ਤਾਜਾ ਖ਼ਬਰਾਂ


ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  0 minutes ago
ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
‘ਮੋਦੀ ਸਰਨੇਮ ਮਾਮਲਾ’: ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ
. . .  1 minute ago
ਸੂਰਤ, 23 ਮਾਰਚ- ਸੂਰਤ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ...
ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ- ਅਧੀਰ ਰੰਜਨ ਚੌਧਰੀ
. . .  6 minutes ago
ਨਵੀਂ ਦਿੱਲੀ, 23 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ ਤਾਂ ਸਾਡੇ ਕੋਲ ਵੀ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ....
ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਥੋੜ੍ਹੀ ਦੇਰ ’ਚ ਪਹੁੰਚਣਗੇ ਫਰੀਦਕੋਟ ਅਦਾਲਤ
. . .  10 minutes ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਹੈ । ਉਨ੍ਹਾਂ ਦੀ 12 ਵਜੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ । ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ.....
ਰਾਹੁਲ ਗਾਂਧੀ ਪਹੁੰਚੇ ਸੂਰਤ ਦੀ ਜ਼ਿਲ੍ਹਾ ਅਦਾਲਤ
. . .  14 minutes ago
ਸੂਰਤ, 23 ਮਾਰਚ- ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਇੱਥੇ ਜ਼ਿਲ੍ਹਾ ਅਦਾਲਤ ਪੁੱਜੇ। ਰਾਹੁਲ ਗਾਂਧੀ ਵਲੋਂ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਅਦਾਲਤ ਵਲੋਂ ਉਸ ਵਿਰੁੱਧ ਅਪਰਾਧਿਕ ਮਾਣਹਾਨੀ...
ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  37 minutes ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਜੰਗਲ 'ਚ ਛੱਡਿਆ
. . .  41 minutes ago
ਭੋਪਾਲ, 23 ਮਾਰਚ-ਮੱਧ ਪ੍ਰਦੇਸ਼ ਦੇ ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਕੂਨੋ ਨੈਸ਼ਨਲ ਪਾਰਕ ਦੇ ਖੁੱਲ੍ਹੇ ਜੰਗਲ 'ਚ ਛੱਡ ਦਿੱਤਾ ਗਿਆ ਹੈ।
ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  about 1 hour ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 2 hours ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 2 hours ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 3 hours ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਮਾਨਸਾ

ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੇ ਕੀਤੀ ਸੰਘਰਸ਼ ਦੀ ਸ਼ੁਰੂਆਤ

ਬੋਹਾ, 1 ਅਕਤੂਬਰ (ਰਮੇਸ਼ ਤਾਂਗੜੀ)- ਸਥਾਨਕ ਵਾਰਡ ਨੰਬਰ 11 (ਮਾਡਲ ਟਾਊਨ) ਦੇ ਵਾਸੀ ਪਿਛਲੇ 5 ਸਾਲਾਂ ਤੋਂ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਕਾਫ਼ੀ ਦੁਖੀ ਹਨ | ਨਗਰ ਪੰਚਾਇਤ ਬੋਹਾ ਦਾ ਦਫ਼ਤਰ ਵੀ ਇਸੇ ਵਾਰਡ 'ਚ ਹੈ | ਵਾਰਡ ਵਾਸੀ ਸਮੇਂ ਦੀਆਂ ਸਰਕਾਰ ਸਰਕਾਰਾਂ ਨੂੰ ਕਈ ਵਾਰ ਗੰਦੇ ਪਾਣੀ ਦੀ ਸਮੱਸਿਆ ਬਾਰੇ ਬੇਨਤੀ ਕਰ ਚੁੱਕੇ ਹਨ | ਮੋਹਤਬਰਾਂ ਤਰਸੇਮ ਚੰਦ ਗਰਗ, ਰਾਮ ਨਾਥ ਕੁਮਾਰ, ਸਤੀਸ਼ ਕੁਮਾਰ, ਸੰਯੋਗ ਕੁਮਾਰ ਪੱਪੀ ਡਾਕਟਰ, ਮਨੋਜ ਕੁਮਾਰ, ਵਿੱਕੀ ਗਰਗ, ਮਨੀਸ਼ ਕੁਮਾਰ, ਧਰਮਪਾਲ ਗਰਗ, ਰੂਬਲ ਸਿੰਗਲਾ, ਜਨਕ ਰਾਜ ਆਦਿ ਨੇ ਧਰਮਸ਼ਾਲਾ 'ਚ ਕੀਤੀ ਹੰਗਾਮੀ ਬੈਠਕ 'ਚ ਦੱਸਿਆ ਕਿ ਮੀਂਹ ਦੇ ਦਿਨਾਂ 'ਚ ਸ਼ਹਿਰ ਦੀ ਉੱਡਤ ਸੜਕ ਤੇ ਗਾਦੜਾਂ ਵਲੋਂ ਚੱਲਿਆ ਪਾਣੀ ਵਾਰਡ ਦੀਆਂ ਗਲੀਆਂ 'ਚ ਖੜ੍ਹ ਜਾਂਦਾ ਹੈ | ਵਾਰਡ 'ਚ ਮਾਤਾ ਮੰਦਰ, ਸ਼ਿਵ ਮੰਦਰ, 2 ਸਰਕਾਰੀ ਸਕੂਲ, ਗੁਲਾਬ ਸ਼ਾਹ ਸਮਾਧ, ਥਾਣਾ ਬੋਹਾ, ਰਾਮ-ਲੀਲ੍ਹਾ ਗਰਾਊਾਡ, ਸੁਵਿਧਾ ਕੇਂਦਰ, ਡਾਕਘਰ ਸਮੇਤ ਕਈ ਅਹਿਮ ਪਬਲਿਕ ਅਦਾਰੇ ਹਨ | ਸਕੂਲਾਂ ਤੇ ਹੋਰ ਕਈ ਥਾਵਾਂ 'ਤੇ ਪਾਣੀ ਵੜ ਜਾਂਦਾ ਹੈ, ਜਿਸ ਕਰ ਕੇ ਬੋਹਾ ਮੰਡੀ ਸਮੇਤ ਬਾਹਰਲੇ ਪਿੰਡਾਂ ਦੇ ਲੋਕਾਂ ਨੂੰ ਵੀ ਸਮੱਸਿਆ ਆਉਂਦੀ ਹੈ | ਆਵਾਜਾਈ ਬੰਦ ਹੋ ਜਾਂਦੀ ਹੈ | ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਮਾੜੇ ਪ੍ਰਬੰਧ ਤੋਂ ਦੁਖੀ ਹਨ | ਉਨ੍ਹਾਂ ਕਿਹਾ ਨਗਰ ਪੰਚਾਇਤ ਦਾ ਦਫ਼ਤਰ ਆਪਣੇ ਖੇਤਰ ਦੇ ਲੋਕਾਂ ਦੀ ਇਹ ਸਮੱਸਿਆ ਦੂਰ ਕਰਨ ਤੋਂ ਅਸਮਰਥ ਹੈ | ਸੁੰਨੀ ਜਿਹੀ ਮੰਡੀ ਦੀਆਂ ਸਮੱਸਿਆਵਾਂ ਵੱਲ ਡਿਪਟੀ ਕਮਿਸ਼ਨਰ ਮਾਨਸਾ ਤੇ ਐਸ.ਡੀ.ਐਮ. ਨੇ ਵੀ ਕਦੇ ਗੇੜਾ ਮਾਰ ਕੇ ਲੋਕਾਂ ਦੀ ਗੱਲ ਨਹੀਂ ਸੁਣੀ | ਆਗੂਆਂ ਨੇ ਕਿਹਾ ਕਿ ਹੁਣ ਜੇਕਰ ਪ੍ਰਸ਼ਾਸਨ ਨੇ 15 ਦਿਨਾਂ ਅੰਦਰ ਇਸ ਵਾਰਡ 'ਚੋਂ ਪਾਣੀ ਦੇ ਉਚਿੱਤ ਨਿਕਾਸ ਅਤੇ ਗੰਦਗੀ ਹਟਾਉਣ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਆਰ-ਪਾਰ ਦੀ ਲੜਾਈ ਵਿੱਢਣਗੇ |

ਬਰੇਟਾ 'ਚ ਝੋਨੇ ਦੀ ਆਮਦ, ਵਿਧਾਇਕ ਬੁੱਧ ਰਾਮ ਨੇ ਖ਼ਰੀਦ ਸ਼ੁਰੂ ਕਰਵਾਈ

ਬਰੇਟਾ, 1 ਅਕਤੂਬਰ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਵਾਅਦੇ ਅਨੁਸਾਰ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਸਥਾਨਕ ਮੰਡੀ ਦੇ ਮੁੱਖ ਯਾਰਡ ਵਿਚ ਝੋਨੇ ਦੀ ਸਰਕਾਰੀ ਬੋਲੀ ਸ਼ੁਰੂ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਡਾ: ਅੰਬੇਡਕਰ ਸੈਂਟਰ ਆਫ਼ ਐਕਸੀਲੈਂਸ ਵਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ. ਸਿਵਲ ਸੇਵਾਵਾਂ ਪ੍ਰੀਖਿਆ ਦੀ ਸਿਖਲਾਈ ਦੇਣ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਡਾ. ਅੰਬੇਦਕਰ ਸੈਂਟਰ ਆਫ਼ ਐਕਸੀਲੈਂਸ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਸਿਵਲ ਸਰਵਿਸਿਜ਼ ...

ਪੂਰੀ ਖ਼ਬਰ »

ਦਿੱਲੀ-ਬਠਿੰਡਾ ਰੂਟ 'ਤੇ ਬੰਦ ਪਈਆਂ ਰੇਲ ਗੱਡੀਆਂ ਚਲਾਉਣ ਸੰਬੰਧੀ ਇਕੱਤਰਤਾ

ਬਰੇਟਾ, 1 ਅਕਤੂਬਰ (ਜੀਵਨ ਸ਼ਰਮਾ)- ਭਾਰਤ ਵਿਕਾਸ ਪ੍ਰੀਸ਼ਦ ਬਰੇਟਾ ਦੀ ਇਕੱਤਰਤਾ ਦਿੱਲੀ-ਬਠਿੰਡਾ ਵਾਇਆ ਬਰੇਟਾ ਰੂਟ 'ਤੇ ਲੰਬੇ ਚਿਰਾਂ ਤੋਂ ਬੰਦ ਪਈਆਂ ਟਰੇਨਾਂ ਨੂੰ ਦੁਬਾਰਾ ਚਲਾਉਣ ਨੂੰ ਲੈ ਕੇ ਇੱਥੇ ਹੋਈ | ਆਗੂਆਂ ਨੇ ਕਿਹਾ ਕਿ ਪਿਛਲੇ 2 ਸਾਲਾਂ ਤੋਂ ਬੰਦ ਪਈਆਂ ਰੇਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਕਲੀਨ ਇੰਡੀਆ ਮੁਹਿੰਮ-2 ਸਵੱਛਤਾ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ

ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਨਹਿਰੂ ਯੁਵਾ ਕੇਂਦਰ ਵਲੋਂ ਕਲੀਨ ਇੰਡੀਆ ਮੁਹਿੰਮ-2 ਦੀ ਸ਼ੁਰੂਆਤ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤੋਂ ਕੀਤੀ ਗਈ ਹੈ | ਇਹ ਮੁਹਿੰਮ 30 ਅਕਤੂਬਰ ਤੱਕ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਘਰਾਂ 'ਚ ਕੂੜਾ ਦਾਨ ਵੰਡਣ ਦੀ ਮੁਹਿੰਮ ਸ਼ੁਰੂ

ਬੋਹਾ, 1 ਅਕਤੂਬਰ (ਰਮੇਸ਼ ਤਾਂਗੜੀ)- ਸਵੱਛ ਭਾਰਤ ਮੁਹਿੰਮ ਤਹਿਤ ਨਗਰ ਪੰਚਾਇਤ ਬੋਹਾ ਵਲੋਂ ਵੱਖ-ਵੱਖ ਵਾਰਡਾਂ 'ਚ ਡਸਟ ਬਿਨ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਦੀ ਅਗਵਾਈ ਦਫ਼ਤਰ ਦੇ ਸੀਨੀਅਰ ਸਹਾਇਕ ਸੱਤਪਾਲ ਸ਼ਰਮਾ ਨੇ ਕੀਤੀ | ਇੰਸਪੈਕਟਰ ਗੁਰਪ੍ਰੀਤ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦਾ ਜ਼ਿਲ੍ਹਾ ਪੱਧਰੀ ਸੈਮੀਨਾਰ ਕੱਲ੍ਹ

ਮਾਨਸਾ, 1 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਨਾਜਰ ਸਿੰਘ ਖਿਆਲਾ ਦੀ ਪ੍ਰਧਾਨਗੀ ਹੇਠ ਫਫੜੇ ਭਾਈਕੇ ਵਿਖੇ ਹੋਈ | ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਦੱਸਿਆ ਕਿ ਕਿਸਾਨੀ ...

ਪੂਰੀ ਖ਼ਬਰ »

ਸਰਦੂਲਗੜ੍ਹ ਤਹਿਸੀਲ ਬਣਨ ਦੇ 3 ਦਹਾਕੇ ਬਾਅਦ ਵੀ ਕਈ ਬੁਨਿਆਦੀ ਸਹੂਲਤਾਂ ਤੋਂ ਸੱਖਣਾ

ਪ੍ਰਕਾਸ਼ ਸਿੰਘ ਜ਼ੈਲਦਾਰ ਸਰਦੂਲਗੜ੍ਹ, 1 ਅਕਤੂਬਰ-ਤਹਿਸੀਲ ਬਣਨ ਦੇ 3 ਦਹਾਕੇ ਬਾਅਦ ਵੀ ਸਥਾਨਕ ਸ਼ਹਿਰ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ | ਜ਼ਿਕਰਯੋਗ ਹੈ ਕਿ 1992 ਦੀਆ ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਵਿਚ ਆਈ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 1 ਅਕਤੂਬਰ (ਪ.ਪ.)- ਐਸ.ਟੀ.ਐਫ. ਬਠਿੰਡਾ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਸਦਰ ਬਠਿੰਡਾ ਵਿਖੇ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਐਸ.ਟੀ.ਐਫ. ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਬਠਿੰਡਾ ਡਿਪੂ ਵਲੋਂ ਮੇਲਾ ਮਾਈਸਰਖਾਨਾ ਲਈ ਲਗਾਏ ਸਰਕਾਰੀ ਬੱਸਾਂ ਦੇ 30 ਸਪੈਸ਼ਲ ਟਾਈਮ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਨਵਰਾਤਿਆਂ ਦਿਹਾੜਿਆਂ 'ਤੇ ਮਾਈਸਰਖਾਨਾ ਵਿਖੇ ਮਾਤਾ ਦਾ ਮੇਲਾ ਲੱਗਦਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ | ਪੀਆਰਟੀਸੀ ਬਠਿੰਡਾ ਡਿਪੂ ਵਲੋਂ ਬਠਿੰਡਾ ਤੋਂ ਮੇਲਾ ਮਾਈਸਰਖਾਨਾ ਵਿਖੇ ਜਾਣ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਸੰਗੀਤ ਦਿਵਸ ਮਨਾਇਆ

ਬੁਢਲਾਡਾ, 1 ਅਕਤੂਬਰ (ਨਿ. ਪ. ਪ.)- ਵਿਦਿਆਰਥੀਆਂ ਵਿਚ ਸੰਗੀਤ ਪ੍ਰਤੀ ਰੁਚੀ ਅਤੇ ਉਤਸ਼ਾਹ ਪੈਦਾ ਕਰਨ ਲਈ ਡੀ.ਏ.ਵੀ. ਪਬਲਿਕ ਸਕੂਲ ਵਿਚ ਪਿ੍ੰਸੀਪਲ ਰਾਜਨ ਖੁਰਾਨਾ ਦੀ ਅਗਵਾਈ ਹੇਠ ਪ੍ਰਾਇਮਰੀ ਵਿਭਾਗ ਦੇ ਮੁਖੀ ਦਿਲਪ੍ਰੀਤ ਖੁਰਾਣਾ ਦੀ ਦੇਖ-ਰੇਖ 'ਚ ਅੰਤਰਰਾਸ਼ਟਰੀ ਸੰਗੀਤ ...

ਪੂਰੀ ਖ਼ਬਰ »

ਬਾਬਾ ਜੋਗੀਪੁਰ ਨੇਬਰਹੁੱਡ ਕੈਂਪਸ ਰੱਲਾ ਵਿਖੇ ਧਾਰਮਿਕ ਸਮਾਗਮ

ਜੋਗਾ, 1 ਅਕਤੂਬਰ (ਹਰਜਿੰਦਰ ਸਿੰਘ ਚਹਿਲ)- ਪੰਜਾਬੀ ਯੂਨੀਵਰਸਿਟੀ ਬਾਬਾ ਜੋਗੀਪੁਰ ਨੇਬਰਹੁੱਡ ਕੈਂਪਸ ਰੱਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਭਾਈ ਜਗਦੀਪ ਸਿੰਘ ਅਤੇ ਭਾਈ ਵੀਰ ਸਿੰਘ ਨੂੰ ਸਰੋਪੇ ਭੇਟ ਕੀਤਾ ਗਿਆ | ਇੰਚਾਰਜ ਡਾ. ਸੰਦੀਪ ਗੁਪਤਾ ਵਲੋਂ ...

ਪੂਰੀ ਖ਼ਬਰ »

ਐਥਲੀਟ ਕਮਲਜੀਤ ਕੌਰ ਬੀਰੇਵਾਲਾ ਜੱਟਾਂ ਕੌਮੀ ਪੱਧਰ ਖੇਡਾਂ 'ਚ ਲਵੇਗੀ ਭਾਗ

ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ ਦੇ ਪਿੰਡ ਬੀਰੇਵਾਲਾ ਜੱਟਾਂ ਦੀ ਜੰਮਪਲ ਅਥਲੀਟ ਕਮਲਜੀਤ ਕੌਰ 15 ਅਕਤੂਬਰ ਨੂੰ ਬੰਗਲੌਰ ਵਿਖੇ ਹੋ ਰਹੀਆਂ ਕੌਮੀ ਪੱਧਰ ਦੀਆਂ ਖੇਡਾਂ 'ਚ ਭਾਗ ਲਵੇਗੀ | ਬੀਤੇ ਦਿਨ ਅਥਲੈਟਿਕਸ ਐਸੋਸੀਏਸ਼ਨ ਤਰਨਤਾਰਨ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਵਿਦਿਆਰਥੀਆਂ ਦੇ ਵਜ਼ੀਫ਼ੇ ਰੱਦ ਕਰਨ ਦਾ ਵਿਰੋਧ

ਮਾਨਸਾ, 1 ਅਕਤੂਬਰ (ਵਿ. ਪ੍ਰਤੀ.)- ਜ਼ਿਲੇ੍ਹ ਦੀਆਂ ਅਧਿਆਪਕ, ਵਿਦਿਆਰਥੀ ਨੌਜਵਾਨ ਅਤੇ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਇਕੱਤਰਤਾ ਇੱਥੇ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ | ਆਗੂਆਂ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਆਮਦਨ ਅਤੇ ਜਾਤੀ ਸਰਟੀਫਿਕੇਟ ਦੀ ਸ਼ਰਤ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਲਗਾਏ ਕੈਨੇਡਾ ਸਿੱਖਿਆ ਮੇਲੇ 'ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ

ਬੁਢਲਾਡਾ, 1 ਅਕਤੂਬਰ (ਸਵਰਨ ਸਿੰਘ ਰਾਹੀ)- ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗ੍ਰੇਸ਼ਨ ਸ਼ਾਖਾ ਬੁਢਲਾਡਾ ਵਿਖੇ ਕੈਨੇਡਾ ਸਿੱਖਿਆ ਮੇਲੇ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਜਨਵਰੀ ਅਤੇ ਮਈ 2023 ਦੇ ਇਨਟੇਕ ਲਈ ਅਪਲਾਈ ਕੀਤਾ | ਕੁੱਝ ਵਿਦਿਆਰਥੀਆਂ ਨੇ 6 ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਛੇੜਾਂਗੇ-ਰਮੇਸ਼ ਟੋਨੀ

ਮਾਨਸਾ, 1 ਅਕਤੂਬਰ (ਧਾਲੀਵਾਲ)- ਵਪਾਰੀ ਆਗੂ ਰਮੇਸ਼ ਟੋਨੀ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਾਸੀਆਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ, ਜਿਸ ਕਰ ਕੇ ਸ਼ਹਿਰੀਆਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਬਾਰਿਸ਼ ਪੈਣ ਤੋਂ ...

ਪੂਰੀ ਖ਼ਬਰ »

ਵਿੱਦਿਅਕ ਟੂਰ ਲਗਾਇਆ

ਜੋਗਾ, 1 ਅਕਤੂਬਰ (ਵਿ. ਪ੍ਰਤੀ.)- ਮਾਈ ਭਾਗੋ ਇੰਟਰਨੈਸ਼ਨਲ ਸਕੂਲ ਰੱਲਾ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ | ਬੱਚਿਆਂ ਨੂੰ ਮੈਥ, ਸਾਇੰਸ ਗੈਲਰੀ, ਡਾਈਨੋ ਪਾਰਕ, ਲਾਈਫ ਥਰੂ ਦ ਏਜਸ ਅਤੇ ਹੋਰ ਬਹੁਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX