ਫ਼ਾਜ਼ਿਲਕਾ, 2 ਅਕਤੂਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਸਾਂਝੇ ਤੌਰ 'ਤੇ ਸਥਾਨਕ ਦਾਣਾ ਮੰਡੀ ਵਿਖੇ ਰੇਤੇ ਵਾਲੀ ਭੈਣੀ ਦੇ ਕਿਸਾਨ ਜਗਤਾਰ ਸਿੰਘ ਦੀ ਢੇਰੀ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨਾਲ, ਐੱਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਵਿੰਦਰ ਕੁਮਾਰ ਸਚਦੇਵਾ ਵੀ ਮੌਜੂਦ ਸਨ | ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਤੇ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਸਰਕਾਰ ਵਲੋਂ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ, ਲੇਬਰ, ਆੜ੍ਹਤੀਆਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ 'ਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਉਪਰੰਤ ਉਨ੍ਹਾਂ ਦਾ ਪੈਸਾ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਪੀਣ ਵਾਲੇ ਪਾਣੀ, ਲਾਈਟਾਂ ਅਤੇ ਸਾਫ਼-ਸਫ਼ਾਈ ਆਦਿ ਦੇ ਸਬੰਧਿਤ ਵਿਭਾਗਾਂ ਵਲੋਂ ਪ੍ਰਬੰਧ ਮੁਕੰਮਲ ਕਰਵਾਏ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀ ਵਿਚ ਲਿਆਉਣ ਅਤੇ ਝੋਨੇ ਦੀ ਪਰਾਲੀ ਤੇ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਰਲਾਉਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਆਦਿ ਸਬੰਧੀ ਮਸ਼ੀਨਾਂ ਚਾਹੀਦੀਆਂ ਹਨ ਤਾਂ ਬੇਝਿਜਕ ਹੋ ਕੇ ਦੱਸਣ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਜਿਹੜੀਆਂ ਪੰਚਾਇਤਾਂ ਦੇ ਕਿਸਾਨ ਆਪਣੀ ਪੂਰੀ ਫ਼ਸਲ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ 26 ਜਨਵਰੀ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ ਮੰਡੀ ਸੁਪਰਵਾਈਜ਼ਰ ਰਾਜ ਕੁਮਾਰ, ਵਿਨੋਦ ਕੁਮਾਰ ਤੇ ਆੜ੍ਹਤੀ ਪ੍ਰੇਮ ਕੁਮਾਰ ਅਤੇ ਮਾਰਕੀਟ ਕਮੇਟੀ ਤੋਂ ਪੱਪੀ ਪਾਰਸ ਵੀ ਹਾਜ਼ਰ ਸਨ |
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਲੋਕਾਂ ਨੂੰ ੂ ਦਫ਼ਤਰੀ ਕੰਮਕਾਜ ਦੀ ਖ਼ੱਜਲ-ਖ਼ੁਆਰੀ ਤੋਂ ਬਚਾਉਣ ਲਈ ਸ਼ੁਰੂ ਕੀਤੇ ਮਿਸ਼ਨ ਆਬਾਦ-30 ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ, ਜਿੱਥੇ ਇਸ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਅਬੋਹਰ ਤੇ ਬੱਲੂਆਣਾ ਦੀਆਂ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ ਅਤੇ ਚੱਕਾ ਜਾਮ ਕੀਤਾ | ਬਲਾਕ ਖੂਹੀਆਂ ਸਰਵਰ ਦੀ ਪ੍ਰਧਾਨ ...
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)-ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ 'ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਦੌਰਾਨ ਐੱਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਤੇ ਡੀ.ਐੱਸ.ਪੀ. ਅਤੁੱਲ ...
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਸ਼ੀਲਾ ਦੇਵੀ ਦੀ ਅਗਵਾਈ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ...
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਆਬਾਦ ਸੁਵਿਧਾ ਕੈਂਪਾਂ ਦÏਰਾਨ ਸਰਹੱਦੀ ਪਿੰਡ ਚੱਕ ਖੀਵਾ ਵਿਖੇ ਲਗਾਏ ਕੈਂਪ 'ਚ ਪੁੱਜ ਕੇ ਲੋਕਾਂ ਦੇ ਨਾਲ ...
ਫ਼ਾਜ਼ਿਲਕਾ, 2 ਅਕਤੂਬਰ (ਅਮਰਜੀਤ ਸ਼ਰਮਾ)-ਮਾਨਵ ਕਲਿਆਣ ਬਿਰਧ ਆਸ਼ਰਮ ਦੀ ਮੀਟਿੰਗ ਸਰਪ੍ਰਸਤ ਐਡਵੋਕੇਟ ਵਿਸ਼ਨੂੰ ਦੱਤ ਸ਼ਰਮਾ ਤੇ ਡਾ. ਪੰਨਾ ਰਾਮ ਗੁਪਤਾ ਦੀ ਅਗਵਾਈ ਹੇਠ ਹੋਈ | ਜਿਸ 'ਚ ਪਿਛਲੀ 20 ਸਾਲ ਤੋਂ ਬਿਰਧ ਆਸ਼ਰਮ 'ਚ ਸੇਵਾਵਾਂ ਦੇ ਰਹੇ ਅਸ਼ੋਕ ਬੁਧੀਰਾਜਾ ਨੂੰ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਸਮੇਤ ਪੁਲਿਸ ਪਾਰਟੀ ਿਲੰਕ ਰੋਡ ਸੀਡ ਫਾਰਮ ਪੱਕਾ ਦੇ ...
ਫ਼ਾਜ਼ਿਲਕਾ, 2 ਅਕਤੂਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀਆਂ 30 ਨਵੰਬਰ 2022 ਤੱਕ ਲਾਗੂ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ...
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਪਿੰਡ ਜੰਡ ਵਾਲਾ ਖਰਤਾ ਦੇ ਗੁਰਦੁਆਰਾ ਸਾਹਿਬ 'ਚੋਂ ਐਲ.ਸੀ.ਡੀ. ਚੋਰੀ ਕਰਨ ਦੇ ਦੋਸ਼ 'ਚ ਸਦਰ ਥਾਣਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਹੁਲ ਪੁੱਤਰ ਜਰਨੈਲ ਸਿੰਘ ਵਾਸੀ ਢਾਣੀ ਪ੍ਰੇਮ ਸਿੰਘ ਦਾਖਲੀ ਮਹਾਲਮ ਸ਼ਰਾਬ ...
ਵਿਵੇਕ ਹੂੜੀਆ ਅਬੋਹਰ, 2 ਅਕਤੂਬਰ -ਅਬੋਹਰ ਇਲਾਕੇ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ, ਅਬੋਹਰ ਸ੍ਰੀ ਗੰਗਾਨਗਰ ਰੋਡ ਹੋਵੇ, ਚਾਹੇ ਅਬੋਹਰ ਮਲੋਟ ਰੋਡ ਹੋਵੇ ਜਾਂ ਫਿਰ ਅਬੋਹਰ ਤੋਂ ਡੱਬਵਾਲੀ ਰੋਡ ਹੋਵੇ, ਇਨ੍ਹਾਂ ਰੋੜਾਂ 'ਤੇ ਪਸ਼ੂਆਂ ਦੀ ...
ਬੱਲੂਆਣਾ, 2 ਅਕਤੂਬਰ (ਜਸਮੇਲ ਸਿੰਘ ਢਿੱਲੋਂ)- 2014 ਤੋਂ ਬਾਅਦ ਲਗਾਤਾਰ ਵੱਧ ਰਹੀਆਂ ਸਿਲੰਡਰ ਦੀਆਂ ਕੀਮਤਾਂ ਕਿਤੇ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ | ਜਿਨ੍ਹਾਂ ਦਾ ਪੰਜਾਬ ਦੇ ਗ਼ਰੀਬ ਤਬਕੇ ਤੇ ਇਕ ਵੱਡਾ ਆਰਥਿਕ ਬੋਝ ਪੈ ਰਿਹਾ ਹੈ | ਪਰ ਸਿਲੰਡਰ ਦੀਆਂ ਕੀਮਤਾਂ ਵਿਚ ...
ਫ਼ਾਜ਼ਿਲਕਾ, 2 ਅਕਤੂਬਰ (ਅਮਰਜੀਤ ਸ਼ਰਮਾ)- ਏਸ਼ੀਅਨ ਸਿਵਲ ਇੰਜੀਨੀਅਰਿੰਗ ਕੁਆਰਡੀਨੇਟਿੰਗ ਕੌਂਸਲ ਵਲੋਂ ਗੋਆ ਵਿਖੇ ਆਯੋਜਿਤ ਕੀਤੀ 3 ਦਿਨਾਂ ਕਾਨਫ਼ਰੰਸ ਸ਼ਿਕਾਰ-9 ਵਿਚ ਸਵਾਮੀ ਵਿਵੇਕਾਨੰਦ ਆਈ.ਟੀ.ਆਈ. ਫ਼ਾਜ਼ਿਲਕਾ ਦੇ ਸੰਚਾਲਕ ਤੇ ਆਈ.ਸੀ.ਈ. ਇੰਡੀਆ ਦੇ ਡਾਇਰੈਕਟਰ ...
ਜਲਾਲਾਬਾਦ, 2 ਅਕਤੂਬਰ (ਜਤਿੰਦਰ ਪਾਲ ਸਿੰਘ)- ਕਿਤਾਬਾਂ ਤੇ ਸਟੇਸ਼ਨਰੀ ਦੁਕਾਨਦਾਰਾਂ ਦੀ ਮੀਟਿੰਗ ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਦੇ ਨਾਲ ਕਿਤਾਬਾਂ ਤੇ ਸਟੇਸ਼ਨਰੀ ਦੁਕਾਨਦਾਰਾਂ ਦੀ ਯੂਨੀਅਨ ਬਣਾਉਂਦੇ ਹੋਏ ...
ਜਲਾਲਾਬਾਦ, 2 ਅਕਤੂਬਰ (ਜਤਿੰਦਰ ਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ 'ਝੋਨੇ ਦੀ ਪਰਾਲੀ ਦੀ ...
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਸਵੱਛਤਾ ਸਰਵੇਖਣ 2022 ਵਿਚ ਫ਼ਾਜ਼ਿਲਕਾ ਦੀ ਚਮਕ ਬਰਕਰਾਰ ਰਹੀ ਹੈ | 50 ਹਜ਼ਾਰ ਤੋਂ 1 ਲੱਖ ਆਬਾਦੀ ਵਾਲੇ ਸ਼ਹਿਰਾਂ ਦੀ ਸ਼ੇ੍ਰਣੀ 'ਚ ਫ਼ਾਜ਼ਿਲਕਾ ਨੇ ਉੱਤਰੀ ਜ਼ੋਨ 'ਚ ਤੀਸਰਾ ਤੇ ਪੰਜਾਬ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ | ਇਹ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਕਾਂਗਰਸ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਤੇ ਸੁਭਾਸ਼ ਬਾਘਲਾ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਗਿਆ | ਇਸ ...
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸੁਆਮੀ ਵਿਗਿਆਨਾਨੰਦ ਨੇ ਸੰਗਤ ਨੂੰ ਆਪਣੇ ਵਿਚਾਰਾਂ ਵਿਚ ਦੱਸਦੇ ਹੋਏ ਕਿਹਾ ਕਿ ਇਤਿਹਾਸ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੇਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਮੌਰੀਆ ਐਸੋਸੀਏਸ਼ਨ ਤੇ ਐਨ.ਐੱਸ.ਐੱਸ. ਯੂਨਿਟ ਵਲੋਂ ਕਾਲਜ ਦੇ ਵਿਹੜੇ ਵਿਚ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਯੰਤੀ ਮੌਕੇ ਸਫ਼ਾਈ ਅਭਿਆਨ ਚਲਾਇਆ ਗਿਆ | ਕਾਲਜ ਦੀ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬਲਾਕ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਿੰਡ ਰੁਕਨਪੁਰਾ ਖੂਈਖੇੜਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਸਰਕਲ ਇੰਚਾਰਜ ਖੇਤੀਬਾੜੀ ਅਫ਼ਸਰ ਦਿਆਲ ਚੰਦ, ਖੇਤੀਬਾੜੀ ਉਪ-ਨਿਰੀਖਕ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 153ਵੀਂ ਜੈਯੰਤੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ 118ਵੀਂ ਜਨਮ ਵਰ੍ਹੇਗੰਢ ਮੌਕੇ ...
ਮੰਡੀ ਅਰਨੀਵਾਲਾ, 2 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ)- ਗੁੱਡ ਸ਼ੈਫਰਡ ਪਬਲਿਕ ਸਕੂਲ ਪੰਨ੍ਹੀਵਾਲਾ ਫੱਤਾ ਦੀ ਚੌਥੀ ਜਮਾਤ ਦੇ ਵਿਦਿਆਰਥੀ ਅਭਿਜੋਤ ਸਿੰਘ ਨੇ ਅੰਡਰ-14 ਵਰਗ 'ਚ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ ਚੱਕ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਮਾਰਕੀਟ ਕਮੇਟੀ ਦੇ ਪੁਰਾਣੇ ਸਥਾਨ 'ਤੇ ਸ੍ਰੀ ਸਨਾਤਨ ਧਰਮ ਰਾਮ ਪ੍ਰਚਾਰਕ ਰਾਮ ਨਾਟਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਵਿਚ ਬੀਤੀ ਰਾਤ ਕਲਾਕਾਰਾਂ ਵਲੋਂ ਸੀਤਾ ਹਰਨ ਤੇ ਸਰੂਪਨਖਾ ਦਾ ਸ਼ਾਨਦਾਰ ਮੰਚਨ ਕੀਤਾ ...
ਜਲਾਲਾਬਾਦ, 2 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੰਨੇ ਵਾਲਾ ਸੜਕ 'ਤੇ ਸਥਿਤ ਪੈਨੇਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਿੰਗਲਵਾੜਾ ਸ੍ਰੀ ਅੰਮਿ੍ਤਸਰ ਸਾਹਿਬ ਦਾ ਦੌਰਾ ਕੀਤਾ | ਸਕੂਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX