ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਅਨਾਜ ਮੰਡੀ 'ਚ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਅਰੰਭ ਹੋ ਗਈ ਜਿਸ ਦੀ ਰਸਮੀ ਸ਼ੁਰੂਆਤ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦਾਣਾ ਮੰਡੀ ਰੋਪੜ ਵਿਖੇ ਕੀਤੀ। ਇਸ ਮੌਕੇ ਮੰਡੀ 'ਚ ਝੋਨਾ ਲੈ ਕੇ ਪੁੱਜੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ ਗਈ। ਆੜ੍ਹਤੀ ਐਸੋ: ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਅਤੇ ਮੰਡੀ ਪ੍ਰਧਾਨ ਨੇ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ। ਰੂਪਨਗਰ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਜਿਸ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਹਰੇਕ ਖ਼ਰੀਦ ਏਜੰਸੀ, ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖ਼ਰੀਦ ਵੇਲੇ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਕਰੇਗੀ ਜਿਸ ਲਈ ਖ਼ਰੀਦ ਸਮੇਂ ਹਰੇਕ ਮੰਡੀ ਅੰਦਰ ਨਮੀ ਦੀ ਮਾਤਰਾ ਚੈੱਕ ਕਰਨ ਲਈ ਪ੍ਰਮਾਣਿਤ ਮਸ਼ੀਨਾਂ ਅਤੇ ਕੰਢੇ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਐਡਵੋਕੇਟ ਦਿਨੇਸ਼ ਚੱਢਾ ਨੇ ਅੱਗੇ ਦੱਸਿਆ ਕਿ ਮੰਡੀਆਂ ਅੰਦਰ ਸਾਫ਼ ਸਫ਼ਾਈ, ਪਾਣੀ, ਬਿਜਲੀ, ਆਰਜ਼ੀ ਬਾਥਰੂਮ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਕੀਤੇ ਗਏ ਹਨ ਤਾਂ ਜੋ ਮੰਡੀਆਂ ਅੰਦਰ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਸਮੇਤ ਮਜ਼ਦੂਰਾਂ, ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਦੂਜੇ ਰਾਜਾਂ ਤੋਂ ਅਣਅਧਿਕਾਰਤ ਤੌਰ 'ਤੇ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਰੂਪਨਗਰ ਅੰਦਰ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਅਤੇ ਉਸ ਦੀ ਅਦਾਇਗੀ ਕਿਸਾਨਾਂ ਦੇ ਸਿੱਧੇ ਖਾਤੇ ਵਿਚ ਜਮਾਂ ਹੋਵੇਗੀ। ਇਸ ਮੌਕੇ ਐਸ.ਡੀ.ਐੱਮ. ਹਰਬੰਸ ਸਿੰਘ, ਡੀ.ਐਫ.ਸੀ. ਰੂਪਨਗਰ ਡਾ. ਨਵਨੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਸਮੇਤ ਆੜ੍ਹਤੀ ਐਸੋ: ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮੰਡੀ ਪ੍ਰਧਾਨ ਸਵਤੰਤਰ ਕੌਸ਼ਲ, ਨਿਰਮਲ ਸਿੰਘ ਨਿੰਮਾ, ਗੌਰਵ ਕੋਹਲੀ, ਮਾ. ਸੁਰਜਨ ਸਿੰਘ ਸਮੇਤ 'ਆਪ' ਆਗੂ, ਵਲੰਟੀਅਰ, ਆੜ੍ਹਤੀ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਅਫ਼ਸਰ ਮੌਜੂਦ ਸਨ।
ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਤਾਂ ਹੋਈ ਸ਼ੁਰੂ ਪਰ ਮੰਡੀ ਲਈ ਸ਼ੈਲਰ ਦਾ ਨਹੀਂ ਕੀਤਾ ਗਿਆ ਕੋਈ ਵੀ ਪ੍ਰਬੰਧ
ਪੁਰਖਾਲੀ, (ਬੰਟੀ)-ਪ੍ਰਸ਼ਾਸਨ ਵਲੋਂ ਭਾਵੇਂ ਕਿ ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ। ਜਿਸ 'ਚ ਉੱਚ ਅਧਿਕਾਰੀਆਂ ਵਲੋਂ ਇਹ ਆਖਿਆ ਜਾ ਰਿਹਾ ਹੈ ਕਿ ਮੰਡੀਆਂ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਅਤੇ ਪ੍ਰਸ਼ਾਸਨ ਵਲੋਂ ਮੰਡੀ ਚ ਸਰਕਾਰੀ ਖ਼ਰੀਦ ਤਾਂ ਸ਼ੁਰੂ ਕਰਵਾ ਦਿੱਤੀ ਹੈ । ਪਰ ਮੰਡੀ ਚ ਝੋਨੇ ਦੀ ਚੁਕਾਈ ਲਈ ਸ਼ੈਲਰ ਦਾ ਵੀ ਅਜੇ ਤੱਕ ਕੋਈ ਪ੍ਰਬੰਧ ਨਹੀਂ ਕੀਤਾ। ਜਿਸ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨੀ ਦੇ ਆਲਮ 'ਚ ਹਨ। ਮੰਡੀ 'ਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਵਲੋਂ ਮੰਡੀ 'ਚ ਸਰਕਾਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਪ੍ਰਬੰਧ ਮੁਕੰਮਲ ਹੋਣ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਝੋਨੇ ਦੀ ਖ਼ਰੀਦ ਤਾਂ ਸ਼ੁਰੂ ਕਰਵਾ ਦਿੱਤੀ ਹੈ ਪਰ ਮੰਡੀ ਨੂੰ ਅਜੇ ਤੱਕ ਕੋਈ ਵੀ ਸ਼ੈਲਰ ਦਾ ਪਰ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਨਾ ਬਾਰਦਾਣੇ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ । ਜਿਸ ਨਾਲ ਸਰਕਾਰ ਅਤੇ ਪ੍ਰਸ਼ਾਸਨ ਦੇ ਝੂਠੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀ ਚ ਝੋਨੇ ਦੀ ਆਮਦ ਸ਼ੁਰੂ ਹੋਣ ਅਤੇ ਮੰਡੀ ਲਈ ਸ਼ੈਲਰ ਦਾ ਪ੍ਰਬੰਧ ਨਾ ਕਰਨ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਤੋਂ ਜਲਦੀ ਸ਼ੈਲਰ ਅਲਾਟ ਨਾ ਕੀਤਾ ਤਾਂ ਇਸ ਦੇ ਵਿਰੋਧ ਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਆੜ੍ਹਤੀ ਮੇਜਰ ਸਿੰਘ, ਸਰਪੰਚ ਜਸਵੀਰ ਸਿੰਘ, ਸੁਪਿੰਦਰ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।
ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ 'ਚ ਹਲਕਾ ਵਿਧਾਇਕ ਨੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ
* ਕਿਹਾ, ਕੋਈ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੰਡੀ ਵਿਚ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕਿਸੇ ਵੀ ਤਰਾਂ ਦੀ ਕੋਈ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਰਕਾਰੀ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਮਾਰਕੀਟ ਕਮੇਟੀ ਦੇ ਅਮਲੇ ਨੂੰ ਸਖ਼ਤ ਹਦਾਇਤ ਕੀਤੀ ਕਿ ਪੱਖਪਾਤ ਦਾ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਾਈਰਸ ਨਾਲ ਖ਼ਰਾਬ ਹੋਈ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਜਾ ਚੁੱਕੇ ਹਨ, ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਹਲੀ ਵਿਚ ਗਿੱਲੇ ਝੋਨੇ ਦੀ ਵਢਾਈ ਨਾ ਕਰਨ, ਮੰਡੀ ਵਿਚ ਸਰਕਾਰੀ ਨਿਯਮਾਂ ਅਨੁਸਾਰ ਤੈਅ ਨਮੀ ਵਾਲਾ ਹੀ ਝੋਨਾ ਮੰਡੀ ਵਿਚ ਲਿਆਂਦਾ ਜਾਵੇ ਤਾਂ ਜੋ ਖੱਜਲਖੁਆਰੀ ਤੋਂ ਬੱਚਿਆ ਜਾ ਸਕੇ। ਆੜ੍ਹਤੀ ਮਨਜੀਤ ਸਿੰਘ ਕੰਗ ਅਤੇ ਆੜ੍ਹਤੀ ਕੇਹਰ ਸਿੰਘ ਦੁੱਗਰੀ ਨੇ ਦੱਸਿਆ ਕਿ ਅੱਜ ਪਹਿਲੀ ਖ਼ਰੀਦ ਸੋਨੂੰ ਢਿੱਲੋਂ ਟਰੇਡਰਜ਼ ਤੇ ਕਿਸਾਨ ਬਲਦੇਵ ਸਿੰਘ ਮੁੰਡੀਆਂ ਦੀ ਆਈ ਫ਼ਸਲ ਦੀ ਬੋਲੀ ਮਾਰਕਫੈੱਡ ਵਲੋਂ ਕੀਤੀ ਗਈ। ਆੜ੍ਹਤੀ ਐਸੋ: ਦੇ ਪ੍ਰਧਾਨ ਨੈਬ ਸਿੰਘ ਓਇੰਦ ਨੇ ਦੱਸਿਆ ਕਿ ਮੰਡੀ ਵਿਚ ਸਮੁੱਚੇ ਪ੍ਰਬੰਧ ਮੁਕੰਮਲ ਹਨ, ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਝੋਨੇ ਦੀ ਆਮਦ ਪਹਿਲੇ ਦਿਨਾਂ ਵਿਚ ਸੁਸਤ ਰਹਿਣ ਦੀ ਸੰਭਾਵਨਾ ਹੈ। ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਵਿਚ ਅੱਜ ਪਹਿਲੇ ਦਿਨ ਮਾਰਕਫੈੱਡ ਅਤੇ ਪਨਗ੍ਰੇਨ ਵਲੋਂ ਖ਼ਰੀਦ ਕੀਤੀ ਗਈ ਜਦਕਿ ਇੱਥੇ ਇਨ੍ਹਾਂ ਏਜੰਸੀਆਂ ਨਾਲ ਪਨਸਪ ਅਤੇ ਵੇਅਰਹਾਊਸ ਵਲੋਂ ਝੋਨਾ ਖ਼ਰੀਦਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੇਲਾ ਵਿਖੇ ਪਨਗ੍ਰੇਨ ਅਤੇ ਪਨਸਪ,ਬਸੀ ਗੁੱਜਰਾਂ ਵਿਖੇ ਪਨਸਪ, ਗੱਗੋਂ ਵਿਖੇ ਵੇਅਰਹਾਊਸ ਅਤੇ ਹਾਫਿਜਾਬਾਦ ਦੀ ਮੰਡੀ ਵਿਚ ਪਨਗ੍ਰੇਨ ਖ਼ਰੀਦ ਏਜੰਸੀ ਨੂੰ ਝੋਨੇ ਦੀ ਖ਼ਰੀਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਤਹਿਸੀਲਦਾਰ ਚੇਤਨ ਬਾਂਗੜ,ਸੈਕਟਰੀ ਗੁਰਮੀਤ ਸਿੰਘ ਆੜ੍ਹਤੀ ਮਨਜੀਤ ਸਿੰਘ ਕੰਗ, ਕੇਹਰ ਸਿੰਘ ਗਿੱਲ, ਗੁਰਦੀਪ ਸਿੰਘ ਰਾਜ਼ੀ ਭੱਕੂਮਾਜਰਾ, ਸੁਖਵਿੰਦਰ ਸਿੰਘ ਮਹਿਤੋਤ, ਰਾਜ਼ੀ ਭਾਉਵਾਲ, ਨੈਬ ਸਿੰਘ ਓਇੰਦ, ਤਰਲੋਚਨ ਸਿੰਘ ਭੰਗੂ, ਬਲਦੇਵ ਸਿੰਘ ਢਿੱਲੋਂ, ਅਵਤਾਰ ਸਿੰਘ ਢਿੱਲੋਂ, ਮੇਜਰ ਸਿੰਘ, ਸਰਬਜੀਤ ਸਿੰਘ ਬਿੱਟੂ ਕੰਧੋਲਾ ਆਦਿ ਹਾਜ਼ਰ ਸਨ।
ਅਨਾਜ ਮੰਡੀ ਬੇਲਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
* ਪ੍ਰੇਸ਼ਾਨੀਆਂ ਤੋਂ ਬਚਣ ਲਈ ਕਿਸਾਨ ਸੁੱਕਾ ਅਤੇ ਸਾਫ਼ ਝੋਨਾ ਹੀ ਮੰਡੀ ਲਿਆਉਣ-ਵਿਧਾਇਕ ਡਾ. ਚਰਨਜੀਤ ਸਿੰਘ
ਬੇਲਾ, (ਮਨਜੀਤ ਸਿੰਘ ਸੈਣੀ)-ਝੋਨੇ ਦੀ ਸਰਕਾਰੀ ਤੌਰ 'ਤੇ ਖ਼ਰੀਦ ਸਥਾਨਕ ਅਨਾਜ ਮੰਡੀ ਵਿਚ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ, ਮੁਨੀਮਾਂ ਅਤੇ ਕਿਸਾਨਾਂ ਦੀ ਮੌਜੂਦਗੀ ਵਿਚ ਸ਼ੁਰੂ ਕਰਾਈ ਗਈ। ਇਸ ਮੌਕੇ ਬਾਬਾ ਦੀਪ ਸਿੰਘ ਜੀ ਟਰੇਡਰਜ਼ ਆੜ੍ਹਤ ਦੀ ਦੁਕਾਨ ਤੇ ਨੇੜਲੇ ਪਿੰਡ ਖਲੀਲਪੁਰ ਦੇ ਕਿਸਾਨ ਜਗਤਾਰ ਸਿੰਘ ਦੀ ਝੋਨੇ ਦੀ ਪਹਿਲੀ ਢੇਰੀ ਹਾਜ਼ਰੀਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਕੇ ਪਨਗ੍ਰੇਨ ਖ਼ਰੀਦ ਏਜੰਸੀ ਵਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਿਆ ਜਾਵੇਗਾ ਪ੍ਰੇਸ਼ਾਨੀਆਂ ਤੋਂ ਬਚਣ ਲਈ ਕਿਸਾਨ ਮੰਡੀ ਵਿਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ। ਇਸ ਮੌਕੇ ਅਨਾਜ ਮੰਡੀ ਬੇਲਾ ਦੀ ਆੜ੍ਹਤ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦਾ ਧੰਨਵਾਦ ਕਰਦੇ ਹੋਏ ਆੜ੍ਹਤੀਆ ਅਤੇ ਕਿਸਾਨਾਂ ਨੂੰ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ, ਬੇਲਾ ਤੇ ਹਾਫੀਜਾਬਾਦ ਅਨਾਜ ਮੰਡੀ ਨੂੰ ਪੱਕਾ ਕਰਨ ਤੇ ਸੀਵਰੇਜ ਪਾਉਣ, ਕਿਸਾਨਾਂ ਦੇ ਬੈਠਣ ਅਤੇ ਆਰਾਮ ਕਰਨ ਲਈ ਯੋਗ ਪ੍ਰਬੰਧ ਕਰਨ ਦੀ ਮੰਗ ਕੀਤੀ ਜਿਨ੍ਹਾਂ ਨੂੰ ਡਾਕਟਰ ਚਰਨਜੀਤ ਸਿੰਘ ਨੇ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਏ.ਐਫ.ਐਸ.ਓ. ਸੁਖਦੇਵ ਸਿੰਘ, ਮਾਰਕੀਟ ਕਮੇਟੀ ਸੈਕਟਰੀ ਗੁਰਮੀਤ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਮਾਂਗਟ, ਬੇਲਾ ਮੰਡੀ ਪ੍ਰਧਾਨ ਆੜ੍ਹਤੀ ਸੁਰਿੰਦਰ ਸਿੰਘ, ਸਰਪ੍ਰਸਤ ਸਤੀਸ਼ ਕੁਮਾਰ ਸਭਰਵਾਲ, ਆੜ੍ਹਤੀ ਜਸਵੀਰ ਸਿੰਘ ਬੇਲਾ, ਆੜ੍ਹਤੀ ਚੀਨੂੰ ਗੋਇਲ, ਆੜ੍ਹਤੀ ਹਰਦੇਵ ਸਿੰਘ ਬਜੀਦਪੁਰ, ਆੜ੍ਹਤੀ ਗੁਰਜੀਤ ਸਿੰਘ ਪਰੋਜਪੁਰ, ਆੜ੍ਹਤੀ ਜਸਪ੍ਰੀਤ ਸਿੰਘ ਸੇਠੀ, ਆੜ੍ਹਤੀ ਜਗਤਾਰ ਸਿੰਘ ਜਟਾਣਾ, ਦਵਿੰਦਰ ਬਿੱਲਾ ਬਲਰਾਮਪੁਰ, ਬਲਾਕ ਪ੍ਰਧਾਨ ਇਕਬਾਲ ਸਿੰਘ, ਆੜ੍ਹਤੀ ਪਰਮਿੰਦਰ ਸਿੰਘ ਪੱਪੂ, ਕੁਲਵਿੰਦਰ ਸਿੰਘ ਮੁਜਾਫਤ, ਐਮਸੀ ਸੁਖਵੀਰ ਸਿੰਘ ਚਮਕੌਰ ਸਾਹਿਬ, ਦਰਸ਼ਨ ਲਾਲ ਵਰਮਾ, ਆੜ੍ਹਤੀ ਪਵਨ ਕੁਮਾਰ ਚੇਤਲ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਜੂ ਗੋਇਲ, ਆੜ੍ਹਤੀ ਹੈਪੀ ਬੇਲਾ, ਆੜ੍ਹਤੀ ਸੰਜੀਵ ਕੁਮਾਰ ਕਾਲਾ, ਆੜ੍ਹਤੀ ਦੀਪਮਨੀ ਸਭਰਵਾਲ ਆਦਿ ਹਾਜ਼ਰ ਸਨ।
ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
ਪੁਰਖਾਲੀ, (ਬੰਟੀ)-ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ। ਇਸ ਮੌਕੇ ਡੀ.ਐਮ.ਓ. ਨਿਰਮਲ ਸਿੰਘ ਅਤੇ ਸਕੱਤਰ ਮਾਰਕੀਟ ਕਮੇਟੀ ਅਰਚਨਾ ਬੰਸਲ ਵਲੋਂ ਉਚੇਚੇ ਤੌਰ 'ਤੇ ਪੁੱਜ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਆੜ੍ਹਤੀ ਮੇਜਰ ਸਿੰਘ, ਦਵਿੰਦਰ ਸਿੰਘ ਭੋਲਾ, ਦਲਜੀਤ ਸਿੰਘ, ਸੁਪਰਵਾਈਜ਼ਰ ਅੰਮ੍ਰਿਤਪਾਲ ਸਿੰਘ, ਇੰਸਪੈਕਟਰ ਭਾਵਨਾ, ਫ਼ੀਲਡ ਅਫ਼ਸਰ ਰਾਜੀਵ ਸੋਨੀ, ਆਕਾਸ਼ਦੀਪ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।
ਸੁਖਸਾਲ, 1 ਅਕਤੂਬਰ (ਧਰਮ ਪਾਲ)-ਅੱਜ ਨੇੜਲੇ ਪਿੰਡ ਪੱਸੀਵਾਲ ਵਿਖੇ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਦੁਪਹਿਰ ਮੌਕੇ ਚਾਰ ਲੋਕਾਂ ਨੇ ਪਿੰਡ ਵਾਸੀ ਗੋਪੀ ਦੀਆਂ ਮੱਝਾਂ ਖੋਲ੍ਹਣ ਦੀ ਕੋਸ਼ਿਸ਼ ਕੀਤੀ | ਇਸ ਮੌਕੇ ਲੋਕਾਂ ਨੇ ਉਨ੍ਹਾਂ ਨੂੰ ਮੌਕੇ ਤੇ ਫੜ ਲਿਆ ਜਿਸ ਵਿੱਚ ...
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਰੂਪਨਗਰ ਅਧੀਨ ਪੈਂਦੇ ਪਿੰਡ ਰੰਗੀਲਪੁਰ ਵਿਚ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਹਲਕਾ ਸ੍ਰੀ ਚਮਕੌਰ ਸਾਹਿਬ ...
ਸ੍ਰੀ ਚਮਕੌਰ ਸਾਹਿਬ, 1 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਝੱਲੀਆਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ | ਰਾਜ ਪੁਰਸਕਾਰ ਵਿਜੇਤਾ ...
ਰੂਪਨਗਰ, 1 ਅਕਤੂਬਰ (ਸਟਾਫ਼ ਰਿਪੋਰਟਰ)-ਪਾਵਰ ਕਲੋਨੀ ਦਾ ਪ੍ਰਸਿੱਧ ਜਗਰਾਤਾ ਹੁਣ ਗਿਲਕੋ ਵੈਲੀ 'ਚ ਹੋਵੇਗਾ | ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ ਵਿਸ਼ਾਲ ਭਗਵਤੀ ਜਾਗਰਨ ਕਮੇਟੀ ਗਿਲਕੋ ਵੈਲੀ ਰੋਪੜ ਵੱਲੋਂ ਪਹਿਲੀ ਵਿਸਾਲ ਚੌਂਕੀ 22 ਅਕਤੂਬਰ ਦਿਨ ਸ਼ਨੀਵਾਰ ਨੂੰ ...
ਸ੍ਰੀ ਅਨੰਦਪੁਰ ਸਾਹਿਬ, 1 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਹੀਦ ਭਾਈ ਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਦਾ 100 ਸਾਲਾਂ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 2 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ...
ਨੰਗਲ, 1 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀਬੀਐਮਬੀ ਦੀ ਮਾਨਤਾ ਪ੍ਰਾਪਤ ਮੁਲਾਜ਼ਮ ਜਥੇਬੰਦੀ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਅੱਜ ਪ੍ਰਧਾਨ ਸਤਨਾਮ ਸਿੰਘ ਲਾਦੀ ਦੀ ਅਗਵਾਈ ਹੇਠ ਬੀਬੀਐਮਬੀ ਦੇ ਮਕੈਨੀਕਲ ਸਰਕਲ ਵਿਚ ਬਤੌਰ ਕਾਰਜਕਾਰੀ ...
ਨੰਗਲ, 1 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਡੇਲੀਵੇਜ ਯੂਨੀਅਨ ਵਲੋਂ ਆਪਣੀਆਂ ਮੰਗਾਂ ਮਸਲਿਆਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਚੀਫ ਇੰਜੀਨੀਅਰ ਭਾਖੜਾ ਡੈਮ ਦੇ ਦਫ਼ਤਰ ਮੂਹਰੇ ਦਿਨ ਰਾਤ ਦਾ ਧਰਨਾ ਦਿੱਤਾ ਜਾ ਰਿਹਾ ਸੀ ਜਿਸ ਦੇ ਚੱਲਦਿਆਂ ਬੀਤੀ ਦੇਰ ...
ਮੋਰਿੰਡਾ, 1 ਅਕਤੂਬਰ (ਕੰਗ)-ਮੋਰਿੰਡਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਇੱਕ ਝਪਟਮਾਰ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਰਿੰਡਾ ਸ਼ਹਿਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ...
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਅਨਾਜ ਮੰਡੀ 'ਚ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਅਰੰਭ ਹੋ ਗਈ ਜਿਸ ਦੀ ਰਸਮੀ ਸ਼ੁਰੂਆਤ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦਾਣਾ ਮੰਡੀ ਰੋਪੜ ਵਿਖੇ ਕੀਤੀ | ਇਸ ਮੌਕੇ ਮੰਡੀ 'ਚ ਝੋਨਾ ਲੈ ਕੇ ਪੁੱਜੇ ...
ਸ੍ਰੀ ਅਨੰਦਪੁਰ ਸਾਹਿਬ, 1 ਅਕਤੂਬਰ (ਕਰਨੈਲ ਸਿੰਘ)-ਸਥਾਨਕ ਨਗਰ ਕੌਂਸਲ ਅਤੇ ਇਸਤਰੀ ਸਤਿਸੰਗ ਸਭਾ ਦੇ ਸਾਬਕਾ ਪ੍ਰਧਾਨ ਮਾਤਾ ਗੁਰਚਰਨ ਕੌਰ ਦੇ ਜਵਾਈ ਡਾ. ਸਰਤਾਜ ਸਿੰਘ (68 ਸਾਲ) ਮਿਨਹਾਸ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ...
ਕਾਹਨਪੁਰ ਖੂਹੀ, 1 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਭਨੂੰਹਾਂ ਵਿਖੇ ਇਕ ਨੌਜਵਾਨ ਕਿਸਾਨ ਸੁਰਿੰਦਰ ਸਿੰਘ ਨੇ ਰੋਂਦੇ ਹੋਏ ਝੋਨੇ ਦੀ ਫ਼ਸਲ ਨੂੰ ਵਾਹ ਦਿੱਤਾ | ਇਸ ਮੌਕੇ ਉਸ ਨੇ ਦੱਸਿਆ ਕਿ ਉਸ ਨੇ ਲਗਪਗ ਵੀਹ ਕਿੱਲੇ ਜ਼ਮੀਨ ਠੇਕੇ 'ਤੇ ਵਾਹੀ ਸੀ ਅਤੇ ...
ਸ੍ਰੀ ਅਨੰਦਪੁਰ ਸਾਹਿਬ, 1 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ੍ਰੀ ਅਨੰਦਪੁਰ ਸਾਹਿਬ ਗੈਸ ਏਜੰਸੀ ਦੇ ਮਾਲਕ ਤੇ ਸਮਾਜ ਸੇਵੀ ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ ਦਾ ਸ੍ਰੀ ਰਾਮ ਲੀਲ੍ਹਾ ਉਤਸਵ ਕਲੱਬ ਪੁੱਡਾ ਮਾਰਕੀਟ ਵੱਲੋਂ ਸਮਾਜਿਕ ਤੇ ਧਾਰਮਿਕ ...
ਨੂਰਪੁਰ ਬੇਦੀ, 1 ਅਕਤੂਬਰ (ਵਿੰਦਰ ਪਾਲ ਝਾਂਡੀਆ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ (643) ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਮੀਟਿੰਗ 4 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਰਾਏਪੁਰ ਮੰੁਨੇ ਵਿਖੇ ਸਥਿਤ ਗੁਰਦੁਆਰਾ ...
ਰੂਪਨਗਰ, 1 ਅਕਤੂਬਰ (ਸਟਾਫ਼ ਰਿਪੋਰਟਰ)-ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਸਰਕਾਰੀ ਬਲੱਡ ਸੈਂਟਰਾਂ ਦਾ ਸਨਮਾਨ ਕਰਨ ਹਿਤ ਪਟਿਆਲਾ ਵਿਖੇ ਰਾਜ ਪੱਧਰੀ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿਹਤ ਮੰਤਰੀ ਪੰਜਾਬ ਵਲੋਂ ...
ਬੇਲਾ, 1 ਅਕਤੂਬਰ (ਮਨਜੀਤ ਸਿੰਘ ਸੈਣੀ)-ਪਰਮ ਸੇਵਾ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਵਲਾਇਤੀ ਰਾਮ ਵਲੋਂ ਸੁਸਾਇਟੀ ਦੇ ਧਿਆਨ ਵਿਚ ਲਿਆਉਣ ਤੇ ਸੁਸਾਇਟੀ ਵਲੋਂ ਦੇਵ ਰਾਜ ਵਾਸੀ ਹੁਸ਼ਿਆਰਪੁਰ ਜਿਸ ਦੀ ਫੂਡ ਪਾਈਪ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਅਪਰੇਸ਼ਨ ਤੋਂ ਬਾਅਦ ...
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿਵਲ ਹਸਪਤਾਲ ਰੂਪਨਗਰ ਦੇ ਜੱਚਾ ਬੱਚਾ ਵਾਰਡ ਮੂਹਰਲੀ ਪਾਰਕਿੰਗ 'ਚੋਂ ਲੰਘੀ ਰਾਤ ਇੱਕ ਮਰੀਜ਼ ਦੇ ਪੁੱਤਰ ਦਾ ਮੋਟਰਸਾਈਕਲ ਚੋਰੀ ਹੋ ਗਿਆ | ਪਹਿਲਾਂ ਵੀ ਇੱਥੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਹਰਪ੍ਰੀਤ ਸਿੰਘ ...
ਬੇਲਾ, 1 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਵਲੋਂ ਕਰਵਾਏ ਗਈ 57ਵੇਂ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਦੇ ਵੱਖੋ-ਵੱਖਰੇ ...
ਰੂਪਨਗਰ, 1 ਅਕਤੂਬਰ (ਸਟਾਫ਼ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਸਵੈ-ਇਛੱਤ ਖ਼ੂਨਦਾਨ ਦਿਵਸ ਮੌਕੇ ਐਨ.ਐਸ.ਐਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਡਾ. ਸੀ.ਵੀ. ਰਮਨ ਸਾਇੰਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX