ਤਾਜਾ ਖ਼ਬਰਾਂ


‘ਪਰੀਕਸ਼ਾ ਪੇ ਚਰਚਾ’ ਵਿਚ ਪ੍ਰਧਾਨ ਮੰਤਰੀ ਕਰਨਗੇ ਅੱਜ ਬੱਚਿਆਂ ਦੇ ਹੋਰਾਂ ਨਾਲ ਵਿਚਾਰ ਚਰਚਾ
. . .  1 minute ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  27 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  32 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  45 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  48 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਕਿਸਾਨ ਜਥੇਬੰਦੀਆਂ ਨੇ ਕੌਮੀ ਰਾਜ ਮਾਰਗ 'ਤੇ ਧਰਨਾ ਲਗਾ ਕੇ ਵਾਹਨਾਂ ਦਾ ਕੀਤਾ ਚੱਕਾ ਜਾਮ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) 'ਚ ਸ਼ਾਮਿਲ ਭਾਕਿਯੂ ਏਕਤਾ ਸਿੱਧੂਪੁਰ ਤੇ ਭਾਕਿਯੂ ਖੋਸਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਖੋਲ੍ਹੇ ਮੋਰਚੇ ਤਹਿਤ ਵੱਖ-ਵੱਖ ਜ਼ਿਲਿ੍ਹਆਂ ਦੇ ਕਿਸਾਨਾਂ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਪਿੰਡ ਤਰਖਾਣ ਮਾਜਰਾ ਸਰਹਿੰਦ ਵਿਖੇ ਕੌਮੀ ਰਾਜ ਮਾਰਗ 'ਤੇ ਮੁਕੰਮਲ ਆਵਾਜਾਈ ਠੱਪ ਕਰਕੇ ਅੱਜ ਸਵੇਰੇ 11 ਵਜੇ ਤੋਂ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ | ਧਰਨੇ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ ਤੇ ਜ਼ਿਲ੍ਹਾ ਮੁਹਾਲੀ ਦੇ ਇਲਾਕਿਆਂ ਨਾਲ ਸੰਬੰਧਿਤ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਿਲ ਸਨ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਕਿਸਾਨਾਂ ਨਾਲ ਹੋਈ ਮੀਟਿੰਗ 'ਚ ਮੰਨੀਆਂ ਮੰਗਾਂ ਤੋਂ ਮੁੱਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਕ ਪਾਸੇ ਕੁਦਰਤ ਦੀ ਕਰੋਪੀ ਕਾਰਨ ਕਿਸਾਨਾਂ ਦੀ ਲੱਖਾਂ ਏਕੜ ਤੋਂ ਵੱਧ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ ਅਤੇ ਬੇਮੌਸਮੀ ਬਾਰਸ਼ ਨੇ ਝੋਨੇ ਸਮੇਤ ਸਬਜ਼ੀਆਂ, ਚਾਰਾ ਤੇ ਗੰਨੇ ਦਾ ਭਾਰੀ ਨੁਕਸਾਨ ਕੀਤਾ ਹੈ, ਦੂਜੇ ਪਾਸੇ ਇਸ ਮੁਸੀਬਤ ਦੀ ਘੜੀ 'ਚ ਪੰਜਾਬ ਸਰਕਾਰ ਵੀ ਕਿਸਾਨਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ, ਜਿਸ ਕਰਕੇ ਕਿਸਾਨਾਂ ਨੂੰ ਮਜਬੂਰੀ ਵੱਸ ਚੱਕਾ ਜਾਮ ਕਰਨ ਦਾ ਫ਼ੈਸਲਾ ਲੈਣਾ ਪਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ 'ਤੇ ਖ਼ਰਾ ਨਹੀਂ ਉੱਤਰਦੀ, ਧਰਨਾ ਪ੍ਰਦਰਸ਼ਨ ਜਾਰੀ ਰਹੇਗਾ | ਧਰਨੇ 'ਚ ਭਾਕਿਯੂ ਏਕਤਾ ਸਿੱਧੂਪੁਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਮਿਹਰ ਸਿੰਘ ਥੇੜੀ ਪੈ੍ਰੱਸ ਸਕੱਤਰ, ਮਾਨ ਸਿੰਘ ਰਾਜਪੁਰਾ ਖ਼ਜ਼ਾਨਚੀ, ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ, ਮਨਪ੍ਰੀਤ ਸਿੰਘ ਨੀਲਪੁਰ ਜ਼ਿਲ੍ਹਾ ਪ੍ਰਧਾਨ ਪਟਿਆਲਾ, ਉਜਾਗਰ ਸਿੰਘ ਧਮੋਲੀ, ਸੁਪਿੰਦਰ ਸਿੰਘ ਬੱਗਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ, ਰਮਿੰਦਰ ਸਿੰਘ ਦੇਹ ਕਲਾਂ ਮੁਹਾਲੀ, ਪ੍ਰਕਾਸ਼ ਸਿੰਘ ਬੱਬਲ ਬਲਾਕ ਪ੍ਰਧਾਨ, ਗੁਰਜਿੰਦਰ ਸਿੰਘ ਗੱਗੀ, ਬਲਦੇਵ ਸਿੰਘ ਮੁੱਲਾਂਪੁਰ, ਕਿਰਪਾਲ ਸਿੰਘ ਬਦੇਸ਼ਾਂ, ਗੁਰਦੇਵ ਸਿੰਘ ਸੌਂਟੀ, ਗੁਰਦੀਪ ਸਿੰਘ ਕੋਟਲਾ ਬਸੀ ਪਠਾਣਾ, ਬਲਪ੍ਰੀਤ ਸਿੰਘ ਅਬਦੁੱਲਾ, ਅਵਤਾਰ ਸਿੰਘ ਡੰਘੇੜੀਆਂ, ਲਖਵੀਰ ਸਿੰਘ ਲਖਣਪੁਰ, ਜਸਬੀਰ ਸਿੰਘ, ਮੋਹਨ ਸਿੰਘ ਭੁੱਟਾ ਤੋਂ ਇਲਾਵਾ ਵੱਖ-ਵੱਖ ਜ਼ਿਲਿ੍ਹਆਂ 'ਚੋਂ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਸਨ |

ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਗੰਭੀਰ-ਡੀ. ਸੀ. ਸ਼ੇਰਗਿੱਲ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਸਾਡੀ ਧਰਤੀ ਜੋ ਖੇਤੀਬਾੜੀ ਲਈ ਬਹੁਤ ਹੀ ਲਾਹੇਵੰਦ ਸਾਬਤ ਹੁੰਦੀ ਹੈ ਤੇ ਸਾਡੇ ਮਿਹਨਤੀ ਕਿਸਾਨਾਂ ਨੇ ਦੇਸ਼ ਦਾ ਅੰਨ ਭੰਡਾਰ ਭਰਨ ਲਈ ਦਿਨ ਰਾਤ ਇਕ ਕਰਕੇ ਮਿਹਨਤ ਕੀਤੀ ਹੈ ਜਿਸ ਸਦਕਾ ਪੰਜਾਬ ਦੇ ਕਿਸਾਨਾਂ ਦਾ ਦੁਨੀਆਂ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਵਰਕਸ਼ਾਪ ਲਗਾਈ

ਜਖਵਾਲੀ, 30 ਸਤੰਬਰ (ਨਿਰਭੈ ਸਿੰਘ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਨੌਲੱਖਾ ਸਾਹਿਬ ਵਿਖੇ ਅਧਿਆਪਕ ਮਾਪੇ ਮਿਲਣੀ ਸੰਬੰਧੀ ਵਰਕਸ਼ਾਪ ਲਗਵਾਈ ਗਈ | ਇਸ ਮੌਕੇ ਯੂ. ਕੇ. ਜੀ. ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਦੇ ਨਾਂਅ ਐਸ. ਡੀ. ਐਮ. ਖਮਾਣੋਂ ਨੂੰ ਦਿੱਤਾ ਮੰਗ-ਪੱਤਰ

ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਸੇਵਾਮੁਕਤ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਐਸ. ਡੀ. ਐਮ. ...

ਪੂਰੀ ਖ਼ਬਰ »

ਰਾਏਪੁਰ ਮਾਜਰੀ ਵਿਖੇ ਸ਼ਿਆਮਾ ਪ੍ਰਸਾਦ ਰੂਰਲ ਅਰਬਨ ਮਿਸ਼ਨ ਸੋਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਉਦਘਾਟਨ

ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਰਾਏਪੁਰ ਮਾਜਰੀ ਵਿਖੇ ਸਰਪੰਚ ਦਵਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਸ਼ਿਆਮਾ ਪ੍ਰਸਾਦ ਮੁਖਰਜੀ ਰੂਰਲ ਅਰਬਨ ਮਿਸ਼ਨ ਸਾਲਿਡ ਵੇਸਟ ਪ੍ਰਾਜੈਕਟ ਦਾ ਉਦਘਾਟਨ ਰਮੇਸ਼ ਵਸ਼ਿਸ਼ਟ ਡਿਪਟੀ ਕਮਿਸ਼ਨਰ ਵਿਕਾਸ ਫ਼ਤਹਿਗੜ੍ਹ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਅਦਾਲਤ ਨੇ ਔਰਤ ਸਮੇਤ 4 ਵਿਅਕਤੀਆਂ ਨੂੰ 2-2 ਸਾਲ ਦੀ ਸੁਣਾਈ ਸਜ਼ਾ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਪਹਿਲਾ ਦਰਜਾ ਅਦਾਲਤ ਫ਼ਤਹਿਗੜ੍ਹ ਸਾਹਿਬ ਵਲੋਂ ਮੁਦਈ ਕੁਲਦੀਪ ਸਿੰਘ ਪੁੱਤਰ ਦਾਸ ਸਿੰਘ ਵਾਸੀ ਪਿੰਡ ਮੰਡੋਫਲ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਾ 323, 325, 341, 506, 147, 149 ਆਈ. ਪੀ. ਸੀ. ਤਹਿਤ 6 ...

ਪੂਰੀ ਖ਼ਬਰ »

ਚਨਾਰਥਲ ਕਲਾਂ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਜਖਵਾਲੀ, 30 ਸਤੰਬਰ (ਨਿਰਭੈ ਸਿੰਘ)-ਪਿੰਡ ਚਨਾਰਥਲ ਕਲਾਂ ਦੇ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਪਹਿਲੇ, ਦੂਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਨਕਦੀ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਡੀਅਨ ਬੈਂਕ ਦੇ ਟਰੱਸਟੀ ਤੇ ਇੰਡੀਅਨ ਬੈਂਕ ...

ਪੂਰੀ ਖ਼ਬਰ »

ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 130 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਸੂ ਮਹੀਨੇ ਦੀ ਦੇਸੀ 13 ਤਰੀਕ ਹੋਣ ਕਰਕੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ 'ਚ 130 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਜਿਨ੍ਹਾਂ 'ਚ ਵਧੇਰੇ ਬੀਬੀਆਂ, ਮਰਦ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਸੰਘੋਲ, 30 ਸਤੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਪ੍ਰੇਮਪੁਰਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦਾ ਨੀਂਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਓਟ ਆਸਰਾ ਤੱਕਦਿਆਂ ਹੋਇਆਂ ਅਰਦਾਸ ਉਪਰੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰਾ ...

ਪੂਰੀ ਖ਼ਬਰ »

ਧਰਨੇ ਦੌਰਾਨ ਕਿਸਾਨ ਦੀ ਹੋਈ ਮੌਤ

ਕਿਸਾਨ ਜਥੇਬੰਦੀਆਂ ਵਲੋਂ ਅੱਜ ਕੌਮੀ ਰਾਜ ਮਾਰਗ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਧਰਨੇ 'ਚ ਸ਼ਾਮਿਲ ਇਕ ਕਿਸਾਨ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ ਹੈ | ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਪੀ. ਐੱਫ. ਆਈ. ਜਥੇਬੰਦੀ 'ਤੇ ਕੇਂਦਰ ਵਲੋਂ ਰੋਕ ਲਾਉਣਾ ਸ਼ਲਾਘਾਯੋਗ-ਪਿ੍ੰਸੀ

ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਬਲਮਜੀਤ ਸਿੰਘ ਪਿ੍ੰਸੀ ਨੇ ਪੀ. ਐਫ. ਆਈ. ਜਥੇਬੰਦੀ 'ਤੇ ਕੇਂਦਰ ਸਰਕਾਰ ਵਲੋਂ ਰੋਕ ਲਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ | ਪਿੰ੍ਰਸੀ ਨੇ ਕਿਹਾ ਕਿ ਉਪਰੋਕਤ ਜਥੇਬੰਦੀ ਦੇ ਦੇਸ਼ ਵਿਰੋਧੀ ਸਬੂਤ ...

ਪੂਰੀ ਖ਼ਬਰ »

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਕੋਟਲਾ ਬਜਵਾੜਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਕੋਟਲਾ ਬਜਵਾੜਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤੇ ਸਕੂਲ ਖੇਡਾਂ ਦੇ ਮੁਕਾਬਲੇ 'ਚ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦੌਰਾਨ ਮੱਲਾਂ ਮਾਰੀਆਂ | ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਡਾ. ਅੰਬੇਡਕਰ ਦੀ ਵਿਚਾਰਧਾਰਾ ਤੇ ਜੀਵਨ ਸੰਘਰਸ਼ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਕਚਹਿਰੀਆਂ ਦੇ ਬਾਰ ਰੂਮ 'ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਤੇ ਜੀਵਨ ਸੰਘਰਸ਼ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਸੈਸ਼ਨ 2022-23 ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਮਾਤਾ ਗੁਜਰੀ ਸਟੱਡੀ ਸਰਕਲ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਬੇਮਾਜਰਾ 'ਚ ਗੁਰਮਤਿ ਸਮਾਗਮ 11 ਨੂੰ

ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਤ ਪ੍ਰੀਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਮੰਡੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੋਨੇ ਪਰਾਲੀ ਪ੍ਰਬੰਧਨ ਲਈ ਗਰੀਨ ਟਿ੍ਬਿਊਨਲ ਦਾ ਫ਼ੈਸਲਾ ਲਾਗੂ ਕਰੇ-ਕਿਸਾਨ ਆਗੂ

ਜਟਾਣਾ ਉੱਚਾ, 30 ਸਤੰਬਰ (ਮਨਮੋਹਨ ਸਿੰਘ ਕਲੇਰ)-ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਕਿਸਾਨਾਂ ਦੇ ਹੱਕ 'ਚ ਦਿੱਤੇ ਗਏ ਫ਼ੈਸਲੇ ਨੂੰ ਲਾਗੂ ਕਰੇ, ਜਿਸ 'ਚ ਟਿ੍ਬਿਊਨਲ ਵਲੋਂ ਕਿਹਾ ਗਿਆ ਹੈ ਕਿ ਪਰਾਲੀ ਦੇ ਪ੍ਰਬੰਧਨ ਲਈ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਦਾ ਧਰਨਾ ਜਾਰੀ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਫ਼ੈਸਲੇ ਤਹਿਤ ਕਾਰਜਕਾਰੀ ਇੰਜੀਨੀਅਰ ਮੰਡਲ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਮੂਹਰੇ ਵਰਕਰਾਂ ਦਾ ਦਿਨ-ਰਾਤ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਜਿਸ 'ਚ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੇ ਪੈਸਿਆਂ ਦੀ ਦੁਰਵਰਤੋਂ ਕਰਨ 'ਤੇ ਦੀਵਾ ਗੰਢੂਆਂ ਦਾ ਸਰਪੰਚ ਮੁਅੱਤਲ

ਅਮਲੋਹ, 30 ਸਤੰਬਰ (ਪੱਤਰ ਪ੍ਰੇਰਕ)-ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ ਹਲਕਾ ਅਮਲੋਹ ਦੇ ਪਿੰਡ ਦੀਵਾ ਗੰਢੂਆਂ ਦੇ ਸਰਪੰਚ ਬਿੱਕਰ ਸਿੰਘ ਨੂੰ ਗ੍ਰਾਮ ਪੰਚਾਇਤ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਮੁਅੱਤਲ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮੋਬਾਈਲ ਖੋਹ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ 5-5 ਸਾਲ ਕੈਦ

ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ)-ਵਧੀਕ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮੋਬਾਈਲ ਖੋਹ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਨੌਜਵਾਨਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਮਾਮਲੇ 'ਚ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ 27 ਦਸੰਬਰ 2019 ਨੂੰ ਆਈ. ਪੀ. ਸੀ. ਦੀ ...

ਪੂਰੀ ਖ਼ਬਰ »

ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਸਦਮਾ-ਚਾਚਾ ਸਵਰਗਵਾਸ

ਖਮਾਣੋਂ, 30 ਸਤੰਬਰ (ਜੋਗਿੰਦਰ ਪਾਲ)-ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਚਾਚਾ ਸੁੰਦਰ ਰਾਮ ਕਲਿਆਣ ਸਾਬਕਾ ਜ਼ਿਲ੍ਹਾ ਅਟਾਰਨੀ ਤੇ ਸਾਬਕਾ ...

ਪੂਰੀ ਖ਼ਬਰ »

ਸ਼ਾਤਰ ਔਰਤਾਂ ਨੇ ਵਾਲੀਆਂ ਲਾਹੀਆਂ

ਸੰਘੋਲ, 30 ਸਤੰਬਰ (ਪਰਮਵੀਰ ਸਿੰਘ ਧਨੋਆ)-ਸ਼ਾਤਰ ਔਰਤਾਂ ਵਲੋਂ ਬਜ਼ੁਰਗ ਦੀਆਂ ਸੋਨੇ ਦੀਆਂ ਵਾਲੀਆਂ ਲਾਹ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੀੜਤ ਦਲਜੀਤ ਕੌਰ ਪਤਨੀ ਮੋਹਨ ਸਿੰਘ ਨਿਵਾਸੀ ਪਿੰਡ ਸੰਧਾਰੀਮਾਜਰਾ ਸਵੇਰੇ ਘਰੋਂ ਕਿਸੇ ਸਮਾਗਮ 'ਚ ...

ਪੂਰੀ ਖ਼ਬਰ »

ਗਊ ਨੂੰ ਆਖ਼ਰ ਮੁਹੱਲਾ ਵਾਸੀਆਂ ਨੇ ਆਪਣੇ ਖਰਚੇ 'ਤੇ ਚੁਕਵਾ ਕੇ ਦਫ਼ਨਾਇਆ

• ਕੌਂਸਲਰ ਮਨਜੀਤ ਕੌਰ ਨੇ ਨਗਰ ਪੰਚਾਇਤ 'ਤੇ ਸਮੱਸਿਆ ਅਣਸੁਣੀ ਕਰਨ ਦੇ ਲਗਾਏ ਦੋਸ਼ ਖਮਾਣੋਂ, 30 ਸਤੰਬਰ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਵਾਰਡ ਨੰਬਰ 11 ਵਿਖੇ ਪਿਛਲੇ ਕਈ ਦਿਨਾਂ ਤੋਂ ਮਿ੍ਤਕ ਪਈ ਗਊ ਨੂੰ ਨਾ ਚੁੱਕਣ ਦਾ ਮਾਮਲਾ ਸਥਾਨਕ ਨਿਵਾਸੀਆਂ ਲਈ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਕੌਂਸਲ ਟੀਮ ਨੇ ਲੋਕਾਂ ਮੌਸਮੀ ਬਿਮਾਰੀਆਂ ਪ੍ਰਤੀ ਕੀਤਾ ਜਾਗਰੂਕ

• ਡੇਂਗੂ ਫੀਵਰ ਮੁਹਿੰਮ ਤਹਿਤ ਮੁਹੱਲਾ ਵਿਧੀਚੰਦ ਕਾਲੋਨੀ 'ਚ 4 ਘਰਾਂ ਦੇ ਕੱਟੇ ਚਲਾਨ ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ 'ਤੇ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆਂ ...

ਪੂਰੀ ਖ਼ਬਰ »

ਨਗਰ ਕੌਂਸਲ ਗੋਬਿੰਦਗੜ੍ਹ ਨੂੰ ਸਵੱਛ ਸਰਵੇਖਣ 2022 ਪੁਰਸਕਾਰ ਲਈ ਚੁਣੇ ਜਾਣ 'ਤੇ ਕੌਂਸਲ ਪ੍ਰਧਾਨ ਨੇ ਸਫ਼ਾਈ ਸੇਵਕਾਂ ਨੂੰ ਦਿੱਤੀ ਵਧਾਈ

ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਗੋਬਿੰਦਗੜ੍ਹ ਨੂੰ ਸਵੱਛ ਸਰਵੇਖਣ ਪੁਰਸਕਾਰ ਲਈ ਚੁਣਿਆ ਗਿਆ ਹੈ | ਇਸ ਸੰਬੰਧੀ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਦੱਸਿਆ ਕਿ ਇਸ ਪੁਰਸਕਾਰ ਦਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਬਸਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਆਗਾਮੀ 9 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਪਾਰਟੀ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦੇ 16ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਖੰਨਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7 ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਚਨਾਰਥਲ ਖ਼ੁਰਦ ਸਕੂਲ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਚਨਾਰਥਲ ਖ਼ੁਰਦ ਦਾ ਸਾਲਾਨਾ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਨੇ ਭਗਤ ਸਿੰਘ ਦੀਆਂ ਤਸਵੀਰਾਂ ਥੱਲੇ ਗੰਦਗੀ ਫੈਲਾਉਣ ਵਾਲਿਆਂ ਨੂੰ ਵਰਜਿਆ

ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੀਆਂ ਲਗਵਾਈਆਂ ਗਈਆਂ | ਵੱਖ-ਵੱਖ ਸਥਾਨਾਂ 'ਤੇ ਪੇਂਟਿੰਗਾਂ ਥੱਲੇ ਤੇ ਆਲੇ ਦੁਆਲੇ ਗੰਦਗੀ ਫੈਲਾਉਣ ਵਾਲੇ ਲੋਕਾਂ ਨੂੰ ਵਰਜਿਆ ਹੈ | ਇਕ ਸਰਕਾਰੀ ...

ਪੂਰੀ ਖ਼ਬਰ »

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸਾਉਣੀ ਦੇ ਸੀਜ਼ਨ ਦੌਰਾਨ ਮੰਡੀਆਂ 'ਚ ਕਿਸਾਨਾਂ ਦੀ ਜਿਣਸ ਦੀ ਸਾਂਭ ਸੰਭਾਲ ਸੰਬੰਧੀ ਪੁਖ਼ਤਾ ਪ੍ਰਬੰਧ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਪਰਨੀਤ ...

ਪੂਰੀ ਖ਼ਬਰ »

ਆਰੀਆ ਸਕੂਲ ਦੇ ਵਿਦਿਆਰਥੀ ਕਿ੍ਸ਼ਨਾ ਯਾਦਵ ਨੇ ਫਾਇਰਿੰਗ ਮੁਕਾਬਲਿਆਂ 'ਚ ਜਿੱਤਿਆ ਕਾਂਸੇ ਦਾ ਤਗਮਾ

ਮੰਡੀ ਗੋਬਿੰਦਗੜ੍ਹ, 30 ਸਤੰਬਰ (ਬਲਜਿੰਦਰ ਸਿੰਘ)-ਐਨ. ਏ. ਐਸ. ਆਰੀਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੇ ਐਨ. ਸੀ. ਸੀ. ਯੂਨਿਟ ਦੇ ਕੈਡਿਟ ਕਿ੍ਸ਼ਨਾ ਯਾਦਵ ਨੇ ਆਲ ਇੰਡੀਆ ਥਲ ਸੈਨਾ ਕੈਂਪ ਦਿੱਲੀ 'ਚ ਹੋਏ ਫਾਇਰਿੰਗ ਮੁਕਾਬਲੇ 'ਚ ਕਾਂਸੇ ਦਾ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਤਰਕਸ਼ੀਲਾਂ ਵਲੋਂ ਅਖੌਤੀ ਬਾਬੇ ਦਾ ਪਰਦਾਫਾਸ਼ ਕਰਨ ਦਾ ਦਾਅਵਾ

ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਬਸੀ ਪਠਾਣਾਂ ਇਕਾਈ ਵਲੋਂ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਇਕ ਅਖੌਤੀ ਬਾਬੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਕਾਈ ਪ੍ਰਧਾਨ ਸੰਦੀਪ ਸਿੰਘ, ਐਡਵੋਕੇਟ ਕੰਵਲਜੀਤ ਸਿੰਘ ਤੇ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਮੰਡੀ ਅਫ਼ਸਰ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ/ ਮੰਡੀ ਗੋਬਿੰਦਗੜ੍ਹ/ ਖਮਾਣੋਂ/ ਅਮਲੋਹ, 30 ਸਤੰਬਰ (ਮਨਪ੍ਰੀਤ ਸਿੰਘ, ਰਵਿੰਦਰ ਮੌਦਗਿਲ, ਮੁਕੇਸ਼ ਘਈ, ਜੋਗਿੰਦਰ ਪਾਲ, ਕੇਵਲ ਸਿੰਘ)-ਝੋਨੇ ਦੀ ਖ਼ਰੀਦ ਜੋ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਦੇ ਸੰਬੰਧ 'ਚ ਮੰਡੀ ਬੋਰਡ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਗਾਂਧੀ ਜੈਅੰਤੀ ਨੂੰ ਸਮਰਪਿਤ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਮੰਡੀ ਗੋਬਿੰਦਗੜ੍ਹ, 30 ਸਤੰਬਰ (ਮੁਕੇਸ਼ ਘਈ)-ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ, ਜਿਸ ਦੇ ਸ਼ੁੱਭ ਆਰੰਭ ਵੇਲੇ ਸਿੱਖਿਆ ਵਿਭਾਗ ਦੇ ਮੁਖੀ ਡਾ. ਸੁਮਿਤਾ ਵਿੱਜ ਨੇ ਮਹਾਤਮਾ ...

ਪੂਰੀ ਖ਼ਬਰ »

ਪੰਚਾਇਤੀ ਤਲਾਕ ਤੋਂ ਤਿੰਨ ਸਾਲ ਬਾਅਦ ਮੁੜ ਪਤੀ ਪਤਨੀ ਦੇ ਰੂਪ 'ਚ ਇਕੱਠੇ ਹੋਏ ਮੁੰਡਾ ਕੁੜੀ

ਭੜੀ, 30 ਸਤੰਬਰ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਵਿਚ ਪੰਚਾਇਤੀ ਤਲਾਕ ਤੋਂ ਬਾਅਦ ਮੁੜ ਇਕੱਠੇ ਹੋਏ ਪਤੀ ਪਤਨੀ ਦਾ ਮਾਮਲਾ ਲੋਕਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਪਵਿੱਤਰ ਸਿੰਘ ਨੇ ਦੱਸਿਆ ਕਿ ਪਿੰਡ ਖੇੜੀ ਨੌਧ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਏ. ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)-ਸੇਵਾ ਮੁਕਤ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀ ਵੱਖ-ਵੱਖ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵਿਸ਼ਵ ਦਿਲ ਦਿਵਸ ਮਨਾਇਆ

ਬਸੀ ਪਠਾਣਾਂ, 30 ਸਤੰਬਰ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਵਲੋਂ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਐਸ. ਐਮ. ਓ. ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਸਮੇਂ-ਸਮੇਂ ਚੈੱਕਅਪ ਕਰਵਾਉਣਾ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ ਤਹਿਤ ਵੱਖ-ਵੱਖ ਸੰਸਥਾਵਾਂ ਨੂੰ ਪਹਿਲਾ ਦਰਜਾ ਮਿਲਣ 'ਤੇ ਕੀਤਾ ਸਨਮਾਨਿਤ

ਖਮਾਣੋਂ, 30 ਸਤੰਬਰ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਵਿਖੇ ਸਾਦਾ ਸਮਾਗਮ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੂੰ 'ਸਵੱਛਤਾ ਸਰਵੇਖਣ-2023' ਤਹਿਤ ਸਵੱਛਤਾ ਮਾਪਦੰਡਾਂ ਨੂੰ ਦੇਖਦੇ ਹੋਏ ਵੱਖ-ਵੱਖ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ

ਜਖਵਾਲੀ, 30 ਸਤੰਬਰ (ਨਿਰਭੈ ਸਿੰਘ)-ਪਿੰਡ ਬਧੋਛੀ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ 'ਚ ਹੋਈ, ਜਿਸ 'ਚ ਕਿਸਾਨੀ ਮਸਲਿਆਂ ਤੇ ਵਿਚਾਰ ਚਰਚਾ ਹੋਈ, ਜਿਸ 'ਚ ...

ਪੂਰੀ ਖ਼ਬਰ »

ਦਮਹੇੜੀ ਦੇ ਕੁਸ਼ਤੀ ਦੰਗਲ 'ਚ ਹਰਮਨਜੀਤ ਸਿੰਘ ਆਲਮਗੀਰ ਨੇ ਅਮਨਾ ਬਾਹੜੋਵਾਲ ਨੂੰ ਹਰਾਇਆ

ਭੜੀ, 30 ਸਤੰਬਰ (ਭਰਪੂਰ ਸਿੰਘ ਹਵਾਰਾ)-ਪਿੰਡ ਦਮਹੇੜੀ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਦੀ ਅਪਾਰ ਕਿਰਪਾ ਸਦਕਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਬਾਬਾ ਸਰਬਜੀਤ ਸਿੰਘ ਬਾਲਾ ਨੇ ਦੱਸਿਆ ਕਿ ਕੁਸ਼ਤੀ ਦੰਗਲ 'ਚ 90 ਕਿੱਲੋ ਗੁਰਜ 'ਚ ਹਰਮਨਜੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX