ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਸਪੀਕਰ ਵਿਧਾਨ ਸਭਾ ਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਖਰੀਦ ਕੇਂਦਰ ਫ਼ਰੀਦਕੋਟ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਨੇ ਮੰਡੀ 'ਚ ਦੁਨੀ ਚੰਦ ਐਂਡ ਸੰਨਜ਼ ਦੀ ਆੜ੍ਹਤ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾ ਕੇ ਖ਼ਰੀਦ ਦੀ ਰਸਮੀ ਸ਼ੁਰੂਆਤ ਵੀ ਕੀਤੀ | ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ | ਸ: ਸੰਧਵਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ, ਅਦਾਇਗੀ ਜਾਂ ਲਿਫ਼ਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਮੰਡੀ ਬੋਰਡ ਅਤੇ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਵਲੋਂ 67 ਖ਼ਰੀਦ ਕੇਂਦਰਾਂ 'ਚ ਖ਼ਰੀਦ ਦੀ ਤਿਆਰੀ ਕਰ ਲਈ ਗਈ ਹੈ ਅਤੇ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਨਮੀ ਗੇਟ 'ਤੇ ਚੈਕ ਕਰਕੇ ਹੀ ਟਰਾਲੀ ਮੰਡੀ ਅੰਦਰ ਜਾਣ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਤੋਂ ਰੋਕਣ ਲਈ ਵੀ ਸਾਰੇ ਪ੍ਰਬੰਧਕ ਕੀਤੇ ਗਏ ਹਨ | ਜਿਥੇ ਵੀ ਅਜਿਹਾ ਕੋਈ ਕੇਸ ਫ਼ੜਿਆ ਗਿਆ ਉਥੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ 'ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲਦੀ ਰਹੇ ਅਤੇ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ, ਲਈ ਜ਼ਰੂਰੀ ਹੈ ਕਿ ਗਿੱਲਾ ਝੋਨਾ ਮੰਡੀ ਵਿਚ ਨਾ ਲਿਆਂਦਾ ਜਾਵੇ | ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਪ੍ਰੀਤਕਮਲ ਸਿੰਘ ਬਰਾੜ, ਸਕੱਤਰ ਮਾਰਕੀਟ ਗੁਰਦੀਪ ਸਿੰਘ ਬਰਾੜ, ਮੰਡੀ ਸੁਪਰਵਾਈਜ਼ਰ ਸ਼ਲਿੰਦਰ ਸਿੰਘ, ਮਾਰਕਫ਼ੈਡ ਮੈਨੇਜਰ ਸ਼ਰਨਬੀਰ ਸੰਧੂ, ਗੁਰਦੇਵ ਸਿੰਘ ਪਨਸਪ, ਉਮੇਸ਼ ਕਾਲੜਾ ਆਦਿ ਵੀ ਹਾਜ਼ਰ ਸਨ |
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਇਨ੍ਹੀਂ ਦਿਨੀ ਬਾਘਾਪੁਰਾਣਾ ਏਰੀਏ ਦੇ ਟਰੱਕ ਆਪ੍ਰੇਟਰ ਸਕੱਤਰ ਆਰ.ਟੀ.ਏ ਫ਼ਰੀਦਕੋਟ ਤੋਂ ਡਾਅਢੇ ਦੁਖੀ ਦਿਖਾਈ ਦੇ ਰਹੇ ਹਨ | ਟਰੱਕ ਆਪ੍ਰੇਟਰਾਂ ਦਾ ਕਹਿਣਾ ਹੈ ਕਿ ਸਕੱਤਰ ਆਰ.ਟੀ.ਏ ਫ਼ਰੀਦਕੋਟ ਦੀ ਢਿੱਲਮੱਠ ਕਾਰਨ ...
ਬਰਗਾੜੀ, 1 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੀ ਕਾਂਗਰਸ ਸਰਕਾਰ ਸਮੇਂ ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਸੜਕ ਜੋ ਬੁਰਜ ਹਰੀਕਾ ਤੋਂ ਪਿੰਡ ਅਜੀਤਗੜ੍ਹ ਵਾਂਦਰ (ਮੋਗਾ) ਤੱਕ ਜਾਣ ਵਾਲੀ ਲਿੰਕ ਸੜਕ ਦੀ ਸ਼ੁਰੂਆਤ ਕੀਤੀ ਗਈ ਸੀ, ਉਪਰ ਮੋਟਾ ਪੱਥਰ ਪਾਏ ਨੂੰ ਕਾਫ਼ੀ ...
ਜੈਤੋ, 1 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਿਰਲੇਖ ਹੇਠ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਖਿਡਾਰੀ ...
ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਤੇਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਵੱਖ-ਵੱਖ ਪਿੰਡਾਂ ਨੂੰ ਜਾ ਰਹੇ ਸਨ ਤਾਂ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕੌਰ ਸਿੰਘ ਵਾਸੀ ਪੁਰਾਣਾ ਨੱਥੇ ...
ਫ਼ਰੀਦਕੋਟ, 1 ਅਕਤੂਬਰ (ਸਟਾਫ਼ ਰਿਪੋਰਟਰ)-ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਧਾਰਾ ਕਾਲੋਨੀ ਵਿਖੇ ਮੁਹੱਲੇ ਦੀ ਚੌਧਰ ਨੂੰ ਲੈ ਕੇ ਹੋਏ ਝਗੜੇ 'ਚ ਇਕਬਾਲ ਸਿੰਘ ਦੇ ਬਿਆਨਾਂ 'ਤੇ ਇਸੇ ਹੀ ਕਾਲੋਨੀ ਦੇ ਕਾਲਾ ਸਿੰਘ, ਅਕਾਸ਼ਦੀਪ ਸਿੰਘ, ਬਲਬੀਰ ਬਸਤੀ ਦੇ ਰਹਿਣ ਵਾਲੇ ...
ਬਠਿੰਡਾ, 1 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉੁਹ ਹੁਣ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ 3 ਅਕਤੂਬਰ ਦਿਨ ਸੋਮਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ...
ਬਠਿੰਡਾ, 1 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉੁਹ ਹੁਣ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ 3 ਅਕਤੂਬਰ ਦਿਨ ਸੋਮਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ...
ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਲਾਕ ਕੋਟਕਪੂਰਾ-1, ਸੰਧਵਾਂ ਸਰਕਲ ਦੇ ਪਿੰਡ ਜਲਾਲੇਆਣਾ ਵਿਖੇ ਪੋਸ਼ਣ ਮਾਹ ਤਹਿਤ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਦੀਆਂ ਔਰਤਾਂ ਤੇ ਬੱਚਿਆਂ ਨੇ ਹਿੱਸਾ ਲਿਆ | ...
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਪੰਜਾਬ ਵਲੋਂ 57ਵੀਂ ਪੰਜਾਬ ਸਟੇਟ ਚੈਪੀਅਨਸ਼ਿਪ ਮੁਹਾਲੀ ਵਿਖੇ ਕਰਵਾਈ ਗਈ | ਜਿਸ ਵਿਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਗਵਿਜੈ ...
ਫ਼ਰੀਦਕੋਟ, 1 ਅਕਤੂਬਰ (ਸਤੀਸ਼ ਬਾਗ਼ੀ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਨਰਾਤਿਆਂ ਨੂੰ ਸਮਰਪਿਤ ਸਥਾਨਕ ਆਨੰਦੇਆਣਾ ਗੇਟ ਪ੍ਰਾਚੀਨ ਹਨੂੰਮਾਨ ਮੰਦਰ ਵਿਖੇ ਤਿੰਨ ਰੋਜ਼ਾ ਮਹਾਂਮਾਈ ਦਾ ਸੰਕੀਰਤਨ ਕਰਵਾਇਆ ਗਿਆ | ਇਸ ਮੌਕੇ ਆਸ਼ੂਤੋਸ਼ ਦੀ ਸ਼ਿਸ਼ ਸਾਧਵੀ ਹਰਜੋਤ ...
ਜੈਤੋ, 1 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਮਾਰਕੀਟ ਕਮੇਟੀ ਜੈਤੋ ਦੇ ਸਕੱਤਰ ਹਰਸਬੰਤ ਸਿੰਘ ਨੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਤ ਸਿੰਘ ਮਲਹੋਤਰ, ਆਪ ਆਗੂ ਗੋਬਿੰਦ ਸਿੰਘ ਵਾਲੀਆਂ ਰਣ ਸਿੰਘ ਵਾਲਾ ਦੀ ਮੌਜੂਦਗੀ ਵਿਚ ...
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਸਾਲ 2022 ਦੌਰਾਨ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਵਿਚ ਦਿੱਤੇ ਗਏ ...
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਨੇ ਬਾਬਾ ਫ਼ਰੀਦ ਸੁਸਾਇਟੀ ਦੇ ਬਤੌਰ ਪ੍ਰਧਾਨ ਸੇਵਾ ਨਿਭਾ ਰਹੇ ਡਾ. ਗੁਰਇੰਦਰ ਮੋਹਨ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ...
ਕੋਟਕਪੂਰਾ, 1 ਅਕਤੂਬਰ (ਗਿੱਲ, ਮੇਘਰਾਜ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ 'ਆਤਮਾ' ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸਥਾਨਕ ਨਵੀਂ ਦਾਣਾ ਮੰਡੀ 'ਚ ...
ਸਾਦਿਕ, 1 ਅਕਤੂਬਰ (ਆਰ.ਐਸ.ਧੁੰਨਾ)-ਅਨਾਜ ਮੰਡੀ ਸਾਦਿਕ ਵਿਖੇ ਝੋਨੇ ਦੀ ਆਮਦ ਤਾਂ ਸ਼ੁਰੂ ਹੋ ਗਈ ਹੈ ਪਰ ਅਜੇ ਤੱਕ ਸਰਕਾਰੀ ਦਾਅਵਿਆਂ ਅਨੁਸਾਰ ਝੋਨੇ ਦਾ ਕੋਈ ਵੀ ਖਰੀਦਦਾਰ ਮੰਡੀ ਵਿਚ ਨਹੀਂ ਬਹੁੜਿਆ | ਮੰਡੀ ਵਿਚ ਝੋਨੇ ਦੀ ਪਹਿਲੀ ਢੇਰੀ ਗੁਰਮੇਲ ਸਿੰਘ ਪੁੱਤਰ ਨਛੱਤਰ ...
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਘੁਮਿਆਰਾ ਵਿਖੇ ਸਮਾਪਤ ...
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਕੈਨੇਡਾ ਸਪਾਉਸ ਵਰਕ ਪਰਮਿਟ ਵੀਜ਼ਾ ਬਹੁਤ ਹੀ ਘੱਟ ਦਿਨਾਂ ਵਿਚ ਲਗਵਾ ਕੇ ਰਿਕਾਰਡ ਕਾਇਮ ਕੀਤਾ | ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਕੈਨੇਡਾ ਵਿਚ ਜਾਣ ਦਾ ਸੁਪਨਾ ਅਚੀਵਰ ...
ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 1 ਅਕਤੂਬਰ : ਅਕਾਲੀ ਦਲ ਸਰਕਾਰ ਦੇ ਅੰਤਿਮ ਸਾਲ ਫ਼ਰੀਦਕੋਟ ਸ਼ਹਿਰ ਅੰਦਰ ਸੀਵਰੇਜ ਪ੍ਰੋਜੈਕਟ ਦਾ ਕੰਮ ਆਰੰਭ ਹੋਇਆ ਸੀ | ਤਕਰੀਬਨ 160 ਕਰੋੜ ਰੁਪਏ ਟੈਂਡਰ ਸਰਕਾਰ ਨੇ ਲਗਾਏ ਸਨ | ਫ਼ਿਰ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆ ...
ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 1 ਅਕਤੂਬਰ : ਅਕਾਲੀ ਦਲ ਸਰਕਾਰ ਦੇ ਅੰਤਿਮ ਸਾਲ ਫ਼ਰੀਦਕੋਟ ਸ਼ਹਿਰ ਅੰਦਰ ਸੀਵਰੇਜ ਪ੍ਰੋਜੈਕਟ ਦਾ ਕੰਮ ਆਰੰਭ ਹੋਇਆ ਸੀ | ਤਕਰੀਬਨ 160 ਕਰੋੜ ਰੁਪਏ ਟੈਂਡਰ ਸਰਕਾਰ ਨੇ ਲਗਾਏ ਸਨ | ਫ਼ਿਰ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆ ...
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ 3 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ...
ਮਲੋਟ, 1 ਅਕਤੂਬਰ (ਪਾਟਿਲ)-ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ, ਉੱਚ ਸਿੱਖਿਆ ਵਿਭਾਗ, ਮਨਿਸਟਰੀ ਆਫ਼ ਐਜੂਕੇਸ਼ਨ, ਭਾਰਤ ਸਰਕਾਰ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਨਿਯੁਕਤ ਕੀਤੇ ਰਿਸੋਰਸ ਪਰਸਨ ਡਾ: ਸੁਖਵਿੰਦਰ ਕੌਰ ਨੇ ਮਿਮਿਟ ਮਲੋਟ ਦਾ ...
ਗਿੱਦੜਬਾਹਾ, 1 ਅਕਤੂਬਰ (ਥੇੜ੍ਹੀ)-ਸ਼ਹਿਰ ਦੇ ਪ੍ਰਾਚੀਨ ਸ੍ਰੀ ਦੁਰਗਾ ਮੰਦਰ ਵਿਖੇ ਮਾਤਾ ਰਾਣੀ ਦੇ ਨਰਾਤਿਆਂ ਦੀ ਖ਼ੁਸ਼ੀ 'ਚ ਰੋਜ਼ਾਨਾ ਦੀ ਤਰਾਂ ਬੀਤੀ ਰਾਤ ਵੀ ਮਾਤਾ ਰਾਣੀ ਦੀ ਚੌਂਕੀ ਕਰਵਾਈ ਗਈ | ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਅਮਿਤ ਕੁਮਾਰ ...
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜੋਤੀ ਫ਼ਾਊਾਡੇਸ਼ਨ ਦੇ ਟਰੱਸਟੀ ਅਜੀਤ ਸਿੰਘ ਬਰਾੜ ਚੱਕ ਸ਼ੇਰੇਵਾਲਾ ਨੇ ਐਡਵੋਕੇਟ ਗੁਰਵਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ ਨੂੰ ਜੋਤੀ ਫ਼ਾਊਡੇਸ਼ਨ ਦਾ ਪੰਜਾਬ ਲਈ ਉਪਰੇਸ਼ਨ ਹੈੱਡ ਨਿਯੁਕਤ ਕੀਤਾ ...
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਹਰਮਹਿੰਦਰ ਪਾਲ)-ਉਧਾਰ ਕਣਕ ਖ਼ਰੀਦ ਕੇ ਬਕਾਇਆ ਰਕਮ 34,11, 733 ਰੁਪਏ ਨਾ ਦੇਣ ਅਤੇ ਸ਼ਿਕਾਇਤਕਰਤਾ ਨੂੰ ਗ਼ਲਤ ਬੈਂਕ ਦੇ ਚੈੱਕ ਦੇ ਕੇ ਉਸ ਨਾਲ ਧੋਖਾ ਕੀਤਾ ਕਰਨ ਤੋਂ ਬਾਅਦ ਉਸ ਨੂੰ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ...
ਗਿੱਦੜਬਾਹਾ, 1 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਵਿਖੇ ਪਿ੍ੰਸੀਪਲ ਡਾ: ਜੈ ਅਸ਼ੀਸ਼ ਸੇਠੀ ਦੀ ਅਗਵਾਈ ਹੇਠ ਗਾਂਧੀ ਜੈਯੰਤੀ ਮਨਾਈ ਗਈ | ਇਸ ਮੌਕੇ ਪਿ੍ੰਸੀਪਲ ਨੇ ਦੇਸ਼ ਦੀ ਆਜ਼ਾਦੀ ਵਿਚ ਰਾਸ਼ਟਰ ਪਿਤਾ ...
ਮੰਡੀ ਕਿੱਲਿਆਂਵਾਲੀ, 1 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸਿਆਸੀ ਅੜਿੱਕਿਆਂ ਵਿਚਕਾਰ ਅਕਾਲੀ ਓ.ਐੱਸ.ਡੀਜ. ਦੇ ਪਿੰਡ ਬਨਵਾਲਾ ਅਨੂੰ 'ਚ ਛੇ ਮੈਂਬਰਾਂ ਦੀ ਹਮਾਇਤ ਨਾਲ ਕੱਟੜ ਅਕਾਲੀ ਪਰਿਵਾਰ ਵਿਚੋਂ ਦਲਜਿੰਦਰ ਸਿੰਘ ਜਿੰਦਾ ਨੂੰ ਸਹਿਕਾਰੀ ਸਭਾ ਦਾ ਪ੍ਰਧਾਨ ਚੁਣ ਲਿਆ ...
ਗਿੱਦੜਬਾਹਾ, 1 ਅਕਤੂਬਰ (ਥੇੜ੍ਹੀ)-ਸ਼ਹਿਰ ਦੀ ਲੰਬੀ ਰੋਡ ਸਥਿਤ ਡਾ: ਸਮਰਿਤੀ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ...
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਹਰਮਹਿੰਦਰ ਪਾਲ)-ਵਿਮੁਕਤ ਜਾਤੀਆਂ ਦੀਆਂ ਸੰਵਿਧਾਨਕ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਸ਼ਹੀਦ ਗੁਰਚਰਨ ਸਿੰਘ ਮਰਖਾਈ ਦੀ ਬਰਸੀ ਮੌਕੇ ਵਿਮੁਕਤ ਕਬੀਲੇ ਮਹਾਂ ਸੰਘ ਵਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੂਬਾ ...
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮੌੜ ਅਤੇ ਪਿੰਡ ਅਕਾਲਗੜ੍ਹ ਵਿਖੇ ਇਕਾਈਆਂ ਦੀ ਚੋਣ ਕੀਤੀ ਗਈ | ਪਿੰਡ ਅਕਾਲਗੜ੍ਹ ਵਿਖੇ ਸਰਬਜੀਤ ਸਿੰਘ ਨੂੰ ਇਕਾਈ ਦਾ ਪ੍ਰਧਾਨ ਅਤੇ ਮਨਜੀਤ ਸਿੰਘ ਨੂੰ ਸਕੱਤਰ ਚੁਣਿਆ ...
ਕੋਟਕਪੂਰਾ, 1 ਅਕਤੂਬਰ (ਗਿੱਲ, ਮੇਘਰਾਜ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇੱਥੋਂ ਦੀ ਨਵੀਂ ਦਾਣਾ ਮੰਡੀ 'ਚ ਆਏ ਝੋਨੇ ਦੀ ਇਕ ਢੇਰੀ ਦੀ ਸਰਕਾਰੀ ਖ਼ਰੀਦ ਕਰਵਾ ਕੇ ਖ਼ਰੀਦ ਦਾ ਰਸਮੀ ਉਦਘਾਟਨ ਫ਼ੀਤਾ ਕੱਟ ਕੇ ਕੀਤਾ | ਇਹ ਢੇਰੀ ...
ਬਰਗਾੜੀ, 1 ਅਕਤੂਬਰ (ਲਖਵਿੰਦਰ ਸ਼ਰਮਾ)- ਬਹਿਬਲ ਕਲਾਂ ਇਨਸਾਫ਼ ਮੋਰਚਾ ਦੇ ਆਗੂ ਭਾਈ ਸੁਖਰਾਜ ਸਿੰਘ ਖਾਲਸਾ ਨੇ ਅੱਜ ਮੋਰਚਾ ਸਥਾਨ 'ਤੇ ਪ੍ਰੈਸ ਮੀਟਿੰਗ ਦੌਰਾਨ ਦੱਸਿਆ ਕਿ ਬੇਅਦਬੀ ਅਤੇ ਗੋਲੀਕਾਂਡ ਮੁੱਦਿਆਂ ਨੂੰ ਸਰਕਾਰਾਂ ਨੇ ਸਿਰਫ਼ ਰਾਜਨੀਤਿਕ ਮੁੱਦਾ ਬਣਾ ਲਿਆ ਹੈ ...
ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਡੀ.ਸੀ.ਐਮ.ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਮਹਾਤਮਾ ...
ਬਰਗਾੜੀ, 1 ਅਕਤੂਬਰ (ਲਖਵਿੰਦਰ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ ਇੱਥੇ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਬਲਾਕ ਪ੍ਰਧਾਨ ਡਾ. ਸਤਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਸਮੇਂ ਸੂਬਾ ਚੇਅਰਮੈਨ ਡਾ. ...
ਬਰਗਾੜੀ, 1 ਅਕਤੂਬਰ (ਲਖਵਿੰਦਰ ਸ਼ਰਮਾ)- ਈ.ਟੀ.ਟੀ ਅਧਿਆਪਕ ਯੂਨੀਅਨ ਦੀ ਮੀਟਿੰਗ ਇੱਥੇ ਸੂਬਾ ਵਿੱਤ ਸਕੱਤਰ ਜਸਵਿੰਦਰ ਬਰਗਾੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਲਾਕੇ ਦੇ ਸਮੂਹ ਈ.ਟੀ.ਟੀ ਅਧਿਆਪਕਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਈ.ਟੀ.ਟੀ ...
ਫ਼ਰੀਦਕੋਟ, 1 ਅਕਤੂਬਰ (ਸਟਾਫ਼ ਰਿਪੋਰਟ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕਲੇਰ ਵਿਖੇ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰ ਕਰਨ ਬਰਾੜ ਦੀ ਅਗਵਾਈ ਹੇਠ ਬਲਾਕ ਪੱਧਰੀ ਸਮਾਗਮ ਕਰਵਾਇਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX