ਤਾਜਾ ਖ਼ਬਰਾਂ


ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  3 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  6 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਦਿੱਲੀ / ਹਰਿਆਣਾ

ਗੈਂਗਸਟਰ ਦਲੇਰ ਕੋਟੀਆ ਦੇ ਅਸੰਧ ਸਥਿਤ ਘਰ 'ਤੇ ਚੱਲਿਆ ਪੀਲਾ ਪੰਜਾ

ਕਰਨਾਲ, 30 ਸਤੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪ੍ਰਸ਼ਾਸਨ ਨੇ ਗੈਂਗਸਟਰ ਦਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਜੇ. ਸੀ. ਬੀ. ਮਸ਼ੀਨ ਦੀ ਸਹਾਇਤਾ ਨਾਲ ਢਾਹ ਦਿੱਤਾ | ਦੱਸਣਯੋਗ ਹੈ ਕਿ ਦਲੇਰ ਕੋਟੀਆ ਇਸ ਵੇਲੇ ਵਿਦੇਸ਼ ਵਿਚ ਰਹਿ ਰਿਹਾ ਹੈ | ਡੀ. ਸੀ. ਕਰਨਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਯੋਜਨਾਕਾਰ ਆਰ. ਐੱਸ. ਬਾਠ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਜੀ. ਸੀ. ਬੀ. ਦੀ ਮਦਦ ਨਾਲ ਗੈਂਗਸਟਰ ਦਲੇਰ ਕੋਟੀਆ ਦੇ ਘਰ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ | ਇਸ ਮੌਕੇ ਦਲੇਰ ਕੋਟੀਆ ਦੀ ਛੋਟੀ ਭੈਣ ਕਰਮਜੀਤ ਦੇ ਨਾਲ ਕੁਝ ਵਕੀਲ ਵੀ ਆਏ ਹੋਏ ਸਨ, ਜਿਨ੍ਹਾਂ ਨੇ ਉਪਰੋਕਤ ਕਾਰਵਾਈ ਨੂੰ ਨਿਯਮਾਂ ਦੇ ਉਲਟ ਦੱਸਦਿਆਂ ਕਿਹਾ ਕਿ ਸਰਕਾਰ ਇਸ ਮਕਾਨ ਨੂੰ ਜ਼ਬਰਦਸਤੀ ਢਾਹ ਰਹੀ ਹੈ, ਜਦਕਿ ਇਹ ਘਰ ਦਲੇਰ ਦਾ ਨਹੀਂ ਸਗੋਂ ਉਸ ਦੀ ਭੈਣ ਅਤੇ ਮਾਂ ਦਾ ਹੈ | ਇਸ ਦੌਰਾਨ ਭੈਣ ਕਰਮਜੀਤ ਡੀ. ਟੀ. ਪੀ. ਦੇ ਸਾਹਮਣੇ ਮਿੰਨਤਾਂ ਵੀ ਕਰਦੀ ਰਹੀ, ਪਰ ਪ੍ਰਸ਼ਾਸਨ ਨੇ ਉਸ ਦੀ ਇਕ ਨਾ ਸੁਣੀ | ਇਸ ਮੌਕੇ ਡੀ. ਟੀ. ਪੀ. ਨੇ ਸਿਰਫ਼ ਇਕ ਗੱਲ ਕਹੀ ਕਿ ਇਹ ਮਕਾਨ ਬਿਨਾਂ ਮਨਜ਼ੂਰੀ ਤੋਂ ਬਣਾਇਆ ਗਿਆ ਹੈ, ਜਿਸ ਸੰਬੰਧੀ ਪਹਿਲਾਂ ਨੋਟਿਸ ਦਿੱਤਾ ਗਿਆ ਸੀ ਅਤੇ ਹੁਣ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਕਰਮਜੀਤ ਨੇ ਦੋਸ਼ ਲਗਾਇਆ ਕਿ ਕਈ ਸਾਲ ਪਹਿਲਾਂ ਦਲੇਰ ਕੋਟੀਆ ਨੂੰ ਉਸ ਦੇ ਪਰਿਵਾਰ ਨੇ ਬੇਦਖ਼ਲ ਕਰ ਦਿੱਤਾ ਸੀ | ਇਹ ਘਰ ਉਸ ਦਾ ਜੱਦੀ ਘਰ ਹੈ, ਜਿਸ ਵਿਚ ਉਸ ਦੀ ਮਾਂ ਵੀ ਰਹਿੰਦੀ ਹੈ | ਜ਼ਿਲ੍ਹਾ ਅਧਿਕਾਰੀਆਂ ਨੇ ਬਿਨਾਂ ਕਿਸੇ ਨੋਟਿਸ ਦੇ ਇਹ ਕਾਰਵਾਈ ਕੀਤੀ ਹੈ, ਜਿਸ ਕਾਰਨ ਉਸ ਦਾ ਘਰ ਬਰਬਾਦ ਹੋ ਗਿਆ ਹੈ | ਇਸ ਮੌਕੇ ਜ਼ਿਲ੍ਹਾ ਯੋਜਨਾਕਾਰ ਆਰ. ਐੱਸ. ਬਾਠ ਨੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਇਸ ਮਕਾਨ 'ਤੇ ਨੋਟਿਸ ਚਿਪਕਾਇਆ ਗਿਆ ਸੀ | ਇਸ ਤੋਂ ਇਲਾਵਾ ਇਸ ਕਾਰਵਾਈ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਗੁਆਂਢ ਵਿਚ ਰਹਿਣ ਵਾਲੇ ਲੋਕਾਂ ਨੂੰ ਵੀ ਸਾਮਾਨ ਬਾਹਰ ਕੱਢਣ ਲਈ ਕਿਹਾ ਗਿਆ ਸੀ, ਪਰ ਸੰਬੰਧਤ ਘਰ ਦਾ ਸਾਮਾਨ ਵੀ ਬਾਹਰ ਨਹੀਂ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਕਾਨੂੰਨੀ ਅਨੁਸਾਰ ਹੀ ਸਾਰੀ ਕਾਰਵਾਈ ਕੀਤੀ ਜਾ ਰਹੀ ਹੈ | ਜਦੋਂ ਕਾਰਵਾਈ ਨਾ ਰੁਕੀ ਤਾਂ ਦਲੇਰ ਦੀ ਭੈਣ ਮਲਬੇ ਦੇ ਢੇਰ 'ਤੇ ਬੈਠ ਕੇ ਰੌਣ ਲੱਗ ਪਈ, ਜਿਸ ਨਾਲ ਇਕ ਵਾਰ ਤਾਂ ਡੀ. ਟੀ. ਪੀ ਦੇ ਹੋਸ਼ ਉੱਡ ਗਏ |
ਇਸ ਦੌਰਾਨ ਪੁਲਿਸ ਨੇ ਕਰਮਜੀਤ ਨੂੰ ਉਥੋਂ ਪਾਸੇ ਕੀਤਾ | ਇਸ ਮੌਕੇ ਸੀ. ਆਈ. ਏ. ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਦਲੇਰ ਕੋਟੀਆ ਅਤੇ ਉਸ ਦੇ ਭਰਾ ਤਜਿੰਦਰ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਦਰਜਨ ਕੇਸ ਦਰਜ ਹਨ ਅਤੇ ਇਸ ਸਮੇਂ ਵੀ ਉਹ ਵਿਦੇਸ਼ਾਂ ਵਿਚ ਬੈਠ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਪ੍ਰਸ਼ਾਸਨ ਵਲੋਂ ਪੂਰੀ ਮੁਸ਼ਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਮੁਲਜ਼ਮ ਅਜਿਹੀ ਕਾਰਵਾਈ ਤੋਂ ਨਹੀਂ ਬਚ ਸਕਦਾ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਲੇਰ ਕੋਟੀਆ ਨੇ ਸਥਾਨਕ ਮੀਨਾਕਸ਼ੀ ਹਸਪਤਾਲ ਵਿਖੇ ਆਪਣੇ ਗੁੰਡੇ ਭੇਜ ਕੇ ਗੋਲੀਆਂ ਚਲਵਾ ਦਿੱਤੀਆਂ ਸਨ ਅਤੇ ਇਸ ਮਾਮਲੇ 'ਚ ਪ੍ਰਸ਼ਾਸਨ ਨੇ ਕਈ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਸੀ |

ਡੀ.ਸੀ. ਨੂੰ ਮਿਲਣ ਪਹੁੰਚੇ ਭਿਰਡਾਣਾ ਦੇ ਲੋਕਾਂ ਨੇ ਨੁਕਸਾਨੇ ਘਰਾਂ ਦੇ ਮੁਆਵਜ਼ੇ ਦੀ ਕੀਤੀ ਮੰਗ

ਫ਼ਤਿਹਾਬਾਦ, 30 ਸਤੰਬਰ (ਹਰਬੰਸ ਸਿੰਘ ਮੰਡੇਰ) ਪਿੰਡ ਭਿਰਡਾਣਾ ਦੇ ਦਰਜਨਾਂ ਲੋਕ ਅੱਜ ਡਿਪਟੀ ਕਮਿਸ਼ਨਰ ਨੂੰ ਮਿਲਣ ਫ਼ਤਿਹਾਬਾਦ ਪੁੱਜੇ | ਟਰੱਕ ਲੈ ਕੇ ਪਹੁੰਚੇ ਪਿੰਡ ਵਾਸੀਆਂ ਨੇ ਦੱਸਿਆ ਕਿ ਬਾਰਸ਼ ਤੋਂ ਬਾਅਦ ਪਿੰਡ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ | ਕਈ ਮਕਾਨ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ

ਸਿਰਸਾ, 30 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮੀਂਹ ਤੇ ਗਰਮੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਹਰਿਆਣਾ ਨਾਲ ਜੁੜੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ¢ ਸਿਰਸਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸ਼ਾਹਬਾਦ ਵਿਖੇ ਵੰਡੀਆਂ ਗਈਆਂ ਛੱਤਰੀਆਂ

ਸ਼ਾਹਬਾਦ ਮਾਰਕੰਡਾ, 30 ਸਤੰਬਰ (ਅਵਤਾਰ ਸਿੰਘ)-ਰੋਟਰੀ ਕਲੱਬ ਨੇ ਛਾਇਆ ਪ੍ਰਾਜੈਕਟ ਤਹਿਤ 25 ਸਟਰੀਟ ਵਿਕਰੇਤਾਵਾਂ ਨੂੰ ਧੁੱਪ ਅਤੇ ਮੀਂਹ ਤੋਂ ਬਚਾਉਣ ਲਈ ਛੱਤਰੀਆਂ ਵੰਡੀਆਂ ਗਈਆਂ | ਰੋਟਰੀ ਹੈੱਡ ਆਰ. ਓ. ਮਹੇਸ਼ ਗੋਇਲ ਨੇ ਦੱਸਿਆ ਕਿ ਰੋਟਰੀ ਕਲੱਬ ਸਾਲ ਵਿਚ ਕਈ ਵਾਰ ਛਾਇਆ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗਣ ਨਾਲ ਹੇਠਾਂ ਸੌਂ ਰਹੇ ਪਤੀ-ਪਤਨੀ ਦੀ ਮੌਤ

ਪਿਹੋਵਾ, 30 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਅੰਬਾਲਾ ਰੋਡ 'ਤੇ ਸਥਿਤ ਪਿੰਡ ਸਰਸਵਤੀ ਖੇੜਾ ਕਾਲੋਨੀ 'ਚ ਇਕ ਮਕਾਨ ਦੀ ਛੱਤ ਡਿੱਗਣ ਨਾਲ ਹੇਠਾਂ ਸੌਂ ਰਹੇ ਪਤੀ-ਪਤਨੀ ਦੀ ਮੌਤ ਹੋ ਗਈ | ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਵੀ ਮਦਦ ਲਈ ਮੌਕੇ 'ਤੇ ਪਹੁੰਚ ਗਏ ...

ਪੂਰੀ ਖ਼ਬਰ »

ਡਰੋਨ ਨਾਮਕ ਤਕਨੀਕ ਬਾਗ਼ਬਾਨੀ ਦੇ ਖੇਤਰ 'ਚ ਕ੍ਰਾਂਤੀ ਲਿਆਉਣ 'ਚ ਸਹਾਈ ਹੋਵੇਗੀ : ਪ੍ਰੋ. ਸਮਰ ਸਿੰਘ

ਕਰਨਾਲ, 30 ਸਤੰਬਰ (ਗੁਰਮੀਤ ਸਿੰਘ ਸੱਗੂ)-ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ ਖੇਤੀ 'ਚ ਵਰਤੀ ਜਾਣ ਵਾਲੀ ਨਵੀਨਤਮ ਤਕਨੀਕ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਇਸ ਲੜੀ ਤਹਿਤ ਐੈੱਮ. ਐੱਚ. ਯੂ. ਨੇ 2 ਨਵੇਂ ਡਰੋਨ ਖ਼ਰੀਦੇ ਹਨ | ਡਰੋਨ ਖੇਤੀ ...

ਪੂਰੀ ਖ਼ਬਰ »

ਜੀ. ਐੱਨ. ਜੀ. ਕਾਲਜ ਨੇ ਸਤੰਬਰ ਮਹੀਨੇ ਨੂੰ ਪੋਸ਼ਣ ਮਹੀਨੇ ਵਜੋਂ ਮਨਾਇਆ

ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸਤੰਬਰ ਦੇ ਮਹੀਨੇ ਨੂੰ ਪੋਸ਼ਣ ਮਹੀਨੇ ਵਜੋਂ ਮਨਾਇਆ ਗਿਆ | ਇਸ ਮਹੀਨੇ ਦੌਰਾਨ ਕਾਲਜ ਦੀ ਹੋਮ ਸਾਇੰਸ ਐਸੋਸੀਏਸ਼ਨ ਵਲੋਂ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਵੋਕਲ ਫਾਰ ਲੋਕਲ ਦੇ ਸੁਪਨੇ ਨਾਲ ਅਸੀਂ ਸਵੈ-ਨਿਰਭਰ ਬਣ ਸਕਦੇ ਹਾਂ- ਯੋਗਿੰਦਰ ਰਾਣਾ

ਕਰਨਾਲ, 30 ਸਤੰਬਰ (ਗੁਰਮੀਤ ਸਿੰਘ ਸੱਗੂ)-ਵੋਕਲ ਫਾਰ ਲੋਕਲ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੇਵਾ ਪਖਵਾੜਾ ਦੇ ਤਹਿਤ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੇ ਦਿੱਤੇ ਸੱਦੇ ਦੇ ਚਲਦਿਆਂ ਅੱਜ 1 ਅਕਤੂਬਰ ਨੂੰ ਕਰਨਾਲ ਦੀ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਬਿਸਤਰੇ 'ਤੇ ਹੀ ਐਸ.ਪੀ. ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਹਰਿਆਣਾ ਕਿਸਾਨ ਮੰਚ ਤੇ ਹੋਰ ਜਥੇਬੰਦੀਆਂ ਵੱਲੋਂ ਜਲਦ ਗਿ੍ਫ਼ਤਾਰੀ ਨਾ ਹੋਣ 'ਤੇ ਤਿੱਖੇ ਅੰਦੋਲਨ ਦੀ ਦਿੱਤੀ ਚਿਤਾਵਨੀ ਸਿਰਸਾ, 30 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ 'ਤੇ ਕਾਤਿਲਾਨਾ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਮਾਮਲਾ ਕਾਤਿਲਾਨਾ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਦਾ

ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਬਿਸਤਰੇ 'ਤੇ ਹੀ ਐਸ.ਪੀ. ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਸਿਰਸਾ, 30 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ 'ਤੇ ਕਾਤਿਲਾਨਾ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਬੈੱਡ 'ਤੇ ਐਸ.ਪੀ. ਦੇ ਦਫ਼ਤਰ ...

ਪੂਰੀ ਖ਼ਬਰ »

ਐਸ.ਐਸ.ਸੀ. ਮਾਮਲੇ 'ਚ ਸੀਬੀਆਈ ਨੇ ਦਾਖਲ ਕੀਤੀ ਚਾਰਜਸ਼ੀਟ

ਕੋਲਕਾਤਾ, 30 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਸਕੂਲ ਸਰਵਿਸ ਕਮਿਸ਼ਨ (ਐਸਐਸਸੀ) ਘੁਟਾਲਾ ਮਾਮਲੇ 'ਚ ਅੱਜ ਸੀਬੀਆਈ ਨੇ ਚਾਰਜਸੀਟ ਪੇਸ਼ ਕੀਤੀ | ਚਾਰਜਸੀਟ 'ਚ ਸਾਬਕਾ ਮੰਤਰੀ ਪਾਰਥ ਚੈਟਰਜੀ ਸਮੇਤ 16 ਬੰਦਿਆਂ ਦੇ ਨਾਂਅ ਹਨ | ਜਿਨ੍ਹਾਂ 'ਚ ਕਲਿਆਣਮਯ ਬੰਦੋਪਾਧਿਆਏ, ਐਸ.ਪੀ. ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਕਾਲਜ ਦੀ ਪਿ੍ੰਸੀਪਲ ਡਾ. ਆਭਾ ਖੇਤਰਪਾਲ ਹੋਏ ਸੇਵਾ-ਮੁਕਤ

ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)- ਡੀ.ਏ.ਵੀ. ਗਰਲਜ਼ ਕਾਲਜ ਦੀ ਪਿ੍ੰਸੀਪਲ ਡਾ. ਆਭਾ ਖੇਤਰਪਾਲ ਅੱਜ ਸੇਵਾ-ਮੁਕਤ ਹੋ ਗਏ | ਇਸ ਮੌਕੇ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਭਰਵੀਂ ਵਿਦਾਇਗੀ ਦਿੱਤੀ | ਕਾਲਜ ਦੇ ਸੀਨੀਅਰ ...

ਪੂਰੀ ਖ਼ਬਰ »

ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਨੇ 'ਵਿਸ਼ਵ ਦਿਲ ਦਿਵਸ' ਮÏਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ, 30 ਸਤੰਬਰ (ਐੱਮ.ਐੱਸ. ਲੋਹੀਆ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਨੇ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 'ਵਿਸ਼ਵ ਦਿਲ ਦਿਵਸ' ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ | ਸੈਮੀਨਾਰ ਦੀ ਸ਼ੁਰੂਆਤ ਸਹਾਇਕ ਪ੍ਰੋ. ਸਕੂਲ ਆਫ਼ ...

ਪੂਰੀ ਖ਼ਬਰ »

ਚੱਪਲ ਇੰਡਸਟਰੀ ਨੂੰ ਲੱਕੜ ਬਾਲਣ ਦੇ ਟੈੱਸਟ ਤੋਂ ਮਿਲੀ ਰਾਹਤ

ਜਲੰਧਰ, 30 ਸਤੰਬਰ (ਸ਼ਿਵ)-ਇੰਡਸਟਰੀ ਅਤੇ ਟਰੇਡਰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਚੱਪਲ ਇੰਡਸਟਰੀ ਨੂੰ ਵੱਡੀ ਰਾਹਤ ਦਿੰਦੇ ਹੋਏ ਲੱਕੜ ਨਾਲ ਬਾਇਲਰ ਚਲਾਉਣ ਵਾਲਿਆਂ ਨੂੰ ਫਿਉੂਲ ਸਟੈਗ ਟੈੱਸਟ ਕਰਵਾਉਣ ...

ਪੂਰੀ ਖ਼ਬਰ »

ਚੋਰੀਸ਼ੁਦਾ ਏ.ਸੀ., ਸਿਲੰਡਰ ਅਤੇ ਪੱਖੇ ਸਮੇਤ ਇਕ ਗਿ੍ਫ਼ਤਾਰ

ਜਲੰਧਰ, 30 ਸਤੰਬਰ (ਐੱਮ. ਐੱਸ. ਲੋਹੀਆ)-ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਤੋਂ ਚੋਰੀਸ਼ੁਦਾ ਏ.ਸੀ., ਘਰੇਲੂ ਗੈਸ ਸਿਲੰਡਰ ਅਤੇ ਟੇਬਲ ਫੈਨ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਸਾਹਮਣੇ ਬਣੇਗਾ ਆਧੁਨਿਕ ਫੁੱਟ ਓਵਰਬਿ੍ਜ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਵਿਖੇ ਦਰਸ਼ਨ ਲਈ ਆਉਣ ਵਾਲੀ ਸੰਗਤ ਨੂੰ ਪੇਸ਼ ...

ਪੂਰੀ ਖ਼ਬਰ »

ਗ੍ਰੈਪ ਪਲਾਨ ਅੱਜ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਐਨ. ਸੀ. ਆਰ. ਤੇ ਦਿੱਲੀ ਦੇ ਵਿਚ ਪ੍ਰਦੂਸ਼ਣ ਨਿਯੰਤਰਣ ਦੇ ਲਈ ਗ੍ਰੇਡਿਡ ਰਿਸਪਾਂਸ ਐਕਸ਼ਨ (ਗ੍ਰੈਪ) ਪਲਾਨ ਇਕ ਅਕਤੂਬਰ ਤੋਂ ਲਾਗੂ ਕੀਤਾ ਜਾ ਰਿਹਾ ਹੈ | ਇਹ ਪਲਾਨ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 15 ਦਿਨ ਪਹਿਲਾ ਲਾਗੂ ...

ਪੂਰੀ ਖ਼ਬਰ »

ਸੁਰੱਖਿਆ ਕਰਮਚਾਰੀ ਤੋਂ ਸਾਮਾਨ ਮੰਗਵਾਉਣ 'ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਖੇ ਸਥਿਤ ਏਮਜ਼ ਹਸਪਤਾਲ ਦੇ ਨਵੇਂ ਬਣੇ ਡਾਇਰੈਕਟਰ ਡਾ. ਐਸ. ਸ੍ਰੀਨਿਵਾਸ ਨੇ ਇਕ ਸਰਕੂਲਰ ਜਾਰੀ ਕੀਤਾ ਹੈ, ਜਿਸ ਵਿਚ ਸਕਿਊਰਟੀ ਗਾਰਡ ਤੋਂ ਚਾਹ ਜਾਂ ਹੋਰ ਕੋਈ ਸਾਮਾਨ ਮੰਗਵਾਉਣ 'ਤੇ ਰੋਕ ਲਗਾਉਣ ਦਾ ਨਿਰਦੇਸ਼ ...

ਪੂਰੀ ਖ਼ਬਰ »

ਦੂਸਰੇ ਰਾਜਾਂ ਤੋਂ ਦਿੱਲੀ ਵਿਚ ਪਟਾਕੇ ਆਉਣ 'ਤੇ ਨਿਗਰਾਨੀ ਰੱਖੀ ਜਾਵੇਗੀ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪਟਾਕਿਆਂ ਦੇ ਸੰਬੰਧੀ ਦਿੱਲੀ ਸਰਕਾਰ ਦੇ ਵਾਤਾਵਰਣ ਵਿਭਾਗ ਦੇ ਵਲੋਂ ਦਿੱਲੀ ਵਿਚ ਪਟਾਕਿਆਂ 'ਤੇ ਰੋਕ ਲਗਾਈ ਹੋਈ ਹੈ ਜੋ ਕਿ ਇਕ ਜਨਵਰੀ ਤੱਕ ਲਾਗੂ ਰਹੇਗੀ ਇਸ ਦੇ ਨਾਲ ਹੀ ਦਿੱਲੀ ਦੇ ਨਾਲ ਲਗਦੇ ਸੀਮਾਵਰਤੀ ਇਲਾਕਿਆਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਵਿਚ ਖਾਲੀ ਪਈਆਂ ਸੀਟਾਂ 'ਤੇ ਦਾਖਲੇ ਦੀ ਪ੍ਰਕਿਰਿਆ ਫਿਰ ਸ਼ੁਰੂ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿੱਜੀ ਸਕੂਲਾਂ ਦੇ ਵਿਚ ਸੈਸ਼ਨ 2022-23 ਦੇ ਪ੍ਰਤੀ ਆਰਥਿਕ ਰੂਪ ਤੋਂ ਪਿਛਲੇ ਵਰਗ (ਈ. ਡਬਲਿਯੂ. ਐਸ.) ਵੰਚਿਤ ਵਰਗ ਅਤੇ ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਦੀ ਨਰਸਰੀ ਕਲਾਸ ਤੋਂ ਲੈ ਕੇ ਪਹਿਲੀ ਕਲਾਸ ਦੀਆਂ ਖਾਲੀ ...

ਪੂਰੀ ਖ਼ਬਰ »

ਇਕ ਮਹੀਨੇ ਪਹਿਲਾਂ ਜੇਲ੍ਹ ਤੋਂ ਬਾਹਰ ਆਏ ਝਪਟਮਾਰਾਂ ਨੇ ਫਿਰ ਸ਼ੁਰੂ ਕੀਤੀ ਝਪਟਮਾਰੀ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਤਿੰਨ ਬਦਮਾਸ਼ ਜੋ ਕਿ ਇਕ ਮਹੀਨਾ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਉਨ੍ਹਾਂ ਨੇ ਫਿਰ ਆਪਣਾ ਪੁਰਾਣਾ ਝਪਟਮਾਰੀ ਦਾ ਧੰਦਾ ਫਿਰ ਸ਼ੁਰੂ ਕਰਕੇ ਇਕ ਔਰਤ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਝਪਟ ਲਈ ਜਿਸ 'ਤੇ ਉਸ ਨੇ ਪੁਲਿਸ ਦੇ ਕੋਲ ...

ਪੂਰੀ ਖ਼ਬਰ »

ਹਰਮਨਜੀਤ ਸਿੰਘ ਦੀ ਜਿੱਤ ਉਨ੍ਹਾਂ ਦੀਆਂ ਕੀਤੀਆਂ ਸੇਵਾਵਾਂ ਦਾ ਨਤੀਜਾ-ਸੁਖਦੇਵ ਸਿੰਘ ਢੀਂਡਸਾ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮਨਜੀਤ ਸਿੰਘ ਨੂੰ ਵਧਾਈ ਦਿੱਤੀ ਹੈ ਕਿਉਂਕਿ ...

ਪੂਰੀ ਖ਼ਬਰ »

ਦਿੱਲੀ 'ਚ ਅਜਿਹੇ ਸਿੱਖ ਆਗੂ ਦੀ ਲੋੜ, ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲੇ- ਭੁਪਿੰਦਰ ਸਿੰਘ ਖਾਲਸਾ

ਨਵੀਂ ਦਿੱਲੀ, 30 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਤੇ ਦਿੱਲੀ ਪ੍ਰਦੇਸ਼ ਕੋ-ਆਰਡੀਨੇਟਰ ਭੁਪਿੰਦਰ ਸਿੰਘ ਖਾਲਸਾ ਨੇ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ ਹੈ | ਸ. ਖਾਲਸਾ ਨੇ ਕਿਹਾ ...

ਪੂਰੀ ਖ਼ਬਰ »

ਪੱਕੇ ਪੁਲ 'ਤੇ ਨਵੇਂ ਫਲਾਈਓਵਰ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਣ ਨਾਲ ਜਨਤਾ ਨੂੰ ਮਿਲੇਗੀ ਰਾਹਤ

ਕਰਨਾਲ, 30 ਸਤੰਬਰ (ਗੁਰਮੀਤ ਸਿੰਘ ਸੱਗੂ)-ਇਲਾਕੇ ਦੀ ਆਸਥਾ ਦੇ ਪ੍ਰਤੀਕ ਪੱਕੇ ਪੁਲ ਧਾਮ ਮਧੂਬਨ ਵਿਖੇ ਨਵੇਂ ਫਲਾਈਓਵਰ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਪੱਕੇ ਪੁਲ 'ਤੇ ਨਵਾਂ ਫਲਾਈਓਵਰ ਬਣਨ ਨਾਲ ਪਿੰਡ ...

ਪੂਰੀ ਖ਼ਬਰ »

ਕੁਮਾਰੀ ਸ਼ੈਲਜਾ ਦਾ ਸਵਾਗਤੀ ਪ੍ਰੋਗਰਾਮ ਸ਼ਾਨਦਾਰ ਹੋਵੇਗਾ-ਗੁਰਾਇਆ

ਕਰਨਾਲ, 30 ਸਤੰਬਰ (ਗੁਰਮੀਤ ਸਿੰਘ ਸੱਗੂ)-ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਦੀ 1 ਅਕਤੂਬਰ ਨੂੰ ਹੋਣ ਵਾਲੀ ਕਰਨਾਲ ਵਰਕਰ ਕਾਨਫ਼ਰੰਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਸੂਬਾ ...

ਪੂਰੀ ਖ਼ਬਰ »

ਖ਼ਾਲਸਾ ਤਿ੍ਸ਼ਤਾਬਦੀ ਸਰਕਾਰੀ ਕਾਲਜ 'ਚ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ

ਰਤੀਆ, 30 ਸਤੰਬਰ (ਬੇਅੰਤ ਕੌਰ ਮੰਡੇਰ)- ਖ਼ਾਲਸਾ ਤਿ੍ਸ਼ਤਾਬਦੀ ਸਰਕਾਰੀ ਕਾਲਜ ਵਿੱਚ ਆਨਲਾਈਨ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਰਤੀਆ ਵਿੱਚ ਪਲੇਸਮੈਂਟ ਅਤੇ ਕਰੀਅਰ ਕਾਊਾਸਲਿੰਗ ਸੈੱਲ ਦੇ ਤਹਿਤ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ...

ਪੂਰੀ ਖ਼ਬਰ »

ਚਹੇਤਿਆਂ 'ਚ ਵੰਡੀ ਕਰੋੜਾਂ ਦੀ ਸਰਪਲੱਸ ਜ਼ਮੀਨ

ਫ਼ਤਿਹਾਬਾਦ, 30 ਸਤੰਬਰ (ਹਰਬੰਸ ਸਿੰਘ ਮੰਡੇਰ) ਵਿਜੀਲੈਂਸ ਟੀਮ ਨੇ ਕਰੋੜਾਂ ਰੁਪਏ ਦੀ ਸਰਪਲੱਸ ਜ਼ਮੀਨ ਆਪਣੇ ਚਹੇਤਿਆਂ ਦੇ ਨਾਂ ਕਰਵਾਉਣ ਦੇ ਮਾਮਲੇ ਵਿਚ ਧੋਖਾਧੜੀ ਅਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਫ਼ਤਿਹਾਬਾਦ ਦੇ ਤਤਕਾਲੀ ਐਸ.ਡੀ.ਐਮ. ਸਤਬੀਰ ਜਾਂਗੂ ਅਤੇ ...

ਪੂਰੀ ਖ਼ਬਰ »

ਦੁਰਗਾ ਮੰਦਰ 'ਚ ਧੂਮਧਾਮ ਨਾਲ ਮਨਾਇਆ ਨਵਰਾਤਰੇ ਦਾ ਤਿਉਹਾਰ

ਸਿਰਸਾ, 30 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਸ਼੍ਰੀ ਦੁਰਗਾ ਮੰਦਿਰ 'ਚ ਮੰਦਿਰ ਕਮੇਟੀ ਦੇ ਪ੍ਰਧਾਨ ਨਰੇਸ਼ ਸਿੰਗਲਾ ਦੀ ਦੇਖ-ਰੇਖ ਹੇਠ ਸ੍ਰੀ ਦੁਰਗਾ ਮਾਤਾ ਦੇ ਚÏਥੇ ਨਵਰਾਤਰੇ ਮÏਕੇ ਬੀਤੀ ਰਾਤ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੋਸ਼ਣ ਮਹੀਨੇ ਤਹਿਤ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੀ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਪੋਸ਼ਣ ਮਹੀਨੇ ਤਹਿਤ ਅੱਜ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੌਰਾਨ ਵਿਦਿਆਰਥੀਆਂ ਨੇ ਇਕ ਚਾਰਟ ਬਣਾ ਕੇ ਸੰਤੁਲਿਤ ...

ਪੂਰੀ ਖ਼ਬਰ »

ਹਰਦੇਵ ਸਿੰਘ ਗਰੇਵਾਲ ਨਮਿਤ ਭੋਗ ਅਤੇ ਅੰਤਿਮ ਅਰਦਾਸ ਸੰਪਨ

ਕੋਲਕਾਤਾ, 30 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਪੰਜਾਬੀ ਸਾਹਿਤ ਸਭਾ, ਕੋਲਕਾਤਾ ਦੇ ਪ੍ਰਧਾਨ, ਗੁਰਦੁਆਰਾ ਸੰਤ ਕੁਟੀਆ ਦੇ ਸਕੱਤਰ ਅਤੇ ਜਾਨੇ-ਮਾਨੇ ਲੇਖਕ, ਕਵੀ,ਪਤੱਰਕਾਰ ਹਰਦੇਵ ਸਿੰਘ ਗਰੇਵਾਲ ਨਤਿਮ ਭੋਗ, ਕੀਰਤਨ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸੰਤ ਕੁਟੀਆ 'ਚ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ ਅੰਮਿ੍ਤਸਰ ਕੌਮ ਦੀ ਚੜ੍ਹਦੀਕਲਾ ਲਈ 'ਪੰਥਕ ਪਾਰਲੀਮੈਂਟ' ਦੀ ਭੂਮਿਕਾ ਨਿਭਾਏ- ਜਗਦੀਸ਼ ਝੀਂਡਾ

ਡੱਬਵਾਲੀ, 30 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮਾਣਯੋਗ ਸੁਪਰੀਮ ਕੋਰਟ 'ਚ ਅੱਜ ਦੇ ਹੁਕਮਾਂ ਨਾਲ ਸਮੁੱਚੇ ਅੜਿੱਕੇ ਮੁੱਕਣ ਹੋਣ ਨਾਲ ਹਰਿਆਣਵੀ ਸਿੱਖ ਪੰਥਕ ਵਜੂਦ ਦੇ ਦਹਾਕੇ ਲੰਮੇ ਸੰਘਰਸ਼ ਵਿੱਚ ਜੇਤੂ ਹੋ ਨਿੱਬੜੇ ਹਨ | ਇਸ ਸੰਘਰਸ਼ ਨੂੰ ਅੰਜਾਮ ਤੱਕ ਲਿਜਾਉਣ ਵਾਲੇ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਅਤੇ ਬਾਜ਼ਾਰ ਖੁੱਲ੍ਹਣ ਨਾਲ ਭੂਨਾ ਵਾਸੀਆਂ ਨੂੰ ਮਿਲੀ ਰਾਹਤ

ਫ਼ਤਿਹਾਬਾਦ, 30 ਸਤੰਬਰ (ਹਰਬੰਸ ਸਿੰਘ ਮੰਡੇਰ)- ਕਸਬਾ ਭੂਨਾ ਵਿਚ ਪਾਣੀ ਦੀ ਨਿਕਾਸੀ ਦਾ ਕੰਮ ਜੰਗੀ ਪੱਧਰ 'ਤੇ ਹੋਣ ਕਾਰਨ ਇਲਾਕਾ ਵਾਸੀਆਂ ਨੇ ਕਾਫ਼ੀ ਹੱਦ ਤੱਕ ਸੁੱਖ ਦਾ ਸਾਹ ਲਿਆ ਹੈ | ਸੇਮ ਨਾਲ ਪ੍ਰਭਾਵਿਤ ਜ਼ਿਆਦਾਤਰ ਕਲੋਨੀਆਂ ਵਿਚੋਂ ਪਹਿਲਾਂ ਹੀ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX