ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  54 minutes ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਬਰਨਾਲਾ

ਬਰਨਾਲਾ ਵਿਖੇ 1158 ਪੋ੍ਰਫ਼ੈਸਰਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਦਾਣਾ ਮੰਡੀ ਵਿਖੇ ਰੈਲੀ

ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਬਰਨਾਲਾ ਸ਼ਹਿਰ ਅੰਦਰ ਪਿਛਲੇ ਦਿਨੀਂ 1158 ਪੋ੍ਰਫੈਸਰਾਂ 'ਤੇ ਹੋਏ ਬੇਤਿਹਸ਼ਾ ਲਾਠੀ ਚਾਰਜ ਦੇ ਵਿਰੋਧ ਵਿਚ ਇਲਾਕੇ ਦੀਆਂ ਦਰਜਨਾਂ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ, ਬੁੱਧੀਜੀਵੀ, ਵਿਦਿਆਰਥੀਆਂ ਦੀਆਂ ਜਥੇਬੰਦੀਆਂ, ਇਲਾਕੇ ਦੀਆਂ ਸਾਹਿਤ ਸਭਾਵਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਬੈਨਰ ਹੇਠ ਸੈਂਕੜੇ ਆਗੂਆਂ ਨੇ ਦਾਣਾ ਮੰਡੀ ਬਰਨਾਲਾ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਚਿਤਾਵਨੀ ਪੱਤਰ ਸੌਂਪਿਆ ਗਿਆ | ਬੁਲਾਰਿਆਂ ਨੇ ਕਿਹਾ ਕਿ ਬਰਨਾਲਾ ਦੀ ਇਨਕਲਾਬੀ ਜ਼ਰਖੇਜ਼ ਧਰਤੀ ਇਸ ਧੱਕੇਸ਼ਾਹੀ ਕਦਾਚਿਤ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਹਰ ਜਬਰ ਦਾ ਮੁਕਾਬਲਾ ਬਰਨਾਲਾ ਦੇ ਸੰਜੀਦਾ ਏਕੇ ਨਾਲ ਕਰਨਗੇ | ਇਸ ਰੋਸ ਮਾਰਚ ਦੀਆਂ ਸਮੂਹ ਲੇਖਕ ਸਭਾਵਾਂ ਅਤੇ ਬੁੱਧੀਜੀਵੀ ਵਰਗ ਨੇ ਵੀ ਵੱਡੇ ਪੱਧਰ ਸ਼ਮੂਲੀਅਤ ਕੀਤੀ | ਪ੍ਰਸ਼ਾਸਨ ਨੂੰ ਸੌਂਪੇ ਚਿਤਾਵਨੀ ਪੱਤਰ ਵਿਚ ਮੰਗ ਕੀਤੀ ਗਈ ਕਿ ਪੋ੍ਰਫੈਸਰਾਂ 'ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਬਰਨਾਲਾ ਪੁਲਿਸ ਪ੍ਰਸ਼ਾਸਨ ਆਪਣਾ ਸਮਾਜਿਕ ਰਵੱਈਆ ਠੀਕ ਕਰੇ, ਜੋ ਕਿ ਅੱਤ ਨਿੰਦਣਯੋਗ ਹੈ | ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਇਸ ਤਰ੍ਹਾਂ ਦਾ ਦੁਬਾਰਾ ਵਰਤਾਰਾ ਵਾਪਰਦਾ ਹੈ ਤਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਤਿੱਖੇ ਜਨਤਕ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ | ਇਸ ਮਾਰਚ ਤੋਂ ਪਹਿਲਾਂ ਬਰਨਾਲਾ ਦੀ ਦਾਣਾ ਮੰਡੀ ਵਿਚ ਹੋਏ ਭਰਵੇਂ ਇਕੱਠ ਨੂੰ ਮੁਲਾਜ਼ਮ ਡਿਫੈਂਸ ਕਮੇਟੀ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਰਾਜੀਵ ਕੁਮਾਰ, ਤਰਸੇਮ ਭੱਠਲ, ਪਰਮਿੰਦਰ ਸਿੰਘ ਬੀ.ਐਡ ਅਧਿਆਪਕ, ਮਨੋਹਰ ਲਾਲ ਪੈਨਸ਼ਨਰ ਆਗੂ ਤੋਂ ਇਲਾਵਾ ਬੀ.ਕੇ.ਯੂ ਉਗਰਾਹਾਂ ਦੇ ਦਰਸ਼ਨ ਸਿੰਘ ਭੈਣੀ ਮਹਿਰਾਜ, ਬੀ.ਕੇ.ਯੂ ਡਕੌੌਂਦਾ ਦੇ ਮਨਜੀਤ ਸਿੰਘ ਧਨੇਰ, ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਮਨਜੀਤ ਰਾਜ, ਪ.ਸ.ਸ.ਫ ਦੇ ਦਰਸ਼ਨ ਚੀਮਾ, ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਕਲਾਲਮਾਜਰਾ, ਡੀ.ਐਮ.ਐਫ ਦੇ ਖੁਸ਼ਮਿੰਦਰਪਾਲ, ਏਟਕ ਤੋਂ ਕਾਮਰੇਡ ਖੁਸ਼ੀਆ ਸਿੰਘ, ਪੀ.ਐਸ.ਐਮ.ਐਸ.ਯੂ ਦੇ ਰਵਿੰਦਰ ਸ਼ਰਮਾ, ਇਨਕਲਾਬੀ ਦੇ ਕੇਂਦਰ ਦੇ ਨਰਾਇਣ ਦੱਤ, ਜਮਹੂਰੀਅਤ ਦੇ ਅਧਿਕਾਰ ਸਭਾ ਦੇ ਗੁਰਮੇਲ ਸਿੰਘ ਠੁੱਲੀਵਾਲ, ਤਰਕਸ਼ੀਲ ਸੁਸਾਇਟੀ ਦੇ ਰਾਜਿੰਦਰ ਭਦੌੜ, ਮੈਡੀਕਲ ਪਰੈਕਟੀਸ਼ਨ ਆਗੂ ਅਮਰਜੀਤ ਕੁਕੂ, ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਆਂ ਫ਼ਰੰਟ ਦੇ ਈਸ਼ਾ ਮਦਾਨ, ਮਲਟੀਪਰਪਜ਼ ਦੇ ਹੈਲਥ ਆਗੂ ਜਰਨੈਲ ਧੌੌਲਾ, ਉੱਘੇ ਸਾਹਿਤਕਾਰ ਬਾਪੂ ਓਮ ਪ੍ਰਕਾਸ਼ ਗਾਸੋ, ਮਾਲਵਾ ਸਾਹਿਤ ਸਭਾ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ, ਸਾਹਿਤਕਾਰ ਭੋਲਾ ਸਿੰਘ ਸੰਘੇੜਾ, ਪੁਰਾਣੀ ਪੈਨਸ਼ਨ ਬਹਾਲੀ ਦੇ ਨਿਰਮਲ ਸਿੰਘ ਪੱਖੋਂ ਕਲਾਂ, ਜਗਰਾਜ ਰਾਮਾ, ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਸੰਘੇੜਾ, ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਦੇ ਜਸਵੀਰ ਬੀਹਲਾ, ਵਿਰਸਾ ਸੰਭਾਲ ਦੇ ਕੇਂਦਰ/ਕੱਟੂ ਜਗਤਾਰ ਸਿੰਘ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਪ੍ਰੀਤ ਸਿੰਘ ਰੂੜੇਕੇ, ਪ੍ਰਧਾਨ ਮਲਕੀਤ ਸਿੰਘ, ਮਹਿਮਾ ਸਿੰਘ ਢਿੱਲੋਂ, ਇਸਤਰੀ ਜਾਗਰਤ ਮੰਚ, ਟੈਕਨੀਕਲ ਸਰਵਿਸਜ ਯੂਨੀਅਨ ਪੀ.ਐਸ.ਪੀ.ਸੀ.ਐਲ, ਆਦਰਸ਼ ਸਕੂਲ ਯੂਨੀਅਨ ਕਾਲੇਕੇ, ਆਈ.ਟੀ.ਆਈ ਇੰਸਟਰੱਕਟਰ ਯੂਨੀਅਨ, ਮੁਲਾਜ਼ਮਾਂ ਯੂਨਾਈਟਿਡ ਆਰਗਨੇਜਾਈਜੇਸ਼ਨ ਪੀ.ਐਸ.ਪੀ.ਸੀ.ਐਲ ਆਦਿ ਨੇ ਸੰਬੋਧਨ ਕੀਤਾ |

ਟਰਾਈਡੈਂਟ ਗਰੁੱਪ ਵਲੋਂ ਸਰਸ ਮੇਲਾ ਸੰਗਰੂਰ ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਸ ਮੇਲਾ ਸੰਗਰੂਰ-2022 ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ ਅਤੇ ਇਹ ਸਹਾਇਤਾ ਰਾਸ਼ੀ ਦਾ ਚੈੱਕ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨੂੰ ਲੈ ਕੇ ਮਾਰਕੀਟ ਕਮੇਟੀ ਬਰਨਾਲਾ ਵਲੋਂ ਮੰਡੀਆਂ 'ਚ ਪ੍ਰਬੰਧ ਮੁਕੰਮਲ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੇ ਹੁਕਮਾਂ ਤਹਿਤ ਮਾਰਕੀਟ ਕਮੇਟੀ ਬਰਨਾਲਾ ਵਲੋਂ ਕਮੇਟੀ ਅਧੀਨ ਆਉਂਦੇ ਬਰਨਾਲਾ ਮੁੱਖ ਅਨਾਜ ਮੰਡੀ ਤੋਂ ਇਲਾਵਾ 18 ਹੋਰ ਖ਼ਰੀਦ ਕੇਂਦਰਾਂ ਵਲੋਂ ਸਾਰੇ ...

ਪੂਰੀ ਖ਼ਬਰ »

ਪਵਨ ਸੇਵਾ ਸੰਮਤੀ ਸਕੂਲ ਬਰਨਾਲਾ ਵਿਖੇ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ

ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਪਵਨ ਸੇਵਾ ਸੰਮਤੀ ਸਕੂਲ ਬਰਨਾਲਾ ਵਿਖੇ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ: ਤੇਆਵਾਸਪ੍ਰੀਤ ਕੌਰ ...

ਪੂਰੀ ਖ਼ਬਰ »

1900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 1900 ਨਸ਼ੀਲੀਆਂ ਗੋਲੀਆਂ ਸਮੇਤ ...

ਪੂਰੀ ਖ਼ਬਰ »

ਰੇਲਵੇ ਪ੍ਰਸ਼ਾਸਨ ਵਲੋਂ ਅੱਜ ਤੋਂ ਲਾਗੂ ਹੋਵੇਗੀ ਨਵੀਂ ਸਮਾਂ-ਸਾਰਣੀ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਰੇਲਵੇ ਪ੍ਰਸ਼ਾਸਨ ਹਰ ਸਾਲ 1 ਅਕਤੂਬਰ ਤੋਂ ਆਪਣਾ ਨਵਾਂ ਸਮਾਂ ਸਾਰਣੀ ਲਾਗੂ ਕਰਦਾ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਚੀਫ਼ ਬੁਕਿੰਗ ਸੁਪਰਵਾਈਜ਼ਰ ਰੇਲਵੇ ਸਟੇਸ਼ਨ ਬਰਨਾਲਾ ਸ੍ਰੀ ਸਤਪਾਲ ਰੰਗਾ ਨੇ ਦੱਸਿਆ ਕਿ ਰੇਲਵੇ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਬਰਨਾਲਾ ਵਿਖੇ ਯੂਵਕ ਸੇਵਾਵਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਕਰਵਾਏ ਗਏ | ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਨੈਸ਼ਨਲ ਯੂਥ ...

ਪੂਰੀ ਖ਼ਬਰ »

2 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਰਾਤ 12 ਵਜੇ ਤੱਕ ਜ਼ਿਲ੍ਹਾ ਬਰਨਾਲਾ 'ਚ ਹੋਵੇਗਾ ਡਰਾਈ ਡੇਅ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗਾਂਧੀ ਜੈਅੰਤੀ ਸ਼ਾਂਤੀ ਪੂਰਵਕ ਮਨਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਗਾਂਧੀ ਜੈਯੰਤੀ ...

ਪੂਰੀ ਖ਼ਬਰ »

ਲੇਖਕ ਬੇਅੰਤ ਸਿੰਘ ਬਾਜਵਾ ਨੂੰ ਇੰਡੀਆ ਸਟਾਰ ਬੁੱਕ ਆਫ਼ ਰਿਕਾਰਡ ਵਲੋਂ ਐਵਾਰਡ ਨਾਲ 15 ਨੂੰ ਕੀਤਾ ਜਾਵੇਗਾ ਸਨਮਾਨਿਤ

ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਨੌਜਵਾਨ ਲੇਖਕ ਬੇਅੰਤ ਸਿੰਘ ਬਾਜਵਾ ਨੂੰ ਪੰਜਾਬੀ ਸਾਹਿਤ ਦੇ ਖੇਤਰ ਵਿਚ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਇੰਡੀਆ ਸਟਾਰ ਬੁੱਕ ਆਫ਼ ਰਿਕਾਰਡ ਵਲੋਂ ਇੰਡੀਆ ਸਟਾਰ ਪੈਸ਼ਨ ਐਵਾਰਡ 2022 ਲਈ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਮੁਕਾਬਲਿਆਂ ਲਈ ਟਰਾਇਲ 3 ਨੂੰ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਲਈ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ ਸ਼ੁਰੂ ਹੋ ਰਹੇ ...

ਪੂਰੀ ਖ਼ਬਰ »

ਪਿੰਡ ਗੰਗੋਹਰ ਵਿਖੇ ਭਾਕਿਯੂ ਉਗਰਾਹਾਂ ਨੂੰ ਝਟਕਾ, ਵੱਡੀ ਗਿਣਤੀ 'ਚ ਵਰਕਰਾਂ ਵਲੋਂ ਭਾਕਿਯੂ ਸਿੱਧੂਪੁਰ 'ਚ ਸ਼ਾਮਿਲ ਹੋਣ ਦਾ ਐਲਾਨ

ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਪਿੰਡ ਗੰਗੋਹਰ (ਬਰਨਾਲਾ) ਵਿਖੇ ਇਕ ਮੀਟਿੰਗ ਕਰ ਕੇ ਭਾਰਤੀ ਕਿਸਾਨ ਯੂਨੀਅਨ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਦਰਸ਼ਨ ਸਿੰਘ, ਜ: ਸਕੱਤਰ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ ਹਾਊਸ ਗਣਿਤ ਤੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਅੰਤਰ ਹਾਊਸ ਗਣਿਤ ਤੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਚੌਥੀ ਤੋਂ 6ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਅਧਿਆਪਕਾਂ ਨੇ ਵਿਦਿਆਰਥੀਆਂ ਤੋਂ ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ 16ਵਾਂ ਵਿਸ਼ਾਲ ਦੁਸਹਿਰਾ ਮੇਲਾ 5 ਨੂੰ

ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਦੁਸਹਿਰਾ ਕਮੇਟੀ, ਗ੍ਰਾਮ ਪੰਚਾਇਤਾਂ ਅਤੇ ਨਗਰ ਨਿਵਾਸੀਆਂ ਵਲੋਂ 16ਵਾਂ ਵਿਸ਼ਾਲ ਦੁਸਹਿਰਾ ਮੇਲਾ 5 ਅਕਤੂਬਰ, ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ ...

ਪੂਰੀ ਖ਼ਬਰ »

ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਕਾਰਨ ਲਿਆ ਫਾਹਾ

ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ...

ਪੂਰੀ ਖ਼ਬਰ »

ਭਾਜਪਾ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਨਵੀਂ ਮੈਂਬਰਸ਼ਿਪ ਦਾ ਕੰਮ ਤੇਜ ਕੀਤਾ-ਬੀਬੀ ਘਨੌਰੀ

ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਭਾਜਪਾ ਆਗੂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਪਿੰਡ ਮਹਿਲ ਖ਼ੁਰਦ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ | ਇਸ ਮੌਕੇ ਬੀਬੀ ਘਨੌਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...

ਪੂਰੀ ਖ਼ਬਰ »

ਮਾਮਲਾ ਲੜਕੀ ਨੂੰ ਅਗਵਾ ਕਰ ਕੇ ਜਬਰ ਜਨਾਹ ਦਾ

ਮੇਰੀ ਲੜਕੀ ਨੂੰ ਇਨਸਾਫ਼ ਨਾ ਮਿਲਿਆ ਤਾਂ ਪਰਿਵਾਰ ਸਮੇਤ ਕਰਾਂਗੀ ਆਤਮਦਾਹ-ਮਨਜੀਤ ਕੌਰ

ਬਰਨਾਲਾ, 30 ਸਤੰਬਰ (ਰਾਜ ਪਨੇਸਰ)-ਕਰੀਬ ਦੋ ਸਾਲ ਪਹਿਲਾਂ ਇਕ ਲੜਕੀ ਨੂੰ ਅਗਵਾ ਕਰ ਕੇ ਜਬਰ ਜਨਾਹ ਕਰਨ ਦੇ ਸਬੰਧ ਵਿਚ ਪੁਲਿਸ ਵਲੋਂ ਕੱੁਲ ਦੋ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਪਰਚੇ 'ਚ ਨਾਮਜ਼ਦ ਕਰਨ ਉਪਰੰਤ 10 ਜਣਿਆ ਨੂੰ ਬੇਦੋਸ਼ ਸਾਬਤ ਕਰਨ ਦੇ ਰੋਸ ਵਜੋਂ ਪੀੜਤ ਲੜਕੀ ...

ਪੂਰੀ ਖ਼ਬਰ »

ਸੜਕ ਨਾ ਬਣਾਏ ਜਾਣ ਕਾਰਨ ਚਾਰ ਪਿੰਡਾਂ ਦੇ ਰਾਹਗੀਰ ਹੰਢਾ ਰਹੇ ਹਨ ਸੰਤਾਪ

ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ-ਜੋਧਪੁਰ ਸਮੇਤ ਕੈਰੇ, ਰਾਏਸਰ ਆਦਿ ਪਿੰਡਾਂ ਜੋੜਨ ਵਾਲੀ ਲਿੰਕ ਸੜਕ ਜੋ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਪੁੱਟ ਦਿੱਤੀ ਗਈ ਸੀ, ਦਾ ਕੰਮ ਅੱਧ ਵਿਚਕਾਰ ਲਟਕ ਜਾਣ ਕਾਰਨ ਉਕਤ ਚਾਰੇ ਪਿੰਡਾਂ ਤੋਂ ਬਿਨਾਂ ਹਰ ਰੋਜ਼ ਇਸ ਸੜਕ ਤੋਂ ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟਾਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)-ਠੇਕਾ ਭਰਤੀ ਵੈਟਰਨਰੀ ਫਾਰਮਾਸਿਸਟਾ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਨਾਅਰੇਬਾਜੀ ਕਰਦਿਆਂ ਵੈਟਰਨਰੀ ਫਾਰਮਾਸਿਸਟਾਂ ਦੇ ਜ਼ਿਲ੍ਹਾ ਮਾਨਸਾ ਪ੍ਰਧਾਨ ਮਨਜੀਤ ਸਿੰਘ ਅਤੇ ...

ਪੂਰੀ ਖ਼ਬਰ »

ਭੂਸ਼ਨ ਕੁਮਾਰ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੈਕਟਰੀ ਭੂਸ਼ਨ ਕੁਮਾਰ ਬਰਨਾਲਾ ਨੂੰ 27 ਸਾਲਾਂ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ 'ਤੇ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ | ਬੀ.ਡੀ.ਪੀ.ਓ. ਮਹਿਲ ਕਲਾਂ ਸੁਖਦੀਪ ਸਿੰਘ ਗਰੇਵਾਲ ਦੀ ਅਗਵਾਈ ...

ਪੂਰੀ ਖ਼ਬਰ »

ਗੁਰਸ਼ਰਨ ਭਾਅ ਦੀ ਯਾਦ 'ਚ ਦੀਵਾਨਾ ਵਿਖੇ ਸੂਬਾ ਪੱਧਰੀ ਇਨਕਲਾਬੀ ਰੰਗ ਮੰਚ ਦਿਹਾੜਾ ਮਨਾਇਆ

ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਗੁਰਸ਼ਰਨ ਭਾਅ ਜੀ ਦੇ ਵਿਛੋੜੇ ਵਾਲੇ ਦਿਨ 27 ਸਤੰਬਰ ਨੂੰ ਹਰ ਸਾਲ ਪੰਜਾਬ ਲੋਕ ਸਭਿਆਚਾਰਕ ਮੰਚ ਪਲਸ ਮੰਚ ਇਨਕਲਾਬੀ ਰੰਗ ਮੰਚ ਦਿਹਾੜਾ ਮਨਾਇਆ ਜਾਂਦਾ ਹੈ | ਇਸ ਵਾਰ ਇਹ ਦਿਹਾੜਾ ਬਰਨਾਲਾ ਜ਼ਿਲੇ੍ਹ ਦੇ ਪਿੰਡ ਦੀਵਾਨਾ ਵਿਖੇ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਸ਼ਹਿਰ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਸੰਬੰਧੀ ਦੁਕਾਨਾਂ ਦੀ ਚੈਕਿੰਗ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪਲਾਸਟਿਕ ਦੀ ਵਰਤੋਂ ਰੋਕਣ ਲਈ ਅਤੇ ਉਸ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਅੱਜ ਜ਼ਿਲ੍ਹਾ ਪ੍ਰਸਾਸਨ ਬਰਨਾਲਾ ਦੀਆਂ ਵੱਖ-ਵੱਖ ਟੀਮਾਂ ਵਲੋਂ ਬਾਜ਼ਾਰਾਂ ਦੀ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਬਿਜਲੀ ਸੋਧ ਬਿੱਲ-2022 ਦੀਆਂ ਕਾਪੀਆਂ ਸਾੜੀਆਂ

ਸ਼ਹਿਣਾ, 30 ਸਤੰਬਰ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਦੇ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਵਿਰੋਧ ਵਿਚ ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਅਨੁਸਾਰ ਸਬ-ਡਵੀਜ਼ਨ ਸ਼ਹਿਣਾ ਵਿਖੇ ਟੀ.ਐਸ.ਯੂ. ਦੀ ਅਹਿਮ ਮੀਟਿੰਗ ਅਮਰਜੀਤ ...

ਪੂਰੀ ਖ਼ਬਰ »

ਗੁਪਤਾ ਪਰਿਵਾਰ ਨੇ ਗਊਸ਼ਾਲਾ ਵਿਖੇ ਸ਼ੈੱਡ ਦੀ ਨੀਂਹ ਰੱਖੀ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)-ਸੰਤ ਰਾਜਗਿਰੀ ਜੀ ਮਹਾਰਾਜ ਜੀ ਦੇ ਅਸ਼ੀਰਵਾਦ ਸਦਕਾ ਸਮਾਜ ਸੇਵੀ ਸੇਵਾ ਮੁਕਤ ਅਧਿਆਪਕ ਹੰਸ ਰਾਜ਼ ਗੁਪਤਾ ਵਲੋਂ ਆਪਣੇ ਪਰਿਵਾਰ ਸਮੇਤ ਸ਼ਹਿਰ ਦੀ ਬਾਹਰਲੀ ਗਊਸ਼ਾਲਾ ਸੰਤ ਬਲਵੰਤ ਮੁਨੀ ਜੀ ਵਿਖੇ ਗਊਆਂ ਲਈ ਸ਼ੈੱਡ ਦੀ ਨੀਂਹ ਰੱਖੀ | ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਐਨ.ਐਸ.ਐਸ ਕੈਂਪ ਲਗਾਇਆ

ਧਨੌਲਾ, 30 ਸਤੰਬਰ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਰਾਸ਼ਟਰੀ ਸੇਵਾ ਯੋਜਨਾ ਇਕਾਈ ਵਲੋਂ ਸ਼ਹੀਦੇ ਆਜ਼ਮ ਸ: ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਮਨਾਏ ਜਾ ਰਹੇ ਸਪਤਾਹ ਮੌਕੇ 'ਮੇਰਾ ਕਾਲਜ ਮੈਂ ਆਪ ਸਵਾਰਾਂ' ਮੁਹਿੰਮ ...

ਪੂਰੀ ਖ਼ਬਰ »

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਦੇ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚਾਰ ਰੋਜ਼ਾ ਸਿਖਲਾਈ ਕੈਂਪ 27 ਸਤੰਬਰ ਤੋਂ 30 ਸਤੰਬਰ ਤੱਕ ਲਾਇਆ ਗਿਆ | ਜਿਸ ਵਿਚ ਸਕੂਲੀ ...

ਪੂਰੀ ਖ਼ਬਰ »

ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਵਫ਼ਦ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਮਿਲਿਆ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਭਾਜਪਾ ਆੜ੍ਹਤੀਆ ਸ਼ੈਲ ਦੇ ਕਨਵੀਨਰ ਧੀਰਜ ਦੱਧਾਹੂਰ ਦੀ ਅਗਵਾਈ 'ਚ ਆੜ੍ਹਤੀਆਂ ਦੇ ਇਕ ਵਫ਼ਦ ਵਲੋਂ ਅਨਾਜ ਮੰਡੀਆਂ ਦੇ ਪ੍ਰਬੰਧ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੰਬੰਧੀ ਕੇਂਦਰੀ ਮੰਤਰੀ ਸ੍ਰੀ ਪੀਯੂਸ ਗੋਇਲ ...

ਪੂਰੀ ਖ਼ਬਰ »

ਮਾਤਾ ਗੁਜ਼ਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਜਿੱਤੇ 135 ਤਗਮੇ

ਧਨੌਲਾ, 30 ਸਤੰਬਰ (ਚੰਗਾਲ)-ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਮਾਤਾ ਗੁਜਰੀ ਪਬਲਿਕ ਸੀਨੀ: ਸੈਂਕੰ: ਸਕੂਲ ਦੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਨਾਲ 135 ਤਗਮੇ ਜਿੱਤ ਕੇ ਸਕੂਲ ਦੇ ਸਟਾਫ਼ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਹੈਂਡਬਾਲ ਦੀਆਂ 6 ਟੀਮਾਂ ਨੇ ...

ਪੂਰੀ ਖ਼ਬਰ »

ਝੋਨੇ ਦੀ ਨਾੜ ਨੂੰ ਅੱਗ ਨਾ ਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਡਲ ਅਫ਼ਸਰ, ਕਲਸਟਰ ਕੋਆਰਡੀਨੇਟਰ ਕੀਤੇ ਤਾਇਨਾਤ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਝੋਨੇ ਦੀ ਪਰਾਲੀ ਦੀ ਨਾੜ ਨੂੰ ਅੱਗ ਨਾ ਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਨੋਡਲ ਅਫ਼ਸਰ, ਸੈਕਟਰ ਅਫ਼ਸਰ ਅਤੇ ਕਲੱਸਟਰ ਕੋਆਰਡੀਨੇਟਰ ਤੈਨਾਤ ਕੀਤੇ ਗਏ ਹਨ | ਇਸ ਸੰਬੰਧੀ ਅੱਜ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਧਨੌਲਾ ਵਲੋਂ ਪ੍ਰਬੰਧ ਮੁਕੰਮਲ-ਕੁਲਵਿੰਦਰ ਸਿੰਘ ਭੁੱਲਰ

ਧਨੌਲਾ, 30 ਸਤੰਬਰ (ਚੰਗਾਲ)-ਮੰਡੀਆਂ ਵਿਚ ਆਉਣ ਵਾਲੀ ਝੋਨੇ ਦੀ ਫ਼ਸਲ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਧਨੌਲਾ ਵਲੋਂ ਉਪ ਮੰਡਲ ਮੈਜਿਸਟਰੇਟ ਬਰਨਾਲਾ ਦੀ ਅਗਵਾਈ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਧਨੌਲਾ ਦੇ ...

ਪੂਰੀ ਖ਼ਬਰ »

8 ਦੀ ਕਿਸਾਨ ਰੈਲੀ ਦੀ ਤਿਆਰੀ 'ਚ ਮੀਟਿੰਗ

ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਪਿੰਡ ਧੂਰਕੋਟ ਵਿਖੇ ਕੀਤੀ ਗਈ | ਮੀਟਿੰਗ ਉਪਰੰਤ ਆਪਣੇ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਸਿੱਖਿਆ ਸੋਸ਼ਲ ਵੈੱਲਫੇਅਰ ਸੁਸਾਇਟੀ ਦੀਵਾਨਾ ਵਲੋਂ ਕਰਵਾਈ ਪ੍ਰੀਖਿਆ ਦੇ ਪਹਿਲੇ ਸਥਾਨਾਂ ਵਾਲੇ ਵਿਦਿਆਰਥੀਆਂ ਦਾ ਸਨਮਾਨ

ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਐਜੂਕੇਸ਼ਨ (ਸਿੱਖਿਆ) ਸੋਸ਼ਲ ਵੈੱਲਫੇਅਰ ਸੁਸਾਇਟੀ ਦੀਵਾਨਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ, ਪੜੋ੍ਹ ਪੰਜਾਬ ਕੁਆਰਡੀਨੇਟਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਸ੍ਰੀ ਮਾਤਾ ਮੰਦਰ ਵਿਖੇ ਨਤਮਸਤ ਹੋਏ ਵਿੱਤ ਮੰਤਰੀ ਚੀਮਾ ਤੇ ਵਿਧਾਇਕ ਭਰਾਜ

ਸੰਗਰੂਰ, 29 ਸਤੰਬਰ (ਧੀਰਜ ਪਸ਼ੌਰੀਆ)-ਨਵਰਾਤਰਿਆਂ ਦੇ ਸ਼ੁਭ ਮੌਕੇ ਉੱਤੇ ਸਥਾਨਕ ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨਤਮਸਤਕ ਹੋਏ ਅਤੇ ਸ਼ਕਤੀ ਮਾਤਾ ਦੇ ਦਰਬਾਰ ਤੋਂ ...

ਪੂਰੀ ਖ਼ਬਰ »

ਬੀਬੀ ਹਰਜੀਤ ਕੌਰ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਮੂਨਕ, 30 ਸਤੰਬਰ (ਗਮਦੂਰ ਧਾਲੀਵਾਲ) - ਰਾਮਪਾਲ ਸਿੰਘ ਸੂਰਜਨਭੈਣੀ ਦੀ ਮਾਤਾ ਪਿਛਲੇ ਦਿਨੀਂ ਅਚਾਨਕ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਗਏ ਸਨ | ਬੀਬੀ ਹਰਜੀਤ ਕੌਰ ਢੀਂਡਸਾ ਧਰਮਪਤਨੀ ਸ੍ਰ ਸੁਖਦੇਵ ਸਿੰਘ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਜਗਜੀਤ ਸਿੰਘ ਲੱਡਾ ਨੂੰ ਸਨਮਾਨ ਮਿਲਣ 'ਤੇ ਸਾਹਿਤਕਾਰਾਂ 'ਚ ਖ਼ੁਸ਼ੀ ਦੀ ਲਹਿਰ

ਸੰਗਰੂਰ, 30 ਸਤੰਬਰ (ਦਮਨਜੀਤ ਸਿੰਘ) - ਬਾਲ-ਸਾਹਿਤ ਵਿੱਚ ਗ਼ਜ਼ਲ-ਵਿਧਾ ਨੂੰ ਲਿਆਉਣ ਵਾਲੇ ਉੱਘੇ ਬਾਲ-ਕਵੀ ਅਤੇ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਮੁੱਢਲੇ ਮੈਂਬਰ ਜਗਜੀਤ ਸਿੰਘ ਲੱਡਾ ਦੀ ਪੁਸਤਕ 'ਰੁੱਖ ਦੇਣ ਸੁੱਖ' ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਵੋਤਮ ਸਾਹਿਤਕ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੇ ਮਾਮਲੇ ਨੇ ਲਿਆ ਨਵਾਂ ਮੋੜ

ਮਾਂ ਨੇ ਪ੍ਰੇਮੀ ਨਾਲ ਮਿਲ ਕੇ ਨਹਿਰ 'ਚ ਸੁੱਟਿਆ ਸੀ ਪੁੱਤਰ

ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਬੀਤੀ 9 ਸਤੰਬਰ ਨੂੰ ਭੇਦਭਰੀ ਹਾਲਤ 'ਚ ਲਾਪਤਾ 16 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ਼ ਸਨੀ ਪੁੱਤਰ ਗੁਰਮੀਤ ਸਿੰਘ ਵਾਸੀ ਸਹਿਜੜਾ ਦੇ ਮਾਮਲੇ 'ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਇਸ ਮਾਮਲੇ ਵਿਚ ਲਾਪਤਾ ਨੌਜਵਾਨ ਦੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੇ ਟਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)-ਮਿਸ਼ਨ ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਤਪਾ ਨਿਰਮਲਜੀਤ ਸਿੰਘ ਸੰਧੂ ਵਲੋਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਤਪਾ ਤੋਂ ਸਾਲਾਸਰ ਧਾਮ ਲਈ ਪੈਦਲ ਝੰਡਾ ਯਾਤਰਾ ਰਵਾਨਾ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ)-ਤਪਾ ਤੋਂ ਸਾਲਾਸਰ ਧਾਮ ਲਈ ਦੂਸਰੀ ਪੈਦਲ ਝੰਡਾ ਯਾਤਰਾ ਸਮਾਜ ਸੇਵੀ ਵਕੀਲ ਬਦਰਾ ਅਤੇ ਈਸ਼ਵਰ ਗੋਇਲ ਦੀ ਅਗਵਾਈ ਹੇਠ ਸ੍ਰੀ ਬਾਲਾ ਜੀ ਮੰਦਰ (ਬਾਗ ਬਸਤੀ) ਤੋਂ ਰਵਾਨਾ ਹੋਈ | ਇਸ ਮੌਕੇ ਮੰਦਰ ਦੇ ਪੁਜਾਰੀ ਪੰਡਿਤ ਪ੍ਰਦੀਪ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਤਿੰਨ ਰੋਜ਼ਾ ਸਾਲਾਨਾ ਮੇਲਾ 7 ਤੋਂ

ਟੱਲੇਵਾਲ, 30 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਬਾਬਾ ਭੋਲਾ ਸਿੰਘ ਦੀ 70ਵੀਂ ਬਰਸੀ ਅਤੇ ਬਾਬਾ ਤੋਤਾ ਸਿੰਘ ਦੀ ਯਾਦ ਨੂੰ ਸਮਰਪਿਤ 70ਵਾਂ ਸਾਲਾਨਾ ਜੋੜ ਮੇਲਾ ਸਵ: ਡੇਰਾ ਮੁਖੀ ਬਾਬਾ ਮੱਖਣ ਸਿੰਘ ਦੀ ਧਰਮ ਪਤਨੀ ਮਾਤਾ ਚਰਨਜੀਤ ...

ਪੂਰੀ ਖ਼ਬਰ »

ਜੀ.ਆਰ.ਪੀ. ਪੁਲਿਸ ਨੇ ਮੋਬਾਈਲ ਚੋਰ ਨੂੰ ਕੀਤਾ ਕਾਬੂ

ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜੀ.ਆਰ.ਪੀ. ਪੁਲਿਸ ਬਰਨਾਲਾ ਨੇ ਗਸ਼ਤ ਦੌਰਾਨ ਇਕ ਮੋਬਾਈਲ ਚੋਰ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਂਕੀ ਬਰਨਾਲਾ ਦੇ ਇੰਚਾਰਜ ਏ. ਐਸ. ਆਈ. ਰਣਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਉਚ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀਆਂ ਹਰ ਪਿੰਡ 'ਚ ਇਕਾਈਆਂ ਦਾ ਗਠਨ ਕਰ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ-ਆਗੂ

ਮਹਿਲ ਕਲਾਂ, 30 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਗਤੀਸ਼ੀਲ ਅਗਵਾਈ ਹੇਠ ਜਥੇਬੰਦੀ ਨੂੰ ਹੇਠਲੇ ਪੱਧਰ ਤੱਕ ਵਧੇਰੇ ਮਜ਼ਬੂਤ ਬਣਾਉਣ ਲਈ ਜ਼ਿਲ੍ਹੇ ਦੇ ਹਰ ਪਿੰਡ 'ਚ ਨਵੀਆਂ ਇਕਾਈਆਂ ਦਾ ਗਠਨ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨਮਿਤ ਹੋਈ ਫੁੱਲਾਂ ਦੀ ਰਸਮ

ਸ਼ਹਿਣਾ, 30 ਸਤੰਬਰ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਖ਼ਾਲਸਾ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਫੁੱਲ ਚੁਗਣ ਦੀ ਰਸਮ ਉਪਰੰਤ ਅੰਗੀਠਾ ਸੰਭਾਲਿਆ ਗਿਆ | ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੋਸ਼ਣ ਮਾਹ ਪ੍ਰੋਗਰਾਮ ਕਰਵਾਇਆ

ਧਨੌਲਾ, 30 ਸਤੰਬਰ (ਚੰਗਾਲ)-ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਧਨੌਲਾ ਵਿਖੇ ਪੋਸ਼ਣ ਮਾਹ ਸਮਾਪਤੀ ਪ੍ਰੋਗਰਾਮ ਕੀਤਾ ਗਿਆ | ਜਾਣਕਾਰੀ ਦਿੰਦਿਆਂ ਆਂਗਣਵਾੜੀ ਵਰਕਰ ਮੈਡਮ ਸੁਖਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਮੱੁਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ 9 ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ

ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX