ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ-ਜਿੰਪਾ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ, ਅਦਾਇਗੀ ਜਾਂ ਲਿਫ਼ਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖ਼ਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿੱਥੇ ਵੀ ਅਜਿਹਾ ਕੋਈ ਫੜਿਆ ਗਿਆ, ਉਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਇਸ ਵਾਰ 4.23 ਲੱਖ ਮੀਟਿ੍ਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵਲੋਂ ਖ਼ਰੀਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਜ਼ਿਲ੍ਹੇ ਵਿਚ ਕੁੱਲ 69 ਮੰਡੀਆਂ ਹਨ, ਜਿਨ੍ਹਾਂ ਵਿਚ ਮੰਡੀ ਬੋਰਡ ਵਲੋਂ ਐਲਾਨੇ 64 ਪੱਕੇ ਯਾਰਡ ਅਤੇ 5 ਆਰਜ਼ੀ ਯਾਰਡ ਸ਼ਾਮਲ ਹਨ | ਇਸ ਦੌਰਾਨ ਉਨ੍ਹਾਂ ਖ਼ਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ ਸ਼ਰਮਾ, ਫੂਡ ਸਪਲਾਈ ਅਫ਼ਸਰ ਸੰਜੀਵ ਕੁਮਾਰ, ਸੀਨੀਅਰ ਐਡੀਟਰ ਪਰਮਜੀਤ ਸਿੰਘ, ਕੌਂਸਲਰ ਬਲਵਿੰਦਰ ਬਿੰਦੀ ਤੇ ਅਮਰੀਕ ਚੌਹਾਨ, ਸਾਬਕਾ ਐਮ ਸੀ. ਗੰਗਾ ਪ੍ਰਸਾਦ, ਸੁਮੇਸ਼ ਸੋਨੀ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ |

ਕਿਸਾਨ ਸਭਾ ਵਲੋਂ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ ਦੂਸਰੇ ਦਿਨ ਵੀ ਜਾਰੀ

ਮੁਕੇਰੀਆਂ, 1 ਅਕਤੂਬਰ (ਰਾਮਗੜ੍ਹੀਆ)- ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਵਿੱਚ ਪਿੰਡ ਨੰਗਲ ਅਵਾਣਾ ਦੇ ਵਸਨੀਕਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਇਸ ਰੋਸ ਧਰਨੇ ਦੀ ਅਗਵਾਈ ਪ੍ਰੀਕਸ਼ਿਤ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਅਤੇ ਐੱਨ. ਐੱਸ. ਐੱਸ. ਯੂਨਿਟ ਐੱਸ. ਪੀ. ਐਨ. ਕਾਲਜ ਦੁਆਰਾ ਸਵੱਛਤਾ 2.0 ਦੀ ਸ਼ੁਰੂਆਤ

ਮੁਕੇਰੀਆਂ, 1 ਅਕਤੂਬਰ (ਰਾਮਗੜ੍ਹੀਆ)-ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਅਤੇ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਸਾਂਝੇ ਉਪਰਾਲੇ ਤਹਿਤ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਪ੍ਰੋਗਰਾਮ ਤਹਿਤ ਅੱਜ ਰੇਲਵੇ ਸਟੇਸ਼ਨ ਮੁਕੇਰੀਆਂ ਤੋਂ ਸਵੱਛਤਾ ਮੁਹਿੰਮ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਜੈਤਪੁਰ ਤੇ ਮਿਰਜ਼ਾਪੁਰ ਜੰਡੇ 'ਚ ਲੜੀਵਾਰ ਸਮਾਗਮ ਕਰਵਾਏ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 32ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਫੱੈਡਰੇਸ਼ਨ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬੁੱਲ੍ਹੋਵਾਲ, 1 ਅਕਤੂਬਰ (ਲੁਗਾਣਾ)-ਜੁਆਇੰਟ ਫਾਰਮ ਦੇ ਸੱਦੇ 'ਤੇ ਬੁੱਲ੍ਹੋਵਾਲ ਵਿਖੇ ਪੀ.ਐੱਸ.ਈ.ਬੀ. ਫੈਡਰੇਸ਼ਨ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ¢ ਅਰਥੀ ਫੂਕ ਮੁਜ਼ਾਹਰੇ ਤੋਂ ਪਹਿਲਾਂ ਮੁਲਾਜ਼ਮਾਂ ਵਲੋਂ ਗੇਟ ਰੈਲੀ ਕੀਤੀ ਗਈ¢ ...

ਪੂਰੀ ਖ਼ਬਰ »

ਕੈਟਲ ਸ਼ੈੱਡਾਂ ਦੀ ਕਰੀਬ 71 ਲੱਖ ਦੀ ਰੁਕੀ ਰਕਮ ਵਿਧਾਇਕ ਘੁੰਮਣ ਦੇ ਸਹਿਯੋਗ ਸਦਕਾ ਲਾਭਪਾਤਰੀਆਂ ਨੂੰ ਮਿਲੀ

ਦਸੂਹਾ, 1 ਅਕਤੂਬਰ (ਕੌਸ਼ਲ)- ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਕਮਾਨ ਸੰਭਾਲੇ 6 ਮਹੀਨੇ ਹੀ ਹੋਏ ਹਨ, ਪਰ 6 ਮਹੀਨਿਆਂ ਦੌਰਾਨ ਜੋ ਪੰਜਾਬ ਦਾ ਵਿਕਾਸ ਦਾ ਸੈਲਾਬ ਹੈ, ਉਸ ਨਾਲ ਲੋਕ ਵੱਡੇ ਪੱਧਰ 'ਤੇ ਸੰਤੁਸ਼ਟ ਹੋ ਰਹੇ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ...

ਪੂਰੀ ਖ਼ਬਰ »

ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ- ਜਿੰਪਾ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸੂਬਾ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਤੇ ਤਰਲ ਕੂੜੇ ਦੀ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਸ਼ੁੱਧ ਗੁਰਬਾਣੀ ਕੀਰਤਨ ਕਰਨ ਵਾਲੇ ਬੱਚਿਆਂ ਦੇ ਜਥਿਆਂ ਦਾ ਸਨਮਾਨ

ਟਾਂਡਾ ਉੜਮੁੜ, 1 ਅਕਤੂਬਰ (ਦੀਪਕ ਬਹਿਲ)- ਮਹਾਨ ਸਾਲਾਨਾ ਇਕੋਤਰੀ ਸਮਾਗਮ ਮੌਕੇ ਸਜਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਮਹਾਂਪੁਰਸ਼ਾਂ ਨੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪੂਰਨ ਰੂਪ ਵਿਚ ਗੁਰਸ਼ਬਦ ਨਾਲ ...

ਪੂਰੀ ਖ਼ਬਰ »

ਪਰਾਲੀ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਜਾਰੀ ਹੁਕਮਾਂ ਵਿਚ ਉਨ੍ਹਾਂ ਨੇ ਸ਼ਾਮ 7 ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨਵੀਂ ਭਰਤੀ ਦਾ ਵਿਰੋਧ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਹੁਸ਼ਿਆਰਪੁਰ ਡਿਪੂ ਦੇ ਪ੍ਰਧਾਨ ਰਮਿੰਦਰ ਸਿੰਘ ਅਤੇ ਜਨਰਲ ਸਕੱਤਰ ਨਰਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਸਰਕਾਰ ਦੀਆਂ ਗਲਤ ਨੀਤੀਆਂ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਕੈਂਪ ਲਗਾਇਆ

ਟਾਂਡਾ ਉੜਮੁੜ, 1 ਅਕਤੂਬਰ (ਭਗਵਾਨ ਸਿੰਘ ਸੈਣੀ)-ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਟਾਂਡਾ ਵਲੋਂ ਇਨ-ਸੀਟੂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਪਿੰਡ ਤਲਵੰਡੀ ਸਲ੍ਹਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀ ਸਨਮਾਨਿਤ

ਹਾਜੀਪੁਰ, 1 ਅਕਤੂਬਰ (ਜੋਗਿੰਦਰ ਸਿੰਘ)- ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਜ਼ਿਲ੍ਹਾ ਪੱਧਰੀ ਲੜਕੇ ਤੇ ਲੜਕੀਆਂ ਦੇ ਕੁਸ਼ਤੀ ਮੁਕਾਬਲੇ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਕਰਵਾਏ ਗਏ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁੱਢਾਬੜ ਦੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਬੀ. ਐੱਸ. ਸੀ. (ਫੈਸ਼ਨ ਡਿਜ਼ਾਈਨਿੰਗ) ਦੀਆਂ ਵਿਦਿਆਰਥਣਾਂ ਰਹੀਆਂ ਯੂਨੀਵਰਸਿਟੀ ਮੈਰਿਟ 'ਤੇ ਕਾਬਜ਼

ਮੁਕੇਰੀਆਂ, 1 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਲਗਨ ਅਤੇ ਮਿਹਨਤ ਸਦਕਾ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੁਕਾਨ ਅੱਗਿਓਾ ਮੋਟਰਸਾਈਕਲ ਚੋਰੀ

ਕੋਟਫ਼ਤੂਹੀ, 1 ਅਕਤੂਬਰ (ਅਵਤਾਰ ਸਿੰਘ ਅਟਵਾਲ)-ਸਥਾਨਕ ਮੁੱਖ ਬਾਜ਼ਾਰ ਵਿਚੋਂ ਕਰਿਆਨੇ ਦੀ ਦੁਕਾਨ ਦੇ ਸਟੋਰ ਅੱਗੇ ਲਗਾਇਆ ਮੋਟਰਸਾਈਕਲ ਚੋਰ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੈ ਕੁਮਾਰ ਪੁੱਤਰ ਚੈਨ ਕੁਮਾਰ ਨਿਵਾਸੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਹਰਿਆਣਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)- ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ਦੀ ਅਗਵਾਈ 'ਚ ਬਾਬਾ ਸੁੰਦਰ ਸਿੰਘ ਬਿਰਧ ਆਸ਼ਰਮ ਹਰਿਆਣਾ ਵਿਖੇ ਪੀ.ਐੱਚ.ਸੀ. ਭੰੂਗਾ ਵਲੋਂ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਸੁਰਿੰਦਰ ...

ਪੂਰੀ ਖ਼ਬਰ »

ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਵੱਖ-ਵੱਖ ਇਲਾਕੇ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮਾਹਿਲਪੁਰ, 1 ਅਕਤੂਬਰ (ਰਜਿੰਦਰ ਸਿੰਘ)- ਪਿਛਲੇ ਦਿਨੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਹਿਲਪੁਰ ਦੇ ਸੰਯੋਜਕ ਪ੍ਰੋ. ਅਪਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇ-ਵਕਤੀ ਮੌਤ ਹੋ ਜਾਣ 'ਤੇ ਗੁਰਦੁਆਰਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਹਰਭਜਨ ਸਿੰਘ

ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਾਚੀਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਤੋਂ ਭਗਵਾਨ ਵਾਲਮੀਕਿ ਆਸ਼ਰਮ ਰਾਮ ਤੀਰਥ ਅੰਮਿ੍ਤਸਰ ਦੇ ਦਰਸ਼ਨਾਂ ...

ਪੂਰੀ ਖ਼ਬਰ »

'ਆਪ' ਸਰਕਾਰ 'ਚ ਜਤਾਏ ਭਰੋਸੇ ਲਈ ਗ਼ਰੀਬ ਲੋਕਾਂ ਤੋਂ ਮੋਟੀ ਕੀਮਤ ਵਸੂਲ ਰਹੀ ਹੈ 'ਆਪ' - ਡਾ. ਰਾਜ ਕੁਮਾਰ

ਹੁਸਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਇਹ ਦੇਖਣਾ ਬਹੁਤ ਦੁਖਦਾਈ ਹੈ ਕਿ ਗ਼ਰੀਬ ਲੋਕ 'ਆਪ' ਸਰਕਾਰ ਵਿੱਚ ਦਿਖਾਏ ਗਏ ਵਿਸ਼ਵਾਸ ਦੀ ਕੀਮਤ ਕਿਵੇਂ ਅਦਾ ਕਰ ਰਹੇ ਹਨ, ਨਵੀਂ ਸਰਕਾਰ ਤੋਂ ਕਈ ਤਰ੍ਹਾਂ ਦੇ ਲਾਭ ਪ੍ਰਾਪਤ ਕਰਨ ਦੀਆਂ ਬਹੁਤ ਉਮੀਦਾਂ ਰਖਦੇ ਇਨਾਂ ਲੋਕਾਂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਮਹਾਨ ਗੁਰਮਤਿ ਸਮਾਗਮ

ਦਸੂਹਾ, 1 ਅਕਤੂਬਰ (ਕੌਸ਼ਲ)- ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਹ ਮਹਾਨ ਗੁਰਮਤਿ ਸਮਾਗਮ ਖ਼ਾਲਸਾ ਪੰਥ ਦੀ ਏਕਤਾ ਅਤੇ ਚੜ੍ਹਦੀ ਕਲਾ ਨੂੰ ਸਮਰਪਿਤ ਸਮੂਹ ਸੰਗਤ ਅਤੇ ਪੰਥਕ ਅਕਾਲੀ ਲਹਿਰ ਦੇ ਸਹਿਯੋਗ ਸਦਕਾ ਕਰਵਾਇਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਲੰਟੀਅਰਾਂ ਨੇ ਸਕੂਲ 'ਚ ਬੂਟੇ ਲਗਾਏ

ਗੜ੍ਹਦੀਵਾਲਾ, 1 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਝੋਨੇ ਦੇ ਮਧਰੇਪਣ ਦੀ ਬਿਮਾਰੀ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਸਰਕਾਰ ਨੇ ਫਿਲਹਾਲ ਨਹੀਂ ਲਈ ਸਾਰ

ਅੱਡਾ ਸਰਾਂ- ਇਲਾਕੇ ਦੇ ਨਾਲ-ਨਾਲ ਜ਼ਿਲੇ੍ਹ ਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ 'ਚ ਝੋਨੇ ਦੇ ਮਧਰੇਪਣ ਦੀ ਬਿਮਾਰੀ ਨਾਲ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਜਿਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ | ਪ੍ਰੰਤੂ ਮਦਦ ਲਈ ਐਲਾਨਾਂ ਦੇ ਬਾਵਜੂਦ ਅਜੇ ਤੱਕ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਕ ਵੱਡਾ ਉਪਰਾਲਾ - ਮਨਜੀਤ ਦਸੂਹਾ

ਟਾਂਡਾ ਉੜਮੁੜ, 1 ਅਕਤੂਬਰ (ਦੀਪਕ ਬਹਿਲ)- ਦੇਸ਼ ਵਿਦੇਸ਼ ਅੰਦਰ ਅੰਮਿ੍ਤ ਰੂਪੀ ਕੁੰਭ ਦੇ ਨਾਂਅ ਨਾਲ ਜਾਣੇ ਜਾਂਦੇ ਮਹਾਨ ਸਾਲਾਨਾ ਇਕੋਤਰੀ ਸਮਾਗਮ ਮੌਕੇ ਜਿੱਥੇ ਸੰਗਤਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਉੱਥੇ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਪੰਥਕ ਤੇ ...

ਪੂਰੀ ਖ਼ਬਰ »

63 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ

ਗੜ੍ਹਦੀਵਾਲਾ, 1 ਅਕਤੂਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ 63 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਗਸ਼ਤ ਦੌਰਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਸਾਈਕਲ ਰੈਲੀ

ਗੜ੍ਹਸ਼ੰਕਰ, 1 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਡੀ.ਪੀ.ਆਈ. ਕਾਲਜਾਂ ਪੰਜਾਬ ਦੇ ਨਿਰਦੇਸ਼ ਤੇ ਕਾਲਜ ਪਿ੍ੰਸੀਪਲ ਡਾ. ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ...

ਪੂਰੀ ਖ਼ਬਰ »

ਦਾਣਾ ਮੰਡੀਆਂ ਦੇ ਆੜ੍ਹਤੀਆਂ ਵਲੋਂ ਸਾਂਝੀ ਤਾਲਮੇਲ ਕਮੇਟੀ ਦਾ ਗਠਨ

ਗੜ੍ਹਸ਼ੰਕਰ, 1 ਅਕਤੂਬਰ (ਧਾਲੀਵਾਲ)- ਮਾਰਕੀਟ ਕਮੇਟੀ ਗੜ੍ਹਸ਼ੰਕਰ ਅਧੀਨ ਆਉਂਦੀਆਂ ਦਾਣਾ ਮੰਡੀਆਂ ਦੇ ਆੜ੍ਹਤੀਆਂ ਵਲੋਂ ਸ਼ਾਮ ਲਾਲ ਪ੍ਰਧਾਨ ਦਾਣਾ ਮੰਡੀ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

'ਰਾਸ਼ਟਰੀ ਬਿਰਧ ਦਿਵਸ' ਮੌਕੇ ਬਹੁਰੰਗ ਕਲਾਮੰਚ ਵਲੋਂ ਸਮਾਗਮ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)- ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਰਾਕੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਰਾਸ਼ਟਰੀ ਬਿਰਧ ਦਿਵਸ' ਮੌਕੇ ਇੱਕ ਸਮਾਗਮ ਬਹੁਰੰਗ ਕਲਾਮੰਚ ਹੁਸ਼ਿਆਰਪੁਰ ਵਲੋਂ ਸਥਾਨਕ ...

ਪੂਰੀ ਖ਼ਬਰ »

ਸਿਵਲ ਸਰਜਨ ਹੁਸ਼ਿਆਰਪੁਰ ਵਲੋਂ ਪੀ. ਐਚ. ਸੀ. ਚੱਕੋਵਾਲ ਦਾ ਦੌਰਾ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਨੇ ਪੀ.ਐਚ.ਸੀ. ਚੱਕੋਵਾਲ ਦਾ ਅਚਨਚੇਤ ਦੌਰਾ ਕੀਤਾ¢ ਇਸ ਮੌਕੇ ਪੀ.ਐਚ.ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਬਲਦੇਵ ਸਿੰਘ ਨੇ ਸਿਵਲ ਸਰਜਨ ਦਾ ਸਵਾਗਤ ਕੀਤਾ¢ ...

ਪੂਰੀ ਖ਼ਬਰ »

ਨਾਜਾਇਜ਼ ਬਣੇ ਨੀਲੇ ਰਾਸ਼ਨ ਕਾਰਡਾਂ ਦੀ ਜਾਂਚ ਕਰਵਾਈ ਜਾਵੇ-ਸ਼ਿਵ ਸੈਨਾ

ਹੁਸ਼ਿਆਰਪੁਰ, 1 ਅਕਤੂਬਰ (ਹਰਪ੍ਰੀਤ ਕੌਰ)-ਸ਼ਿਵ ਸੈਨਾ ਬਾਲ ਠਾਕੁਰੇ ਪੰਜਾਬ ਦੇ ਕਨਵੀਨਰ ਬੰਟੀ ਜੋਗੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਿਪੂ ਹੋਲਡਰਾਂ ਦੀ ਮਿਲੀਭੁਗਤ ਨਾਲ ਬਣੇ ਨੀਲੇ ਰਾਸ਼ਨ ਕਾਰਡਾਂ ਦੀ ਜਾਂਚ ਕਰਵਾਈ ਜਾਵੇ ਅਤੇ ਨਿਯਮਾਂ ਦੇ ਉਲਟ ਬਣੇ ਰਾਸ਼ਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਫੈਂਸੀ ਡਰੈੱਸ ਮੁਕਾਬਲੇ

ਅੱਡਾ ਸਰਾਂ , 1 ਅਕਤੂਬਰ (ਮਸੀਤੀ )- ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ (ਝਾਰਖੰਡ) ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਨਵਨੀਤ ਕੌਰ ਦੀ ਅਗਵਾਈ 'ਚ ਕਰਵਾਏ ਗਏ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਸਰਕਲ ਨੌਸ਼ਹਿਰਾ ਪੱਤਣ ਦੇ ਅਹੁਦੇਦਾਰਾਂ ਦੀ ਚੋਣ

ਐਮਾਂ ਮਾਂਗਟ, 1 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਬੀਤੇ ਦਿਨ ਪਿੰਡ ਨੌਸ਼ਹਿਰਾ ਪੱਤਣ ਵਿਖੇ ਦੋਆਬਾ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਜਗਵੀਰ ਸਿੰਘ ਅਤੇ ਸਰਕਲ ਪ੍ਰਧਾਨ ਮੁਕੇਰੀਆਂ ਅਵਤਾਰ ਸਿੰਘ ਬੋਬੀ ਦੀ ਪ੍ਰਧਾਨਗੀ ਹੇਠ ਇੱਕ ਕਿਸਾਨਾਂ ਦਾ ਭਾਰੀ ਇਕੱਠ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ,1 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਕਾਰਜਕਾਰੀ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਵਜ਼ੀਫ਼ਾ ਸਕੀਮਾਂ ਲਈ ਬੇਲੋੜੀਆਂ ਸ਼ਰਤਾਂ ਹਟਾਉਣ ਦੀ ਮੰਗ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਜ਼ੀਫ਼ਾ ਸਕੀਮਾਂ ਲਈ ਅਪਲਾਈ ਕਰਨ ਸਮੇਂ ਬੇਲੋੜੇ ਦਸਤਾਵੇਜ਼ਾਂ ਦੀ ਮੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਲਈ ਗਲ ਦੀ ਹੱਡੀ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਚੰਦ ਦਿਨਾਂ 'ਚ ਕੈਨੇਡਾ, ਆਸਟ੍ਰੇਲੀਆ ਤੇ ਯੂ. ਕੇ. ਦੇ 29 ਸਟੱਡੀ ਵੀਜ਼ੇ ਹਾਸਲ-ਅਰੋੜਾ

ਗੜ੍ਹਸ਼ੰਕਰ 1 ਅਕਤੂਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਜਿਥੇ ਕੈਨੇਡਾ ਸਟੱਡੀ ਵੀਜ਼ੇ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਉਥੇ ਹੀ ਯੂ. ਕੇ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX