ਤਾਜਾ ਖ਼ਬਰਾਂ


ਭਾਰਤੀ ਕ੍ਰਿਕਟਰ ਅਕਸ਼ਰ ਪਟੇਲ ਨੇ ਰਚਾਇਆ ਵਿਆਹ
. . .  1 minute ago
ਸੂਰਤ, 27 ਜਨਵਰੀ- ਭਾਰਤੀ ਕ੍ਰਿਕਟਰ ਅਕਸ਼ਰ ਪਟੇਲ ਨੇ ਬੀਤੇ ਦਿਨ ਵਡੋਦਰਾ ਵਿਚ ਮਾਹਾ ਪਟੇਲ ਨਾਲ ਵਿਆਹ ਰਚਾ ਲਿਆ, ਹਾਲਾਂਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਿਆਹ ਦੀ ਕੋਈ ਵੀ ਫ਼ੋਟੋ ਜਾਂ ਵੀਡੀਓ ਸ਼ੇਅਰ...
ਅਸੀਂ ਚੋਣਾਂ ਲਈ ਭੀਖ਼ ਨਹੀਂ ਮੰਗਾਂਗੇਂ- ਉਮਰ ਅਬਦੁੱਲਾ
. . .  4 minutes ago
ਸ੍ਰੀਨਗਰ, 27 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਚੋਣਾਂ ਨੂੰ 8 ਸਾਲ ਹੋ ਗਏ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ 2014 ਵਿਚ ਹੋਈਆਂ ਸਨ। ਇਹ ਪਹਿਲੀ ਵਾਰ ਹੈ ਜਦੋਂ ਇੱਥੇ ਚੋਣਾਂ ਦਰਮਿਆਨ ਇੰਨਾ ਲੰਬਾ ਅੰਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਅੱਤਵਾਦ ਦੇ...
‘ਪਰੀਕਸ਼ਾ ਪੇ ਚਰਚਾ’ ਵਿਚ ਪ੍ਰਧਾਨ ਮੰਤਰੀ ਕਰਨਗੇ ਅੱਜ ਬੱਚਿਆਂ ਦੇ ਹੋਰਾਂ ਨਾਲ ਵਿਚਾਰ ਚਰਚਾ
. . .  14 minutes ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  41 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  46 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  59 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  about 1 hour ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਜਲੰਧਰ

ਅੱਜ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਲਈ ਮੰਡੀਆਂ 'ਚ ਨਹੀਂ ਹੋ ਸਕੇ ਉਚਿਤ ਪ੍ਰਬੰਧ

r ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਘੱਟ ਰੇਟ 'ਤੇ ਝੋਨਾਂ ਖ਼ਰੀਦ ਕੇ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ
r ਦੇਰ ਸ਼ਾਮ ਤੱਕ ਨਹੀਂ ਹੋ ਸਕੀ ਮੰਡੀਆ ਦੀ ਅਲਾਟਮੈਂਟ
ਕਰਤਾਰਪੁਰ, 30 ਸਤੰਬਰ (ਭਜਨ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 01 ਅਕਤੂਬਰ ਤੋਂ ਸ਼ੁਰੂ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਭਾਵੇਂ ਕਿਸਾਨਾਂ ਵਲੋਂ ਝੋਨੇ ਦੀ ਅਗੇਤੀ ਕਿਸਮ ਦੀ ਕਟਾਈ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਲਈ ਕੋਈ ਪੁਖ਼ਤਾ ਪ੍ਰਬੰਧ ਕਿੱਧਰੇ ਨਜ਼ਰ ਨਹੀਂ ਆਏ¢ਪੰਜਾਬ ਸਰਕਾਰ ਤੇ ਫੂਡ ਸਪਲਾਈ ਮਹਿਕਮੇ ਵਲੋਂ ਵੱਖ-ਵੱਖ ਏਜੰਸੀਆਂ ਨੂੰ ਦੇਰ ਸ਼ਾਮ ਤੱਕ ਮੰਡੀਆਂ ਦੀ ਕੋਈ ਅਲਾਟਮੈਂਟ ਨਾ ਹੋਣ ਕਾਰਨ ਆੜਤੀ ਤੇ ਕਿਸਾਨ ਕਾਫ਼ੀ ਪ੍ਰੇਸਾਨ ਨਜ਼ਰ ਆਏ¢ ਕੁਝ ਕਿਸਾਨਾਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਸੈਲਰ ਮਾਲਕਾਂ ਤੇ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਮਜਬੂਰੀ ਦਾ ਫ਼ਾਇਦਾ ਉਠਾ ਕੇ ਘੱਟ ਰੇਟ ਉੱਪਰ ਝੋਨੇ ਦੀ ਖ਼ਰੀਦ ਕਰਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ¢ ਕੇਂਦਰ ਵਲੋਂ ਝੋਨੇ ਦਾ ਸਰਕਾਰੀ ਰੇਟ 2060 ਰੁਪਏ ਮਿੱਥਿਆ ਗਿਆ ਹੈ, ਜਦ ਕਿ ਕਿਸਾਨਾਂ ਨੂੰ ਨਰਮ ਝੋਨਾ ਕਹਿ ਕੇ 1800-1900 ਵਿਚ ਖ਼ਰੀਦ ਕੀਤਾ ਜਾ ਰਿਹਾ ਹੈ, ਪਰ ਕੁਝ ਦਿਨਾਂ ਤੱਕ ਉਹੀ ਝੋਨਾ ਸਰਕਾਰੀ ਖ਼ਰੀਦ ਵਿਚ ਪਾ ਕੇ ਆੜਤੀ ਆਪਣੀਆਂ ਜੇਬਾਂ ਭਰਨ ਲਈ ਉਤਾਵਲੇ ਨਜ਼ਰ ਆ ਰਹੇ ਹਨ | ਜਦੋਂ ਇਸ ਸੰਬੰਧੀ ਆੜ੍ਹਤੀਆਂ ਨਾਲ ਗੱਲ ਕੀਤੀ ਤਾਂ ਉਹ ਗੱਲ ਕਰਨ ਤੋਂ ਪੱਲਾ ਝਾੜ ਗਏ ਤੇ ਕੁਝ ਨੇ ਮੰਡੀ ਵਿਚ ਬੋਰੀਆਂ ਭਰ ਕੇ ਲੱਗੇ ਝੋਨੇ ਨੂੰ ਕਿਸਾਨਾਂ ਦੀ ਅਮਾਨਤ ਦੱਸਿਆ |
ਜਦ ਸਰਕਾਰੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀ ਜਲੰਧਰ ਸ਼ਹਿਰ ਦੇ ਸੈਕਟਰੀ ਸੁਰਿੰਦਰਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਕੱਲ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ, ਪਰ ਜਦੋਂ ਉਨ੍ਹਾਂ ਨੂੰ ਮੰਡੀਆਂ ਦੀ ਅਲਾਟਮੈਂਟ ਸੰਬੰਧੀ ਕਿਹੜੀ ਮੰਡੀ ਕਿਸ ਏਜੰਸੀ ਨੂੰ ਖ਼ਰੀਦ ਦਿੱਤੀ ਗਈ ਹੈ ਤਾਂ ਉਨ੍ਹਾਂ ਆਖਿਆ ਕਿ ਅਜੇ ਮੰਡੀਆਂ ਦੀ ਅਲਾਟਮੈਂਟ ਨਹੀਂ ਹੋ ਸਕੀ¢ ਜਦੋਂ ਉਨ੍ਹਾਂ ਤੋਂ ਮੰਡੀਆਂ ਵਿਚ ਬਿਨਾ ਅਲਾਟਮੈਂਟ ਖ਼ਰੀਦ ਸ਼ੁਰੂ ਕਰਨ ਜਾ ਬਾਰਦਾਨੇ ਤੇ ਹੋਰ ਪ੍ਰਬੰਧਾਂ ਬਾਰੇ ਪੁੱਛਿਆ ਤਾਂ ਉਹ ਕੋਈ ਤਸੱਲੀ ਬਖ਼ਸ਼ ਜਵਾਬ ਨਾ ਦੇ ਸਕੇ ¢ ਸਰਕਾਰੀ ਖ਼ਰੀਦ ਕੱਲ੍ਹ 1 ਅਕਤੂਬਰ ਨੂੰ ਸੁਰੂ ਹੋ ਰਹੀ ਹੈ ਤੇ ਮੰਡੀਆ ਵਿਚ ਕੋਈ ਪ੍ਰਬੰਧ ਨਾ ਹੋਣ ਅਤੇ ਮੰਡੀਆ ਦੀ ਅਲਾਟਮੈਂਟ ਏਜੰਸੀਆਂ ਨੂੰ ਨਾ ਹੋਣ ਸੰਬੰਧੀ ਜ਼ਿਲ੍ਹਾ ਫੂਡ ਸਪਲਾਈ ਕੰਟਰੌਲਰ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਆਪਣਾ ਫ਼ੋਨ ਚੱਕਣਾ ਮੁਨਾਸਬ ਨਾ ਸਮਝਿਆ¢ਕਿਸਾਨ ਜੰਥੇਬੰਦੀਆਂ ਤੇ ਕਿਸਾਨਾਂ ਵਲੋਂ ਝੋਨੇ ਦੀ ਖ਼ਰੀਦ ਪਹਿਲਾ ਸੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪੰਜਾਬ ਸਰਕਾਰ ਤੇ ਏਜੰਸੀਆਂ ਮਿਥੀ ਤਰੀਕ 1 ਅਕਤੂਬਰ ਨੂੰ ਵੀ ਸਰਕਾਰੀ ਖ਼ਰੀਦ ਸੁਰੂ ਕਰਨ ਲਈ ਉਚਿੱਤ ਪ੍ਰਬੰਧ ਨਹੀਂ ਕਰ ਸਕੀਆਂ | ਕਿ ਸਰਕਾਰ ਵਲੋਂ ਕੀਤੇ ਜਾ ਰਹੇ ਐਲਾਨ ਮਹਿਜ਼ ਲੋਕਾਂ ਦੀ ਹੌਸਲਾ ਅਫਜਾਈ ਲਈ ਕੀਤੇ ਜਾ ਰਹੇ ਹਨ, ਜਾਂ ਪੰਜਾਬ ਸਰਕਾਰ ਦੇ ਆਲਾਂ ਅਧਿਕਾਰੀ ਹੀ ਕੰਮਾਂ ਵਿਚ ਅੜਿੱਕਾ ਬਣ ਰਹੇ ਹਨ ¢ ਦੇਰ ਸ਼ਾਮ ਖ਼ਬਰ ਲਿਖਣ ਤੱਕ ਕਰਤਾਰਪੁਰ , ਨੋਗੱਜਾ, ਆਲਮਪੁਰ ਬੱਕਾ, ਸਰਾਏ ਖਾਸ, ਕੁਹਾਲਾ ਤੇ ਖੈਰਾ ਮਾਝਾ ਆਦਿ ਮੰਡੀਆ ਵਿਚ ਏਜੰਸੀਆ ਵਲਾੋ ਝੋਨੇ ਦੀ ਸਰਕਾਰੀ ਖ਼ਰੀਦ ਲਈ ਕੋਈ ਪ੍ਰਬੰਧ ਨਹੀਂ ਕੀਤੇ ਜਾ ਸਕੇ ਸਨ |

ਚੋਰਾਂ ਨੇ ਘਰ 'ਚੋਂ ਕੀਤਾ ਲੱਖਾਂ ਰੁਪਏ ਦਾ ਸਾਮਾਨ ਚੋਰੀ

ਗੁਰਾਇਆ, 30 ਸਤੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਰੁੜਕਾ ਕਲਾਂ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਘਰ ਵਿਚੋਂ ਲੱਖਾਂ ਰੁਪਏ ਦਾ ਸਮਾਨ ਤੇ ਨਕਦੀ ਚੋਰੀ ਦੀ ਸੂਚਨਾ ਮਿਲੀ ਹੈ | ਜਾਣਕਾਰੀ ਦਿੰਦੇ ਹੋਏ ਗਗਨਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਕਵੀਸ਼ਰ ਵਾਸੀ ਪਾਸਲਾ ਰੋਡ ...

ਪੂਰੀ ਖ਼ਬਰ »

ਮਾਡਲ ਟਾਊਨ ਡੰਪ ਨੂੰ ਬੰਦ ਕਰਵਾਉਣ ਲਈ ਕੱਢਿਆ ਮੋਮਬਤੀ ਮਾਰਚ

ਜਲੰਧਰ, 30 ਸਤੰਬਰ (ਸ਼ਿਵ)-ਮਾਡਲ ਟਾਊਨ ਡੰਪ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਚਾਰ ਦਿਨ ਤੋਂ ਲਗਾਤਾਰ ਧਰਨਾ ਜਾਰੀ ਰਿਹਾ ਤੇ ਦੂਜੇ ਪਾਸੇ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਮੰਗ ਦੇ ਹੱਕ ਵਿਚ ਇਕ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਨਿਗਮ ਤੇ ਪੁਲਿਸ ਖ਼ਿਲਾਫ਼ ਅੱਜ 4 ਘੰਟੇ ਮਾਡਲ ਟਾਊਨ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਜਲੰਧਰ, 30 ਸਤੰਬਰ (ਸ਼ਿਵ)-ਨਗਰ ਨਿਗਮ, ਪੁਲਿਸ ਤੇ ਸਿਹਤ ਵਿਭਾਗ ਵਲੋਂ ਹਰ ਵਾਰ ਮਾਡਲ ਟਾਊਨ ਦੇ ਦੁਕਾਨਦਾਰਾਂ ਨੂੰ ਪੇ੍ਰਸ਼ਾਨ ਕਰਨ ਤੋਂ ਨਾਰਾਜ਼ ਮਾਡਲ ਟਾਊਨ ਸ਼ਾਪ ਕੀਪਰ ਵੈੱਲਫੇਅਰ ਐਸੋਸੀਏਸ਼ਨ ਨੇ 1 ਸਤੰਬਰ ਨੂੰ ਸਵੇਰੇ 9 ਤੋਂ 1 ਵਜੇ ਤੱਕ ਦੁਕਾਨਾਂ ਬੰਦ ਰੱਖਣ ਦਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅੱਜ ਵੀ ਰੱਖਿਆ ਗਿਆ ਕੰਮਕਾਜ ਠੱਪ

ਜਲੰਧਰ, 30 ਸਤੰਬਰ (ਚੰਦੀਪ ਭੱਲਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਕੰਮਕਾਜ਼ ਠੱਪ ਰੱਖਿਆ ਗਿਆ ਤੇ ਦਿਨ ਭਰ ਕਿਸੇ ਵੀ ਦਫ਼ਤਰ 'ਚ ਕੋਈ ਵੀ ਕੰਮਕਾਜ਼ ਨਹੀਂ ਹੋ ਸਕਿਆ, ਜਿਸ ਕਰਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਬੱਚੀ ਨਾਲ ਜਬਰ-ਜਨਾਹ, ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 30 ਸਤੰਬਰ (ਐੱਮ. ਐੱਸ. ਲੋਹੀਆ)-ਬਸਤੀਆਂ ਦੇ ਖੇਤਰ 'ਚ ਰਹਿੰਦੇ ਇਕ ਪਰਿਵਾਰ ਦੀ 6 ਸਾਲ ਦੀ ਬੱਚੀ ਨੂੰ ਚਾਕਲੇਟ ਦੇ ਬਹਾਨੇ ਵਰਗਲਾ ਕੇ ਲੈ ਗਏ ਵਿਅਕਤੀ ਵਲੋਂ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ | ਪੀੜਤ ਬੱਚੀ ਦੇ ਪਿਤਾ ਨੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਕਰਨ ਦੀਆਂ ਹਦਾਇਤਾਂ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਤੇ ਤਹਿਸੀਲਦਾਰਾਂ ਨੂੰ ਸਾਉਣੀ-2022 ਦੌਰਾਨ ਭਾਰੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦੀ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ...

ਪੂਰੀ ਖ਼ਬਰ »

ਕਾਰ ਸਵਾਰ ਵਿਅਕਤੀ ਨੇ ਲੁੱਟ-ਖੋਹ ਸੰਬੰਧੀ ਥਾਣੇ ਦਿੱਤੀ ਦਰਖ਼ਾਸਤ

ਜਮਸ਼ੇਰ ਖਾਸ, 30 ਸਤੰਬਰ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਅਧੀਨ ਪੈਂਦੀ ਜਲੰਧਰ ਹਾਈਟਸ ਚੌਕੀ ਦੇ ਕੋਲੋਂ ਜਲੰਧਰ ਵਲੋਂ ਕਾਦੀਆਂ ਵੱਲ ਨੂੰ ਜਾਂਦੀ ਵੈਨਿਊ ਹੰਡਈ ਕਾਰ ਨੰਬਰ ਪੀ. ਬੀ. 10 ਐਚ. ਕੇ. 6884 ਵਿਚੋਂ ਪੁਲਿਸ ਨੂੰ ਲੱਟ ਦੀ ਸੂਚਨਾ ਮਿਲੀ | ਇਸ ਸੰਬੰਧੀ ਏ. ਸੀ. ਪੀ. ਕੈਂਟ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ-2022 ਦੇ ਅੱਜ ਹੋਏਗਾ ਨਤੀਜਿਆਂ ਦਾ ਐਲਾਨ

ਜਲੰਧਰ, 30 ਸਤੰਬਰ (ਸ਼ਿਵ)-ਜਲੰਧਰ 'ਚ ਗੰਭੀਰ ਹੁੰਦੀ ਕੂੜਾ ਸਮੱਸਿਆ ਨੂੰ ਲੈ ਕੇ ਸਵੱਛਤਾ ਸਰਵੇਖਣ-2022 ਦੇ ਅੱਜ ਆਉਣ ਵਾਲੇ ਨਤੀਜਿਆਂ ਵਿਚ ਜਲੰਧਰ ਦਾ ਦਰਜਾ ਡਿਗ ਡਿੱਗਣ ਦੀ ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੇ ਸਾਲ ਵੀ ਜਲੰਧਰ ਦਾ ਦਰਜਾ ਇਸ ਕਰਕੇ ਹੇਠਾਂ ...

ਪੂਰੀ ਖ਼ਬਰ »

ਚੁਗਿੱਟੀ ਚੌਕ 'ਚ ਫਿਰਦੇ ਅਵਾਰਾ ਪਸ਼ੂਆਂ ਤੇ ਕੂੜੇ ਦੇ ਢੇਰਾਂ ਤੋਂ ਆਉਂਦੀ ਬਦਬੂ ਤੋਂ ਅੱਕੇ ਲੋਕ

ਚੁਗਿੱਟੀ/ਜੰਡੂਸਿੰਘਾ, 30 ਸਤੰਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਲਾਗੇ ਵੱਡੀ ਮਾਤਰਾ 'ਚ ਸੜਕ ਦੇ ਕਿਨਾਰੇ ਪਏ ਕੂੜੇ ਦੇ ਢੇਰਾਂ ਤੋਂ ਆਉਂਦੀ ਬਦਬੂ ਤੇ ਥਾਂ-ਥਾਂ ਫਿਰਦੇ ਅਵਾਰਾ ਪਸ਼ੂਆਂ ਕਾਰਨ ਰਾਹਗੀਰ ਪ੍ਰੇਸ਼ਾਨੀ ਝੱਲਣ ਲਈ ਮਜਬੂਰ ਹਨ | ਉਨ੍ਹਾਂ ਦਾ ਦੋਸ਼ ਹੈ ...

ਪੂਰੀ ਖ਼ਬਰ »

ਲਾਪਤਾ ਹੋਇਆ ਬੱਚਾ ਪਠਾਨਕੋਟ ਤੋਂ ਮਿਲਿਆ

ਜਲੰਧਰ, 30 ਸਤੰਬਰ (ਐਸ.ਐਸ. ਲੋਹੀਆ)-ਸਥਾਨਕ ਅਰਬਨ ਅਸਟੇਟ ਫੇਜ਼-1 ਵਿਚੋਂ ਬੀਤੇ ਦਿਨ ਲਾਪਤਾ ਹੋਇਆ 13 ਸਾਲ ਦਾ ਰਾਜ ਵਰਧਨ ਕੁਮਾਰ ਚੌਧਰੀ ਪੁੱਤਰ ਸਰੋਜ ਕੁਮਾਰ ਚੌਧਰੀ ਪਠਾਨਕੋਟ ਤੋਂ ਬਰਾਮਦ ਹੋ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਬੱਚਾ ਆਪਣੀ ਮਰਜ਼ੀ ਨਾਲ ਘਰੋਂ ਵੈਸ਼ਨੋ ...

ਪੂਰੀ ਖ਼ਬਰ »

ਅਫ਼ਸਰਾਂ ਤੋਂ ਦੁਖੀ ਹੋ ਕੇ ਠੇਕੇਦਾਰ ਨੇ ਛੱਡਿਆ 77 ਕਰੋੜ ਦੇ ਸਪੋਰਟਸ ਹੱਬ ਦਾ ਕੰਮ 8 ਚੰਡੀਗੜ੍ਹ ਤੋਂ ਵਿਭਾਗ ਨੇ 9 ਮਹੀਨੇ 'ਚ ਪ੍ਰਾਜੈਕਟ ਦੀਆਂ ਪਾਸ ਨਹੀਂ ਕੀਤੀਆਂ ਡਰਾਇੰਗਾਂ

ਜਲੰਧਰ, 30 ਸਤੰਬਰ (ਸ਼ਿਵ)-ਇਕ ਪਾਸੇ ਸ਼ਹਿਰ ਨੂੰ ਸੋਹਣਾ ਬਣਾਉਣ ਲਈ ਕੇਂਦਰ ਵਲੋਂ ਕਰੋੜਾਂ ਰੁਪਏ ਦਾ ਫ਼ੰਡ ਜਲੰਧਰ ਦੀ ਸਮਾਰਟ ਸਿਟੀ ਕੰਪਨੀ ਨੂੰ ਅਲਾਟ ਕੀਤਾ ਗਿਆ ਸੀ, ਪਰ ਦੂਜੇ ਪਾਸੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਕੰਮ ਇਸ ਕਰਕੇ ਸ਼ੁਰੂ ਨਹੀਂ ਹੋ ਸਕਿਆ, ...

ਪੂਰੀ ਖ਼ਬਰ »

'ਜਨਤਾ ਦੀ ਵਿਧਾਨ ਸਭਾ' ਵਿਚ ਗੂੰਜਿਆ ਸਮਾਰਟ ਸਿਟੀ ਕੰਪਨੀ ਦੀਆਂ ਬੇਨਿਯਮੀਆਂ ਦਾ ਮੁੱਦਾ 8 ਸਾਬਕਾ ਮੇਅਰ ਜੋਤੀ, ਦਰਸ਼ਨ ਭਗਤ, ਅਸ਼ੋਕ ਸਰੀਨ ਤੇ ਮਹਿੰਦਰ ਭਗਤ ਨੇ ਸ਼ਹਿਰ ਦੀ ਖ਼ਰਾਬ ਹਾਲਤ ਦੇ ਉਠਾਏ ਮੁੱਦੇ

ਜਲੰਧਰ, 30 ਸਤੰਬਰ (ਸ਼ਿਵ)-ਭਾਜਪਾ ਵਲੋਂ ਚਲਾਈ ਗਈ ਜਨਤਾ ਦੀ ਵਿਧਾਨ ਸਭਾ ਵਿਚ ਮੁੱਖ ਮੁੱਦਿਆਂ ਤੋਂ ਇਲਾਵਾ ਜਲੰਧਰ ਦੀ ਸਮਾਰਟ ਸਿਟੀ ਕੰਪਨੀ ਦੀਆਂ ਹੋਈਆਂ ਬੇਨਿਯਮੀਆਂ 'ਤੇ ਵੀ ਚਰਚਾ ਕੀਤੀ | ਸਾਬਕਾ ਮੇਅਰ ਸੁਨੀਲ ਜੋਤੀ ਤੋਂ ਇਲਾਵਾ ਕਈ ਭਾਜਪਾ ਆਗੂਆਂ ਨੇ ਸ਼ਹਿਰ ਦੀ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਨੇ ਇਕ ਦਿਨ 'ਚ 19 ਯੂ.ਕੇ. ਦੇ ਸਟੱਡੀ ਤੇ ਸਪਾਊਸ ਵੀਜ਼ੇ ਲਗਵਾਏ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਾਰਤ ਦੀ ਮੰਨੀ ਪ੍ਰਮੰਨੀ ਸਟੱਡੀ ਵੀਜ਼ਾ ਸਲਾਹਕਾਰ ਕੰਪਨੀ ਪਿਰਾਮਿਡ ਈ ਸਰਵਿਸਜ਼ ਨੇ 30 ਸਤੰਬਰ ਨੂੰ ਆਪਣੀ ਜਲੰਧਰ ਬ੍ਰਾਂਚ ਵਿਖੇ ਯੂ.ਕੇ. 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਤੇ ਉਨ•੍ਹਾਂ ਦੇ ਨਾਲ ਜਾਣ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਚਾਈਲਡ ਡੈੱਥ ਰੀਵਿਊ (ਸੀ.ਡੀ.ਆਰ.) ਸੰਬੰਧੀ ਸਿਖਲਾਈ

ਜਲੰਧਰ, 30 ਸਤੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਦੀ ਅਗਵਾਈ 'ਚ ਜ਼ਿਲ੍ਹੇ ਦੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਬੱਚਿਆਂ ਦੇ ਮਾਹਿਰ ਡਾ. ਰਿਸ਼ੀ ਮਾਰਕੰਡਾ ਵਲੋਂ ਚਾਈਲਡ ਡੈੱਥ ਰੀਵਿਊ (ਸੀ.ਡੀ.ਆਰ.) ਸਬੰਧੀ ਸਿਖ਼ਲਾਈ ਦਿੱਤੀ ਗਈ | ਸਿਵਲ ...

ਪੂਰੀ ਖ਼ਬਰ »

ਸੇਂਟ ਸੋਲਜਰ ਇਲੀਟ ਸਕੂਲ ਨੂੰ ਮਿਆਰੀ ਸਿੱਖਿਆ ਲਈ ਆਈ.ਸੀ.ਐੱਸ.ਈ. ਬੋਰਡ ਤੋਂ ਮਿਲੀ ਮਾਨਤਾ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਜੋ ਕਿ ਉੱਤਰੀ ਭਾਰਤ ਦੇ 34 ਸਕੂਲਾਂ ਤੇ 22 ਕਾਲਜਾਂ ਰਾਹੀਂ ਲੋਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਉੱਥੇ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਦੇ ਬਿਹਤਰ ਤੇ ...

ਪੂਰੀ ਖ਼ਬਰ »

ਸੋਮਰਸੈੱਟ ਸਕੂਲ ਵਿਖੇ ਨਵੀਂ ਸਿੱਖਿਆ ਨੀਤੀ 'ਤੇ ਵਰਕਸ਼ਾਪ ਕਰਵਾਈ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਬਾਦਾਨ ਵਿਖੇ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਵੀਂ ਸਿੱਖਿਆ ਨੀਤੀ 'ਤੇ ਵਰਕਸ਼ਾਪ ਕਰਵਾਈ ਗਈ, ਜਿਸ 'ਚ ਰਤਨਾ ਸਾਗਰ ਦੇ ਰਿਸੋਰਸ ਪਰਸਨ ਗÏਰਵ ਪ੍ਰਭਾਕਰ, ਵਿਕਰਮ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ 'ਚ ਗਾਂਧੀ ਜੈਅੰਤੀ ਸਮਾਗਮ ਦੀ ਸ਼ੁਰੂਆਤ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਜਲੰਧਰ ਦੀ ਐੱਨ. ਐੱਸ. ਐੱਸ. ਯੂਨਿਟ ਨੇ ਆਉਣ ਵਾਲੇ ਅਧਿਆਪਕਾਂ ਵਿਚ ਵੋਕੇਸ਼ਨਲ ਐਜੂਕੇਸ਼ਨ, ਨਈ ਤਾਲੀਮ (ਨਵੀਂ ਸਿੱਖਿਆ) ਤੇ ਐਕਸਪੀਰੀਐਂਸ਼ੀਅਲ ਲਰਨਿੰਗ (ਵੈਂਟਲ) ਬਾਰੇ ਗਾਂਧੀਵਾਦੀ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜੀ.ਓ. ਜੀਜ਼ ਦੇ ਵਿਰੋਧ 'ਚ ਹੋਏ ਸ਼ਾਮਿਲ, ਬਰਖ਼ਾਸਤਗੀ ਨੂੰ ਦੱਸਿਆ ਗ਼ਲਤ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸੰਸਦ ਮੈਂਬਰ ਸੰਤੋਖ ਸਿੰਘ ਚÏਧਰੀ ਪੰਜਾਬ ਸਰਕਾਰ ਵਲੋਂ ਜੀ. ਓ. ਜੀਜ਼ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫੈਸਲੇ ਦਾ ਵਿਰੋਧ ਕਰ ਰਹੇ ਸਾਬਕਾ ਸੈਨਿਕਾਂ ਵਿਚ ਸ਼ਾਮਿਲ ਹੋਏ ਤੇ ਕਿਹਾ ਕਿ ਉਨ੍ਹਾਂ ਦੀ ਬਰਖਾਸਤਗੀ ਪੂਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਕਮਲਜੀਤ ਸਿੰਘ ਭਾਟੀਆ ਬਣੇ ਜਲੰਧਰ ਫ਼ੋਟੋਗ੍ਰਾਫਰ ਕਲੱਬ ਦੇ ਪ੍ਰਧਾਨ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਫ਼ੋਟੋਗ੍ਰਾਫਰ ਕਲੱਬ ਦੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਨੰਦਰਾ ਦੀ ਅਗਵਾਈ 'ਚ ਸਥਾਨਕ ਹੋਟਲ ਵਿਖੇ ਹੋਈ, ਜਿਸ ਵਿਚ ਕਲੱਬ ਦੇ ਫਾਉਂਡਰ ਮੈਂਬਰ, ਕੋਰ ਕਮੇਟੀ ਤੇ ਐਗਜੈਕਟਿਵ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ¢ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਲੋਂ ਭੰਗੜਾ ਵਰਲਡ ਕੱਪ-2022 ਦੀ ਸੰਪੰਨਤਾ ਉਪਰੰਤ ਸਮਾਗਮ 8 ਸਰੀ, ਕੈਨੇਡਾ ਵਿਖੇ ਕਰਵਾਇਆ ਗਿਆ ਭੰਗੜਾ ਵਰਲਡ ਕੱਪ-2022

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਭੰਗੜਾ ਵਰਲਡ ਕੱਪ 2022 ਜੋ ਕਿ ਸਰੀ, ਕੈਨੇਡਾ ਵਿਖੇ ਕਰਵਾਇਆ ਗਿਆ ਸੀ ਦੀ ਸੰਪੰਨਤਾ ਤੋਂ ਬਾਅਦ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੇ ਕਾਲਜ ਪਹੁੰਚਣ ਤੇ ਉਨ੍ਹਾਂ ਦਾ ਜਨਮ ਦਿਨ ਮਨਾਉਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX