ਮੰਡੀ ਗੋਬਿੰਦਗੜ੍ਹ/ਅਮਲੋਹ, 1 ਅਕਤੂਬਰ (ਬਲਜਿੰਦਰ ਸਿੰਘ, ਮੁਕੇਸ਼ ਘਈ, ਕੇਵਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਮੌਜੂਦਾ 'ਆਪ' ਸਰਕਾਰ 'ਤੇ ਚੁਣੇ ਹੋਏ ਸਰਪੰਚਾਂ, ਪੰਚਾਂ ਨੂੰ ਬਦਲਾ ਲਊ ਭਾਵਨਾ ਤਹਿਤ ਤੰਗ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ | ਉਹ ਅੱਜ ਥਾਣਾ ਮੰਡੀ ਗੋਬਿੰਦਗੜ੍ਹ ਅਧੀਨ ਪੈਂਦੇ ਪਿੰਡ ਬਡਗੱੁਜ਼ਰਾਂ ਦੇ ਸਰਪੰਚ ਸਵ. ਬਲਕਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹੋਏ ਸਨ | ਚੇਤੇ ਰਹੇ ਕਿ ਸਰਪੰਚ ਬਲਕਾਰ ਸਿੰਘ ਨੇ ਬੀਤੇ ਦਿਨੀਂ ਕੁਝ ਵਿਅਕਤੀਆਂ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ | ਇਸ ਮੌਕੇ ਰਾਜਾ ਵੜਿੰਗ ਨੇ ਜਿਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਥੇ ਹੀ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਵੀ ਭਰੋਸਾ ਦਿੱਤਾ | ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਮੁਕੱਦਮੇ 'ਚ ਨਾਮਜ਼ਦ ਵਿਅਕਤੀਆਂ ਨੂੰ ਛੇਤੀ ਗਿ੍ਫ਼ਤਾਰ ਨਾ ਕੀਤਾ ਤਾਂ ਕਾਂਗਰਸ ਪਾਰਟੀ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਡਾ ਸੰਘਰਸ਼ ਉਲੀਕਣ ਤੋਂ ਵੀ ਪਿੱਛੇ ਨਹੀਂ ਹਟੇਗੀ | ਉਨ੍ਹਾਂ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਤੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ, ਸੰਦੀਪ ਸੰਧੂ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਬਲਾਕ ਸੰਮਤੀ ਮੈਂਬਰ ਗੁਰਿੰਦਰਪਾਲ ਸਿੰਘ ਹੈਪੀ ਸਰਪੰਚ ਕੁੰਭ, ਕੌਂਸਲਰ ਰਾਜਿੰਦਰ ਬਿੱਟੂ, ਜਗਬੀਰ ਸਿੰਘ ਸਲਾਣਾ, ਪ੍ਰਧਾਨ ਬਲਾਕ ਕਾਂਗਰਸ ਅਮਲੋਹ, ਸੰਜੀਵ ਦੱਤਾ ਪ੍ਰਧਾਨ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਬਲਜਿੰਦਰ ਸਿੰਘ ਭੱਟੋ, ਬਲਾਕ ਸੰਮਤੀ ਮੈਂਬਰ ਜਗਨ ਨਾਥ ਪੱਪੂ, ਬਲਵੀਰ ਸਿੰਘ ਮਿੰਟੂ, ਨਿਰਮਲਜੋਤ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਗੁਰਧਨਪੁਰ, ਰਣਜੀਤ ਸਿੰਘ ਘੋਲਾ, ਹਰਨੈਲ ਸਿੰਘ ਲਾਡਪੁਰ, ਬਿੱਕਰ ਸਿੰਘ ਦੀਵਾ, ਜੱਗੀ ਬੜੈਚਾਂ, ਜੱਗਾ ਸਿੰਘ ਸ਼ਮਸਪੁਰ, ਰਾਮ ਪ੍ਰਕਾਸ਼ ਚੋਪੜਾ, ਲੱਕੀ ਸ਼ਰਮਾ, ਸ਼ਮਸ਼ੇਰ ਸਿੰਘ ਅੰਨੀਆਂ, ਮਨਪ੍ਰੀਤ ਸਿੰਘ ਮਿੰਟਾ, ਹਰਜੀਤ ਸਿੰਘ ਚਤੁਰਪੁਰਾ, ਹਰਜਿੰਦਰ ਸਿੰਘ ਢੀਂਡਸਾ ਤੇ ਪਿੰਡ ਵਾਸੀ ਮੌਜੂਦ ਸਨ |
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਹਿਗੜ੍ਹ ਸਾਹਿਬ ਵਿਖੇ ਕਰਨੈਲ ਸਿੰਘ ਡਡਿਆਲਾ ਜ਼ਿਲ੍ਹਾ ਸਰਪ੍ਰਸਤ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ...
ਜਖਵਾਲੀ, 1 ਅਕਤੂਬਰ (ਨਿਰਭੈ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ 'ਚ ਬਲਾਕ ਪੀ. ਐਚ. ਸੀ. ਚਨਾਰਥਲ ਕਲਾਂ ਅਧੀਨ ਆਉਂਦੇ ਇਲਾਕੇ 'ਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਪੀ. ਐਚ. ਸੀ. ਚਨਾਰਥਲ ...
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਜਨਰਲ ਹਾਊਸ ਦੌਰਾਨ ਉਲੀਕੇ ਸੰਘਰਸ਼ ਪੋ੍ਰਗਰਾਮ ...
ਮੰਡੀ ਗੋਬਿੰਦਗੜ੍ਹ, 1 ਅਕਤੂਬਰ (ਬਲਜਿੰਦਰ ਸਿੰਘ)-ਐਸ. ਐਨ. ਏ. ਐਸ. ਆਰੀਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ 'ਚ ਸ਼ਹੀਦ ਭਗਤ ਸਿੰਘ ਹਾਊਸ ਦੀ ਰਹਿਨੁਮਾਈ ਹੇਠ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ...
ਖਮਾਣੋਂ, 1 ਅਕਤੂਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਲੋਂ ਵਿਸ਼ਵ ਖ਼ੂਨਦਾਨ ਦਿਵਸ 'ਤੇ 41ਵਾਂ ਖ਼ੂਨਦਾਨ ਕੈਂਪ ਸ੍ਰੀ ਸ਼ਕਤੀ ਧਰਮਸ਼ਾਲਾ ਸਾਹਮਣੇ ਦੁਰਗਾ ਮੰਦਰ ਖਮਾਣੋਂ ਵਿਖੇ ਲਗਾਇਆ ਗਿਆ | ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ...
ਮੰਡੀ ਗੋਬਿੰਦਗੜ੍ਹ, 1 ਅਕਤੂਬਰ (ਬਲਜਿੰਦਰ ਸਿੰਘ)-ਵਿਜੈ ਦਸਵੀਂ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ 'ਚ ਸ੍ਰੀ ਸ਼ਿਆਮ ਨਿਸ਼ਾਨ ਯਾਤਰਾ ਸੇਵਾ ਸੰਘ ਵਲੋਂ ਸਥਾਨਕ ਰੇਲਵੇ ਫਾਟਕਾਂ ਦੇ ਨਜ਼ਦੀਕ ਖੇਡੀ ਜਾ ਰਹੀ ਰਾਮ-ਲੀਲ੍ਹਾ ਦੇ 9ਵੇਂ 'ਆਪ' ਦੇ ਸੀਨੀਅਰ ...
ਖਮਾਣੋਂ, 1 ਅਕਤੂਬਰ (ਮਨਮੋਹਣ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ 'ਚ ਪਹਿਲੀ ਵਾਰ ਸ਼ੁਰੂ ਕਰਵਾਈ ਜਾ ਰਹੀ ਝੋਨੇ ਦੀ ਖ਼ਰੀਦ ਨੂੰ ਤਹਿਸੀਲ ਖਮਾਣੋਂ ਦੀ ਮੰਡੀ ਰਾਏਪੁਰ ਮਾਜਰੀ ਵਿਖੇ ਪਹਿਲੇ ਦਿਨ ਹੀ ਅਜਿਹਾ ਗ੍ਰਹਿਣ ਲੱਗਾ ਕਿ ਪਨਗ੍ਰੇਨ ਏਜੰਸੀ ਦੇ ...
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਫਿੱਟ ਇੰਡੀਆ ਫਰੀਡਮ ਰਨ 3.0 ਦਾ ਤੀਜਾ ਅਡੀਸ਼ਨ ਪੂਰੇ ਭਾਰਤ 'ਚ 2 ਅਕਤੂਬਰ ਤੋਂ 31 ਅਕਤੂਬਰ ਤੱਕ ਮਨਾਇਆ ਜਾਣਾ ਹੈ | ਜਿਸ ਦਾ ...
ਸੰਘੋਲ/ ਖਮਾਣੋਂ, 1 ਅਕਤੂਬਰ (ਪਰਮਵੀਰ ਸਿੰਘ/ ਜੋਗਿੰਦਰ ਪਾਲ)-ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਤੋਂ ਭਾਰੀ ਮਾਤਰਾ 'ਚ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਅਨੁਸਾਰ ਬਰੋਟੀ ਚੌਕ ਖਮਾਣੋਂ ਨੇੜੇ ...
ਸੰਘੋਲ, 1 ਅਕਤੂਬਰ (ਪਰਮਵੀਰ ਸਿੰਘ ਧਨੋਆ)-ਗੀਤਕਾਰ ਗੁਰਮੀਤ ਭੜੀ ਦੇ ਛੋਟੇ ਭਰਾ ਐਸ. ਭੜੀ ਵਲੋਂ ਲਿਖਿਆ ਤੇ ਗਾਇਆ ਸਿੰਗਲ ਟਰੈਕ 'ਵੰਗਾਂ' ਹੌਟ ਬੀਟ ਕੰਪਨੀ ਵਲੋਂ ਦੁਨੀਆ ਭਰ ਦੇ ਵਿਚ ਜਾਰੀ ਕੀਤਾ ਗਿਆ, ਜਿਸ ਦਾ ਸੰਗੀਤ ਸੁਖਵੀਰ ਰੰਧਾਵਾ ਵਲੋਂ ਤਿਆਰ ਕੀਤਾ ਤੇ ਵੀਡੀਓ ਦਾ ...
ਅਮਲੋਹ, 1 ਅਕਤੂਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਤੇ ਆੜ੍ਹਤੀਆਂ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ | ਅਨਾਜ ...
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦਾ ਇਕ ਦਿਨਾਂ 12ਵਾਂ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਮਾਈ ਅਨੰਤੀ ਧਰਮਸ਼ਾਲਾ ਸਰਹਿੰਦ ...
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ 'ਚ ਐਨ. ਐਸ. ਐਸ. ਵਿਭਾਗ ਵਲੋਂ ਮਹਾਤਮਾ ਗਾਂਧੀ ਜੈਅੰਤੀ ਨੂੰ ਸਮਰਪਿਤ ਅਹਿੰਸਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ...
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)-ਯੂਥ ਸਪੋਰਟਸ ਕਲੱਬ ਪਿੰਡ ਜੱਲ੍ਹਾ ਵਲੋਂ ਗੁਰਸਤਿੰਦਰ ਸਿੰਘ ਜੱਲ੍ਹਾ ਦੀ ਅਗਵਾਈ 'ਚ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ...
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ...
ਅਮਲੋਹ, 1 ਅਕਤੂਬਰ (ਕੇਵਲ ਸਿੰਘ)-ਅਨੁਵਰਤ ਭਵਨ ਸੰਮਤੀ ਦੇਸ਼ ਭਗਤ ਯੂਨੀਵਰਸਿਟੀ ਵਲੋਂ ਅਨੁਵਰਤ ਸਪਤਾਹ ਤਹਿਤ ਸੰਤ ਡਾ. ਵਿਨੈ ਕੁਮਾਰ ਅਲੋਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਨਸ਼ਾ ਛੁਡਾਊ ਦਿਵਸ' ਮਨਾਇਆ ਗਿਆ | ਇਸ ਮੌਕੇ ਡੀ. ਬੀ. ਯੂ. ਦੇ ਕੁਲਪਤੀ ਡਾ. ਜ਼ੋਰਾ ਸਿੰਘ ਤੇ ...
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਭਾਰਤ ਸਕਾਊਟਸ ਤੇ ਗਾਈਡਜ਼ ਯੂਨਿਟ ਦੇ ਨਵੇਂ ਇੰਚਾਰਜ ਦੀ ਜ਼ਿੰਮੇਵਾਰੀ ਕਾਲਜ ਦੇ ਪੰਜਾਬੀ ਵਿਭਾਗ ਦੇ ਡਾ. ਸੁਖਵਿੰਦਰ ਸਿੰਘ ਢਿੱਲੋਂ ਤੇ ਕਾਮਰਸ ਵਿਭਾਗ ਦੇ ਪ੍ਰੋ. ਸ਼ਮਨਵੀਰ ਕੌਰ ਨੂੰ ਦਿੱਤੀ ...
ਜਖਵਾਲੀ, 1 ਅਕਤੂਬਰ (ਨਿਰਭੈ ਸਿੰਘ)-ਰਾਮ ਲੀਲ੍ਹਾ ਕਮੇਟੀ ਚਨਾਰਥਲ ਕਲਾਂ ਵਲੋਂ ਕਰਵਾਈ ਜਾ ਰਹੀ 161ਵੀਂ ਰਾਮ ਲੀਲ੍ਹਾ ਦੇ ਮੰਚ ਦਾ ਉਦਘਾਟਨ ਆਮ ਆਦਮੀ ਦੇ ਸੀਨੀਅਰ ਆਗੂ ਰਾਜਦੀਪ ਸਿੰਘ ਰਾਜੂ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ...
ਖਮਾਣੋਂ, 1 ਅਕਤੂਬਰ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੁਆਰਾ ਦਾਣਾ ਮੰਡੀ ਖਮਾਣੋਂ ਵਿਖੇ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ 'ਖ਼ਾਲਸਾ ਟਰੇਡਜ਼' ਨਾਮਕ ਆੜ੍ਹਤ 'ਤੇ ਝੋਨੇ ਦੀ ਸਰਕਾਰੀ ਖ਼ਰੀਦ ਰਸਮੀ ਤੌਰ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX