ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਬਠਿੰਡਾ

ਕਿਸਾਨਾਂ ਵਲੋਂ 3 ਨੂੰ ਡੀ. ਸੀ. ਦਫ਼ਤਰ ਅੱਗੇ ਕੇਂਦਰ ਦੀ ਅਰਥੀ ਫੂਕਣ ਦਾ ਐਲਾਨ

ਭੁੱਚੋ ਮੰਡੀ, 1 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ 'ਚ ਚੱਕ ਫਤਿਹ ਸਿੰਘ ਵਾਲਾ ਵਿਖੇ ਕੀਤੀ ਗਈ, ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਲਖੀਮਪੁਰ ਖੀਰੀ ਵਿਖੇ ਕਿਸਾਨ ਅੰਦੋਲਨ ਦੌਰਾਨ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ 3 ਅਕਤੂਬਰ ਨੂੰ ਬਠਿੰਡਾ ਸ਼ਹਿਰ ਵਿਚ ਰੋਸ ਮੁਜ਼ਾਹਰਾ ਕਰਨ ਉਪਰੰਤ ਡੀ. ਸੀ. ਦਫ਼ਤਰ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਜਾਵੇਗੀ | ਇਸ ਮੌਕੇ ਕਿਸਾਨੀ ਮੰਗਾਂ ਸੰਬੰਧੀ 9 ਅਕਤੂਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਲਾਏ ਜਾ ਰਹੇ ਮੋਰਚੇ ਦੀ ਤਿਆਰੀ ਲਈ ਵਿਊਾਤਬੰਦੀ ਵੀ ਕੀਤੀ ਗਈ | ਕਿਸਾਨ ਆਗੂਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਬੀਤੇ ਅਤੇ ਇਸ ਵਰ੍ਹੇ ਗੁਲਾਬੀ ਸੁੰਡੀ, ਨਕਲੀ ਕੀਟਨਾਸ਼ਕਾਂ ਅਤੇ ਗੜੇਮਾਰੀ ਨਾਲ ਫ਼ਸਲਾਂ ਅਤੇ ਮਕਾਨਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਦਿੱਤਾ ਜਾਵੇ | ਐਤਕੀਂ ਵਾਇਰਸ ਰੋਗ ਨਾਲ ਪੂਰੀ ਤਰ੍ਹਾਂ ਬਰਬਾਦ ਹੋਈ ਗੁਆਰੇ, ਮੂੰਗੀ ਤੇ ਝੋਨੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਔਸਤ ਝਾੜ ਦੇ ਬਰਾਬਰ ਦਾ ਮੁਆਵਜ਼ਾ ਦਿੱਤਾ ਜਾਵੇ | ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਰੱਦ ਕੀਤੀ ਜਾਵੇ ਅਤੇ ਦੌਧਰ ਵਰਗੇ ਨਿੱਜੀ ਜਲ ਸੋਧ ਪ੍ਰੋਜੈਕਟ ਰੱਦ ਕਰਕੇ ਸਰਕਾਰੀ ਜਲ ਸਪਲਾਈ ਯੋਜਨਾ ਪਹਿਲਾਂ ਵਾਂਗ ਜਾਰੀ ਰੱਖਣ ਵਾਲਾ ਬਜਟ ਜੁਟਾਇਆ ਜਾਵੇ | ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜ਼ਬਰ ਬੰਦ ਕੀਤਾ ਜਾਵੇ ਅਤੇ ਪਰਾਲੀ ਸਮੇਤ ਕਿਸਾਨਾਂ, ਮਜ਼ਦੂਰਾਂ 'ਤੇ ਦਰਜ ਕੀਤੇ ਮੁਕੱਦਮੇ ਵਾਪਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕੀਤੀ ਜਾਵੇ | ਬਿਨ੍ਹਾਂ ਸਾੜੇ ਪਰਾਲੀ ਸੰਭਾਲਣ 'ਤੇ 200 ਰੁਪਏ ਪ੍ਰਤੀ ਕੁਇੰਟਲ ਝੋਨਾ ਬੋਨਸ ਦਿੱਤਾ ਜਾਵੇ ਜਾਂ ਮਜਬੂਰੀ ਵੱਸ ਪਰਾਲੀ ਸਾੜਨ 'ਤੇ ਸਖ਼ਤੀ ਬੰਦ ਕੀਤੀ ਜਾਵੇ | ਕਿਸਾਨ ਆਗੂਆਂ ਨੇ ਹੋਰ ਵੀ ਕਾਫੀ ਸਾਰੀਆਂ ਕਿਸਾਨੀ ਮੰਗਾਂ ਉਠਾ ਕੇ ਉਨ੍ਹਾਂ ਦੇ ਹੱਲ ਦੀ ਮੰਗ ਕੀਤੀ | ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ, ਬਾਬੂ ਸਿੰਘ ਮੰਡੀ ਖ਼ੁਰਦ, ਜਗਸੀਰ ਸਿੰਘ ਝੂੰਬਾ, ਜਗਦੇਵ ਸਿੰਘ ਜੋਗੇਵਾਲਾ, ਸੁਖਦੇਵ ਸਿੰਘ ਰਾਮਪੁਰਾ, ਬਲਦੇਵ ਸਿੰਘ ਚਉਂਕੇ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਗੁਰਤੇਜ ਸਿੰਘ ਗੁਰੂਸਰ, ਕੁਲਵੰਤ ਸ਼ਰਮਾ ਰਾਏ ਕੇ ਕਲਾਂ, ਅਜੇਪਾਲ ਸਿੰਘ ਘੁੱਦਾ, ਹਰਪ੍ਰੀਤ ਸਿੰਘ ਕਾਲਾ ਚੱਠੇਵਾਲਾ ਅਤੇ ਰਾਜਵਿੰਦਰ ਸਿੰਘ ਰਾਮਨਗਰ ਵੀ ਸ਼ਾਮਿਲ ਸਨ |

ਕਾਂਗਰਸ ਸਰਕਾਰ ਮੌਕੇ ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਬੂਥ 'ਤੇ ਕਬਜ਼ੇ ਸੰਬੰਧੀ ਮਾਮਲਾ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 41 ਵਿਚ ਹੋਈ ਲੜਾਈ ਅਤੇ ਬੂਥ ਕੈਪਚਰਿੰਗ ਦੇ ਲੱਗੇ ਦੋਸ਼ਾਂ ਦੀ ਘਟਨਾ 'ਤੇ ਹੁਣ ਜਾ ਕੇ ਪੁਲਿਸ ਵਲੋਂ ਵਾਰਡ ਨੰਬਰ 41 ਦੀ ਕੌਂਸਲਰ ਕੁਲਵਿੰਦਰ ਕੌਰ ਦੇ ਪਤੀ ਜਗਪਾਲ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ. ਐਲ. 'ਚ ਗਾਂਧੀ ਜੈਅੰਤੀ ਮਨਾਈ

ਰਾਮਾਂ ਮੰਡੀ , 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ. ਐਮ. ਈ.ਐਲ. ਟਾਊਨਸ਼ਿਪ ਵਿਖੇ ਡਾਇਰੈਕਟਰ ਮੈਡਮ ਸੰਗਤਾ ਸਕਸੈਨਾ ਅਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਅਗਵਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ...

ਪੂਰੀ ਖ਼ਬਰ »

ਨਹਿਰ ਵਿਚ ਟਰੈਕਟਰ ਪਲਟਣ ਕਾਰਨ ਇਕ ਚਾਲਕ ਦੀ ਮੌਤ

ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਅੱਜ ਦੇਰ ਸ਼ਾਮ ਪਿੰਡ ਕੋਟਬਖਤੂ ਵਿਖੇ ਨਹਿਰ ਵਿਚ ਟਰੈਕਟਰ ਪਲਟਣ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਟਰੈਕਟਰ ਦਾ ਵੀ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਹਾਦਸੇ ਦੀ ਸੂਚਨਾ ਮਿਲਣ ਤੇ ਤੁਰੰਤ ਹੈਲਪ ਲਾਇਨ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਬੀ.ਐਸ.ਸੀ. ਨਰਸਿੰਗ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ, 1 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਇਕ ਪ੍ਰਾਈਵੇਟ ਬੀਐਸਸੀ ਮੈਡੀਕਲ ਕਾਲਜ ਦੇ ਕਸ਼ਮੀਰੀ ਵਿਦਿਆਰਥੀ ਵਲੋਂ ਸ਼ਾਮ ਨੂੰ ਹੋਸਟਲ ਦੇ ਕਮਰੇ 'ਚ ਫੰਦਾ ਲਗਾ ਕੇ ਖ਼ੁਦਕੁਸ਼ੀ ਕੀਤੀ ਗਈ ...

ਪੂਰੀ ਖ਼ਬਰ »

ਚੋਰੀ ਦੇ 5 ਮੋਟਰਸਾਈਕਲ ਬਰਾਮਦ

ਮਹਿਮਾ ਸਰਜਾ, 1 ਅਕਤੂਬਰ (ਰਾਮਜੀਤ ਸ਼ਰਮਾ)- ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਲੋਂ ਚੋਰੀ ਦੇ 5 ਮੋਟਰ-ਸਾਈਕਲ ਸਮੇਤ ਮੁੱਖ ਦੋਸ਼ੀਆਂ ਨੂੰ ਮੌਕੇ 'ਤੇ ਹੀ ਫੜਿਆ ਗਿਆ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਗੋਰਾ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਇਲਾਜ ਲਈ ਆਈ ਔਰਤ ਬਿਨਾਂ ਇਲਾਜ ਤੋਂ ਤੜਫ਼ਦੀ ਰਹੀ

ਬਠਿੰਡਾ, 1 ਅਕਤੂਬਰ (ਪੀ੍ਰਤਪਾਲ ਸਿੰਘ ਰੋਮਾਣਾ)- ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ 'ਚ ਇਲਾਜ ਲਈ ਆਈ ਇਕ ਔਰਤ ਨੂੰ ਆਪਣਾ ਇਲਾਜ ਕਰਵਾਉਣ ਲਈ ਕਈ ਘੰਟੇ ਤੜਫਣਾ ਪਿਆ ਪਰ ਹਸਪਤਾਲ 'ਚ ਡਾਕਟਰ ਨਾ ਹੋਣ ਕਾਰਨ ਪੀੜਤ ਪਰਿਵਾਰ ਨੇ ਡਾਕਟਰ ਤੇ ਇਲਾਜ ਨਾ ਕਰਨ ਦੇ ਦੋਸ਼ ਲਗਾਏ ਗਏ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਡਾ: ਅੰਬੇਡਕਰ ਸੈਂਟਰ ਆਫ਼ ਐਕਸੀਲੈਂਸ ਵਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ. ਸਿਵਲ ਸੇਵਾਵਾਂ ਪ੍ਰੀਖਿਆ ਦੀ ਸਿਖਲਾਈ ਦੇਣ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਡਾ. ਅੰਬੇਦਕਰ ਸੈਂਟਰ ਆਫ਼ ਐਕਸੀਲੈਂਸ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਸਿਵਲ ਸਰਵਿਸਿਜ਼ ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਵਲੋਂ ਇਕ ਕੇਸ ਕੰਪਨੀ ਨੂੰ ਪੰਜ ਹਜ਼ਾਰ ਰੁਪਏ ਜੁਰਮਾਨਾ

ਬਠਿੰਡਾ, 1 ਅਕਤੂਬਰ (ਪ.ਪ.)- ਬਠਿੰਡਾ ਦੀ ਖਪਤਕਾਰ ਅਦਾਲਤ ਵਲੋਂ ਇਕ ਕੇਕਸ ਕੰਪਨੀ ਨੂੰ ਗਾਹਕਾਂ ਨੂੰ ਆਨਲਾਈਨ ਪੈਸੇ ਜਮ੍ਹਾ ਕਰਵਾਉਣ ਦੇ ਬਾਵਜੂਦ ਕੇਕ ਸਮੇਂ ਸਿਰ ਨਾ ਭੇਜੇ ਜਾਣ 'ਤੇ ਹਜ਼ਾਰਾਂ ਰੁਪਏ ਦਾ ਜੁਰਮਾਨਾ ਸੁਣਾਇਆ ਗਿਆ ਹੈ, ਜੋ ਕੰਪਨੀ ਨੂੰ 45 ਦਿਨਾਂ ਦੇ ...

ਪੂਰੀ ਖ਼ਬਰ »

22 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਮਹਿਮਾ ਸਰਜਾ, 1 ਅਕਤੂਬਰ (ਰਾਮਜੀਤ ਸ਼ਰਮਾ)–ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਲੋਂ 22 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਗੋਰਾ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਮਰਗੜ੍ਹ ਵਿਖੇ ਗਸ਼ਤ ਦੌਰਾਨ ...

ਪੂਰੀ ਖ਼ਬਰ »

100 ਸਾਲ ਤੋਂ ਵੱਧ ਉਮਰ ਦੇ 185 ਵੋਟਰਾਂ ਨੂੰ ਪ੍ਰਸੰਸਾ–ਪੱਤਰ ਦੇ ਕੇ ਕੀਤਾ ਸਨਮਾਨਿਤ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਅੱਜ ਜ਼ਿਲ੍ਹੇ ਅਧੀਨ ਪੈਂਦੇ 6 ਵਿਧਾਨ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕ ਐਸੋਸੀਏਸ਼ਨ ਦੀ ਬੈਠਕ ਦੌਰਾਨ ਸਮੱਸਿਆਵਾਂ 'ਤੇ ਹੋਈ ਵਿਚਾਰ ਚਰਚਾ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੇਵਾਮੁਕਤ ਅਧਿਆਪਕ ਐਸੋਸੀਏਸ਼ਨ, ਬਠਿੰਡਾ ਦੀ ਬੈਠਕ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਦੀਪ ਸਿੰਘ ਤੱਗੜ ਰਿਟਾ. ਡੀ.ਈ.ਓ. ਨੇ ਕੀਤੀ | ਐਸੋਸੀਏਸ਼ਨ ਦੇ ਸਕੱਤਰ ਰਾਜ ਕੁਮਾਰ ਨੇ ਮੀਟਿੰਗ ਦੀ ...

ਪੂਰੀ ਖ਼ਬਰ »

ਐਮ.ਏ ਇਤਿਹਾਸ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਨਾਮਣਾ ਖੱਟਿਆ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ ਬਠਿੰਡਾ ਦੇ ਵਿਦਿਆਰਥਣ ਖੁਸ਼ਪ੍ਰੀਤ ਕੌਰ, ਰਮਨਦੀਪ ਕੌਰ ਅਤੇ ਵਿਦਿਆਰਥੀ ਗੁਰਪ੍ਰੀਤ ਸਿੰਘ ਵਲੋਂ ਐਮ.ਏ.ਇਤਿਹਾਸ ਤੀਜੇ ਸਮੈਸਟਰ 'ਚੋਂ 9.00 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਪ੍ਰੀਖਿਆਵਾਂ ...

ਪੂਰੀ ਖ਼ਬਰ »

ਮੂਰਤੀਕਾਰ ਰਾਮਪਾਲ ਬਹਿਣੀਵਾਲ ਨੇ 12 ਇੰਚ ਦਾ ਚਰਖਾ ਬਣਾ ਕੇ ਮਹਾਤਮਾਂ ਗਾਂਧੀ ਨੂੰ ਕੀਤਾ ਯਾਦ

ਰਾਮਾਂ ਮੰਡੀ, 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਹਸ਼ਤ ਸ਼ਿਲਪ ਮੂਰਤੀਕਾਰ ਰਾਮਪਾਲ ਬਹਿਣੀਵਾਲ ਨੇ 12 ਇੰਚ ਦਾ ਲੱਕੜ ਦਾ ਚਰਖਾ ਬਣਾ ਕੇ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਨੂੰ ਯਾਦ ਕੀਤਾ | ਰਾਮਪਾਲ ਬਹਿਣੀਵਾਲ ਨੇ ਦੱਸਿਆ ਇਹ ਚਰਖਾ ਉਨ੍ਹਾਂ ਨੇ ਆਪਣੇ ...

ਪੂਰੀ ਖ਼ਬਰ »

ਬਾਬਾ ਹਰਨਰੈਣ ਦਾਸ ਦੀ ਯਾਦ 'ਚ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਪਿੰਡ ਲਾਲੇਆਣਾ 'ਚ ਆਰੰਭ

ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਲਾਲੇਆਣਾ ਦੀ ਟੂਰਨਾਮੈਂਟ ਕਮੇਟੀ ਵਲੋਂ ਬਾਬਾ ਹਰਨਰੈਣ ਦਾਸ ਦੀ ਯਾਦ ਨੂੰ ਸਮਰਪਿਤ ਕਰਕੇ ਪੰਜ ਰੋਜ਼ਾ ਸ਼ਾਨਦਾਰ ਨਿਰੋਲ ਕ੍ਰਿਕੇਟ ਟੂਰਨਾਮੈਂਟ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿਚ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਤਹਿਸੀਲ ਬਠਿੰਡਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਨੰਬਰਦਾਰ ਯੂਨੀਅਨ (ਰਜਿ. 643) ਦੀ ਮੀਟਿੰਗ ਤਹਿਸੀਲ ਪ੍ਰਧਾਨ ਮੇਹਰਜੀਤ ਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੇਹਰਜੀਤ ਇੰਦਰ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਬਣਨ ਕਰਕੇ ਤਹਿਸੀਲ ਪ੍ਰਧਾਨ ਦੇ ਅਹੁਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਕੱਲ੍ਹ ਮੁੱਖ ਮੰਤਰੀ ਦੇ ਨਾਂਅ ਭੇਜੇ ਜਾਣਗੇ ਮੰਗ ਪੱਤਰ

ਮਾਨਸਾ, 1 ਅਕਤੂਬਰ (ਵਿ. ਪ੍ਰਤੀ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ 3 ਅਕਤੂਬਰ ਨੂੰ ਪੰਜਾਬ ਭਰ 'ਚ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ ਭੇਜੇ ਜਾਣਗੇ | ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਅਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬੈਹਣੀਵਾਲ ਦੇ ਸਿਲਵਰ ਬੈੱਲਜ਼ ਸਕੂਲ ਦੀ ਕਬੱਡੀ ਟੀਮ ਜ਼ਿਲ੍ਹੇ 'ਚੋਂ ਜਿੱਤਣ ਉਪਰੰਤ ਕੀਤਾ ਖਿਡਾਰੀਆਂ ਦਾ ਸਨਮਾਨ

ਸੀਂਗੋ ਮੰਡੀ, 1 ਅਕਤੂਬਰ (ਲਕਵਿੰਦਰ ਸ਼ਰਮਾ)-ਪਿੰਡ ਬੈਹਣੀਵਾਲ ਦੇ ਖੇਡਾਂ ਵਿਚ ਸਿਲਵਰ ਬੈੱਲਜ਼ ਸਕੂਲ ਦੇ ਅੰਡਰ-14 ਬੱਚਿਆਂ ਨੇ ਪਹਿਲਾ ਜ਼ੋਨ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਸੀ ਤੇ ਹੁਣ ਜ਼ਿਲ੍ਹਾ ਪੱਧਰ ਦੀਆਂ ਹੋਈਆਂ ਖੇਡਾਂ ਵਿਚੋਂ ਸਕੂਲ ਦੀ ਕਬੱਡੀ ਟੀਮ ਨੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਸ੍ਰੀ ਦਿਆਨੰਦ ਆਸ਼ਰਮ ਤਲਵੰਡੀ ਸਾਬੋ ਦਾ ਕੀਤਾ ਉਦਘਾਟਨ

ਤਲਵੰਡੀ ਸਾਬੋ, 1 ਅਕਤੂਬਰ (ਰਵਜੋਤ ਸਿੰਘ ਰਾਹੀ)-ਬੀਤੇ ਦਿਨੀਂ ਮਹਾਰਾਜਾ ਅਗਰਸੈਨ ਜਯੰਤੀ 'ਤੇ ਅਗਰਵਾਲ ਯੂਥ ਵੈਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਸਾਰੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਮਾਤਾ ਦੀ ਚੌਕੀ ਕਰਾਉਣ ਉਪਰੰਤ ਸ਼੍ਰੀ ਦਿਆਨੰਦ ਆਸ਼ਰਮ ਦਾ ਉਦਘਾਟਨ ਕਰਕੇ ਨਗਰ ...

ਪੂਰੀ ਖ਼ਬਰ »

ਪਿੰਡ–ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾ ਰਿਹਾ ਜਾਗਰੂਕ

ਮਹਿਰਾਜ, 1 ਅਕਤੂਬਰ (ਸੁਖਪਾਲ ਮਹਿਰਾਜ)-ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਦਿਲਬਾਗ ਸਿੰਘ ਹੀਰ ਦੇ ਦਿਸ਼ਾ-ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਫੂਲ ਡਾ. ਗੁਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਫੂਲ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੀ ...

ਪੂਰੀ ਖ਼ਬਰ »

ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ, ਬਠਿੰਡਾ ਵਿਖੇ ਪੋਸਟਰ ਮੁਕਾਬਲਾ, ਨੁੱਕੜ ਨਾਟਕ ਅਤੇ ਦਾਨੀਆਂ ਦਾ ਸਨਮਾਨ

ਰਾਸ਼ਟਰੀ ਖੂਨਦਾਨ ਦਿਵਸ ਦੇ ਮੌਕੇ 'ਤੇ 1 ਅਕਤੂਬਰ 2022 ਨੂੰ ਬਲੱਡ ਸੈਂਟਰ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵਿਖੇ ਇੰਟਰ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਆਦੇਸ਼ ਇੰਸਟੀਚਿਊਟ ਆਫ ਡੈਂਟਲ ਸਾਇੰਸਿਜ਼ ਐਂਡ ਰਿਸਰਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟ ਯੂਨੀਅਨ ਦੀ ਮੀਟਿੰਗ

ਨੰਦਗੜ੍ਹ, 1 ਅਕਤੂਬਰ (ਬਲਬੀਰ ਸਿੰਘ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਮੋਗਾ ਵਿਖੇ ਮਨਾਈ ਜਾ ਰਹੀ 'ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 50ਵੀਂ ਵਰੇਗੰਢ' ਦੇ ਸੰਬੰਧ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਆਪਣੇ ਨਾਲ ਨਸ਼ੇ ਦਾ ਧੰਦਾ ਕਰਨ ਲਈ ਦਬਾਅ ਬਣਾਉਂਦੇ ਹੋਏ ਇਕ ਵਿਅਕਤੀ ਦੀ ਘਰ ਲਿਜਾ ਕੇ ਕੁੱਟਮਾਰ, ਮਾਮਲਾ ਦਰਜ

ਬਠਿੰਡਾ, 1 ਅਕਤੂਬਰ (ਪ.ਪ.)- ਆਪਣੇ ਨਾਲ ਨਸ਼ੇ ਦਾ ਧੰਦਾ ਕਰਨ ਲਈ ਦਬਾਅ ਪਾਉਂਦੇ ਹੋਏ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਘਰ ਲਿਜਾ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੁੰਗਵਾਲੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਭੁੱਚੋ ਮੰਡੀ, 1 ਅਕਤੂਬਰ (ਪਰਵਿੰਦਰਜੀਤ ਸਿੰਘ ਜੌੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੁੰਗਵਾਲੀ ਵਿਖੇ ਪਿ੍ੰਸੀਪਲ ਵਰਿੰਦਰਪਾਲ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਲਗਾਇਆ ਸਵੈਇੱਛਕ ਖ਼ੂਨਦਾਨ ਕੈਂਪ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਅਤੇ ਐਸ.ਐਸ.ਡੀ. ਵਿੱਟ ਦੇ ਐਨ.ਐਸ.ਐਸ.ਯੂਨਿਟਾਂ ਅਤੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਪ੍ਰਧਾਨ ਸੰਜੈ ਗੋਇਲ ਅਤੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਹੇਠ ਅਤੇ ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਬੂਟੇ ਲਗਾਉਣੇ ਜ਼ਰੂਰੀ-ਵੀਨੂੰ ਗੋਇਲ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਪ੍ਰਧਾਨ ਮੰਤਰੀ ਦੇ ਜਨਮ ਦਿਨ ਮਨਾਉਣ ਹਿੱਤ ਭਾਜਪਾ ਵਲੋਂ ਸ਼ੁਰੂ ਕੀਤੇ ਗਏ ਸੇਵਾ ਪੰਦ੍ਹਰਵਾੜੇ ਦੇ ਅਖੀਰਲੇ 15ਵੇਂ ਦਿਨ ਸਮਾਜ ਸੇਵੀ ਅਤੇ ਭਾਜਪਾ ਆਗੂ ਵੀਨੂੰ ਗੋਇਲ ਨੇ ਆਪਣੀ ਟੀਮ ਦੇ ਸਹਿਯੋਗ ਨਾਲ 21 ਬੂਟੇ ਲਗਾਏ ਅਤੇ ਨੌਜਵਾਨਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਬਠਿੰਡਾ ਵਲੋਂ ਨੈਸ਼ਨਲ ਸਵੈ ਇੱਛੁਕ ਖ਼ੂਨਦਾਨ ਦਿਵਸ 'ਤੇ ਸਮਾਜ ਸੇਵੀਆਂ ਨੂੰ ਕੀਤਾ ਸਨਮਾਨਿਤ

ਬਠਿੰਡਾ, 1 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਵਲੋਂ ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਦੀ ਅਗਵਾਈ ਹੇਠ 17 ਸਤੰਬਰ ਤੋਂ 15 ਅਕਤੂਬਰ ਤੱਕ ਸਵੈ ਇੱਛੁਕ ਖ਼ੂਨਦਾਨ ਮਹੀਨਾ ਮਨਾਇਆ ਜਾ ਰਿਹਾ ਹੈ | ਇਸ ਅਧੀਨ ਨੈਸ਼ਨਲ ਸਵੈ ਇੱਛੁਕ ਖ਼ੂਨਦਾਨ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਡੀ.ਐਸ.ਪੀ. ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਰਾਮਾਂ ਮੰਡੀ, 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਐਸ.ਐਸ.ਪੀ ਬਠਿੰਡਾ ਜੇ. ਏਲਨਚੇਲੀਅਨ ਦੀਆਂ ਹਦਾਇਤਾਂ 'ਤੇ ਤਿਉਹਾਰਾਂ ਦੇ ਮੱਦੇਨਜ਼ਰ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਇਲਾਕੇ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰਨ ਨੂੰ ਲੈ ਕੇ ਡੀ.ਐਸ.ਪੀ ਤਲਵੰਡੀ ਸਾਬੋ ਬੂਟਾ ...

ਪੂਰੀ ਖ਼ਬਰ »

ਬਠਿੰਡਾ ਪੇਂਡੂ ਉਲੰਪਿਕ ਖੇਡਾਂ-ਹਾਕੀ ਤੇ ਵਾਲੀਬਾਲ ਸ਼ੂਟਿੰਗ 'ਚ ਭਗਤਾ ਬਲਾਕ ਦੇ ਪੁਰਸ਼ਾਂ ਨੇ ਜ਼ਿਲ੍ਹੇ 'ਚੋਂ ਮਾਰੀ ਬਾਜ਼ੀ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੇਂਡੂ ਉਲੰਪਿਕ ਖੇਡਾਂ ਤਹਿਤ ਚੱਲ ਰਹੇ ਜ਼ਿਲ੍ਹਾ ਪੱਧਰੀ ਹਾਕੀ ਅਤੇ ਵਾਲੀਬਾਲ ਸ਼ੂਟਿੰਗ ਮੁਕਾਬਲਿਆਂ ਵਿਚੋਂ ਭਗਤਾ ਭਾਈ ਕਾ ਦੇ ਪੁਰਸ਼ਾਂ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਜ਼ਿਲੇ੍ਹ ਵਿਚੋਂ ਬਾਜ਼ੀ ...

ਪੂਰੀ ਖ਼ਬਰ »

ਕੇਂਦਰੀ ਮੁਲਾਜ਼ਮਾਂ ਦੇ ਨਾਲ ਆਮ ਲੋਕਾਂ ਨੂੰ ਮਹਿੰਗਾਈ ਭੱਤਾ ਦਿੱਤਾ ਜਾਵੇ-ਸਤਵੀਰ ਅਸੀਜਾ

ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਨੂੰ ਬੇਸ਼ੱਕ 4 ਫ਼ੀਸਦੀ ਮਹਿੰਗਾਈ ਭੱਤਾ ਅਤੇ ਗ਼ਰੀਬਾਂ ਨੂੰ ਤਿੰਨ ਮਹੀਨੇ ਹੋਰ ਰਾਸ਼ਨ ਦੇਣ ਦਾ ਤਿਉਹਾਰੀ ਤੋਹਫ਼ਾ ਦੇਣ ਦਾ ਰਾਜਨੀਤਕ ਐਲਾਨ ਕੀਤਾ ਗਿਆ ਹੈ ਪਰ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 1 ਅਕਤੂਬਰ (ਪ.ਪ.)- ਐਸ.ਟੀ.ਐਫ. ਬਠਿੰਡਾ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਸਦਰ ਬਠਿੰਡਾ ਵਿਖੇ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਐਸ.ਟੀ.ਐਫ. ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਆਨਲਾਈਨ ਦਵਾਈਆਂ ਦੀ ਸਪਲਾਈ ਕਰਨ ਵਾਲੀ ਕੰਪਨੀ 'ਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਬਠਿੰਡਾ, 1 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਮਲੋਟ ਰੋਡ ਸਥਿਤ ਕ੍ਰਿਸ਼ਨਾ ਕਾਲੋਨੀ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਜ਼ਿਲਿ੍ਹਆਂ ਦੇ ਡਰੱਗ ਇੰਸਪੈਕਟਰਾਂ ਵਲੋਂ ਆਨਲਾਈਨ ਦਵਾਈਆਂ ਦੀ ਸਪਲਾਈ ਕਰਨ ਵਾਲੀ ਕੰਪਨੀ ਦੇ ...

ਪੂਰੀ ਖ਼ਬਰ »

ਐਮ.ਐਸ.ਡੀ. ਸਕੂਲ ਰਾਮਾਂ 'ਚ ਗਾਂਧੀ ਜੈਅੰਤੀ ਧੂਮਧਾਮ ਨਾਲ ਮਨਾਈ

ਰਾਮਾਂ ਮੰਡੀ, 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਐਮ.ਐਸ ਡੀ ਸਕੂਲ ਵਿਖੇ ਸਕੂਲ ਪ੍ਰਧਾਨ ਬੰਟੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਬਠਿੰਡਾ ਡਿਪੂ ਵਲੋਂ ਮੇਲਾ ਮਾਈਸਰਖਾਨਾ ਲਈ ਲਗਾਏ ਸਰਕਾਰੀ ਬੱਸਾਂ ਦੇ 30 ਸਪੈਸ਼ਲ ਟਾਈਮ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਨਵਰਾਤਿਆਂ ਦਿਹਾੜਿਆਂ 'ਤੇ ਮਾਈਸਰਖਾਨਾ ਵਿਖੇ ਮਾਤਾ ਦਾ ਮੇਲਾ ਲੱਗਦਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ | ਪੀਆਰਟੀਸੀ ਬਠਿੰਡਾ ਡਿਪੂ ਵਲੋਂ ਬਠਿੰਡਾ ਤੋਂ ਮੇਲਾ ਮਾਈਸਰਖਾਨਾ ਵਿਖੇ ਜਾਣ ...

ਪੂਰੀ ਖ਼ਬਰ »

ਖੇਡ ਮੇਲੇ 'ਚ ਜ਼ਿਲ੍ਹਾ ਪੱਧਰ 'ਤੇ ਗੁਲਾਬਗੜ੍ਹ ਦੀਆਂ ਵਾਲੀਬਾਲ ਟੀਮਾਂ ਪਹਿਲੇ ਸਥਾਨ 'ਤੇ

ਕੋਟਫੱਤਾ, 1 ਅਕਤੂਬਰ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੇ ਲੜਕਿਆਂ ਨੇ ਅੰਡਰ-17 ਅਤੇ ਅੰਡਰ-19 ਦੋਨੋਂ ਵਰਗਾਂ ਵਿਚ ਵਾਲੀਬਾਲ ਸਮੈਸਿੰਗ ਜ਼ਿਲ੍ਹਾ ਟੂਰਨਾਮੈਂਟ ਵਿੱਚ ਜੋਨ ਬਠਿੰਡਾ-1 ਦੀ ਤਰਫ਼ੋਂ ਖੇਡਦੇ ਹੋਏ ਪਹਿਲਾ ਸਥਾਨ (ਗੋਲਡ ...

ਪੂਰੀ ਖ਼ਬਰ »

ਸ਼ਾਪਿੰਗ ਮਾਲ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ

ਬਠਿੰਡਾ, 1 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਗੋਨਿਆਣਾ ਰੋਡ 'ਤੇ ਸਥਿਤ ਇਕ ਸ਼ਾਪਿੰਗ ਮਾਲ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰ-ਸਾਈਕਲ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਲੋਂ ਇਸ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ 'ਤੇ ਦਿੱਤੀ ਗਈ ਅਤੇ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ਵਤਨ ਪੰਜਾਬ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ

ਲਹਿਰਾ ਮੁਹੱਬਤ, 1 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਵਲੋਂ ਬਲਾਕ ਪੱਧਰ 'ਤੇ ਕਰਵਾਏ ਗਏ ਖੇਡਾਂ ਵਤਨ ਪੰਜਾਬ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡਾਂ ਦੌਰਾਨ ਅੰਡਰ 21 ਲੜਕੀਆਂ ਨੇ ਰਿਲੇਅ ਦੌੜ 'ਚ ਸੋਨ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਦੇ ਨਵ–ਨਿਯੁਕਤ ਅਹੁਦੇਦਾਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨਾਂ ਤੋਂ ਕਾਂਗਰਸ ਦੇ ਜਥੇਬੰਦਕ ਢਾਂਚੇ ਦੇ ਨਿਰਮਾਣ ਦੀ ਆਰੰਭੀ ਪ੍ਰਕਿ੍ਆ ਤਹਿਤ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX