ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  3 minutes ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  14 minutes ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  20 minutes ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਪਟਿਆਲਾ

ਪੀ. ਆਰ. ਟੀ. ਸੀ. ਵਰਕਰਜ਼ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਰੋਸ ਪ੍ਰਦਰਸ਼ਨ

ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੀ. ਆਰ. ਟੀ. ਸੀ. ਵਰਕਰਜ਼ ਐਕਸ਼ਨ ਕਮੇਟੀ ਪਟਿਆਲਾ ਦੇ ਵਰਕਰਾਂ ਵਲੋਂ ਤਨਖ਼ਾਹ ਅਤੇ ਪੈਨਸ਼ਨ ਨਾ ਮਿਲਣ ਦੇ ਵਿਰੋਧ ਬੱਸ ਅੱਡੇ ਦੇ ਗੇਟ 'ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਅਤੇ ਉਪਰੰਤ ਬਾਜ਼ਾਰਾਂ 'ਚੋਂ ਦੀ ਝੰਡੇ ਬੈਨਰ ਤੇ ਮੰਗਾਂ ਸੰਬੰਧੀ ਤਖ਼ਤੀਆਂ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਵੀ ਕੀਤਾ ਗਿਆ | ਦੋ ਘੰਟੇ ਤੱਕ ਬੱਸ ਅੱਡਾ ਮੁਕੰਮਲ ਤੌਰ 'ਤੇ ਬੰਦ ਰਿਹਾ | ਰੋਸ ਮੁਜ਼ਾਹਰੇ ਤੇ ਰੋਸ ਮਾਰਚ ਦੀ ਅਗਵਾਈ ਨਿਰਮਲ ਸਿੰਘ ਧਾਲੀਵਾਲ ਕਨਵੀਨਰ ਤੇ ਮੈਂਬਰ ਬਲਦੇਵ ਰਾਜ ਬੱਤਾ, ਹਰਜੀਤ ਸਿੰਘ ਖੱਟੜਾ, ਗੁਰਬਖਸ਼ਾ ਰਾਮ, ਤਰਸੇਮ ਸਿੰਘ ਤੇ ਮੁਹੰਮਦ ਖਲੀਲ ਕਰ ਰਹੇ ਸਨ | ਮੁਜ਼ਾਹਰਾਕਾਰੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਦੀ ਭਗਵੰਤ ਮਾਨ ਦੀ ਸਰਕਾਰ ਹੋਂਦ 'ਚ ਆਈ ਹੈ ਉਸ ਸਮੇਂ ਤੋਂ ਹੀ ਕਦੇ ਵੀ ਤਨਖ਼ਾਹ ਅਤੇ ਪੈਨਸ਼ਨ ਸਮੇਂ ਸਿਰ ਨਹੀਂ ਮਿਲੀ ਜਦ ਕਿ ਪੰਜਾਬ ਸਰਕਾਰ ਤੋਂ ਮੁਫ਼ਤ ਸਫ਼ਰ ਸਹੂਲਤਾਂ ਬਦਲੇ ਪੀ. ਆਰ. ਟੀ. ਸੀ. ਨੇ 300 ਕਰੋੜ ਰੁਪਏ ਤੋਂ ਵੱਧ ਦੀ ਰਕਮ ਲੈਣੀ ਹੈ |
ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਮੁਲਾਜ਼ਮ, ਮਜ਼ਦੂਰ ਵਿਰੋਧੀ ਰਵੱਈਆ ਪੀ. ਆਰ. ਟੀ. ਸੀ. ਦੇ ਵਰਕਰਾਂ ਦੀਆਂ ਮੁਸੀਬਤਾਂ 'ਚ ਵਾਧਾ ਕਰ ਰਿਹਾ ਹੈ | ਸਰਕਾਰ ਦੀ ਬੇਲਗਾਮ ਉੱਚ ਅਫ਼ਸਰਸ਼ਾਹੀ ਮਨਮਰਜ਼ੀ ਨਾਲ ਜਾਂ ਸਰਕਾਰ ਦੇ ਇਸ਼ਾਰੇ 'ਤੇ ਬੇਲੋੜੇ ਇਤਰਾਜ਼ ਲਾ ਕੇ ਪੀ. ਆਰ. ਟੀ. ਸੀ. ਦਾ ਬਣਦਾ ਪੈਸਾ ਜਾਰੀ ਨਹੀਂ ਹੋਣ ਦਿੰਦੀ | ਵਿਸ਼ੇਸ਼ ਕਰਕੇ ਸਮਾਜ ਭਲਾਈ ਵਿਭਾਗ ਦੇ ਸਕੱਤਰ ਵਲੋਂ ਤਰ੍ਹਾਂ-ਤਰ੍ਹਾਂ ਦੇ ਅੜਿੱਕੇ ਲਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਮੁਲਾਜ਼ਮ ਮਸਲਿਆਂ ਨੂੰ ਨਜ਼ਰ ਅੰਦਾਜ਼ ਕਰਦੇ ਆ ਰਹੇ ਹਨ | ਟਰਾਂਸਪੋਰਟ ਮੰਤਰੀ ਆਪਣੀ ਬਣਦੀ ਭੂਮਿਕਾ ਨਿਭਾਉਣ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ | ਸਗੋਂ ਉਨ੍ਹਾਂ ਦੇ ਸਮੇਂ 'ਚ ਟਰਾਂਸਪੋਰਟ ਮਾਫ਼ੀਆ ਮੁੜ ਤੋਂ ਜ਼ੋਰ ਫੜ ਗਿਆ ਹੈ | ਟਰਾਂਸਪੋਰਟ ਵਿਭਾਗ ਵਿਚ ਹੱਦੋਂ ਵੱਧ ਬੇਨਿਯਮੀਆਂ ਹੋ ਰਹੀਆਂ ਹਨ, ਜਿਸ ਕਾਰਨ ਸਰਕਾਰੀ ਟਰਾਂਸਪੋਰਟ ਦਾ ਨੁਕਸਾਨ ਹੋ ਰਿਹਾ ਹੈ ਤੇ ਪ੍ਰਾਈਵੇਟ ਮਾਫ਼ੀਏ ਦੀ ਟਾਈਮ ਟੇਬਲਾਂ 'ਚ ਪੂਰੀ ਤਰ੍ਹਾਂ ਮਰਜ਼ੀ ਚੱਲ ਰਹੀ ਹੈ | ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 16 ਸਤੰਬਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਦੇ ਬਾਹਰ ਵੱਡੀ ਕਨਵੈੱਨਸ਼ਨ ਤੇ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਨੂੰ 13 ਸੂਤਰੀ ਮੰਗ-ਪੱਤਰ ਦਿੱਤਾ ਗਿਆ ਸੀ ਪਰ ਨਾ ਮੁੱਖ ਮੰਤਰੀ ਤੇ ਨਾ ਹੀ ਸੰਬੰਧਿਤ ਵਿਭਾਗਾਂ ਦੇ ਕਿਸੇ ਮੰਤਰੀ ਵਲੋਂ ਕੋਈ ਗੱਲਬਾਤ ਕੀਤੀ ਗਈ ਨਾ ਹੀ ਕਿਸੇ ਮਸਲੇ ਦਾ ਕੋਈ ਹੱਲ ਕੱਢਿਆ ਗਿਆ | ਹੁਣ 3 ਅਕਤੂਬਰ ਤੋਂ 10 ਅਕਤੂਬਰ ਤੱਕ ਹਰ ਰੋਜ਼ ਬੱਸ ਅੱਡਾ ਪਟਿਆਲਾ ਦੇ ਗੇਟ 'ਤੇ ਸਵੇਰ ਤੋਂ ਸ਼ਾਮ ਤੱਕ ਨਾਅਰੇਬਾਜ਼ੀ ਅਤੇ ਸਰਕਾਰ ਦੇ ਕਿਰਦਾਰ ਦਾ ਵਿਰੋਧ ਕੀਤਾ ਜਾਇਆ ਕਰੇਗਾ | ਇਸ ਮੌਕੇ ਕਰਮਚੰਦ ਗਾਂਧੀ, ਬਹਾਦਰ ਸਿੰਘ, ਸੁੱਚਾ ਸਿੰਘ, ਰਕੇਸ਼ ਕੁਮਾਰ ਤੇ ਉੱਤਮ ਸਿੰਘ ਬਾਗੜੀ ਆਦਿ ਸ਼ਾਮਿਲ ਸਨ |

ਨਾਈਜੀਰੀਅਨ ਔਰਤ ਕੋਲੋਂ ਹੈਰੋਇਨ ਤੇ ਡਰਾਈ ਆਇਸ ਬਰਾਮਦ

ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨਾਈਜੀਰੀਅਨ ਔਰਤ ਨੂੰ ਹੈਰੋਇਨ ਛੇ ਸੌ ਗਰਾਮ ਹੈਰੋਇਨ ਤੇ ਵੀਹ ਗਰਾਮ ਡਰਾਈ ਆਇਸ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਡੀ. ਐਸ. ਪੀ. ਸੁਰਿੰਦਰ ਮੋਹਨ ਨੇ ...

ਪੂਰੀ ਖ਼ਬਰ »

ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਨੇ ਨਾਭਾ ਵਿਖੇ ਕਰਵਾਇਆ ਕਵਿਤਾ ਸੰਗ ਸੰਵਾਦ

• ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕੀਤੀ ਸ਼ਮੂਲੀਅਤ ਨਾਭਾ, 30 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ 'ਚ ਰਹਿਣ ਵਾਲੀ ਨੌਜਵਾਨ ਪੀੜ੍ਹੀ ਤੇ ਬੱਚੇ ਜੋ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਅਤੇ ਸਾਹਿਤ ਤੋਂ ਲਗਾਤਾਰ ਦੂਰ ਹੁੰਦੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ | ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਦਾਖ਼ਲਿਆਂ ਦੀ ਅੰਤਿਮ ਮਿਤੀ 'ਚ ਵਾਧਾ

ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ 'ਚ ਚਲਾਏ ਜਾ ਰਹੇ 35 ਕੋਰਸਾਂ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਰੁਝਾਨ ਨੂੰ ਦੇਖਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦਾਖਲਾ ਲੈਣ ਦੀ ਅੰਤਿਮ ਮਿਤੀ 'ਚ ...

ਪੂਰੀ ਖ਼ਬਰ »

ਗਰੀਨ ਪਾਰਕ ਕਾਲੋਨੀ ਦੇ ਨਵੇਂ ਗੁਰੂ ਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ

ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਗਰੀਨ ਪਾਰਕ ਕਾਲੋਨੀ ਪਸਿਆਣਾ ਵਿਖੇ ਨਵੇਂ ਗੁਰੂ ਘਰ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਜਿਸ ਦੌਰਾਨ ਸਵੇਰੇ 6 ਤੋਂ 10 ਵਜੇ ਤੱਕ ਕਾਲੋਨੀ 'ਚ ਨਗਰ ਕੀਰਤਨ ਆਯੋਜਿਤ ਕੀਤਾ ਗਿਆ | ਇਸ ਮੌਕੇ ਸਰਪੰਚ ਹਰਨੇਕ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ

ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)-ਇਥੋਂ ਦੇ ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦੇ ਬੇਟੇ ਗੁਰਮੀਤ ਸਿੰਘ ਬੀਤੇ ਦੋ ਦਿਨ ਪਹਿਲਾਂ ਘਰੋਂ ਆਪਣੀ ਕਾਰ 'ਤੇ ਕਿਸੇ ਕੰਮ ਕਾਰ ਦੇ ਸੰਬੰਧ ਵਿਚ ਗਏ ਸਨ | ਜਦ ਉਹ ਸ਼ਾਮ ਤੱਕ ਵਾਪਸ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

2 ਕਿੱਲੋ ਗਾਂਜੇ ਸਮੇਤ ਔਰਤ ਗਿ੍ਫ਼ਤਾਰ

ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਤੇਜਬਾਗ ਕਾਲੋਨੀ 'ਚ ਗਸ਼ਤ ਦੌਰਾਨ ਇਕ ਔਰਤ ਤੋਂ 2 ਕਿੱਲੋ ਗਾਂਜਾ ਬਰਾਮਦ ਹੋਇਆ ਹੈ | ਇਸ ਦੀ ਪੁਸ਼ਟੀ ਕਰਦਿਆਂ ਸਹਾਇਕ ਥਾਣੇਦਾਰ ਅਜੈਬ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਤੇਜਬਾਗ ਕਾਲੋਨੀ 'ਚ ਮੌਜੂਦ ਸੀ | ਇਸ ਦੌਰਾਨ ...

ਪੂਰੀ ਖ਼ਬਰ »

ਐਡਵੋਕੇਟ ਦਲੀਪ ਸਿੰਘ ਵਾਸਨ ਨੂੰ ਦਿੱਤੀ ਵਿਦਾਇਗੀ ਪਾਰਟੀ

ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਬੀਤੇ ਸਵਾ ਛੇ ਦਹਾਕਿਆਂ ਤੋਂ ਕਲਮਕਾਰੀ ਤੇ ਕਾਲਮ ਨਵੀਸੀ ਦੇ ਖੇਤਰ ਵਿਚ ਨਿਰੰਤਰ ਸਰਗਰਮ ਅਤੇ ਬੀਤੇ 34 ਸਾਲਾਂ ਤੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਵਕਾਲਤ ਕਰਦੇ ਆ ਰਹੇ ਸੀਨੀਅਰ ਐਡਵੋਕੇਟ ਦਲੀਪ ਸਿੰਘ ਵਾਸਨ ਨੇ ਆਪਣੀਆਂ ਵਕਾਲਤ ...

ਪੂਰੀ ਖ਼ਬਰ »

ਰਾਜਿੰਦਰਾ ਜਿੰਮਖਾਨਾ ਕਲੱਬ ਦੇ ਦੀਪਕ ਕੰਪਾਨੀ ਪ੍ਰਧਾਨ, ਹਰਪ੍ਰੀਤ ਸੰਧੂ ਸੈਕਟਰੀ ਚੁਣੇ ਗਏ

ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕਈ ਤਰ੍ਹਾਂ ਦੀਆਂ ਅਫ਼ਵਾਹਾਂ ਦੇ ਬਾਵਜੂਦ ਅੱਜ ਪ੍ਰਸਿੱਧ ਰਾਜਿੰਦਰਾ ਜਿੰਮਖਾਨਾ ਐਂਡ ਮਹਿੰਦਰਾ ਕਲੱਬ ਦੀ ਚੋਣ ਸਿਰੇ ਚੜ੍ਹ ਗਈ | ਇਸ 'ਚ ਕੁੱਲ 1829 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਿਸ 'ਚ ਦੀਪਕ ਕੰਪਾਨੀ 436 ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਤੀ ਕਮਲਜੀਤ ਸਿੰਘ ਵਾਸੀ ਡੇਰਾਬਸੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਗਗਨਪ੍ਰੀਤ ਕੌਰ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇਕ ਦਿਨਾ ਵਰਕਸ਼ਾਪ

ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਮਨਾਇਆ

ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ 'ਚ ਗੁਰੂ ਘਰ ਮੱਥਾ ਟੇਕਿਆ | ਗੁਰਦੁਆਰਾ ਸਾਹਿਬ 'ਚ ਸੀਸ ...

ਪੂਰੀ ਖ਼ਬਰ »

ਮਹਿਤਾ ਦੀ ਅਗਵਾਈ 'ਚ ਵਫ਼ਦ ਨੇ ਚੇਅਰਮੈਨ ਢਿੱਲੋਂ ਨੂੰ ਦਿੱਤੀ ਵਧਾਈ

ਪਟਿਆਲਾ 30 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਮਾਲ ਸਕੇਲ ਇੰਡਸਟਰੀ ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ 'ਚ ਵਫ਼ਦ ਨੇ ...

ਪੂਰੀ ਖ਼ਬਰ »

ਜਨਰਲ ਫੈਡਰੇਸ਼ਨ ਨੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ, ਪੀ. ਐੱਸ. ਈ. ਬੀ. ਹੁਣ ਪੀ. ਐੱਸ. ਪੀ. ਸੀ. ਐਲ./ਪੀ. ਐੱਸ. ਟੀ. ਸੀ. ਐਲ. ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਲੱਡੂ ਵੰਡੇ ਤੇ ਸ਼ਹੀਦ ਭਗਤ ਸਿੰਘ ਦੇ ਜਨਮ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ 'ਚ ਇਕ ਖ਼ਿਲਾਫ਼ ਕੇਸ ਦਰਜ

ਪਾਤੜਾਂ, 30 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਧੂਹੜ ਦੇ ਇਕ ਲੜਕੇ ਦੇ ਖ਼ਿਲਾਫ਼ ਪਿੰਡ ਦੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਦੇ ਦੋਸ਼ ਹੇਠ ਪੁਲਿਸ ਨੇ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਲੜਕੇ ਦੇ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਪਾਤੜਾਂ 'ਚ ...

ਪੂਰੀ ਖ਼ਬਰ »

ਪਿਹੋਵਾ-ਪਟਿਆਲਾ ਮੁੱਖ ਮਾਰਗ ਬੰਦ ਕਰ ਕੇ ਪੰਜੇਟਾ ਬਸਤੀ ਦੇ ਵਸਨੀਕਾਂ ਨੇ ਕੀਤਾ ਰੋਸ ਪ੍ਰਦਰਸ਼ਨ

• ਮਾਮਲਾ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਦਾ ਭੁੱਨਰਹੇੜੀ, 30 ਸਤੰਬਰ (ਧਨਵੰਤ ਸਿੰਘ)-ਪਿਹੋਵਾ-ਪਟਿਆਲਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਪੰਜੇਟਾ ਬਸਤੀ ਦੇ ਵਸਨੀਕਾਂ ਵਲੋਂ ਸੜਕ 'ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਅੱਜ ਤੋਂ, ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ ਗੁਆਂਢੀ ਰਾਜਾਂ ਤੋਂ ਝੋਨੇ ਦੀ ਪਟਿਆਲਾ ਜ਼ਿਲ੍ਹੇ 'ਚ ਆਮਦ ਰੋਕਣ ਲਈ ਵਿਸ਼ੇਸ਼ ਨਾਕਾਬੰਦੀ

ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੱਲ੍ਹ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ, ਜਿਸ ਲਈ ਬਾਰਦਾਣਾ, ਟਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਚਾਲੂ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਨੇ ਵੱਖ-ਵੱਖ ਵਿਭਾਗਾਂ ਅਧੀਨ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮਾਂ ਦਾ ਲਾਭ ...

ਪੂਰੀ ਖ਼ਬਰ »

ਪੀ. ਐੱਫ. ਆਈ. ਜਥੇਬੰਦੀ 'ਤੇ ਕੇਂਦਰ ਵਲੋਂ ਰੋਕ ਲਾਉਣਾ ਸ਼ਲਾਘਾਯੋਗ-ਪਿ੍ੰਸੀ

ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਬਲਮਜੀਤ ਸਿੰਘ ਪਿ੍ੰਸੀ ਨੇ ਪੀ. ਐਫ. ਆਈ. ਜਥੇਬੰਦੀ 'ਤੇ ਕੇਂਦਰ ਸਰਕਾਰ ਵਲੋਂ ਰੋਕ ਲਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ | ਪਿੰ੍ਰਸੀ ਨੇ ਕਿਹਾ ਕਿ ਉਪਰੋਕਤ ਜਥੇਬੰਦੀ ਦੇ ਦੇਸ਼ ਵਿਰੋਧੀ ਸਬੂਤ ...

ਪੂਰੀ ਖ਼ਬਰ »

ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਨੇ ਪਰਾਲੀ ਦੀ ਸੰਭਾਲ ਸੰਬੰਧੀ ਕੈਂਪ ਲਗਾਇਆ

ਬਹਾਦਰਗੜ੍ਹ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਅਵਨਿੰਦਰ ਸਿੰਘ ਮਾਨ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ ਜਨਹੇੜੀਆਂ ਦੀ ਸਹਿਕਾਰੀ ਸਭਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਤੇ ਝੋਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬੇਕਿੰਗ ਤੇ ਕੁਕਿੰਗ ਵਰਕਸ਼ਾਪ ਕਰਵਾਈ

ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਮੈਨ ਸਟੱਡੀ ਸੈਂਟਰ ਨੇ ਟੂਰਿਜਮ ਹੌਸਪੀਟੈਲਿਟੀ ਐਂਡ ਹੋਟਲ ਮੈਨੇਜਮੈਂਟ ਵਿਭਾਗ ਦੇ ਸਹਿਯੋਗ ਨਾਲ ਕੁਕਿੰਗ ਤੇ ਬੇਕਿੰਗ ਵਰਕਸ਼ਾਪ ਕਰਵਾਈ | ਪਹਿਲਾਂ ਇਹ ਵਰਕਸ਼ਾਪ ਘਰੇਲੂ ਔਰਤਾਂ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਸਰਕਾਰੀ ਸਕੂਲ ਢਕਾਨਸੂ ਵਿਖੇ ਵਾਤਾਵਰਨ ਜਾਗਰੂਕਤਾ ਕੈਂਪ

ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)-ਪਿੰਡ ਢਕਾਨਸੂ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਮੁੱਖ ਅਧਿਆਪਕਾ ਨੀਲਾਕਸ਼ੀ ਸਰਨਾ ਦੀ ਪ੍ਰਧਾਨ ਹੇਠ ਜੰਗਲਾਤ ਵਿਭਾਗ ਦੇ ਵਣ ਰੇਂਜ (ਵਿਸਥਾਰ) ਜ਼ਿਲ੍ਹਾ ਪਟਿਆਲਾ ਦੇ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਵਿੱਦਿਆ ਸਾਗਰੀ, ਆਰ. ...

ਪੂਰੀ ਖ਼ਬਰ »

ਤਨਖ਼ਾਹਾਂ ਤੇ ਤਰੱਕੀਆਂ ਦੀ ਮੰਗ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਵਲੋਂ ਧਰਨਾ

ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਲਗਾਤਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਜਿਸ 'ਚ ਮੁੱਖ ਮੰਗਾਂ ਦੋ ਮਹੀਨਿਆਂ ਦੀ ਤਨਖ਼ਾਹ ...

ਪੂਰੀ ਖ਼ਬਰ »

ਸ੍ਰੀ ਦੁਰਗਾ ਰਾਮਾ ਡਰਾਮਾਟਿਕ ਕਲੱਬ ਵਲੋਂ ਰਾਮ ਲੀਲ੍ਹਾ ਜਾਰੀ

ਸਮਾਣਾ, 30 ਸਤੰਬਰ (ਗੁਰਦੀਪ ਸ਼ਰਮਾ)-ਸ੍ਰੀ ਦੁਰਗਾ ਦਲ ਸੇਵਾ ਸੰਮਤੀ ਮੰਦਰ ਰਾਮ ਲੀਲ੍ਹਾ ਤੇ ਧਰਮਸ਼ਾਲਾ ਦੀ ਅਗਵਾਈ 'ਚ ਸ੍ਰੀ ਦੁਰਗਾ ਰਾਮਾ ਡਰਾਮਾਟਿਕ ਕਲੱਬ ਦੇ ਮੈਂਬਰਾਂ ਵਲੋਂ ਵੇਦ ਪ੍ਰਕਾਸ਼ ਕਾਂਸਲ ਦੀ ਸਰਪ੍ਰਸਤੀ ਤੇ ਮੋਤੀ ਜੈਨ ਦੀ ਪ੍ਰਧਾਨਗੀ ਅਤੇ ਰਿੰਕੂ ਚੋਪੜਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੀ. ਐੱਸ. ਯੂ. ਦੀ ਅਗਵਾਈ 'ਚ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨਾਲ ਮਿਲ ਕੇ ਯੂਕੋ ਵਿਭਾਗ ਦੇ ਬਾਹਰ ਪਾਣੀ ਤੇ ਹੋਸਟਲ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਦੀਆਂ ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ-ਲੋਪੇ

ਭਾਦਸੋਂ, 30 ਸਤੰਬਰ (ਪ੍ਰਦੀਪ ਦੰਦਰਾਲਾ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਦੀ ਅਗਵਾਈ 'ਚ ਇਕੱਠੀਆਂ ਹੋਈਆਂ ਮਿਡ-ਡੇ-ਮੀਲ ਕੁੱਕ ਬੀਬੀਆਂ ਨੇ ਆਪਣੀਆਂ ਮੰਗਾਂ ਵਾਲਾ ਮੰਗ ਪੱਤਰ ਬੀ. ਪੀ. ਈ. ਓ. ਭਾਦਸੋਂ-2 ਰਾਹੀਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਬਿਜਲੀ ਨਿਗਮ ਦੀ ਵੰਡ ਪ੍ਰਣਾਲੀ ਲਈ ਜਾਰੀ ਨੋਟੀਫ਼ਿਕੇਸ਼ਨ ਖ਼ਿਲਾਫ਼ ਰੋਸ ਰੈਲੀ

ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)-ਅੱਜ ਸਾਂਝਾ ਫੋਰਮ ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ 'ਤੇ ਡਵੀਜ਼ਨ ਰਾਜਪੁਰਾ ਪ੍ਰਧਾਨ ਨਾਜ਼ਰ ਸਿੰਘ, ਸਕੱਤਰ ਗੁਰਦੀਪ ਸਿੰਘ ਦੀ ਅਗਵਾਈ 'ਚ ਪੈਨਸ਼ਨਰਜ਼ ਯੂਨੀਅਨ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ ਬਿਜਲੀ ਨਿਗਮ ਦੀ ਵੰਡ ...

ਪੂਰੀ ਖ਼ਬਰ »

ਸਪੋਰਟਸ ਯੂਨੀਵਰਸਿਟੀ ਵਲੋਂ ਕਰਵਾਏ ਦੋ ਦਿਨਾ ਇੰਟਰ ਕਾਲਜ ਬੈਡਮਿੰਟਨ ਮੁਕਾਬਲੇ ਸਮਾਪਤ

ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)-ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੇ ਦੂਜੇ ਦਿਨ ਤੇ ਆਖ਼ਰੀ ਦਿਨ ਫਾਈਨਲ ਮੈਚ ਖੇਡੇ ਗਏ | ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 310 ਥਾਵਾਂ 'ਤੇ ਮੱਛਰਾਂ ਦਾ ਲਾਰਵਾ ਪਾਏ ਜਾਣ 'ਤੇ ਕਰਵਾਇਆ ਨਸ਼ਟ

• ਹੁਣ ਤੱਕ ਜ਼ਿਲੇ੍ਹ 'ਚ ਹੋਏ 83 ਡੇਂਗੂ ਕੇਸ ਹੋਏ ਰਿਪੋਰਟ ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੌੜ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੀ ਭਾਖੜਾ ਕੈਨਾਲ ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ 'ਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੈਲੀ

ਨਾਭਾ, 30 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਪੀ. ਐੱਸ. ਯੂ. ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਮੰਗਾਂ ਸੰਬੰਧੀ ਰੈਲੀ ਕੀਤੀ ਗਈ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਡੀ. ਸੀ. ਰਾਹੀਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਪਟਿਆਲਾ, 30 ਸਤੰਬਰ (ਅ. ਸ. ਆਹਲੂਵਾਲੀਆ)-ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਮੰਗ-ਪੱਤਰ 'ਚ ਮੁੱਖ ਮੰਤਰੀ ਪੰਜਾਬ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਐਨ. ਐਸ. ਐਸ. ਵਲੰਟੀਅਰਜ਼ ਸਨਮਾਨਿਤ

ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਕਾਲਜ 'ਚ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਤੇ ਕਾਲਜ ਦੇ ਐਨ. ਐਸ. ਐਸ. ਵਿਭਾਗ ਨੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਤੇ ਪਿ੍ੰਸੀਪਲ ਪ੍ਰੋ. ਰਾਜੀਵ ਬਾਹੀਆ ਦੀ ਅਗਵਾਈ ਵਿਚ 'ਸਵੱਛ ਭਾਰਤ ਸਵਸਥ ਭਾਰਤ' ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਪ੍ਰਧਾਨ ਮੰਤਰੀ ਦੇ ਨਾਂਅ ਲਿਖਿਆ ਖੁੱਲ੍ਹਾ ਖ਼ਤ

• ਅੱਤਵਾਦ ਪੀੜਤ 35000 ਹਿੰਦੂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਾਂਗੇ ਪਟਿਆਲਾ, 30 ਸਤੰਬਰ (ਅ. ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਨੇ ਪੰਜਾਬ ਦੇ ਅੱਤਵਾਦ ਪੀੜਤ 35000 ਹਿੰਦੂ ਪਰਿਵਾਰਾਂ ਨਾਲ ਸੰਬੰਧਿਤ 781 ਕਰੋੜ ਰੁਪਏ ਦਾ ...

ਪੂਰੀ ਖ਼ਬਰ »

ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਅਧਿਆਪਕਾਂ ਦਾ ਸਨਮਾਨ

ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ 63 ਦੇ ਕਰੀਬ ਅਧਿਆਪਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਿ੍ੰਸੀਪਲਾਂ ਤੇ ਉਨ੍ਹਾਂ ਵਲੋਂ ਕੀਤੇ ਵਿਦਿਆਰਥੀਆਂ ਦੇ ਵਿਕਾਸ ਲਈ ਲਗਾਤਾਰ ...

ਪੂਰੀ ਖ਼ਬਰ »

ਸਾਉਣੀ ਸੀਜ਼ਨ ਸੰਬੰਧੀ ਮਾਰਕੀਟ ਕਮੇਟੀ ਭਾਦਸੋਂ ਵਿਖੇ ਐੱਸ. ਡੀ. ਐਮ. ਨਾਭਾ ਨੇ ਕੀਤੀ ਬੈਠਕ

ਭਾਦਸੋਂ, 30 ਸਤੰਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਦਫ਼ਤਰ ਭਾਦਸੋਂ ਵਿਖੇ ਸਮੂਹ ਕਮੇਟੀ ਅਧੀਨ ਪੈਂਦੇ ਆੜ੍ਹਤੀ ਐਸੋਸੀਏਸ਼ਨ, ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਮਾਰਕੀਟ ਕਮੇਟੀ ਦੇ ਸਕੱਤਰ ਭੀਮ ਸਿੰਘ ਦੀ ਹਾਜਰੀ 'ਚ ਬੈਠਕ ਕੀਤੀ ਗਈ | ਬੈਠਕ ਦੌਰਾਨ ਐੱਸ. ...

ਪੂਰੀ ਖ਼ਬਰ »

ਨਿਗਮ ਦੀ ਕਾਰਵਾਈ ਤੋਂ ਪ੍ਰੇਸ਼ਾਨ ਲੋਕ-'ਆਪ' ਆਗੂ ਕੁੰਦਨ ਗੋਗੀਆ

ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਸ਼ਹਿਰੀ ਦੇ ਦਫ਼ਤਰ ਵਿਖੇ ਸ਼ਹਿਰ ਦੇ ਕਈ ਲੋਕਾਂ ਨੇ ਸੀਨੀਅਰ ਆਗੂ ਕੁੰਦਨ ਗੋਗੀਆ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਇਨ੍ਹਾਂ ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦੱਸੀਆਂ | ਇਨ੍ਹਾਂ ਵਿਚ ਜ਼ਿਆਦਾਤਰ ਉਹ ਲੋਕ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸਰਪੰਚਾਂ ਨੇ ਇਕੱਠੇ ਹੋ ਕੇ ਸੌਂਪਿਆ ਡੀ. ਸੀ. ਪਟਿਆਲਾ ਨੂੰ ਮੰਗ ਪੱਤਰ

ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਮਜ਼ਦੂਰ ਤੇ ਸਰਪੰਚਾਂ ਦੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਡੀ. ਸੀ. ਪਟਿਆਲਾ ਨੂੰ ਸੌਂਪਿਆ | ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਲੰਘੇ ਸੀਜ਼ਨ ਦੌਰਾਨ ਬਰਸਾਤ, ਚਾਇਨਾ ਵਾਇਰਸ ਤੇ ਹੋਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX