ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  10 minutes ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  47 minutes ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  57 minutes ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 1 hour ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 2 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 3 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 3 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 4 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 4 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਅੰਮ੍ਰਿਤਸਰ / ਦਿਹਾਤੀ

ਜਿਓਗ਼੍ਰਾਫ਼ੀ ਟੀਚਰਜ਼ ਯੂਨੀਅਨ ਦੇ ਆਗੂ ਆਸਾਮੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਨੂੰ ਮਿਲੇ

ਰਈਆ, 30 ਸਤੰਬਰ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਭੂਗੋਲ (ਜਿਓਗ਼੍ਰਾਫ਼ੀ) ਵਿਸ਼ੇ ਦੇ ਲੈਕਚਰਾਰਾਂ ਦਾ ਪ੍ਰਬੰਧ ਕਰਨ, ਪੰਜਾਬ ਸਰਕਾਰ ਦੇ 17 ਅਗਸਤ 2018 ਦੇ ਗ਼ਜ਼ਟ ਨੋਟੀਫੀਕੇਸ਼ਨ ਅਨੁਸਾਰ ਮਨਜੂਰਸ਼ੁਦਾ ਜਿਓਗ਼੍ਰਾਫ਼ੀ ਲੈਕਚਰਾਰਾਂ ਦੀਆਂ 357 ਆਸਾਮੀਆਂ ਨੂੰ ਈ-ਪੰਜਾਬ ਪੋਰਟਲ 'ਤੇ ਦਰਸਾਉਣ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 23 ਅਗਸਤ 2011 ਦੇ ਫ਼ੈਸਲੇ ਨੂੰ ਲਾਗੂ ਕਰਵਾਉਣ, ਖਾਲੀ ਅਤੇ ਮਨਜੂਰਸ਼ੁਦਾ ਆਸਾਮੀਆਂ ਨੂੰ ਪਦਉਨਤੀਆਂ, ਸਿੱਧੀ ਭਰਤੀ ਤੇ ਬਦਲੀਆਂ ਸਮੇਂ ਭਰਨ ਅਤੇ 405 ਅਪਗ੍ਰੇਡ ਕੀਤੇ ਜਾ ਰਹੇ ਐੱਮੀਨੈਂਸ ਸਕੂਲਾਂ ਵਿਚ ਭੂਗੋਲ ਵਿਸ਼ੇ ਦੇ ਲੈਕਚਰਾਰਾਂ ਦੀਆਂ ਆਸਾਮੀਆਂ ਦੇ ਪ੍ਰਬੰਧ ਕਰਨ ਲਈ ਜਿਓਗ਼੍ਰਾਫ਼ੀ ਪੋਸਟ ਗ੍ਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਗੁਰਸੇਵਕ ਸਿੰਘ ਆਨੰਦਪੁਰ ਸਾਹਿਬ (ਰੋਪੜ) ਦੀ ਅਗਵਾਈ ਵਿਚ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੂੰ ਮਿਲੇ ਅਤੇ ਮੰਗ ਪੱਤਰ ਦਿੱਤਾ | ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੇ ਲੱਗਭਗ 2023 ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰਾਂ ਦੀਆਂ ਕੁੱਲ ਮਨਜੂਰਸ਼ੁਦਾ 13252 ਪੋਸਟਾਂ 'ਚੋਂ ਕੇਵਲ 357 ਆਸਾਮੀਆਂ ਹੀ ਮਨਜ਼ੂਰ ਹਨ ਤੇ ਲਗਭਗ 1800 ਸਕੂਲਾਂ ਦੇ ਵਿਦਿਆਰਥੀ ਇਸ ਵਿਸ਼ੇ ਦੇ ਗਿਆਨ ਤੋਂ ਵਾਂਝੇ ਹਨ | ਜੋ ਆਸਾਮੀਆਂ ਭੂਗੋਲ ਲੈਕਚਰਾਰਾਂ ਦੀਆਂ ਖਾਲੀ ਹਨ, ਉਨ੍ਹਾਂ ਨੂੰ ਵੀ ਸਿੱਖਿਆ ਵਿਭਾਗ ਪੰਜਾਬ ਵਲੋਂ ਈ-ਪੰਜਾਬ ਪੋਰਟਲ 'ਤੇ ਦਰਸਾਇਆ ਨਹੀਂ ਜਾਂਦਾ ਜਿਸ ਕਰਕੇ ਭੂਗੋਲ ਦੇ ਅਧਿਆਪਕਾਂ ਦੀਆਂ ਨਾ ਤਾਂ ਪਦਉੱਨਤੀਆਂ ਹੋ ਰਹੀਆਂ ਹਨ ਤੇ ਨਾ ਹੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ | ਜਥੇਬੰਦੀ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਭੂਗੋਲ (ਜਿਓਗ਼੍ਰਾਫ਼ੀ) ਲੈਕਚਰਾਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਅਪਗ੍ਰੇਡ ਕੀਤੇ ਜਾ ਰਹੇ 405 ਐਮੀਨੈਂਸ ਸਕੂਲਾਂ ਵਿਚ ਲੈਕਚਰਾਰ ਜਿਓਗ਼੍ਰਾਫ਼ੀ ਦੀ ਆਸਾਮੀ ਪੈਦਾ ਕੀਤੀ ਜਾਵੇ ਤਾਂ ਜੋ ਵਿਦਿਆਰਥੀ ਇਹ ਵਿਸ਼ਾ ਪੜ੍ਹ ਕੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ 'ਚੋਂ ਮੋਹਰੀ ਹੋ ਸਕਣ | ਸਿੱਖਿਆ ਮੰਤਰੀ ਨੇ ਵਫ਼ਦ ਨੂੰ ਧਿਆਨ ਨਾਲ ਸੁਣਿਆਂ ਤੇ ਅੰਕੜਿਆਂ 'ਤੇ ਹੈਰਾਨੀ ਪ੍ਰਗਟ ਕਰਦੇ ਹੋਏ ਇਸ ਵਿਸ਼ੇ ਨੂੰ ਬਣਦੀ ਥਾਂ ਦੇਣ ਲਈ ਜਲਦੀ ਹੀ ਜਥੇਬੰਦੀ ਨਾਲ ਪੈਨਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ |

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮਿ੍ਤਸਰ-ਦਿੱਲੀ ਮਾਰਗ ਜਾਮ

ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚਾ (ਗ਼ੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਔਰਤਾਂ ਖ਼ਿਲਾਫ਼ ਵਧ ਰਹੇ ਅਪਰਾਧਿਕ ਮੁੱਦਿਆਂ 'ਤੇ ਤਹਿਸੀਲ ਪੱਧਰੀ ਜਥੇਬੰਦਕ ਕਾਨਫ਼ਰੰਸ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)- ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਔਰਤਾਂ ਖ਼ਿਲਾਫ਼ ਵਧ ਰਹੇ ਅਪਰਾਧ, ਅਤਿਆਚਾਰ , ਘਰੇਲੂ ਹਿੰਸਾ ਤੇ ਵਿਤਕਰਿਆਂ ਦੇ ਭਖਦੇ ਮੁੱਦਿਆਂ 'ਤੇ ਸੂਬਾ ਕਮੇਟੀ ਮੈਂਬਰ ਅਜੀਤ ਕੌਰ ਕੋਟ ਰਜ਼ਾਦਾ, ਗੁਰਮੀਤ ...

ਪੂਰੀ ਖ਼ਬਰ »

ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤਰ ਲਾਪਤਾ

ਅਟਾਰੀ, 30 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਸਰਹੱਦ 'ਤੇ ਰੀਟਰੀਟ ਸੈਰੇਮਣੀ ਦੇਖਣ ਆਏ ਉੱਤਰ ਪ੍ਰਦੇਸ਼ ਦੇ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਦਾ ਇਕਲੌਤਾ ਪੁੱਤਰ ਵਿਛੜ ਗਿਆ | ਯੂ.ਪੀ. ਰਾਜ ਅਧੀਨ ਆਉਂਦੇ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਵਿਖੇ ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਲੱਖੁਵਾਲ ਅਤੇ ਵਾਇਸ ਪ੍ਰਧਾਨ ਅਜੀਤ ਸਿੰਘ ਨੰਗਲੀ ਦੀ ...

ਪੂਰੀ ਖ਼ਬਰ »

ਫਲੈਕਸ ਬੋਰਡ ਗਾਇਬ ਕਰਨ ਵਾਲਿਆਂ 'ਤੇ ਪਰਚਾ ਦਰਜ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ)- ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਸੰਬੰਧੀ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਭਗਵਾਨ ਵਾਲਮੀਕਿ ਤੀਰਥ ਵਿਖੇ ਪਹੁੰਚ ਰਹੀ ਸ਼ੋਭਾ ਯਾਤਰਾ ਦੇ ਸਵਾਗਤ ਲਈ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਭਾਰਤ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਕੋਹਾਲੀ ਦੇ ਕਿਸਾਨਾਂ ਨੇ ਕੀਤਾ ਗਲਤ ਪੁਲੀਆਂ ਬਣਾਉਣ ਦਾ ਵਿਰੋਧ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ)- ਰਾਮ ਤੀਰਥ-ਚੋਗਾਵਾਂ ਰੋਡ 'ਤੇ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਮੋਹਰੀ ਜੀ ਦੇ ਨੇੜੇ ਸੜਕ ਵਿਚ ਬਣ ਰਹੀ ਪੁਲੀ ਦੇ ਮੁੱਦੇ ਨੂੰ ਲੈ ਕੇ ਪਿੰਡ ਕੋਹਾਲੀ ਦੇ ਕਿਸਾਨਾਂ ਨੇ ਪੁਲੀ ਨੂੰ ਗਲਤ ਢੰਗ ਨਾਲ ਬਣਾਉਣ ਦਾ ਵਿਰੋਧ ਕਰਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੱਲ੍ਹ ਵਿਆਹ ਪੁਰਬ 'ਚ ਕਰੇਗੀ ਸ਼ਾਮੂਲੀਅਤ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਲਗਾਤਾਰ ਸਾਹਿਤਕ ਸਰਗਰਮੀਆਂ ਰਚਾਉਣ ਵਾਲੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਐਤਕੀਂ ਮਹੀਨੇ ਦੇ ਪਹਿਲੇ ਐਤਵਾਰ 2 ਅਕਤੂਬਰ ਨੂੰ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੂੰ ਖ਼ੋਰਾ ਲਗਾਉਣ ਵਾਲਿਆਂ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ-ਬੰਟੀ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)- ਕਿ੍ਸ਼ਚਿਅਨ ਕਮਿਊਨਿਟੀ ਹਾਲ ਵਿਖੇ ਪਾਸਟਰ ਸਾਹਿਬਾਨ, ਮਸੀਹ ਆਗੂਆਂ ਅਤੇ ਮਸੀਹੀ ਐਕਸ਼ਨ ਕਮੇਟੀ ਦੇ ਮੈਂਬਰਾਂ ਦੀ ਸਾਂਝੀ ਅਗਵਾਈ 'ਚ ਪ੍ਰਭਾਵਸ਼ਾਲੀ ਕਨਵੈਨਸ਼ਨ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਮਸੀਹੀ ਐਕਸ਼ਨ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਲੋਂ ਖ਼ੂਨਦਾਨ ਮੁਹਿੰਮ ਤਹਿਤ ਸੈਮੀਨਾਰ ਤੇ ਭਾਸ਼ਣ ਮੁਕਾਬਲੇ

ਅਜਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਵਲੋਂ ਦੇਸ਼ ਭਰ 'ਚ ਚਲਾਈ ਜਾ ਰਹੀ ਖ਼ੂਨਦਾਨ ਮੁਹਿੰਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਰੈੱਡ ਕਰਾਸ ਯੂਨਿਟ ਦੇ ਮੁਖੀ ਜਸਵਿੰਦਰ ਸਿੰਘ ਤੇੜਾ ਦੇ ਉੱਦਮ ਨਾਲ ...

ਪੂਰੀ ਖ਼ਬਰ »

ਬੀ.ਐਸ.ਐੱਫ. ਅਟਾਰੀ ਬਾਰਡਰ ਤੋਂ ਗੁਜਰਾਤ ਤੱਕ ਰੈਲੀ ਦੌਰਾਨ ਨਸ਼ੇ ਵਿਰੁੱਧ ਕਰੇਗੀ ਜਾਗਰੂਕ-ਡੀ.ਆਈ.ਜੀ. ਸੰਜੇ ਗੌੜ

ਅਟਾਰੀ, 30 ਸਤੰਬਰ (ਗੁਰਦੀਪ ਸਿੰਘ ਅਟਾਰੀ)- ਬੀ. ਐਸ. ਐੱਫ. ਵਲੋਂ ਮੋਟਰਸਾਈਕਲ ਰੈਲੀ ਕੱਢੀ ਜਾ ਰਹੀ ਹੈ ਜਿਸ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਿਰੁੱਧ ਜਾਗਰੂਕ ਅਤੇ ਪੜ੍ਹਾਈ ਵੱਲ ਤਵੱਜੋ ਦੇਣ ਸੰਬੰਧੀ ਜਾਗਰੂਕ ਕੀਤਾ ਜਾਵੇਗਾ | ਇਹ ਜਾਣਕਾਰੀ ਬੀ. ਐਸ. ਐੱਫ. ਦੇ ਡੀ. ਆਈ. ਜੀ. ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਹਿਤਾ ਵਿਖੇ ਵਾਦ-ਵਿਵਾਦ ਮੁਕਾਬਲੇ

ਚੌਕ ਮਹਿਤਾ, 30 ਸਤੰਬਰ (ਜਗਦੀਸ਼ ਸਿੰਘ ਬਮਰਾਹ)- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਦੇਵ ਕਲਾਂ, 30 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਸੇਵਕ ਸਭਾ ਪਿੰਡ ਜਗਦੇਵ ਕਲਾਂ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਸਰਹੱਦ ਤੋਂ ਦੋ ਪੈਕਟ ਹੈਰੋਇਨ ਬਰਾਮਦ

ਅਟਾਰੀ, 30 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ. ਐਸ. ਐੱਫ. ਦੀ 144 ਬਟਾਲੀਅਨ ਨੇ ਬੀ. ਓ. ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਡਰੋਨ ਦੀ ਹਲਚਲ ਮਹਿਸੂਸ ...

ਪੂਰੀ ਖ਼ਬਰ »

ਪਿੰਡ ਮੱਲੂਨੰਗਲ ਵਿਖੇ ਕਿਸਾਨ ਜਾਗਰੂਕਤਾ ਕੈਂਪ

ਜਗਦੇਵ ਕਲਾਂ, 30 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਹਰਸ਼ਾ ਛੀਨਾ, ਜ਼ਿਲ੍ਹਾ ਅੰਮਿ੍ਤਸਰ ਵਲੋਂ ਮੁੱਖ ਖੇਤੀਬਾੜੀ ਅਫਸਰ, ਅੰਮਿ੍ਤਸਰ ਡਾ. ਜਤਿੰਦਰ ਸਿੰਘ ਦੇ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੀ ...

ਪੂਰੀ ਖ਼ਬਰ »

ਬਾਬਾ ਰਾਮ ਯੋਗੀ ਪੀਰ ਚਾਹਲ ਦੀ ਯਾਦ 'ਚ ਸਾਲਾਨਾ ਮੇਲਾ ਮਨਾਇਆ

ਨਵਾਂ ਪਿੰਡ, 30 ਸਤੰਬਰ (ਜਸਪਾਲ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਯੋਗੀ ਪੀਰ ਚਾਹਲ ਦੀ ਯਾਦ 'ਚ ਰਸੂਲਪੁਰ ਕਲਾਂ ਵਿਖੇ ਉਨ੍ਹਾਂ ਦੇ ਤਪ ਸਥਾਨ ਗੁਰਦੁਆਰਾ ਯੋਗੀ ਪੀਰ ਸਮੂੰਹ 'ਚ ਪ੍ਰਬੰਧਕਾਂ ਵਲੋਂ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਸਾਲਾਨਾ ਮੇਲਾ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ 'ਚ ਗਲੋਬਲ ਟੇਬਲ ਟੇਨਿਸ ਲੀਗ ਸੀਜ਼ਨ-2022 ਮੁਕਾਬਲੇ

ਜੇਠੂਵਾਲ, 30 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਨਾਕ-ਆਊਟ ਆਧਾਰ 'ਤੇ 'ਗਲੋਬਲ ਟੇਬਲ ਟੈਨਿਸ ਲੀਗ ਸੀਜ਼ਨ-2022' ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਭਾਜਪਾ ਕਾਰਕੁਨਾਂ ਤੇ ਆਗੂਆਂ ਦੀ ਹੋਈ ਮੀਟਿੰਗ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)- ਇੱਥੇ ਭਾਜਪਾ ਨਾਲ ਨੌਜਵਾਨ ਜੋੜੋ ਮੁਹਿੰਮ ਕਾਫਲੇ ਦੇ ਆਗੂ ਤੇ ਭਾਜਪਾ ਯੁਵਾ ਮੋਰਚਾ ਸੂਬਾ ਆਗੂ ਬੱਬੂ ਜਸਰਾਊਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ...

ਪੂਰੀ ਖ਼ਬਰ »

ਨਵਨਿਯੁਕਤ ਅਧਿਆਪਕ ਫਰੰਟ ਵਲੋਂ ਐੱਸ.ਡੀ.ਐੱਮ. ਨੂੰ ਮੰਗ ਪੱਤਰ

ਬਿਆਸ, 30 ਸਤੰਬਰ (ਫੇਰੂਮਾਨ)- ਸਿੱਖਿਆ ਵਿਭਾਗ ਦੁਆਰਾ 2018 ਤੋਂ ਬਾਅਦ ਮਾਸਟਰ ਕੇਡਰ ਅਤੇ ਲੈਕਚਰਾਰ ਦੀਆਂ ਭਰਤੀਆਂ ਅਧੀਨ ਨਿਯੁਕਤ ਹੋਏ ਅਧਿਆਪਕਾਂ ਨੇ ਨਵਨਿਯੁਕਤ ਅਧਿਆਪਕ ਫਰੰਟ ਦੀ ਅਗਵਾਈ ਵਿਚ ਬਦਲੀਆਂ ਤੇ ਪੇਅ-ਸਕੇਲ ਦੇ ਮਸਲੇ ਨੂੰ ਲੈ ਕੇ ਐੱਸ.ਡੀ.ਐੱਮ ਅਲਕਾ ਕਾਲੀਆ ...

ਪੂਰੀ ਖ਼ਬਰ »

ਦੁਧਰਾਏ ਵਿਖੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਲਗਾਇਆ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਹਰਸਾ ਛੀਨਾ, 30 ਸਤੰਬਰ (ਕੜਿਆਲ)-ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਬਲਾਕ ਅਧੀਨ ...

ਪੂਰੀ ਖ਼ਬਰ »

ਮਾਨ ਸਰਕਾਰ ਹਰ ਫਰੰਟ 'ਤੇ ਰਹੀ ਫ਼ੇਲ੍ਹ-ਬੋਨੀ ਅਜਨਾਲਾ

ਅਜਨਾਲਾ, 30 ਸਤੰਬਰ (ਐੱਸ. ਪ੍ਰਸ਼ੋਤਮ)- ਅਕਾਲੀ ਦਲ (ਬ) ਦੇ ਹਲਕਾ ਪੱਧਰੀ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਝੂੰਦਾ ਕਮੇਟੀ ਦੇ ਸਿਫਾਰਿਸ਼ਾਂ ਨੂੰ ਹਾਈ ਕਮਾਂਡ ਤੱਕ ਇੰਨ-ਬਿੰਨ ਲਾਗੂ ਕਰਨ ਦੀ ਅਵਾਜ਼ ਬੁਲੰਦ ਕਰ ਰਹੇ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ ਦਾ ਗਿਆਨ ਵੀ ਜ਼ਰੂਰੀ-ਭਾਈ ਅਮਨਦੀਪ ਸਿੰਘ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ)-ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਊਲੀ ਰਾਮ ਤੀਰਥ ਰੋਡ ਅੰਮਿ੍ਤਸਰ ਦੇ ਮੁੱਖ ਪ੍ਰਬੰਧਕ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਅਤੇ ਪਿ੍ੰ: ਆਰਤੀ ਸੂਦ ਵਲੋਂ ਸਕੂਲ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਐਕਸੀਅਨ ਦਿਹਾਤੀ ਮੰਡਲ ਅੰਮਿ੍ਤਸਰ ਖ਼ਿਲਾਫ਼ ਰੈਲੀ

ਮਜੀਠਾ, 30 ਸਤੰਬਰ (ਜਗਤਾਰ ਸਿੰਘ ਸਹਿਮੀ)- ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਮਜੀਠਾ-1 ਦੇ ਪ੍ਰਧਾਨ ਲਖਵਿੰਦਰ ਸਿੰਘ ਭੋਮਾ ਦੀ ਪ੍ਰਧਾਨਗੀ ਵਿਚ ਬਿਜਲੀ ਘਰ ਮਜੀਠਾ ਵਿਖੇ ਐਕਸੀਅਨ ਦਿਹਾਤੀ ਮੰਡਲ ਅੰਮਿ੍ਤਸਰ ਦੇ ਖਿਲਾਫ ਗੇਟ ਰੈਲੀ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਰਸੂਲਪੁਰ ਕਲਾਂ ਵਲੋਂ ਦਸਤਾਰ ਮੁਕਾਬਲੇ

ਨਵਾਂ ਪਿੰਡ, 30 ਸਤੰਬਰ (ਜਸਪਾਲ ਸਿੰਘ)- ਦਸਤਾਰ ਵਿਸਾਰ ਕੇ ਸਿੱਖੀ ਤੋਂ ਦੂਰ ਜਾ ਰਹੀ ਨਵੀਂ ਪੀੜ੍ਹੀ ਨੂੰ ਆਪਣੇ ਅਨਮੋਲ ਵਿਰਸੇ ਤੇ ਸਿੱਖੀ ਨਾਲ ਜੋੜਨ ਲਈ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਅਤੇ ਲੋਕ ਭਲਾਈ ਸੰਸਥਾ ਰਸੂਲ ਕਲਾਂ ਵਲੋਂ ਸ਼ਲਾਘਾਯੋਗ ਉਪਰਾਲਾ ਕਰਦਿਆਂ ...

ਪੂਰੀ ਖ਼ਬਰ »

ਖੇਤੀਬਾੜੀ ਦਫ਼ਤਰ ਚੋਗਾਵਾਂ 'ਚ ਖਾਦ, ਦਵਾਈ, ਬੀਜ ਵਿਕਰੇਤਾ ਡੀਲਰਾਂ ਦੀ ਮੀਟਿੰਗ

ਚੋਗਾਵਾਂ, 30 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਖੇਤੀਬਾੜੀ ਅਫਸਰ ਡਾ: ਕੁੁੁਲਦੀਪ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਖੇਤੀਬਾੜੀ ਦਫਤਰ ਚੋਗਾਵਾਂ ਵਿਖੇ ਬਲਾਕ ਵਿਚ ਕੰਮ ਕਰਦੇ ਸਮੂਹ ਖਾਦ, ਦਵਾਈਆਂ ਅਤੇ ਬੀਜ ਵਿਕਰੇਤਾ ਡੀਲਰਾਂ ਦੀ ਮੀਟਿੰਗ ਹੋਈ ਜਿਸ ਦਾ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX