ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ਼ੋ੍ਰਮਣੀ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਤੇ ਭਾਈ ਕਰਨੈਲ ਸਿੰਘ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ ਜਦਕਿ ਕਥਾ ਵਾਚਕ ਭਾਈ ਸਰਬਜੀਤ ਸਿੰਘ ਵਲੋਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਸਮਾਗਮ 'ਚ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ਼ਹੀਦੀ ਸਾਕੇ ਦੇ ਇਤਿਹਾਸ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਰਾਜਸੀ ਧਿਰਾਂ ਵਲੋਂ ਸ਼ੋ੍ਰਮਣੀ ਕਮੇਟੀ ਨੂੰ ਤੋੜਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਸੰਗਤ ਬਰਦਾਸ਼ਤ ਨਹੀਂ ਕਰੇਗੀ | ਇਸ ਤੋਂ ਪਹਿਲਾ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੇ ਨਿਵੇਕਲਾ ਇਤਿਹਾਸ ਸਿਰਜਿਆ ਹੈ, ਜਿਸ ਕਾਰਨ ਸ਼ੋ੍ਰਮਣੀ ਕਮੇਟੀ ਹੋਂਦ 'ਚ ਆਈ ਹੈ ਤੇ ਇਨ੍ਹਾਂ ਕੁਰਬਾਨੀਆਂ ਨੇ ਇਹ ਦੱਸ ਦਿੱਤਾ ਹੈ ਕਿ ਸਿੱਖ ਪੰਥ ਨੂੰ ਕੋਈ ਗ਼ੁਲਾਮ ਨਹੀਂ ਰੱਖ ਸਕਦਾ | ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੀਆਂ ਸ਼ਤਾਬਦੀਆਂ ਮਨਾ ਰਹੇ ਹਾਂ, ਪ੍ਰੰਤੂ ਕੇਂਦਰ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ ਸਰਕਾਰ ਨਾਲ ਮਿਲ ਕੇ ਇਸ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸ਼ਤਾਬਦੀਆਂ ਦੇ ਉਤਸ਼ਾਹ ਨੂੰ ਵੀ ਮੱਠਾ ਕਰਨ ਦੀ ਕੋਸ਼ਿਸ਼ ਜਾਰੀ ਹੈ ਜੋ ਬਰਦਾਸ਼ਤ ਯੋਗ ਨਹੀਂ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਆਜ਼ਾਦੀ ਤੋਂ ਪਹਿਲਾ ਹੋਂਦ ਵਿਚ ਆਈ ਸੀ ਤੇ ਇਸ ਦੀ ਅਮੀਰ ਵਿਰਾਸਤ ਨੂੰ ਵੰਡਣ ਦੇ ਯਤਨ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ | ਸਮਾਗਮ ਦੇ ਮੁੱਖ ਪ੍ਰਬੰਧਕ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਇਸ ਵੱਡੇ ਇਕੱਠ 'ਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼ਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਸਮਾਗਮ 'ਚ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਸਰਬਜੀਤ ਸਿੰਘ ਬੁੱਢਾ ਦਲ, ਬਾਬਾ ਅਨਹੱਦਰਾਜ ਸਿੰਘ ਨਾਨਕਸਰ, ਬਾਬਾ ਸੁੱਚਾ ਸਿੰਘ ਕਾਰਸੇਵਾ ਅਨੰਦਗੜ੍ਹ ਸਾਹਿਬ, ਬਾਬਾ ਕਰਮਜੀਤ ਸਿੰਘ ਤੇ ਬਾਬਾ ਬਲਵੀਰ ਸਿੰਘ ਗੁਰਦੁਆਰਾ ਟਿੱਬਾ ਸਾਹਿਬ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਬੀਬੀ ਅਮਨਦੀਪ ਕੌਰ ਰਾੜਾ ਸਾਹਿਬ, ਬਾਬਾ ਸਰੂਪ ਸਿੰਘ ਡੂਮੇਵਾਲ, ਬਾਬਾ ਬਲਦੇਵ ਸਿੰਘ ਅਬਿਆਣਾ, ਬਾਬਾ ਮਲਕੀਤ ਸਿੰਘ ਨਾਨਕਸਰ, ਬਾਬਾ ਜਰਨੈਲ ਸਿੰਘ ਕਾਰਸੇਵਾ, ਬਾਬਾ ਕਾਲਾ ਸਿੰਘ ਕਾਰਸੇਵਾ ਆਦਿ ਮਹਾਂਪੁਰਸ਼ਾਂ ਵਲੋਂ ਵੀ ਹਾਜ਼ਰੀ ਲੁਆਈ ਗਈ | ਇਸ ਮੌਕੇ ਜਥੇਦਾਰ ਜਰਨੈਲ ਸਿੰਘ ਔਲਖ, ਮੋਹਨ ਸਿੰਘ ਢਾਹੇ, ਮਨਜਿੰਦਰ ਸਿੰਘ ਬਰਾੜ, ਗੁਰਦੀਪ ਸਿੰਘ ਕੰਗ, ਹਰਦੇਵ ਸਿੰਘ, ਬੀਬੀ ਕੁਲਵਿੰਦਰ ਕੌਰ, ਕਿਸ਼ੋਰ ਸਿੰਘ ਬੰਗੜ, ਬਾਬਾ ਦਿਲਬਾਗ ਸਿੰਘ, ਜਥੇਦਾਰ ਰਾਮ ਸਿੰਘ, ਬੱਲ੍ਹਮ ਸਿੰਘ ਕਲਵਾਂ, ਅਜਮੇਰ ਸਿੰਘ ਖੇੜਾ, ਗਿਆਨੀ ਅੰਮਿ੍ਤਪਾਲ ਸਿੰਘ, ਜਥੇਦਾਰ ਰਣਜੀਤ ਸਿੰਘ ਭੱਟੀ, ਡਾ. ਜਸਵੀਰ ਸਿੰਘ, ਬੀਬੀ ਜਸਵਿੰਦਰ ਕੌਰ, ਇੰਦਰਜੀਤ ਸਿੰਘ ਬੇਦੀ, ਸਤਨਾਮ ਸਿੰਘ ਝੱਜ, ਠੇਕੇਦਾਰ ਗੁਰਨਾਮ ਸਿੰਘ, ਦਵਿੰਦਰ ਸਿੰਘ ਸੂਰੇਵਾਲ, ਸੁਖਵੀਰ ਸਿੰਘ ਕਲਵਾਂ, ਮਨਜੀਤ ਸਿੰਘ ਬਾਸੋਵਾਲ, ਤਾਰਾ ਸਿੰਘ ਬੁਰਜ, ਨਿਰਮਲ ਸਿੰਘ ਭਨਾਮ, ਬੀਬੀ ਬਲਵੀਰ ਕੌਰ, ਤਾਰਾ ਸਿੰਘ ਗੋਹਲਣੀ, ਡਾ. ਸੁਨੀਲ ਕੌਰ, ਪਰਮਜੀਤ ਸਿੰਘ ਮੱਕੜ, ਰਣਜੀਤ ਸਿੰਘ ਸੰਧੂ, ਸ਼ੇਰ ਸਿੰਘ ਬੁਰਜ, ਸੂਬੇਦਾਰ ਕਮਲਜੀਤ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਸਰਵੇਖਣ-2022 'ਚ ਪੰਜਾਬ ਨੇ 5ਵਾਂ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਉੱਤਰੀ ਜੋਨ 'ਚ ਪੰਜਾਬ ਨੇ ਪਹਿਲਾ ਸਥਾਨ ਹਾਸਲ ...
ਅੰਮਿ੍ਤਸਰ, 2 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰੋਂ ਚਲ ਰਹੇ ਡਰੱਗ ਰੈਕਟ ਦੇ ਮਾਮਲੇ 'ਚ ਪੁਲਿਸ ਨੇ ਰਾਜ 'ਚ ਨਸ਼ਾ ਸਪਲਾਈ ਕਰਨ ਵਾਲੇ ਅੰਤਰਰਾਜੀ ਡਰੱਗ ਰੈਕਟ ਦਾ ਭਾਂਡਾ ਭੰਨ੍ਹਦਿਆਂ ਜੰਮੂ-ਕਸ਼ਮੀਰ ਦੇ ਸਰਕਾਰੀ ਅਧਿਆਪਕ ਨੂੰ ਗਿ੍ਫਤਾਰ ਕੀਤਾ ਹੈ ਤੇ ਉਸ ਪਾਸੋਂ ਸਾਢੇ ...
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਹਾਰਾਵਲ ਖੇਵਾ ਜੀ ਟਰੱਸਟ ਵਲੋਂ ਚਲਾਏ ਜਾ ਰਹੇ ਬਲਬੀਰ ਹਸਪਤਾਲ ਨੂੰ 30 ਸਤੰਬਰ ਸ਼ਾਮ ਨੂੰ ਬੰਦ ਕਰ ਦਿੱਤਾ ਗਿਆ ਹੈ | ਟਰੱਸਟ ਦੇ ਪ੍ਰਬੰਧਕਾਂ ਨੇ ਹਸਪਤਾਲ 'ਚ ਤਾਇਨਾਤ ਦੋ ਦਰਜਨ ਤੋਂ ...
ਅੰਮਿ੍ਤਸਰ, 2 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨਾਂ ਵਲੋਂ 3 ਅਕਤੂਬਰ ਸੋਮਵਾਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ, ਜਿਸ ਕਰਕੇ ਯਾਤਰੀਆਂ ਨੂੰ ਦੁਪਹਿਰ 12 ਤੋਂ 3 ਵਜੇ ਤੱਕ 3 ਘੰਟੇ ਰੇਲਵੇ ਸਟੇਸ਼ਨਾਂ 'ਤੇ ਪ੍ਰੇਸ਼ਾਨ ਹੋਣਾ ਪਵੇਗਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...
ਜਲੰਧਰ, 2 ਅਕਤੂਬਰ (ਸ਼ਿਵ ਸ਼ਰਮਾ)-ਇਸ ਵਾਰ ਨਰਮੇ ਸਮੇਤ ਹੋਰ ਬੰਪਰ ਫ਼ਸਲਾਂ ਹੋਣ ਕਰਕੇ ਖਾਣ ਵੇਲੇ ਤੇਲਾਂ ਦੀਆਂ ਕੀਮਤਾਂ 'ਚ ਹੋਰ ਕਮੀ ਆਉਣ ਨਾਲ ਤਿਉਹਾਰੀ ਮੌਸਮ 'ਚ ਲੋਕਾਂ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ | ਪਾਮ ਤੇਲਾਂ 'ਚ ਵੀ ਲਗਾਤਾਰ ਮੰਦੀ ਆਈ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)- ਗਾਇਕ ਅਲਫ਼ਾਜ਼ ਅਸਲੀ ਨਾਂਅ ਅਮਨਜੋਤ ਸਿੰਘ ਪੰਨੂ ਉਰਫ਼ ਅਮਨ ਮੁਹਾਲੀ 'ਚ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਬੀਤੀ ਦਰਮਿਆਨੀ ਰਾਤ ਨੂੰ ਅਲਫਾਜ਼ ਬਨੂੰੜ-ਲਾਂਡਰਾ ਰੋਡ 'ਤੇ ਸੜਕ ਕਿਨਾਰੇ ਜਾ ...
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਆਪਣੇ ਚੋਣ ਸਫ਼ਰ 'ਤੇ ਜਾਣ ਦੀ ਬਜਾਏ ਪੰਜਾਬ ਦੇ ਸ਼ਾਸਨ 'ਤੇ ਧਿਆਨ ਦੇਣ | ਰਾਜਾ ...
ਸੰਯੁਕਤ ਰਾਸ਼ਟਰ, 2 ਅਕਤੂਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਕਿਹਾ ਕਿ ਗਾਂਧੀ ਦਾ ਜੀਵਨ ਵਧੇਰੇ ਸਹਿਣਸ਼ੀਲ ਸੰਸਾਰ ਲਈ ਸਦੀਵੀ ਮਾਰਗ ਦਰਸਾਉਂਦਾ ਹੈ, ਪਰ ਇਹ ਦੁੱਖ ਦੀ ਗੱਲ ਹੈ ਕਿ ਦੁਨੀਆ ਮਹਾਤਮਾ ਗਾਂਧੀ ਦੀਆਂ ਕਦਰਾਂ-ਕੀਮਤਾਂ ...
ਜੈਪੁਰ, 2 ਅਕਤੂਬਰ (ਏਜੰਸੀ)-ਐਤਵਾਰ ਨੂੰ ਰਾਜਸਥਾਨ ਦੇ ਸਰਹੱਦੀ ਖੇਤਰ ਸ੍ਰੀਗੰਗਾਨਗਰ ਵਿਖੇ ਪਾਕਿਸਤਾਨ ਵਲੋਂ ਆਏ ਡਰੋਨ ਨੇ 3 ਕਿੱਲੋ ਤੋਂ ਵੱਧ ਹੈਰੋਇਨ ਸੁੱਟੀ | ਅਧਿਕਾਰੀਆਂ ਨੇ ਦੱਸਿਆ ਕਿ ਬੀ.ਐਸ.ਐਫ. ਦੇ ਜਵਾਨਾਂ ਵਲੋਂ ਡਰੋਨ 'ਤੇ ਗੋਲੀਬਾਰੀ ਵੀ ਕੀਤੀ ਗਈ | ਜਦੋਂ ...
ਮੁੰਬਈ, 2 ਅਕਤੂਬਰ (ਏਜੰਸੀ)-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ | ਸੂਬੇ ਦੇ ਖੁਫ਼ੀਆ ਵਿਭਾਗ ਦੇ ਕਮਿਸ਼ਨਰ ਆਸ਼ੂਤੋਸ਼ ਡੁੰਬਰੇ ਨੇ ਮੁੱਖ ਮੰਤਰੀ ਦੀ ਜਾਨ ਨੂੰ ਖ਼ਤਰਾ ਹੋਣ ਸੰਬੰਧੀ ...
ਰਾਜਕੋਟ, 2 ਅਕਤੂਬਰ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਚ 'ਆਪ' ਦੀ ਸਰਕਾਰ ਬਣਨ 'ਤੇ ਹਰੇਕ ਗਊ ਦੀ ਦੇਖਭਾਲ ਲਈ 40 ਰੁਪਏ ਪ੍ਰਤੀ ਦਿਨ ਤੇ ਆਵਾਰਾ ਪਸ਼ੂਆਂ ਲਈ ਸ਼ੈਲਟਰ ਹੋਮ ਦਾ ਵਾਅਦਾ ਕੀਤਾ ਹੈ | ਸਿਆਸੀ ਮਾਹਿਰਾਂ ਅਨੁਸਾਰ ਉਨ੍ਹਾਂ ਦਾ ਇਹ ...
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ 'ਚ ਵਾਪਰੀ ਦਰਦਨਾਕ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ | ਚੇਤਨ ਸਿੰਘ ...
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 2 ਅਕਤੂਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਬੀਤੇ ਦਿਨੀਂ ਥਾਣਾ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਅਟਾਰੀ ਤੋਂ ਲਾਪਤਾ ਹੋਏ ਸੁਭਾਸ਼ ਚੰਦ ਦੀ ਲਾਸ਼ ਕੱਲ੍ਹ ਪਟਿਆਲਾ ਅਧੀਨ ਪੈਂਦੇ ਪਿੰਡ ਲੰਗ ਵਿਖੇ ਨਹਿਰ ...
ਅਬੋਹਰ, 2 ਅਕਤੂਬਰ (ਸੁਖਜੀਤ ਸਿੰਘ ਬਰਾੜ)-ਇਲਾਕੇ 'ਚ ਚਿੱਟੇ ਮੱਛਰ ਦੇ ਹਮਲੇ ਨਾਲ ਤਬਾਹ ਹੋਈਆਂ ਨਰਮੇ ਦੀਆਂ ਫ਼ਸਲਾਂ ਤੇ ਸੋਕੇ ਨਾਲ ਕਿੰਨੂ-ਮਾਲਟੇ ਦੇ ਬਾਗ਼ ਤਬਾਹ ਹੋ ਜਾਣ 'ਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਭਾਰਤੀ ਕਿਸਾਨ ਯੂਨੀਅਨ ...
ਚੰਡੀਗੜ੍ਹ: 2 ਅਕਤੂਬਰ (ਅਜੀਤ ਬਿਊਰੋ)- ਊਰਜਾ ਦੀ ਸੁਚੱਜੀ ਸੰਭਾਲ ਨੂੰ ਉਤਸ਼ਾਹਿਤ ਕਰਨ ਤੇ ਇਮਾਰਤਾਂ 'ਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸੁਪਰ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ...
ਸ਼ਾਹਬਾਦ ਮਾਰਕੰਡਾ, 2 ਅਕਤੂਬਰ (ਅਵਤਾਰ ਸਿੰਘ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਨੀ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...
ਬਠਿੰਡਾ, 2 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ 'ਚ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਵਣ ਵਿਭਾਗ ਦੀ ਕੰਧ ਤੋਂ ਇਲਾਵਾ ਪੀਣ ਵਾਲੇ ਪਾਣੀ ਵਾਲੀ ਇਕ ਜਨਤਕ ਜਗ੍ਹਾ 'ਤੇ ਖ਼ਾਲਿਸਤਾਨ ਪੱਖੀ ਨਾਅਰੇ ਉਕਰੇ ਜਾਣ ਦਾ ਮਾਮਲਾ ਸਾਹਮਣੇ ਆਇਆ, ਜਿਨ੍ਹਾਂ ਦਾ ਪਤਾ ਲੱਗਣ ...
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਜੈਮਸ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ...
ਚੰਡੀਗੜ੍ਹ, 2 ਅਕਤੂਬਰ (ਐਨ. ਐਸ. ਪਰਵਾਨਾ)- ਸੀਨਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਇਜਲਾਸ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਵਾਲਾਂ-ਜੁਆਬਾਂ ਦਾ ਸਮਾਂ ਇਕ ਤਰ੍ਹਾਂ ਨਾਲ ਖ਼ਤਮ ਕਰਨ ਵਿਰੁੱਧ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ...
ਚੰਡੀਗੜ੍ਹ, 2 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੇਭਾਨ ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਨਿਕਟ ਭਵਿੱਖ ਵਿਚ ਰਾਜ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਹੋਣ ਵਾਲੀਆਂ ਚੋਣਾਂ ...
ਭਿਟੀਹਾਰਵਾ (ਬਿਹਾਰ), 2 ਅਕਤੂਬਰ (ਏਜੰਸੀ)-ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ 'ਚ ਗਾਂਧੀ ਆਸ਼ਰਮ ਤੋਂ ਐਤਵਾਰ ਨੂੰ ਗਾਂਧੀ ਜੈਅੰਤੀ ਮੌਕੇ ਆਪਣੀ ਜਨ ਸੂਰਜ ਮੁਹਿੰਮ ਦੇ ਹਿੱਸੇ ਵਜੋਂ 3500 ਕਿੱਲੋਮੀਟਰ ਦੀ ਲੰਬੀ ਪਦਯਾਤਰਾ ...
ਬੈਂਗਲੁਰੂ, 2 ਅਕਤੂਬਰ (ਏਜੰਸੀ)- ਭਾਰਤ ਦੇ ਮੰਗਲਯਾਨ 'ਚ ਤੇਲ ਖਤਮ ਹੋ ਗਿਆ ਹੈ ਅਤੇ ਇਸ ਦੀ ਬੈਟਰੀ ਆਪਣੀ ਸਮਰਥਾ ਤੋਂ ਵੀ ਕਿਤੇ ਜ਼ਿਆਦਾ ਚੱਲਣ ਦੇ ਬਾਅਦ ਖਤਮ ਹੋ ਗਈ ਹੈ | ਇਸ ਦੇ ਬਾਅਦ ਇਹ ਅਟਕਲਾਂ ਤੇਜ਼ ਹੋ ਗਈਆਂ ਹਨ ਕਿ ਦੇਸ਼ ਦੇ ਪਹਿਲੇ ਪੁਲਾੜ ਮਿਸ਼ਨ ਨੇ ਆਖਰਕਾਰ ਆਪਣੀ ...
ਵੈਟੀਕਨ ਸਿਟੀ, 2 ਅਕਤੂਬਰ (ਏ.ਪੀ.)-ਪੋਪ ਫਰਾਂਸਿਸ ਨੇ ਐਤਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੂਕਰੇਨ 'ਚ 'ਮੌਤ ਤੇ ਹਿੰਸਾ ਦੇ ਦੌਰ' ਨੂੰ ਰੋਕਣ ਦੀ ਅਪੀਲ ਕਰਦਿਆਂ ਪ੍ਰਮਾਣੂ ਯੁੱਧ ਦੇ 'ਬੇਤੁਕੇ' ਜੋਖ਼ਮ ਦੀ ਨਿੰਦਾ ਕੀਤੀ ਹੈ | ਪੋਪ ਫਰਾਂਸਿਸ ਨੇ ਸੇਂਟ ...
ਪ੍ਰਾਗ, 2 ਅਕਤੂਬਰ (ਏਜੰਸੀ)- ਨਾਟੋ 'ਚ ਸ਼ਾਮਿਲ ਯੂਰਪ ਦੇ 9 ਮੈਂਬਰ ਦੇਸ਼ਾਂ ਦੇ ਮੁਖੀਆਂ ਵਲੋਂ ਐਤਵਾਰ ਨੂੰ ਜਾਰੀ ਸਾਂਝੇ ਬਿਆਨ 'ਚ ਅਮਰੀਕਾ ਦੀ ਅਗਵਾਈ ਵਾਲੇ ਇਸ ਸੈਨਿਕ ਗਠਜੋੜ ਦੀ ਮੈਂਬਰਸ਼ਿਪ ਲਈ ਯੂਕਰੇਨ ਦਾ ਸਮਰਥਨ ਕਰਦਿਆਂ ਨਾਟੋ ਦੇ ਸਭ 30 ਦੇਸ਼ਾਂ ਨੂੰ ਕੀਵ ...
ਜਲੰਧਰ, 2 ਅਕਤੂਬਰ (ਸ਼ਿਵ)- ਆਲ ਇੰਡੀਆ ਬਿਜਲੀ ਇੰਜੀਨੀਅਰ ਫੈਡਰੇਸ਼ਨ (ਏਆਈਪੀਈਐਫ) ਦੇ ਬੁਲਾਰੇ ਵੀ. ਕੇ. ਗੁਪਤਾ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਤਾਮਿਲਨਾਡੂ ਸਮੇਤ ਸਾਰੇ ਰਾਜਾਂ 'ਚ ਬਿਜਲੀ ਖੇਤਰ ਦੇ ਨਿੱਜੀਕਰਨ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ...
ਨਵੀਂ ਦਿੱਲੀ, 2 ਅਕਤੂਬਰ (ਏਜੰਸੀ)- ਕੇਂਦਰੀ ਪ੍ਰਸੋਨਲ ਰਾਜ ਮੰਤਰੀ ਜਤਿੰਦਰ ਸਿੰਘ ਨੇ ਗਾਂਧੀ ਜੈਅੰਤੀ ਮੌਕੇ 2 ਤੋਂ 31 ਅਕਤੂਬਰ ਤੱਕ ਮਹੀਨਾ ਭਰ ਚੱਲਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ ਸਰਕਾਰੀ ਇਮਾਰਤਾਂ 'ਤੇ ਉਚੇਚੇ ਤੌਰ 'ਤੇ ਧਿਆਨ ...
ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਦੇਸ਼ ਦੇ ਅੱਠ ਫ਼ੀਸਦੀ ਪੇਂਡੂ ਪਰਿਵਾਰਾਂ ਨੂੰ ਹਫ਼ਤੇ 'ਚ ਸਿਰਫ ਇਕ ਵਾਰ ਪਾਣੀ ਮਿਲਦਾ ਹੈ, ਜਦਕਿ ਉਨ੍ਹਾਂ 'ਚ ਕਰੀਬ 74 ਫ਼ੀਸਦੀ ਘਰਾਂ ਨੂੰ ਪੂਰੇ ਸੱਤ ਦਿਨ ਪਾਣੀ ਮਿਲਦਾ ਹੈ | ਇਕ ਤਾਜ਼ਾ ਸਰਕਾਰੀ ਅਧਿਐਨ ਅਨੁਸਾਰ ਇਹ ਜਾਣਕਾਰੀ ਦਿੱਤੀ ...
ਨਵੀਂ ਦਿੱਲੀ, 2 ਅਕਤੂਬਰ (ਏਜੰਸੀ)- ਭਾਰਤ 'ਚ 'ਵਿੰਡ-ਮੈਨ' ਵਜੋਂ ਜਾਣੇ ਜਾਂਦੇ ਸੁਜ਼ਲੋਨ ਐਨਰਜੀ ਦੇ ਸੰਸਥਾਪਕ ਤੁਲਸੀ ਤਾਂਤੀ ਦਾ ਸ਼ਨਿਚਰਵਾਰ ਸ਼ਾਮ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ | ਭਾਰਤ 'ਚ 'ਪੌਣ ਊਰਜਾ' ਕਾਰੋਬਾਰ ਦੇ ਮੋਢੀ ਤੇ ਸਵੱਛ ਊਰਜਾ 'ਤੇ ਵਿਸ਼ਵ ...
ਨਵੀਂ ਦਿੱਲੀ, 2 ਅਕਤੂਬਰ (ਏਜੰਸੀ)- ਪੇਂਡੂ ਖੇਤਰਾਂ ਦੀ ਸਵੱਛਤਾ ਸਥਿਤੀ ਦੀ ਸਮੀਖਿਆ ਕਰਨ ਵਾਲੇ ਸਵੱਛ ਸਰਵੇਖਣ ਗ੍ਰਾਮੀਣ-2022 ਤਹਿਤ ਵੱਡੇ ਸੂਬਿਆਂ ਦੀ ਸ਼੍ਰੇਣੀ 'ਚ ਤੇਲੰਗਾਨਾ ਨੇ ਪਹਿਲਾ ਇਨਾਮ ਜਿੱਤਿਆ ਹੈ, ਹਰਿਆਣਾ ਤੇ ਤਾਮਿਲਨਾਡੂ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ...
ਅੰਮਿ੍ਤਸਰ, 2 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਹੇਰਾਤ ਸ਼ਹਿਰ 'ਚ 100 ਤੋਂ ਵੱਧ ਅਫ਼ਗਾਨ ਵਿਦਿਆਰਥਣਾਂ ਨੇ ਬੀਤੇ ਦਿਨੀਂ ਰਾਜਧਾਨੀ ਕਾਬੁਲ ਦੇ ਕਾਜ਼ ਹਾਇਰ ਐਜੂਕੇਸ਼ਨ ਸੈਂਟਰ 'ਚ ਹੋਏ ਫਿਦਾਈਨ ਹਮਲੇ ਦੇ ਵਿਰੋਧ 'ਚ ਇਕ ਰੈਲੀ ਕੱਢੀ | ਵਿਦਿਆਰਥਣਾਂ ਨੇ ਦੋਸ਼ ...
ਭੋਪਾਲ, 2 ਅਕਤੂਬਰ (ਯੂ.ਐਨ.ਆਈ.)- ਮੱਧ ਪ੍ਰਦੇਸ਼ ਦਾ ਬੁਰਹਾਨਪੁਰ ਭਾਰਤ ਦਾ ਪਹਿਲਾ ਹਰ ਘਰ ਜਲ-ਪ੍ਰਮਾਣਿਤ ਜ਼ਿਲ੍ਹਾ ਬਣ ਗਿਆ ਹੈ, ਐਤਵਾਰ ਨੂੰ ਅਧਿਕਾਰਤ ਤੌਰ ਇਹ ਜਾਣਕਾਰੀ ਦਿੱਤੀ ਗਈ | ਇਸ ਪ੍ਰਾਪਤੀ 'ਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ...
ਭਾਦੋਹੀ, 2 ਅਕਤੂਬਰ (ਏਜੰਸੀ)- ਐਤਵਾਰ ਸ਼ਾਮ ਇੱਥੇ ਦੁਰਗਾ ਪੂਜਾ ਪੰਡਾਲ 'ਚ ਅੱਗ ਲੱਗਣ ਕਾਰਨ 42 ਲੋਕ ਜ਼ਖਮੀ ਹੋ ਗਏ | ਜ਼ਿਲ੍ਹਾ ਮੈਜਿਸਟ੍ਰੇਟ ਗੌਰਾਂਗ ਰਾਠੀ ਨੇ ਕਿਹਾ ਕਿ ਔਰਈ ਪੁਲਿਸ ਸਟੇਸ਼ਨ ਖੇਤਰ ਅਧੀਨ ਦੁਰਗਾ ਪੂਜਾ ਪੰਡਾਲ 'ਚ ਅੱਗ ਲੱਗਣ ਕਾਰਨ ਕੁੱਲ 42 ਲੋਕ ਜ਼ਖ਼ਮੀ ...
ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫ਼ੇ ਵਜੋਂ ਅਯੁੱਧਿਆ 'ਚ ਆਉਣ ਵਾਲੇ ਰਾਮ ਮੰਦਰ ਦੇ ਮਾਡਲਾਂ ਅਤੇ ਰਾਸ਼ਟਰਮੰਡਲ ਖੇਡਾਂ ਦੇ ਤਗ਼ਮਾ ਜੇਤੂਆਂ ਦੀਆਂ ਖੇਡ ਯਾਦਗਾਰਾਂ ਸਮੇਤ 1200 ਤੋਂ ਵੱਧ ਵਸਤਾਂ ਦੀ ਆਨਲਾਈਨ ਨਿਲਾਮੀ ਦੀ ਆਖਰੀ ...
ਜੰਮੂ, 2 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਪੁਲਿਸ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਬੀਤੇ ਦਿਨੀਂ ਊਧਮਪੁਰ 'ਚ 2 ਬੱਸਾਂ 'ਚ ਹੋਏ ਧਮਾਕਿਆਂ ਪਿੱਛੇ ਪਾਕਿ ਅਧਾਰਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦਾ ਹੱਥ ਸੀ, ਜੋ ਕੇਂਦਰੀ ਗ੍ਰਹਿ ਮੰਤਰੀ ਅਮਿਤ ...
ਨਵੀਂ ਦਿੱਲੀ, 2 ਅਕਤੂਬਰ (ਏਜੰਸੀ)-ਪਹਿਲੀ ਵਾਰ ਦੇਸ਼ ਭਰ ਦੇ ਸਕੂਲਾਂ-ਕਾਲਜਾਂ ਤੋਂ ਚੁਣੇ ਹੋਏ 99 ਨੌਜਵਾਨਾਂ ਨੇ ਸੰਸਦ ਦੇ ਕੇਂਦਰੀ ਹਾਲ 'ਚ ਐਤਵਾਰ ਨੂੰ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX