨਾ ਹੋਣ ਕਰਕੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ...

ਪੂਰੀ ਖ਼ਬਰ »

ਮਜ਼ਦੂਰ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਡੱਬਵਾਲੀ ਵਿਖੇ ਇਕ ਔਰਤ ਵਲੋਂ ਭਾਣਜੇ ਅਤੇ ਤਿੰਨ-ਚਾਰ ਵਿਅਕਤੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਪਤੀ ਦੀ ਹੱਤਿਆ ਕਰ ਦਿੱਤੀ | ਸਿਟੀ ਪੁਲਿਸ ਨੇ ਮਿ੍ਤਕ ਦੂਲੀ ਚੰਦ ਦੀ ਮਾਂ ਦੇ ਬਿਆਨਾਂ 'ਤੇ ਹੱਤਿਆ ਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੋਟ ਵਿਖੇ ਡਾ: ਗਗਨਦੀਪ ਸਿੰਘ ਹਰ ਸੋਮਵਾਰ ਦੇਣਗੇ ਸੇਵਾਵਾਂ

ਮਲੋਟ, 29 ਸਤੰਬਰ (ਪਾਟਿਲ)-ਸਿਵਲ ਹਸਪਤਾਲ ਮਲੋਟ ਵਿਖੇ ਡਾਕਟਰਾਂ ਦੀ ਕਮੀ ਹੋਣ ਕਾਰਨ ਡਾ: ਗਗਨਦੀਪ ਸਿੰਘ (ਐੱਮ.ਐੱਸ. ਆਰਥੋ) ਹਰ ਸੋਮਵਾਰ ਸੇਵਾਵਾਂ ਦੇਣਗੇ | ਸਿਵਲ ਹਸਪਤਾਲ ਮਲੋਟ ਦੇ ਐਸ.ਐਮ.ਓ. ਡਾ: ਸੁਨੀਲ ਬਾਂਸਲ ਨੇ ਦੱਸਿਆ ਕਿ ਇਹ ਆਦੇਸ਼ ਸਿਵਲ ਸਰਜਨ ਦਫ਼ਤਰ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ 'ਚ ਡੀ.ਏ.ਵੀ. ਮਲੋਟ ਦੇ ਵਿਦਿਆਰਥੀ ਮੋਹਰੀ ਰਹੇ

ਮਲੋਟ, 29 ਸਤੰਬਰ (ਪਾਟਿਲ) - ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਕਬਾਲ ਕੌਰ ਇੰਚਾਰਜ ਰੈੱਡ ਰਿਬਨ ਕਲੱਬ ਡੀ.ਏ.ਵੀ. ਕਾਲਜ ਮਲੋਟ ਅਤੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਅਧੀਨ ਕਾਲਜ ਦੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ 29 ਸਤੰਬਰ (ਹਰਮਹਿੰਦਰ ਪਾਲ) - ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਹੇਠ ਵਿਸ਼ਵ ਦਿਲ ਦਿਵਸ ਦੇ ਸੰਬੰਧ ਵਿਚ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਬੰਦਨਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ) - ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਵਿਚ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੁੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਗਏ | ਜਿਸ ਦੌਰਾਨ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਗੁਲਾਬੇਵਾਲਾ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਗੁਲਾਬੇਵਾਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਮਾਨ ਸਿੰਘ ਵਾਲਾ ਸਰਕਲ ਭੰਗੇਵਾਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਖੇਤੀਬਾੜੀ ਬਲਾਕ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਫਤੂਹੀਖੇੜਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਲੰਬੀ, 29 ਸਤੰਬਰ (ਮੇਵਾ ਸਿੰਘ) - ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਸਰਕਾਰੀ ਬਹੁਤਕਨੀਕੀ ਕਾਲਜ ਫਤੂਹੀਖੇੜਾ ਵਿਖੇ ਐੱਮ.ਐੱਸ.ਐੱਮ.ਈ.-ਡੀ.ਐੱਫ਼.ਓ. ਲੁਧਿਆਣਾ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਯਤਨਾਂ ਸਦਕਾ ਮਿਮਿਟ ਦੇ ਵਿਦਿਆਰਥੀਆਂ ਦੀ 6 ਲੱਖ ਰੁਪਏ ਸਾਲਾਨਾ ਪੈਕੇਜ 'ਤੇ ਹੋਈ ਨੌਕਰੀ ਲਈ ਚੋਣ

ਮਲੋਟ, 29 ਸਤੰਬਰ (ਪਾਟਿਲ) - ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਡਾਇਰੈਕਟਰ ਡਾ: ਜਸਕਰਨ ਸਿੰਘ ਭੁੱਲਰ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਮਲੋਟ ਹਲਕੇ ਦੀ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਬੋਰਡ ਖ਼ਿਲਾਫ਼ 6 ਨੂੰ ਰੈਲੀ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜੋਗਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ਐਕਸੀਅਨ ਬਿਜਲੀ ਬੋਰਡ ਸ੍ਰੀ ਮੁਕਤਸਰ ਸਾਹਿਬ ਖ਼ਿਲਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਏਅਰ ਪਿਸਟਲ ਮੁਕਾਬਲਿਆਂ 'ਚ ਵਿਦਿਆਰਥੀ ਚੇਤਨ ਬਾਂਸਲ ਅੱਵਲ ਰਿਹਾ

ਮੰਡੀ ਬਰੀਵਾਲਾ, 29 ਸਤੰਬਰ (ਨਿਰਭੋਲ ਸਿੰਘ) - ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੇ ਖਿਡਾਰੀ ਚੇਤਨ ਬਾਂਸਲ ਪੁੱਤਰ ਕਸ਼ਿਸ ਬਾਂਸਲ ਨੇ ਜ਼ਿਲ੍ਹਾ ਪੱਧਰੀ ਏਅਰ ਪਿਸਟਲ 10 ਮੀਟਰ ਸ਼ੂਟਿੰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਪਿ੍ੰਸੀਪਲ ਰਮਾ ਮਹਿਤਾ ਦੀ ਅਗਵਾਈ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਵੈਨ ਰਵਾਨਾ

ਮਲੋਟ, 29 ਸਤੰਬਰ (ਪਾਟਿਲ) - ਜੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਕੰਵਰਜੀਤ ਸਿੰਘ ਮਾਨ ਨੇ ਪਰਾਲੀ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਵੈਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਗੂਧੌਣ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਉਂਦੇ ਹੋਏ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਸੰਗੂਧੌਣ ਵਿਖੇ ਮੁੱਖ ਅਧਿਆਪਕਾ ਅਨੂੰ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਸੀ.ਐਚ.ਸੀ. ਆਲਮਵਾਲਾ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ

ਮਲੋਟ, 29 ਸਤੰਬਰ (ਪਾਟਿਲ) - ਸੀ.ਐਚ.ਸੀ. ਆਲਮਵਾਲਾ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ. ਡਾ: ਜਗਦੀਪ ਚਾਵਲਾ ਨੇ ਦੱਸਿਆ ਕਿ ਵਿਸ਼ਵ ਭਰ ਵਿਚ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਦੇ ਰੂਪ ਵਿਚ ਮਨਾਇਆ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮਨਾਇਆ

ਮਲੋਟ, 29 ਸਤੰਬਰ (ਪਾਟਿਲ) - ਸਿਵਲ ਹਸਪਤਾਲ ਮਲੋਟ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਸਮੇਂ ਐੱਸ.ਐੱਮ.ਓ. ਡਾ: ਸੁਨੀਲ ਬਾਂਸਲ ਨੇ ਦੱਸਿਆ ਕਿ ਉਮਰ ਅਤੇ ਸਿਹਤ ਅਨੁਸਾਰ 1 ਮਿੰਟ ਵਿਚ ਆਮ ਵਿਅਕਤੀ ਦਾ ਦਿਲ 72 ਵਾਰ ਧੜਕਦਾ ਹੈ | ਇਕ ਸਟੱਡੀ ਅਨੁਸਾਰ 27 ਪ੍ਰਤੀਸ਼ਤ ਲੋਕ ਹਰ ਸਾਲ ...

ਪੂਰੀ ਖ਼ਬਰ »

ਕਬੱਡੀ ਅੰਡਰ-17 (ਲੜਕੀਆਂ) 'ਚ ਸ੍ਰੀ ਮੁਕਤਸਰ ਸਾਹਿਬ ਜੇਤੂ ਰਿਹਾ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਮੁਕਤਸਰ ਸਾਹਿਬ ਵਿਖੇ ਲੜਕੀਆਂ ਦੇ ਕਬੱਡੀ ਅੰਡਰ-17 ਸਾਲ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ ਅਤੇ ਚੱਕ ਗਿਲਜੇਵਾਲਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਮਲੋਟ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਅੱਜ

ਮਲੋਟ, 29 ਸਤੰਬਰ (ਪਾਟਿਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਹੰਗਾਮੀ ਮੀਟਿੰਗ ਮਾਰਕਿਟ ਕਮੇਟੀ ਮਲੋਟ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ 30 ਸਤੰਬਰ ਨੂੰ ਮਲੋਟ-ਬਠਿੰਡਾ ਰੋਡ ਵਿਖੇ ਦਾਣਾ ਮੰਡੀ ਮਲੋਟ ਸਾਹਮਣੇ ਅਣਮਿੱਥੇ ...

ਪੂਰੀ ਖ਼ਬਰ »

ਸੋਸ਼ਲ ਵਰਕਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੁਫ਼ਤ ਦਸਤਾਰ ਸਿਖਲਾਈ ਕੈਂਪ ਸ਼ੁਰੂ

ਮਲੋਟ, 29 ਸਤੰਬਰ (ਪਾਟਿਲ) - ਸੋਸ਼ਲ ਵਰਕਰਜ਼ ਐਸੋਸੀਏਸ਼ਨ ਪੰਜਾਬ ਅਤੇ ਯੂਨਾਈਟਿਡ ਏਡ ਅਲਬਰਟਾ ਕੈਨੇਡਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਗੁਰੂ ਨਾਨਕ ਨਗਰ ਗਲੀ ਨੰਬਰ 5 ਮਲੋਟ ਵਿਖੇ ਪੰਜ ਰੋਜ਼ਾ ਮੁਫ਼ਤ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਾਕੂਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ

ਲੰਬੀ, 29 ਸਤੰਬਰ (ਮੇਵਾ ਸਿੰਘ) - ਪਿੰਡ ਹਾਕੂਵਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਡਾ: ਅਮਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਲੰਬੀ ਨੇ ਦੱਸਿਆ ਕਿ ਕੈਂਪ ਦੌਰਾਨ ਡਾ: ਸੁਖਚੈਨ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ ਵਿਖੇ ਗ਼ੈਰ ਸੰਚਾਰੀ ਰੋਗਾਂ ਸੰਬੰਧੀ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਪਿੰਡ ਲੁਬਾਣਿਆਂਵਾਲੀ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਕੈਂਪ ਲਾਇਆ ਗਿਆ | ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫ਼ਾਰ ਪ੍ਰਵੇਂਸ਼ਨ ਐਂਡ ...

ਪੂਰੀ ਖ਼ਬਰ »

ਕਿਸਾਨਾਂ ਤੇ ਲੋਕਾਂ ਲਈ ਸਰਾਪ ਬਣਿਆ ਬਠਿੰਡਾ-ਸ੍ਰੀ ਗੰਗਾਨਗਰ ਰਾਸ਼ਟਰੀ ਰਾਜ ਮਾਰਗ

ਗਿੱਦੜਬਾਹਾ, 29 ਸਤੰਬਰ (ਪਰਮਜੀਤ ਸਿੰਘ ਥੇੜ੍ਹੀ) - ਚੋਹਮਾਰਗੀ ਨਵਾਂ ਬਣਿਆ ਬਠਿੰਡਾ ਤੋਂ ਸ੍ਰੀ ਗੰਗਾਨਗਰ ਰਾਸ਼ਟਰੀ ਰਾਜ ਮਾਰਗ ਨੰਬਰ 7 ਇਸ ਸਾਲ ਅਪ੍ਰੈਲ ਮਹੀਨੇ ਤੋਂ ਮੁਕੰਮਲ ਹੋ ਕੇ ਸ਼ੁਰੂ ਹੋ ਗਿਆ ਹੈ | ਇਹ ਰਾਸ਼ਟਰੀ ਰਾਜ ਮਾਰਗ ਜਿੱਥੇ ਲੰਮੀਆਂ ਦੂਰੀਆਂ ਲਈ ਜਾਣ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਵਿਖੇ ਹਿੰਦੀ ਪੰਦ੍ਹਰਵਾੜੇ ਦਾ ਸਮਾਪਤੀ ਸਮਾਰੋਹ

ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਫ਼ਰੀਦਕੋਟ ਛਾਉਣੀ ਵਿਖੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਮਨਾਏ ਗਏ ਹਿੰਦੀ ਪੰਦਰਵਾੜੇ ਦਾ ਸਮਾਪਨ ਸਮਾਰੋਹ ਕਰਵਾਇਆ ਗਿਆ | ਸਮਗਾਮ ਦੇ ਮੁੱਖ ਮਹਿਮਾਨ ਕੇ.ਐਨ.ਜੇ. ਸ਼ਾਖ਼ਾ ਐਸ.ਬੀ.ਆਈ ਬੈਂਕ ਦੇ ...

ਪੂਰੀ ਖ਼ਬਰ »

ਜੀ.ਜੀ.ਐਸ. ਸਕੂਲ ਦੀ ਲੜਕੀਆਂ ਦੀ ਬਾਸਕਟਬਾਲ ਟੀਮ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਜੇਤੂ ਰਹੀ

ਮੰਡੀ ਬਰੀਵਾਲਾ, 29 ਸਤੰਬਰ (ਨਿਰਭੋਲ ਸਿੰਘ) - ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀ ਪਿ੍ੰਸੀਪਲ ਨਵਦੀਪ ਕੌਰ ਟੁਰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-14 ਲੜਕੀਆਂ ਬਾਸਕਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੀ ਟੀਮ ਨੇ ਪਹਿਲਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ

ਲੰਬੀ, 29 ਸਤੰਬਰ (ਮੇਵਾ ਸਿੰਘ) - ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਖੇ ਸ਼ਹੀਦ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪਿੰ੍ਰਸੀਪਲ ਗੁਰਦੀਪ ਸਿੰਘ ਸੇਖੋਂ ਦੀ ਅਗਵਾਈ ਅਤੇ ਹਰਿੰਦਰ ਸੰਘ ਪ੍ਰੋਗਰਾਮ ਅਫ਼ਸਰ ਐੱਨ.ਐੱਸ.ਐੱਸ. ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥੀਆਂ ਅਤੇ ਅਧਿਅਪਕਾਂ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਰੁਪਾਣਾ, 29 ਸਤੰਬਰ (ਜਗਜੀਤ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਪਿ੍ੰਸੀਪਲ ਰਜਿੰਦਰ ਕੁਮਾਰ ਖੁਰਾਣਾ ਦੀ ਅਗਵਾਈ 'ਚ ਸ਼ਹੀਦ ਸ: ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਆਪਣੀਆਂ ਪੇਸ਼ਕਾਰੀਆਂ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ

ਲੰਬੀ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪਵਨ ਮਿੱਤਲ ਦੀ ਅਗਵਾਈ ਵਿਚ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਸ਼ਕਤੀਪਾਲ ਨੇ ਕਿਹਾ ਕਿ ਦਿਲ ਮਨੁੱਖੀ ਸਰੀਰ ਦਾ ਸਭ ਤੋਂ ਅਹਿਮ ਅੰਗ ਹੈ | ਜੇਕਰ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਲੰਬੀ, 29 ਸਤੰਬਰ (ਮੇਵਾ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ...

ਪੂਰੀ ਖ਼ਬਰ »

ਬੁਰਜ ਸਿੱਧਵਾਂ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮਲੋਟ, 29 ਸਤੰਬਰ (ਅਜਮੇਰ ਸਿੰਘ ਬਰਾੜ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਭਾਸ਼ਣ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੱਬਵਾਲੀ ਢਾਬ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮਲੋਟ, 29 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਕੂਲ ਦੀ ਪ੍ਰਾਰਥਨਾ ਸਭਾ ਵਿਚ ਪਿੰ੍ਰਸੀਪਲ ਰਾਜਨ ਗਰੋਵਰ, ਬਲਵਿੰਦਰ ਕੌਰ ਲੈਕ: ਪੰਜਾਬੀ ਅਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਵਲੋਂ ਗੇਟ ਰੈਲੀ

ਮਲੋਟ, 29 ਸਤੰਬਰ (ਪਾਟਿਲ)-ਅੱਜ 66 ਕੇ.ਵੀ. ਸਬ ਸਟੇਸ਼ਨ ਮਲੋਟ ਵਿਖੇ ਜੁਆਇੰਟ ਫੋਰਮ ਦੇ ਸੱਦੇ 'ਤੇ ਮਲੋਟ ਦੀਆਂ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਗੇਟ ਰੈਲੀ ਕੀਤੀ | ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿਲ 2022 ਦਾ ਨੋਟੀਫ਼ਿਕੇਸ਼ਨ ਜਾਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ

ਮਲੋਟ, 29 ਸਤੰਬਰ (ਪਾਟਿਲ) - ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਸਾਂਝੇ ਤੌਰ 'ਤੇ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮਲੋਟ, 29 ਸਤੰਬਰ (ਪਾਟਿਲ)-ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਣ ਦਾ ਪ੍ਰਣ ਕੀਤਾ | ਮਿਡਲ ਵਿੰਗ ਦੇ ਹੈੱਡ ਮਿਸਟ੍ਰੈੱਸ ਨੀਲਮ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀ ਆਸ਼ਰਮ ਵਿਖੇ ਹੋਇਆ ਨਵਰਾਤਰੇ ਉਤਸਵ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਨਰਾਤਿਆਂ ਦੇ ਚੱਲਦਿਆਂ ਵੱਖ-ਵੱਖ ਮੰਦਰਾਂ 'ਚ ਸ੍ਰੀ ਰਮਾਇਣ ਤੇ ਸ੍ਰੀ ਦੁਰਗਾ ਸਤੁਤੀ ਪਾਠ ਚੱਲ ਰਹੇ ਹਨ | ਸ਼ਹਿਰ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ, ਸ੍ਰੀ ਸ਼ਿਆਮ ...

ਪੂਰੀ ਖ਼ਬਰ »

ਪਿੰਡ ਲੱਕੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਮਲੋਟ, 29 ਸਤੰਬਰ (ਪਾਟਿਲ) - ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਲੱਕੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ, ਜਿਸ ਵਿਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX