ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  1 day ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  1 day ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  1 day ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  1 day ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  1 day ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  1 day ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  1 day ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  1 day ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਅੰਮ੍ਰਿਤਸਰ

ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਵਿਆਹ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 2 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਰਾਤ ਰੂਪੀ ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਜਲੰਧਰ) ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜਿਸ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ, ਸ਼ਬਦ ਕੀਰਤਨੀ ਜਥਿਆਂ, ਸਕੂਲੀ ਬੱਚਿਆਂ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਟਰੈਕਟਰ ਟਰਾਲੀਆਂ, ਕਾਰਾਂ ਅਤੇ ਬੱਸਾਂ ਰਾਹੀਂ ਸ਼ਾਮੂਲੀਅਤ ਕੀਤੀ | ਇਸ ਤੋਂ ਪਹਿਲਾਂ ਦੀਵਾਨ ਹਾਲ ਗੁ: ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਜ: ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਗੁਰਨਾਮ ਸਿੰਘ ਕਾਰ ਸੇਵਾ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ, ਬਾਬਾ ਅਵਤਾਰ ਸਿੰਘ ਕਾਰ ਸੇਵਾ ਠੱਠਾ ਢਿੱਬਾ ਅਤੇ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰ ਨੇ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਨਗਰ ਕੀਰਤਨ ਵਿਚ ਹੈੱਡਗ੍ਰੰਥੀ ਭਾਈ ਕੇਵਲ ਸਿੰਘ, ਸਾਬਕਾ ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਬਲਦੇਵ ਸਿੰਘ ਓਗਰਾ ਕਥਾ ਵਾਚਕ, ਬਾਬਾ ਮੋਹਣ ਸਿੰਘ ਕੰਗ ਸ਼ਹਿਰੀ ਪ੍ਰਧਾਨ, ਰਾਜਿੰਦਰ ਸਿੰਘ ਲਿੱਦੜ, ਤੇਜਿੰਦਰ ਸਿੰਘ ਅਠੌਲਾ, ਮਾ: ਇਕਬਾਲ ਸਿੰਘ, ਅਮਰੀਕ ਸਿੰਘ ਬੇਦਾਦਪੁਰ, ਦਲਬੀਰ ਸਿੰਘ ਬੇਦਾਦਪੁਰ, ਡਾ: ਜਸਵੰਤ ਸਿੰਘ, ਪ੍ਰਮਿੰਦਰਜੀਤ ਸਿੰਘ (ਦੋਵੇਂ ਸਾਬਕਾ ਸਰਪੰਚ), ਜ: ਅਜੀਤ ਸਿੰਘ ਧਿਆਨਪੁਰ, ਕਸ਼ਮੀਰ ਸਿੰਘ ਜੋਧਪੁਰੀ, ਹਰਗੋਪਾਲ ਸਿੰਘ ਰੰਧਾਵਾ, ਬਲਵਿੰਦਰ ਸਿੰਘ ਕੰਵਲ, ਪ੍ਰਤਾਪ ਸਿੰਘ ਮੈਂਬਰ, ਜ: ਜਰਨੈਲ ਸਿੰਘ ਚੀਮਾਬਾਠ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਮੋੜ, ਜਸਪ੍ਰੀਤ ਸਿੰਘ ਮੁਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ, ਬੀਬੀ ਪਰਮਜੀਤ ਕੌਰ ਖ਼ਾਲਸਾ, ਨਿਰਮਲ ਸਿੰਘ ਭੁੱਲਰ, ਮਾ: ਕਰਤਾਰ ਸਿੰਘ ਭੁੱਲਰ, ਲੱਖਾ ਸਿੰਘ ਪੱਡੇ, ਜਸਪਾਲ ਸਿੰਘ ਚਾਵਲਾ, ਸਵਰਨ ਸਿੰਘ ਕਾਲਾ, ਜਸਵੰਤ ਸਿੰਘ ਦਿੱਲੀ, ਅਮਰਜੀਤ ਸਿੰਘ ਘੁੱਕ, ਸ਼ਮਸ਼ੇਰ ਸਿੰਘ, ਗੁਰਮਿੰਦਰ ਸਿੰਘ ਡੱਲਾ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨੇ ਸ਼ਿਰਕਤ ਕੀਤੀ |
ਬਾਬਾ ਬਕਾਲਾ ਸਾਹਿਬ ਮੋੜ 'ਤੇ ਨਿੱਘਾ ਸਵਾਗਤ
ਬਾਬਾ ਬਕਾਲਾ ਸਾਹਿਬ ਤੋਂ ਬਾਬਾ ਬਕਾਲਾ ਸਾਹਿਬ ਮੋੜ ਪੁੱਜਣ 'ਤੇ ਸੁਖਵਿੰਦਰ ਕਰਿਆਨਾ ਸਟੋਰ, ਨੀਡਜ਼ ਹੋਲਸੇਲ ਸਟੋਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਸਜਵਿੰਦਰ ਸਿੰਘ, ਕਰਨਬੀਰ ਸਿਮਘ, ਨਵਜੋਤ ਸਿੰਘ, ਜ: ਜਰਨੈਲ ਸਿੰਘ ਚੀਮਾਬਾਠ ਤੇ ਹੋਰ ਹਾਜ਼ਰ ਸਨ |

ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧ ਸਖ਼ਤ

ਅੰਮਿ੍ਤਸਰ, 2 ਅਕਤੂਬਰ (ਗਗਨਦੀਪ ਸ਼ਰਮਾ)- ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ | ਸਟੇਸ਼ਨ ਦੇ ਹਰੇਕ ਦਰਵਾਜ਼ੇ 'ਤੇ ਆਰ. ਪੀ. ਐਫ਼ ਤੇ ਜੀ. ਆਰ. ਪੀ. ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਲੋਂ ਹਰੇਕ ਆਉਣ-ਜਾਣ ...

ਪੂਰੀ ਖ਼ਬਰ »

10 ਸਾਲਾਂ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਵੇਰਕਾ, 2 ਅਕਤੂਬਰ (ਪਰਮਜੀਤ ਸਿੰਘ ਬੱਗਾ)- ਥਾਣਾ ਮੋਹਕਮਪੁਰਾ ਦੇ ਮੁਖੀ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕਾਰਵਾਈ ਕਰਦਿਆਂ ਪੁਲਿਸ ਚੌਕੀ ਗੋਲਡਨ ਐਵੀਨਿਊ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਦਸ ਸਾਲਾਂ ਤੋਂ ਭਗੌੜੇ ਚਲੇ ਆ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਚੋਰਾਂ ਨੇ ਚਲਾਈਆਂ ਗੋਲੀਆਂ, ਇਕ ਜ਼ਖ਼ਮੀ

ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਦੇਰ ਰਾਤ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਰਹੇ ਚੋਰਾਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ ਵਾਲਾ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਅਜਨਾਲਾ 'ਚ ...

ਪੂਰੀ ਖ਼ਬਰ »

- ਰਿਸ਼ੀ ਵਿਹਾਰ 'ਚ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ - ਘਰ 'ਚ ਲੱਕੜ ਦਾ ਕੰਮ ਕਰਦੇ ਨੌਜਵਾਨਾਂ ਨੇ ਹੀ ਕੀਤੀ ਸੀ ਲੁੱਟ, ਚਾਰ ਗਿ੍ਫ਼ਤਾਰ

ਅੰਮਿ੍ਤਸਰ, 2 ਅਕਤੂਬਰ (ਰੇਸ਼ਮ ਸਿੰਘ)- ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ 'ਚ ਇਕ ਬਜ਼ੁਰਗ ਔਰਤ ਤੇ ਉਸਦੇ ਮਾਸੂਮ ਪੋਤਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਰੁਪਏ ਦੇ ਸੋਨੇ ਦੇ ਗਹਿਣਿਆਂ ਤੇ ਨਕਦੀ ਲੁੱਟਣ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਅਤੇ ਇਸ ਲੁੱਟ-ਖੋਹ ਘਰ 'ਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਬੀ. ਐਸ. ਐੱਫ. ਦੀ ਰੈਲੀ ਗੁਜਰਾਤ ਤੱਕ ਨਸ਼ਿਆਂ ਖ਼ਿਲਾਫ਼ ਕਰੇਗੀ ਜਾਗਰੂਕ

ਅਟਾਰੀ, 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)- ਮਹਾਤਮਾ ਗਾਂਧੀ ਦੇ ਜੈਅੰਤੀ ਦਿਹਾੜੇ ਨੂੰ ਸਮਰਪਿਤ ਬੀ.ਐਸ.ਐੱਫ. ਵਲੋਂ ਅਟਾਰੀ ਸਰਹੱਦ ਤੋਂ ਰੈਲੀ ਕੱਢੀ ਗਈ | ਅਟਾਰੀ ਬਾਰਡਰ 'ਤੇ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਣਪਾਲ ਸਿੰਘ, ...

ਪੂਰੀ ਖ਼ਬਰ »

ਹੁਣ 10 ਕਰੋੜ ਜਾਂ ਇਸ ਤੋਂ ਵੱਧ ਦੀ ਵਿਕਰੀ 'ਤੇ ਵੀ ਕੱਟਣਾ ਹੋਵੇਗਾ ਈ-ਚਲਾਨ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)- ਗੁਡਸ ਐਂਡ ਸਰਵਿਸਿਜ਼ ਟੈਕਸ (ਜੀ.ਐਸ.ਟੀ.) 'ਚ ਨਵਾਂ ਨਿਯਮ ਲਾਗੂ ਕਰਦਿਆਂ ਕੋਈ ਵੀ ਵਪਾਰੀ ਜਿਸ ਦੀ ਵਿਕਰੀ 10 ਕਰੋੜ ਜਾਂ ਇਸ ਤੋਂ ਵੱਧ ਹੈ, ਲਈ ਹੁਣ ਈ-ਚਾਲਾਨ ਕੱਟਣਾ ਲਾਜ਼ਮੀ ਕਰ ਦਿੱਤਾ ਗਿਆ ਹੈ | ਜੇਕਰ ਕੋਈ ਵਪਾਰੀ ਨਵੇਂ ਨਿਯਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਯੁਵਕ ਮੇਲਾ 6 ਤੋਂ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 6 ਅਕਤੂਬਰ ਤੋਂ ਅੰਤਰ-ਕਾਲਜ ਸਭਿਆਚਾਰਕ ਮੁਕਾਬਲੇ 'ਯੁਵਕ ਮੇਲੇ' ਆਰੰਭ ਹੋਣ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਤੇ ...

ਪੂਰੀ ਖ਼ਬਰ »

ਸੰਧੂ ਵਲੋਂ 22 ਲੱਖ ਦੀ ਲਾਗਤ ਨਾਲ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ

ਛੇਹਰਟਾ, 2 ਅਕਤੂਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 56 ਦੇ ਇਲਾਕਾ ਘੁਮਿਆਰਾਂ ਵਾਲਾ ਮੁਹੱਲਾ ਛੋਟਾ ਹਰੀਪੁਰਾ ਵਿਖੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਲਈ ਕਰੀਬ 22 ਲੱਖ ਦੀ ਲਾਗਤ ਦੇ ਨਾਲ ਨਵਾਂ ਟਿਊਬਵੈੱਲ ਲਗਾਉਣ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈ.ਪਬ. ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 2 ਅਕਤੂਬਰ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਸੀਨੀਅਰ ਸੈਕਸ਼ਨ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦਾ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਤੇ ਯੋਗਾ ਟੂਰਨਾਮੈਂਟ 'ਚ ਪਹਿਲਾ ਸਥਾਨ

ਅੰਮਿ੍ਤਸਰ, 2 ਅਕਤੂਬਰ (ਗਗਨਦੀਪ ਸ਼ਰਮਾ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਨੇ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਤੇ ਯੋਗਾ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਸਕੂਲ ਦੇ ਪਿ੍ੰ: ਅਜੇ ਬੇਰੀ ਨੇ ਦੱਸਿਆ ਕਿ ਅੰਡਰ-19 ...

ਪੂਰੀ ਖ਼ਬਰ »

ਸਰਹੱਦੀ ਵਪਾਰ ਬਹਾਲ ਹੋਣਾ ਪੂਰੇ ਦੱਖਣੀ ਏਸ਼ੀਆ ਲਈ ਬੇਹੱਦ ਜ਼ਰੂਰੀ-ਮਰਵਾਹਾ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)- ਵਪਾਰ ਤੇ ਉਦਯੋਗ ਮਾਝਾ ਜ਼ੋਨ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਭਾਰਤ-ਪਾਕਿਸਤਾਨ ਵਿਚਾਲੇ ਅਟਾਰੀ-ਵਾਹਗਾ ਸਰਹੱਦੀ ਵਪਾਰ ਮੁੜ ਤੋਂ ਬਹਾਲ ਹੋਣਾ ਪੂਰੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪੰਜਾਬ ਤੇ ਹਰਿਆਣਾ ਦੇ ਸਿੱਖਾਂ 'ਚ ਭਰਾ ਮਾਰੂ ਜੰਗ ਕਰਵਾਉਣਾ ਬੰਦ ਕਰੇ-ਭੋਮਾ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਬਾਦਲ ਪਰਿਵਾਰ ਤੇ ਸ਼ੋ੍ਰਮਣੀ ਕਮੇਟੀ ਦੀਆਂ ਬੇਇਨਸਾਫ਼ੀਆਂ ਕਰਕੇ ਹਰਿਆਣਾ ਗੁਰਦੁਆਰਾ ਕਮੇਟੀ ਹੋਂਦ ਵਿਚ ਆਈ | ਜੇਕਰ ਹਰਿਆਣਾ ਦੇ ਸਿੱਖਾਂ ਨੂੰ ਛੋਟੇ ਭਰਾ ਦੀ ਤਰ੍ਹਾਂ ਬਣਦਾ ਸਤਿਕਾਰ ਦਿੱਤਾ ਜਾਂਦਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਵਿਦੇਸ਼ੀ ਸਾਜਿਸ਼ ਮਾਮਲੇ 'ਚ ਇਮਰਾਨ ਖ਼ਾਨ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਕੈਬਨਿਟ ਨੇ ਅੱਜ ਰਸਮੀ ਤੌਰ 'ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਉਨ੍ਹਾਂ ਦੇ ਕਥਿਤ ਲੀਕ ਹੋਏ ਆਡੀਓ ਨੂੰ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦਾ ...

ਪੂਰੀ ਖ਼ਬਰ »

ਪਾਕਿ 'ਚ ਨਾਬਾਲਗ ਹਿੰਦੂ ਕੁੜੀਆਂ ਹੀ ਕਿਉਂ ਹੋ ਰਹੀਆਂ ਇਸਲਾਮ ਤੋਂ ਪ੍ਰਭਾਵਿਤ-ਅਗਰਵਾਲ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)- ਵਪਾਰੀ ਆਗੂ ਤੇ ਭਾਜਪਾ ਕਾਰਕੁੰਨ ਕਪਿਲ ਅਗਰਵਾਲ ਨੇ ਪਾਕਿਸਤਾਨ ਦੇ ਸੂਬਾ ਸਿੰਧ ਅਤੇ ਹੋਰ ਪ੍ਰਾਂਤਾਂ 'ਚ ਵੱਡੀ ਗਿਣਤੀ 'ਚ ਕਥਿਤ ਤੌਰ 'ਤੇ ਸਵੈ-ਇੱਛਾ ਨਾਲ ਧਰਮ ਪਰਿਵਰਤਨ ਕਰਨ ਵਾਲੀਆਂ ਘੱਟ ਉਮਰ ਦੀਆਂ ਨਾਬਾਲਗ ਹਿੰਦੂ ਕੁੜੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸਾਹਿਤਕ ਕੁਇਜ਼ ਪ੍ਰੋਗਰਾਮ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਖ਼ਾਲਸਾ ਕਾਲਜ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਬੀ.ਏ. (ਆਨਰਜ਼) ਅੰਗਰੇਜ਼ੀ, ਐਮ.ਏ. (ਅੰਗਰੇਜ਼ੀ) ਅਤੇ ਇਲੈਕਟਿਵ ਇੰਗਲਿਸ਼ ਦੇ ਵਿਦਿਆਰਥੀਆਂ ਲਈ ਸਾਹਿਤਕ ਕੁਇਜ਼ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਕਾਲਜ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਵੇਰਕਾ ਵਲੋਂ ਵਿਸ਼ੇਸ਼ ਸਮਾਗਮ

ਵੇਰਕਾ, 2 ਅਕਤੂਬਰ (ਪਰਮਜੀਤ ਸਿੰਘ ਬੱਗਾ)- ਬਲਾਕ ਕਾਂਗਰਸ ਕਮੇਟੀ ਵੇਰਕਾ ਦੇ ਪ੍ਰਧਾਨ ਅਤੇ ਕੌਂਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਦੇਸ਼ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਅਤੇ ਮਹਾਤਮਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਕਨਵੈਨਸ਼ਨ 16 ਨੂੰ

ਅੰਮਿ੍ਤਸਰ, 2 ਅਕਤੂਬਰ (ਗਗਨਦੀਪ ਸ਼ਰਮਾ)- ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਕਨਵੈਨਸ਼ਨ 16 ਅਕਤੂਬਰ (ਐਤਵਾਰ) ਨੂੰ ਜਲੰਧਰ ਵਿਖੇ ਹੋਣ ਜਾ ਰਹੀ ਹੈ ਤੇ ਉਸ ਕਨਵੈਨਸ਼ਨ ਵਿਚ ਅੰਮਿ੍ਤਸਰ ਤੋਂ ਵੱਡੀ ਗਿਣਤੀ 'ਚ ਪੈਨਸ਼ਨਰਜ਼ ਹਿੱਸਾ ਲੈਣਗੇ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ | ਇਸ ਸੰਬੰਧੀ ਕਾਲਜ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ 'ਚ ਕਿਹਾ ਕਿ ਸਾਡੀਆਂ ...

ਪੂਰੀ ਖ਼ਬਰ »

ਲਾਹੌਰ 'ਚ 'ਸਿੱਖ ਵਿਰਾਸਤੀ ਸੈਰ-ਸਪਾਟੇ ਦੇ ਦਾਇਰੇ ਦਾ ਵਿਸਥਾਰ' ਵਿਸ਼ੇ 'ਤੇ ਵੈਬੀਨਾਰ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)- ਲਾਹੌਰ 'ਚ 'ਸਿੱਖ ਵਿਰਾਸਤੀ ਸੈਰ-ਸਪਾਟੇ ਦੇ ਦਾਇਰੇ ਦਾ ਵਿਸਥਾਰ' ਵਿਸ਼ੇ 'ਤੇ ਕਰਵਾਏ ਵੈਬੀਨਾਰ ਦੌਰਾਨ ਦਿਆਲ ਸਿੰਘ ਰਿਸਰਚ ਫੋਰਮ ਦੇ ਡਾਇਰੈਕਟਰ ਡਾ: ਰਜ਼ਾਕ ਸ਼ਾਹਿਦ ਨੇ ਕਿਹਾ ਕਿ ਧਾਰਮਿਕ ਸੈਰ-ਸਪਾਟੇ ਦੀ ਗੱਲ ਕਰੀਏ ਤਾਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦਾ ਨਾਂਅ ਸਮਾਰਕਾਂ ਦੇ ਬੋਰਡਾਂ ਤੱਕ ਸੀਮਤ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)- ਮਹਾਤਮਾ ਗਾਂਧੀ ਨੂੰ ਸਨਮਾਨ ਦਿੰਦਿਆਂ ਅੰਮਿ੍ਤਸਰ 'ਚ ਲਗਭਗ ਇਕ ਦਰਜਨ ਸਮਾਰਕਾਂ ਦਾ ਨਾਂਅ ਉਨ੍ਹਾਂ ਦੇ ਨਾਂਅ 'ਤੇ ਰੱਖਦਿਆਂ ਤੱਤਕਾਲੀ ਸਰਕਾਰਾਂ ਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਪ੍ਰਤੀ ਆਪਣਾ ਸਨੇਹ ਪ੍ਰਗਟ ਕੀਤਾ ਜਾਂਦਾ ...

ਪੂਰੀ ਖ਼ਬਰ »

ਮੈਡੀਕਲ ਸੁਸਾਇਟੀ ਵੇਰਕਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ

ਵੇਰਕਾ, 2 ਅਕਤੂਬਰ (ਪਰਮਜੀਤ ਸਿੰਘ ਬੱਗਾ)- ਆਰ. ਐਮ. ਪੀ. ਡਾਕਟਰਾਂ ਵਲੋਂ ਬਣਾਈ ਮੈਡੀਕਲ ਸੁਸਾਇਟੀ ਵੇਰਕਾ ਦੇ ਨੁਮਾਇੰਦੇ ਅਤੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਨਵੀਂ ਅਬਾਦੀ ਵੇਰਕਾ ਵਿਖੇ ਸੁਸਾਇਟੀ ਪ੍ਰਧਾਨ ਵਰਿੰਦਰ ਸਿੰਘ ਅਤੇ ਜਨਰਲ ਸਕੱਤਰ ਕੁਲਵੰਤ ਰਾਏ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਰੇਬੀਜ਼ ਦਿਵਸ ਮਨਾਇਆ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਰੇਬੀਜ਼ ਦਿਵਸ 'ਇਕ ਸਿਹਤ ਜ਼ੀਰੋ ਮੌਤਾਂ' ਵਿਸ਼ੇ 'ਤੇ ਮਨਾਇਆ | ਪਿ੍ੰਸੀਪਲ ਡਾ: ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਇਹ ਪੋ੍ਰਗਰਾਮ ਲੂਈ ਪਾਸਚਰ ਦੇ ਜਨਮ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 'ਚ ਅੰਮਿ੍ਤਸਰ ਦਾ 32ਵਾਂ ਸਥਾਨ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਸਵੱਛ ਭਾਰਤ ਮਿਸ਼ਨ ਤਹਿਤ ਕੇਂਦਰ ਸਰਕਾਰ ਵਲੋਂ ਕਰਵਾਏ ਗਏ ਸਰਵੇਖਣ ਦਾ ਨਤੀਜਾ ਐਲਾਨ ਦਿੱਤਾ ਗਿਆ ਜਿਸ ਵਿਚ ਅੰਮਿ੍ਤਸਰ ਸ਼ਹਿਰ ਨੇ 32ਵਾਂ ਸਥਾਨ ਹਾਸਿਲ ਕੀਤਾ ਹੈ | ਭਾਵੇਂ ਕਿ ਇਹ ਸਥਾਨ ਪਿਛਲੇ ਸਾਲ ਦੇ ਮੁਕਾਬਲੇ ਦੋ ਅੰਕ ਅੱਗੇ ...

ਪੂਰੀ ਖ਼ਬਰ »

ਭਾਜਪਾ ਕਰਵਾਇਆ ਬੁਧੀਜੀਵੀ ਸੰਮੇਲਨ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਦਫ਼ਤਰ ਵਿਖੇ ਬੁਧੀਜੀਵੀ ਸੰਮੇਲਨ ਕਰਵਾਇਆ ਗਿਆ, ਜਿਸ 'ਚ ਪਾਰਟੀ ਦੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਮਨਜੀਤ ਸਿੰਘ ਰਾਏ ਨੇ ਮੁੱਖ ਬੁਲਾਰੇ ਦੇ ਤੌਰ 'ਤੇ ਸ਼ਿਰਕਤ ਕੀਤੀ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਆਵਾਜਾਈ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਸੰਬੰਧੀ ਨਵੇਂ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ ਕਾਰਨ ਨਿਗਮ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਛੇਹਰਟਾ, 2 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਹਲਕਾ ਪੱਛਮੀ ਦੀ ਵਾਰਡ ਨੰਬਰ 85 ਦੇ ਇਲਾਕਾ ਨਿਵਾਸੀ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਬੰਦ ਹੋਣ ਕਾਰਨ ਜ਼ੋਨ ਨੰਬਰ 8 ਦੇ ਬਾਹਰ ਧਰਨਾ ਲਗਾ ਕੇ ਨਗਰ ਨਿਗਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ੍ਹ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਕਰੋੜਾਂ ਦੀ ਬਰਬਾਦੀ ਦਾ ਕਾਰਨ ਬਣਿਆ-ਸੀ. ਪੀ. ਆਈ. ਐੱਮ. ਐੱਲ.

ਅੰਮਿ੍ਤਸਰ, 2 ਅਕਤੂਬਰ (ਰੇਸ਼ਮ ਸਿੰੰਘ)- ਇੱਥੇ ਕੰਪਨੀ ਬਾਗ ਵਿਖੇ ਸੀ. ਪੀ ਆਈ ਐੱਮ. ਐੱਲ. ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਮੰਗਲ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ ਉੱਪਰ ਵਿਚਾਰ ਚਰਚਾ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਜੁਲਾਈ ਵਿਚ ਕਰਵਾਈ ਚੌਥੀ ਸੂਬਾ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਅਨੁਸਾਰ ਅੱਜ ਆਤਮ ਪਬਲਿਕ ਸਕੂਲ, ਇਸਲਾਮਾਬਾਦ ਵਿਖੇ ਜ਼ੋਨ ਅਤੇ ...

ਪੂਰੀ ਖ਼ਬਰ »

ਛੇਹਰਟਾ ਤੋਂ ਬਾਬਾ ਬੁੱਢਾ ਸਾਹਿਬ ਨੂੰ ਜਾਂਦੀ ਮੁੱਖ ਸੜਕ ਨਾ ਬਣਨ ਕਾਰਨ ਲੋਕ ਪ੍ਰੇਸ਼ਾਨ

ਛੇਹਰਟਾ, 2 ਅਕਤੂਬਰ (ਵਡਾਲੀ)- ਵੱਖ-ਵੱਖ ਇਤਿਹਾਸਕ ਸਥਾਨਾਂ ਨੂੰ ਜੋੜਦੀ ਤੇ ਵਿਧਾਨ ਸਭਾ ਹਲਕਾ ਪੱਛਮੀ ਤੇ ਹਲਕਾ ਅਟਾਰੀ 'ਚੋਂ ਗੁਜ਼ਰਦੀ ਕਸਬਾ ਛੇਹਰਟਾ ਤੋਂ ਬੀੜ ਬਾਬਾ ਬੁੱਢਾ ਸਾਹਿਬ ਨੂੰ ਜਾਂਦੀ 11 ਕਿਲੋਮੀਟਰ ਮੁੱਖ ਸੜਕ ਜਿਸ 'ਤੇ ਕਰੀਬ 15 ਹਜ਼ਾਰ ਤੋਂ ਜ਼ਿਆਦਾ ਛੋਟੇ ...

ਪੂਰੀ ਖ਼ਬਰ »

ਡੀ.ਆਰ. ਮਾਡਰਨ ਸੀ. ਸੈ. ਸਕੂਲ 'ਚ ਮਨਾਇਆ ਸਿੱਖਿਆ ਦਿਵਸ

ਛੇਹਰਟਾ, 2 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਜੀ.ਟੀ. ਰੋਡ ਛੇਹਰਟਾ ਸਥਿਤ ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੋਟਰੀ ਕਲੱਬ ਅੰਮਿ੍ਤਸਰ ਪੱਛਮੀ ਦੇ ਸਮੂਹ ਮੈਂਬਰਾਂ ਦੇ ਵਲੋਂ ਸਿੱਖਿਆ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਵਿੰਦਰ ਪਠਾਨੀਆ ...

ਪੂਰੀ ਖ਼ਬਰ »

- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ - ਮੇਨ ਮਾਰਕੀਟ ਬਸੰਤ ਐਵੀਨਿਊ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਮੇਨ ਮਾਰਕੀਟ ਬਸੰਤ ਐਵੀਨਿਊ ਵਿਖੇ ਗੁਰਬਾਣੀ ਕੀਰਤਨ ਦੀ ਛਹਿਬਰ ਲੱਗੀ | ਸ਼ੋ੍ਰਮਣੀ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਨਸ਼ਿਆਂ ਦੀ ਵਿਕਰੀ ਦਾ ਸਿਲਸਿਲਾ

ਰਾਮ ਤੀਰਥ, 2 ਅਕਤੂਬਰ (ਧਰਵਿੰਦਰ ਸਿੰਘ ਔਲਖ)- ਨਸ਼ਿਆਂ ਦੇ ਸਾਮਰਾਜ ਵਿਰੁੱਧ ਅਕਾਲੀ ਦਲ ਅਤੇ ਕਾਂਗਰਸ ਦੀ ਘਟੀਆ ਕਾਰਗੁਜ਼ਾਰੀ ਤੋਂ ਅੱਕੇ ਹੋਏ ਪੰਜਾਬੀਆਂ ਨੇ ਨਵੀਂ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਂਪ ਦਿੱਤੀ, ਪ੍ਰੰਤੂ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਤਰੀ ਈ. ਟੀ. ਓ. ਦੇ ਦਫ਼ਤਰ ਅੱਗੇ ਧਰਨਾ

ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੇ ਵਿਆਹ ਪੁਰਬ 'ਚ ਕੀਤੀ ਸ਼ਾਮੂਲੀਅਤ

ਬਾਬਾ ਬਕਾਲਾ ਸਾਹਿਬ, 2 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਲਗਾਤਾਰ ਸਾਹਿਤਕ ਸਰਗਰਮੀਆਂ ਰਚਾਉਣ ਵਾਲੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਨਵਾਂ ਉਪਰਾਲਾ ਕਰਦਿਆਂ ਐਤਕੀਂ ਮਹੀਨੇ ਦੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ

ਜੈਂਤੀਪੁਰ, 2 ਅਕਤੂਬਰ (ਭੁਪਿੰਦਰ ਸਿੰਘ ਗਿੱਲ)- ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਮਜੀਠਾ ਵਲੋਂ ਬਲਾਕ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 2 ਅਕਤੂਬਰ (ਅਤਰ ਸਿੰਘ ਤਰਸਿੱਕਾ)- ਡੈਮੋਕ੍ਰੇਟਿਕ ਜੰਗਲਾਤ ਵਿਭਾਗ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਇਕ ਅਹਿਮ ਮੀਟਿੰਗ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਰਛਪਾਲ ਸਿੰਘ ਜੋਧਾਨਗਰੀ ਸੂਬਾਈ ਪ੍ਰਧਾਨ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਕਮੇਟੀ ਦਾ ਗਠਨ

ਰਈਆ, 2 ਅਕਤੂਬਰ (ਸ਼ਰਨਬੀਰ ਸਿੰਘ ਕੰਗ)- ਰੈਸਟ ਹਾਊਸ ਰਈਆ ਵਿਖੇ ਵੱਖ-ਵੱਖ ਰੰਗਰੇਟਾ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਸਿੱਖ ਪੰਥ ਦੇ ਮਹਾਨ ਜਰਨੈਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਖੁੱਲ੍ਹ ਕੇ ਵਿਚਾਰਾਂ ...

ਪੂਰੀ ਖ਼ਬਰ »

ਸਟਰੀਟ ਲਾਈਟ ਮੁਲਾਜ਼ਮਾਂ ਨੂੰ ਫਾਰਗ ਕਰਨ ਦੀ ਨਗਰ ਨਿਗਮ ਤਾਲਮੇਲ ਦਲ ਨੇ ਕੀਤੀ ਨਿੰਦਾ

ਅੰਮਿ੍ਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਸਟਰੀਟ ਲਾਈਟ ਵਿਭਾਗ ਦੇ 130 ਮੁਲਾਜ਼ਮਾਂ ਨੂੰ ਅਚਾਨਕ ਫਾਰਗ ਕੀਤੇ ਜਾਣ ਦੇ ਰੋਸ ਵਜੋਂ ਸਟਰੀਟ ਲਾਈਟ ਮੁਲਾਜਮਾਂ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਨਗਰ ਨਿਗਮ ...

ਪੂਰੀ ਖ਼ਬਰ »

'ਭਗਤ ਸਿੰਘ ਦੀ ਵਿਚਾਰਧਾਰਾ ਤੇ ਮੌਜੂਦਾ ਸਾਮਰਾਜੀ ਦੌਰ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਅੰਮਿ੍ਤਸਰ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਮੌਕੇ 'ਭਗਤ ਸਿੰਘ ਦੀ ਵਿਚਾਰਧਾਰਾ ਅਤੇ ਮੌਜੂਦਾ ਸਾਮਰਾਜੀ ਦੌਰ' ਵਿਸ਼ੇ 'ਤੇ ਸਥਾਨਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇਗੀ ਵਿਸ਼ਾਲ ਪ੍ਰਭਾਤ ਫੇਰੀ

ਅੰਮਿ੍ਤਸਰ, 2 ਅਕਤੂਬਰ (ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਕੱਢੀ ਜਾਣ ਵਾਲੀ ਵਿਸ਼ਾਲ ਪ੍ਰਭਾਤ ਫੇਰੀ ਸੰਬੰਧੀ ਅੰਮਿ੍ਤਸਰ ਧਾਰਮਿਕ ਮੰਚ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX