ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਸਮੁੱਚੇ ਪੰਜਾਬ ਦੀਆਂ ਮੰਡੀਆਂ ਵਿਚ ਕਰਵਾਈ ਜਾ ਰਹੀ ਹੈ ਜਿਸ ਦੇ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਦੇ ਨਾਲ ਦਾਣਾ ਮੰਡੀ ਧਰਮਕੋਟ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫਸਲ ਦੀ ਅਦਾਇਗੀ ਵੀ ਨਾਲੋ ਨਾਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਖਰੀਦ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਅਤੇ ਮੰਡੀਆਂ ਵਿਚ ਬਿਜਲੀ, ਪਾਣੀ ਅਤੇ ਸਫ਼ਾਈ ਦੇ ਪ੍ਰਬੰਧ ਪੂਰੇ ਹਨ | ਉਨ੍ਹਾਂ ਕਿਹਾ ਕਿ ਖਰੀਦੇ ਝੋਨੇ ਦੀ ਚੁਕਾਈ ਵੀ ਨਾਲੋ ਨਾਲ ਕੀਤੀ ਜਾਵੇਗੀ | ਜੇਕਰ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਅਧਿਕਾਰੀਆਂ ਨਾਲ ਸੰਪਰਕ ਕਰਨ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਾਡੀ ਸਰਕਾਰ ਗੰਭੀਰ ਹੈ ਅਤੇ ਵੱਖ-ਵੱਖ ਯੂਨੀਵਰਸਿਟੀਆਂ ਨੂੰ ਨਾਲ ਲੈ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਕ ਲੱਖ 22 ਹਜ਼ਾਰ ਸੁਪਰ ਸੀਡਰ, ਹੈਪੀਸੀਡਰ ਦਿੱਤੇ ਜਾ ਰਹੇ ਹਨ ਕਿਉਂਕਿ ਪਰਾਲੀ ਨੂੰ ਅੱਗ ਲਾਉਣ ਕਾਰਨ ਧੂੰਏਾ ਦੀ ਸਮੱਸਿਆ ਮਨੁੱਖੀ ਜ਼ਿੰਦਗੀ ਨੂੰ ਕਈ ਬਿਮਾਰੀਆਂ ਦੀ ਜਕੜ ਵਿਚ ਲਿਆਉਂਦੀ ਹੈ | ਸਾਡੀ ਸਰਕਾਰ ਇਸ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਛੋਟੇ ਕਿਸਾਨਾਂ ਨੂੰ ਵੀ ਇਹ ਹੈਪੀਸੀਡਰ, ਸੁਪਰਸੀਡਰ ਬਲਾਕਾਂ ਵਿਚੋਂ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਮੰਡੀਆਂ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਦਾ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਦਵਿੰਦਰਜੀਤ ਸਿੰਘ ਲਾਡੀ ਵਿਧਾਇਕ ਹਲਕਾ ਧਰਮਕੋਟ, ਅਮਨਪ੍ਰੀਤ ਸਿੰਘ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਮੋਗਾ, ਡਾ. ਜਸਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਧਰਮਕੋਟ, ਰਾਜਵੰਤ ਸਿੰਘ ਵਾਲੀਆ ਇੰਸਪੈਕਟਰ, ਆਲਮਜੀਤ ਸਿੰਘ ਇੰਸਪੈਕਟਰ, ਹਰਮਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਰਵੀ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਗੁਰਮੀਤ ਮੁਖੀਜਾ, ਆਮ ਆਦਮੀ ਪਾਰਟੀ ਦੇ ਵਰਕਰ ਗੁਰਤਾਰ ਸਿੰਘ ਕਮਾਲਕੇ, ਸਤਵੀਰ ਸਿੰਘ ਸੱਤੀ ਜਲਾਲਾਬਾਦ, ਮਨਦੀਪ ਸਿੰਘ ਮਨੀ ਮਠਾੜੂ, ਵਿਜੇ ਬਤਰਾ, ਰਾਜਾ ਬਤਰਾ, ਕੌਂਸਲਰ ਕਿ੍ਸ਼ਨ ਹਾਂਸ, ਐਡਵੋਕੇਟ ਅਸ਼ੋਕ ਕੁਮਾਰ ਖੁੱਲਰ, ਅਮਨ ਬਲਾਕ ਪ੍ਰਧਾਨ ਪੰਡੋਰੀ, ਗੁਰਵਿੰਦਰ ਸਿੰਘ ਗੁੱਗੂ ਦਾਤਾ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਕਿੰਦੂ ਲੋਹਗੜ੍ਹ, ਪਰਮਜੀਤ ਸਿੰਘ ਗੋਲੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੰਡੀ ਦੇ ਆੜ੍ਹਤੀ ਹਾਜ਼ਰ ਸਨ |
ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ (ਇੰਟਕ) ਵਲੋਂ ਨੇਚਰ ਪਾਰਕ ਮੋਗਾ ਵਿਖੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਦੀ ਅਗਵਾਈ ਹੇਠ ਕੁੱਕਾਂ ਦੀਆਂ ਮੰਗਾਂ ਮੰਨਵਾਉਣ ਲਈ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਉਪਰੰਤ ਸ਼ਹਿਰ ਦੇ ਵੱਖ-ਵੱਖ ...
ਮੋਗਾ, 2 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ...
ਫ਼ਤਿਹਗੜ੍ਹ ਪੰਜਤੂਰ, 2 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕਰਨ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ...
ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਸਥਾਨਕ ਵਿਸ਼ਵਕਰਮਾ ਭਵਨ, ਕੋਟਕਪੂਰਾ ਬਾਈਪਾਸ ਵਿਖੇ ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਦੇ ਪ੍ਰਧਾਨ ਮੁਕੰਦ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਿੱਖ ਸੇਵਕ ਭਾਈ ਲਾਲੋ ਦੇ ਜਨਮ ...
ਮੋਗਾ, 2 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਵੋਟ ਹਰ ਇਕ ਯੋਗ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ | ਚੰਗੇ ਲੋਕਤੰਤਰ ਦੇ ਨਿਰਮਾਣ ਵਿਚ ਸਾਡੀ ਵੋਟ ਬੜਾ ਹੀ ਮਹੱਤਵਪੂਰਨ ਰੋਲ ਅਦਾ ਕਰਦੀ ਹੈ | ਇਸ ਲਈ ਚੋਣਾਂ ਵਿਚ ਵੱਧ ਤੋਂ ਵੱਧ ਫ਼ੀਸਦੀ ਵੋਟਿੰਗ ਦੇਸ਼ ਦੇ ਵਿਕਾਸ ...
ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਪਿੰਡ ਘੋਲੀਆ ਖ਼ੁਰਦ ਨਿਵਾਸੀ ਵਿਅਕਤੀ ਕੋਲੋਂ ਨਗਦੀ ਵਾਲਾ ਪਰਸ ਖੋਹਣ ਦੇ ਦੋਸ਼ 'ਚ ਪੁਲਿਸ ਵਲੋਂ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ...
ਬਠਿੰਡਾ, 2 ਅਕਤੂਬਰ (ਪ. ਪ.)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 4 ਅਕਤੂਬਰ 2022 ਦਿਨ ਮੰਗਲਵਾਰ ਨੂੰ ਹੋਟਲ ਕਮਲ, 9 ਨਿਊ ਟਾਊਨ, ਨੇੜੇ ਲਾਲ ਚੰਦ ਧਰਮਸ਼ਾਲਾ ਮੋਗਾ ...
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਦੀ 23-ਵੀ ਸੂਬਾਈ ਜਥੇਬੰਦਕ ਕਾਨਫ਼ਰੰਸ ਅੱਜ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਵਿਖੇ ਮੁਲਾਜ਼ਮ ਆਗੂ ਸਾਥੀ ਸੱਜਣ ...
ਬਾਘਾਪੁਰਾਣਾ, 2 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਕਾਲੇਕੇ ਵਿਖੇ ਵਿੱਦਿਅਕ ਖੇਤਰ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਿਆਨੀ ਬਾਬੂ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਕਾਲੇਕੇ, ...
ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ)-ਏ.ਐਸ.ਆਈ. ਸੁਰਜੀਤ ਸਿੰਘ ਬੁੱਟਰ, ਮਨਪ੍ਰੀਤ ਸਿੰਘ ਬੁੱਟਰ ਤੇ ਸਾਬਕਾ ਪੰਚ ਗੁਰਪ੍ਰੀਤ ਸਿੰਘ ਗੋਪੀ ਬੁੱਟਰ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਤੇ ਉੱਘੇ ਸਮਾਜ ਸੇਵੀ ਮਾਸਟਰ ਬਿੱਕਰ ...
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਐਡਵੋਕੇਟ ਕਮਲਪ੍ਰੀਤ ਬਾਵਾ ਦੇ ਪਿਤਾ ਐਡਵੋਕੇਟ ਨਸੀਬ ਬਾਵਾ ਜੋ ਕਿ ਬਾਰ ਐਸੋਸੀਏਸ਼ਨ ਮੋਗਾ ਦੇ 13 ਵਾਰ ਪ੍ਰਧਾਨ ਰਹੇ ਤੇ ਨਗਰ ਨਿਗਮ ਮੋਗਾ ਦੇ 4 ਵਾਰ ਮਿਊਾਸੀਪਲ ਕੌਂਸਲਰ ਅਤੇ ...
ਕੋਟ ਈਸੇ ਖਾਂ, 2 ਅਕਤੂਬਰ (ਖਾਲਸਾ)-ਮੌਜੂਦਾ ਸਮੇਂ 'ਚ ਕਿਸਾਨਾਂ ਦੀ ਆਰਥਿਕਤਾ ਤੇ ਹੋਰ ਖੇਤੀ ਸਬੰਧੀ ਦਰਪੇਸ਼ ਮੁਸ਼ਕਿਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ 4 ਅਕਤੂਬਰ ਨੂੰ ਜੀ. ਆਰ. ਰਿਜ਼ਾਰਟ ਸਿੰਘਾਂਵਾਲਾ ਵਿਖੇ ਵਿਸ਼ਾਲ ਕਿਸਾਨ ਜਾਗਰੂਕਤਾ ...
ਕਿਸ਼ਨਪੁਰਾ ਕਲਾਂ, 2 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਹਲਕਾ ਧਰਮਕੋਟ ਦੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਹਰਨੇਕ ਸਿੰਘ ਕੈਨੇਡਾ ਤੇ ਮੁਖਤਿਆਰ ਸਿੰਘ ਫ਼ੌਜੀ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੇ ਪਰਿਵਾਰਾਂ ਨਾਲ ...
ਨਿਹਾਲ ਸਿੰਘ ਵਾਲਾ, 2 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਦੇਸ਼ ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 44ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ...
ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਐਸ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਪਾਲ ਮਸੀਹ ਪਿੰਡ ਜੀਂਦੜਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਆਗੂਆਂ ਤੇ ...
ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦਾ ਕੰਜ਼ਰਵੈਂਸੀ (ਟੀ. ਐਨ. ਸੀ.) ਵਲੋਂ ਪੰਜਾਬ ਵਿਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਂਡ ਨੋ ਬਰਨ ਐਗਰੀਕਲਚਰ (ਪ੍ਰਾਣਾਂ) ਤਹਿਤ ਜ਼ਿਲੇ੍ਹ ਵਿਚ ਸ਼ੁਰੂ ਕੀਤੀ ਗਈ ...
ਕੋਟ ਸਦਰ ਖਾਂ, 2 ਅਕਤੂਬਰ (ਕਾਲੜਾ)-ਪਿੰਡ ਕੋਟ ਸਦਰ ਖਾਂ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ 4 ਤੋਂ 6 ਅਕਤੂਬਰ ਤੱਕ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਛਿੰਦਰ ਸਿੰਘ ਸਭਰਾਵਾਂ ਵਾਲਿਆਂ ਦੀ ਅਗਵਾਈ ਹੇਠ ਧਾਰਮਿਕ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਉਕਤ ...
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਪਿੰਡ ਡਰੋਲੀ ਭਾਈ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਬਸੰਤ ਸਿੰਘ ਮੋਠਾਂ ...
ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਪਿੰਡਾਂ ਵਿਚ ਕਿਸਾਨਾਂ ਵਲੋਂ ਆਪਣੇ ਪੱਧਰ ਤੇ ਬਣਾਇਆ ਕੋਆਪਰੇਟਿਵ ਸੁਸਾਇਟੀਆਂ ਮੱਧਵਰਗੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ | ਇਨ੍ਹਾਂ ਸੁਸਾਇਟੀਆਂ ਵਿਚੋਂ ਲੋੜਵੰਦ ਕਿਸਾਨ ਖੇਤੀ ਸੰਦ ਲੈ ਕੇ ਵਾਹੀ ਦਾ ਧੰਦਾ ਕਰ ਰਹੇ ਹਨ ...
ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਐਸ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਪਾਲ ਮਸੀਹ ਪਿੰਡ ਜੀਂਦੜਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਆਗੂਆਂ ਤੇ ...
ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦਾ ਕੰਜ਼ਰਵੈਂਸੀ (ਟੀ. ਐਨ. ਸੀ.) ਵਲੋਂ ਪੰਜਾਬ ਵਿਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਂਡ ਨੋ ਬਰਨ ਐਗਰੀਕਲਚਰ (ਪ੍ਰਾਣਾਂ) ਤਹਿਤ ਜ਼ਿਲੇ੍ਹ ਵਿਚ ਸ਼ੁਰੂ ਕੀਤੀ ਗਈ ...
ਬਰਗਾੜੀ, 2 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ 'ਤੇ ਜ਼ਮੀਨੀ ਪੱਧਰ 'ਤੇ ਕੋਈ ਅਮਲ ਹੁੰਦਾ ਨਜ਼ਰ ਨਹੀਂ ਆ ਰਿਹਾ, ਪੰਜਾਬ ...
ਚੀਮਾ ਮੰਡੀ, 2 ਅਕਤੂਬਰ (ਜਗਰਾਜ ਮਾਨ)-ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈੱਲਫੇਅਰ ਸੋਸਾਇਟੀ ਚੀਮਾ ਮੰਡੀ ਦੀ ਇਕੱਤਰਤਾ ਸੰਸਥਾ ਦੇ ਸਰਪ੍ਰਸਤ ਰਜਿੰਦਰ ਕੁਮਾਰ ਲੀਲੂ ਅਤੇ ਚੇਅਰਮੈਨ ਜੀਵਨ ਬਾਂਸਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਸਥਾ ਵਲੋਂ ਇਸ ਸਾਲ ਦੀ ਸਮਾਪਤੀ ...
ਸ਼ੇਰਪੁਰ, 2 ਅਕਤੂਬਰ (ਦਰਸਨ ਸਿੰਘ ਖੇੜੀ) - ਕਾਂਗਰਸ ਪਾਰਟੀ ਨੇ ਹਮੇਸ਼ਾ ਸਿੱਖਾਂ ਅਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਚਲਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੋਂ ਨੇੜਲੇ ਪਿੰਡ ਬੜੀ ਵਿਖੇ ਲਾਡੀ ...
ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ) - ਸੁਨਾਮ ਅਗਰਵਾਲ ਸਭਾ ਦੇ ਪ੍ਰਧਾਨ ਪ੍ਰੇਮ ਗੁਪਤਾ, ਮੁੱਖ ਸੇਵਾਦਾਰ ਘਨਸ਼ਿਆਮ ਕਾਂਸਲ ਅਤੇ ਚੇਅਰਮੈਨ ਸੰਜੇ ਗੋਇਲ ਦੀ ਅਗਵਾਈ ਹੇਠ ਸਥਾਨਕ ਰਾਮੇਸਵਰ ਮੰਦਿਰ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਵਸ ਅਤੇ ...
ਸੰਗਰੂਰ, 2 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਬਨਾਸਰ ਬਾਗ ਵਿਖੇ ਸਥਿਤ ਸੀਨੀਅਰ ਸੀਟੀਜਨ ਭਲਾਈ ਸੰਸਥਾ ਵਲੋਂ ਅੰਤਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਸਿੱਧ ਚਿੰਤਕ ਅਤੇ ਵਾਤਾਵਰਨ ਪੇ੍ਮੀ ਪਾਲਾ ਮੱਲ ਸਿੰਗਲਾ ਸੰਸਥਾ ...
ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਸਾਂਝੀ ਮੀਟਿੰਗ ...
ਰਤਨ ਸਿੰਘ ਭੰਡਾਰੀ ਮੂਲੋਵਾਲ, 2 ਅਕਤੂਬਰ - ਧੂਰੀ ਬਰਨਾਲਾ ਸੜਕ ਤੇ ਮੂਲੋਵਾਲ ਦੇ ਨੇੜਲੇ ਪਿੰਡ ਰਣੀਕੇ ਪੁਲਿਸ ਚੌਂਕੀ ਹੈ | ਇਹ ਪੁਲਿਸ ਚੌਂਕੀ ਨੇੜਲੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਬਣਾਈ ਗਈ ਹੈ | ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਿੰਡ ਪਿੰਡ ...
ਫ਼ਰੀਦਕੋਟ, (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਦਰਸ਼ਨ ਸਿੰਘ ਸਹੋਤਾ ਦੀ ਅਗਵਾਈ ਹੇਠ ਗਾਂਧੀ ਜਯੰਤੀ ਮਨਾਈ ਗਈ ਜਿਸ ਦੌਰਾਨ ਸਮੂਹ ਪਾਰਟੀ ਆਗੂਆਂ ਵਲੋਂ ਮਹਾਤਮਾ ਗਾਂਧੀ ਦੇ ਚਿੱਤਰ 'ਤੇ ਫੁੱਲ ਅਰਪਿਤ ...
ਲੰਬੀ, 2 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮ ਕਈ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਤੋ ਵਾਂਝੇ ਹਨ | ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪ੍ਰਸਿੱਧ ਸੇਵਾ ਮੁਕਤ ਲੈਕ. ਸਵ: ਪ੍ਰੋ. ਰਾਜਬੀਰ ਕੌਰ ਪਤਨੀ ਪ੍ਰੋ. ਬ੍ਰਹਮ ਜਗਦੀਸ਼ ਸਿੰਘ ਦੀ ਸਿਮਰਤੀ ਵਿਚ ਸੁਖਮਨੀ ਸਾਹਿਬ ਦਾ ਪਾਠ ...
ਫ਼ਰੀਦਕੋਟ, 2 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਅਤੇ ਸਕੱਤਰ ਡਾ. ਆਰ.ਕੇ . ਆਨੰਦ ਦੀ ਅਗਵਾਈ ਹੇਠ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...
ਨਿਹਾਲ ਸਿੰਘ ਵਾਲਾ, 2 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਇਕਾਈ ਨਿਹਾਲ ਸਿੰਘ ਵਾਲਾ ਦਾ ਬਲਾਕ ਕਮੇਟੀ ਚੋਣ ਇਜਲਾਸ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੋਣ ਆਬਜ਼ਰਵਰ ਸੁਖਵਿੰਦਰ ...
ਕੋਟ ਈਸੇ ਖਾਂ, 2 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ 23 ਸਾਲ ਦੀ ਉਮਰ 'ਚ ਫਾਂਸੀ ਦੇ ਰੱਸੇ ਨੂੰ ਚੁੰਮਿਆ | ਉਸ ਦਾ ਅਸਲ ਮਕਸਦ ਇਹ ਵੀ ਸੀ ਕਿ ਉਹ ਆਪਣੀ ਸ਼ਹੀਦੀ ਦੇ ਕੇ ਹਰ ਨੌਜਵਾਨ ਅੰਦਰ ਅਜਿਹਾ ਜਜ਼ਬਾ ਪੈਦਾ ਕਰਨਾ ...
ਮੋਗਾ, 2 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬਾਰਸ਼ ਤੋਂ ਬਾਅਦ ਡੇਂਗੂ ਫੈਲਣ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਮੋਗਾ ਪੂਰੀ ਤਰ੍ਹਾਂ ਸਤਰਕ ਹੈ ਤੇ ਰੋਜ਼ਾਨਾ ਵੱਡੇ ਪੱਧਰ 'ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਿਚ ...
ਨਿਹਾਲ ਸਿੰਘ ਵਾਲਾ, 2 ਅਕਤੂਬਰ (ਟਿਵਾਣਾ, ਖ਼ਾਲਸਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਿਹਾਲ ਸਿੰਘ ਵਾਲਾ ਵਲੋਂ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ...
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਚੱਲ ਰਹੇ ਸਮਾਜਿਕ ਪੰਦ੍ਹਰਵਾੜੇ ਤਹਿਤ ਮਹਿਲਾ ਮੋਰਚਾ ਭਾਜਪਾ ਵਲੋਂ ਸਥਾਨਕ ਸ਼ਹੀਦੀ ਪਾਰਕ ਆਈ.ਐਮ.ਏ. ਹਾਲ ਵਿਚ ਕੋਰੋਨਾ ਵੈਕਸੀਨ ਬੂਸਟਰ ਡੋਜ਼ ਕੈਂਪ ...
ਮੋਗਾ, 2 ਅਕਤੂਬਰ (ਅਸ਼ੋਕ ਬਾਂਸਲ)-ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਲੱਕੜ ਮੰਡੀ ਮੋਗਾ ਦੇ ਆੜ੍ਹਤੀ, ਮਜ਼ਦੂਰ, ਡਰਾਈਵਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਡਰਾਈਵਿੰਗ ਲਾਇਸੰਸ ਬਣਵਾਉਣ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ...
ਕੋਟ ਇਸੇ ਖਾਂ, 2 ਅਕਤੂਬਰ (ਨਿਰਮਲ ਕਾਲੜਾ)-ਸਿਵਲ ਸਰਜਨ ਮੋਗਾ ਡਾ. ਸਤਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਯੋਤੀ ਦੀ ਅਗਵਾਈ ਵਿਚ ਬਲਾਕ ਕੋਟ ਈਸੇ ਖਾਂ ਵਿਖੇ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਹਲ਼ਕਾਅ ...
ਬਾਘਾ ਪੁਰਾਣਾ, 2 ਅਕਤੂਬਰ (ਕਿ੍ਸ਼ਨ ਸਿੰਗਲਾ)-ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਠੱਠੀ ਭਾਈ ਦੀ ਅਗਵਾਈ ਵਿਚ ਆਮ ਲੋਕਾਂ ਨੂੰ ਹਲ਼ਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ | ਸਿਹਤ ...
ਮੋਗਾ, 2 ਅਕਤੂਬਰ (ਅਸ਼ੋਕ ਬਾਂਸਲ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਆਗੂ ਗੁਰਜੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਦੀ ਪ੍ਰਧਾਨਗੀ ਵਿਚ ਕੀਤੀ ਗਈ | ਇਸ ਮੀਟਿੰਗ ਵਿਚ ...
ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਪੰਜਾਬ ਯੂਨੀਵਰਸਿਟੀ ਕਾਲਜ ਕੜਿਆਲ ਵਿਚ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ. ਰਵੀ ਇੰਦਰ ਦੀ ਅਗਵਾਈ ਵਿਚ ਇਸ ਪ੍ਰੋਗਰਾਮ ਵਿਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ...
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਵਲੋਂ ਯੋਜਨਾਬੱਧ ਢੰਗ ਨਾਲ ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਚਲਾਈ ਮੁਹਿੰਮ ਨਾਲ ਮੋਗਾ ਹਲਕੇ ਦੇ ਅਕਾਲੀ ਵਰਕਰਾਂ ਵਿਚ ਨਵੀਂ ਰੂਹ ਭਰੀ ਜਾ ਰਹੀ ਹੈ | ...
ਕੋਟ ਈਸੇ ਖਾਂ, 2 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਨਿੱਘੀ ਯਾਦ ਵਿਚ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਹਰ ਸਾਲ ਦੀ ਤਰ੍ਹਾਂ ਧਾਰਮਿਕ ਜੋੜ ਮੇਲੇ ਦੇ ਸਬੰਧ 'ਚ 101 ਸ੍ਰੀ ...
ਕੋਟ ਈਸੇ ਖਾਂ, 2 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਨਵ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਜੀਵਨ ਸਿੰਘ ਹਾਣੀ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਜ਼ੀਰਾ ਰੋਡ ਵਿਖੇ ਹੋਈ | ਜਿਸ ਵਿਚ ਆਸ ਪਾਸ ਦੀਆਂ ਸਾਹਿਤਕ ਸਭਾਵਾਂ ਦੇ ਮੈਂਬਰਾਂ, ਲੇਖਕਾਂ, ਪੰਜਾਬੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX