ਤਾਜਾ ਖ਼ਬਰਾਂ


ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  3 minutes ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  9 minutes ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
27 ਜਨਵਰੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਖੰਨਾ / ਸਮਰਾਲਾ

ਅਨਾਜ ਮੰਡੀ ਖੰਨਾ 'ਚ ਝੋਨੇ ਦੀ ਖ਼ਰੀਦ ਸੰਬੰਧੀ ਐੱਸ.ਡੀ.ਐੱਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਲਈ ਐੱਸ.ਡੀ.ਐੱਮ ਮਨਜੀਤ ਕੌਰ ਵਲੋਂ ਖ਼ਰੀਦ ਏਜੰਸੀਆਂ, ਆੜ੍ਹਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣੀ ਚਾਹੀਦੀ | ਉਨ੍ਹਾਂ ਦੇ ਬੈਠਣ, ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਹੋਰ ਸਾਰੇ ਪ੍ਰਬੰਧ ਹੋਣੇ ਚਾਹੀਦੇ ਹਨ | ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਮੌਸਮ ਦੀ ਖ਼ਰਾਬੀ ਨੂੰ ਮੁੱਖ ਰੱਖਦੇ ਹੋਏ ਤਿਰਪਾਲਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਮੰਡੀ ਵਿਚ ਪਈਆਂ ਝੋਨੇ ਦੀਆਂ ਢੇਰੀਆਂ ਉੱਪਰ ਕਿਸਾਨਾਂ ਦੇ ਨਾਂਅ ਦੀਆਂ ਤਖ਼ਤੀਆਂ ਜ਼ਰੂਰ ਲਗਾਈਆਂ ਜਾਣ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਪੱਕੀ ਹੋਈ ਫ਼ਸਲ ਹੀ ਮੰਡੀ ਵਿਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਦਿੱਤੀ ਜਾਵੇਗੀ | ਖ਼ਰੀਦੀ ਗਈ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਲਿਫ਼ਟਿੰਗ ਕਰਵਾਈ ਜਾਵੇਗੀ | ਪੱਤਰਕਾਰਾਂ ਵਲੋਂ ਅਨਾਜ ਮੰਡੀ ਦਾ ਦੌਰਾ ਕਰਨ 'ਤੇ ਵੇਖਿਆ ਗਿਆ ਕਿ ਬਹੁਤ ਸਾਰੇ ਕਿਸਾਨ ਆਪਣੀ ਝੋਨੇ ਦੀ ਪੱਕੀ ਫ਼ਸਲ ਨੂੰ ਅੱਜ ਹੀ ਮੰਡੀ 'ਚ ਲਿਆ ਚੁੱਕੇ ਹਨ | ਜਿਨ੍ਹਾਂ ਦੀ ਆੜ੍ਹਤੀਆਂ ਵਲੋਂ ਸਾਫ਼ ਸਫ਼ਾਈ ਕਰਵਾਈ ਜਾ ਰਹੀ ਹੈ | ਮਾਰਕੀਟ ਕਮੇਟੀ ਦੇ ਸੈਕਟਰੀ ਸੁਰਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਝੋਨੇ ਦਾ ਰੇਟ 2060 ਰੁਪਏ ਪ੍ਰਤੀ ਕੁਇੰਟਲ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਖੰਨਾ ਮੰਡੀ ਵਿਚ 1 ਲੱਖ 35 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਸੀ | ਇਸ ਵਾਰ ਪਿਛਲੀ ਵਾਰ ਨਾਲੋਂ ਫ਼ਸਲ ਵੱਧ ਆਉਣ ਦੀ ਉਮੀਦ ਹੈ |
ਸਿਹੌੜਾ ਦਾਣਾ ਮੰਡੀ 'ਚ ਸਫ਼ਾਈ ਪ੍ਰਬੰਧ ਅਧੂਰੇ
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਝੋਨੇ ਦੀ ਫ਼ਸਲ ਦੇ ਚਾਲੂ ਹੋਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਦਾਣਾ ਮੰਡੀ ਸਿਹੌੜਾ ਵਿਖੇ ਸਫ਼ਾਈ ਦੇ ਪ੍ਰਬੰਧ ਅਧੂਰੇ ਨਜ਼ਰ ਆਏ¢ ਭਾਵੇਂ ਮੌਸਮ ਦੀ ਖ਼ਰਾਬੀ ਕਾਰਨ ਅਜੇ ਝੋਨੇ ਦੀ ਕਟਾਈ ਸਹੀ ਢੰਗ ਨਾਲ ਸ਼ੁਰੂ ਨਹੀਂ ਹੋਈ | ਪਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ 1 ਅਕਤੂਬਰ ਤੋਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਮੰਡੀ ਦੇ ਸੀਜ਼ਨ ਨਾਲ ਸਬੰਧਿਤ ਸਾਰੇ ਪ੍ਰਬੰਧ ਮੁਕੰਮਲ ਹੋਣੇ ਜ਼ਰੂਰੀ ਹਨ¢ ਇੱਥੇ ਇਹ ਵੀ ਦੱਸਣਯੋਗ ਹੈ ਕਿ ਮੰਡੀ ਦੀ ਸਫ਼ਾਈ ਦੇ ਕੰਮ ਵਿਚ ਦੇਰੀ ਕਰਨ ਵਾਲੇ ਠੇਕੇਦਾਰ ਵਲੋਂ ਕੀਤੀ ਜਾ ਆਨਾਕਾਨੀ ਕਾਰਨ ਮਾਰਕੀਟ ਕਮੇਟੀ ਮਲੌਦ ਵਲੋਂ ਨਵੀਂ ਲੇਬਰ ਜਰੀਏ ਅੱਜ ਸਫ਼ਾਈ ਪ੍ਰਬੰਧ ਕਰਵਾਉਣੇ ਸ਼ੁਰੂ ਕੀਤੇ ਜਾ ਰਹੇ ਹਨ¢
ਦਾਣਾ ਮੰਡੀ ਪਾਇਲ ਵਿਖੇ ਝੋਨੇ ਦੀ ਖ਼ਰੀਦ ਸੰਬੰਧੀ ਪ੍ਰਬੰਧ ਮੁਕੰਮਲ
ਪਾਇਲ, (ਨਿਜ਼ਾਮਪੁਰ/ਰਾਜਿੰਦਰ ਸਿੰਘ)-ਦਾਣਾ ਮੰਡੀ ਪਾਇਲ ਵਿਖੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ | ਪ੍ਰੰਤੂ ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਨੇ ਅਜੇ ਤੱਕ ਆਪਣੀ ਝੋਨੇ ਦੀ ਫ਼ਸਲ ਨੂੰ ਕਟਾਉਣਾ ਸ਼ੁਰੂ ਨਹੀਂ ਕੀਤਾ | ਦਾਣਾ ਮੰਡੀ ਵਿਚ ਇਕ ਕਿਸਾਨ ਵਲੋਂ ਹੀ ਕੁੱਝ ਕੁਇੰਟਲ ਝੋਨੇ ਦੀ ਫ਼ਸਲ ਨੂੰ ਵੇਚਣ ਲਈ ਲਿਆਂਦਾ ਗਿਆ | ਮੰਡੀ ਸੁਪਰਵਾਈਜ਼ਰ ਹਰਪ੍ਰੀਤ ਸਿੰਘ ਨਾਲ ਪ੍ਰਬੰਧਾਂ ਸੰਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੰਡੀ ਵਿਚ ਰੌਸ਼ਨੀ, ਸਫ਼ਾਈ ਅਤੇ ਕਿਸਾਨਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਪਾਇਲ ਵਿਖੇ 4 ਖ਼ਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਵੇਅਰ ਹਾਊਸ ਵਲੋਂ ਖ਼ਰੀਦ ਕੀਤੀ ਜਾਣੀ ਹੈ | ਪੱਤਰਕਾਰਾਂ ਵਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਦੇਖਿਆ ਗਿਆ ਕਿ ਦਾਣਾ ਮੰਡੀ ਵਿਚ ਸਫ਼ਾਈ ਦੇ ਪ੍ਰਬੰਧ ਠੀਕ ਹਨ |

ਵਿਦਿਆਰਥੀ ਹਿਸ਼ਾਂਤ ਮਲਹੋਤਰਾ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ 'ਚ ਗੋਲਡ ਮੈਡਲ ਜਿੱਤਿਆ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਐਮ.ਜੀ.ਸੀ.ਏ.ਐੱਸ ਮਾਡਲ ਹਾਈ ਸਕੂਲ, ਖੰਨਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਹਿਸ਼ਾਂਤ ਮਲਹੋਤਰਾ ਨੇ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਬਾਕਸਿੰਗ ਵਿਚੋਂ ਗੋਲਡ ਮੈਡਲ, ਪੰਜਵੀ ਜਮਾਤ ਦੇ ਵਿਦਿਆਰਥੀ ਅੰਗਦ ਸਿੰਘ ਨੇ ਬਾਕਸਿੰਗ 'ਚੋਂ ਸਿਲਵਰ ...

ਪੂਰੀ ਖ਼ਬਰ »

ਘਰ ਦੀ ਛੱਤ 'ਤੇ ਲਗਾਏ ਮੋਬਾਈਲ ਟਾਵਰ ਦਾ ਨਗਰ ਕੌਂਸਲ ਨੇ ਕੱਟਿਆ ਬਿਜਲੀ ਕੁਨੈਕਸ਼ਨ

ਖੰਨਾ, 30 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਵਾਰਡ ਨੰਬਰ 19 ਵਿਖੇ ਇੱਕ ਵਿਅਕਤੀ ਵਲੋਂ ਆਪਣੇ ਘਰ ਦੀ ਛੱਤ 'ਤੇ ਲਗਾਏ ਗਏ ਮੋਬਾਈਲ ਟਾਵਰ ਖ਼ਿਲਾਫ਼ ਅੱਜ ਖਟੀਕਾਂ ਚੌਕ ਵਿਚ ਲੋਕਾਂ ਨੇ ਧਰਨਾ ਦਿੱਤਾ ¢ ਟਾਵਰ ਹਟਾਉਣ ਦੀ ਮੰਗ ਨੂੰ ਲੈ ਕੇ ਐੱਸ.ਡੀ.ਐਮ, ਨਗਰ ਕੌਂਸਲ ਨੂੰ ਮੰਗ ...

ਪੂਰੀ ਖ਼ਬਰ »

ਆਧਾਰ ਕਾਰਡ ਬਣਾਉਣ ਲਈ ਸੇਵਾ ਕੇਂਦਰਾਂ 'ਤੇ ਆਂਗਣਵਾੜੀ ਵਰਕਰਾਂ ਨਾਲ ਸੰਪਰਕ ਕੀਤਾ ਜਾਵੇ-ਐੱਸ.ਡੀ.ਐਮ

ਪਾਇਲ, 30 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਐੱਸ.ਡੀ.ਐਮ ਪਾਇਲ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਤਹਿਸੀਲ ਪਾਇਲ 'ਚ 10 ਸਾਲ ਪੁਰਾਣੇ ਜਿੰਨੇ ਵੀ ਆਧਾਰ ਕਾਰਡ ਬਣੇ ਹਨ, ਉਹ ਮੁਕੰਮਲ ਤੌਰ 'ਤੇ ਅੱਪਡੇਟ ਕੀਤੇ ਜਾਣੇ ਹਨ ਅਤੇ ਜਿਸ ਸੰਬੰਧੀ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਵਿਸ਼ਾਲ ਸਤਿਸੰਗ ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਪਹੁੰਚਣ ਲਈ ਵਿਧਾਇਕ ਮੂੰਡੀਆਂ ਨੂੰ ਦਿੱਤਾ ਸੱਦਾ-ਪੱਤਰ

ਸਾਹਨੇਵਾਲ, 30 ਸਤੰਬਰ-(ਹਨੀ ਚਾਠਲੀ)-ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਸੰਬੰਧੀ ਕਸਬਾ ਸਾਹਨੇਵਾਲ 'ਚ 2 ਅਕਤੂਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਸਤਿਸੰਗ ਸਮਾਰੋਹ ਵਿਚ ਵਿਸ਼ੇਸ਼ ਤੋਰ ਤੇ ਪਹੁੰਚਣ ਲਈ ਪੰਜਾਬ ਭਾਵਾਧਸ ਦੇ ਵਾਈਸ ਪ੍ਰਧਾਨ ਸਵਰਨ ਕੁਮਾਰ ਸੋਨੀ ਤੇ ...

ਪੂਰੀ ਖ਼ਬਰ »

ਕੋਟਲੀ ਵਲੋਂ ਖੰਨਾ 'ਚ 8ਵੇਂ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਖੰਨਾ ਵਲੋਂ ਸਿਮਰਦੀਪ ਸਿੰਘ ਗਰੇਵਾਲ ਦੀ ਯਾਦ ਵਿਚ 8ਵੇਂ ਡੇ-ਨਾਈਟ ਫੱੁਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | ਟੂਰਨਾਮੈਂਟ ਦਾ ਉਦਘਾਟਨ ਤੇਜਪ੍ਰਕਾਸ਼ ਸਿੰਘ ਕੋਟਲੀ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਕਸਿੰਗ ਟੂਰਨਾਮੈਂਟ 'ਚ ਹਿੰਦੀ ਪੁੱਤਰੀ ਪਾਠਸ਼ਾਲਾ ਦੇ ਖਿਡਾਰੀਆਂ ਨੇ ਜਿੱਤੇ ਮੈਡਲ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਕਿਸ਼ੋਰੀ ਲਾਲ ਜੇਠੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ 'ਚ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਹਿੰਦੀ ਪੁੱਤਰੀ ਪਾਠਸ਼ਾਲਾ ਖੰਨਾ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ ਦੌਰਾਨ ਅੰਡਰ-14 ਲੜਕਿਆਂ 'ਚ ...

ਪੂਰੀ ਖ਼ਬਰ »

ਟੈਂਪੂ ਚਾਲਕ ਖ਼ਿਲਾਫ ਮਾਮਲਾ ਦਰਜ

ਖੰਨਾ, 30 ਸਤੰਬਰ (ਮਨਜੀਤ ਸਿੰਘ ਧੀਮਾਨ)-ਟੈਂਪੂ ਸੜਕ ਵਿਚਕਾਰ ਖੜ੍ਹਾਉਣ, ਆਵਾਜਾਈ ਵਿਚ ਵਿਘਨ ਪਾਉਣ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ ਟੈਂਪੂ ਚਾਲਕ ਖਿਲਾਫ ਧਾਰਾ 283 ਅਧੀਨ ਮਾਮਲਾ ਦਰਜ ਕੀਤਾ ਹੈ | ਏੇ. ਐੱਸ. ਆਈ. ਅਮਰ ਸਿੰਘ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰਾਂ ਵਲੋਂ ਬਜ਼ੁਰਗ ਔਰਤ ਨਾਲ ਲੁੱਟ-ਖੋਹ

ਈਸੜੂ, 30 ਸਤੰਬਰ (ਬਲਵਿੰਦਰ ਸਿੰਘ)-ਸਥਾਨਕ ਈਸੜੂ ਵਿਖੇ ਮੋਟਰਸਾਈਕਲ ਸਵਾਰ 2 ਲੁਟੇਰੇ ਪੁਲਿਸ ਮੁਲਾਜ਼ਮ ਦੀ ਬਜ਼ੁਰਗ ਮਾਤਾ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਸੋਨੇ ਦੀਆਂ ਵਾਲੀਆਂ, ਕੜਾ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ¢ ਜਾਣਕਾਰੀ ਅਨੁਸਾਰ ਪੀੜਤ ਬਜ਼ੁਰਗ ਮਾਤਾ ...

ਪੂਰੀ ਖ਼ਬਰ »

ਜਥੇ. ਜੱਲ੍ਹਾ ਨੇ ਲਾਲਪੁਰਾ ਨਾਲ ਬੰਦੀ ਸਿਖਾਂ ਦੀ ਰਿਹਾਈ ਲਈ ਕੀਤੀ ਮੁਲਾਕਾਤ

ਮਲੌਦ, 30 ਸਤੰਬਰ (ਸਹਾਰਨ ਮਾਜਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਉੱਘੇ ਪੰਥਕ ਆਗੂ ਜਥੇ. ਹਰਪਾਲ ਸਿੰਘ ਜੱਲ੍ਹਾ ਮੈਂਬਰ ਐੱਸ. ਜੀ. ਪੀ. ਸੀ. ਨੇ ਨੈਸ਼ਨਲ ਕਮਿਸ਼ਨ ਆਫ਼ ਮਨਿਉਰਟੀਜ਼ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ...

ਪੂਰੀ ਖ਼ਬਰ »

ਮਾਤਾ ਹਰਭਜਨ ਕੌਰ ਕੁਲਾਰ ਨਮਿਤ ਭੋਗ 2 ਨੂੰ

ਬੀਜਾ, 30 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਜੱਸੀ ਬੀਜਾ ਅਤੇ ਬਲਜਿੰਦਰ ਸਿੰਘ ਕਾਲਾ ਦੀ ਮਾਤਾ ਹਰਭਜਨ ਕੌਰ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ ¢ ਉਨ੍ਹਾਂ ਦੇ ਗ੍ਰਹਿ ਪਿੰਡ ਬੀਜਾ ਵਿਖੇ ਸਿਆਸੀ, ਗੈਰ ਸਿਆਸੀ ਆਗੂ, ਇਲਾਕੇ ਦੇ ...

ਪੂਰੀ ਖ਼ਬਰ »

ਏ.ਐੱਸ ਕਾਲਜ 'ਚ ਕਾਮਰਸ ਵਿਦਿਆਰਥੀਆਂ ਦਾ ਦੂਜਾ ਬੈਚ ਸ਼ੁਰੂ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਕਾਮਰਸ ਵਿਭਾਗ ਵਲੋਂ ਏ.ਐੱਸ.ਕਾਲਜ 'ਚ ਬਜਾਜ ਫਾਈਨਾਂਸ ਦੇ ਐੱਮ.ਓ.ਯੂ ਦੇ ਚੱਲਦੇ ਸਰਟੀਫਿਕੇਟ ਕੋਰਸ ਇਨ ਬੈਂਕਿੰਗ ਐਂਡ ਫਾਈਨਾਂਸ ਦਾ ਦੂਜਾ ਬੈਚ ਸ਼ੁਰੂ ਕੀਤਾ ਗਿਆ | ਇਸ ਕੋਰਸ 'ਚ ਬੀ.ਕਾਮ ਭਾਗ ਤੀਜਾ ਦੇ ਲਗਭਗ 42 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਮੰਗਾਂ ਸੰਬੰਧੀ ਡੀ.ਪੀ.ਆਈ ਨਾਲ ਮੀਟਿੰਗ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਡੀ.ਪੀ.ਆਈ, ਪੰਜਾਬ ਹਰਿੰਦਰ ਕੌਰ ਨਾਲ ਅਹਿਮ ਮੀਟਿੰਗ ਹੋਈ ¢ ਮੀਟਿੰਗ ਵਿਚ ਸਿੱਧੀ ਭਰਤੀ/ਪਰਮੋਸ਼ਨਾਂ ਰਾਹੀਂ ਪਦ ਉੱਨਤ ਕਰਮਚਾਰੀਆਂ 'ਤੇ ਲਗਾਇਆ ਵਿਭਾਗੀ ਟੈਸਟ ਹਟਾਉਣ, ਪਰਮੋਸ਼ਨਾਂ ਸੰਬੰਧੀ ...

ਪੂਰੀ ਖ਼ਬਰ »

ਗੁ. ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ 3 ਦਿਨਾਂ ਕੇਂਦਰੀ ਸਮਾਗਮ ਸ਼ੁਰੂ

ਬੀਜਾ, 30 ਸਤੰਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦਾ 3 ਦਿਨਾਂ ਸਾਲਾਨਾ ਕੇਂਦਰੀ ਸਮਾਗਮ ਅੱਜ ਤੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼ੁਰੂ ਹੋ ਗਿਆ ਹੈ ¢ ਇਸ ਤਹਿਤ ਬਾਬਾ ਬੰਦਾ ਸਿੰਘ ਇੰਜੀਨੀਅਰਿੰਗ ਕਾਲਜ ...

ਪੂਰੀ ਖ਼ਬਰ »

ਮਾਸਟਰ ਸੁਰਜੀਤ ਕੁਮਾਰ ਨੂੰ ਵਿਦਾਇਗੀ ਪਾਰਟੀ ਦਿੱਤੀ

ਸਾਹਨੇਵਾਲ, 30 ਸਤੰਬਰ (ਅਮਰਜੀਤ ਸਿੰਘ ਮੰਗਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਨੇਵਾਲ ਲੜਕੇ ਵਿਖੇ ਸੁਰਜੀਤ ਕੁਮਾਰ ਵਰਕਸ਼ਾਪ ਅਟੈਂਡੈਂਟ ਦੀ ਵਿਦਾਇਗੀ ਪਾਰਟੀ ਦਾ ਆਯੋਜਨ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ¢ ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੀਟਿੰਗ

ਸਮਰਾਲਾ, 30 ਸਤੰਬਰ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਨੂੰ ਮੁੱਖ ਰੱਖਦੇ ਹੋਏ 3 ਅਕਤੂਬਰ ਨੂੰ ਬਰਸੀ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ...

ਪੂਰੀ ਖ਼ਬਰ »

ਮਹਿਲਾਵਾਂ ਨੂੰ 1 ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰੇ ਪੰਜਾਬ ਸਰਕਾਰ-ਦਿਲਬਰ ਮੁਹੰਮਦ ਖਾਨ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਦੇ ਲਈ ਪੰਜਾਬ ਦੀ ਭੋਲ਼ੀ-ਭਾਲ਼ੀ ਜਨਤਾ ਦੇ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਹੁਣ ਜਦੋਂ ਉਨ੍ਹਾਂ ਨੂੰ ਪੂਰਾ ਕਰਨ ਦਾ ਸਮਾਂ ਆਇਆ ਤਾਂ ਪਾਰਟੀ ਦੇ ਕੌਮੀ ਕਨਵੀਨਰ ...

ਪੂਰੀ ਖ਼ਬਰ »

ਟਰਾਂਸਪੋਰਟਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਟਰਾਂਸਪੋਰਟਰਾਂ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਤੁਰੰਤ ਧਿਆਨ ਦੇਵੇ, ਜਦਕਿ ਟਰਾਂਸਪੋਰਟ ਵਹੀਕਲਾਂ ਦੀ ਫਿਟਨੈੱਸ ਸਰਟੀਫਿਕੇਟ ਲੈਣ ਲਈ ਵੀ ਆਨਲਾਈਨ ਵੀ. ਡੀ. ਓ. ਕਾਨਫਰੰਾਸਿੰਗ ਰਾਹੀ ਹੋਣੀ ਚਾਹੀਦੀ ਹੈ, ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਅਫ਼ਸਰ ਨਿਰਮਲ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕੀਤਾ

ਮਲੌਦ, 30 ਸਤੰਬਰ (ਦਿਲਬਾਗ ਸਿੰਘ ਚਾਪੜਾ)-ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਵਲੋਂ ਹਰਦਿਆਲ ਸਿੰਘ ਟਰੇਡਰਜ਼ ਦੇ ਸਹਿਯੋਗ ਨਾਲ ਕਿਸਾਨ ਗੁਰਜੀਤ ਸਿੰਘ ਪੁੱਤਰ ਕੌਰ ਸਿੰਘ ਪਿੰਡ ਸੇਖਾ ਦੇ ਖੇਤ 'ਚ ਨੈਨੋ ਯੂਰੀਆ ਡੈਮੋ ਸੰਬੰਧੀ ਖੇਤ ਦਿਵਸ ਕੈਂਪ ਲਗਾਇਆ ਗਿਆ ਅਤੇ ਕਿਸਾਨਾਂ ...

ਪੂਰੀ ਖ਼ਬਰ »

ਗੁਰਦੁਆਰਾ ਰੇਰੂ ਸਾਹਿਬ ਵਿਖੇ ਨੰਬਰਦਾਰ ਯੂਨੀਅਨ ਦੀ ਮੀਟਿੰਗ

ਸਾਹਨੇਵਾਲ/ਕੁਹਾੜਾ,30 ਸਤੰਬਰ (ਅਮਰਜੀਤ ਸਿੰਘ, ਸੰਦੀਪ ਸਿੰਘ ਕੁਹਾੜਾ)-ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਅਗਵਾਈ ਵਿੱਚ ਗੁਰਦੁਆਰਾ ਰੇਰੂ ਸਾਹਿਬ ਵਿਖੇ ਮੀਟਿੰਗ ਹੋਈ, ਜਿਸ ਵਿਚ ਸਾਹਨੇਵਾਲ ਸਬ ਤਹਿਸੀਲ ਦੇ 39 ਪਿੰਡਾਂ ਦੇ ਨੰਬਰਦਾਰਾਂ ...

ਪੂਰੀ ਖ਼ਬਰ »

ਰੱਬੋਂ ਨੀਚੀ ਵਿਖੇ ਕਰਵਾਏ ਜਾ ਰਹੇ ਖੇਡ ਮੇਲੇ ਦਾ ਜਥੇ. ਸਰੌਦ ਵਲੋਂ ਸਟਿੱਕਰ ਜਾਰੀ

ਮਲੌਦ, 30 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਉੱਘੇ ਸਿੱਖ ਬੁੱਧੀਜੀਵੀ ਅਤੇ ਸ਼੍ਰੋਮਣੀ ਅਕਾਲੀ ਦਲ (ਸ) ਦੇ ਜ਼ਿਲ੍ਹਾ ਪ੍ਰਧਾਨ ਜਥੇ: ਗੁਰਜੀਵਨ ਸਿੰਘ ਸਰੌਦ ਨੇ 3 ਅਤੇ 4 ਅਕਤੂਬਰ ਨੂੰ ਪਿੰਡ ਰੱਬੋ ਨੀਚੀ ਵਿਖੇ ਕਰਵਾਏ ਜਾ ਰਹੇ ਖੇਡ ਮੇਲੇ ਦਾ ਸਟਿੱਕਰ ਜਾਰੀ ਕਰਦਿਆਂ ...

ਪੂਰੀ ਖ਼ਬਰ »

20ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਪਾਇਲ, 30 ਸਤੰਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਸਥਾਨਕ ਮਾਤਾ ਨੈਣਾਂ ਦੇਵੀ ਪ੍ਰਬੰਧਕ ਕਮੇਟੀ ਵਲੋਂ 20ਵਾਂ ਵਿਸ਼ਾਲ ਭਗਵਤੀ ਜਾਗਰਣ ਵਾਰਡ ਨੰਬਰ: 3 ਪਾਇਲ ਵਿਖੇ ਸਵਾਮੀ ਰਾਮਾਨੰਦ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਜਾਗਰਣ ਵਿਚ ਮਸ਼ਹੂਰ ਕਲਾਕਾਰ ਗੌਤਮ ਜਲੰਧਰੀ ਤੇ ...

ਪੂਰੀ ਖ਼ਬਰ »

ਅਫ਼ੀਮ ਸਮੇਤ 2 ਮੋਟਰਸਾਈਕਲ ਸਵਾਰ ਵਿਅਕਤੀ ਕਾਬੂ

ਖੰਨਾ, 30 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਸ ਨੇ 400 ਗ੍ਰਾਮ ਅਫੀਮ ਸਮੇਤ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਐੱਸ.ਐੱਚ.ਓ ਨਛੱਤਰ ਸਿੰਘ ਨੇ ਕਿਹਾ ਕਿ ਏ.ਐੱਸ.ਆਈ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਦੋਰਾਹਾ, 30 ਸਤੰਬਰ (ਮਨਜੀਤ ਸਿੰਘ ਗਿੱਲ)-ਲਾਗਲੇ ਪਿੰਡ ਰੌਲ ਵਿਖੇ ਸਰਪੰਚ ਲਖਵੀਰ ਕੌਰ ਦੀ ਅਗਵਾਈ 'ਚ ਪੰਚਾਇਤ ਤੇ ਨਗਰ ਨਿਵਾਸੀਆਂ ਨੇ ਸਮੂਹਿਕ ਰੂਪ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ | ਇਸ ਸਮੇਂ ਸਾਬਕਾ ਸਰਪੰਚ ਦਲਜੀਤ ਸਿੰਘ ਰੌਲ ਦੀ ਅਗਵਾਈ 'ਚ ਸਥਾਨਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਾਧੂ ਸਿੰਘ ਚਹਿਲ ਦੀ ਯਾਦ 'ਚ ਵਰਦੀਆਂ ਵੰਡੀਆਂ

ਖੰਨਾ, 30 ਸਤੰਬਰ (ਅਜੀਤ ਬਿਊਰੋ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਮਾਫ਼ੀ ਵਿਖੇ ਅਮਰਿੰਦਰ ਸਿੰਘ ਵਾਸੀ ਚੱਕ ਮਾਫ਼ੀ ਨੇ ਆਪਣੇ ਦਾਦਾ ਸਵ. ਸਾਧੂ ਸਿੰਘ ਚਹਿਲ ਦੀ ਯਾਦ ਵਿਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਵਰਦੀਆਂ ਦੇ ਪੂਰੇ ਸੈੱਟ ਅਤੇ ਬੂਟ ਵੰਡੇ ਗਏ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਕਮੇਟੀ ਦੇ 11 ਖ਼ਰੀਦ ਕੇਂਦਰਾਂ ਅੰਦਰ ਸਫ਼ਾਈ ਦੇ ਨਾ ਮਾਤਰ ਪ੍ਰਬੰਧ ਬਣੇ ਚਰਚਾ

ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਭਾਵੇਂ 1 ਅਕਤੂਬਰ 2022 ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ, ਪਰ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੇ ਗਿਆਰ੍ਹਾਂ ਖ਼ਰੀਦ ਕੇਂਦਰਾਂ 'ਚੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX