ਤਾਜਾ ਖ਼ਬਰਾਂ


ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  20 minutes ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 1 hour ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 1 hour ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 1 hour ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਦਿੱਲੀ / ਹਰਿਆਣਾ

ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਇਨਾਮੀ ਮੁਲਜ਼ਮ ਚੜਿ੍ਹਆ ਐਸ. ਟੀ. ਐਫ. ਦੇ ਹੱਥੇ

ਕਰਨਾਲ, 1 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਅੰਬਾਲਾ ਦੀ ਟੀਮ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਇਨਾਮੀ ਮੁਲਜ਼ਮ ਨੂੰ ਕਰਨਾਲ ਜ਼ਿਲੇ੍ਹ 'ਚ ਇਕ ਮੁਕਾਬਲੇ ਤੋਂ ਬਾਅਦ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੇ ਕਬਜ਼ੇ 'ਚੋਂ 4 ਨਾਜਾਇਜ਼ ਵਿਦੇਸ਼ੀ ਪਿਸਤੌਲ ਤੇ 10 ਕਾਰਤੂਸ ਵੀ ਬਰਾਮਦ ਹੋਏ ਹਨ | ਦੱਸਿਆ ਜਾ ਰਿਹਾ ਹੈ ਕਿ ਐਸ. ਟੀ. ਐਫ. ਦੇ ਡੀ. ਐਸ. ਪੀ. ਅਮਨ ਕੁਮਾਰ ਤੇ ਐਸ. ਟੀ. ਐਫ. ਅੰਬਾਲਾ ਦੇ ਇੰਚਾਰਜ ਇੰਸਪੈਕਟਰ ਦੀਪਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਅਤਿ ਲੋੜੀਂਦੇ ਮੁਲਜ਼ਮਾਂ ਦੀ ਭਾਲ 'ਚ ਥਾਣਾ ਸਦਰ ਕਰਨਾਲ ਦੇ ਖੇਤਰ 'ਚ ਮੌਜੂਦ ਸੀ ਤੇ ਇਸੇ ਦੌਰਾਨ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਕਿ ਲਾਰੈਂਸ ਗਰੁੱਪ ਦੇ ਅੰਕੁਸ਼ ਕਮਾਲਪੁਰ ਗੈਂਗ ਦਾ ਸਰਗਰਮ ਮੈਂਬਰ ਅਤੇ ਗੈਂਗ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਮੁਕੇਸ਼ ਪੁੱਤਰ ਅੰਮਿ੍ਤ ਲਾਲ ਵਾਸੀ ਪਿੰਡ ਜਾਂਭਾ ਥਾਣਾ ਨਿਗਦੂ ਜ਼ਿਲ੍ਹਾ ਕਰਨਾਲ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਏ ਗਏ ਭਾਰੀ ਮਾਤਰਾ 'ਚ ਵਿਦੇਸ਼ੀ ਨਾਜਾਇਜ਼ ਹਥਿਆਰਾਂ ਸਮੇਤ ਆ ਰਿਹਾ ਹੈ | ਇਸ ਸੂਚਨਾ ਦੇ ਆਧਾਰ 'ਤੇ ਐਸ. ਟੀ. ਐਫ. ਦੀ ਟੀਮ ਵਲੋਂ ਮੇਰਠ ਰੋਡ 'ਤੇ ਛਾਪੇਮਾਰੀ ਕੀਤੀ ਗਈ ਤੇ ਮੁਕਾਬਲੇ ਤੋਂ ਬਾਅਦ ਦੋਸ਼ੀ ਮੁਕੇਸ਼ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੀ. ਆਈ. ਏ. ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ. ਟੀ. ਐਫ. ਦੇ ਐਸ. ਪੀ. ਸੁਮਿਤ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਤੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਕੇਸ਼ ਦੇ ਬੱਬਰ ਖ਼ਾਲਸਾ ਗਰੁੱਪ, ਲਾਰੈਂਸ ਗਰੁੱਪ ਤੇ ਅੰਕੁਸ਼ ਕਮਾਲਪੁਰ ਗੈਂਗ ਨਾਲ ਸੰਬੰਧ ਹਨ | ਉਪਰੋਕਤ ਹਥਿਆਰ ਮੁਲਜ਼ਮ ਵਲੋਂ ਵਿਦੇਸ਼ੀ ਗੈਂਗਸਟਰ ਦਮਨਜੋਤ ਸਿੰਘ ਉਰਫ਼ ਕਾਹਲੋਂ ਤੇ ਵਰਿੰਦਰ ਸੈਂਭੀ ਰਾਹੀਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਏ ਗਏ ਸਨ | ਇਹ ਦੋਵੇਂ ਗੈਂਗਸਟਰ ਲਖਵੀਰ ਸਿੰਘ ਉਰਫ਼ ਲੰਡੇ ਦੇ ਹੈਂਡਲਰ ਹਨ ਤੇ ਦੋਵੇਂ ਗੈਂਗਸਟਰ ਇਸ ਸਮੇਂ ਵਿਦੇਸ਼ 'ਚ ਬੈਠੇ ਹਨ | ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਮੁਲਜ਼ਮ ਨੇ ਆਪਣੇ ਗੈਂਗ ਦੇ ਹੋਰਨਾਂ ਮੈਂਬਰਾਂ ਨਾਲ ਮਿਲ ਕੇ ਗੈਂਗਸਟਰ ਨੀਰਜ ਪੁਨੀਆ ਦੇ ਭਰਾ ਬਿ੍ਜਪਾਲ ਤੇ ਪ੍ਰਹਿਲਾਦ ਖਟਵਾ ਵਾਸੀ ਅਬੋਹਰ ਦਾ ਕਤਲ ਕਰਨਾ ਸੀ | ਉਨ੍ਹਾਂ ਕਿਹਾ ਕਿ ਮੁਲਜ਼ਮ ਮੁਕੇਸ਼ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਿਦੇਸ਼ 'ਚ ਬੈਠੇ ਵਰਿੰਦਰ ਸੈਂਭੀ ਵਲੋਂ ਫੰਡ ਮੁਹੱਈਆ ਕਰਵਾਏ ਜਾ ਰਹੇ ਸਨ | ਉਨ੍ਹਾਂ ਦੱਸਿਆ ਦਿ ਮੁਲਜ਼ਮ ਦੇ ਕਬਜ਼ੇ 'ਚੋਂ ਕੁੱਲ 4 ਨਾਜਾਇਜ਼ ਵਿਦੇਸ਼ੀ ਪਿਸਤੌਲ, ਖਾਲੀ ਖੋਲ ਤੇ 10 ਕਾਰਤੂਸ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਥਾਣਾ ਸਦਰ ਕਰਨਾਲ ਵਿਖੇ ਉਕਤ ਮੁਲਜ਼ਮਾਂ ਖ਼ਿਲਾਫ਼ 307 ਆਈ. ਪੀ. ਸੀ. ਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਵਿਭਾਗ ਵਲੋਂ ਉਕਤ ਮੁਲਜ਼ਮ 'ਤੇ ਇਨਾਮ ਵੀ ਰੱਖਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਹਰਿਆਣਾ ਤੇ ਪੰਜਾਬ 'ਚ ਕਤਲ ਦੀ ਕੋਸ਼ਿਸ਼, ਡਕੈਤੀ, ਫਿਰੌਤੀ ਦੀ ਮੰਗ, ਅਸਲ੍ਹਾ ਐਕਟ ਤੇ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਦੇ ਕੁੱਲ 9 ਕੇਸ ਦਰਜ ਹਨ | ਇਸ ਤੋਂ ਇਲਾਵਾ ਮੁਲਜ਼ਮ ਮੁਕੇਸ਼ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਦੇ ਦੋਸ਼ 'ਚ ਪੰਜਾਬ 'ਚ ਦਰਜ ਇਕ ਕੇਸ 'ਚ ਭਗੌੜਾ ਵੀ ਚੱਲਿਆ ਆ ਰਿਹਾ ਸੀ | ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ 2 ਅਕਤੂਬਰ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ |

ਲੋਕਲ ਅਰਬਨ ਬਾਡੀਜ਼ ਮੰਤਰੀ ਡਾ: ਕਮਲ ਗੁਪਤਾ ਤੇ ਸੰਸਦ ਮੈਂਬਰ ਸੁਨੀਤਾ ਦੁੱਗਲ ਵਲੋਂ ਸੇਮਗ੍ਰਸਤ ਇਲਾਕਿਆਂ ਦਾ ਦੌਰਾ

ਫ਼ਤਿਹਾਬਾਦ, 1 ਅਕਤੂਬਰ (ਹਰਬੰਸ ਸਿੰਘ ਮੰਡੇਰ)- ਹਰਿਆਣਾ ਦੇ ਸਥਾਨਕ ਸ਼ਹਿਰੀ ਬਾਡੀਜ ਮੰਤਰੀ ਡਾ: ਕਮਲ ਗੁਪਤਾ ਤੇ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਸਨਿਚਰਵਾਰ ਨੂੰ ਭੂਨਾ ਦੇ ਸੇਮ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਨਿਕਾਸੀ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

25 ਲੱਖ ਦੀ ਅੰਗਰੇਜ਼ੀ ਸ਼ਰਾਬ ਸਮੇਤ 4 ਜਣੇ ਕਾਬੂ

ਸਿਰਸਾ, 1 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਨਸ਼ਿਆਂ ਖ਼ਿਲਾਫ਼ ਪੁਲਿਸ ਵਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਸੀਆਈਏ ਥਾਣਾ ਪੁਲਿਸ ਨੇ ਅੰਗਰੇਜ਼ੀ ਸ਼ਰਾਬ ਨਾਲ ਭਰਿਆ ਇਕ ਕੰਟੇਨਰ ਕਾਬੂ ਕੀਤਾ ਹੈ | ਸ਼ਰਾਦ ਦੀ ਕੀਮਤ ਕਰੀਬ 25 ਲੱਖ ਦੱਸੀ ਗਈ ਹੈ | ਕੰਟੇਨਰ ...

ਪੂਰੀ ਖ਼ਬਰ »

ਨਵ-ਨਿਯੁਕਤ ਐੱਸ.ਡੀ.ਐਮ. ਰੋਹਿਤ ਕੁਮਾਰ ਨੇ ਸੰਭਾਲਿਆ ਆਪਣਾ ਚਾਰਜ

ਗੂਹਲਾ ਚੀਕਾ, 1 ਅਕਤੂਬਰ (ਓ.ਪੀ. ਸੈਣੀ)-ਗੂਹਲਾ ਦੇ ਨਵ-ਨਿਯੁਕਤ ਐੱਸ.ਡੀ.ਐਮ ਰੋਹਿਤ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਆਪਣਾ ਚਾਰਜ ਸੰਭਾਲਣ ਤੋਂ ਬਾਅਦ ਐੱਸ.ਡੀ.ਐਮ ਰੋਹਿਤ ਕੁਮਾਰ ਨੇ ਅਧਿਕਾਰੀਆਂ ਦੀ ਮੀਟਿੰਗ ਕਰਕੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਡਾ. ਮੀਨੂੰ ਜੈਨ ਬਣੇ ਡੀ. ਏ. ਵੀ. ਗਰਲਜ਼ ਕਾਲਜ ਦੇ ਨਵੇਂ ਪਿ੍ੰਸੀਪਲ

ਯਮੁਨਾਨਗਰ, 1 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡਾ. ਮੀਨੂੰ ਜੈਨ ਵਲੋਂ ਅੱਜ ਡੀ. ਏ. ਵੀ. ਗਰਲਜ਼ ਕਾਲਜ ਦੇ ਪਿ੍ੰਸੀਪਲ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਸਾਰਾ ਦਿਨ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗੀ ਰਹੀ, ਜਦਕਿ ਕਾਲਜ ਦੇ ਸੀਨੀਅਰ ਸਟਾਫ਼ ...

ਪੂਰੀ ਖ਼ਬਰ »

ਬਾਬਾ ਗੁਰਮੁੱਖ ਸਿੰਘ ਬਾਬਾ ਉਤਮ ਸਿੰਘ ਸਕੂਲ ਖਡੂਰ ਸਾਹਿਬ ਦੀਆਂ ਤਿੰਨਾਂ ਟੀਮਾਂ ਤੇ 6 ਬੱਚਿਆਂ ਦੀ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ

ਖਡੂਰ ਸਾਹਿਬ, 1 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਗੁਰਮੁਖ ਸਿੰਘ ਬਾਬਾ ਉਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਦਾ ਤਰਨਤਾਰਨ 'ਚ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫੈਸਲੇ ਨਾਲ ਉੱਚੀ ਹੋਈ ਹਰਿਆਣਾ ਦੇ ਸਿੱਖਾਂ ਦੀ ਸ਼ਾਨ-ਬਾਬਾ ਤਿਲੋਕੇਵਾਲਾ

ਸਿਰਸਾ, 1 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਗੁਰਦੁਆਰਾ ਨਿਰਮਲਸਰ ਸਾਹਿਬ ਦੇ ਮੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੇ ਕਿਹਾ ਕਿ ਸਪਰੀਮ ਕੋਰਟ ਵਲੋਂ ਹਰਿਆਣਾ ਕਮੇਟੀ ਦੇ ਹੱਕ 'ਚ ਫੈਸਲਾ ਆਉਣ ਨਾਲ ...

ਪੂਰੀ ਖ਼ਬਰ »

ਸਵਰਾਜ ਪਬਲਿਕ ਸਕੂਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਯਮੁਨਾਨਗਰ, 1 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਵਰਾਜ ਪਬਲਿਕ ਸਕੂਲ ਦਾਮਲਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਗਿਆ | ਇਸ ਸੰਬੰਧੀ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਹਾਤਮਾ ...

ਪੂਰੀ ਖ਼ਬਰ »

ਹਰਿਆਣਾ ਸਕੂਲ ਅਧਿਆਪਕ ਸੰਘ ਦਾ ਸਿਰਸਾ ਸਕੱਤਰੇਤ ਅੱਗੇ ਧਰਨਾ ਅੱਜ

ਸਿਰਸਾ, 1 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਕੂਲ ਅਧਿਆਪਕ ਐਸੋਸੀਏਸਨ ਵਲੋ ਅੱਜ ਗਾਂਧੀ ਜੈਅੰਤੀ ਮੌਕੇ ਮਿੰਨੀ ਸਕੱਤਰੇਤ ਸਿਰਸਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਫ਼ਸਰਾਂ ਤੋਂ ਦੁਖੀ ਹੋ ਕੇ ਠੇਕੇਦਾਰ ਨੇ ਛੱਡਿਆ 77 ਕਰੋੜ ਦੇ ਸਪੋਰਟਸ ਹੱਬ ਦਾ ਕੰਮ

ਚੰਡੀਗੜ੍ਹ ਤੋਂ ਵਿਭਾਗ ਨੇ 9 ਮਹੀਨੇ 'ਚ ਪ੍ਰਾਜੈਕਟ ਦੀਆਂ ਪਾਸ ਨਹੀਂ ਕੀਤੀਆਂ ਡਰਾਇੰਗਾਂ ਜਲੰਧਰ, 1 ਅਕਤੂਬਰ (ਸ਼ਿਵ)-ਇਕ ਪਾਸੇ ਸ਼ਹਿਰ ਨੂੰ ਸੋਹਣਾ ਬਣਾਉਣ ਲਈ ਕੇਂਦਰ ਵਲੋਂ ਕਰੋੜਾਂ ਰੁਪਏ ਦਾ ਫ਼ੰਡ ਜਲੰਧਰ ਦੀ ਸਮਾਰਟ ਸਿਟੀ ਕੰਪਨੀ ਨੂੰ ਅਲਾਟ ਕੀਤਾ ਗਿਆ ਸੀ, ਪਰ ...

ਪੂਰੀ ਖ਼ਬਰ »

ਲਾਪਤਾ ਹੋਇਆ ਬੱਚਾ ਪਠਾਨਕੋਟ ਤੋਂ ਮਿਲਿਆ

ਜਲੰਧਰ, 1 ਅਕਤੂਬਰ (ਐਸ.ਐਸ. ਲੋਹੀਆ)-ਸਥਾਨਕ ਅਰਬਨ ਅਸਟੇਟ ਫੇਜ਼-1 ਵਿਚੋਂ ਬੀਤੇ ਦਿਨ ਲਾਪਤਾ ਹੋਇਆ 13 ਸਾਲ ਦਾ ਰਾਜ ਵਰਧਨ ਕੁਮਾਰ ਚੌਧਰੀ ਪੁੱਤਰ ਸਰੋਜ ਕੁਮਾਰ ਚੌਧਰੀ ਪਠਾਨਕੋਟ ਤੋਂ ਬਰਾਮਦ ਹੋ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਬੱਚਾ ਆਪਣੀ ਮਰਜ਼ੀ ਨਾਲ ਘਰੋਂ ਵੈਸ਼ਨੋ ...

ਪੂਰੀ ਖ਼ਬਰ »

ਕਾਰ ਸਵਾਰ ਵਿਅਕਤੀ ਨੇ ਲੁੱਟ-ਖੋਹ ਸੰਬੰਧੀ ਥਾਣੇ ਦਿੱਤੀ ਦਰਖ਼ਾਸਤ

ਜਮਸ਼ੇਰ ਖਾਸ, 1 ਅਕਤੂਬਰ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਅਧੀਨ ਪੈਂਦੀ ਜਲੰਧਰ ਹਾਈਟਸ ਚੌਕੀ ਦੇ ਕੋਲੋਂ ਜਲੰਧਰ ਵਲੋਂ ਕਾਦੀਆਂ ਵੱਲ ਨੂੰ ਜਾਂਦੀ ਵੈਨਿਊ ਹੰਡਈ ਕਾਰ ਨੰਬਰ ਪੀ.ਬੀ. 10 ਐਚ. ਕੇ. 6884 ਵਿਚੋਂ ਪੁਲਿਸ ਨੂੰ ਲੱਟ ਦੀ ਸੂਚਨਾ ਮਿਲੀ | ਇਸ ਸੰਬੰਧੀ ਏ. ਸੀ. ਪੀ. ਕੈਂਟ ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚੋਂ ਕੀਤਾ ਲੱਖਾਂ ਰੁਪਏ ਦਾ ਸਾਮਾਨ ਚੋਰੀ

ਗੁਰਾਇਆ, 1 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਰੁੜਕਾ ਕਲਾਂ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਘਰ ਵਿਚੋਂ ਲੱਖਾਂ ਰੁਪਏ ਦਾ ਸਮਾਨ ਤੇ ਨਕਦੀ ਚੋਰੀ ਦੀ ਸੂਚਨਾ ਮਿਲੀ ਹੈ | ਜਾਣਕਾਰੀ ਦਿੰਦੇ ਹੋਏ ਗਗਨਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਕਵੀਸ਼ਰ ਵਾਸੀ ਪਾਸਲਾ ਰੋਡ ...

ਪੂਰੀ ਖ਼ਬਰ »

ਏਮਜ਼ ਹਸਪਤਾਲ ਸੈਂਟਰ 'ਚ ਕੈਂਸਰ ਦੀ ਰਜਿਸਟਰੇਸ਼ਨ ਪ੍ਰਤੀ ਸਮਾਂ ਵਧਿਆ

ਨਵੀਂ ਦਿੱਲੀ, 1 ਅਕਤਬੂਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਹਸਪਤਾਲ 'ਚ ਇਲਾਜ ਲਈ ਇੰਤਜ਼ਾਰ ਸੂਚੀ ਓ. ਪੀ. ਡੀ. ਰਜਿਸਟਰੇਸ਼ਨ ਲਈ ਲੱਗਣ ਵਾਲੀਆਂ ਲੰਬੀਆਂ-ਲੰਬੀਆਂ ਕਤਾਰਾਂ 'ਚ ਲੱਗਣ ਵਾਲੇ ਲੋਕਾਂ ਦਾ ਜੇਕਰ ਕਾਰਡ ਬਣ ਵੀ ਜਾਂਦਾ ਸੀ ਤਾਂ ਉਹ ਡਾਕਟਰ ਨੂੰ ਵਿਖਾਉਣ ...

ਪੂਰੀ ਖ਼ਬਰ »

ਸਫ਼ਦਰਜੰਗ ਹਸਪਤਾਲ ਦਾ ਨਵਾਂ ਸਪੋਰਟਸ ਇੰਜਰੀ ਸੈਂਟਰ ਹੋਇਆ ਤਿਆਰ

ਨਵੀਂ ਦਿੱਲੀ, 1 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਫ਼ਦਰਜੰਗ ਹਸਪਤਾਲ ਦਾ ਨਵਾਂ ਸਪੋਰਟਸ ਇੰਜਰੀ ਸੈਂਟਰ ਬਣ ਕੇ ਤਿਆਰ ਹੋ ਚੁੱਕਿਆ ਹੈ ਅਤੇ ਇਸ ਵਿਚ ਡਾਕਟਰੀ ਉਪਕਰਨ ਲੱਗਣੇ ਸ਼ੁਰੂ ਹੋ ਚੁੱਕੇ ਹਨ | ਉਮੀਦ ਕੀਤੀ ਜਾ ਰਹੀ ਹੈ ਕਿ ਇਹ ਸੈਂਟਰ ਨਵੰਬਰ ਦੇ ਮਹੀਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਆਨਲਾਈਨ ਮੰਗਵਾਏ ਚਾਕੂ ਨਾਲ ਆਪਣੇ ਹੀ ਸਾਥੀ ਦੀ ਕੀਤੀ ਹੱਤਿਆ

ਨਵੀਂ ਦਿੱਲੀ, 1 ਅਕਤਬੂਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਾਰਥ-ਵੈੱਸਟ ਸਥਿਤ ਆਦਰਸ਼ ਨਗਰ ਦੇ ਸਕੂਲ ਕੋਲ ਇਕ ਨਾਬਾਲਗ ਵਿਦਿਆਰਥੀ ਦੀ ਹੱਤਿਆ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਹੱਤਿਆ ਉਨ੍ਹਾਂ ਮਰਨ ਵਾਲੇ ਵਿਦਿਆਰਥੀ ਦੇ ਨਾਲ ਹੀ ਪੜਨ ਵਾਲੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

'ਜਨਤਾ ਦੀ ਵਿਧਾਨ ਸਭਾ' ਵਿਚ ਗੂੰਜਿਆ ਸਮਾਰਟ ਸਿਟੀ ਕੰਪਨੀ ਦੀਆਂ ਬੇਨਿਯਮੀਆਂ ਦਾ ਮੁੱਦਾ

ਸਾਬਕਾ ਮੇਅਰ ਜੋਤੀ, ਦਰਸ਼ਨ ਭਗਤ, ਅਸ਼ੋਕ ਸਰੀਨ ਤੇ ਮਹਿੰਦਰ ਭਗਤ ਨੇ ਸ਼ਹਿਰ ਦੀ ਖ਼ਰਾਬ ਹਾਲਤ ਦੇ ਉਠਾਏ ਮੁੱਦੇ ਜਲੰਧਰ, 1 ਅਕਤੂਬਰ (ਸ਼ਿਵ)-ਭਾਜਪਾ ਵਲੋਂ ਚਲਾਈ ਗਈ ਜਨਤਾ ਦੀ ਵਿਧਾਨ ਸਭਾ ਵਿਚ ਮੁੱਖ ਮੁੱਦਿਆਂ ਤੋਂ ਇਲਾਵਾ ਜਲੰਧਰ ਦੀ ਸਮਾਰਟ ਸਿਟੀ ਕੰਪਨੀ ਦੀਆਂ ਹੋਈਆਂ ...

ਪੂਰੀ ਖ਼ਬਰ »

ਮੈਗਾ ਟੀਕਾਕਰਨ ਕੈਂਪ ਲਗਾ ਕੇ ਵਿਸ਼ਵ ਰੈਬੀਜ਼ ਦਿਵਸ ਮਨਾਇਆ

ਨਵੀਂ ਦਿੱਲੀ, 1 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪਸ਼ੂਆਂ ਦੇ ਹਸਪਤਾਲ ਨਾਂਗਲੀ ਡੇਅਰੀ ਦੇ ਇਲਾਕੇ ਵਿਚ ਇਕ ਮੈਗਾ ਟੀਕਾਕਰਨ ਕੈਂਪ ਲਗਾ ਕੇ ਵਿਸ਼ਵ ਰੈਬੀਜ਼ ਦਿਵਸ ਮਨਾਇਆ ਗਿਆ | ਕੈਂਪ ਵਿਚ ਕੁੱਤੇ, ਬਿੱਲੀਆਂ 350 ਤੋਂ ਵੱਧ ਪਾਲਤੂ ਜਾਨਵਰਾਂ ਨੂੰ ਐਂਟੀ ਰੈਬੀਜ਼ ਵੈਕਸੀਨ ...

ਪੂਰੀ ਖ਼ਬਰ »

ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋ ਕੇ ਸਾਂਝੇ ਯਤਨ ਕਰਨ ਦੀ ਲੋੜ- ਫੈੱਡਰੇਸ਼ਨ

ਨਵੀਂ ਦਿੱਲੀ, 1 ਅਕਤੂਬਰ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ ਨੇ ਦੇਸ਼ ਵਿਦੇਸ਼ ਦੀਆਂ ਤਮਾਮ ਸਿੱਖ ਸੰਸਥਾਵਾਂ, ਕਮੇਟੀਆਂ, ਜਥੇਬੰਦੀਆਂ ਤੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਰੇਤ ਮਾਫ਼ੀਆ ਦੀ ਲੁੱਟ ਖਿਲਾਫ਼ ਡੀ.ਸੀ.ਦਫ਼ਤਰ ਵਿਖੇ ਰੋਸ ਮੁਜ਼ਾਹਰਾ 10 ਨੂੰ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)- ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ ਸਰਕਾਰ ਦੀ ਘਟੀਆ ਖਨਨ ਨੀਤੀ, ਜਿਸ ਕਰਕੇ ਰੇਤ ਦੇ ਭਾਅ ਆਸਮਾਨੀਂ ਜਾ ਚੜ੍ਹੇ ਹਨ ਅਤੇ ਉਸਾਰੀ ਦਾ ਕੰਮ ਠੱਪ ਹੋਕੇ ਰਹਿ ਗਿਆ ਹੈ, ਵਿਰੁੱਧ ਆਉਣ ਵਾਲੀ 10 ਅਕਤੂਬਰ ਨੂੰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ-2022' ਤਹਿਤ ਰਾਜ ਪੱਧਰੀ ਖੇਡਾਂ ਲਈ ਟਰਾਇਲ 2 ਅਤੇ 3 ਨੂੰ - ਜ਼ਿਲ੍ਹਾ ਖੇਡ ਅਫ਼ਸਰ

ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਖੇਡ ਅਫ਼ਸਰ ਇੰਦਰਬੀਰ ਸਿੰਘ ਨੇ ਜਾਣਕਾਰੀ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ-2022' ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਵਿਚ 11 ਅਕਤੂਬਰ ਤੋਂ 22 ਅਕਤੂਬਰ ਤੱਕ ਵੱਖ-ਵੱਖ ਖੇਡ ਮੁਕਾਬਲਿਆਂ ਦੀਆਂ ਰਾਜ ਪੱਧਰੀ ਖੇਡਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਖਾਧ ਸੁਰੱਖਿਆ ਸੰਬੰਧੀ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਖਾਧ ਸੁਰੱਖਿਆ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਿਵਲ ...

ਪੂਰੀ ਖ਼ਬਰ »

'ਆਪ' ਨੇ ਰੇਤਾ 'ਤੇ ਰੋਕ ਲਗਾ ਕੇ ਆਮ ਮਜ਼ਦੂਰ ਦੇ ਸਾਹ ਸੂਤੇ- ਕਾ. ਧਰਮ ਸਿੰਘ

ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਭਵਨ ਨਿਰਮਾਣ ਯੂਨੀਅਨ ਦੀ ਮੀਟਿੰਗ ਸਤਨਾਮ ਸਿੰਘ ਬੁਰਜ ਦੀ ਅਗਵਾਈ ਵਿਚ ਹੋਈ | ਇਸ ਮੌਕੇ ਇਸ ਯੂਨੀਅਨ ਦੇ ਕਨਵੀਨਰ ਕਾਮਰੇਡ ਧਰਮ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਕਾਨ ਉਸਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵਰਕਸ਼ਾਪ ਕਰਵਾਈ

ਯਮੁਨਾਨਗਰ, 1 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਬਿਊਰੋ ਆਫ ਐਨਰਜੀ ਐਫੀਸ਼ੈਂਸੀ (ਬੀ. ਈ. ਈ.) ਹਰੇਡਾ ਦੀ ਈ. ਸੀ. ਬੀ. ਸੀ. ਤੇ ਈ. ਐਨ. ਐਸ. ਯੂਨਿਟ ਦੇ ਸਹਿਯੋਗ ਨਾਲ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਊਰਜਾ ਸੰਭਾਲ, ਬਿਲਡਿੰਗ ਕੰਸਟਰੱਕਸ਼ਨ ਕੋਡ ਤੇ ਈਕੋ ਨਿਵਾਸ ਕੋਡ ਬਾਰੇ ਇਕ ...

ਪੂਰੀ ਖ਼ਬਰ »

ਮਲਿਕਾਰਜੁਨ ਖੜਗੇ ਨੂੰ ਜਿਤਾਉਣ ਲਈ ਪੂਰੀ ਕੋਸ਼ਿਸ਼ ਕਰਾਂਗੇ-ਭੁਪਿੰਦਰ ਸਿੰਘ ਹੁੱਡਾ

ਕਰਨਾਲ, 1 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਦੇਸ਼ ਅੰਦਰ ਲੋਕਤੰਤਰ ਹਮੇਸ਼ਾ ਮਜ਼ਬੂਤ ਹੋਇਆ ਹੈ, ਜੋ ਕਿ ਰਾਸ਼ਟਰਪਤੀ ਚੋਣਾਂ ਨੇ ਸਾਬਤ ਕਰ ਦਿੱਤਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX