ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਮੋਗਾ

ਦਾਣਾ ਮੰਡੀਆਂ 'ਚ ਇਕ ਪੈਸੇ ਦਾ ਵੀ ਭਿ੍ਸ਼ਟਾਚਾਰ ਸਹਿਣ ਨਹੀਂ ਹੋਵੇਗਾ-ਵਿਧਾਇਕ ਲਾਡੀ ਢੋਸ

ਕੋਟ ਈਸੇ ਖਾਂ, 1 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸਫਲਤਾ ਪੂਰਵਕ ਕੰਮ ਕਰ ਰਹੀ ਆਪ ਸਰਕਾਰ ਵਲੋਂ ਭਿ੍ਸ਼ਟਾਚਾਰ ਮੁਕਤ ਪੰਜਾਬ ਲਈ ਹਰ ਸੰਭਵ ਯਤਨ ਜਾਰੀ ਹਨ, ਜਿਸ ਵਿਚ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਝੋਨੇ ਦੇ ਸੀਜ਼ਨ ਸਬੰਧੀ ਦਾਣਾ ਮੰਡੀ ਕੋਟ ਈਸੇ ਖਾਂ 'ਚ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ, ਸ਼ੈੱਲਰ ਮਾਲਕਾਂ, ਮੁਲਾਜ਼ਮਾਂ, ਟਰਾਂਸਪੋਰਟਰਾਂ, ਮੰਡੀ ਮਜ਼ਦੂਰਾਂ ਨਾਲ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੀਤੀ ਬੈਠਕ ਦੌਰਾਨ ਕਰਦਿਆਂ ਕਿਹਾ ਕਿ ਜੋ ਪਿੱਛੇ ਹੋ ਗਿਆ ਸੋ ਹੋ ਗਿਆ, ਹੁਣ ਮੰਡੀਆਂ ਦੇ ਸੀਜ਼ਨ 'ਚ ਸਾਰੇ ਰਲ ਕੇ ਸਾਥ ਦਿਓ ਤਾਂ ਜੋ ਸੀਜ਼ਨ 'ਚ ਇਕ ਕਿਸਾਨ ਤੋਂ ਲੈ ਕੇ ਸਰਕਾਰ ਦੀ ਖ਼ਰੀਦ ਤੱਕ ਕਿਸੇ ਨੂੰ ਵੀ ਮਜਬੂਰ ਹੋ ਕੇ ਅਜਾਈਾ ਪੈਸੇ ਨਾ ਦੇਣੇ ਪੈਣ | ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਤਾਈਦ ਕੀਤੀ ਹੈ ਤੇ ਹੇਠਲੇ ਪੱਧਰ 'ਤੇ ਮੰਡੀ ਨਾਲ ਜੁੜੇ ਲੋਕਾਂ ਦਾ ਵੀ ਫ਼ਰਜ਼ ਹੈ ਕਿ ਉਹ ਡਟ ਕੇ ਸਾਥ ਦੇਣ ਤੇ ਜੇਕਰ ਸੀਜ਼ਨ ਦੌਰਾਨ ਕਿਸੇ ਨੂੰ ਪ੍ਰਬੰਧਾਂ ਲਿਫ਼ਟਿੰਗ ਖ਼ਰੀਦ ਦੀ ਕੋਈ ਮੁਸ਼ਕਿਲ ਆਵੇ ਤਾਂ ਸਿੱਧਾ ਸੰਪਰਕ ਕਰਨ, ਤੁਰੰਤ ਹੱਲ ਹੋਵੇਗਾ | ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਮੁਆਇਨਾ ਵੀ ਕੀਤਾ | ਇਸ ਮੌਕੇ ਸਕੱਤਰ ਬਲਦੇਵ ਸਿੰਘ ਭੰਗੂ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਮੰਡੀਆਂ 'ਚ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ | ਇਸ ਮੌਕੇ ਇਕਬਾਲ ਸਿੰਘ ਢੋਲੇਵਾਲਾ, ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ, ਜਸਵਿੰਦਰ ਮਾਲਵਾ ਮੰਡੀ ਸੁਪਰਵਾਈਜ਼ਰ, ਹੈਰੀ ਖੋਸਾ ਜ਼ਿਲ੍ਹਾ ਯੂਥ ਸੀਨੀਅਰ ਮੀਤ ਪ੍ਰਧਾਨ ਆਪ, ਰਾਜਨ ਵਰਮਾ, ਆੜ੍ਹਤੀ ਮੇਜਰ ਸਿੰਘ ਸ਼ਾਦੀਵਾਲਾ, ਪ੍ਰਧਾਨ ਮੋਹਨ ਲਾਲ ਸ਼ਰਮਾ, ਬਿਕਰਮ ਸ਼ਰਮਾ ਬਿੱਲਾ, ਕੁਲਵਿੰਦਰ ਸਿੰਘ ਮਹਿਲ, ਗੁਰਲਾਲ ਸਿੰਘ ਮਹਿਲ, ਪਿ੍ੰਸ ਸਦਿਓੜਾ, ਇੰਸ: ਬਿੱਟੂ ਵਾਲੀਆ, ਇੰਸ: ਪਿ੍ਤਪਾਲ ਸਿੰਘ, ਇੰਸ: ਮਨੀਸ਼ ਕੁਮਾਰ, ਆਲਮਜੀਤ ਸਿੰਘ, ਗੁਰਦੇਵ ਸਿੰਘ ਨਿਹਾਲਗੜ੍ਹ, ਬਿੱਟੂ ਭੁੱਲਰ, ਰਾਮ ਸਰੂਪ ਕਪੂਰ, ਆੜ੍ਹਤੀ ਕੁਲਦੀਪ ਸਿੰਘ, ਬਲਾਕ ਪ੍ਰਧਾਨ ਬਲਦੇਵ ਬਲਖੰਡੀ, ਸਰਕਲ ਇੰਚਾਰਜ ਗੁਰਲਾਭ ਮਸਤੇ ਵਾਲਾ, ਹਰਵਿੰਦਰ ਸਿੰਘ ਮਨੇਸ, ਗੋਰਾ ਤਨੇਜਾ, ਜੱਸ ਸਦਰ ਕੋਟ, ਸੰਦੀਪ ਸੈਦ ਮੁਹੰਮਦ, ਸੂਰਜ ਸ਼ਰਮਾ, ਗੌਰਵ ਜਿੰਦਲ, ਪੰਕਜ ਛਾਬੜਾ, ਹਿੰਦ ਧਾਲੀਵਾਲ, ਪਿ੍ੰਸ ਤਨੇਜਾ ਆਦਿ ਹਾਜ਼ਰ ਸਨ |

ਬਲੱਡ ਸੇਵਾ ਸੁਸਾਇਟੀ ਮੋਗਾ ਦਾ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵਲੋਂ ਸਟੇਟ ਐਵਾਰਡ ਨਾਲ ਸਨਮਾਨ

ਮੋਗਾ, 1 ਅਕਤੂਬਰ (ਅਸ਼ੋਕ ਬਾਂਸਲ)-ਖੂਨਦਾਨ ਦੇ ਖੇਤਰ ਵਿਚ ਮੋਹਰੀ ਰੋਲ ਅਦਾ ਕਰ ਰਹੀ ਬਲੱਡ ਸੇਵਾ ਸੁਸਾਇਟੀ ਮੋਗਾ ਨੂੰ ਅੱਜ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਨਮਾਨ ਸਮਾਰੋਹ ਵਿਚ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਪਟਿਆਲਾ ਰੂਰਲ ਦੇ ਵਿਧਾਇਕ ਡਾ. ਬਲਵੀਰ ਸਿੰਘ ...

ਪੂਰੀ ਖ਼ਬਰ »

ਆਪ ਦੀ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੇਗੀ-ਵਿਧਾਇਕ ਬਿਲਾਸਪੁਰ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਭਗਵੰਤ ਮਾਨ ਸਰਕਾਰ ਪੰਜਾਬ ਦੇ ਵਿਕਾਸ ਲਈ ਹਮੇਸ਼ਾ ਪਹਿਲਕਦਮੀ ਕਰਦੀ ਹੈ ਤੇ ਵਿਕਾਸ ਸਰਕਾਰ ਦਾ ਪ੍ਰਮੁੱਖ ਏਜੰਡਾ ਹੈ | ਪੰਜਾਬ ਦੇ ਲੋਕਾਂ ਦੀ ਹਿਤੈਸ਼ੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ 'ਚ ਕੋਈ ...

ਪੂਰੀ ਖ਼ਬਰ »

ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਮੋਗਾ, 1 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਸੀਨੀਅਰ ਸਿਟੀਜ਼ਨ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ...

ਪੂਰੀ ਖ਼ਬਰ »

ਰੈੱਡ ਲੀਫ ਆਇਲਟਸ ਸੈਂਟਰ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ ਪ੍ਰਾਪਤ ਕੀਤੇ 70 ਸਕੋਰ

ਬਾਘਾ ਪੁਰਾਣਾ, 1 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਇਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਤੋਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਧਰਨੇ ਅੱਜ

ਨਿਹਾਲ ਸਿੰਘ ਵਾਲਾ, 1 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜੋ ਰੋਸ ਪ੍ਰਦਰਸ਼ਨ ਅਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ ਤੇ ਸੂਬੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਗਾਂਧੀ ਜੈਅੰਤੀ ਮੌਕੇ ਰਾਸ਼ਟਰ ਪਿਤਾ ਮੋਹਨ ਦਾਸ ਕਰਮਚੰਦ ਗਾਂਧੀ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਸਕਾਲਰਸ਼ਿਪ ਨਾਲ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 1 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਨੇ ਖੇਡਾਂ 'ਚ ਮੱਲਾਂ ਮਾਰੀਆਂ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਮੱਲਾਂ ਮਾਰੀਆਂ | ਆਰਚਰੀ ਖੇਡ ਵਿਚ ਅੰਡਰ-14 ਗਰੁੱਪ ਵਿਚ 5ਵੀਂ ਕਲਾਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਟਰਾਇਲ ਅੱਜ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਗਾ ਦੇ ਅੰਡਰ 14, 16 ਤੇ 19 ਟੀਮ ਦੇ ਟਰਾਇਲ 2 ਅਕਤੂਬਰ ਦਿਨ ਐਤਵਾਰ ਨੂੰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸਵੇਰੇ 9 ਵਜੇ ਲਏ ਜਾਣਗੇ | ਇਸ ਵਿਚ ਚੁਣੇ ਗਏ ਖਿਡਾਰੀ ਪ੍ਰੈਕਟਿਸ ਮੈਚ ਖੇਡਣਗੇ ਤੇ ਇਸ ...

ਪੂਰੀ ਖ਼ਬਰ »

ਬਾਬਾ ਨਾਜ਼ਰ ਸਿੰਘ ਦਾ ਬਰਸੀ ਸਮਾਗਮ ਕੱਲ੍ਹ

ਬਾਘਾ ਪੁਰਾਣਾ, 1 ਅਕਤੂਬਰ (ਸਿੰਗਲਾ)-ਸੱਚ ਖੰਡ ਵਾਸੀ ਸੰਤ ਬਾਬਾ ਨਾਜ਼ਰ ਸਿੰਘ ਦੀ ਬਰਸੀ ਨੇੜਲੇ ਪਿੰਡ ਲੰਗੇਆਣਾ ਨਵਾਂ ਦੇ ਗੁਰਦੁਆਰਾ ਪੱਤੀ ਕੋਰ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ 3 ਅਕਤੂਬਰ ਦਿਨ ਸੋਮਵਾਰ ਨੂੰ ਸ਼ਰਧਾ ਨਾਲ ਮਨਾਈ ...

ਪੂਰੀ ਖ਼ਬਰ »

ਸੰਯੁਕਤ ਮੋਰਚਾ ਦੀ ਮੀਟਿੰਗ ਹੋਈ

ਮੋਗਾ, 1 ਅਕਤੂਬਰ (ਬੱਬੀ)-ਸੰਯੁਕਤ ਮੋਰਚਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੰਯੁਕਤ ਮੋਰਚਾ, ਭਰਾਤਰੀ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਈਆਂ | ਇਸ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ 'ਚ ਮਨਾਈ ਗਾਂਧੀ ਜੈਅੰਤੀ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲ਼ੂਮਿੰਗ ਬਡਜ਼ ਏ.ਬੀ.ਸੀ. ਮੋਨਟੈਂਸਰੀ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਮੋਗਾ, 1 ਅਕਤੂਬਰ (ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਨਿਰਮਲ ਸਿੰਘ ਮਾਣੰੂਕੇ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਲਜਾਰ ਸਿੰਘ ਘੱਲ ਕਲਾਂ ਨੇ ਦੱਸਿਆ ਕਿ ਪਿਛਲੇ ਸਾਲ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ...

ਪੂਰੀ ਖ਼ਬਰ »

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਦਾਣਾ ਮੰਡੀ ਮੋਗਾ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹਾ ਮੋਗਾ ਵਿਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖ਼ਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਨਵੀਂ ਦਾਣਾ ਮੰਡੀ ਮੋਗਾ ਦਾ ...

ਪੂਰੀ ਖ਼ਬਰ »

ਪੰਜਾਬ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ-ਜਥੇਦਾਰ ਰਣਸੀਂਹ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰ ਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬੀ.ਕੇ.ਯੂ. ਕ੍ਰਾਂਤੀਕਾਰੀ ਨੇ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਸੰਬੰਧੀ ਦਿੱਤਾ ਮੰਗ ਪੱਤਰ

ਅਜੀਤਵਾਲ, 1 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਅਤੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਦਾ ਬਿਜਲੀ ਦੇ ਉਪ ਦਫ਼ਤਰ ਅਜੀਤਵਾਲ ਵਿਖੇ ਇਕੱਠ ਹੋਇਆ | ਇਸ ਸਮੇਂ ਆਗੂ ਗੁਰਸ਼ਰਨ ਸਿੰਘ ਢੁੱਡੀਕੇ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਇੰਦਰਾ ਗਾਂਧੀ ਰਾਸ਼ਟਰੀ ਓਪਨ ਯੂਨੀਵਰਸਿਟੀ ਦੇ ਅਸਿਸਟੈਂਟ ਰਿਜਨਲ ਡਾਇਰੈਕਟਰ ਵਲੋਂ ਨਿਰੀਖਣ

ਮੋਗਾ, 1 ਅਕਤੂਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਇੰਦਰਾ ਗਾਂਧੀ ਰਾਸ਼ਟਰੀ ਓਪਨ ਯੂਨੀਵਰਸਿਟੀ ਦਾ ਸਟੱਡੀ ਸੈਂਟਰ ਸਥਾਪਿਤ ਕਰਨ ਲਈ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਅਨੇਕਾਂ ਮੁਸ਼ਕਿਲਾਂ 'ਚ ਘਿਰਿਆ ਮੁੱਖ ਮਾਰਗ 'ਤੇ ਵਸਿਆ ਕਸਬਾ ਅਜੀਤਵਾਲ

ਅਜੀਤਵਾਲ, 1 ਅਕਤੂਬਰ (ਹਰਦੇਵ ਸਿੰਘ ਮਾਨ)- ਮੋਗਾ ਅਤੇ ਜਗਰਾਉਂ ਦੇ ਐਨ ਵਿਚਕਾਰ ਮੁੱਖ ਮਾਰਗ 'ਤੇ ਵਸਿਆ ਕਸਬਾ ਅਜੀਤਵਾਲ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਨਿੱਕੇ ਵੱਡੇ ਸ਼ਹਿਰਾਂ ਤੱਕ ਜਾਣ ਲਈ ਬੱਸ ਅਤੇ ਰੇਲ ਆਵਾਜਾਈ ਲਈ ਮੁੱਖ ਜ਼ਰੀਆ ਹੈ | ਇੱਥੋਂ ਤੱਕ ਕਿ ਸਥਾਨਕ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਵਿਜ਼ਟਰ ਵੀਜ਼ੇ ਵਿਚ ਮਾਹਰ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਚ ਨੋ ਬੈਗ ਡੇ ਪ੍ਰੋਗਰਾਮ ਆਯੋਜਿਤ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਨੂੰ ਕਿਤਾਬੀ ਪੜ੍ਹਾਈ ਤੋਂ ਬਿਨਾਂ ਵੱਖ-ਵੱਖ ਗਤੀਵਿਧੀਆਂ ਰਾਹੀਂ ਆਸਾਨ ਤੇ ਰੋਚਕ ਢੰਗ ਨਾਲ ਪੜ੍ਹਾਈ ਕਰਵਾਉਣ ਦੇ ਉਦੇਸ਼ ਨਾਲ ਤੀਸਰੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਲੌਜ਼ਮਜ਼ ਸਕੂਲ ਵਿਖੇ ਵੇਸਟ ਮੈਟੀਰੀਅਲ ਦਾ ਸਦ-ਉਪਯੋਗ ਕਰਨਾ ਸਿਖਾਇਆ

ਕਿਸ਼ਨਪੁਰਾ ਕਲਾਂ, 1 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਸੱਤਵੀਂ, ਅੱਠਵੀਂ ਜਮਾਤ ਦੀ ਗਤੀਵਿਧੀ ਵਿਚ ਬੱਚਿਆਂ ਵਲੋਂ ਘਰਾਂ ਵਿਚ ਪਏ ਵਾਧੂ ਸਮਾਨ ਨੂੰ ਵਰਤਣਯੋਗ ਬਣਾਇਆ | ਬੱਚਿਆਂ ਵਲੋਂ ਗੱਤਾ, ਅਖ਼ਬਾਰ ਆਦਿ ਹੋਰ ਵਸਤਾਂ ਦੇ 'ਫ਼ਸਟ-ਏਡ ...

ਪੂਰੀ ਖ਼ਬਰ »

ਨੀਲੇ ਕਾਰਡ ਲਾਭਪਾਤਰੀਆਂ ਨੂੰ ਕਣਕ ਵੰਡੀ

ਬਾਘਾਪੁਰਾਣਾ, 1 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੀ ਮਾਨ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਪਿੰਡ ਮਾਣੂੰਕੇ ਵਿਖੇ ਨੀਲੇ ਕਾਰਡ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਦਿਵਿਆਂਗ ਪ੍ਰਾਰਥੀਆਂ ਲਈ ਰੋਜ਼ਗਾਰ ਸਹਾਇਤਾ ਅਤੇ ਜਾਗਰੂਕਤਾ ਕੈਂਪ ਆਯੋਜਿਤ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਸੀ.ਈ.ਓ. ਡੀ.ਬੀ.ਈ.ਈ. ਮੋਗਾ ਸੁਭਾਸ਼ ਚੰਦਰ ਦੀ ਅਗਵਾਈ ਹੇਠ ਦਿਵਿਆਂਗ ਪ੍ਰਾਰਥੀਆਂ ਅਤੇ ਰੋਜ਼ਗਾਰ ਸਹਾਇਤਾ ਤਹਿਤ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਰਜਿ. ਦੀ ਮੀਟਿੰਗ ਹੋਈ

ਬੱਧਨੀ ਕਲਾਂ, 1 ਅਕਤੂਬਰ (ਸੰਜੀਵ ਕੋਛੜ)-ਗੁਰਮਤਿ ਰਾਗੀ ਗ੍ਰੰਥੀ ਸਭਾ ਰਜਿ: 77 ਸਰਕਲ ਨਿਹਾਲ ਸਿੰਘ ਵਾਲਾ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸੋਸਾਇਟੀ ਵਿਖੇ ਹੋਈ | ਮੀਟਿੰਗ ਵਿਚ ਜਿੱਥੇ ਸਰਕਲ ਅਜੀਤਵਾਲ ਦੇ ਪ੍ਰਚਾਰ ਸਕੱਤਰ ਭਾਈ ਹਰਜਿੰਦਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਫੂਕੀਆਂ ਬਿਜਲੀ ਸੋਧ ਬਿੱਲ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਮੋਗਾ, 1 ਅਕਤੂਬਰ (ਗੁਰਤੇਜ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਡਵੀਜ਼ਨ ਪੀ ਅਤੇ ਐਮ ਕੋਟਕਪੂਰਾ ਦੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਜੁਝਾਰੂ ਬਿਜਲੀ ਕਾਮਿਆਂ ਨੇ ਸਬ ਡਵੀਜ਼ਨ ਫੋਕਲ ਪੁਆਇੰਟ ਮੋਗਾ ਵਿਖੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਵਾਰਸ ਪੰਜਾਬ ਜਥੇਬੰਦੀ ਪ੍ਰਧਾਨ ਅੰਮਿ੍ਤਪਾਲ ਸਿੰਘ ਮਾਤਾ ਰਣਜੀਤ ਕੌਰ ਦੇ ਗ੍ਰਹਿ ਸਮਾਲਸਰ ਪਹੁੰਚੇ

ਸਮਾਲਸਰ, 1 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ) - ਵਾਰਸ ਪੰਜਾਬ ਜਥੇਬੰਦੀ ਪ੍ਰਧਾਨ ਅੰਮਿ੍ਤਪਾਲ ਸਿੰਘ, ਰੋਮਾਨੀਆ ਰਿਬੈਰੋ ਕਾਂਡ ਦੇ ਸ਼ਹੀਦ ਭਾਈ ਜਗਰਾਜ ਸਿੰਘ ਸਮਾਲਸਰ ਦੇ ਗ੍ਰਹਿ ਕਸਬਾ ਸਮਾਲਸਰ ਵਿਖੇ ਉਨ੍ਹਾਂ ਦੀ ਮਾਤਾ ਮਾਤਾ ਰਣਜੀਤ ਕੌਰ ਨੂੰ ਮਿਲਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਮੋਗਾ ਡਿਸਟਿ੍ਕਟ ਚੈੱਸ ਐਸੋਸੀਏਸ਼ਨ ਦੀ ਚੋਣ-ਡਾ. ਹਰਜੋਤ ਕਮਲ ਬਣੇ ਪ੍ਰਧਾਨ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਡਿਸਟਿ੍ਕਟ ਚੈਸ ਐਸੋਸੀਏਸ਼ਨ (ਰਜਿ.) ਦੀ ਚੋਣ ਚਾਰ ਸਾਲ ਦੇ ਅਰਸੇ ਬਾਅਦ ਹੋਈ ਇਸ ਚੋਣ ਪ੍ਰਕਿਰਿਆ ਵਿਚ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੂੰ ਮੋਗਾ ਡਿਸਟਿ੍ਕਟ ਚੈਸ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਬਾਘਾਪੁਰਾਣਾ, 1 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ) - ਮੁੱਖ ਖੇਤੀਬਾੜੀ ਅਫ਼ਸਰ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਨਵਦੀਪ ਸਿੰਘ ਜੌੜਾ ਦੀ ਯੋਗ ਅਗਵਾਈ ਵਿਚ ਪਿੰਡ ਕਾਲੇਕੇ ਵਿਖੇ ਇਕ ਵਿਸ਼ਾਲ ਕਿਸਾਨ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾਈ ਜਥੇਬੰਦਕ ਕਾਨਫ਼ਰੰਸ ਅੱਜ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੀ 23ਵੀਂ ਸੂਬਾਈ ਜਥੇਬੰਦਕ ਕਾਨਫ਼ਰੰਸ 2 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਨੇੜੇ ...

ਪੂਰੀ ਖ਼ਬਰ »

ਐੱਸ. ਐੱਫ. ਸੀ. ਸਕੂਲ ਜ਼ਿਲ੍ਹਾ ਪੱਧਰ 'ਤੇ ਸਕੇਟਿੰਗ ਮੁਕਾਬਲੇ 'ਚ ਅੱਵਲ

ਧਰਮਕੋਟ, 1 ਅਕਤੂਬਰ (ਪਰਮਜੀਤ ਸਿੰਘ)-ਐੱਸ. ਐੱਫ. ਸੀ. ਪਬਲਿਕ ਸਕੂਲ ਜਲਾਲਾਬਾਦ ਫ਼ਤਿਹਗੜ੍ਹ ਕੋਰੋਟਾਣਾ ਦੇ ਵਿਦਿਆਰਥੀਆਂ ਨੇ ਗੋਧੇਵਾਲਾ ਸਟੇਡੀਅਮ ਮੋਗਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਵੀ ਅੱਵਲ ਰਹੇ ਹਨ | ਸਕੂਲ ਦੀ ਮੈਨੇਜਮੈਂਟ ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਚੋਣ ਹੋਈ

ਗੁਰਮੇਲ ਸਿੰਘ ਪ੍ਰਧਾਨ ਤੇ ਜਗਸੀਰ ਸਿੰਘ ਉਪ ਪ੍ਰਧਾਨ ਨਿਯੁਕਤ ਮੋਗਾ, 1 ਅਕਤੂਬਰ (ਅਸ਼ੋਕ ਬਾਂਸਲ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਨੇ ਪੈੱ੍ਰਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਰੋਡੇ ਪਿੰਡ ਵਿਚ ਜਥੇਬੰਦੀ ਨਾਲ ਕੁਝ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX