ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਅੱਜ ਗਿੱਲ ਰੋਡ ਦਾਣਾ ਮੰਡੀ ਵਿਚ ਝੋਨੇ ਦੀ ਖ੍ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ, ਪਰ ਮੰਡੀ ਵਿਚ ਮਾੜੇ ਖ੍ਰੀਦ ਪ੍ਰਬੰਧਾਂ ਨੂੰ ਦੇਖ ਕੇ ਵਿਧਾਇਕ ਸਿੱਧੂ ਦਾ ਪਾਰਾ ਸੱਤਵੇਂ ਅਸਪਾਨ 'ਤੇ ਚੜ੍ਹ ਗਿਆ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਫ਼ੋਨ ਲਗਾ ਕੇ ਪ੍ਰਬੰਧ ਦਰੁਸਤ ਨਾ ਹੋਣ ਦੀ ਸੂਰਤ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣਕਾਰੀ ਦੇਣ ਦੀ ਗੱਲ ਆਖੀ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਆੜ੍ਹਤੀਆਂ ਤੇ ਹੋਰਾਂ ਨਾਲ ਗਿੱਲ ਰੋਡ ਦਾਣਾ ਮੰਡੀ ਵਿਚ ਝੋਨੇ ਦੀ ਖ੍ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ, ਤਾਂ ਜਦੋਂ ਉਨ੍ਹਾਂ ਨੇ ਦੇਖਿਆ ਕਿ ਸ਼ੈਡ ਵਿਚ ਵਾਹਨ ਖੜ੍ਹੇ ਹਨ ਅਤੇ ਪ੍ਰਵਾਸੀਆਂ ਨੇ ਆਪਣਾ ਕਬਜ਼ਾ ਕੀਤਾ ਹੋਇਆ ਹੈ | ਤਾਂ ਉਹ ਕਾਫ਼ੀ ਨਿਰਾਸ਼ ਹੋਏ ਅਤੇ ਉਨ੍ਹਾਂ ਨੇ ਤੁਰੰਤ ਖ੍ਰੀਦ ਨਾਲ ਸਬੰਧਤ ਅਧਿਕਾਰੀਆਂ ਨੂੰ ਟੈਨੀਫ਼ੋਨ ਕਰਕੇ ਕਿਹਾ ਕਿ ਉਹ ਮੰਡੀ ਵਿਚ ਝੋਨੇ ਦੀ ਖਪ੍ਰੀਦ ਦੇ ਪ੍ਰਬੰਧਾਂ ਤੋਂ ਖੁਸ਼ ਨਹੀ ਹਨ ਅਤੇ ਜੇਕਰ ਉਨ੍ਹਾਂ ਨੇ ਅੱਜ ਸ਼ਾਮ ਤੱਕ ਸਫ਼ਾਈ ਤੇ ਹੋਰ ਪ੍ਰਬੰਧ ਪੂਰੇ ਨਾ ਕੀਤੇ, ਤਾਂ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ | ਵਿਧਾਇਕ ਸਿੱਧੂ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਵਿਚ ਧਾਰਮਿਕ ਸਮਾਗਮ ਹੋਣ ਕਰਕੇ ਸਫ਼ਾਈ ਤੇ ਹੋਰ ਪ੍ਰਬੰਧ ਅਧੂਰੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਛੇਤੀ ਸਫ਼ਾਈ ਤੇ ਹੋਰ ਪ੍ਰਬੰਧ ਮੁਕੰਮਲ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਗਿੱਲ ਰੋਡ ਦਾਣਾ ਮੰਡੀ ਵਿਚ 5 ਅਕਤੂਬਰ ਤੋਂ ਬਾਅਦ ਹੀ ਝੋਨਾ ਆਉਂਦਾ ਹੈ | ਉਨ੍ਹਾਂ ਕਿਹਾ ਕਿ ਉਸ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਹੋ ਜਾਣਗੇ |
ਢੰਡਾਰੀ ਕਲਾਂ, 1 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫ਼ੀ ਸਮੇਂ ਤੋਂ ਉਦਯੋਗਿਕ ਇਲਾਕੇ ਵਿਚ ਚੋਰ ਲੁਟੇਰਿਆਂ ਦੇ ਸਰਗਰਮ ਗਰੋਹ ਨੇ ਇਲਾਕਾ ਨਿਵਾਸੀਆਂ ਵਿਚ ਵੱਡੀ ਦਹਿਸ਼ਤ ਫੈਲਾਈ ਹੋਈ ਹੈ | ਗਲਤ ਅਨਸਰਾਂ ਵੱਲੋਂ ਲਗਾਤਾਰ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ...
ਲੁਧਿਆਣਾ, 1 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਸਥਾਨਕ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਾਉਚ ਨਿਰਦੇਸ਼ਕ ਭਾਵਾਧਸ ਭਾਰਤ ਦੀ ਪ੍ਰਧਾਨਗੀ ਹੇਠ 'ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ' ਦੇ ਸਬੰਧ ਵਿਚ ਕੱਢੀ ਜਾ ਰਹੀ ...
ਲੁਧਿਆਣਾ, 1 ਅਕਤੂਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿਚ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ...
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀਆਈਏ ਸਟਾਫ ਦੋ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1680 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏਸੀਪੀ ...
ਲੁਧਿਆਣਾ, 1 ਅਕਤੂਬਰ (ਸਲੇਮਪੁਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਮੋਮੀ, ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਦੀ ਅਗਵਾਈ ਹੇਠ ਕੱਚੇ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਸਮਾਜਿਕ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਅੰਦਰੂਨੀ ਕੁਆਲਿਟੀ ਅਸ਼ੋਰੈਂਸ ਸੈੱਲ ਵਲੋਂ Uਬੌਧਿਕ ਸੰਪੱਤੀ ਅਧਿਕਾਰ ਇੱਕ ਸੰਖੇਪ ਜਾਣਕਾਰੀU ਵਿਸ਼ੇ 'ਤੇ ...
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਅੱਜ ਦਾਣਾ ਮੰਡੀ ਸਲੇਮ ਟਾਬਰੀ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਖ਼ਰੀਦ ਨਾਲ ਸਬੰਧਤ ਅਧਿਕਾਰੀਆਂ ਨੂੰ ਸਾਰੇ ਪ੍ਰਬੰਦ ਸੁਚੱਜੇ ਕਰਨ ...
ਭਾਮੀਆਂ ਕਲਾਂ, 1 ਅਕਤੂਬਰ (ਜਤਿੰਦਰ ਭੰਬੀ)-ਮਾਰਕੀਟ ਕਮੇਟੀ ਲੁਧਿਆਣਾ ਅਧੀਨ ਪੈਂਦੀ ਹਲਕਾ ਸਾਹਨੇਵਾਲ ਦੇ ਪਿੰਡ ਖਾਸੀ ਕਲਾਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਹੋ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਨਾਨ-ਟੀਚਿੰਗ ਕਰਮਚਾਰੀਆਂ ਦੀ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿੱਤ ਤੇ ਯੋਜਨਾ ਵਿਭਾਗ ਹਰਪਾਲ ਸਿੰਘ ਚੀਮਾ ਨਾਲ ਹਲਕਾ ...
ਲੁਧਿਆਣਾ, 1 ਅਕਤੂਬਰ (ਕਵਿਤਾ ਖੁੱਲਰ)-ਲੰਡਨ ਕਿਡਸ ਪ੍ਰੀ ਸਕੂਲ ਵਿਚ ਦੁਸਹਿਰਾ ਮਨਾਇਆ ਗਿਆ | ਬੱਚਿਆਂ ਵੱਲੋਂ ਆਪ ਹੀ ਖੁਦ ਰਾਵਣ ਦਾ ਪੁਤਲਾ ਤਿਆਰ ਕੀਤਾ ਗਿਆ, ਪੁਤਲੇ ਤਿਆਰ ਕਰਨ ਸਮੇਂ ਬੱਚੇ ਉਤਸ਼ਾਹਿਤ ਨਜ਼ਰ ਆਏ | ਇਸ ਮੌਕੇ ਅਧਿਆਪਕਾਂ ਵੱਲੋਂ ਦਸਹਿਰੇ ਦੇ ਮਹੱਤਵ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈ ਗਈ ਐਮ.ਐਸ.ਸੀ. (ਹਿਸਾਬ) ਸਮੈਸਟਰ-2 ਦੀ ਪ੍ਰੀਖਿਆ ਵਿਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ | ਐਲਾਨੇ ...
ਲੁਧਿਆਣਾ, 1 ਅਕਤੂਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ...
ਲੁਧਿਆਣਾ, 1 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਲੁਧਿਆਣਾ ਮੰਡਲ ਨੰ:- 2 ਵਿਚ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ 'ਸਵੱਛਤਾ ਹੀ ਸੇਵਾ' ਦੇ ਤਹਿਤ ਇਕ ਬਲਾਕ ਪੱਧਰੀ ਵਿਸ਼ੇਸ ਜਾਗਰੂਕਤਾ ਕਾਰਜਸ਼ਾਲਾ ਕਰਵਾਈ ਗਈ, ਇਸ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਨਵੇਂ ਵਿਦਿਅਕ ਵਰ੍ਹੇ ਵਿਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਲਈ ਫਰੈਸ਼ਰ ਪਾਰਟੀ ਕੀਤੀ ਗਈ | ਸਮਾਗਮ ਵਿਚ ਰਜਿੰਦਰ ਕੌਰ (ਡਾਇਰੈਕਟਰ ਜੀ.ਐੱਸ ਰੈਡੀਏਟਰ) ਮੁੱਖ ਮਹਿਮਾਨ ਵਜੋਂ ਸ਼ਾਮਲ ...
ਲੁਧਿਆਣਾ, 1 ਸਤੰਬਰ (ਸਲੇਮਪੁਰੀ)-ਕੋਰੋਨਾ ਦੇ ਚੱਲਦੇ ਮਾੜੇ ਦੌਰ ਦੌਰਾਨ ਲਾਸ਼ਾਂ ਦਾ ਅੰਤਿਮ ਸਸਕਾਰ ਕਰਨ ਵਾਲੀ ਸੰਸਥਾ ਮਾਰਸ਼ਲ ਏਡ ਫਾਊਾਡੇਸ਼ਨ ਵੱਲੋਂ ਸੰਸਥਾ ਦੇ ਸੰਚਾਲਕ ਮਨਦੀਪ ਕੇਸ਼ਵ ਗੁੱਡੂ ਦੀ ਅਗਵਾਈ ਹੇਠ ਟੀਮ ਵਲੋਂ ਹੁਣ ਵੀ ਲਵਾਰਿਸ ਲਾਸ਼ਾਂ ਦਾ ਅੰਤਿਮ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ ਵੱਖ-ਵੱਖ ਫੀਡਰਾਂ ਦੀ ਜ਼ਰੂਰੀ ਮੁਰੰਮਤ ਤੇ ਹੋਰ ਸਾਂਭ-ਸੰਭਾਲ ਲਈ 2 ਅਕਤੂਬਰ ਐਤਵਾਰ ਸਵੇਰੇ 10 ਵਜੇ ਤੋਂ 7 ਸ਼ਾਮ ਤੱਕ ਬਿਜਲੀ ਬੰਦ ਰਹੇਗੀ | ਲੁਧਿਆਣਾ ਦੇ ਜਸਵਾਲ ਕੰਪਲੈਕਸ, ਸੀ.ਕੇ., ਐਸ.ਟੀ.ਪੀ., ਕੋਹਾਲੀ, ...
ਲੁਧਿਆਣਾ, 1 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦਾ ਉਪ-ਕੁਲਪਤੀ ਨਿਯੁਕਤ ਕੀਤੇ ਜਾਣ 'ਤੇ ਡੀ. ਐਮ. ਸੀ./ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਕਾਂਤ ਮੰਝਾਲ ਅਤੇ ਉਪ ਪ੍ਰਧਾਨ ...
ਲੁਧਿਆਣਾ, 1 ਅਕਤੂਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿਸ ਵਿਚ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ...
ਲੁਧਿਆਣਾ, 1ਅਕਤੂਬਰ (ਕਵਿਤਾ ਖੁੱਲਰ)-ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਕੇਂਦਰ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ ਅਤੇ ਦੇਸ਼ ਲਈ ਕੀਮਤੀ ...
ਲੁਧਿਆਣਾ, 1 ਅਕਤੂਬਰ (ਕਵਿਤਾ ਖੁੱਲਰ)-ਐਚ.ਆਈ.ਜੀ. ਫੇਸ-ਦੋ ਦੁੱਗਰੀ ਵਿਖੇ ਇਲਾਕੇ ਦੀਆਂ ਮਹਿਲਾਵਾਂ ਵਲੋਂ ਮੋਨਿਕਾ ਬੱਤਾ ਦੀ ਅਗਵਾਈ ਵਿਚ ਪਿੰਕੀ ਵਾਲੀਆ ਦੇ ਘਰ ਮਾਤਾ ਦੀ ਚੌਂਕੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਇਲਾਕੇ ਦੀਆਂ ਮਹਿਲਾਵਾਂ ਵਲੋਂ ਆਪਣੀ ਹਾਜ਼ਰੀ ਭਰੀ ਗਈ ...
ਢੰਡਾਰੀ ਕਲਾਂ,1 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਲੁਧਿਆਣਾ ਏਅਰ ਪੋਰਟ ਤੇ ਹਿੰਦੀ ਪੰਦਰਵਾੜਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਏਅਰ ਪੋਰਟ ਡਾਇਰੈਕਟਰ ਐਸ. ਕੇ. ਸ਼ਰਨ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਨੋਡਲ ਪ੍ਰਧਾਨ ਨਰਾਕਾਸ ਮੁੱਖ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਮਾਰਕਫੈੱਡ ਦੇ ਨਵ-ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੂੰ ਅਹੁਦਾ ਸੰਭਾਲਣ ਉਪਰੰਤ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ...
ਲੁਧਿਆਣਾ, 1 ਅਕਤੂਬਰ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਚਲਾਈ ਜਾ ਰਹੀ 'ਸਾਡਾ ਰੋਜ਼ਗਾਰ - ਸਾਡਾ ਅਧਿਕਾਰ' ਦੇ ਨਾਂ ਹੇਠ ਚੇਤਨਾ ਕਨਵੈਨਸ਼ਨਾਂ ਦੀ ਮੁਹਿੰਮ ਦੀ ਅਗਲੀ ਕੜੀ ਵਜੋਂ ਅੱਜ ...
ਭੁਪਿੰਦਰ ਸਿੰਘ ਬੈਂਸ ਲੁਧਿਆਣਾ, 1 ਅਕਤੂਬਰ-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੰੂ ਸਮਾਰਟ ਸਿਟੀ ਬਣਾਉਣ ਦੇ ਯਤਨ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕੀਤੇ ਜਾ ਰਹੇ ਹਨ | ਲੇਕਿਨ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਰੇਹੜੀਆਂ, ਫੜੀਆਂ ਵਾਲਿਆਂ ਵਲੋਂਾ ਕੀਤੇ ...
ਡਾਬਾ/ਲੁਹਾਰਾ, 1 ਅਕਤੂਬਰ (ਕੁਲਵੰਤ ਸਿੰਘ ਸੱਪਲ)-ਖੰਨਾ ਵਿਖੇ ਨਰੇਸ਼ ਸਟੇਡੀਅਮ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਾਵਰ ਲਿਫ਼ਟਿੰਗ ਦੀ ਇੰਟਰ ਸਕੂਲ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ (ਆਰਟਸ) ਜਮਾਤ ...
ਲੁਧਿਆਣਾ, 1 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਸਮੇਤ ਦੁੱਗਰੀ ਦੇ ਨੇੜੇ ਦਾ ਇਲਾਕਾ, ਗਿੱਲ ਰੋਡ, ਜਵਾਹਰ ਨਗਰ, ਬੱਸ ਅੱਡਾ ਨਗਰ ਨਿਗਮ ਸੀ ਦੇ ਆਸ ਪਾਸ ਦਾ ਇਲਾਕਾ ਅਤੇ ਹੋਰ ਇਲਾਕਿਆਂ ਦੀਆਂ ਸੜਕਾਂ ਉਪਰ ਟੋਇਆਂ ਦੀ ਭਰਮਾਰ ਨਜ਼ਰ ਆਉਂਦੀ ਹੈ | ...
ਲੁਧਿਆਣਾ, 1 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੰੂ ਸਮਾਰਟ ਸਿਟੀ ਬਣਾਉਣ ਦੇ ਯਤਨ ਕਰਨ ਦੇ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਲੇਕਿਨ ਪ੍ਰਸ਼ਾਸਨ ਦੇ ਇਨ੍ਹਾਂ ਦਾਅਵਿਆਂ 'ਚ ਕਿੰਨੀ ਸਚਾਈ ਹੈ, ਇਹ ਨਿਗਮ ਦੀ ਇਸ਼ਤਿਹਾਰਬਾਜ਼ੀ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਸਨਅਤਕਾਰਾਂ ਨੂੰ ਸੜਕ ਸੁਰੱਖਿਆ ਤੇ ਡਰਾਈਵਿੰਗ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵਲੋਂ ਕੰਗਾਰੂ ਇੰਡਯਟਰੀਜ਼ ਅਤੇ ਈਸਟਮੈਨ ਇੰਡਸਟਰੀਜ਼ ਵਿਖੇ ਵਿਸ਼ੇਸ਼ ਸੈਮੀਨਾਰ ...
ਲੁਧਿਆਣਾ, 1 ਅਕਤੂਬਰ (ਭੁਪਿੰਦਰ ਸਿੰਘ ਬੈਂਸ/ਜੋਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੀ ਅਗਵਾਈ ਵਿਚ ਸਾਲਿਡ ਵੇਸਟ ਮੈਨੇਜਮੈਂਟ ਸੰਬੰਧੀ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਨਗਰ ਨਿਗਮ, ਲੁਧਿਆਣਾ ਦੀ ਹਦੂਦ ਅੰਦਰ ਲਗਾਏ ਜਾ ਰਹੇ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਛਾਪੇਮਾਰੀ ਦੌਰਾਨ ਲੁਧਿਆਣਾ ਦੇ ਬਾਲ ਸਿੰਘ ਨਗਰ ਤੋਂ 11 ਬਾਲ ਮਜ਼ਦੂਰਾਂ ਨੂੰ ਰਿਹਾਅ ਕਰਵਾਇਆ | ਸਾਰੇ ਬੱਚੇ ਪੰਜਾਬ ਤੋਂ ਬਾਹਰਲੇ ਰਾਜਾਂ ਨਾਲ ਸੰਬੰਧਿਤ ਹਨ ਅਤੇ ਇਨ੍ਹਾਂ ਤੋਂ ਰੋਜ਼ਾਨਾ 10 ਤੋਂ 12 ...
ਲੁਧਿਆਣਾ, 1 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਸ਼ਹਿਰ ਨਿਵਾਸੀਆਂ ਨੰੂ ਬਿਹਤਰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ | ਪਰ ਹਕੀਕਤ ਵਿਚ ਆਮ ਆਦਮੀ ਲਈ ਨਗਰ ...
ਢੰਡਾਰੀ ਕਲਾਂ, 1 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਰਵਾਸੀ ਵਿੰਗ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਚੰਦਰ ਭਾਨ ਚੌਹਾਨ ਨੇ ਆਪਣਾ ਅਸਤੀਫਾ ...
ਲੁਧਿਆਣਾ, 1 ਅਕਤੂਬਰ (ਕਵਿਤਾ ਖੁੱਲਰ)-ਨਗਰ ਨਿਗਮ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਰਡ ਨੰਬਰ 11 ਵਿੱਚ ਸਥਿਤ ਆਦਰਸ਼ ਨਗਰ ਦੇ ਲੋਕ ਅੱਜ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ | ਥਾਂ-ਥਾਂ ਖਿੱਲਰੇ ਗੰਦਗੀ ਦੇ ਢੇਰ, ਗਲੀਆਂ ਵਿੱਚ ਫੈਲਿਆ ਸੀਵਰੇਜ ਦਾ ਗੰਦਾ ਪਾਣੀ ...
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਗਨਦੀਪ ਵਾਸੀ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ...
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਨਜਿੰਦਰ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਨਾਲ ਮੁਲਾਕਾਤ ਕਰਕੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ | ਮੁੱਖ ਮੰਤਰੀ ਵਲੋਂ ਵੀ ...
ਲੁਧਿਆਣਾ, 1 ਅਕਤੂਬਰ (ਕਵਿਤਾ ਖੁੱਲਰ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਅਤੇ ਸੁਖਦੇਵ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਐਨ.ਐਸ.ਐਸ ਵਿੰਗ ਵਲੋਂ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ...
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਾਰਡ ਨੰਬਰ 77 ਵਿਚ ਅੱਜ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਵਾਤ ਕੀਤੀ ਗਈ ਹੈ | ਵਿਧਾਇਕ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਦੇ ਨਾਲ ਨਗਰ ਨਿਗਮ ...
ਭਾਮੀਆਂ ਕਲਾਂ, 1 ਅਕਤੂਬਰ (ਜਤਿੰਦਰ ਭੰਬੀ)-ਰਾਹੋਂ ਰੋਡ ਤੇ ਸਥਿਤ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ. ਐੱਸ .ਐੱਸ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਅਫਸਰ ਡਾ. ਇੰਦੂ ਸ਼ਰਮਾ ਦੀ ਅਗਵਾਈ ਵਿਚ 'ਪਰਾਲੀ ਨਾ ਜਲਾਓ', 'ਵਾਤਾਵਰਣ ਬਚਾਓ' ਸਬੰਧੀ ਇਕ ਰੈਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX