ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਆਉਂਦੇ ਕੋਠੇ ਈਸ਼ਰ ਸਿੰਘ ਵਾਲਾ ਦੀ ਇਕ ਮਹਿਲਾ ਔਰਤ ਵਲੋਂ ਕੁਝ ਸਮਾਂ ਪਹਿਲਾਂ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਸੀ | ਜਿਸ ਦੇ ਸੰਬੰਧ ਵਿਚ ਪਿੰਡ ਦੇ ਨੌਜਵਾਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਿੰਡ ਇਕਾਈ ਦੇ ਪ੍ਰਧਾਨ ਸੁਖਦੀਪ ਸਿੰਘ ਸੀਪਾ ਇਕਾਈ ਨੇ ਉਸ ਉੱਪਰ ਸ਼ਹਿਣਾ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮੇ ਸੰਬੰਧੀ ਕਈ ਵਾਰ ਪਿੰਡ ਦੇ ਮੁਹਤਬਰ ਵਿਅਕਤੀਆਂ ਸਮੇਤ ਥਾਣਾ ਸ਼ਹਿਣਾ ਪਹੁੰਚੇ ਕੇ ਆਪਣੇ ਉੱਪਰ ਲੱਗੇ ਦੋਸ਼ਾਂ ਸੰਬੰਧੀ ਬਿਆਨ ਦਰਜ ਕਰਵਾਏ ਸਨ ਪਰ ਅੱਜ ਉਸ ਹੋਏ ਝੂਠੇ ਮੁਕੱਦਮੇ ਨੇ ਉਸ ਸਮੇਂ ਨਵਾਂ ਮੋੜ ਲਿਆ ਜਦੋਂ ਥਾਣਾ ਸ਼ਹਿਣਾ ਦੇ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੋਠੇ ਈਸ਼ਰ ਸਿੰਘ ਵਾਲਾ ਵਿਖੇ ਸੁਖਦੀਪ ਸਿੰਘ ਸੀਪਾ ਪੁੱਤਰ ਨਿਰੰਜਨ ਸਿੰਘ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਗਿ੍ਫ਼ਤਾਰ ਕਰਨ ਲਈ ਉਸ ਦੇ ਘਰ ਰੇਡ ਕੀਤੀ | ਝੂਠਾ ਮੁਕੱਦਮੇ ਦੇ ਦੋਸ਼ ਲਾਉਂਦਿਆਂ ਰੋਹ ਵਿਚ ਆਏ ਸਾਰੇ ਹੀ ਪਿੰਡ ਵਾਸੀਆਂ ਨੇ ਸ਼ਹਿਣਾ ਪੁਲਿਸ ਦਾ ਘਿਰਾਓ ਕਰ ਕੇ ਪੁਲਿਸ ਦੀ ਗੱਡੀ ਅੱਗੇ ਔਰਤਾਂ ਅਤੇ ਗੱਡੀ ਦੇ ਪਿੱਛੇ ਇਕੱਠੇ ਹੋਏ ਵਿਅਕਤੀ ਪੱਲੀਆਂ ਵਿਛਾ ਕੇ ਧੱਕੇਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ | ਮਸਲਾ ਸ਼ਾਂਤ ਨਾਂ ਹੁੰਦਾ ਦੇਖਦਿਆਂ ਹੀ ਮੁਲਾਜ਼ਮਾਂ ਨੇ ਥਾਣਾ ਸ਼ਹਿਣਾ ਦੇ ਮੁਖੀ ਜਗਦੇਵ ਸਿੰਘ ਦੇ ਮਸਲਾ ਧਿਆਨ ਵਿਚ ਲਿਆਂਦਾ | ਥਾਣਾ ਮੁਖੀ ਵੀ ਹੋਰ ਪੁਲਿਸ ਪ੍ਰਸ਼ਾਸਨ ਸਮੇਤ ਘਟਨਾ ਸਥਾਨ 'ਤੇ ਪਹੁੰਚਿਆ ਤਾਂ ਇਕੱਤਰ ਹੋਏ ਲੋਕਾਂ ਨੇ ਝੂਠੇ ਦਰਜ ਹੋਏ ਮੁਕੱਦਮੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਤਾਂ ਥਾਣਾ ਮੁਖੀ ਨੇ ਇਹ ਕਿਹਾ ਕਿ ਥਾਣਾ ਸ਼ਹਿਣਾ ਵਿਚ ਆ ਕੇ ਆਪਣੇ ਬਿਆਨ ਦਰਜ ਕਰਵਾਉ ਤੇ ਅਸੀਂ ਇਕਾਈ ਪ੍ਰਧਾਨ ਸੁਖਦੀਪ ਸਿੰਘ ਸੀਪਾ ਨੂੰ ਗਿ੍ਫ਼ਤਾਰ ਨਹੀਂ ਕਰਦੇ ਤਾਂ ਹੀ ਲੋਕ ਪੁਲਿਸ ਦੀ ਗੱਡੀ ਮੂਹਰੇ ਉੱਠੇ ਤਾਂ ਲੋਕ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਇਕਾਈ ਪ੍ਰਧਾਨ ਸ਼ਹਿਣਾ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਕਾਲਾ ਸਿੰਘ, ਚਮਕੌਰ ਸਿੰਘ, ਨਰਿੰਜਣ ਸਿੰਘ, ਪੰਚਾਇਤ ਮੈਂਬਰ ਭੁਪਿੰਦਰ ਸਿੰਘ, ਕਰਮਜੀਤ ਸਿੰਘ, ਬੰਤ ਸਿੰਘ, ਸੁਖਵੀਰ ਸਿੰਘ, ਕਰਨੈਲ ਸਿੰਘ, ਬਲੌਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਗਰਾਹਾਂ ਇਕਾਈ ਦੀਆਂ ਔਰਤਾਂ ਵੀ ਹਾਜ਼ਰ ਸਨ |
ਮਹਿਲ ਕਲਾਂ, 1 ਅਕਤੂਬਰ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਯੂਨੀਅਨ ਬਲਾਕ ਮਹਿਲ ਕਲਾਂ ਨਾਲ ਸੰਬੰਧਿਤ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ...
ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 30 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਤਪਾ ਦੇ ਮੁਖੀ ਨਿਰਮਲਜੀਤ ਸਿੰਘ ਅਤੇ ਸਿਟੀ ...
ਬਰਨਾਲਾ, 1 ਅਕਤੂਬਰ (ਨਰਿੰਦਰ ਅਰੋੜਾ)-ਬੀਤੇ ਦਿਨੀਂ ਮੋਹਾਲੀ ਨੇੜੇ ਹੋਏ ਸੜਕ ਹਾਦਸੇ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮ ਨੌਜਵਾਨ ਦੀ ਅੱਜ ਜੇਰੇ ਇਲਾਜ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਗੋਬਿੰਦ ਕਾਲੋਨੀ, ਗਲੀ ਨੰਬਰ ਤਿੰਨ ਦੇ ਵਸਨੀਕ ਨੌਜਵਾਨ ...
ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਪਾਵਰਕਾਮ ਦੇ ਐਸ.ਡੀ.ਓ. ਜੱਸਾ ਸਿੰਘ ਦੀ ਅਗਵਾਈ ਵਿਚ ਆਲੇ ਦੁਆਲੇ ਦੇ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ | ਐਸ.ਡੀ.ਓ ਜੱਸਾ ਸਿੰਘ ਨੇ ਜਾਣਕਾਰੀ ...
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਸ਼ਹੀਦ ਭਗਤ ਸਿੰਘ ਹਾਕੀ ਅਕੈਡਮੀ ਬਰਨਾਲਾ ਦੀਆਂ ਲੜਕੀਆਂ ਨੇ ਅੰਡਰ-21 ਲੜਕੀਆਂ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ | ...
ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਪੁਲਿਸ ਵਲੋਂ ਜੂਆ ਖੇਡਦੇ ਦੋ ਵਿਅਕਤੀਆਂ ਨੂੰ 1680 ਰੁਪਏ ਦੀ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...
ਮਹਿਲ ਕਲਾਂ, 1 ਅਕਤੂਬਰ (ਤਰਸੇਮ ਸਿੰਘ ਗਹਿਲ)-ਪਿੰਡ ਸਹਿਜੜਾ ਦੀ ਇਕ ਔਰਤ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਕਰੀਬ 15 ਪੁੱਤਰ ਨੰੂ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਮਾਂ ਚਰਨਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਸਹਿਜੜਾ ਅਤੇ ਉਸ ਦੇ ਪ੍ਰੇਮੀ ਰਾਮਦਾਸ ਸਿੰਘ ...
ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦੀ ਬੈਚੂਲਰ ਆਫ਼ ਕੰਪਿਊਟਰ ਐਪਲੀਕੇਸ਼ਨ (ਬੀ.ਸੀ.ਏ) ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਪਿ੍ੰਸੀਪਲ ਡਾ: ਹਰਬੰਸ ਕੌਰ ਨੇ ਦੱਸਿਆ ਕਿ ਵਿਦਿਆਰਥਣ ਜੈਨਮ ਨੇ 87 ਫ਼ੀਸਦੀ, ...
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕ ਮਨਜੀਤ ਕੌਰ, ਰਮਨੀਤ ਕੌਰ ਅਤੇ ਸੁਰਿੰਦਰ ਕੌਰ ਦੀ ਅਗਵਾਈ ਵਿਚ ਗਾਂਧੀ ਜੈਅੰਤੀ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਮਨਜੀਤ ਕੌਰ ਨੇ ਮਹਾਤਮਾ ਗਾਂਧੀ ਦੇ ਜੀਵਨ 'ਤੇ ...
ਮਹਿਲ ਕਲਾਂ, 1 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤ ਸੰਚਾਰ ਨਿਗਮ ਲਿਮਟਿਡ ਦੇ 22ਵੇਂ ਸਥਾਪਨਾ ਦਿਵਸ ਮੌਕੇ ਟੈਲੀਫ਼ੋਨ ਐਕਸਚੇਂਜ ਮਹਿਲ ਕਲਾਂ ਦੇ ਸਮੂਹ ਸਟਾਫ ਵਲੋਂ ਜੇ.ਈ. ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...
ਮਹਿਲ ਕਲਾਂ, 1 ਅਕਤੂਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਦਲਬਾਰ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ 'ਸਾਡਾ ਰੁਜ਼ਗਾਰ, ਸਾਡਾ ਅਧਿਕਾਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ...
ਧਨੌਲਾ, 1 ਅਕਤੂਬਰ (ਚੰਗਾਲ)-ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿਖੇ ਔਰਤ ਰੋਗਾਂ ਦੀ ਮਾਹਿਰ ਡਾ: ਅੰਜੂ ਵਰਮਾ ਨੇ ਦੋ ਮਹੀਨੇ ਦੀ ਛੁੱਟੀ ਤੋਂ ਬਾਅਦ ਅੱਜ ਆਪਣੀ ਡਿਊਟੀ ਜੁਆਇਨ ਕਰ ਕੇ ਮਰੀਜ਼ਾਂ ਦਾ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਜਿਸ ਤੋਂ ਬਾਅਦ ਉਨ੍ਹਾਂ ਔਰਤਾਂ ਨੂੰ ...
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ-2022' ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ: ਅੰਜਿਤਾ ਦਾਹੀਆ, ਵਾਈਸ ...
ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਪਿੰਡ ਚੂੰਘਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸਾਲਾਨਾ ਚਾਰ ਰੋਜ਼ਾ 26ਵਾਂ ਧਾਰਮਿਕ ਜੋੜ ਮੇਲਾ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਨਾਹਰ ਸਿੰਘ ਚੂੰਘਾਂ ਦੀ ਅਗਵਾਈ ਹੇਠ ਅਤੇ ਜਥੇਦਾਰ ਬਲਦੇਵ ਸਿੰਘ ਚੂੰਘਾਂ ਮੈਂਬਰ ...
ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਬਰਨਾਲਾ ਵਿਖੇ 8 ਅਕਤੂਬਰ ਨੂੰ ਆਮਦ ਨੂੰ ਲੈ ਕੇ ਪਿੰਡ ਜੋਧਪੁਰ ਵਿਖੇ ਜ਼ਿਲ੍ਹਾ ਆਗੂ ਊਧਮ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...
ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਰੇਲਵੇ ਵਿਭਾਗ ਵਿਚ ਇਕ ਵਿਅਕਤੀ ਨੂੰ ਨੌਕਰੀ ਦਿਵਾਉਣ ਦੀ ਆੜ ਵਿਚ 8 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ-2 ਪੁਲਿਸ ਵਲੋਂ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...
ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)-ਤਿਉਹਾਰਾਂ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਰਵਿੰਦਰ ਸਿੰਘ ਰੰਧਾਵਾ ਤੇ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਰਾਮ ਲੀਲ੍ਹਾ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ, ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦਿਆਂ ...
ਲਹਿਰਾਗਾਗਾ, 1 ਅਕਤੂਬਰ (ਅਸ਼ੋਕ ਗਰਗ) - ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਸਾਂਝੀ ਮੀਟਿੰਗ ...
ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਕਰੀਬ ਦੋ ਸਾਲ ਪਹਿਲਾਂ ਲੜਕੀ ਨੂੰ ਘਰੋਂ ਅਗਵਾ ਕਰ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਕਾਰਨ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਤੋਂ ਉੱਠ ਚੱੁਕੇ ਵਿਸ਼ਵਾਸ ਨੂੰ ਲੈ ਕੇ ਪੀੜਤ ਲੜਕੀ ਦੀ ਮਾਤਾ ਨੇ ਮੱੁਖ ...
ਅਸ਼ੋਕ ਭਾਰਤੀ ਬਰਨਾਲਾ, 1 ਅਕਤੂਬਰ-ਆਜ਼ਾਦੀ ਦੇ 75 ਵਰਿ੍ਹਆਂ ਬਾਅਦ ਵੀ ਜ਼ਿਲ੍ਹਾ ਬਰਨਾਲਾ ਨੂੰ ਸਰਕਾਰੀ ਮੈਡੀਕਲ, ਇੰਜੀਨੀਅਰਿੰਗ ਕਾਲਜ ਨਸੀਬ ਨਹੀਂ ਹੋਇਆ | ਜਿਸ ਕਾਰਨ ਵਿਦਿਆਰਥੀ ਡਾਟਕਰ ਜਾਂ ਇੰਜੀਨੀਅਰਿੰਗ ਬਣਨ ਦਾ ਸੁਪਨਾ ਸਕਾਰ ਕਰ ਸਕਣ | ਜਦਕਿ ਪੰਜਾਬ ਦੇ ...
ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)-ਢਿਲਵਾਂ ਰੋਡ 'ਤੇ ਸਥਿਤ ਇਕ ਔਰਤ ਵਲੋਂ ਪ੍ਰੇਸ਼ਾਨੀ ਦੇ ਚੱਲਦਿਆਂ ਹੋਏ ਜ਼ਹਿਰੀਲੀ ਚੀਜ ਨਿਗਲ ਲਈ ਜਿਸ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਿਟੀ ਇੰਚਾਰਜ ਗੁਰਪਾਲ ...
ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਅਜੋਕੇ ਸਮੇਂ ਵਿਚ ਜਿੱਥੇ ਮਨੁੱਖ ਨੇ ਪੈਸੇ ਨੂੰ ਹੀ ਜ਼ਿੰਦਗੀ 'ਚ ਆਪਣਾ ਸਭ ਕੁੱਝ ਮੰਨਿਆ ਹੋਇਆ ਹੈ, ਉੱਥੇ ਅੱਜ ਅਜਿਹੇ ਵਿਅਕਤੀ ਵੀ ਹਨ, ਜਿਨ੍ਹਾਂ ਵਿਚ ਅੱਜ ਵੀ ਇਮਾਨਦਾਰੀ ਜਿੰਦਾ ਹੈ | ਜਿਸ ਦੀ ਤਾਜ਼ਾ ਮਿਸਾਲ ਪਿੰਡ ਭੋਤਨਾ ਦੇ ...
ਕੁੱਪ ਕਲਾਂ, 1 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਰੋਇਲ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਕਰਵਾਏ ਸੈਮੀਨਾਰ ਦੌਰਾਨ ਨਿਰਭੈ ਸਿੰਘ ਐਮ. ਡੀ. ਕਰਤਾਰ ਫਾਈਨੈਂਸ ਕੰਪਨੀ ਦੀ ਪ੍ਰਧਾਨਗੀ ਹੇਠ ਕਰਤਾਰ ਕੰਪਲੈਕਸ ਰੁੜਕੀ ਕਲਾਂ ਵਿਖੇ ਅੱਜ ਦੇ ਮੌਜੂਦਾ ਸਮੇਂ ਬਜ਼ੁਰਗਾਂ ਨੂੰ ...
ਅਹਿਮਦਗੜ੍ਹ, 1 ਅਕਤੂਬਰ (ਸੋਢੀ) - ਤਿ੍ਮੂਰਤੀ ਕਲਾ ਮੰਚ ਅਹਿਮਦਗੜ੍ਹ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਗਾਂਧੀ ਸਕੂਲ ਵਿਖੇ ਭਗਵਾਨ ਰਾਮ ਚੰਦਰ ਜੀ ਦੇ ਜੀਵਨ ਸਬੰਧੀ ਕਰਵਾਈ ਜਾ ਰਹੀ ਰਾਮ ਲੀਲਾ ਦੇ 4 ਦਿਨ ਦੇ ਮੰਚਨ ਦਾ ਉਦਘਾਟਨ ਅਹਿਮਦਗੜ੍ਹ ...
ਲੌਂਗੋਵਾਲ, 1 ਅਕਤੂਬਰ (ਵਿਨੋਦ, ਸ.ਸ. ਖੰਨਾ) - ਲੌਂਗੋਵਾਲ ਪੁਲਿਸ ਨੇ ਨਸ਼ਾ ਤਸਕਰਾ ਖ਼ਿਲਾਫ਼ ਸਿਕੰਜਾ ਕੱਸਦਿਆਂ 3 ਵੱਖ-ਵੱਖ ਮਾਮਲਿਆਂ 'ਚ ਲਾਹਣ , ਨਾਜਾਇਜ਼ ਸ਼ਰਾਬ ਅਤੇ ਚਿੱਟਾ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ ਸਬ ...
ਸੰਦੌੜ, 1 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਦੀ ਜ਼ਿਲ੍ਹਾ ਜੇਤੂ ਟੀਮ ਦੀ ਹੌਸਲਾ ਅਫਜਾਈ ਕਰਦੇ ਹੋਏ ਪੀ.ਟੀ ਹਰਦੇਵ ਸਿੰਘ ਪੀ.ਟੀ ਦੇ ਭਰਾ ਸਮਾਜ ਸੇਵੀ ਮਹਿੰਦਰ ਸਿੰਘ ਜਰਮਨੀ ਨੇ ਖਿਡਾਰੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ...
ਮਹਿਲਾਂ ਚੌਂਕ, 1 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਸਰਕਾਰ ਵਲੋਂ ਪਿੰਡਾਂ ਵਿੱਚ ਘਰ ਘਰ ਪਹੁੰਚ ਕੇ ਸੁਵਿਧਾਵਾਂ ਦੇਣ ਦੇ ਕੀਤੇ ਜਾਂਦੇ ਵਾਅਦੇ ਮੁਤਾਬਕ ਅੱਜ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਚਾਰ ਪਿੰਡਾਂ - ਕੁਲਰ ਖ਼ੁਰਦ, ਤੁੰਗਾਂ, ਕਨੋਈ ਅਤੇ ਰਾਮ ਨਗਰ ਸਿਬੀਆਂ ...
ਸੰਦੌੜ, 1 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਅਹਿਮਦਗੜ੍ਹ ਦੇ ਪਿੰਡ ਸੰਦੌੜ ਵਿਖੇ ਇੱਕ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਜਿਸ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ...
ਮੂਨਕ, 1 ਅਕਤੂਬਰ (ਗਮਦੂਰ ਧਾਲੀਵਾਲ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਲਕਾ ਵਿਧਾਇਕ ਵਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀ ਮੂਨਕ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ...
ਸੰਗਰੂਰ, 1 ਅਕਤੂਬਰ (ਦਮਨਜੀਤ ਸਿੰਘ) - ਸਥਾਨਕ ਸੁੰਦਰ ਬਸਤੀ ਵਿਖੇ ਸ੍ਰੀ ਰਾਮ ਲੀਲਾ ਕਮੇਟੀ ਸੰਗਰੂਰ ਵੱਲੋਂ ਚਲ ਰਹੀ ਰਾਮ ਲੀਲਾ ਵਿਚ ਸੱਤਵੇਂ ਦਿਨ ਸੀਤਾ ਹਰਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ...
ਚੀਮਾ ਮੰਡੀ, 1 ਅਕਤੂਬਰ (ਦਲਜੀਤ ਸਿੰਘ ਮੱਕੜ) -ਇਲਾਕੇ ਦੀ (ਆਈ.ਸੀ.ਐੱਸ.ਈ) ਬੋਰਡ ਤੋਂ ਮਾਨਤਾ ਪ੍ਰਾਪਤ 'ਦਾ ਆਕਸਫੋਰਡ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਦੀ 153ਵੀਂ ਜਨਮ ਵਰ੍ਹੇਗੰਢ ਮਨਾਈ ਗਈ, ਜਿਸ ਵਿਚ ਪਹਿਲੀ ਤੋਂ ਨੌਵੀਂ ਤੱਕ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ...
ਹੰਡਿਆਇਆ, 1 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਮਹਾਤਮਾ ਗਾਂਧੀ ਜੈਯੰਤੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਸੰਬੰਧਿਤ ਨਾਟਕ, ਕੋਰੀਓਗ੍ਰਾਫੀ, ਦੇਸ਼ ਭਗਤੀ ਗੀਤ ਪੇਸ਼ ਕੀਤੇ ਗਏ | ...
ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਸਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਵਲੋਂ ਪਿਛਲੇ ਲੰਬੇ ਸਮੇਂ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਜਿਸ ਦੀ ਕੜ੍ਹੀ ਤਹਿਤ ਕੰਪਨੀ ਵਲੋਂ ਹੁਣ ਵੀਜ਼ਿਆਂ ਦੀ ਲਿਸਟ ਹੋਰ ਲੰਬੀ ਕਰਦਿਆਂ ਇਕ ਵਿਦਿਆਰਥਣ ...
ਮਹਿਲ ਕਲਾਂ, 1 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ (ਬਰਨਾਲਾ) ਵਿਖੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ ਸੈਫੀ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ...
ਰੂੜੇਕੇ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੇਵਾ ਮੁਕਤ ਪਿ੍ੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਆਈ.ਏ.ਐਸ. ਅਧਿਕਾਰੀ ਅੱਜ 2 ਅਕਤੂਬਰ ਨੂੰ ਹਲਕਾ ਭਦੌੜ ਦੇ ਪਿੰਡਾਂ ਵਿਚ ਵੱਖ-ਵੱਖ ...
ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਪੰਜ ਪਿਆਰੇ ਸਾਹਿਬਾਨਾਂ ਵਿਚੋਂ ਭਾਈ ਧਰਮ ਸਿੰਘ ਤੇ ਸੰਤ ਕਿਰਪਾਲ ਸਿੰਘ ਛੰਨਾ ਵਾਲਿਆਂ ਦੀ ...
ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਡਾ: ਹਰੀਸ਼ ਨਈਅਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਰਹਿੰਦ-ਖੂੰਹਦ ...
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਲਾਲ ਬਹਾਦਰ ਸ਼ਾਸਤਰੀ ਕਾਲਜ ਬਰਨਾਲਾ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਮੱੁਖ ਮਹਿਮਾਨ ਕੌਮਾਂਤਰੀ ਮੁੱਕੇਬਾਜ਼ ਹਰਪ੍ਰੀਤ ਸਿੰਘ, ਸ੍ਰੀ ਰਾਮ ਤੀਰਥ ਮੰਨਾ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX