ਤਾਜਾ ਖ਼ਬਰਾਂ


ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  31 minutes ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 1 hour ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 1 hour ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 2 hours ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਸੰਗਰੂਰ

ਸੰਘਰਸ਼ ਦੇ ਚੱਲਦਿਆਂ ਨਗਰ ਕੌਂਸਲ ਲੌਂਗੋਵਾਲ ਦੇ ਕੰਮ ਹੋਏ ਠੱਪ

ਲੌਂਗੋਵਾਲ, 1 ਅਕਤੂਬਰ (ਵਿਨੋਦ, ਸ.ਸ. ਖੰਨਾ) - ਸਥਾਨਕ ਵਾਰਡ ਨੰਬਰ 4 ਵਿਖੇ ਇਕ ਗਲੀ ਦੇ ਨਿਰਮਾਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਵਿੱਢਿਆ ਸੰਘਰਸ਼ ਅੱਜ ਪੰਜਵੇ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਇਸ ਦੌਰਾਨ ਨਗਰ ਕੌਂਸਲ ਦਾ ਸਮੁੱਚਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਹੈ ਅਤੇ ਪੂਰਾ ਸ਼ਹਿਰ ਕੂੜੇ ਦੇ ਢੇਰ ਵਿਚ ਤਬਦੀਲ ਹੋਣ ਲੱਗਾ ਹੈ | ਕੌਂਸਲ ਦੇ ਮਾੜੇ ਵਤੀਰੇ ਤੋਂ ਅੱਕੇ ਲੋਕਾਂ ਨੇ ਕੌਂਸਲ ਦਫ਼ਤਰ ਦੇ ਅੱਗੇ ਕੂੜੇ ਦੇ ਢੇਰ ਵੀ ਲਾਉਣੇ ਸ਼ੁਰੂ ਕਰ ਦਿੱਤੇ ਹਨ | ਇਸ ਮਾਮਲੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਇਕ ਵਾਰ ਫੇਰ ਰੋਸ ਮਾਰਚ ਕਰਦਿਆਂ ਸਥਾਨਕ ਮੂਲੇ ਕੇ ਦਰਵਾਜ਼ੇ ਦੇ ਨਜ਼ਦੀਕ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਰਥੀ ਫੂਕੀ ਹੈ | ਦੂਜੇ ਬੰਨੇ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਨਗਰ ਕੌਂਸਲ ਦੇ ਪ੍ਰਧਾਨ ਰੀਤੂ ਗੋਇਲ ਅਤੇ ਕੌਂਸਲਰਾਂ ਗੁਰਮੀਤ ਸਿੰਘ­ ਗੁਰਮੀਤ ਸਿੰਘ ਲੱਲ੍ਹੀ­ ਬਲਵਿੰਦਰ ਸਿੰਘ ਸਿੱਧੂ­ ਰਣਜੀਤ ਸਿੰਘ ਕੂਕਾ­ ਬਲਜਿੰਦਰ ਕੌਰ­ ਬਲਵਿੰਦਰ ਸਿੰਘ ਕਾਲਾ ਅਤੇ ਜਸਪ੍ਰੀਤ ਕੌਰ ਨੇ ਧਰਨਾ ਸਥਾਨ 'ਤੇ ਪੁੱਜ ਕੇ ਕਿਸਾਨ ਜਥੇਬੰਦੀਆਂ ਦਾ ਸਮਰਥਨ ਕੀਤਾ ਹੈ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਡਕੌਂਦਾ ਗਰੁੱਪ ਦੇ ਦਲਵਾਰਾ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ ਲੌਂਗੋਵਾਲ ਅਤੇ ਖ਼ਜ਼ਾਨਚੀ ਮਹਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਸਲਾ ਐਡਾ ਵੱਡਾ ਨਹੀਂ ਸੀ ਪ੍ਰੰਤੂ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਨਾਉਣ ਦੀ ਲਾਲਸਾ ਨੇ ਇਸ ਮਸਲੇ ਨੂੰ ਵੱਡਾ ਬਣਾ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਮੰਤਰੀ ਲੋਕਾਂ ਦੇ ਸਬਰ ਦੀ ਪ੍ਰੀਖਿਆ ਲੈਣੀ ਬੰਦ ਕਰੇ ਅਤੇ ਜੇਕਰ 3 ਅਕਤੂਬਰ ਤੱਕ ਨਿਰਮਾਣ ਕਾਰਜ ਨਾ ਆਰੰਭ ਕੀਤਾ ਗਿਆ ਤਾਂ 4 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੀਆਂ ਆਪਹੁਦਰੀਆਂ ਦੇ ਖ਼ਿਲਾਫ਼ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਕਰਮਜੀਤ ਸਿੰਘ ਸਤੀਪੁਰਾ, ਗੁਰਮੇਲ ਸਿੰਘ, ਗੁਰਕੀਰਤ ਸਿੰਘ, ਰਣਜੀਤ ਸਿੰਘ ਭੋਲਾ, ਕੇਵਲ ਸਿੰਘ, ਰਘਵੀਰ ਸਿੰਘ, ਦਲੇਰ ਸਿੰਘ, ਹਰਦੇਵ ਸਿੰਘ, ਦਰਸ਼ਨ ਸਿੰਘ, ਬੇਅੰਤ ਸਿੰਘ, ਨਿਰਭੈ ਸਿੰਘ ਤੋਂ ਇਲਾਵਾ ਔਰਤਾਂ ਵੀ ਵੱਡੀ ਗਿਣਤੀ 'ਚ ਮੌਜੂਦ ਸਨ |

ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਨੇ ਕੀਤਾ ਵਿਧਾਇਕਾ ਭਰਾਜ ਦੇ ਦਫ਼ਤਰ ਦਾ ਉਦਘਾਟਨ

ਸੰਗਰੂਰ, 1 ਅਕਤੂਬਰ (ਧੀਰਜ ਪਸ਼ੌਰੀਆ, ਦਮਨਜੀਤ ਸਿੰਘ) - ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਸਥਾਨਕ ਦਫਤਰ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਵਲੋਂ ਕੀਤਾ ਗਿਆ | ਡਾ. ਗੁਰਪ੍ਰੀਤ ਕੌਰ ਨੇ ਉਦਘਾਟਨ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਵਿਧਾਇਕ ਮਲੇਰਕੋਟਲਾ ਨੇ ਬਹਿਰੀਨ ਜੇਲ੍ਹ 'ਚੋਂ ਬਿਸ਼ਨਗੜ੍ਹ ਦੇ ਵਿਅਕਤੀ ਨੂੰ ਕਰਵਾਇਆ ਰਿਹਾਅ

ਸੰਦੌੜ, 1 ਅਕਤੂਬਰ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਬਿਸ਼ਨਗੜ੍ਹ ਦੇ ਕੁਲਵਿੰਦਰ ਸਿੰਘ ਜੋ ਦੁਬਈ ਅਤੇ ਬਹਿਰੀਨ ਦੇ ਬਾਰਡਰ 'ਤੇ ਰੁਜ਼ਗਾਰ ਲਈ ਟਰਾਲਾ ਚਲਾਉਂਦਾ ਸੀ ਨੂੰ ਉਸ ਦੇ ਹੀ ਨਾਲ ਰਹਿੰਦੇ ਇਕ ਯੂ.ਪੀ. ਦੇ ਮੁੰਡੇ ਨੇ ਟਰਾਲਾ ਚੋਰੀ ਦਾ ਝੂਠਾ ਕੇਸ ਪੁਆ ਕੇ ਜੇਲ੍ਹ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਧਾਲੀਵਾਲ, ਭੁੱਲਰ, ਸੱਗੂ) - ਪੰਜਾਬ ਸਰਕਾਰ ਦੇ ਸੂਬੇ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਵਾਅਦੇ ਅਨੁਸਾਰ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਵਲੋਂ ਅੱਜ ਅਨਾਜ ਮੰਡੀ ਸੁਨਾਮ ਵਿਚ ਵੱਖ ਵੱਖ ...

ਪੂਰੀ ਖ਼ਬਰ »

ਹਸਪਤਾਲ 'ਚ ਪਰਸ ਝੱਪਟਦਾ ਵਿਅਕਤੀ ਲੋਕਾਂ ਨੇ ਕੀਤਾ ਕਾਬੂ

ਸੰਗਰੂਰ, 1 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਿਵਲ ਹਸਪਤਾਲ ਸੰਗਰੂਰ ਵਿਚ ਇਕ ਵਿਅਕਤੀ ਨੰੂ ਪਰਸ ਝਪਟਦਿਆਂ ਲੋਕਾਂ ਵਲੋਂ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸਿਟੀ ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ | ਤਰਸੇਮ ਸਿੰਘ ...

ਪੂਰੀ ਖ਼ਬਰ »

----ਮਾਮਲਾ ਸਰਕਾਰੀ ਹਾਈ ਸਕੂਲ ਸਲਾਰ ਦਾ ----

ਅਧਿਆਪਕਾਂ ਦੀ ਬਦਲੀ ਦੇ ਵਿਰੋਧ 'ਚ ਦੂਜੇ ਦਿਨ ਵੀ ਬੱਚਿਆਂ ਵਲੋਂ ਪ੍ਰਦਰਸ਼ਨ

ਅਮਰਗੜ੍ਹ, 1 ਅਕਤੂਬਰ (ਜਤਿੰਦਰ ਮੰਨਵੀ) - ਸਰਕਾਰੀ ਹਾਈ ਸਕੂਲ ਸਲਾਰ ਵਿਖੇ ਤਿੰਨ ਅਧਿਆਪਕਾਂ ਦੀ ਬਦਲੀ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਕੂਲੀ ਬੱਚਿਆਂ ਵਲੋਂ ਵਿੱਢੇ ਸੰਘਰਸ਼ ਦੇ ਦੂਜੇ ਦਿਨ ਵੀ ਪੜ੍ਹਾਈ ਦਾ ਬਾਈਕਾਟ ਕਰ ਸਕੂਲ ਦੇ ਮੁੱਖ ਦਰਵਾਜ਼ੇ ਅੱਗੇ ਡੇਢ ਘੰਟੇ ...

ਪੂਰੀ ਖ਼ਬਰ »

ਅੱਜ ਮਹਾਰਾਜਾ ਅਗਰਸੈਨ ਜੈਯੰਤੀ 'ਚ ਵੱਡੀ ਗਿਣਤੀ ਭਾਈਚਾਰੇ ਦੇ ਲੋਕ ਪੁੱਜਣਗੇ- ਤਰਸੇਮ ਗਰਗ

ਅਹਿਮਦਗੜ੍ਹ, 1 ਅਕਤੂਬਰ (ਰਣਧੀਰ ਸਿੰਘ ਮਹੋਲੀ) - ਅਗਰਵਾਲ ਸਭਾ ਅਤੇ ਮਹਾਰਾਜਾ ਅਗਰਸੈਨ ਸੇਵਾ ਸਦਨ ਅਹਿਮਦਗੜ੍ਹ ਦੀ ਮੀਟਿੰਗ ਸਰਪ੍ਰਸਤ ਨਰੇਸ਼ ਕੁਮਾਰ ਕਾਲਾ, ਪ੍ਰਧਾਨ ਧਰਮਵੀਰ ਗਰਗ ਅਤੇ ਕੈਸ਼ੀਅਰ ਆਤਮਾ ਰਾਮ ਦੀ ਅਗਵਾਈ ਵਿਚ ਕੀਤੀ, ਜਿਸ ਵਿਚ ਅਗਰਵਾਲ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਮੁੱਖ ਅਧਿਆਪਕ ਚਰਨਜੀਤ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਅਮਰਗੜ੍ਹ, 1 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਕੰਨਿਆ ਹਾਈ ਸਕੂਲ ਢਢੋਗਲ ਵਿਖੇ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਚਰਨਜੀਤ ਸਿੰਘ ਨੂੰ ਸਿੱਖਿਆ ਵਿਭਾਗ ਪੰਜਾਬ ਵਿਚ 34 ਵਰਿ੍ਹਆਂ ਦੀ ਡਿਊਟੀ ਦੇਣ ਉਪਰੰਤ ਵਿਦਾਇਗੀ ਦਿੱਤੀ ਗਈ | ਉਨ੍ਹਾਂ ਵਲੋਂ ਅਧਿਆਪਨ ...

ਪੂਰੀ ਖ਼ਬਰ »

ਬਜ਼ੁਰਗ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਧਾਲੀਵਾਲ, ਭੁੱਲਰ) - ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਅਗਵਾਈ ਵਿਚ ਸਥਾਨਕ ਗਰਗ ਸਵੀਟਸ ਵਿਖੇ ਬਜ਼ੁਰਗਾਂ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ. ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ

ਅਹਿਮਦਗੜ੍ਹ, 1 ਅਕਤੂਬਰ (ਰਣਧੀਰ ਸਿੰਘ ਮਹੋਲੀ) - ਰੋਟਰੀ ਕਲੱਬ ਵਲੋਂ ਜ਼ਿਲ੍ਹਾ ਗਵਰਨਰ ਗੁਲਬਹਾਰ ਸਿੰਘ ਰਟÏਲ ਦੀ ਅਗਵਾਈ ਵਿਚ ਚੇਅਰਮੈਨ ਮਹੇਸ਼ ਸ਼ਰਮਾ, ਪੈਟਰਨ ਪ੍ਰੋ. ਐਸ. ਪੀ. ਸੋਫਤ, ਅਸਿਸਟੈਂਟ ਗਵਰਨਰ ਡਾ. ਰਵੀ ਸ਼ਰਮਾ, ਪ੍ਰਧਾਨ ਡਾ. ਪੁਨੀਤ ਧਵਨ, ਸੀ. ਮੀਤ ਪ੍ਰਧਾਨ ਡਾ. ...

ਪੂਰੀ ਖ਼ਬਰ »

ਮੰਦਬੁੱਧੀ ਵਿਅਕਤੀ ਹੋਇਆ ਤੰਦਰੁਸਤ

ਸੰਗਰੂਰ, 1 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਕਈ ਵ੍ਹਰੇ ਪਹਿਲਾਂ ਉਤਰਪ੍ਰਦੇਸ਼ ਦੇ ਪ੍ਰਆਗਰਾਜ ਜ਼ਿਲ੍ਹੇ ਦਾ ਮੰਦਬੁੱਧੀ ਵਿਅਕਤੀ ਘਰੋਂ ਨਿਕਲ ਗਿਆ ਅਤੇ ਘਰਦਿਆਂ ਨੂੰ ਪਤਾ ਹੀ ਨਾ ਲੱਗਿਆ | ਕੁਝ ਸਮਾਂ ਪਹਿਲਾਂ ਇਸ ਵਿਅਕਤੀ ਨੂੰ ਪਿੰਗਲਵਾੜਾ ਅੰਮਿ੍ਤਸਰ ਦੀ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਬਲਾਕ ਸਿੱਖਿਆ ਅਫਸਰ ਦੇ ਦਫਤਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ

ਚੀਮਾ ਮੰਡੀ, 1 ਅਕਤੂਬਰ (ਦਲਜੀਤ ਸਿੰਘ ਮੱਕੜ) - ਪਹਿਲਾਂ ਤੋਂ ਤੈਅ ਪ੍ਰੋਗਰਾਮ ਤੇ 6505 ਅਧਿਆਪਕ ਡੈਮੋਕੇ੍ਰਟਿਕ ਜਥੇਬੰਦੀ ਦਾ ਵਫ਼ਦ ਬਲਾਕ ਸਿੱਖਿਆ ਅਫਸਰ ਨੂੰ ਮਿਲਣ ਆਇਆ ਪਰ ਉਨ੍ਹਾਂ ਵਿਚ ਇਸ ਸਮੇਂ ਉਕਤ ਅਧਿਕਾਰੀ ਅੱਜ ਦਫਤਰ ਵਿਚ ਮੌਜੂਦ ਨਾ ਹੋਣ ਕਾਰਨ ਸਥਿਤੀ ਉਸ ਵੇਲੇ ...

ਪੂਰੀ ਖ਼ਬਰ »

ਤਹਿਸੀਲ ਧੂਰੀ ਦਾ ਅਣਗੌਲਿਆ ਪਿੰਡ ਬਾਲੀਆ (ਕੱਟੂ)

ਰਤਨ ਸਿੰਘ ਭੰਡਾਰੀ ਮੂਲੋਵਾਲ, 1 ਅਕਤੂਬਰ- ਇਹ ਪਿੰਡ ਧੂਰੀ ਤੋਂ ਲਗਪਗ ਵੀਹ ਕਿੱਲੋਮੀਟਰ ਦੂਰੀ 'ਤੇ ਤਹਿਸੀਲ ਧੂਰੀ ਦਾ ਅਖੀਰਲਾ ਪਿੰਡ ਹੈ | ਭਾਵੇਂ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਬੱਸ ਸੇਵਾ ਦੀ ਮੁਫ਼ਤ ਸਹੂਲਤ ਦਿੱਤੀ ਗਈ ਹੈ ਪਰ ਬਾਲੀਆਂ ਪਿੰਡ ਦੀਆਂ ਔਰਤਾਂ ਨੂੰ ਇਸ ...

ਪੂਰੀ ਖ਼ਬਰ »

ਵਿਧਾਇਕ ਐਡਵੋਕੇਟ ਵਰਿੰਦਰ ਕੁਮਾਰ ਗੋਇਲ ਨੇ ਕਿਸਾਨਾਂ -ਆੜ੍ਹਤੀਆਂ ਅਤੇ ਸ਼ੈਲਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ

ਮੂਨਕ, 1 ਅਕਤੂਬਰ (ਪ੍ਰਵੀਨ ਮਦਾਨ, ਗਮਦੂਰ ਧਾਲੀਵਾਲ) - ਝੋਨੇ ਦੇ ਸੀਜ਼ਨ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਅੱਜ ਸ਼ਹਿਰ ਦੀ ਅਨਾਜ ਮੰਡੀ ਵਿੱਚ ਹਲਕਾ ਵਿਧਾਇਕ ਐਡਵੋਕੇਟ ਵਰਿੰਦਰ ਗੋਇਲ ਅਤੇ ਐਸ.ਡੀ.ਐਮ. ਸੂਬਾ ਸਿੰਘ ਨੇ ਅਨਾਜ ਮੰਡੀ ਦਾ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਚੀਮਾ

ਦਿੜ੍ਹਬਾ ਮੰਡੀ, 1 ਅਕਤੂਬਰ (ਪਰਵਿੰਦਰ ਸੋਨੂੰ) - ਇਸ ਸੀਜ਼ਨ ਲਈ ਝੋਨੇ ਦੀ ਖਰੀਦ ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਹੈ, ਇਸ ਦਾ ਜਾਇਜ਼ਾ ਲੈਣ ਲਈ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਦਿ ਐਜ ਓਵਰਸੀਜ਼ ਕੰਸਲਟੈਂਟ ਧੂਰੀ ਨੇ ਦਰਜਨਾਂ ਨੌਜਵਾਨਾਂ ਦੇ ਸਪਾਊਸ ਓਪਨ ਵਰਕ ਪਰਮਿਟ ਦੇ ਵੀਜ਼ੇ ਲਗਵਾ ਕੇ ਵਿਦੇਸ਼ ਜਾਣ ਦੇ ਸੁਪਨੇ ਕੀਤੇ ਸਾਕਾਰ

ਧੂਰੀ, 1 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਦਿ ਐਜ ਓਵਰਸੀਜ਼ ਕੰਸਲਟੈਂਟ ਧੂਰੀ ਵਲੋਂ ਲਗਾਤਾਰ ਧੂਰੀ ਹਲਕੇ ਅਤੇ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕੀਤੇ ਜਾ ਰਹੇ ਹਨ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿ ਐਜ ਓਵਰਸੀਜ਼ ...

ਪੂਰੀ ਖ਼ਬਰ »

ਫੱਲੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪਿੰਗਲਵਾੜੇ ਦਾ ਦੌਰਾ

ਕੁੱਪ ਕਲਾਂ, 1 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਬੱਚਿਆਂ ਵਿਚ ਖ਼ਤਮ ਹੋ ਰਹੀਆਂ ਨੈਤਿਕ ਕਦਰਾਂ ...

ਪੂਰੀ ਖ਼ਬਰ »

ਦੁਸਹਿਰਾ 5 ਨੂੰ - ਗੋਰਾ ਲਾਲ ਪ੍ਰਧਾਨ

ਚੀਮਾ ਮੰਡੀ, 1 ਅਕਤੂਬਰ (ਦਲਜੀਤ ਸਿੰਘ ਮੱਕੜ) - ਸ੍ਰੀ ਰਾਮ ਲੀਲਾ ਕਲੱਬ ਦੇ ਪ੍ਰਧਾਨ ਗੋਰਾ ਲਾਲ ਕਣਕਵਾਲੀਆ ਨੇ ਦੱਸਿਆ ਕਿ ਕਸਬੇ ਦੀ ਅਨਾਜ ਮੰਡੀ ਦੇ ਸ੍ਰੀ ਹਨੂਮਾਨ ਜੀ ਦੇ ਮੰਦਿਰ ਦੇ ਪਿੱਛੇ ਪੈਂਦੇ ਵਿਸ਼ਾਲ ਗਰਾਊਾਡ ਵਿਚ ਹਰ ਸਾਲ ਦੀ ਤਰ੍ਹਾਂ 5 ਅਕਤੂਬਰ ਨੂੰ ਦੁਸਹਿਰਾ ...

ਪੂਰੀ ਖ਼ਬਰ »

ਉਪਦੇਸ਼ ਪਬਲਿਕ ਸਕੂਲ ਲਸੋਈ ਦੇ ਬੱਚੇ ਗੱਤਕੇ 'ਚ ਜ਼ਿਲ੍ਹਾ ਪੱਧਰ 'ਤੇ ਮੋਹਰੀ

ਕੁੱਪ ਕਲਾਂ, 1 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਖੇਡਾਂ ਦੇ ਖੇਤਰ ਵਿਚ ਹਮੇਸ਼ਾ ਮੋਹਰੀ ਰੋਲ ਨਿਭਾਉਣ ਵਾਲੇ ਉਪਦੇਸ਼ ਪਬਲਿਕ ਸਕੂਲ ਲਸੋਈ ਦੇ ਬੱਚਿਆਂ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਖ਼ਾਨਪੁਰ ਜੋਨ ਦੀ ਅਗਵਾਈ ਕਰਦਿਆਂ ਸਕੂਲ ਦੇ ਵਿਦਿਆਰਥੀ ਅਵਨੀਤ ਕੌਰ ...

ਪੂਰੀ ਖ਼ਬਰ »

ਵਿਧਾਇਕ ਬਰਿੰਦਰ ਗੋਇਲ ਨੇ ਜੀਰੀ ਦੀ ਬੋਲੀ ਸ਼ੁਰੂ ਕਰਵਾਈ

ਖਨੌਰੀ, 1 ਅਕਤੂਬਰ (ਰਮੇਸ਼ ਕੁਮਾਰ, ਰਾਜੇਸ਼ ਕੁਮਾਰ) - ਲਹਿਰਾ ਹਲਕਾ ਤੋਂ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਵਲੋਂ ਅੱਜ ਖਨੌਰੀ ਸ਼ਹਿਰ ਦੇ ਵਿਚ ਜੀਰੀ ਦੀ ਬੋਲੀ ਸ਼ੁਰੂ ਕਰਵਾਈ | ਬੋਲੀ ਸ਼ੁਰੂ ਕਰਵਾਉਣ ਦੇ ਸਮੇਂ ਉਨ੍ਹਾਂ ਦੇ ਨਾਲ ਐਸ.ਡੀ.ਐਮ. ਮੂਨਕ ਸੂਬਾ ਸਿੰਘ ਅਤੇ ਬਾਕੀ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਸੰਗਰੂਰ, 1 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਡੀਟੋਰੀਅਮ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਜਿਸ ਵਿਚ ਸਬ-ਡਵੀਜਨਾਂ ਦੇ ਮੁਲਾਜਮ ਵੀ ਸ਼ਾਮਿਲ ਸਨ ਵਲੋਂ ਡੀ.ਸੀ. ਦਫ਼ਤਰ ਦੀ ...

ਪੂਰੀ ਖ਼ਬਰ »

ਪਿੰਡ ਮਹਿਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਦਾ ਯੋਗ ਪ੍ਰਬੰਧ ਕਰਨ ਲਈ ਸਿਖਲਾਈ ਦਿੱਤੀ

ਮਹਿਲਾਂ ਚੌਂਕ, 1 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਮਹਿਲਾਂ ਵਿਖੇ ਪਰਾਲੀ ਦਾ ਯੋਗ ਪ੍ਰਬੰਧ ਕਰਨ ਸੰਬੰਧੀ ਕਿਸਾਨਾਂ ਨੂੰ ਸਿਖਲਾਈ ਦੇਣ ਲਈ ਕੈਂਪ ਲਗਾਇਆ ਗਿਆ | ਇਸ ਸਮੇਂ ਖੇਤੀਬਾੜੀ ਵਿਕਾਸ ਅਫ਼ਸਰ, ...

ਪੂਰੀ ਖ਼ਬਰ »

ਮਲੇਰਕੋਟਲਾ ਜ਼ਿਲ੍ਹਾ ਪੁਲਿਸ ਤੇ ਕਾਊਾਟਰ ਇੰਟੈਲੀਜੈਂਸ ਵਲੋਂ 22 ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਮਲੇਰਕੋਟਲਾ, 1 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਮਲੇਰਕੋਟਲਾ ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਅਤੇ ਕਾੳਾੂਟਰ ਇੰਟੈਲੀਜੈਂਸ ਮਲੇਰਕੋਟਲਾ ਵੱਲੋ ਸਾਂਝੇ ਆਪਰੇਸ਼ਨ ਦੌਰਾਨ ਚਾਹ ਦੇ ਭਰੇ ਕੈਂਟਰ ਨੂੰ ਰੋਕ ਕੇ ਉਸ ਵਿਚੋਂ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਸਤਿਕਾਰ ਸੰਬੰਧੀ ਸੈਮੀਨਾਰ ਕਰਵਾਇਆ

ਕੁੱਪ ਕਲਾਂ, 1 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਰੋਇਲ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਕਰਵਾਏ ਸੈਮੀਨਾਰ ਦੌਰਾਨ ਨਿਰਭੈ ਸਿੰਘ ਐਮ. ਡੀ. ਕਰਤਾਰ ਫਾਈਨੈਂਸ ਕੰਪਨੀ ਦੀ ਪ੍ਰਧਾਨਗੀ ਹੇਠ ਕਰਤਾਰ ਕੰਪਲੈਕਸ ਰੁੜਕੀ ਕਲਾਂ ਵਿਖੇ ਅੱਜ ਦੇ ਮੌਜੂਦਾ ਸਮੇਂ ਬਜ਼ੁਰਗਾਂ ਨੂੰ ...

ਪੂਰੀ ਖ਼ਬਰ »

ਪ੍ਰੋ. ਰਿੱਕੀ ਸੂਦ ਨੇ ਕੀਤਾ ਰਾਮ ਲੀਲ੍ਹਾ ਦਾ ਉਦਘਾਟਨ

ਅਹਿਮਦਗੜ੍ਹ, 1 ਅਕਤੂਬਰ (ਸੋਢੀ) - ਤਿ੍ਮੂਰਤੀ ਕਲਾ ਮੰਚ ਅਹਿਮਦਗੜ੍ਹ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਗਾਂਧੀ ਸਕੂਲ ਵਿਖੇ ਭਗਵਾਨ ਰਾਮ ਚੰਦਰ ਜੀ ਦੇ ਜੀਵਨ ਸਬੰਧੀ ਕਰਵਾਈ ਜਾ ਰਹੀ ਰਾਮ ਲੀਲਾ ਦੇ 4 ਦਿਨ ਦੇ ਮੰਚਨ ਦਾ ਉਦਘਾਟਨ ਅਹਿਮਦਗੜ੍ਹ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ ਅਤੇ ਚਿੱਟੇ ਸਮੇਤ 2 ਕਾਬੂ

ਲੌਂਗੋਵਾਲ, 1 ਅਕਤੂਬਰ (ਵਿਨੋਦ, ਸ.ਸ. ਖੰਨਾ) - ਲੌਂਗੋਵਾਲ ਪੁਲਿਸ ਨੇ ਨਸ਼ਾ ਤਸਕਰਾ ਖ਼ਿਲਾਫ਼ ਸਿਕੰਜਾ ਕੱਸਦਿਆਂ 3 ਵੱਖ-ਵੱਖ ਮਾਮਲਿਆਂ 'ਚ ਲਾਹਣ , ਨਾਜਾਇਜ਼ ਸ਼ਰਾਬ ਅਤੇ ਚਿੱਟਾ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ ਸਬ ...

ਪੂਰੀ ਖ਼ਬਰ »

ਉਤਰਾਖੰਡ 'ਚ ਲੜਕੀ ਦੀ ਹੱਤਿਆ ਦੇ ਰੋਸ ਵਜੋਂ ਯੂਥ ਕਾਂਗਰਸ ਨੇ ਕੱਢਿਆ ਮੋਮਬੱਤੀ ਮਾਰਚ

ਸੰਗਰੂਰ, 1 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਬੀਤੀ ਰਾਤ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਮਿੱਠੂ ਲੱਡਾ ਦੀ ਅਗਵਾਈ ਹੇਠ ਸੰਗਰੂਰ ਦੇ ਲਾਲ ਬੱਤੀ ਚੌਂਕ ਵਿਚ ਕੈਂਡਲ ਮਾਰਚ ਕੱਢਿਆ ਗਿਆ | ਯੂਥ ਕਾਂਗਰਸ ਦੇ ਵਰਕਰ ਅਤੇ ਆਗੂ ਪਹਿਲਾਂ ਗੁਰਦੁਆਰਾ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਜੇਤੂ ਕਬੱਡੀ ਟੀਮ ਨਕਦ ਰਾਸ਼ੀ ਨਾਲ ਸਨਮਾਨਿਤ

ਸੰਦੌੜ, 1 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਦੀ ਜ਼ਿਲ੍ਹਾ ਜੇਤੂ ਟੀਮ ਦੀ ਹੌਸਲਾ ਅਫਜਾਈ ਕਰਦੇ ਹੋਏ ਪੀ.ਟੀ ਹਰਦੇਵ ਸਿੰਘ ਪੀ.ਟੀ ਦੇ ਭਰਾ ਸਮਾਜ ਸੇਵੀ ਮਹਿੰਦਰ ਸਿੰਘ ਜਰਮਨੀ ਨੇ ਖਿਡਾਰੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ...

ਪੂਰੀ ਖ਼ਬਰ »

ਸੁਵਿਧਾ ਕੈਂਪ ਲਗਾਇਆ

ਮਹਿਲਾਂ ਚੌਂਕ, 1 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਸਰਕਾਰ ਵਲੋਂ ਪਿੰਡਾਂ ਵਿੱਚ ਘਰ ਘਰ ਪਹੁੰਚ ਕੇ ਸੁਵਿਧਾਵਾਂ ਦੇਣ ਦੇ ਕੀਤੇ ਜਾਂਦੇ ਵਾਅਦੇ ਮੁਤਾਬਕ ਅੱਜ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਚਾਰ ਪਿੰਡਾਂ - ਕੁਲਰ ਖ਼ੁਰਦ, ਤੁੰਗਾਂ, ਕਨੋਈ ਅਤੇ ਰਾਮ ਨਗਰ ਸਿਬੀਆਂ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸੰਦੌੜ, 1 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਅਹਿਮਦਗੜ੍ਹ ਦੇ ਪਿੰਡ ਸੰਦੌੜ ਵਿਖੇ ਇੱਕ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਜਿਸ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ...

ਪੂਰੀ ਖ਼ਬਰ »

ਆਰੀਆ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

ਧੂਰੀ, 1 ਅਕਤੂਬਰ (ਸੰਜੇ ਲਹਿਰੀ) - ਆਰੀਆ ਵਿੱਦਿਆ ਪ੍ਰੀਸ਼ਦ ਪੰਜਾਬ ਵਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੀ ਨਵੀਂ ਨਿਯੁਕਤ ਕੀਤੀ ਗਈ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਅਹੁਦੇਦਾਰਾਂ ਨੂੰ ਪੁਰਾਣੀ ਕਮੇਟੀ ਦੇ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਰਿੰਦਰ ਗੋਇਲ ਨੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ

ਮੂਨਕ, 1 ਅਕਤੂਬਰ (ਗਮਦੂਰ ਧਾਲੀਵਾਲ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਲਕਾ ਵਿਧਾਇਕ ਵਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀ ਮੂਨਕ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ...

ਪੂਰੀ ਖ਼ਬਰ »

ਨਿਗੂਣੀਆਂ ਵਜ਼ੀਫ਼ਾ ਰਾਸ਼ੀਆਂ ਲਈ ਕਾਗ਼ਜ਼ੀ ਕਾਰਵਾਈ ਨੂੰ ਘੱਟ ਕਰੇ ਸਰਕਾਰ

ਸੰਗਰੂਰ, 1 ਅਕਤੂਬਰ (ਧੀਰਜ ਪਸ਼ੋਰੀਆ) - ਕੇਂਦਰ ਸਰਕਾਰ ਵਲੋਂ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮਾਲੀ ਸਹਾਇਤਾ ਦੇ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ ਅਤੇ ਲੜਕੀਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨ ਲਈ ਕਈ ਵਜ਼ੀਫ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਵੇਂ ਕਿ ਬੀ.ਸੀ. ...

ਪੂਰੀ ਖ਼ਬਰ »

ਛਿਮਾਹੀ ਪੇਪਰਾਂ ਦੇ ਪ੍ਰਸ਼ਨ ਪੱਤਰਾਂ ਦੀ ਛਪਾਈ ਲਈ ਫ਼ੰਡ ਜਾਰੀ ਨਾ ਕਰਨ ਕਰਕੇ ਅਧਿਆਪਕਾਂ 'ਚ ਬੇਚੈਨੀ ਦਾ ਮਾਹੌਲ

ਭਵਾਨੀਗੜ੍ਹ, 1 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਿੱਖਿਆ ਵਿਭਾਗ ਵਲੋਂ ਛਿਮਾਹੀ ਪੇਪਰਾਂ ਦੀ ਡੇਟ ਸੀਟ ਜਾਰੀ ਕਰਨ ਅਤੇ ਪ੍ਰਸ਼ਨ ਪੱਤਰਾਂ ਦੀ ਛਪਾਈ ਲਈ ਫ਼ੰਡ ਜਾਰੀ ਨਾ ਕਰਨ ਨੂੰ ਲੈ ਕੇ ਅਧਿਆਪਕਾਂ ਵਿਚ ਬੇਚੈਨੀ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਹ ਵਿਚਾਰ ...

ਪੂਰੀ ਖ਼ਬਰ »

ਪਰਾਲੀ ਦੇ ਮਾਮਲੇ 'ਚ ਕੇਂਦਰ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਬਜਾਏ ਬਦਨਾਮ ਕਰਨ 'ਤੇ ਤੁਲੀ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਭੁੱਲਰ, ਧਾਲੀਵਾਲ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਰਾਲੀ ਦੇ ਮਾਮਲੇ ਵਿਚ ਪੰਜਾਬ ਦੀ ਆਪ ਸਰਕਾਰ ਨੂੰ ਬਦਨਾਮ ਕਰਨ ਦੀ ਬਜਾਏ ਪਰਾਲੀ ਦੇ ...

ਪੂਰੀ ਖ਼ਬਰ »

ਰਾਮ ਲੀਲ੍ਹਾ 'ਚ ਸੱਤਵੇਂ ਦਿਨ ਮੈਡਮ ਪੂਨਮ ਕਾਂਗੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸੰਗਰੂਰ, 1 ਅਕਤੂਬਰ (ਦਮਨਜੀਤ ਸਿੰਘ) - ਸਥਾਨਕ ਸੁੰਦਰ ਬਸਤੀ ਵਿਖੇ ਸ੍ਰੀ ਰਾਮ ਲੀਲਾ ਕਮੇਟੀ ਸੰਗਰੂਰ ਵੱਲੋਂ ਚਲ ਰਹੀ ਰਾਮ ਲੀਲਾ ਵਿਚ ਸੱਤਵੇਂ ਦਿਨ ਸੀਤਾ ਹਰਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ...

ਪੂਰੀ ਖ਼ਬਰ »

ਰਾਘਵ ਚੱਢਾ ਦੀ ਗਿ੍ਫ਼ਤਾਰੀ ਬਾਰੇ ਆਪ ਕਰ ਰਹੀ ਚੋਰ ਦੀ ਦਾੜ੍ਹੀ 'ਚ ਤਿਨਕੇ ਵਾਲੀ ਗੱਲ - ਵਿਨੋਦ ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਭੁੱਲਰ, ਧਾਲੀਵਾਲ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਘਵ ਚੱਢਾ ਦੀ ਗਿ੍ਫ਼ਤਾਰੀ ਹੋਣ ਬਾਰੇ ਦਿੱਤੇ ਗਏ ਬਿਆਨ ਉੱਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਬਠਿੰਡਾ ਸ਼ਹਿਰੀ ਦੇ ...

ਪੂਰੀ ਖ਼ਬਰ »

ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਹਾੜਾ ਮਨਾਇਆ

ਧੂਰੀ, 1 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਬਾਰੂਮੱਲ ਦੀ ਧਰਮਸ਼ਾਲਾ ਵਿਖੇ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਹਾੜਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਧੂਰੀ ਵਲੋਂ ਪ੍ਰਧਾਨ ਜਗਦੀਸ਼ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ

ਚੀਮਾ ਮੰਡੀ, 1 ਅਕਤੂਬਰ (ਦਲਜੀਤ ਸਿੰਘ ਮੱਕੜ) -ਇਲਾਕੇ ਦੀ (ਆਈ.ਸੀ.ਐੱਸ.ਈ) ਬੋਰਡ ਤੋਂ ਮਾਨਤਾ ਪ੍ਰਾਪਤ 'ਦਾ ਆਕਸਫੋਰਡ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਦੀ 153ਵੀਂ ਜਨਮ ਵਰ੍ਹੇਗੰਢ ਮਨਾਈ ਗਈ, ਜਿਸ ਵਿਚ ਪਹਿਲੀ ਤੋਂ ਨੌਵੀਂ ਤੱਕ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ...

ਪੂਰੀ ਖ਼ਬਰ »

ਮਾਤਾ ਹਰਪਾਲ ਕੌਰ ਅਤੇ ਡਾ. ਗੁਰਪ੍ਰੀਤ ਕੌਰ ਨੇ ਮੁਸ਼ਕਿਲਾਂ ਸੁਣੀਆਂ

ਧੂਰੀ, 1 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਤੋਂ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਉਨ੍ਹਾਂ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਅੱਜ ਹਲਕਾ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਦਫ਼ਤਰ ਧੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX