ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  1 day ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  1 day ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  1 day ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  1 day ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  1 day ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  1 day ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  1 day ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  1 day ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਫ਼ਤਹਿਗੜ੍ਹ ਸਾਹਿਬ

ਇੰਸਪੈਕਟਰ ਯੂਨੀਅਨ ਨੇ ਵਿਧਾਇਕ ਬੜਿੰਗ ਖ਼ਿਲਾਫ਼ ਕਾਰਵਾਈ ਲਈ ਡੀ. ਸੀ. ਦੇ ਨਾਂਅ ਸੌਂਪਿਆ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਵਿਵਾਦਾਂ ਕਾਰਨ ਅਖ਼ਬਾਰਾਂ ਦੀਆਂ ਸੁਰਖ਼ੀਆਂ 'ਚ ਰਹਿੰਦੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀਆਂ | ਜਿਸ ਦੇ ਚੱਲਦਿਆਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ 'ਤੇ ਪਨਗਰੇਨ ਦੇ ਇਕ ਇੰਸਪੈਕਟਰ ਨਾਲ ਬਦਸਲੂਕੀ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ | ਜਿਸ ਸੰਬੰਧੀ ਇੰਸਪੈਕਟਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਵਿਧਾਇਕ ਗੈਰੀ ਬੜਿੰਗ ਖ਼ਿਲਾਫ਼ ਡਿਪਟੀ ਕਮਿਸ਼ਨਰ ਦੇ ਨਾਂਅ ਹਰਸ਼ਰਨਜੀਤ ਸਿੰਘ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਨੂੰ ਮੰਗ-ਪੱਤਰ ਸੌਂਪ ਕੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਤੇ ਇੰਸਪੈਕਟਰ ਨਾਲ ਬਦਸਲੂਕੀ ਕੀਤੇ ਜਾਣ ਦੇ ਦੋਸ਼ਾਂ ਅਧੀਨ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਯੂਨੀਅਨ ਨੇ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਪੰਜਾਬ ਸਰਕਾਰ ਨੂੰ ਸੂਬੇ ਭਰ ਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ | ਜ਼ਿਕਰਯੋਗ ਹੈ ਕਿ ਉਕਤ ਵਿਵਾਦ ਖਮਾਣੋਂ ਦੀ ਰਾਏਪੁਰ ਮਾਜਰੀ ਦਾਣਾ ਮੰਡੀ 'ਚ ਉਸ ਵੇਲੇ ਹੋਇਆ, ਜਦੋਂ ਬੀਤੇ ਕੱਲ੍ਹ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਪਨਗ੍ਰੇਨ ਦੇ ਇੰਸਪੈਕਟਰ ਗੁਰਮੀਤ ਸਿੰਘ ਤੇ ਅਮਲੋਹ ਦੇ ਵਿਧਾਇਕ ਬੜਿੰਗ ਦਰਮਿਆਨ ਤਲਖ਼ੀ ਹੋ ਗਈ, ਜਿਸ ਤੋਂ ਬਾਅਦ ਇੰਸਪੈਕਟਰ ਗੁਰਮੀਤ ਸਿੰਘ ਨੇ ਵਿਧਾਇਕ ਬੜਿੰਗ 'ਤੇ ਬਦਸਲੂਕੀ ਕਰਨ ਧਮਕੀਆਂ ਦੇਣ ਤੇ ਕੰਮ 'ਚ ਵਿਘਨ ਪਾਉਣ ਦੇ ਦੋਸ਼ ਲਗਾਏ | ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸੰਬੰਧੀ ਉਹ ਰਾਏਪੁਰ ਮਾਜਰੀ ਮੰਡੀ 'ਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੌਜੂਦ ਸਨ | ਇਸੇ ਦੌਰਾਨ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਮੰਡੀ 'ਚ ਆਏ ਤੇ ਕਹਿਣ ਲੱਗੇ ਕਿ ਮੇਰੀ ਮਰਜ਼ੀ ਤੋਂ ਬਿਨਾਂ ਇਥੇ ਖ਼ਰੀਦ ਕਿਵੇਂ ਸ਼ੁਰੂ ਹੋ ਗਈ? ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਇਕ ਬੜਿੰਗ ਨੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਨਾਲ-ਨਾਲ ਬਦਲੀ ਕਰਵਾਉਣ ਦੀਆਂ ਕਥਿਤ ਧਮਕੀਆਂ ਵੀ ਦਿੱਤੀਆਂ | ਉਨ੍ਹਾਂ ਦਾਅਵਾ ਕੀਤਾ ਕਿ ਉਕਤ ਮਾਮਲੇ ਸੰਬੰਧੀ ਉਹ ਥਾਣੇ 'ਚ ਵੀ ਆਪਣੀ ਸ਼ਿਕਾਇਤ ਦਰਜ ਕਰਵਾਉਣਗੇ | ਇਸ ਮੌਕੇ ਪਨਗਰੇਨ ਇੰਸਪੈਕਟਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਵਲੋਂ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ |

ਪੰਜਾਬ ਪੁਲਿਸ ਨੇ ਅੰਤਰਰਾਜੀ ਡਰੱਗ ਗਰੋਹ ਦੇ ਇਕ ਮੈਂਬਰ ਨੂੰ 2.51 ਲੱਖ ਫਾਰਮਾ ਓਪੀਆਡਜ਼ ਸਮੇਤ ਕੀਤਾ ਕਾਬੂ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਅੰਤਰਰਾਜੀ ਡਰੱਗ ਗਰੋਹ ਨਾਲ ਸੰਬੰਧ ਰੱਖਣ ਵਾਲੇ ਇਕ ਵਿਅਕਤੀ ਨੂੰ 2.51 ਲੱਖ ਫਾਰਮਾ ਓਪੀਆਡਜ਼ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਰੋਪੜ ਰੇਂਜ ...

ਪੂਰੀ ਖ਼ਬਰ »

ਖਮਾਣੋਂ ਵਿਖੇ 'ਸੀਨੀਅਰ ਸਿਟੀਜ਼ਨ ਦਿਵਸ' ਮਨਾਇਆ

ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ 'ਸੀਨੀਅਰ ਸਿਟੀਜ਼ਨ ਦਿਵਸ' ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ...

ਪੂਰੀ ਖ਼ਬਰ »

ਸ. ਸੀ. ਸੈ. ਸਕੂਲ ਖਮਾਣੋਂ ਨੂੰ ਬਲਾਕ ਪੱਧਰ 'ਤੇ ਮਿਲਿਆ ਸਵੱਛ ਵਿਦਿਆਲਿਆ ਪੁਰਸਕਾਰ

ਖਮਾਣੋਂ, 2 ਅਕਤੂਬਰ (ਮਨਮੋਹਨ ਸਿੰਘ ਕਲੇਰ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 2 ਅਕਤੂਬਰ 2014 ਨੂੰ ਲੋਕਾਂ 'ਚ ਸਵੱਛਤਾ ਦੀ ਭਾਵਨਾ ਪੈਦਾ ਕਰਨ ਲਈ 'ਸਵੱਛ ਭਾਰਤ ਮਿਸ਼ਨ' ਚਲਾਇਆ ਗਿਆ ਸੀ, ਇਸ ਨੂੰ ਅੱਗੇ ਤੋਰਦੇ ਹੋਏ ਇਹ ਮਿਸ਼ਨ ਘਰ-ਘਰ ਪੁੱਜਾ ਸ. ਸ. ਸ. ਸ. ਖਮਾਣੋਂ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਮਲੋਹ ਵਿਖੇ ਰੌਸ਼ਨ ਲਾਲ ਸੂਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਜੋਰਾ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗੈਰੀ ਬੜਿੰਗ ਨੇ ਇੰਸਪੈਕਟਰ ਦੇ ਦੋਸ਼ਾਂ ਨੂੰ ਨਕਾਰਿਆ

ਓਧਰ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਨੇ ਪਨਗਰੇਨ ਦੇ ਇੰਸਪੈਕਟਰ ਵਲੋਂ ਲਗਾਏ ਦੋਸ਼ਾਂ ਨੂੰ ਖ਼ਾਰਜ ਕਰਦਿਆਂ ਦਾਅਵਾ ਕੀਤਾ ਕਿ ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ 'ਚ ਦਰਜ ਕੀਤੇ ਫੋਕਲ ਪੁਆਇੰਟ ਰਾਏਪੁਰ ਮਾਜਰੀ 'ਚ ਪਹਿਲਾਂ ਆਰਡਰ ਪਨਗਰੇਨ ਇੰਸਪੈਕਟਰ ...

ਪੂਰੀ ਖ਼ਬਰ »

ਦੇਸ਼ ਜਲਦੀ ਹੀ ਸੂਰਜ ਦੀ ਮੁਫ਼ਤ ਪਾਵਰ ਨਾਲ ਚੱਲੇਗਾ-ਸੁਰਜੀਤ ਸਿੰਘ ਸਾਧੂਗੜ੍ਹ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਕਿ੍ਸ਼ੀ ਕਰਮਨ ਐਵਾਰਡੀ ਸੁਰਜੀਤ ਸਿੰਘ ਸਾਧੂਗੜ੍ਹ ਨੇ ਕਿਹਾ ਕਿ ਦੇਸ਼ ਜਲਦੀ ਹੀ ਸੂਰਜ ਦੀ ਮੁਫ਼ਤ ਪਾਵਰ ਨਾਲ ਚੱਲੇਗਾ | ਟਿਊਬਵੈੱਲ, ਟਰੈਕਟਰ ਕਾਰਾਂ ਏ. ਸੀ., ਗੀਜ਼ਰ, ਲਾਈਟਾਂ ਜੋ ਬਿਜਲੀ, ਡੀਜ਼ਲ, ਪੈਟਰੋਲ ਕੋਲੇ ਨਾਲ ...

ਪੂਰੀ ਖ਼ਬਰ »

ਹਰ ਇਨਸਾਨ ਨੂੰ ਬੂਟੇ ਲਗਾਉਣ ਦੀ ਪਹਿਲ ਕਰਨੀ ਚਾਹੀਦੀ-ਜੋਗਿੰਦਰ ਨਰਾਇਣਗੜ੍ਹ

ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਨਾਏ ਜਾ ਰਹੇ ਪੰਦ੍ਹਰਵਾੜੇ ਨੂੰ ਸਮਰਪਿਤ ਅੱਜ ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਨਰੈਣਗੜ੍ਹ ਵਲੋਂ ਆਪਣੀ ਟੀਮ ਨਾਲ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਾਜਿੰਦਰਗੜ੍ਹ ਦੇ ਵਿਦਿਆਰਥੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਮਾਰੀਆਂ ਮੱਲਾਂ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਸਰਕਾਰੀ ਹਾਈ ਸਮਾਰਟ ਸਕੂਲ ਰਾਜਿੰਦਰਗੜ੍ਹ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੋਏ, ਵੱਖ-ਵੱਖ ਖੇਡ ਮੁਕਾਬਲਿਆਂ 'ਚ ਪੁਜੀਸ਼ਨਾਂ ਹਾਸਲ ਕੀਤੀਆਂ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮਨੂ ਸੱਘੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਬੀਬੀ ਬਲਜੀਤ ਕੌਰ ਨੂੰ 'ਚੈਂਪੀਅਨ ਵਿਮੈਨ' ਵਜੋਂ ਚੁਣਿਆ

ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ 'ਸਵੱਛ ਸਰਵੇਖਣ 2023' ਦੇ ਅਧੀਨ ਸ਼ਹਿਰ 'ਚ ਸਫ਼ਾਈ, ਲੋਕਾਂ 'ਚ ਗਿੱਲੇ-ਸੁੱਕੇ ਕੂੜੇ ਨੂੰ ਇਕੱਠੇ ਕਰਨ ਲਈ ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਜਾਗਰੂਕਤਾ ਕਰਨ ਲਈ ਸਾਬਕਾ ਕੌਂਸਲਰ ਬੀਬੀ ਬਲਜੀਤ ਕੌਰ ...

ਪੂਰੀ ਖ਼ਬਰ »

ਸਰਕਾਰ ਲੋਕਾਂ ਦੇ ਚੁਣੇ ਨੁਮਾਇੰਦਿਆਂ ਨਾਲ ਕਾਨੂੰਨਨ ਤੌਰ 'ਤੇ ਗੱਲ ਕਰਨ-ਮਾਜਰੀ

ਖਮਾਣੋਂ, 2 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਲੋਕਾਂ ਦੇ ਚੁਣੇ ਗਏ ਨੁਮਾਇੰਦੇ ਸਰਪੰਚਾਂ, ਪੰਚਾਂ ਸਮੇਤ ਹੋਰਨਾਂ ਲੋਕਤੰਤਰ ਪਹੀਏ ਦਾ ਧੁਰਾ ਬਣੇ ਵੱਖ-ਵੱਖ ਅਹੁਦਿਆਂ 'ਤੇ ਬਿਰਾਜਮਾਨ ਨੁਮਾਇੰਦਿਆਂ ਨੂੰ ਕੁਝ ਲੋਕਾਂ ਵਲੋਂ ਕਥਿਤ ਤੌਰ 'ਤੇ ਸਰਕਾਰ ਦੀ ਆੜ 'ਚ ...

ਪੂਰੀ ਖ਼ਬਰ »

ਸੰਘੋਲ ਅੱਡੇ 'ਚ ਸਰਕਾਰੀ ਬੱਸਾਂ… ਰੋਕਣ ਦੀ ਮੰਗ

ਸੰਘੋਲ, 2 ਅਕਤੂਬਰ (ਪਰਮਵੀਰ ਸਿੰਘ ਧਨੋਆ)-ਇਤਿਹਾਸਕ ਕਸਬਾ ਸੰਘੋਲ ਦੇ ਹਾਈਵੇ 'ਤੇ ਬੱਸ ਅੱਡੇ ਵਿਖੇ ਸਰਕਾਰੀ ਬੱਸਾਂ ਘੱਟ ਰੁਕਣ ਕਾਰਨ ਪਿੰਡ ਤੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਇਲਾਕੇ ਦੇ ਦੋ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ

ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਇੰਡੀਅਨ ਸਵੱਛਤਾ ਲੀਗ ਮੁਹਿੰਮ ਤਹਿਤ ਮਹਾਤਮਾ ਗਾਂਧੀ ਜੈਅੰਤੀ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਅਗਵਾਈ ਹੇਠ ਸ਼ਹਿਰ 'ਚ ਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਐਨ. ਜੀ. ਓ. ਵਲੋਂ ਲਗਾਏ ਕੈਂਪ 'ਚ 92 ਯੂਨਿਟ ਖ਼ੂਨ ਇਕੱਤਰ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਸ੍ਰੀ ਫ਼ਤਹਿਗੜ੍ਹ ਸਾਹਿਬ ਵੈੱਲਫੇਅਰ ਐਨ. ਜੀ. ਓ. ਵਲੋਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਜ਼ਦੀਕ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਸ਼੍ਰੋ. ਅ. ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਦੀ ਅਧਿਆਪਕਾ ਸਵਿਤਾ ਹਾਂਡਾ ਨੂੰ ਮਿਲਿਆ ਵਿਸ਼ੇਸ਼ ਪ੍ਰਸੰਸਾ ਪੱਤਰ

ਜਟਾਣਾ ਉੱਚਾ, 2 ਅਕਤੂਬਰ (ਮਨਮੋਹਨ ਸਿੰਘ ਕਲੇਰ)-ਸਵਿਤਾ ਹਾਂਡਾ ਸਾਇੰਸ ਅਧਿਆਪਕਾ ਸਮਾਰਟ ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਨੂੰ ਸਿੱਖਿਆ ਵਿਭਾਗ ਸਕੱਤਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਹੋਰਨਾਂ ਸਾਇੰਸ ਅਧਿਆਪਕਾ ਸਮੇਤ ਵਿਸ਼ੇਸ਼ ਪ੍ਰਸੰਸਾ ਪੱਤਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਹਰਿਆਵਲ ਪੰਜਾਬ ਦੀ ਟੀਮ ਨੇ ਬੂਟੇ ਲਗਾਏ

ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਮੁਕੇਸ਼ ਘਈ)-ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਹਰਿਆਵਲ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਮੰਡੀ ਗੋਬਿੰਦਗੜ੍ਹ ਦੇ ਸਰਵਿਸ ਰੋਡ 'ਤੇ ਬੂਟੇ ਲਗਾਏ ਗਏ | ਹਰਿਆਵਲ ਟੀਮ ਵਲੋਂ ਵਾਤਾਵਰਨ ਨੂੰ ...

ਪੂਰੀ ਖ਼ਬਰ »

ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਵਲੋਂ ਕਰਵਾਏ ਜਾ ਰਹੇ ਟੂਰਨਾਮੈਂਟ ਦੀਆਂ ਕਿੱਟਾਂ ਜਾਰੀ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਫ਼ਤਹਿਗੜ੍ਹ ਸਾਹਿਬ ਵਲੋਂ ਮਿਤੀ 6, 7, 8 ਤੇ 9 ਅਕਤੂਬਰ ਨੂੰ ਮਾਤਾ ਸੁੰਦਰੀ ਸਕੂਲ ਵਿਖੇ ਕਰਵਾਇਆ ਜਾਣ ਵਾਲਾ ਫੁੱਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿੱਬੜੇਗਾ | ਜਾਣਕਾਰੀ ...

ਪੂਰੀ ਖ਼ਬਰ »

20 ਨਸ਼ੀਲੇ ਟੀਕੇ ਤੇ 20 ਸ਼ੀਸ਼ੀਆਂ ਸਮੇਤ ਇਕ ਕਾਬੂ

ਖਮਾਣੋਂ, 2 ਅਕਤੂਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ 20 ਟੀਕੇ ਬੂਪਰੋਫਿਨ ਤੇ 20 ਸ਼ੀਸ਼ੀਆਂ ਏਵਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਬਲਬੀਰ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਲਾਈਨਮੈਨ ਜੋਗਿੰਦਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਜਖਵਾਲੀ, 2 ਅਕਤੂਬਰ (ਨਿਰਭੈ ਸਿੰਘ)-ਬਲਾਕ ਸਰਹਿੰਦ ਅਧੀਨ ਪੈਂਦੇ ਪਿੰਡ ਜੱਲ੍ਹਾ ਦੇ ਵਸਨੀਕ ਲਾਈਨਮੈਨ ਜੋਗਿੰਦਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਮਾਰਕਫੈਡ ਦੇ ਡਾਇਰੈਕਟਰ ਪੰਜਾਬ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਸਨਮਾਨਿਤ ਕੀਤਾ | ਇਸ ਮੌਕੇ ਸ. ਜੱਲ੍ਹਾ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਪਿ੍ੰਟਿੰਗ ਵਰਕਸ਼ਾਪ ਲਗਾਈ

ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਮਹਾਤਮਾ ਗਾਂਧੀ ਦੀ ਜੈਅੰਤੀ ਦੇ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਵਲੋਂ ਦੋ ਰੋਜ਼ਾ ਪਿੰ੍ਰਟ ਮੇਕਿੰਗ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਫਾਈਨ ਆਰਟਸ ਤੇ ਫ਼ੈਸ਼ਨ ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਭਾਗ ...

ਪੂਰੀ ਖ਼ਬਰ »

ਮਾਤਾ ਗੰਗਾ ਵੈੱਲਫੇਅਰ ਸੁਸਾਇਟੀ ਨੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਮਾਤਾ ਗੰਗਾ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਭੁੱਟਾ ਵਿਖੇ ਚੱਲ ਰਹੇ ਸਿਲਾਈ ਤੇ ਪਾਰਲਰ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦਾ ਕੋਰਸ ਪੂਰਾ ਹੋਣ ਤੇ ਸਰਟੀਫਿਕੇਟਾਂ ਦੀ ਵੰਡ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਨੂੰ ਸ੍ਰੀ ਰਾਮ ਦੀਆਂ ਸਿੱਖਿਆਵਾਂ ਨੂੰ ਜੀਵਨ 'ਚ ਉਤਾਰਨਾ ਚਾਹੀਦਾ-ਕਾਹਲੋਂ

ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਨਾਟਕ ਤੇ ਸੋਸ਼ਲ ਕਲੱਬ ਬਸੀ ਪਠਾਣਾਂ ਵਲੋਂ ਸਾਲ 2022 ਨੂੰ ਗੋਲਡਨ ਜੁਬਲੀ ਵਰ੍ਹੇ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਜਿਸ ਲਈ ਪ੍ਰਬੰਧਕਾਂ ਵਲੋਂ ਸਿਟੀ ਮੈਦਾਨ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ | 7ਵੇਂ ...

ਪੂਰੀ ਖ਼ਬਰ »

ਵਿਧਾਇਕ ਗੈਰੀ ਬੜਿੰਗ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕਾਰਜਾਂ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਆਪਣੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਲੋੜੀਂਦੀਆਂ ਸੁੱਖ ਸਹੂਲਤਾਂ ਉਪਲਬਧ ਕਰਵਾਉਣ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਦਮੀ ਵਲੋਂ ਭਾਅ ਜੀ ਗੁਰਸ਼ਰਨ ਸਿੰਘ ਪੁਰਸਕਾਰ ਨਾਲ ਨਾਟਕਕਾਰ ਤੇ ਲੇਖਕ ਤਰਲੋਚਨ ਸਿੰਘ ਹੋਣਗੇ ਸਨਮਾਨਿਤ

ਖਮਾਣੋਂ, 2 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪੰਜਾਬੀ ਸਾਹਿਤ ਅਕਾਦਮੀ ਵਲੋਂ 15 ਅਕਤੂਬਰ 2022 ਨੂੰ ਕਰਵਾਏ ਜਾ ਰਹੇ ਸਾਲਾਨਾ ਸਮਾਗਮ 'ਚ ਪੰਜਾਬ ਦੇ ਉੱਘੇ ਨਾਟਕਕਾਰ, ਰੰਗਕਰਮੀ, ਫ਼ਿਲਮੀ ਲੇਖਕ ਮਾਸਟਰ ਤਰਲੋਚਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤੇ ਜਾਣ ਦਾ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਸਿਖ਼ਲਾਈ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਰਾਜਿੰਦਰ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਸੰਤੁਲਿਤ ਖ਼ੁਰਾਕ ਦੀ ਮਹੱਤਤਾ ਬਾਰੇ ਆਂਗਣਵਾੜੀ ਵਰਕਰਜ਼ ਲਈ ਸਿਖ਼ਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਸਿੰਘ ਸਹਿਯੋਗੀ ਡਾਇਰੈਕਟਰ (ਸਿਖਲਾਈ) ਨੇ ...

ਪੂਰੀ ਖ਼ਬਰ »

ਐਸ. ਡੀ. ਐਮ. ਬਸੀ ਪਠਾਣਾਂ ਵਲੋਂ ਅਚਨਚੇਤ ਦੌਰੇ ਦੌਰਾਨ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਉਪ ਮੰਡਲ ਮੈਜਿਸਟੇ੍ਰਟ ਬਸੀ ਪਠਾਣਾਂ ਅਸ਼ੋਕ ਕੁਮਾਰ ਵਲੋਂ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਤੇ ਗਿਆਨੀ ਦਿੱਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੌੜ ਦਾ ਅਚਨਚੇਤ ਦੌਰਾ ਕਰਕੇ ਸਿਹਤ ਸਹੂਲਤਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਬਡਾਲੀ ਆਲਾ ਸਿੰਘ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਾਲੀ ਆਲਾ ਸਿੰਘ ਵਿਖੇ ਪਿ੍ੰ. ਮੀਨਾ ਗੁਪਤਾ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਿਆ ਨੇ ਕੈਂਸਰ ਪੀੜਤ ਔਰਤ ਨੂੰ ਦਿੱਤਾ 10 ਹਜ਼ਾਰ ਦਾ ਚੈੱਕ

ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਨਜ਼ਦੀਕੀ ਪਿੰਡ ਮਨਸੂਰਪੁਰ ਵਿਖੇ ਕੈਂਸਰ ਪੀੜਤ ਔਰਤ ਕੁਲਦੀਪ ਕੌਰ ਨੂੰ 10 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਗਿਆ | ਇਸ ਸੰਬੰਧੀ ਕੁਲਦੀਪ ਕੌਰ ਤੇ ...

ਪੂਰੀ ਖ਼ਬਰ »

ਨਰਾਤਿਆਂ ਦੇ ਸੰਬੰਧ 'ਚ ਸ੍ਰੀ ਸੀਤਲਾ ਮਾਤਾ ਮੰਦਰ 'ਚ ਸੰਕੀਰਤਨ ਜਾਰੀ

ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਸ੍ਰੀ ਸੀਤਲਾ ਮਾਤਾ ਮੰਦਰ ਅਮਲੋਹ ਵਿਖੇ ਨਰਾਤਿਆਂ 'ਚ ਲਗਾਤਾਰ ਸੰਕੀਰਤਨ ਚੱਲ ਰਹੇ ਹਨ, ਜਿਸ 'ਚ ਭਗਤ ਸ਼ਰਧਾ ਨਾਲ ਮੰਦਰ ਆਉਂਦੇ ਹਨ | ਅੱਜ ਦਾ ਸੰਕੀਰਤਨ ਸ਼ਹਿਰ ਦੀ ਸੁੱਖ-ਸ਼ਾਂਤੀ ਲਈ ਜ਼ੀਨਤ ਮਹੰਤ ਤੇ ਟੀਨਾ ਮਹੰਤ ਵਲੋਂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਾਈਨ ਗਰੋਵ ਦੇ ਵਿਦਿਆਰਥੀਆਂ ਨੇ ਗਾਂਧੀ ਜੈਅੰਤੀ ਮਨਾਈ

ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਵਿਖੇ ਗਾਂਧੀ ਜੈਅੰਤੀ ਉਤਸ਼ਾਹ ਨਾਲ ਮਨਾਈ ਗਈ | ਵਿਦਿਆਰਥੀਆਂ ਨੇ ਭਾਸ਼ਨਾਂ ਰਾਹੀਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਤੇ ਬਾਪੂ ਦੇ ਤਿੰਨ ਬੰਦਰ ਬਣ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਕੌਂਸਲ ਅਮਲੋਹ ਦੀਆਂ ਟੀਮਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਡਰਾਈ ਡੇਅ ਤਹਿਤ ਸਿਹਤ ਵਿਭਾਗ ਤੇ ਨਗਰ ਕੌਂਸਲ ਅਮਲੋਹ ਦੀ ਟੀਮ ਵਲੋੋਂ ਸਿਵਲ ਸਰਜਨ ਡਾ. ਹਰਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਅਤੇ ਡਾ. ਗੁਰਪ੍ਰੀਤ ਕੌਰ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਅਤੇ ਬਲਜਿੰਦਰ ਸਿੰਘ ਕਾਰਜ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਦਫ਼ਤਰ ਵਿਖੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਡਾਇਰੈਕਟਰ ਪੀ. ਆਰ. ਟੀ. ਸੀ. ਸੁਭਾਸ਼ ਸੂਦ ਅਤੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ ਦੀ ਅਗਵਾਈ 'ਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੀ ਦਾ ...

ਪੂਰੀ ਖ਼ਬਰ »

ਬਸੀ ਪਠਾਣਾਂ ਨਗਰ ਕੌਂਸਲ ਵਲੋਂ 'ਮੇਰਾ ਸ਼ਹਿਰ, ਮੇਰਾ ਮਾਣ' ਮੁਹਿੰਮ ਸ਼ੁਰੂ

ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ, ਗੰਦਗੀ ਰਹਿਤ ਸਾਫ਼ ਸੁਥਰਾ ਤੇ ਖ਼ੂਬਸੂਰਤ ਬਣਾਉਣ ਲਈ 'ਮੇਰਾ ਸ਼ਹਿਰ, ਮੇਰਾ ਮਾਣ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਸਵੱਛ ਭਾਰਤ ਮੁਹਿੰਮ ਟੀਮ ਵਲੋਂ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦਾ ਵਿਧਾਇਕ ਰਾਏ ਨੇ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਜੈ ਸ੍ਰੀ ਰਾਮਾ ਡਰਾਮਾਟਿਕ ਕਲੱਬ ਹਮਾਯੰੂਪੁਰ ਸਰਹਿੰਦ ਵਲੋਂ ਰਾਮ ਲੀਲ੍ਹਾ ਦਾ ਆਯੋਜਨ ਕੀਤਾ ਗਿਆ, ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਉਨ੍ਹਾਂ ਆਪਣੇ ...

ਪੂਰੀ ਖ਼ਬਰ »

ਦੀਪਕ ਟੀਨੂੰ ਦਾ ਫ਼ਰਾਰ ਹੋਣਾ ਪੰਜਾਬ ਦੀ ਸੁਰੱਖਿਆ ਦੇ ਮਾੜੇ ਹਾਲਾਤ ਬਿਆਨ ਕਰਦਾ-ਟੌਹੜਾ

ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਮਾਨਸਾ ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ ਦੇ ਸਾਥੀ ਦੀਪਕ ਟੀਨੂੰ ਦਾ ਫ਼ਰਾਰ ਹੋਣਾ ਪੰਜਾਬ ਦੀ ਸੁਰੱਖਿਆ ਤੇ ਲਾਅ ਐਂਡ ਆਰਡਰ ਦੇ ਮਾੜੇ ਹਾਲਾਤ ਬਿਆਨ ਕਰਦਾ ਹੈ, ਉਥੇ ਭਗਵੰਤ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ...

ਪੂਰੀ ਖ਼ਬਰ »

ਕੈਂਪ 'ਚ 45 ਪ੍ਰਾਣੀਆਂ ਨੇ ਕੀਤਾ ਖ਼ੂਨਦਾਨ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸ਼੍ਰੋਮਣੀ ...

ਪੂਰੀ ਖ਼ਬਰ »

ਖੇਡ ਮੇਲੇ ਪੰਜਾਬ ਦੇ ਸੱਭਿਆਚਾਰ ਦੀ ਸ਼ਾਨ-ਐਡ. ਕੰਵਰਬੀਰ ਰਾਏ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਮੀਰੀ ਪੀਰੀ ਵੈੱਲਫੇਅਰ ਐਂਡ ਸਪੋਰਟਸ ਕਲੱਬ ਤੇ ਸਮੂਹ ਪੰਚਾਇਤ ਸਾਨੀਪੁਰ ਵਲੋਂ ਕਰਵਾਏ ਜਾ ਰਹੇ 16ਵੇਂ ਕਬੱਡੀ ਕੱਪ ਦੇ ਪਹਿਲੇ ਦਿਨ ਦਾ ਉਦਘਾਟਨ 'ਆਪ' ਆਗੂ ਐਡ. ਕੰਵਰਬੀਰ ਸਿੰਘ ਰਾਏ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX