ਤਾਜਾ ਖ਼ਬਰਾਂ


ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  16 minutes ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  35 minutes ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 1 hour ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 1 hour ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 minute ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 2 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 2 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 3 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 3 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 4 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 4 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇ 'ਤੇ ਲਗਾਇਆ ਜਾਮ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਗੈਰ ਸਿਆਸੀ ਦੇ ਸੱਦੇ ਤੇ ਅੱਜ ਫ਼ਾਜ਼ਿਲਕਾ-ਅਬੋਹਰ ਰੋਡ ਨੈਸ਼ਨਲ ਹਾਈਵੇ ਨੰਬਰ 10 ਨੂੰ ਕਿਸਾਨਾਂ ਵਲੋਂ ਜਾਮ ਕਰ ਦਿੱਤਾ ਗਿਆ | ਕਿਸਾਨਾਂ ਨੇ ਅਣਮਿਥੇ ਸਮੇਂ ਲਈ ਨੈਸ਼ਨਲ ਹਾਈਵੇ ਤੇ ਮੋਰਚੇ ਲਾ ਦਿੱਤੇ ਹਨ | ਕਿਸਾਨਾਂ ਦੇ ਧਰਨੇ ਕਾਰਨ ਨੈਸ਼ਨਲ ਹਾਈਵੇ ਦੇ ਨਾਲ ਲਗਦੇ ਕਈ ਸੂਬਿਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ | ਪੰਜਾਬ ਨੂੰ ਰਾਜਸਥਾਨ, ਹਰਿਆਣਾ, ਗੁਜਰਾਤ, ਦਿੱਲੀ, ਜੰਮੂ ਕਸ਼ਮੀਰ ਆਦਿ ਸੂਬਿਆਂ ਨਾਲ ਜੋੜਨ ਵਾਲੇ ਇਸ ਹਾਈਵੇ ਤੇ ਰੋਜ਼ਾਨਾ ਸੈਂਕੜੇ ਗੱਡੀਆਂ ਮਾਲ ਦੀ ਢੋਆ-ਢੁਆਈ ਕਰਦੀਆਂ ਹਨ, ਪਰ ਕਿਸਾਨਾਂ ਦੇ ਧਰਨੇ ਕਾਰਨ ਹੁਣ ਇਨ੍ਹਾਂ ਵਾਹਨਾਂ ਨੂੰ ਬਦਲਵੇਂ ਰੂਟਾਂ ਤੋਂ ਜਾਣ ਪਵੇਗਾ | ਵੱਡੀਆਂ ਗੱਡੀਆਂ ਨੂੰ ਜਾਂ ਤਾਂ ਲੰਬਾ ਰੂਟ ਜਾਂ ਫਿਰ ਸੜਕਾਂ ਕਿਨਾਰੇ ਖੜ ਕੇ ਧਰਨੇ ਦੇ ਖ਼ਤਮ ਹੋਣ ਦਾ ਇੰਤਜ਼ਾਰ ਕਰਨਾ ਪਵੇਗਾ | ਹਾਈਵੇ ਤੇ ਪ੍ਰਦਰਸ਼ਨ ਕਰਨ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਜਲਦੀ ਮੰਨਣ ਦੀ ਮੰਗ ਕੀਤੀ | ਇਸ ਮੌਕੇ ਰਵਿੰਦਰ ਕੰਬੋਜ, ਹਰਦੀਪ ਸਿੰਘ, ਗੁਣਵੰਤ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ, ਰਾਜ ਕੁਮਾਰ, ਠਾਕਰ ਸਿੰਘ, ਵਿਜੈ ਕੁਮਾਰ, ਰਾਜਿੰਦਰ ਕੁਮਾਰ ਆਦਿ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਮੁੱਖ ਮੰਤਰੀ ਵਲੋਂ ਮੰਗਾਂ ਮੰਨਣ ਦੀ ਹਾਮੀ ਭਰੀ ਗਈ ਸੀ, ਪਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਤੇ ਗ਼ੌਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ 25 ਮੰਗਾਂ ਨੂੰ ਲੈ ਕੇ ਕਿਸਾਨ ਅੱਜ ਸੜਕਾਂ ਤੇ ਪ੍ਰਦਰਸ਼ਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾੜੇ ਦੌਰ ਵਿਚ ਅੱਜ ਪੰਜਾਬ ਦਾ ਕਿਸਾਨ ਗੁਜ਼ਰ ਰਿਹਾ ਹੈ | ਦੇਸ਼ ਅੰਦਰ ਹਰੀ ਕ੍ਰਾਂਤੀ ਲਿਆਉਣ ਵਾਲਾ ਕਿਸਾਨ ਸੜਕਾਂ ਤੇ ਦਰੀਆਂ ਵਿਛਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਧਰਨਾ ਪ੍ਰਦਰਸ਼ਨ ਨਾ ਲੱਗਣ ਦੀ ਗੱਲ ਕੀਤੀ ਸੀ, ਪਰ ਅੱਜ ਪੰਜਾਬ ਦਾ ਹਰ ਵਰਗ ਆਪਣੇ ਹੱਕਾਂ ਲਈ ਸੜਕਾਂ ਤੇ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਦੇ ਜੋ ਅੱਜ ਹਾਲਾਤ ਹਨ, ਉਹ ਸਰਕਾਰਾਂ ਦੀ ਦੇਣ ਹੈ | ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਗਈ, ਕਿਸਾਨੀ ਸੰਘਰਸ਼ ਵਿਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਨਹੀਂ ਦਿੱਤਾ ਗਿਆ, ਕਣਕ ਦੇ ਬੋਨਸ, ਚਿੱਟੇ ਮੱਛਰ ਨਾਲ ਨੁਕਸਾਨੇ ਨਰਮੇ, ਬਾਰਸ਼ ਨਾਲ ਹੋਈਆਂ ਫ਼ਸਲਾਂ ਦੇ ਨੁਕਸਾਨ, ਤਾਰ ਬੰਦੀ ਪਾਰ ਦੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਸਰਕਾਰ ਵਲੋਂ ਮੁਆਵਜ਼ਾ ਜਾਰੀ ਨਹੀਂ ਕੀਤਾ ਗਿਆ | ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਦਾ ਮੁਆਵਜ਼ਾ, ਹਰ ਖੇਤ ਵਿਚ ਨਹਿਰੀ ਪਾਣੀ ਪਹੰੁਚਾਉਣਾ ਨੂੰ ਕਿਸਾਨਾਂ ਦੀਆਂ ਮੰਗਾਂ ਵਿਚ ਸ਼ਾਮਿਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਸਿਰਫ਼ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵੱਲ ਜਾਂਦਾ ਸੀ, ਪਰ ਹੁਣ ਹਰ ਵਰਗ ਵਿਦੇਸ਼ਾਂ ਵੱਲ ਜਾਵੇਗਾ ਕਿਉਂਕਿ ਸਰਕਾਰ ਨੇ ਕਿਸਾਨਾਂ ਨੂੰ ਮਾੜੇ ਹਾਲਾਤਾਂ ਵਿਚ ਲਿਆ ਕੇ ਛੱਡ ਦਿੱਤਾ | ਉਨ੍ਹਾਂ ਕਿਹਾ ਕਿ ਜਿਤਨੀ ਦੇਰ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਤਨੀ ਦੇਰ ਤੱਕ ਧਰਨਾ ਜਾਰੀ ਰਹੇਗਾ | ਇਸ ਮੌਕੇ ਦਲਵਿੰਦਰ ਸਿੰਘ, ਹਰਵਿੰਦਰ ਸਿੰਘ, ਬੋਹੜ ਸਿੰਘ, ਪਰਵਿੰਦਰ ਸਿੰਘ, ਠਾਕਰ ਸਿੰਘ, ਪਰਮਜੀਤ ਸਿੰਘ, ਮੋਹਿਤ ਕੁਮਾਰ, ਸਾਜਣ ਕੁਮਾਰ, ਜਸਪਾਲ ਸਿੰਘ, ਮਾਂਗਾ ਰਾਮ, ਰਾਜਿੰਦਰ ਕੁਮਾਰ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਕਿਸਾਨ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਅਬੋਹਰ-ਫ਼ਾਜ਼ਿਲਕਾ ਰੋੜ 'ਤੇ ਪੈਂਦੇ ਪਿੰਡ ਬੁਰਜ ਮੁਹਾਰ ਨੇੜੇ ਧਰਨਾ ਲਗਾ ਕੇ ਪੰਜਾਬ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਵਿਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਹਰ ਪੱਖੋਂ ਸਮਰੱਥ ਬਣਾਉਣ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸੇ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਵਿਚ ਕਲਾਕਾਰਾਂ ਨੇ ਕੀਤਾ ਰਾਮ ਬਨਵਾਸ ਦਾ ਸ਼ਾਨਦਾਰ ਮੰਚਨ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਸਨਾਤਨ ਧਰਮ ਪ੍ਰਚਾਰਕ ਰਾਮ ਨਾਟਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਵਿਸ਼ਾਲ ਮੰਚਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜਿਸ ਕਾਰਨ ਰੋਜ਼ਾਨਾ ਸੈਂਕੜੇ ਲੋਕ ਰਾਮ-ਲੀਲ੍ਹਾ ਦੇਖਣ ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਡ. ਚੌਥੇ ਸਮੈਸਟਰ ਦੇ ਨਤੀਜਿਆਂ ਵਿਚੋਂ ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦੀ ਨਤੀਜਾ ਸ਼ਾਨਦਾਰ ਰਿਹਾ ਹੈ | ਇਨ੍ਹਾਂ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ 2 ਗਿ੍ਫ਼ਤਾਰ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਮੀਤ ਸਿੰਘ ਉਰਫ਼ ਮੀਤਾ ਪੁੱਤਰ ਤੇਜਾ ਸਿੰਘ ਵਾਸੀ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਪੈਦਾ ਹੋਈਆਂ ਮੁਸ਼ਕਿਲਾਂ

ਬੱਲੂਆਣਾ, 30 ਸਤੰਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਬਾਜ਼ਾਰ ਅੰਦਰ ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਹਲਕਾ ਬੱਲੂਆਣਾ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਸਰਕਾਰੀ ਕੇਂਦਰਾਂ ਵਿਚ ਕਿਸਾਨਾਂ ਨੂੰ ਖਾਦ ਮਿਲ ਰਹੀ ਹੈ, ਪਰ ਅਜਿਹਾ ...

ਪੂਰੀ ਖ਼ਬਰ »

ਪਿੰਡ ਚੱਕ ਮੌਜਦੀਨ ਵਾਲਾ ਵਾਸੀ ਪਰਿਵਾਰ ਨੇ ਲਗਾਏ ਚੋਰਾਂ ਖ਼ਿਲਾਫ਼ ਅਧੂਰੀ ਕਾਰਵਾਈ ਕਰਨ ਦੇ ਦੋਸ਼

ਜਲਾਲਾਬਾਦ, 30 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਮੌਜਦੀਨ ਵਾਲਾ ਉਰਫ਼ ਸੁਰਘੂਰੀ ਵਾਸੀ ਪਰਿਵਾਰ ਵਲ਼ੋਂ ਘਰ ਹੋਈ ਚੋਰੀ ਵਿਚ ਥਾਣਾ ਸਿਟੀ ਵੈਰੋਂ ਕੇ 'ਤੇ ਅਧੂਰੀ ਕਾਰਵਾਈ ਕਰਨ ਦੇ ਦੋਸ਼ ਲਗਾਏ ਹਨ | ਪੀੜਿਤ ਵਿਅਕਤੀ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਸਣੇ 2 ਕਾਬੂ, ਪਰਚਾ ਦਰਜ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਸਮੇਤ ਔਰਤ ਸਮੇਤ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਜਲਾਲਾਬਾਦ ਦੇ ਜਰਨੈਲ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖਾਸ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਬੀ.ਪੀ.ਓ. ਦੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਫ਼ਾਜ਼ਿਲਕਾ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਪੀ.ਓ. / ਆਈ. ਟੀ. ਆਊਟਸੋਰਸਿੰਗ ਸੈਕਟਰ ਦੀਆਂ ਅਸਾਮੀਆਂ ਲਈ ਸਾਫ਼ਟ ਸਕਿਲ ...

ਪੂਰੀ ਖ਼ਬਰ »

'ਆਪ' ਆਗੂ ਉਪਕਾਰ ਸਿੰਘ ਜਾਖੜ ਨੇ ਚੇਅਰਮੈਨ ਜਗਦੀਪ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ: ਉਪਕਾਰ ਸਿੰਘ ਜਾਖੜ ਕਿੱਲਿ੍ਹਆਂਵਾਲੀ ਨੇ ਪੰਜਾਬ ਐਗਰੋ ਫੂਡਗਰੇਨ ਦੇ ਨਵ-ਨਿਯੁਕਤ ਚੇਅਰਮੈਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਨਾਲ ਮੁਲਾਕਾਤ ਕੀਤੀ ਗਈ | ਸ: ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ ਨੇ ਕੀਤੀ ਰਾਮ-ਲੀਲ੍ਹਾ ਦੀ ਦਸਵੀਂ ਰਾਤ ਦੀ ਰਸਮੀ ਸ਼ੁਰੂਆਤ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ਼੍ਰੀ ਬਾਲਾ ਜੀ ਰਾਮ-ਲੀਲ੍ਹਾ ਕਮੇਟੀ ਵਲੋਂ ਚਲਾਈ ਜਾ ਰਹੀ ਰਾਮ-ਲੀਲ੍ਹਾ ਦੀ 10ਵੀਂ ਰਾਤ ਦੀ ਸ਼ੁਰੂਆਤ ਜੋਤ ਜਗਾ ਕੇ ਕੀਤੀ ਗਈ | ਸੰਸਥਾ ਨੇ ਇਸ ਮੌਕੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਮਲੇਰੀਆ ਤੋਂ ਬਚਾਅ ਸੰਬੰਧੀ ਦਿੱਤੀ ਜਾਣਕਾਰੀ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸ ਤਹਿਤ ਹੋਮਿਓਪੈਥਿਕ ਵਿਭਾਗ ਵਲੋਂ ਬੀ.ਐਲ. ਵੈਦਿਕ ਸਕੂਲ ਅਤੇ ਗਲੀ ਨੰਬਰ 1ਸੀ ਵਿਖੇ ਸਥਿਤ ਸ੍ਰੀ ਸਨਾਤਨ ਧਰਮ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸਰਕਾਰਾਂ ਨੂੰ ਜਗਾਉਣ ਲਈ ਕੱਢੀ ਜਾਵੇਗੀ ਜਾਗੋ-ਸਰੋਜ ਛੱਪੜੀਵਾਲਾ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਵੱਡੀ ਆਸ ਸੀ ਕਿ ਸਾਡੀਆਂ ਜ਼ਿੰਦਗੀਆਂ ...

ਪੂਰੀ ਖ਼ਬਰ »

ਜੰਡਵਾਲਾ ਖਰਤਾ 'ਚ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਪਿੰਡ ਜੰਡ ਵਾਲਾ ਖਰਤਾ ਵਿਚ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਪ ਦਾ ਆਯੋਜਨ ਕੀਤਾ ਗਿਆ | ਇਸ ਕੈਪ ਵਿਚ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਲਈ ਚਲਾਈ ਮੁਹਿੰਮ ਵਿਚ ਕਿਸਾਨਾਂ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. 'ਚ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਲਈ ਲਗਾਇਆ ਸੈਮੀਨਾਰ

ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਆਲਮ ਸ਼ਾਹ ਰੋਡ ਤੇ ਸਥਿਤ ਗੁਰੂ ਹਰਕ੍ਰਿਸ਼ਨ ਆਈ.ਟੀ.ਆਈ. ਵਿਖੇ ਕਾਨੂੰਨੀ ਕੰਮਕਾਰਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਦੇਣ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮਨ ਦਾ ਐਮ.ਏ. (ਪੰਜਾਬੀ) ਭਾਗ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਮੈਡਮ ਬਲਜੀਤ ਕੌਰ ...

ਪੂਰੀ ਖ਼ਬਰ »

ਮੰਦਰ 'ਚ ਨਰਾਤਿਆਂ ਸੰਬੰਧੀ ਸਮਾਗਮ ਜਾਰੀ

ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਸਥਾਨਕ ਇੱਛਾਪੂਰਨ ਜੈ ਮਾਂ ਵੈਸ਼ਨਵੀ ਮੰਦਰ ਵਿਖੇ ਨਰਾਤਿਆਂ ਦੇ ਸਬੰਧ ਵਿਚ 'ਆਏ ਨਰਾਤੇ ਮਾਤਾ ਦੇ' ਜਾਰੀ ਹੈ | ਇਸ ਸਮਾਗਮ 4 ਅਕਤੂਬਰ ਤੱਕ ਚੱਲੇਗਾ | ਚੌਥੇ ਨਰਾਤੇ ਦੌਰਾਨ ਮਾਤਾ ਦਾ ਸੰਕੀਰਤਨ ਕੀਤਾ ਗਿਆ | ਜਿਸ ਵਿਚ ਭਜਨ ਮੰਡਲੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਮਾਤਾਵਾਂ ਲਈ ਵਰਕਸ਼ਾਪ ਲਗਾਈ

ਮੰਡੀ ਅਰਨੀਵਾਲਾ, 30 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਮੁਖੀ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਮਹਿਲਾ ਅਧਿਆਪਕਾਵਾਂ ਵਲੋਂ ਸਕੂਲੀ ਬੱਚਿਆਂ ਦੀਆਂ ਮਾਤਾਵਾਂ ਲਈ ਵਰਕਸ਼ਾਪ ਦਾ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ

ਮੰਡੀ ਅਰਨੀਵਾਲਾ, 30 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਸਰਕਾਰੀ ਹਾਈ ਸਕੂਲ ਘੁੜਿਆਣਾ ਵਿਖੇ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲਾ, ਕਵਿਤਾ ਉਚਾਰਨ ਅਤੇ ਗੀਤ ਗਾਇਣ ਮੁਕਾਬਲੇ ਕਰਵਾਏ ਗਏ | ਅਧਿਆਪਕ ਮਨਜੀਤ ਸਿੰਘ ਅਤੇ ਹਰਪਿੰਦਰ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਲਈ ਵਿਦਿਆਰਥੀਆਂ ਵਿਚਕਾਰ ਪ੍ਰਤੀਯੋਗਤਾ ਕਰਵਾਈ

ਮੰਡੀ ਲਾਧੂਕਾ, 30 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਿਦਿਆਰਥੀਆਂ ਵਿਚਕਾਰ ਪ੍ਰਤੀਯੋਗਤਾ ਕਰਵਾਈ ਗਈ | ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਦੇ ਸਾਂਝੇ ਸਹਿਯੋਗ ਦੇ ਨਾਲ ਸਕੂਲ ...

ਪੂਰੀ ਖ਼ਬਰ »

ਦੋ ਹੋਰ ਪੰਚਾਂ ਨੇ ਸਰਪੰਚ ਹਰਦੀਪ ਢਾਕਾ ਨੂੰ ਦਿੱਤਾ ਸਮਰਥਨ,ਪਹਿਲਾਂ ਸੀ ਪ੍ਰਬੰਧਕ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਪਿੰਡ ਖ਼ਾਨਪੁਰ ਦੇ ਸਰਪੰਚ ਹਰਦੀਪ ਢਾਕਾ ਨੂੰ 2 ਹੋਰ ਪੰਚਾਇਤ ਮੈਂਬਰਾਂ ਨੇ ਸਮਰਥਨ ਪੱਤਰ ਸੌਂਪਿਆ ਹੈ | ਉਨ੍ਹਾਂ ਦੇ ਸਮਰਥਨ ਨਾਲ ਪਿੰਡ ਦੀ ਪੰਚਾਇਤ ਦਾ ਕੋਰਮ ਹੁਣ ਪੂਰਾ ਹੋ ਗਿਆ ਹੈ | ਸਰਪੰਚ ਹਰਦੀਪ ਢਾਕਾ ਨੇ ਇਹ ਸਮਰਥਨ ...

ਪੂਰੀ ਖ਼ਬਰ »

ਪਰਾਲੀ ਦੇ ਯੋਗ ਪ੍ਰਬੰਧਨ ਅਤੇ ਸਾਂਭ ਸੰਭਾਲ ਲਈ ਕੈਂਪ ਲਗਾਇਆ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)- ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਮੈਡਮ ਹਰਪ੍ਰੀਤਪਾਲ ਕੌਰ ਦੀ ਯੋਗ ਅਗਵਾਈ ਹੇਠ ਪਿੰਡ ਫੱਤੂੂ ਵਾਲਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਯੋਗ ...

ਪੂਰੀ ਖ਼ਬਰ »

ਜਰਨਲ ਕੈਟਾਗਰੀ ਦੀ ਹੋਈ ਹੰਗਾਮੀ ਮੀਟਿੰਗ

ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਜਰਨਲ ਕੈਟਾਗਰੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਮੀਟਿੰਗ ਵਿਚ ਫ਼ਾਜ਼ਿਲਕਾ, ਮੰਡੀ ਲਾਧੂਕਾ, ਜਲਾਲਾਬਾਦ ਜਰਨਲ ਕੈਟਾਗਰੀ ਦੇ ਮੈਂਬਰਾਂ ਨੇ ਜਰਨਲ ਕੈਟਾਗਰੀ ਨੂੰ ਅੱਖੋਂ ਪਰੋਖੇ ਕੀਤੇ ਜਾਣ ਦੀ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਕਾਲਝਰਾਣੀ ਵਲੋਂ ਫੋਰਸ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵਲੋਂ ਜ਼ਿਲ੍ਹਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੀਆਂ ਵੋਮੈਨ ਮਿਲਟਰੀ ਪੁਲਿਸ ਫੋਰਸ ਵਿਚ ...

ਪੂਰੀ ਖ਼ਬਰ »

ਹਲਕਾ ਇੰਚਾਰਜ ਦੀਪ ਕੰਬੋਜ ਦੇ ਯਤਨਾਂ ਸਦਕਾ ਪ੍ਰਾਇਮਰੀ ਸਕੂਲ ਨੂੰ ਫ਼ਰਨੀਚਰ ਪ੍ਰਾਪਤ ਹੋਇਆ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਪੱਟੀ ਬਿੱਲਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਅੱਜ ਹਲਕਾ ਇੰਚਾਰਜ ਦੀਪ ਕੰਬੋਜ ਦੇ ਯਤਨਾਂ ਸਦਕਾ ਛੋਟੇ ਬੱਚਿਆਂ ਅਤੇ ਸਕੂਲ ਦੇ ਦਫ਼ਤਰ ਲਈ ਫ਼ਰਨੀਚਰ ਪ੍ਰਾਪਤ ਹੋਇਆ | ਛੋਟੇ ਬੱਚਿਆਂ ਦੇ ਸਿੱਖਿਆ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਵਿਧਾਇਕ ਜਾਖੜ ਨੇ ਜ਼ਿਲ੍ਹੇ ਦੀ ਕਿਸਾਨੀ ਦੇ ਮੁਆਵਜ਼ੇ ਅਤੇ ਬੱਸ ਅੱਡੇ ਦਾ ਮੁੱਦਾ ਚੁੱਕਿਆ

ਅਬੋਹਰ, 30 ਸਤੰਬਰ (ਵਿਵੇਕ ਹੂੜੀਆ)-ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਿਸਾਨਾਂ ਦੇ ਮੁਆਵਜ਼ੇ ਅਤੇ ਬੱਸ ਅੱਡੇ ਦੇ ਨਿਰਮਾਣ ਦੀ ਬਕਾਇਆ ਰਾਸ਼ੀ ਦਾ ਮੁੱਦਾ ਵਿਧਾਨ ਸਭਾ ਵਿਚ ਉਠਾਇਆ ਹੈ | ਸ੍ਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਪਿੰਡ ਦੇ 6 ਪੰਚਾਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਨਵਾਂ ਸਲੇਮਸ਼ਾਹ ਦੀ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ | ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੇ ਪੁਲਿਸ ਨੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਗੋਲਡੀ ਕੰਬੋਜ ਦੀ ਜਾਂਚ ਟੀਮ ਨੇ ਗਊਸ਼ਾਲਾ ਦੇ ਨਿਰਮਾਣ ਕਾਰਜਾਂ 'ਚ ਠੇਕੇਦਾਰ ਵਲੋਂ ਵਰਤੀਆਂ ਬੇਨਿਯਮੀਆਂ ਦਾ ਲਿਆ ਜਾਇਜ਼ਾ

ਮੰਡੀ ਅਰਨੀਵਾਲਾ, 30 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਅਰਨੀਵਾਲਾ ਦੀ ਗਊਸ਼ਾਲਾ ਦੇ ਨਿਰਮਾਣ ਕਾਰਜਾਂ ਵਿਚ ਸਬੰਧਿਤ ਠੇਕੇਦਾਰ ਵਲੋਂ ਘਟੀਆ ਮੈਟੀਰੀਅਲ ਵਰਤਣ ਦੇ ਲੱਗੇ ਦੋਸ਼ਾਂ ਦੀ ਪੜਤਾਲ ਲਈ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਦਿਸ਼ਾ ਨਿਰਦੇਸ਼ ਤੇ ਪਾਰਟੀ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸ਼ੁੱਧ ਪੀਣ ਦੇ ਪਾਣੀ ਨੂੰ ਤਰਸ ਰਹੇ ਨੇ ਅਬੋਹਰ ਇਲਾਕੇ ਦੇ ਲੋਕ

-ਸੁਖਜੀਤ ਸਿੰਘ ਬਰਾੜ ਅਬੋਹਰ-ਦੇਸ਼ ਆਜ਼ਾਦ ਹੋਏ ਨੂੰ ਕਰੀਬ 75 ਸਾਲ ਹੋ ਗਏ ਹਨ ਪਰ ਅਬੋਹਰ ਇਲਾਕੇ ਦੇ ਵਸਨੀਕ ਹਾਲੇ ਵੀ ਪੀਣ ਦੇ ਸ਼ੁੱਧ ਪਾਣੀ ਨੂੰ ਤਰਸ ਰਹੇ ਹਨ | ਸ਼ਹਿਰ ਤੇ ਪਿੰਡਾਂ ਵਿਚ ਪੀਣ ਦੇ ਸ਼ੁੱਧ ਪਾਣੀ ਦੀ ਬਹੁਤ ਵੱਡੀ ਸਮੱਸਿਆ ਚੱਲ ਰਹੀ ਹੈ | ਸ਼ਹਿਰ ਦੇ ਵਸਨੀਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ 45ਵੇਂ ਦਿਨ ਵੀ ਧਰਨਾ ਰਿਹਾ ਜਾਰੀ

ਅਬੋਹਰ, 30 ਸਤੰਬਰ (ਸੁਖਜੀਤ ਸਿੰਘ ਬਰਾੜ)-ਕਿਸਾਨਾਂ ਵਲੋਂ ਇਲਾਕੇ ਵਿਚ ਚਿੱਟੇ ਮੱਛਰ ਦੇ ਹਮਲੇ ਨਾਲ ਤਬਾਹ ਹੋਈਆਂ ਨਰਮੇ ਦੀਆਂ ਫ਼ਸਲਾਂ ਅਤੇ ਸੋਕੇ ਨਾਲ ਕਿੰਨੂ-ਮਾਲਟੇ ਦੇ ਬਾਗ ਤਬਾਹ ਹੋ ਜਾਣ ਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੰਜਾਬ-ਰਾਜਸਥਾਨ ਨੂੰ ਜੋੜਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX