ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  3 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  16 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  19 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਸੰਗਰੂਰ

ਪਿੰਡ ਬਨਭੌਰਾ ਅਤੇ ਢਢੋਗਲ ਦੇ ਡਰੇਨ 'ਚੋਂ ਗਊਵੰਸ਼ ਦੇ ਅੰਗ ਮਿਲਣ ਦਾ ਮਾਮਲਾ

ਪੁਲਿਸ ਵਲੋਂ ਤੇਜ਼ਧਾਰ ਹਥਿਆਰਾਂ ਤੇ ਦੋ ਵਾਹਨਾਂ ਸਮੇਤ ਤਿੰਨ ਕਾਬੂ



ਮਲੇਰਕੋਟਲਾ, 30 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਪਾਰਸ ਜੈਨ, ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਬਨਭੌਰਾ ਅਤੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਢਢੋਗਲ ਨੇੜਲੀ ਡਰੇਨ ਵਿਚੋਂ ਮਿਲੇ ਗਊਆਂ ਦੇ ਅੰਗਾਂ ਦੇ ਅਤਿ ਸੰਵੇਦਨਸ਼ੀਲ ਮਾਮਲੇ ਵਿਚ ਮਲੇਰਕੋਟਲਾ ਅਤੇ ਸੰਗਰੂਰ ਜ਼ਿਲਿ੍ਹਆਂ ਦੀ ਪੁਲਿਸ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇਕ ਹਫ਼ਤੇ ਦੇ ਅੰਦਰ ਹੀ ਤਿੰਨ ਵਿਅਕਤੀਆਂ ਨੂੰ ਗਊ ਹੱਤਿਆ ਲਈ ਵਰਤੇ ਗਏ ਹਥਿਆਰਾਂ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਐਸ.ਪੀ. ਮਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਲੰਘੀ 23 ਸਤੰਬਰ ਨੂੰ ਵਾਪਰੀ ਇਸ ਨਿੰਦਣਯੋਗ ਘਟਨਾ ਦੀ ਸੰਵੇਦਨਸ਼ੀਲਤਾ ਨੂੰ ਵੇਖਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ ਪਟਿਆਲਾ ਰੇਂਜ ਵਲੋਂ ਸ੍ਰੀ ਜਗਦੀਸ਼ ਬਿਸ਼ਨੋਈ ਐਸ.ਪੀ.(ਇਨਵੈਸਟੀਗੇਸ਼ਨ) ਮਲੇਰਕੋਟਲਾ ਦੀ ਨਿਗਰਾਨੀ ਹੇਠ ਡੀ.ਐਸ.ਪੀ. ਅਮਰਗੜ੍ਹ ਗੁਰਇਕਬਾਲ ਸਿੰਘ, ਐਸ.ਆਈ. ਵਿਨਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਅਮਰਗੜ੍ਹ, ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਇੰਚਾਰਜ ਸੀ.ਆਈ.ਏ. ਮਾਹੋਰਾਣਾ ਅਤੇ ਸ. ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ਵੱਲੋਂ ਸ. ਕਰਨ ਸਿੰਘ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸੰਗਰੂਰ ਤੇ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਇੰਚਾਰਜ ਸੀ.ਆਈ.ਏ. ਸੰਗਰੂਰ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਗਊਆਂ ਦੇ ਹਤਿਆਰਿਆਂ ਦੀ ਭਾਲ ਵਿਚ ਲਾਈਆਂ ਗਈਆਂ ਸਨ | ਸ੍ਰੀਮਤੀ ਸਿੱਧੂ ਮੁਤਾਬਿਕ 23 ਸਤੰਬਰ ਨੂੰ ਬਨਭੌਰਾ ਅਤੇ ਢਢੋਗਲ ਨੇੜਲੇ ਡਰੇਨ ਵਿਚੋਂ ਮਿਲੇ ਗਊ ਵੰਸ਼ ਦੇ ਅੰਗਾਂ ਸੰਬੰਧੀ ਥਾਣਾ ਅਮਰਗੜ੍ਹ ਅਤੇ ਥਾਣਾ ਧੂਰੀ ਵਿਖੇ ਮੁਕੱਦਮੇ ਦਰਜ ਕੀਤੇ ਗਏ ਸਨ | ਉਨ੍ਹਾਂ ਦੱਸਿਆਂ ਕਿ ਪੁਲਿਸ ਟੀਮਾਂ ਨੇ ਇਕ ਹਫ਼ਤੇ ਪਿੱਛੋਂ ਆਖ਼ਰ ਸੋਹਰਾਬ ਸਕੂਲ ਦੇ ਨਾਲ ਬਿੰਝੋਕੀ ਨੂੰ ਜਾਂਦੇ ਰਸਤੇ ਤੋਂ ਭੱਜਣ ਦੀ ਵਿਉਂਤਬੰਦੀ ਬਣਾ ਰਹੇ ਧੰਨਾ ਖਾਂ ਵਾਸੀ ਬਾਦਸ਼ਾਹਪੁਰ ਮੰਡਿਆਲਾ, ਅਸਲਮ ਵਾਸੀ ਪਿੰਡ ਸੰਘੈਣ ਥਾਣਾ ਸਦਰ ਅਹਿਮਦਗੜ੍ਹ ਅਤੇ ਅਸਲਮ ਉਰਫ਼ ਭੂਰੀਆ ਵਾਸੀ ਜੱਟਪੁਰਾ ਸਰਹੰਦੀ ਗੇਟ ਮਲੇਰਕੋਟਲਾ ਹਾਲ ਆਬਾਦ ਹਥੋਆ ਰੋਡ ਮਲੇਰਕੋਟਲਾ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ ਗਊਆਂ ਦੇ ਕਤਲ ਲਈ ਵਰਤੇ ਜਾਂਦੇ ਹਥਿਆਰ ਛੁਰੀਆਂ, ਚਾਕੂ, ਦਾਹ ਵੀ ਪੁਲਿਸ ਨੇ ਬਰਾਮਦ ਕਰ ਲਏ ਹਨ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 23 ਸਤੰਬਰ ਦੀ ਦਰਮਿਆਨੀ ਰਾਤ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ ਪੰਧੇਰ ਪੈਲੇਸ ਨੇੜੇ ਬੰਦ ਪਈ ਇਕ ਫ਼ੈਕਟਰੀ ਵਿਚ ਚੌਕੀਦਾਰਾ ਕਰਦੇ ਧੰਨਾ ਖਾਂ ਵਾਸੀ ਬਾਦਸ਼ਾਹਪੁਰ ਮੰਡਿਆਲਾ ਨੇ ਅਸਲਮ ਵਾਸੀ ਪਿੰਡ ਸੰਘੈਣ ਥਾਣਾ ਸਦਰ ਅਹਿਮਦਗੜ੍ਹ ਅਤੇ ਅਸਲਮ ਉਰਫ਼ ਭੂਰੀਆ ਵਾਸੀ ਜੱਟਪੁਰਾ ਸਰਹੰਦੀ ਗੇਟ ਮਲੇਰਕੋਟਲਾ ਹਾਲ ਆਬਾਦ ਹਥੋਆ ਰੋਡ ਮਲੇਰਕੋਟਲਾ, ਸਮੀਰ ਉਰਫ਼ ਮੱਦੀ ਵਾਸੀ ਜਾਤੀਵਾਲ ਥਾਣਾ ਸੰਦੌੜ, ਮੱਖਣ ਵਾਸ਼ੀ ਬੌੜਹਾਈ ਖ਼ੁਰਦ ਥਾਣਾ ਸਦਰ ਅਹਿਮਦਗੜ੍ਹ, ਰੌਸ਼ਨ, ਸੋਨੀ ਵਾਸੀ ਯੂ.ਪੀ. ਅਤੇ ਦੋ ਨਾ ਮਾਲੂਮ ਵਿਅਕਤੀਆਂ ਨੇ ਬੰਦ ਪਈ ਫ਼ੈਕਟਰੀ ਵਿਚ ਗਊਆਂ ਦਾ ਕਤਲ ਕਰਕੇ ਉਨ੍ਹਾਂ ਦਾ ਮਾਸ ਬਲੈਰੋ ਕੈਂਪਰ ਗੱਡੀ ਵਿਚ ਭਰ ਕੇ ਵੇਚਣ ਲਈ ਭੇਜ ਦਿਤਾ | ਪੁਲਿਸ ਨੂੰ ਮਿਲੀ ਸੂਚਨਾ ਮੁਤਾਬਿਕ ਉਕਤ ਵਿਅਕਤੀਆਂ ਨੇ ਗਊਆਂ ਦੇ ਕੱਟੇ ਹੋਏ ਅੰਗ (ਸਿਰ, ਚਮੜੀ, ਪੂਛਾਂ) ਆਦਿ ਨੂੰ ਛੋਟੇ ਹਾਥੀ ਵਿਚ ਭਰ ਕੇ ਪਿੰਡ ਬਨਭੌਰਾ ਅਤੇ ਜੈਨਪੁਰ ਜਾਣ ਵਾਲੀ ਪੱਕੀ ਸੜਕ 'ਤੇ ਸਿੱਧੂ ਪੈਲੇਸ ਨਜਦੀਕ ਡਰੇਨ ਦੀ ਪੁੱਲੀ ਕੋਲ ਸੁੱਟ ਦਿਤਾ ਅਤੇ ਕੁੱਝ ਅੰਗ ਪਿੰਡ ਜੈਨਪੁਰ ਤੋਂ ਢਢੋਗਲ ਨੂੰ ਜਾਂਦੇ ਰਸਤੇ 'ਤੇ ਡਰੇਨ ਦੀ ਪੁਲੀ ਕੋਲ ਸੁੱਟ ਦਿਤੇ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋ ਅਣਪਛਾਤਿਆਂ ਸਮੇਤ ਨੌ ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਇਹ ਲੋਕ ਗਊਆਂ ਦਾ ਮਾਸ ਬਾਹਰਲੇ ਰਾਜਾਂ ਨੂੰ ਸਪਲਾਈ ਕਰਦੇ ਸਨ |


ਅਧਿਆਪਕਾਂ ਦੀ ਬਦਲੀ ਦੇ ਵਿਰੋਧ 'ਚ ਬੱਚਿਆਂ ਤੇ ਮਾਪਿਆਂ ਵਲੋਂ ਸਕੂਲ ਮੂਹਰੇ ਧਰਨਾ ਪ੍ਰਦਰਸ਼ਨ

ਅਮਰਗੜ੍ਹ, 30 ਸਤੰਬਰ (ਜਤਿੰਦਰ ਮੰਨਵੀ) - ਸਰਕਾਰੀ ਹਾਈ ਸਕੂਲ ਪਿੰਡ ਸਲਾਰ ਵਿਖੇ ਤਿੰਨ ਅਧਿਆਪਕਾਂ ਦੀ ਬਦਲੀ ਦੇ ਵਿਰੋਧ 'ਚ ਤਿੰਨ ਪਿੰਡਾਂ ਦੇ ਸਕੂਲੀ ਬੱਚਿਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਵਲੋਂ ਸਕੂਲ ਦੇ ਦਰਵਾਜ਼ੇ ਮੂਹਰੇ ਧਰਨਾ ਪ੍ਰਦਰਸ਼ਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਨਰਿੰਦਰ ਸਿੰਘ ਨੇ ਡੀ. ਐਫ. ਐਸ. ਸੀ. ਵਜੋਂ ਸੰਭਾਲਿਆ ਅਹੁਦਾ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ) ਸ੍ਰੀ ਨਰਿੰਦਰ ਸਿੰਘ ਵਲੋਂ ਅੱਜ ਅਹੁਦਾ ਸੰਭਾਲ ਲਿਆ ਗਿਆ | ਉਹ ਹੁਸ਼ਿਆਰਪੁਰ ਤੋਂ ਤਬਾਦਲੇ ਉਪਰੰਤ ਸੰਗਰੂਰ ਆਏ ਹਨ | ਸੰਗਰੂਰ ਵਿਖੇ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ

ਸੰਗਰੂਰ, 30 ਸਤੰਬਰ (ਨੰਦ ਲਾਲ ਗਾਂਧੀ) - ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਲਗਾ ਦਿੱਤੀ ਹੈ | ਉਨ੍ਹਾਂ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੱਧ ਵਿਚਕਾਰ ਪਈ ਸੜਕ ਨੂੰ ਪੂਰਾ ਕਰਨ ਦੀ ਮੰਗ

ਲੌਂਗੋਵਾਲ, 30 ਸਤੰਬਰ (ਵਿਨੋਦ, ਸ.ਸ. ਖੰਨਾ)-ਸ਼ੇਰੋਂ ਤੋਂ ਵਾਇਆ ਅਮਰੂਕੋਟੜਾ-ਘਾਸੀਵਾਲ ਸੜਕ ਦੇ ਲੰਮੇ ਸਮੇਂ ਤੋਂ ਅੱਧ ਵਿਚਕਾਰ ਲਟਕ ਰਹੇ ਨਿਰਮਾਣ ਕਾਰਜ ਨੂੰ ਪੂਰਾ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੋਰਚਾ ਸੰਭਾਲਿਆ ਹੈ | ਇਸ ਸੰਬੰਧ ਵਿਚ ...

ਪੂਰੀ ਖ਼ਬਰ »

ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 30 ਸਤੰਬਰ (ਰਣਧੀਰ ਸਿੰਘ ਮਹੋਲੀ, ਸੁਖਸਾਗਰ ਸਿੰਘ ਸੋਢੀ) - ਸਰਕਾਰੀ ਹਦਾਇਤਾਂ ਮੁਤਾਬਿਕ ਨਗਰ ਕੌਂਸਲ ਵਿਖੇ ਅੰਮਿ੍ਤ ਮਹਾਂਉਤਸਵ ਗਾਂਧੀ ਜਯੰਤੀ ਮਨਾਉਂਦੇ ਹੋਏ ਇਸ ਨੂੰ ਸਮਰਪਿਤ ਸਵੱਛਤਾ ਅਭਿਆਨ ਅਧੀਨ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ | ਕਾਰਜ ਸਾਧਕ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸੂਝ-ਬੂਝ ਨਾਲ ਰਾਮਗੜ੍ਹ ਜਵੰਧੇ ਦੀ ਹੱਡਾ ਰੋੜੀ ਦਾ ਰੇੜਕਾ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਭੁੱਲਰ, ਧਾਲੀਵਾਲ) - ਪਿਛਲੇ ਡੇਢ ਮਹੀਨੇ ਤੋਂ ਚੱਲ ਰਹੇ ਨੇੜਲੇ ਪਿੰਡ ਰਾਮਗੜ੍ਹ ਜਵੰਧੇ ਦੇ ਹੱਡਾ ਰੋੜੀ ਤਬਦੀਲ ਕਰਨ ਦੇ ਮਾਮਲੇ ਦੇ ਵਿਵਾਦ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਜਦੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ 20 ਓਟ ਕਲੀਨਿਕਾਂ 'ਚੋਂ 9400 ਦੇ ਕਰੀਬ ਲੈ ਰਹੇ ਹਨ ਨਸ਼ਾ ਛੱਡਣ ਦੀ ਦਵਾਈ

ਸੰਗਰੂਰ, 30 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਦੀ ਤਰ੍ਹਾਂ ਜ਼ਿਲ੍ਹਾ ਸੰਗਰੂਰ ਵਿਚ ਵੀ ਵੱਡੀ ਗਿਣਤੀ ਵਿਚ ਵਿਅਕਤੀ ਤਰ੍ਹਾਂ-ਤਰ੍ਹਾਂ ਦੇ ਨਸ਼ਿਆਂ ਦਾ ਸ਼ਿਕਾਰ ਹਨ, ਬੇਸ਼ੱਕ ਵੱਡੀ ਗਿਣਤੀ ਵਿਅਕਤੀ ਸਰਕਾਰੀ ਅਤੇ ਗੈਰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਜਾ ਕੇ ਇਲਾਜ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਫੁੰਡੇ ਪੰਜ ਗੋਲਡ, ਦੋ ਸਿਲਵਰ ਮੈਡਲ

ਚੀਮਾ ਮੰਡੀ, 30 ਸਤੰਬਰ (ਦਲਜੀਤ ਸਿੰਘ ਮੱਕੜ) - ਇਲਾਕੇ ਦੀ (ਆਈ.ਸੀ.ਐਸ.ਈ) ਬੋਰਡ ਤੋਂ ਮਾਨਤਾ ਪ੍ਰਾਪਤ 'ਦਾ ਆਕਸਫੋਰਡ ਪਬਲਿਕ ਸਕੂਲ' ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਨਾਲ ਸੰਸਥਾ ਵਿਚ ਖ਼ੁਸ਼ੀ ਦਾ ਮਾਹੌਲ ਹੈ | ਸਕੂਲ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਲੋਕ ਪੁਲਿਸ ਦਾ ਸਾਥ ਦੇਣ-ਐਸ.ਐਸ.ਪੀ

ਸੰਦੌੜ, 30 ਸਤੰਬਰ (ਜਸਵੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਚੀਮਾ)-ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਵਨੀਤ ਕੌਰ ਸਿੱਧੂ ਵਲੋਂ ਸਰਕਲ ਸੰਦੌੜ ਅਧੀਨ ਪੈਂਦੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਪਿੰਡ ਸੰਦੌੜ ਅਤੇ ਨਾਲ ਲਗਦੇ ਪਿੰਡ ...

ਪੂਰੀ ਖ਼ਬਰ »

ਖੋਜੀ ਇਤਿਹਾਸਕਾਰ ਰਾਕੇਸ਼ ਕੁਮਾਰ ਨੂੰ ਮਿਲੇਗਾ ਪਿ੍. ਤੇਜਾ ਸਿੰਘ (ਸੰਪਾਦਨ) ਪੁਰਸਕਾਰ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਭੁੱਲਰ, ਧਾਲੀਵਾਲ)-ਭਾਸ਼ਾ ਵਿਭਾਗ ਵਲੋਂ ਐਲਾਨੇ ਗਏ ਸਰਵੋਤਮ ਸਾਹਿਤਕ ਪੁਸਤਕ ਮੁਕਾਬਲੇ ਸਾਲ-2018 ਦੇ ਪੁਰਸਕਾਰ ਦੀ ਸੂਚੀ ਅਨੁਸਾਰ ਖੋਜੀ ਇਤਿਹਾਸਕਾਰ ਰਾਕੇਸ਼ ਕੁਮਾਰ ਦੀ ਕਿਤਾਬ 'ਭਗਤ ਸਿੰਘ ਅਤੇ ਉਸ ਦੇ ਕ੍ਰਾਂਤੀਕਾਰੀ ਸਾਥੀਆਂ ਦਾ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਪਾਣੀ ਓਵਰ ਫਲੋ ਕਿਸਾਨਾਂ ਦੀ ਜਾਨ ਆਈ ਮੁੱਠੀ 'ਚ

ਮੂਨਕ, 30 ਸਤੰਬਰ (ਪ੍ਰਵੀਨ ਮਦਾਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਜਰਨਲ ਸਕੱਤਰ ਰਿੰਕੂ ਮੂਨਕ ਨੇ ਦੱਸਿਆ ਕਿ ਘੱਗਰ ਦਰਿਆ 'ਚ ਪਾਣੀ ਓਵਰ ਫਲੋ ਕਿਸਾਨਾਂ ਦੀ ਜਾਨ ਮੁੱਠੀ ਵਿਚ ਆਈ ਹੋਈ ਹੈ | ਪ੍ਰਸ਼ਾਸਨ ਅਤੇ ਸਰਕਾਰ ਪਹਿਲਾਂ ਕੁੰਭਕਰਨੀ ਨੀਂਦ ਸੁੱਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਰੋਹ ਭਰਪੂਰ ਰੈਲੀ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਧਾਲੀਵਾਲ, ਭੁੱਲਰ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਸਕੱਤਰ ਧਰਮਪਾਲ ਸਿੰਘ ਨਮੋਲ ਦੀ ਅਗਵਾਈ ਵਿਚ ਵਿਚ 15 ਅਤੇ 16 ਅਕਤੂਬਰ ਨੂੰ ਹੋ ਰਹੇ ਦੂਜੇ ਸੂਬਾਈ ਇਜਲਾਸ ਦੀਆਂ ਤਿਆਰੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਆਸ਼ੀਰਵਾਦ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੀਮਾ ਮੰਡੀ, 30 ਸਤੰਬਰ (ਦਲਜੀਤ ਸਿੰਘ ਮੱਕੜ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਸੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਸ. ਭਗਤ ਸਿੰਘ ਦਾ 115 ਜਨਮ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ...

ਪੂਰੀ ਖ਼ਬਰ »

ਜਗਤਾਰ ਜੱਸਲ ਦੇ ਯਤਨਾਂ ਸਦਕਾ ਸੜਕ ਦਾ ਰੁਕਿਆ ਕੰਮ ਨੇਪਰੇ ਚੜਿ੍ਹਆ

ਸੰਦੌੜ, 30 ਸਤੰਬਰ (ਜਸਵੀਰ ਸਿੰਘ ਜੱਸੀ) - ਸੰਦੌੜ ਤੋਂ ਮਾਣਕੀ ਤੱਕ ਦਾ ਪੰਜ ਕਿੱਲੋਮੀਟਰ ਸੜਕ ਦਾ ਟੋਟਾ ਜੋ ਪਿਛਲੇ ਇੱਕ ਸਾਲ ਤੋਂ ਰੁਕਿਆ ਹੋਇਆ ਸੀ, ਜਿਸ ਨੂੰ ਸੰਦੌੜ ਤੋਂ ਨੌਜਵਾਨ ਆਗੂ ਜਗਤਾਰ ਸਿੰਘ ਜੱਸਲ ਸੰਦੌੜ ਨੇ ਮੁਕੰਮਲ ਕਰਵਾਇਆ | ਦੁਕਾਨਦਾਰ ਗੁਰਜੀਤ ਸਿੰਘ, ...

ਪੂਰੀ ਖ਼ਬਰ »

57ਵੇਂ ਪੰਜਾਬ ਰਾਜ ਸ਼ੂਟਿੰਗ ਮੁਕਾਬਲਿਆਂ 'ਚ ਰਾਜਵੀਰ ਬੱਗਾ ਬਣੇ ਚੈਂਪੀਅਨ ਆਫ਼ ਚੈਂਪੀਅਨ ਇਤਰਤ ਅਤੇ ਤਨਵੀਰ ਨੇ ਵੀ ਕੀਤਾ ਬਿਹਤਰੀਨ ਪ੍ਰਦਰਸ਼ਨ

ਸੰਗਰੂਰ, 30 ਸਤੰਬਰ (ਧੀਰਜ ਪਸ਼ੌਰੀਆ) - ਮੋਹਾਲੀ ਵਿਖੇ ਹੋਏ 57ਵੇਂ ਪੰਜਾਬ ਰਾਜ ਸ਼ੂਟਿੰਗ ਮੁਕਾਬਲਿਆਂ ਵਿਚ ਫੋਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਾਜਵੀਰ ਸਿੰਘ ਬੱਗਾ ਵੱਖ-ਵੱਖ ਵਰਗਾਂ ਵਿਚ ਮੈਡਲ ਪ੍ਰਾਪਤ ਕਰ ਕੇ ਯੁਵਾ ਵਰਗ ਵਿਚ ਚੈਂਪੀਅਨ ਆਫ ...

ਪੂਰੀ ਖ਼ਬਰ »

ਬੜੂ ਸਾਹਿਬ ਵਿਖੇ ਕੁਦਰਤੀ ਕਰੋਪੀ ਕਾਰਨ ਹੋਈ ਭਾਰੀ ਆਰਥਿਕ ਤਬਾਹੀ

ਧਰਮਗੜ, 30 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਧਾਰਮਿਕ ਕਾਰਜਾਂ ਦੇ ਨਾਲ-ਨਾਲ ਹਮੇਸ਼ਾ ਹੀ ਸਮਾਜ ਸੇਵੀ ਕਾਰਜਾਂ 'ਚ ਵੀ ਮੋਹਰੀ ਰੋਲ ਅਦਾ ਕਰਦਾ ਰਿਹਾ ਹੈ | ਪਿਛਲੇ ਸਾਲਾਂ ਦੌਰਾਨ ਭਾਵੇਂ ਕੁਦਰਤੀ ਕਰੋਪੀ ਕਾਰਨ ਜੰਮੂ ਕਸ਼ਮੀਰ ਵਿਖੇ ਤਬਾਹੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਭੁੱਲਰ, ਧਾਲੀਵਾਲ) - ਬਿਜਲੀ ਕਾਮਿਆਂ ਵਲੋਂ ਜੁਆਇੰਟ ਫੋਰਮ ਪੀ.ਐਸ.ਪੀ.ਸੀ.ਐਲ.ਪੰਜਾਬ ਦੇ ਸੱਦੇ 'ਤੇ ਜਥੇਬੰਦੀ ਦੇ ਆਗੂ ਇੰਦਰਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਥਾਨਕ 33 ਕੇ.ਵੀ.ਗਰਿੱਡ ਦੇ ਗੇਟ ਅੱਗੇ ਰੋਸ ਰੈਲੀ ਕਰਨ ਉਪਰੰਤ ਕੇਂਦਰ ...

ਪੂਰੀ ਖ਼ਬਰ »

6 ਦੇ ਮੋਗਾ ਸਮਾਗਮ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੀ ਸ਼ਮੂਲੀਅਤ ਦਾ ਕੀਤਾ ਦਾਅਵਾ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਟੂਡੈਂਟ ਯੂਨੀਅਨ (ਸ਼ਹੀਦ ਰੰਧਾਵਾ) ਨਾਲ ਸੰਬੰਧਤ ਵੱਖ-ਵੱਖ ਸਕੂਲ-ਕਾਲਜਾਂ ਦੀ ਵਿਦਿਆਰਥਣਾਂ ਜਿਨ੍ਹਾਂ ਵਿਚ ਕੋਮਲ ਖਨੌਰੀ, ਰਮਨ ਕਾਲਾਝਾੜ, ਸੰਦੀਪ ਘਰਾਚੋਂ, ਬਲਜਿੰਦਰ ਕੌਰ, ਹਰਪ੍ਰੀਤ ਕਨੌਈ ਅਤੇ ...

ਪੂਰੀ ਖ਼ਬਰ »

ਤਿੰਨ ਜਾਅਲਸਾਜ਼ਾਂ ਨੇ ਫਿਲਮੀ ਅੰਦਾਜ਼ 'ਚ ਔਰਤ ਦੇ ਢਾਈ ਲੱਖ ਦੇ ਗਹਿਣੇ ਉਡਾਏ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਾਅਦ ਦੁਪਹਿਰ ਤਕਰੀਬਨ ਦੋ ਕੁ ਵਜੇ ਦੇ ਕਰੀਬ ਬੱਸ ਅੱਡੇ ਸੰਗਰੂਰ ਵਿਚ ਫਿਲਮੀ ਅੰਦਾਜ ਰਾਹੀਂ ਵਾਪਰੀ ਇਕ ਘਟਨਾ ਦੌਰਾਨ ਤਿੰਨ ਨਾ ਮਾਲੂਮ ਵਿਅਕਤੀ ਇਕ ਔਰਤ ਤੋਂ ਤਕਰੀਬਨ 5 ਤੋਲੇ ਸੋਨਾ ਜਿਸ ਦੀ ਕੀਮਤ ਢਾਈ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਵਿਧਾਇਕਾਂ ਦੀ ਖਰੀਦ-ਫਰੋਖਤ ਦੇ ਲਗਾਏ ਜਾ ਰਹੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਪੂਨੀਆ

ਸੰਗਰੂਰ, 30 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ 'ਆਪ' ਸਰਕਾਰ ਦੇ ਮੰਤਰੀਆਂ, ਵਿਧਾਇਕਾ ਵਲੋਂ ਭਾਜਪਾ ਉੱਤੇ 'ਅਪੇ੍ਰਸ਼ਨ ਲੋਟਸ' ਦੇ ਨਾਮ ਉੱਤੇ ਖਰੀਦੋ ਫਰੋਖਤ ਕਰਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਗਰ ਕੌਂਸਲ ਦਫਤਰ ਦਾ ਘਿਰਾਓ ਚੌਥੇ ਦਿਨ ਵੀ ਜਾਰੀ

ਲੌਂਗੋਵਾਲ, 30 ਸਤੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਚ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਚੱਲ ਰਿਹਾ ਰੇੜਕਾ ਹੁਣ ਤੱਕ ਨਹੀਂ ਮੁੱਕ ਸਕਿਆ, ਜਿਸ ਕਰਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਿਛਲੇ ਚਾਰ ਦਿਨਾਂ ...

ਪੂਰੀ ਖ਼ਬਰ »

ਦਰਸ਼ਨ ਮਸੀਹ ਬਣੇ ਪ੍ਰਧਾਨ

ਧੂਰੀ, 30 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਦੇ ਮਸੀਹੀ ਭਾਈਚਾਰੇ ਦੀ ਮੀਟਿੰਗ ਦਾ ਆਯੋਜਨ ਪਾਸਟਰ ਐਸੋਸੀਏਸ਼ਨ ਧੂਰੀ ਦੇ ਸਹਿਯੋਗ ਨਾਲ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਗੁਰਬਾਜ਼ ਮਸੀਹ, ਜ਼ਿਲ੍ਹਾ ਪ੍ਰਧਾਨ ਸੈਮਪੌਲ ਅਤੇ ਚਰਨ ਦਾਸ ਦੀ ...

ਪੂਰੀ ਖ਼ਬਰ »

ਐਸ.ਡੀ.ਐਮ. ਦੇ ਭਰੋਸੇ ਉਪਰੰਤ ਕੌਂਸਲ ਮੁਲਾਜ਼ਮਾਂ ਦਾ ਧਰਨਾ ਸਮਾਪਤ

ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਨਗਰ ਕੌਂਸਲ ਵਿਚ ਤਾਇਨਾਤ ਕਲਰਕ ਕਿਰਨਦੀਪ ਖਿਲਾਫ਼ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਕਥਿਤ ਕੇਸ ਦੇ ਵਿਰੋਧ ਵਿਚ ਐਸ.ਡੀ.ਐਮ. ਜਸਪ੍ਰੀਤ ਸਿੰਘ ਦੇ ਭਰੋਸੇ ਮਗਰੋਂ ਨਗਰ ਕੌਂਸਲ ਕਰਮਚਾਰੀ ਯੂਨੀਅਨ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਧੂਰੀ, 30 ਸਤੰਬਰ (ਲਖਵੀਰ ਸਿੰਘ ਧਾਂਦਰਾ)-66ਵਾਂ ਜ਼ਿਲ੍ਹਾ ਪੱਧਰੀ ਕਰਾਟੇ ਖੇਡ ਟੂਰਨਾਮੈਂਟ ਆਕਸਫੋਰਡ ਪਬਲਿਕ ਸਕੂਲ ਚੀਮਾ ਵਿਚ ਕਰਵਾਏ ਗਏ ਟੂਰਨਾਮੈਂਟ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਦੇ 3 ਲੜਕਿਆਂ (ਅਧੀਨ 19) ਨੇ ਗੋਲਡ ਮੈਡਲ ਜਿੱਤ ਕੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਬੀਬੀਆਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਅਮਰਗੜ੍ਹ, 30 ਸਤੰਬਰ (ਜਤਿੰਦਰ ਮੰਨਵੀ) - ਪੰਜਾਬ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਮਿਡ-ਡੇ-ਮੀਲ ਸਕੀਮ ਸਰਕਾਰਾਂ ਦੀ ਅਣਦੇਖੀ ਕਾਰਨ ਖ਼ੁਦ ਭੁੱਖਮਰੀ ਦਾ ਸ਼ਿਕਾਰ ਹੋ ਰਹੀ ਹੈ ਅਤੇ ਮਿਡ-ਡੇ-ਮੀਲ ਅਧੀਨ ਖਾਣਾ ਬਣਾਉਣ ਵਾਲੀਆਂ ਕੁੱਕ ...

ਪੂਰੀ ਖ਼ਬਰ »

ਪਿੰਡਾਂ ਦੀ ਆਵਾਮ ਸਿਹਤ ਸਹੂਲਤਾਂ ਤੋਂ ਸੱਖਣੀ

ਸੁਖਮਿੰਦਰ ਸਿੰਘ ਕੁਲਾਰ ਮਹਿਲਾਂ ਚੌਂਕ, 30 ਸਤੰਬਰ- ਪੰਜਾਬ ਵਿਚ ਬਦਲਾਅ ਦੀ ਭਾਵਨਾ ਨਾਲ ਸੱਤਾ ਵਿਚ ਆਈ ਆਪ ਸਰਕਾਰ ਭਾਵੇਂ ਹਰ ਪੱਧਰ 'ਤੇ ਬਦਲਾਅ ਲਈ ਯਤਨਸ਼ੀਲ ਹੈ ਪਰ ਇਸ ਦਾ ਜ਼ਮੀਨੀ ਪੱਧਰ ਉੱਤੇ ਅਜੇ ਤੱਕ ਕੋਈ ਬਹੁਤਾ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ | ਜਿਹੜੇ ਸਿਹਤ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਵਲੋਂ ਸਰਸ ਮੇਲਾ ਸੰਗਰੂਰ ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਸ ਮੇਲਾ ਸੰਗਰੂਰ-2022 ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ ਅਤੇ ਇਹ ਸਹਾਇਤਾ ਰਾਸ਼ੀ ਦਾ ਚੈੱਕ ...

ਪੂਰੀ ਖ਼ਬਰ »

ਬੀਬੀ ਹਰਜੀਤ ਕੌਰ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਮੂਨਕ, 30 ਸਤੰਬਰ (ਗਮਦੂਰ ਧਾਲੀਵਾਲ) - ਰਾਮਪਾਲ ਸਿੰਘ ਸੂਰਜਨਭੈਣੀ ਦੀ ਮਾਤਾ ਪਿਛਲੇ ਦਿਨੀਂ ਅਚਾਨਕ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਗਏ ਸਨ | ਬੀਬੀ ਹਰਜੀਤ ਕੌਰ ਢੀਂਡਸਾ ਧਰਮਪਤਨੀ ਸ੍ਰ ਸੁਖਦੇਵ ਸਿੰਘ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸੂਲਰ ਘਰਾਟ, 30 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਪਿੰਡ ਗੁਜਰਾ ਪਿਛਲੇ ਪੰਜ ਦਿਨਾਂ ਤੋਂ ਨੌਜਵਾਨ ਸਪੋਰਟਸ ਕਲੱਬ ਵੱਲੋਂ ਅੱਖਾਂ ਦਾ 34ਵਾਂ ਮੁਫ਼ਤ ਅਪੇ੍ਰਸ਼ਨ ਅਤੇ ਲੈਂਜ ਕੈਂਪ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ...

ਪੂਰੀ ਖ਼ਬਰ »

ਜਗਜੀਤ ਸਿੰਘ ਲੱਡਾ ਨੂੰ ਸਨਮਾਨ ਮਿਲਣ 'ਤੇ ਸਾਹਿਤਕਾਰਾਂ 'ਚ ਖ਼ੁਸ਼ੀ ਦੀ ਲਹਿਰ

ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ) - ਬਾਲ-ਸਾਹਿਤ ਵਿੱਚ ਗ਼ਜ਼ਲ-ਵਿਧਾ ਨੂੰ ਲਿਆਉਣ ਵਾਲੇ ਉੱਘੇ ਬਾਲ-ਕਵੀ ਅਤੇ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਮੁੱਢਲੇ ਮੈਂਬਰ ਜਗਜੀਤ ਸਿੰਘ ਲੱਡਾ ਦੀ ਪੁਸਤਕ 'ਰੁੱਖ ਦੇਣ ਸੁੱਖ' ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਵੋਤਮ ਸਾਹਿਤਕ ...

ਪੂਰੀ ਖ਼ਬਰ »

ਸ੍ਰੀ ਮਾਤਾ ਮੰਦਰ ਵਿਖੇ ਨਤਮਸਤ ਹੋਏ ਵਿੱਤ ਮੰਤਰੀ ਚੀਮਾ ਤੇ ਵਿਧਾਇਕ ਭਰਾਜ

ਸੰਗਰੂਰ, 30 ਸਤੰਬਰ (ਧੀਰਜ ਪਸ਼ੌਰੀਆ)-ਨਵਰਾਤਰਿਆਂ ਦੇ ਸ਼ੁਭ ਮੌਕੇ ਉੱਤੇ ਸਥਾਨਕ ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨਤਮਸਤਕ ਹੋਏ ਅਤੇ ਸ਼ਕਤੀ ਮਾਤਾ ਦੇ ਦਰਬਾਰ ਤੋਂ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲਿਆਂ ਸੰਬੰਧੀ ਹੋਈ ਇਕੱਤਰਤਾ

ਧੂਰੀ, 30 ਸਤੰਬਰ (ਲਖਵੀਰ ਸਿੰਘ ਧਾਂਦਰਾ) - ਅਧਿਆਪਕ ਦਲ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ. ਅਵਤਾਰ ਸਿੰਘ ਢਢੋਗਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਕਾਰ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਪ੍ਰਤੀ ਨਜ਼ਰੀਏ 'ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਇਹ ...

ਪੂਰੀ ਖ਼ਬਰ »

ਫ਼ਰੀਦਕੋਟ ਜੇਲ੍ਹ 'ਚੋਂ ਪ੍ਰੋਡਕਸ਼ਨ ਵਰੰਟ 'ਤੇ ਲਿਆਂਦੇ ਗੈਂਗਸਟਰ ਦੀ ਨਿਸ਼ਾਨਦੇਹੀ 'ਤੇ ਦਿੱਲੀਓਾ 100 ਗਰਾਮ ਚਿੱਟੇ ਸਮੇਤ ਦਬੋਚਿਆ ਨਾਈਜੀਰੀਅਨ ਨਾਗਰਿਕ

ਮਲੇਰਕੋਟਲਾ, 30 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਮਲੇਰਕੋਟਲਾ ਇਲਾਕੇ ਅੰਦਰ ਪੁਲਿਸ ਵੱਲੋਂ 10-10 ਗਰਾਮ ਚਿੱਟੇ ਦੀਆ ਪੁੜੀਆਂ ਸਮੇਤ ਰੋਜ਼ਾਨਾ ਫੜੇ ਜਾ ਰਹੇ ਪਰਚੂਨ ਨਸ਼ਾ ਤਸਕਰਾਂ ਦੀ ਫ਼ਰੀਦਕੋਟ ਜੇਲ੍ਹ ਤੋਂ ਵਾਇਆ ਜਲੰਧਰ-ਦਿੱਲੀ ਰਾਹੀਂ ਚੱਲ ਰਹੀ ਸਪਲਾਈ ਲਾਈਨ ਨੂੰ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਮੇਟੀ ਦੇ ਛੇਵੇਂ ਦਿਨ ਸ੍ਰੀ ਰਾਮ ਬਨਵਾਸ ਉਪਰੰਤ ਮਹਾਰਾਜਾ ਦਸ਼ਰਥ ਦੇ ਦਿਹਾਂਤ ਦਾ ਮਾਰਮਿਕ ਦਿ੍ਸ਼ ਕੀਤਾ

ਸੰਗਰੂਰ, 30 ਸਤੰਬਰ (ਦਮਨਜੀਤ, ਅਮਨਦੀਪ ਸਿੰਘ ਬਿੱਟਾ) - ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ, ਪਟਿਆਲਾ ਗੇਟ, ਸੰਗਰੂਰ ਦੇ ਮੰਚ 'ਤੇ ਛੇਵੇਂ ਦਿਨ ਸ੍ਰੀ ਰਾਮ, ਸੀਤਾ ਅਤੇ ਲਕਸ਼ਮਣ ਦੀ ਵਣ ਯਾਤਰਾ ਦੇ ਵੱਖ-ਵੱਖ ਦਿ੍ਸ਼ ਪੇਸ਼ ਕੀਤੇ ਗਏ | ਸ੍ਰੀ ਰਾਮ ਬਨਵਾਸ ਉਪਰੰਤ ਮਹਾਰਾਜਾ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 73

ਸੰਗਰੂਰ, 30 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਦੋ ਹਫ਼ਤਿਆਂ ਵਿਚ 56 ਤੋਂ ਵੱਧ ਕੇ 73 ਹੋ ਗਈ ਹੈ | ਜ਼ਿਲ੍ਹਾ ਨੋਡਲ ਅਫਸਰ ਉਪਾਸਨਾ ਬਿੰਦਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 73 ਵਿਅਕਤੀ ਡੇਂਗੂ ਬੁਖ਼ਾਰ ਤੋਂ ਪੀੜਤ ਹੋਏ ਹਨ | ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਧੂਰੀ, 30 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ਼ਹੀਦ ਭਗਤ ਸਿੰਘ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਬਮਾਲ ਵਲੋਂ ਸਰਕਾਰੀ ਹਾਈ ਸਕੂਲ ਬਮਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਪਹਿਲੀਆਂ ਤਿੰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX