ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  51 minutes ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਹੁਸ਼ਿਆਰਪੁਰ / ਮੁਕੇਰੀਆਂ

ਮਾਊਾਟ ਕਾਰਮਲ ਸਕੂਲ ਦੇ ਪ੍ਰਬੰਧਕਾਂ ਨੇ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਹੱਥਾਂ 'ਚੋਂ ਲੁਹਾਏ ਕੜੇ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਊਾਟ ਕਾਰਮਲ ਸਕੂਲ ਹੁਸ਼ਿਆਰਪੁਰ 'ਚ ਬੀਤੇ ਦਿਨ ਪ੍ਰੀਖਿਆ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਜਦੋਂ ਸਿੱਖ ਵਿਦਿਆਰਥੀਆਂ ਦੇ ਹੱਥਾਂ 'ਚੋਂ ਕੜੇ ਲੁਹਾ ਦਿੱਤੇ ਗਏ ਸਨ ਤਾਂ ਇਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ 'ਚ ਰੋਸ ਦੀ ਲਹਿਰ ਦੌੜ ਗਈ | ਇਸ ਸਬੰਧੀ ਅੱਜ ਸਿੱਖ ਜਥੇਬੰਦੀਆਂ ਵਲੋਂ ਸਕੂਲ ਤੱਕ ਪਹੁੰਚ ਕਰਦਿਆਂ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ.ਐਸ.ਪੀ. (ਆਰ) ਸੁਰਿੰਦਰਪਾਲ ਸਿੰਘ, ਡੀ.ਐਸ.ਪੀ. ਸਿਟੀ ਪਲਵਿੰਦਰ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਮੌਕੇ 'ਤੇ ਪਹੁੰਚ ਗਈ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸਕੂਲ ਪ੍ਰਬੰਧਕਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਮੀਟਿੰਗ ਕਰਵਾਈ ਗਈ, ਜੋ ਕਾਫ਼ੀ ਲੰਮਾ ਸਮਾਂ ਚੱਲੀ | ਮੀਟਿੰਗ ਉਪਰੰਤ ਸਕੂਲ ਪ੍ਰਬੰਧਕਾਂ ਨੇ ਸਿੱਖ ਜਥੇਬੰਦੀਆਂ ਤੋਂ ਲਿਖਤੀ ਤੌਰ 'ਤੇ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਦਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਵੀ ਮਕਸਦ ਨਹੀਂ ਸੀ, ਸਿਰਫ਼ ਸੁਰੱਖਿਆ ਦੇ ਲਿਹਾਜ਼ ਨਾਲ ਹੀ ਉਨ੍ਹਾਂ ਵਲੋਂ ਵਿਦਿਆਰਥੀਆਂ ਦੇ ਕੜੇ ਲੁਹਾ ਲਏ ਗਏ ਸਨ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰੀਖਿਆ ਦੇ ਆਖ਼ਰੀ ਦਿਨ ਵਿਦਿਆਰਥੀ ਆਪਸ 'ਚ ਲੜ ਪੈਂਦੇ ਹਨ, ਜਿਸ ਕਾਰਨ ਸੱਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਸ ਨੂੰ ਹੀ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਉਕਤ ਕਦਮ ਚੁੱਕਿਆ ਗਿਆ ਸੀ | ਇਸ ਮੌਕੇ ਸਕੂਲ ਦੇ ਸਿਸਟਰ ਸਬਿਆ ਅਤੇ ਪਿ੍ੰਸੀਪਲ ਡਾ: ਫਾਦਰ ਜੋਸਫ ਵਾਲੇਨਲ ਨੇ ਕਿਹਾ ਕਿ ਸਿੱਖ ਕੌਮ ਨੂੰ ਸਕੂਲ ਦੇ ਇਸ ਵਰਤਾਰੇ ਨਾਲ ਠੇਸ ਪੁੱਜੀ ਹੈ, ਇਸ ਲਈ ਉਹ ਉਨ੍ਹਾਂ ਤੋਂ ਮੁਆਫ਼ੀ ਮੰਗਦੇ ਹਨ ਅਤੇ ਭਵਿੱਖ 'ਚ ਕਦੇ ਵੀ ਅਜਿਹੀ ਗ਼ਲਤੀ ਨਾ ਕਰਨ ਦਾ ਭਰੋਸਾ ਵੀ ਸਕੂਲ ਪ੍ਰਬੰਧਕਾਂ ਵਲੋਂ ਦਿਵਾਇਆ ਗਿਆ |
ਇਸ ਮੌਕੇ ਸਿੱਖ ਆਗੂ ਨੋਬਲਜੀਤ ਸਿੰਘ, ਸਰਬਜੋਤ ਸਿੰਘ, ਵਰਿੰਦਰ ਸਿੰਘ ਆਦਿ ਨੇ ਦੱਸਿਆ ਕਿ ਸਕੂਲ ਪ੍ਰਸ਼ਾਸਨ ਵਲੋਂ ਉਨ੍ਹਾਂ ਤੋਂ ਲਿਖਤੀ ਤੌਰ 'ਤੇ ਮੁਆਫ਼ੀ ਮੰਗ ਲਈ ਗਈ ਹੈ, ਜਿਸ ਕਾਰਨ ਇਹ ਗੱਲ ਇੱਥੇ ਹੀ ਖ਼ਤਮ ਕਰ ਦਿੱਤੀ ਗਈ ਹੈ ਅਤੇ ਸਕੂਲ ਵਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਭਵਿੱਖ 'ਚ ਉਨ੍ਹਾਂ ਵਲੋਂ ਮੁੜ ਕਦੇ ਵੀ ਅਜਿਹੀ ਗ਼ਲਤੀ ਨਹੀਂ ਕੀਤੀ ਜਾਵੇਗੀ | ਇਸ ਮੌਕੇ ਹਰਜੀਤ ਸਿੰਘ ਬੈਂਸਤਾਨੀ, ਸੁਖਮਨ ਸਿੰਘ ਧਾਲੀਵਾਲ, ਬਲਵਿੰਦਰ ਸਿੰਘ, ਦਮਨਦੀਪ ਸਿੰਘ, ਜਸਪਾਲ ਸਿੰਘ ਆਦਿ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ |

ਵਿਧਾਇਕ ਜਸਵੀਰ ਰਾਜਾ ਨੇ ਦਾਣਾ ਮੰਡੀ ਟਾਂਡਾ ਵਿਖੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਟਾਂਡਾ ਉੜਮੁੜ, 30 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦਾਣਾ ਮੰਡੀ ਟਾਂਡਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਝੋਨੇ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੁਕੇਰੀਆਂ ਵਿਖੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਿਸ਼ਾਲ ਰੋਸ ਧਰਨਾ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਮਾਤਾ ਰਾਣੀ ਚੌਕ ਮੁਕੇਰੀਆਂ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਕਿਸਾਨ ਜਥੇਬੰਦੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

2 ਦੁਕਾਨਾਂ ਦੇ ਸ਼ਟਰ ਤੋੜ ਕੇ ਕੀਮਤੀ ਸਾਮਾਨ ਚੋਰੀ

ਕੋਟਫ਼ਤੂਹੀ, 30 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਪੰਡੋਰੀ ਲੱਧਾ ਸਿੰਘ ਦੀ ਬਿਸਤ ਦੁਆਬ ਨਹਿਰ ਦੇ ਪੁਲ ਕਿਨਾਰੇ ਬੀਤੀ ਰਾਤ ਅਣਪਛਾਤੇ ਚੋਰ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਅੰਦਰੋਂ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰਪਾਲ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਅੱਜ ਤੋਂ ਹੁਸ਼ਿਆਰਪੁਰ ਮੰਡੀ 'ਚ ਨਾਮਾਤਰ ਫ਼ਸਲ ਪਹੁੰਚੀ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਬੇਸ਼ੱਕ ਸਰਕਾਰ ਵਲੋਂ ਅੱਜ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਅਚਾਨਕ ਪਏ ਮੀਂਹ ਕਾਰਨ ਝੋਨੇ ਦੀ ਕਟਾਈ ਦਾ ਕੰਮ ਪੱਛੜ ਗਿਆ ਅਤੇ ਮੰਡੀਆਂ 'ਚ ...

ਪੂਰੀ ਖ਼ਬਰ »

ਲੜਕੀਆਂ ਨਾਲ ਗਲਤ ਹਰਕਤਾਂ ਕਰਨ ਦੇ ਦੋਸ਼ 'ਚ ਇਕ ਵਿਅਕਤੀ ਗਿ੍ਫ਼ਤਾਰ

ਗੜ੍ਹਸ਼ੰਕਰ, 30 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਸਕੂਲ ਪੜ੍ਹਨ ਜਾਂਦੀਆਂ ਲੜਕੀਆਂ ਨਾਲ ਗਲਤ ਹਰਕਤਾਂ ਕਰਨ ਦੇ ਦੋਸ਼ 'ਚ ਇਕ ਮਨਚਲੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਚ.ਓ. ਕਰਨੈਲ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਸਕੂਲ ਬਸਿਆਲਾ ਤੋਂ ਮਿਲੀ ...

ਪੂਰੀ ਖ਼ਬਰ »

ਗੈਂਗਸਟਰ ਮਨਪ੍ਰੀਤ ਸਿੰਘ ਮਨੀ, ਮਨਦੀਪ ਸਿੰਘ ਤੂਫ਼ਾਨ ਤੇ ਮੱਖਣ ਸਿੰਘ ਅਦਾਲਤ 'ਚ ਪੇਸ਼, ਭੇਜਿਆ ਜੇਲ੍ਹ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਫਲਾਂ ਦੇ ਆੜ੍ਹਤੀ ਦੇ ਲੜਕੇ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਵਾਲੇ ਮਾਮਲੇ 'ਚ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗੈਂਗਸਟਰ ਮਨਪ੍ਰੀਤ ਸਿੰਘ ਮਨੀ ਰਈਆ, ਮਨਦੀਪ ਸਿੰਘ ਤੁਫ਼ਾਨ ਅਤੇ ਮੱਖਣ ਸਿੰਘ ਨੂੰ ਅੱਜ ਹੁਸ਼ਿਆਰਪੁਰ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਵਚਨਬੱਧ-ਔਲਖ

ਟਾਂਡਾ ਉੜਮੁੜ, 30 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਆਮ ਆਦਮੀ ਪਾਰਟੀ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਵਚਨਬੱਧ ਹੈ ਜੋ ਵਾਅਦੇ ਚੋਣਾਂ ਦੌਰਾਨ ਆਮ ਆਦਮੀ ਪਾਰਟੀਆਂ ਲੋਕਾਂ ਨਾਲ ਕੀਤੇ ਸੀ ਉਹ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਜਨਤਾ ਦੇ ਵਿਸ਼ਵਾਸ ਨੂੰ ਕਦੇ ...

ਪੂਰੀ ਖ਼ਬਰ »

ਵੇਲਣਿਆਂ 'ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗੁੜ ਤੇ ਸ਼ੱਕਰ ਦੇ ਮਿਆਰੀ ਉਤਪਾਦਨ ਤੇ ਇਸ ਦੀ ਗ੍ਰਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸਮੂਹ ਵੇਲਣਾ ਮਾਲਕਾਂ ਨੂੰ ਗੁੜ ਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42403 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 368 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨਾਮਜ਼ਦ

ਗੜ੍ਹਸ਼ੰਕਰ, 30 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਘਰ 'ਚ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਬੀਨਾ ਰਾਣੀ ਪਤਨੀ ਕਰਨੈਲ ਸਿੰਘ ਵਾਸੀ ਕੋਟ ਨੇ ਪੁਲਿਸ ਨੂੰ ਦੱਸਿਆ ਕਿ ਸਵੇਰੇ 4:15 ਵਜੇ ਅਸੀਂ ਆਪਣੇ ਪਤੀ ਦੀ ਦਵਾਈ ਲਈ ਪੀ.ਜੀ.ਆਈ. ਗਏ ਹੋਏ ਸੀ ...

ਪੂਰੀ ਖ਼ਬਰ »

ਪ੍ਰਵਾਸੀਆਂ ਮਜ਼ਦੂਰਾਂ ਬਾਰੇ ਸੂਚਨਾ ਨਾ ਦੇਣ 'ਤੇ ਮਾਮਲਾ ਦਰਜ

ਮਾਹਿਲਪੁਰ, 30 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਲਾਟ 'ਚ ਬਿਠਾਏ ਪ੍ਰਵਾਸੀ ਮਜ਼ਦੂਰਾਂ ਸਬੰਧੀ ਥਾਣੇ 'ਚ ਸੂਚਨਾ ਨਾ ਦੇਣ 'ਤੇ ਇਕ ਵਿਅਕਤੀ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਬਲਵੀਰ ਸਿੰਘ ...

ਪੂਰੀ ਖ਼ਬਰ »

ਨਕਦੀ ਤੇ ਹੋਰ ਸਾਮਾਨ ਖੋਹਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਫੇਰੀ ਵਾਲੇ ਤੋਂ ਨਕਦੀ, ਮੋਬਾਈਲ ਤੇ ਹੋਰ ਸਾਮਾਨ ਖੋਹਣ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਨਾਲ ਸਬੰਧਿਤ ਮੁਹੰਮਦ ਯੂਸਫ਼ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਵੱਛ ਭਾਰਤ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ 'ਤੇ ਸਵੱਛ ਭਾਰਤ ਦਿਵਸ ਮੌਕੇ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਲੱਖੀ ਇਕੋਤਰੀ ਸਮਾਗਮ ਮੌਕੇ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਹੋਏ ਨਤਮਸਤਕ

ਟਾਂਡਾ ਉੜਮੁੜ, 30 ਸਤੰਬਰ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਟਾਂਡਾ ਤੋਂ ਸਾਂਝੇ ਰਹੇ ਉਮੀਦਵਾਰ ਤੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਅੱਜ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਤਪ ਅਸਥਾਨ ਦੇ ਮੁਖੀ ਸੰਤ ਬਾਬਾ ...

ਪੂਰੀ ਖ਼ਬਰ »

ਬੰਦ ਪਏ ਸੇਵਾ ਕੇਂਦਰ ਨੂੰ ਖੁਲ੍ਹਵਾਉਣ ਸੰਬੰਧੀ ਪ੍ਰੋ. ਜੀ. ਐਸ. ਮੁਲਤਾਨੀ ਨੂੰ ਦਿੱਤਾ ਮੰਗ ਪੱਤਰ

ਭੰਗਾਲਾ, 30 ਸਤੰਬਰ (ਬਲਵਿੰਦਰਜੀਤ ਸੈਣੀ)- ਪਿੰਡ ਮਹਿਤਾਬਪੁਰ ਵਿਖੇ ਬੰਦ ਪਏ ਸੇਵਾ ਕੇਦਰ ਨੂੰ ਖੁਲ੍ਹਵਾਉਣ ਸੰਬੰਧੀ ਦਰਸ਼ਨ ਸਿੰਘ ਰਿਸ਼ਾਲਦਾਰ ਦੀ ਅਗਵਾਈ ਹੇਠ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐਮ. ਏ. ਪੰਜਾਬੀ (ਸਮੈਸਟਰ ਚੌਥਾ) ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਲਗਨ ਅਤੇ ਮਿਹਨਤ ਸਦਕਾ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰੇ-ਅੱਤਰੀ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)- ਬੀਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਕੈਬਨਿਟ ਵਲੋ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਜੋ ਕਿ ਕੈਬਨਿਟ 'ਚ ਮਤਾ ਪਾਸ ਹੋਣ ...

ਪੂਰੀ ਖ਼ਬਰ »

3 ਨੂੰ ਪੂਰੇ ਪੰਜਾਬ ਵਿਚ ਰੇਲਵੇ ਟਰੈਕ ਜਾਮ ਕੀਤੇ ਜਾਣਗੇ-ਚੁਤਾਲਾ

ਟਾਂਡਾ ਉੜਮੁੜ, 30 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਲਖੀਮਪੁਰ ਖੀਰੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਅਜੇ ਮਿਸ਼ਰਾ ਅਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਇਲਾਵਾ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ | ਇਸ ਰੋਸ ...

ਪੂਰੀ ਖ਼ਬਰ »

ਸੰਤ ਬਾਬਾ ਦੂਲਾ ਸਿੰਘ ਚੈਰੀਟੇਬਲ ਕਲੀਨਿਕ ਲੈਬਾਰਟਰੀ ਦਾ ਉਦਘਾਟਨ

ਹੁਸ਼ਿਆਰਪੁਰ, 30 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਭਾਮ ਵਿਖੇ ਜਾਗਣੀਵਾਲ ਰੋਡ 'ਤੇ ਸੰਤ ਬਾਬਾ ਦੂਲਾ ਸਿੰਘ ਚੈਰੀਟੇਬਲ ਕਲੀਨਿਕ ਲੈਬਾਰਟਰੀ ਦਾ ਉਦਘਾਟਨ ਸੰਤ ਬਾਬਾ ਹਰਕਿ੍ਸ਼ਨ ਸਿੰਘ ਸੋਢੀ ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬ ਵਲੋਂ ਅਰਦਾਸ ਕਰਨ ਉਪਰੰਤ ਰੀਬਨ ...

ਪੂਰੀ ਖ਼ਬਰ »

ਸੰਤ ਬਾਬਾ ਮੋਹਣ ਦਾਸ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ

ਕੋਟਫ਼ਤੂਹੀ, 30 ਸਤੰਬਰ (ਅਟਵਾਲ)-ਸਥਾਨਕ ਡੇਰਾ ਸੰਤ ਬਾਬਾ ਮੋਹਣ ਦਾਸ ਦੇ ਅਸਥਾਨ 'ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸੰਤ ਬਾਬਾ ਮੋਹਣ ਦਾਸ ਦੀ 22 ਵੀ ਬਰਸੀ ਮÏਕੇ ਸੰਤ 'ਤੇ ਧਾਰਮਿਕ ਪ੍ਰੋਗਰਾਮ ਕਰਵਾਏ ਗਏ | ਇਸ ਮÏਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ...

ਪੂਰੀ ਖ਼ਬਰ »

ਸੰਤ ਬਾਬਾ ਹੀਰਾ ਸਿੰਘ ਦੀ ਬਰਸੀ ਮਨਾਈ

ਮਿਆਣੀ, 30 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਨਿਰਮਲ ਆਸ਼ਰਮ ਰੜਾ ਵਿਖੇ ਪਿੰਡ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸੰਤ ਬਾਬਾ ਹੀਰਾ ਸਿੰਘ ਦੀ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ | ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਲਖਵੀਰ ਸਿੰਘ ਲੱਖੀ ਧੁੱਗਾ ਦੀ ...

ਪੂਰੀ ਖ਼ਬਰ »

ਪਿੰਡ ਸੀਕਰੀ ਤੇ ਪਿੰਡ ਮੱਛਰੀਵਾਲ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 32ਵਾਂ ਇੰਟਰਨੈਸ਼ਨਲ ਕੀਰਤਨ ਦਰਬਾਰ 15 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ...

ਪੂਰੀ ਖ਼ਬਰ »

ਪਿੰਡ ਹਿੰਮਤਪੁਰ ਸਤਾਪਕੋਟ ਛਿੰਝ ਮੇਲੇ ਦੀ ਮਾਲੀ ਦੀ ਕੁਸ਼ਤੀ ਮਿੰਨੀ ਬਾਈ ਨੇ ਜਿੱਤੀ

ਐਮਾਂ ਮਾਂਗਟ, 30 ਸਤੰਬਰ (ਗੁਰਾਇਆ)- ਪਿੰਡ ਹਿੰਮਤਪੁਰ ਸਤਾਪਕੋਟ ਵਿਖੇ ਪੀਰ ਬਾਬਾ ਰਾਂਝੇ ਸ਼ਾਹ ਜੀ ਦੀ ਯਾਦ ਵਿਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਛਿੰਝ ਮੇਲਾ ਨਗਰ ਨਿਵਾਸੀਆਂ ਵੀਰਾਂ ਦੇ ਵੱਡੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕੈਂਪ ਲਗਾਇਆ

ਭੰਗਾਲਾ, 30 ਸਤੰਬਰ (ਬਲਵਿੰਦਰਜੀਤ ਸੈਣੀ)-ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੀ ਅਗਵਾਈ ਹੇਠ ਅਤੇ ਸਰਕਲ ਇੰਚਾਰਜ ਡਾ. ਮਨਿੰਦਰ ਪਾਲ ਸਿੰਘ ਖੇਤੀਬਾੜੀ ਦੀ ਦੇਖ-ਰੇਖ ਹੇਠਾਂ ਪਿੰਡ ਲਾਡਪੁਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਦਸੂਹਾ, 30 ਸਤੰਬਰ (ਭੁੱਲਰ)- ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵੱਲੋਂ ਵਾਟਰ ਸਪਲਾਈ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ, ਕਾਂਤਾ ਦੇਵੀ, ਬਲਦੇਵ ਸਿੰਘ, ਅਸ਼ੋਕ ਕੁਮਾਰ, ਕਰਨੈਲ ਸਿੰਘ, ਮਹਿੰਦਰ ਸਿੰਘ, ਵਿਕਰਮ ਸਿੰਘ, ਸਤੀਸ਼ ਕੁਮਾਰ, ...

ਪੂਰੀ ਖ਼ਬਰ »

ਇਲਾਕੇ 'ਚ ਲੋੜ ਹੈ ਸੰਪਰਕ ਸੜਕਾਂ ਦੀ ਮੁਰੰਮਤ ਤੇ ਨਵੀਆਂ ਸੜਕਾਂ ਦੇ ਨਿਰਮਾਣ ਦੀ

ਸ਼ਾਮਚੁਰਾਸੀ- ਪੰਜਾਬ 'ਚ ਸਰਕਾਰ ਵਲੋਂ ਸੱਠਵਿਆਂ 'ਚ ਪਿੰਡ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦੀ ਇਕ ਮੁਹਿੰਮ ਵਿੱਢੀ ਗਈ ਜਿਸ ਦੀ ਪ੍ਰਕ੍ਰਿਆ ਕਈ ਸਾਲ ਉੱਚ ਪੱਧਰ 'ਤੇ ਚਲਦੀ ਰਹੀ | ਇਸ ਨਾਲ ਪੰਜਾਬ ਸਮੇਤ ਸ਼ਾਮਚੁਰਾਸੀ ਦੀਆਂ ਮੁੱਖ ਸੜਕਾਂ ਤੇ ਸ਼ਹਿਰਾਂ ਨਾਲ ਪਿੰਡਾਂ ...

ਪੂਰੀ ਖ਼ਬਰ »

ਨਿਊ ਮਿਨਰਵਾ ਪਬਲਿਕ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਨਿਊ ਮਿਨਰਵਾ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰ: ਰਾਕੇਸ਼ ਰਾਣੀ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਫ਼ਲਸਫ਼ੇ ਅਤੇ ਸੰਘਰਸ਼ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਸ੍ਰੀ ਰਾਮ ਵਿਆਹ ਦੇ ਸੰਬੰਧ 'ਚ ਸ਼ੋਭਾ ਯਾਤਰਾ ਸਜਾਈ

ਚੱਬੇਵਾਲ 30 ਸਤੰਬਰ (ਪਰਮਜੀਤ ਨÏਰੰਗਾਬਾਦੀ)- ਪਿੰਡ ਬੱਸੀ ਕਲਾਂ ਦੀ ਰਾਮ ਲੀਲਾ ਕਮੇਟੀ ਵਲੋਂ 30 ਸਤੰਬਰ ਨੂੰ ਸ੍ਰੀ ਰਾਮ ਚੰਦਰ ਦੇ ਵਿਆਹ ਪੁਰਬ ਨੂੰ ਮੁੱਖ ਰੱਖਦੇ ਹੋਏ ਸ਼ੋਭਾ ਯਾਤਰਾ ਕੱਢੀ ਗਈ¢ ਇਹ ਸ਼ੋਭਾ ਯਾਤਰਾ ਪਿੰਡ ਬੱਸੀ ਕਲਾਂ ਤੋਂ ਸ਼ੁਰੂ ਹੋ ਕੇ ਪਿੰਡ ਬੱਠੁਲਾ, ...

ਪੂਰੀ ਖ਼ਬਰ »

ਜੀ. ਟੀ. ਬੀ. ਖਾਲਸਾ ਸਕੂਲ ਦਸੂਹਾ ਦੇ ਖਿਡਾਰੀਆਂ ਦੀ ਸਟੇਟ ਪੱਧਰ ਲਈ ਚੋਣ

ਦਸੂਹਾ, 30 ਸਤੰਬਰ (ਕੌਸ਼ਲ)- ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸਕੂਲ ਦੇ ਖੇਡ ਵਿਭਾਗ ਦੇ ਇੰਚਾਰਜ ਹਰਨਾਮ ਸਿੰਘ ਦੁਆਰਾ ਤਿਆਰ ਕਰਵਾਏ ਵਾਲੀਬਾਲ ਖਿਡਾਰੀਆਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX