ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ, ਜਿਸ ਸੰਬੰਧ ਵਿਚ ਮੰਡੀਆਂ 'ਚ ਝੋਨੇ ਦੀ ਆਮਦ ਹੋਣ ਲੱਗ ਗਈ ਹੈ ਅਤੇ ਪ੍ਰਸ਼ਾਸਨ ਵਲੋਂ ਵੀ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ | ਇਸੇ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ | ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਚੁਕਾਈ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ | ਸ: ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੰਡ ਮਿੱਲਾਂ ਵਲੋਂ 5 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਖੰਡ ਮਿੱਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸੰਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬੀ.ਕੇ.ਯੂ (ਏਕਤਾ-ਸਿੱਧੂਪੁਰ) ਅਤੇ ਸੰਯੁਕਤ ਕਿਸਾਨ ਮੋਰਚਾ-ਗੈਰ ਸਿਆਸੀ 16 ਜਥੇਬੰਦੀਆਂ ਦੇ ਮੁੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨ ਆਗੂਆਂ ਨੇ ਉਪਰੋਕਤ ਦੋਵਾਂ ਮੁੱਦਿਆਂ ਬਾਰੇ ਸਰਕਾਰ ਵਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਦਿਆਂ 'ਤੇ ਮੁੱਖ ਮੰਤਰੀ 6 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕਰਨਗੇ |
ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨੀ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਅੱਖਾਂ ਮੀਚ ਬੈਠੀਆਂ ਸੂਬਾ ਤੇ ਕੇਂਦਰ ਸਰਕਾਰ ਦੀ ਨੀਂਦ ਖੋਲ੍ਹਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਿਰੋਜ਼ਪੁਰ, ਤਰਨਤਾਰਨ ਤੇ ਫ਼ਰੀਦਕੋਟ ਦੇ ਆਗੂਆਂ ...
ਅੰਮਿ੍ਤਸਰ, 30 ਸਤੰਬਰ (ਰੇਸ਼ਮ ਸਿੰਘ)-ਅਪਰਾਧ ਸ਼ਾਖਾ ਦਿਹਾਤੀ ਪੁਲਿਸ ਵਲੋਂ ਹੈਪੀ ਜੱਟ ਗਿਰੋਹ ਦੇ ਚਾਰ ਸ਼ੂਟਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਨ੍ਹਾਂ ਪਾਸੋਂ ਪੁਲਿਸ ਨੇ ਚਾਰ ਪਿਸਤੌਲ ਤੇ ਇਕ ਗੱਡੀ ਵੀ ਬਰਾਮਦ ਕੀਤੀ ਹੈ | ਇਹ ਗੈਂਗਸਟਰ ਜੱਗੂ ...
ਜਲਾਲਾਬਾਦ, 30 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਦੇ ਬੀ.ਡੀ.ਪੀ.ਓ ਦਫ਼ਤਰ 'ਚੋਂ ਇਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਵਿਭਾਗ ਲੁਧਿਆਣਾ ਦੀ ਟੀਮ ਵਲੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ | ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ...
ਜਲੰਧਰ, 30 ਸਤੰਬਰ (ਸ਼ਿਵ ਸ਼ਰਮਾ)-ਬੀਤੇ ਦਿਨੀਂ 'ਆਪ' ਸਰਕਾਰ ਵਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਭਾਜਪਾ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਚੰਡੀਗੜ੍ਹ ਵਿਚ ਜਨਤਾ ਦੀ ਵਿਧਾਨ ਸਭਾ ਕਰਵਾਉਣ ਤੋਂ ਬਾਅਦ ਅੱਜ ਭਾਜਪਾ ਵਲੋਂ ਜਲੰਧਰ 'ਚ ...
ਝੁਨੀਰ, 30 ਸਤੰਬਰ (ਰਮਨਦੀਪ ਸਿੰਘ ਸੰਧੂ)-ਪਿੰਡ ਬਾਜੇਵਾਲਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਚੰਦ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਕੁਝ ਸਮੇਂ ਤੋਂ ਫ਼ਸਲ ਨਾ ਹੋਣ, ਝੋਨੇ ਦੀ ਫ਼ਸਲ ਅਤੇ ਘਰ ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਪਾਣੀ ਆ ਗਿਆ ...
ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦਾ ਨਵਾਂ ਉਪ ਕੁਲਪਤੀ ਨਿਯੁਕਤ ਕੀਤਾ ਹੈ | ਡਾ. ਵਾਂਡਰ ਇਸ ਸਮੇਂ ਦਿਯਾਨੰਦ ਮੈਡੀਕਲ ...
ਚੰਡੀਗੜ੍ਹ, 30 ਸਤੰਬਰ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚਾਲੂ ਸਾਲ ਤੋਂ ਲੈ ਕੇ ਤਿੰਨ ਸਾਲ ਤਕ ਸੱਤਾਧਾਰੀ ਵਿਧਾਇਕ ਰਾਜਬੀਰ ਸਿੰਘ ਤੇ ਫ਼ਿਰੋਜ਼ਪੁਰ ਸ਼ਹਿਰੀ ਤੋਂ ਰਣਬੀਰ ...
ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਵਿਚ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਵਿਧਾਇਕਾਂ ਨੇ ਅੱਜ ਅਕਾਲੀ ਦਲ ਵਿਧਾਇਕ ਪਾਰਟੀ ਦੇ ਨੇਤਾ ਸ. ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ 'ਚ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਰਾਜ ...
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)-ਦਿੱਲੀ-ਜਲੰਧਰ ਮਾਰਗ 'ਤੇ ਸ਼ੇਰਪੁਰ ਚੌਕ ਵਿਖੇ ਸਥਿਤ ਐਸ.ਪੀ.ਐਸ. ਹਸਪਤਾਲ ਅਤੇ ਮੋਹਨਦਈ ਕੈਂਸਰ ਹਸਪਤਾਲ ਤੱਕ ਨਿਰਮਾਣ ਕਾਰਜ ਚੱਲਣ ਕਰਕੇ ਚੌਕ 'ਚੋਂ ਵਾਹਨ ਚਾਲਕਾਂ ਦਾ ਲੰਘਣਾ 'ਖਾਲਾ ਜੀ ਦੇ ਵਾੜੇ' ਤੋਂ ਘੱਟ ਨਹੀਂ ਹੈ | ਕੀੜੀ ਦੀ ਚਾਲ ...
ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ | ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਆਈ.ਏ.ਐਸ./ ਪੀ.ਸੀ.ਐਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਾਡ ...
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ 'ਤੇ ...
ਜਲੰਧਰ, 30 ਸਤੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਪੰਜਾਬ ਸਰਕਾਰ ਦੀ ਘਟੀਆ ਖਨਨ ਨੀਤੀ, ਜਿਸ ਕਰਕੇ ਰੇਤ ਦੇ ਭਾਅ ਆਸਮਾਨੀ ਜਾ ਚੜ੍ਹੇ ਹਨ ਅਤੇ ਉਸਾਰੀ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ, ਵਿਰੁੱਧ ਆਉਣ ਵਾਲੀ 10 ਅਕਤੂਬਰ ਨੂੰ ...
ਚੰਡੀਗੜ੍ਹ, 30 ਸਤੰਬਰ (ਤਰੁਣ ਭਜਨੀ)-ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਅਤੇ ਤਰਨਤਾਰਨ ਦੇ ਸੈਂਕੜੇ ਏਕੜ ਰਕਬੇ ਵਿਚ ਫੈਲੇ ਹਰੀਕੇ ਵੈੱਟਲੈਂਡ ਦੇ ਸੁਰੱਖਿਅਤ ਖੇਤਰ ਵਿੱਚੋਂ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਗਈ ਕਾਰਵਾਈ ਬਾਰੇ ਹਾਈਕੋਰਟ ਨੂੰ ਸਥਿਤੀ ਰਿਪੋਰਟ ਰਾਹੀਂ ...
ਅੰਮਿ੍ਤਸਰ, 30 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਨੂੰ ਸਿੱਖ ਵਿਰੋਧੀ ਅਤੇ ਸਿੱਖਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਦੇ ਹੋਏ ਭਾਜਪਾ ਆਗੂ ਡਾ: ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ 'ਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ...
ਚੰਡੀਗੜ੍ਹ, 30 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਨਵੇਂ ਚੁਣੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾਂ ਨੇ ਦਾਅਵਾ ਕੀਤਾ ਕਿ ਹੁਣ ਆਪਣੇ ਆਪ ਨੂੰ ਸੰਤ ਕਹਿਣ ਵਾਲੇ ਬਲਜੀਤ ਸਿੰਘ ਦਾਦੂਵਾਲ ਨੂੰ ਹੁਣ ਉਕਤ ਕਮੇਟੀ ਦਾ ...
ਸਿਰਸਾ, 30 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਸੰਬੰਧੀ ਦਿੱਤੇ ਫ਼ੈਸਲੇ ਤੋਂ ਬਾਅਦ ਪਹਿਲੀ ਵਾਰ ਮੰਡੀ ਕਾਲਾਂਵਾਲੀ ਪੁੱਜਣ 'ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...
ਸੰਗਰੂਰ, 30 ਸਤੰਬਰ (ਧੀਰਜ ਪਸ਼ੌਰੀਆ)-ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਹੁਣ ਆਸਟ੍ਰੇਲੀਆ ਦੀਆਂ ਕਾਫੀ ਯੂਨੀਵਰਸਿਟੀਆਂ ਲੈਵਲ 1 ਵਿਚ ਆ ਗਈਆਂ ਹਨ | ਜਿਸ ਕਰ ਕੇ ਵਿਦਿਆਰਥੀਆਂ ਲਈ ਹੁਣ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲੈਣਾ ਪਹਿਲਾਂ ਤੋਂ ...
ਅੰਮਿ੍ਤਸਰ, 30 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪਾਸੇ ਲਾਹੌਰ ਦੇ ਸਰਹੱਦੀ ਪਿੰਡ ਬਰਕੀ ਵਲ ਬੀ. ਆਰ. ਬੀ. ਨਹਿਰ ਪਾਰ ਕਰਦਿਆਂ ਥੋੜਾ ਅੱਗੇ ਲਾਹੌਰ ਦਾ ਆਖ਼ਰੀ ਸਰਹੱਦੀ ਪਿੰਡ ਲੱਲੋ ਦੀ ਭਾਰਤ ਨਾਲ ਲੱਗਦੀ ਬਾਹੀ ਵਲ ਹੋਰਨਾ ਸਰਹੱਦੀ ਇਲਾਕਿਆਂ ਵਾਂਗ ਫੈਂਸਿੰਗ ਨਾ ਲਗਾਈ ...
ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ 'ਆਪ' ਦੇ ਨੇਤਾ ਰਾਘਵ ਚੱਢਾ ਨੂੰ ਪਾਰਟੀ ਦੇ ਗੁਜਰਾਤ ਮਾਮਲਿਆਂ ਲਈ ਸਹਿ-ਇੰਚਾਰਜ ਨਿਯੁਕਤ ਕੀਤੇ ਜਾਣ ਬਾਅਦ ਉਸ ...
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਸਾਲ 2020 ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਰਨ ਤਾਰਨ ਜ਼ਿਲ੍ਹੇ ਵਿਚ ਮਾਰੇ ਗਏ ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਜਾਣ 'ਤੇ ਕਾਂਗਰਸ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ...
ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਜਦੋਂ ਵੀ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਅਨੁਸੂਚਿਤ ਜਾਤੀਆਂ ਲਈ ਸਕੀਮਾਂ ਅਤੇ ਰਾਖਵੇਂਕਰਨ ਨੂੰ ਲਾਗੂ ਕਰਨ ਦੀ ਗੱਲ ਆਉਂਦੀ ਹੈ, ਤਾਂ ਇਹ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਹੱਕ ਦਿੱਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਪਣੀ ...
ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਸਵੱਛ ਸਰਵੇਖਣ ਦੌਰਾਨ ਭਾਰਤ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਪੰਜਾਬ ਰਾਜ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ | ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ...
ਖੰਨਾ, 30 ਸਤੰਬਰ (ਅਜੀਤ ਬਿਊਰੋ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੀ ਸੰਯੁਕਤ ਤੀਸਰਾ ਸੂਬਾਈ ਡੈਲੀਗੇਟ ਇਜਲਾਸ ਹਨੁਮਾਕੋਂਡਾ ਨੱਕਲਾਗੁਟਾ ਸਥਿਤ ਆਯੋਜਿਤ ਕੀਤਾ ਗਿਆ | ਜਿਸ ਵਿਚ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਸੂਬਾਈ ...
ਛੇਹਰਟਾ, 30 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਖੇਤਰ ਪਿੰਡ ਕਾਲੇ ਸਥਿਤ ਬਾਲਾਜੀ ਮੰਦਰ ਵਿਖੇ ਓਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੰਦਰ ਕਮੇਟੀ ਮੈਂਬਰਾਂ ਵਲੋਂ ਗੋਲਕ ਵਿਚ ਪਏ ਚੜ੍ਹਾਵੇ (ਰੁਪਏ) ਦੀ ਗਿਣਤੀ ਕੀਤੀ ਗਈ | ਮੰਦਰ ਦੇ ...
ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ...
ਗੜ੍ਹਦੀਵਾਲਾ, 30 ਸਤੰਬਰ (ਚੱਗਰ)-ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੇ ਸੂਬਾ ਵਾਈਸ ਪ੍ਰਧਾਨ ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਪੰਜਾਬ ਸਰਕਾਰ ਵਲੋਂ ਕਾਲਜ ਅਤੇ ਯੂਨੀਵਰਸਿਟੀ ਟੀਚਰਾਂ ਲਈ ਯੂ. ਜੀ. ਸੀ. ਦੇ ਸੱਤਵੇਂ ਪੇਅ ਕਮਿਸ਼ਨ ...
ਐੱਸ. ਏ. ਐੱਸ. ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਸ. ਸ.) ਸੇਵਾਵਾਂ-1 ਸ਼ਾਖਾ ਵਲੋਂ ਪੱਤਰ ਜਾਰੀ ਕਰਕੇ ਮੁੱਖ ਦਫ਼ਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਲ 2018 ਦੇ ਸੇਵਾ ਨਿਯਮਾਂ ਵਿਚ ਵਿਭਾਗੀ ਪ੍ਰੀਖਿਆ ਦੇ ਉਪਬੰਧ ਸੰਬੰਧੀ ਅੰਡਰਟੇਕਿੰਗ ਦੇਣ ...
ਈ.ਵੀ.ਐਮ. 'ਤੇ ਪਟੀਸ਼ਨ ਕੀਤੀ ਖਾਰਜ ਨਵੀਂ ਦਿੱਲੀ, 30 ਸਤੰਬਰ (ਏਜੰਸੀ)- ਸੁਪਰੀਮ ਕੋਰਟ ਨੇ ਇਕ ਸਿਆਸੀ ਪਾਰਟੀ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਨੂੰ ਚੋਣ ਕਮਿਸ਼ਨ ਦੀ ਬਜਾਏ ਕੁਝ ...
ਸ਼ਾਓਮੀ ਮੋਬਾਈਲ ਕੰਪਨੀ ਖ਼ਿਲਾਫ਼ ਹੋਵੇਗੀ ਕਾਰਵਾਈ ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਵਿਦੇਸ਼ੀ ਮੁਦਰਾ ਪ੍ਰਬੰਧਨ ਅਥਾਰਟੀ (ਫੇਮਾ) ਤਹਿਤ ਗਠਤ ਸਮਰੱਥ ਅਥਾਰਟੀ ਨੇ ਚੀਨੀ ਮੋਬਾਈਲ ਫੋਨ ਨਿਰਮਾਤਾ ਸ਼ਾਓਮੀ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ 5551 ਕਰੋੜ ਰੁਪਏ ਜ਼ਬਤ ਕੀਤੇ ...
ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਦਿੱਗਜ਼ ਫਿਲਮ ਅਦਾਕਾਰਾ ਆਸ਼ਾ ਪਾਰੇਖ ਨੂੰ ਸ਼ੁੱਕਰਵਾਰ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਪਾਰੇਖ ਨੂੰ ਇਹ ਪੁਰਸਕਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 68ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ ਸਮਾਗਮ ...
• ਗਾਂਧੀਨਗਰ ਤੋਂ ਮੁੰਬਈ ਤੱਕ ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਅਹਿਮਦਾਬਾਦ ਮੈਟਰੋ ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ
ਅਹਿਮਦਾਬਾਦ, 30 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 'ਸੈਮੀ ਹਾਈ ਸਪੀਡ' ਵਾਲੀ ...
ਕੀਵ, 30 ਸਤੰਬਰ (ਏਜੰਸੀ)-ਯੂਕਰੇਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰੂਸ ਵਲੋਂ ਯੂਕਰੇਨ ਦੇ ਜ਼ਪੋਰੀਝਜ਼ੀਆ ਸ਼ਹਿਰ 'ਤੇ ਕੀਤੇ ਹਮਲੇ 'ਚ 23 ਲੋਕ ਮਾਰੇ ਗਏ ਤੇ 28 ਹੋਰ ਜ਼ਖ਼ਮੀ ਹੋ ਗਏ ਹਨ | ਜ਼ਪੋਰੀਝਜ਼ੀਆ ਦੇ ਖੇਤਰੀ ਗਵਰਨਰ ਓਲੇਕਸੈਂਡਰ ਸਟਾਰੁਖ ਨੇ ਸ਼ੁੱਕਰਰਵਾਰ ਨੂੰ ਇਕ ...
ਅੰਮਿ੍ਤਸਰ, 30 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇਕ ਦੁਕਾਨ 'ਤੇ ਹੋਏ ਬੰਬ ਧਮਾਕੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ | ਇਹ ਘਟਨਾ ਬਲੋਚਿਸਤਾਨ ਦੇ ਕੋਹਲੂ ਜ਼ਿਲ੍ਹੇ ਦੇ ਭੀੜ-ਭੜੱਕੇ ਵਾਲੇ ਇਲਾਕੇ 'ਚ ਇਕ ਮਿਠਾਈ ਦੀ ਦੁਕਾਨ ...
ਨਵੀਂ ਦਿੱਲੀ, 30 ਸਤੰਬਰ (ਏਜੰਸੀ)-ਸੁਪਰੀਮ ਕੋਰਟ ਨੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਕਾਨੂੰਨ ਤਹਿਤ ਮਿਲਣ ਵਾਲੇ ਲਾਭਾਂ 'ਚ ਨਾਬਾਲਗ ਲੜਕੀਆਂ ਨੂੰ ਸ਼ਾਮਿਲ ਕਰ ਲਿਆ ਹੈ | ਕਿਸੇ ਕਾਰਨ ਨਾਬਾਲਗ ਲੜਕੀਆਂ ਗਰਭਵਤੀ ਹੋ ਜਾਂਦੀਆਂ ਹਨ, ਅਜਿਹੇ ਮਾਮਲਿਆਂ ਦੇ ...
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)-ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਟੋਲ ਪਲਾਜ਼ਾ 'ਤੇ ਦਿੱਲੀ ਵਾਲੇ ਪਾਸਿਆਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਈ ਵੀ ਪੰਜਾਬੀ ਸੱਭਿਆਚਾਰ ਦੀ ਝਲਕ ਵਿਖਾਈ ਨਹੀਂ ਦਿੰਦੀ | ਇਸ ਦੇ ਉਲਟ ਪੰਜਾਬ ਦੀ ਐਂਟਰੀ 'ਤੇ ਟੁੱਟੀਆਂ ਸੜਕਾਂ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX