ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  1 day ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  1 day ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  1 day ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  1 day ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  1 day ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  1 day ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  1 day ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  1 day ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਫਿਰੋਜ਼ਪੁਰ

ਸਵੱਛਤਾ ਸਰਵੇਖਣ 2022 'ਚ ਪੰਜਾਬ 'ਚੋਂ ਸਵੱਛਤਾ ਪੱਖੋਂ ਫ਼ਿਰੋਜ਼ਪੁਰ ਸ਼ਹਿਰ ਨੂੰ ਮਿਲਿਆ ਪਹਿਲਾ ਦਰਜਾ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)- ਭਾਰਤ ਸਰਕਾਰ ਵਲੋਂ 2016 ਤੋਂ ਹਰ ਸਾਲ ਸਵੱਛ ਭਾਰਤ ਮਿਸ਼ਨ ਤਹਿਤ ਇਕ ਸਵੱਛਤਾ ਸਰਵੇਖਣ ਕਰਵਾਇਆ ਜਾਂਦਾ ਹੈ, ਜਿਸ ਦੇ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਸਵੱਛਤਾ ਰੈਕਿੰਗ ਕੀਤੀ ਜਾਂਦੀ ਹੈ | ਸਵੱਛਤਾ ਸਰਵੇਖਣ 2022 ਦੇ ਨਤੀਜੇ 1 ਅਕਤੂਬਰ 2022 ਨੂੰ ਦਿੱਲੀ ਵਿਖੇ ਮਾਣਯੋਗ ਰਾਸ਼ਟਰਪਤੀ ਵਲੋਂ ਐਲਾਨੇ ਗਏ ਹਨ, ਜਿਸ 'ਚੋਂ ਪੂਰੇ ਪੰਜਾਬ 'ਚ ਸਵੱਛਤਾ ਪੱਖੋਂ ਫ਼ਿਰੋਜ਼ਪੁਰ ਨੇ ਪਹਿਲਾ ਸਥਾਨ ਤੇ ਦੇਸ਼ 'ਚੋਂ 64ਵਾਂ ਸਥਾਨ ਹਾਸਲ ਕੀਤਾ | ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮਿ੍ਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਸਰਵੇਖਣ 2022 ਅੰਦਰ ਕੁੱਲ 4354 ਸ਼ਹਿਰਾਂ ਨੇ ਭਾਗ ਲਿਆ ਸੀ | ਇਨ੍ਹਾਂ ਸ਼ਹਿਰਾਂ ਨੂੰ ਆਬਾਦੀ ਅਨੁਸਾਰ ਵੱਖ-ਵੱਖ ਕੈਟਾਗਰੀ ਵਿਚ ਵੰਡਿਆ ਗਿਆ ਸੀ | ਇਸ ਸਰਵੇਖਣ ਵਿਚ ਸਵੱਛਤਾ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਸੀ, ਜਿਸ ਦੇ ਕੁੱਲ 6000 ਅੰਕ ਸਨ | ਇਨ੍ਹਾਂ ਕੁੱਲ 6000 ਅੰਕਾਂ ਵਿਚੋਂ ਫ਼ਿਰੋਜ਼ਪੁਰ ਸ਼ਹਿਰ ਨੇ 4645.10 ਅੰਕ ਹਾਸਿਲ ਕੀਤੇ, ਜਿਸ ਵਿਚ ਸਰਵਿਸ ਲੈਵਲ ਪ੍ਰੋਗਰੇਸ ਦੇ ਕੁੱਲ 3000 ਅੰਕਾਂ ਵਿਚੋਂ 1971.27 ਅੰਕ, ਸਿਟੀਜ਼ਨ ਵਾਇਸ ਦੇ ਕੁੱਲ 2250 ਅੰਕਾਂ ਵਿਚੋਂ 1673.83 ਅਤੇ ਸਰਟੀਫਿਕੇਸ਼ਨ ਦੇ ਕੁੱਲ 1800 ਅੰਕਾਂ ਵਿਚੋਂ 1000 ਅੰਕ ਹਾਸਿਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕੁੱਲ 4645.10 ਅੰਕ ਹਾਸਲ ਕਰ ਕੇ ਫ਼ਿਰੋਜ਼ਪੁਰ ਨੇ ਪੰਜਾਬ ਭਰ ਵਿਚੋਂ ਸਵੱਛਤਾ ਅੰਦਰ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜੋ ਕਿ ਫ਼ਿਰੋਜ਼ਪੁਰ ਸ਼ਹਿਰ ਦੀ ਹੀ ਨਹੀਂ, ਬਲਕਿ ਪੂਰੇ ਜ਼ਿਲ੍ਹੇ ਲਈ ਬਹੁਤ ਮਾਨ ਵਾਲੀ ਗੱਲ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਂ ਵਧਾਈ ਦਿੰਦੀ ਹਾਂ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀ ਸਾਗਰ ਸੇਤੀਆਂ, ਕਾਰਜ ਸਾਧਕ ਅਫ਼ਸਰ ਸੰਜੇ ਕੁਮਾਰ ਬਾਂਸਲ, ਚੀਫ਼-ਸੈਨਟਰੀ ਇੰਸਪੈਕਟਰ ਅਤੇ ਸੈਨਟਰੀ ਇੰਸਪੈਕਟਰ-ਕਮ-ਨੋਡਲ ਅਫ਼ਸਰ ਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਜਿਨ੍ਹਾਂ ਦੀ ਮਿਹਨਤ ਸਦਕਾ ਇਹ ਸਫਲਤਾ ਹਾਸਿਲ ਹੋਈ ਹੈ | ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆਂ ਨੇ ਦੱਸਿਆ ਕਿ ਅਸੀਂ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਸਮੂਹ ਸਫ਼ਾਈ ਸੇਵਕ, ਗਾਰਬੇਜ ਕਲੈਕਟਰ, ਨਗਰ ਕੌਂਸਲ ਦੀ ਸਮੱੁਚੀ ਟੀਮ ਤੋਂ ਇਲਾਵਾ ਆਪਣੇ ਉੱਚ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਦਿੰਦੇ ਹਾਂ, ਜਿਨ੍ਹਾਂ ਦੇ ਸਹਿਯੋਗ ਸਦਕਾ ਅਸੀਂ ਇਹ ਮੁਕਾਮ ਹਾਸਿਲ ਕੀਤਾ ਹੈ | ਅਸੀਂ ਹਮੇਸ਼ਾ ਕੋਸ਼ਿਸ਼ ਕਰਾਂਗੇ ਕਿ ਸੋਲਿਡ ਵੇਸਟ ਮੈਨੇਜਮੈਂਟ ਤੇ ਮਾਣਯੋਗ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਦੀਆਂ ਹਦਾਇਤਾਂ ਦੀ ਪਾਲਨਾ ਅਨੁਸਾਰ ਸ਼ਹਿਰ ਨੂੰ ਕਚਰਾ ਮੁਕਤ ਬਣਾ ਸਕੀਏ | ਇਸ ਮੌਕੇ ਕਾਰਜ ਸਾਧਕ ਅਫ਼ਸਰ ਸੰਜੇ ਬਾਂਸਲ ਤੇ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੇ ਪੂਰੇ ਫ਼ਿਰੋਜ਼ਪੁਰ ਲਈ ਖੁਸ਼ੀ ਵਾਲੀ ਗੱਲ ਹੈ, ਜੋ ਫ਼ਿਰੋਜ਼ਪੁਰ ਨੂੰ ਸਵੱਛਤਾ ਪੱਖੋਂ ਪਹਿਲਾਂ ਸਥਾਨ ਹਾਸਿਲ ਹੋਇਆ ਹੈ | ਇਸ ਦੌਰਾਨ ਸ਼ਹਿਰ ਨੂੰ ਕਚਰਾ ਮੁਕਤ ਕਰਨ ਦੀ ਮੁਹਿੰਮ ਨਾਲ ਜੁੜਨ ਸਬੰਧੀ ਬੈਨਰ ਵੀ ਲਾਂਚ ਕੀਤਾ ਗਿਆ | ਅਪੰਗਹੀਣ ਕਰਮਚਾਰੀਆਂ ਤੋਂ ਪੇਪਰ ਬੈਗ ਬਣਾਉਣ ਤੇ ਪਲਾਸਟਿਕ ਨੂੰ ਖ਼ਤਮ ਕਰਨ ਦੇ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵਿਖੇ ਅਪੰਗਹੀਣ ਕਰਮਚਾਰੀਆਂ ਮੱਖਣ ਸਿੰਘ, ਸੁਖਜਿੰਦਰ ਸਿੰਘ, ਸੀਤਾ ਸਿੰਘ ਵਲੋਂ ਕੜੀ ਮਿਹਨਤ ਨੇ ਵੀਂ ਫ਼ਿਰੋਜ਼ਪੁਰ ਨੂੰ ਪਹਿਲੇ ਸਥਾਨ ਦਾ ਦਰਜਾ ਦਿਵਾਉਣ ਲਈ ਆਪਣਾ ਪੂਰਾ ਯੋਗਦਾਨ ਦਿੱਤਾ ਹੈ | ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ |

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਕੀਤਾ ਰੋਡ ਜਾਮ

ਗੁਰੂਹਰਸਹਾਏ, 2 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੂਰੇ ਪੰਜਾਬ 'ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਸੇ ਦੇ ਚੱਲਦਿਆਂ ਗੁਰੂਹਰਸਹਾਏ ਵਿਖੇ ਵੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣਾ ਰੋਸ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ ਅÏਰਤ ਕਾਬੂ

ਗੁਰੂਹਰਸਹਾਏ, 2 ਅਕਤੂਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਉਸ ਸਮੇਂ ਗੁਰੂ ਹਰਸਹਾਏ ਪੁਲਸ ਨੂੰ ਸਫਲਤਾ ...

ਪੂਰੀ ਖ਼ਬਰ »

ਵਿਧਾਇਕ ਨਰੇਸ਼ ਕਟਾਰੀਆ ਨੇ ਦਾਣਾ ਮੰਡੀ ਮਖੂ ਵਿਖੇ ਕਰਵਾਈ ਝੋਨੇ ਦੀ ਖ਼ਰੀਦ ਸ਼ੁਰੂ

ਮਖੂ, 2 ਅਕਤੂਬਰ (ਵਰਿੰਦਰ ਮਨਚੰਦਾ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਦਾਣਾ ਮੰਡੀ ਮਖੂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ 'ਆਪ' ਆਗੂ ਨਰਿੰਦਰ ਕਟਾਰੀਆ ਅਤੇ ਆੜ੍ਹਤੀਆ ਐਸੋਸੀਏਸ਼ਨ ਮੱਖੂ ਦੇ ਪ੍ਰਧਾਨ ਰਾਜੀਵ ਠੁਕਰਾਲ ਲੱਕੀ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ 7 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਆਬਕਾਰੀ ਇੰਸਪੈਕਟਰ ਵਲੋਂ ਭੇਜੇ ਗਏ ਪੱਤਰ 'ਤੇ ਕਾਰਵਾਈ ਕਰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਵਲੋਂ 7 ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦੁਸਹਿਰੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਾੜਿਆ ਨਸ਼ਿਆਂ ਦਾ ਰਾਵਣ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਦੁਸਹਿਰੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਰੇਂਜ ਅਧੀਨ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਤਰਨਤਾਰਨ ਜ਼ਿਲਿ੍ਹਆਂ 'ਚ 266 ਕੇਸਾਂ 'ਚ ਫੜੇ 215 ਕਿੱਲੋ ਹੈਰੋਇਨ, 1666 ਕਿੱਲੋ ਭੁੱਕੀ ਚੂਰਾ ਪੋਸਤ, ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਜ਼ੀਰਾ ਦਾ ਅਚਨਚੇਤ ਨਿਰੀਖਣ

ਜ਼ੀਰਾ, 2 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਦੇ ਕੰਮਕਾਜ 'ਚ ਨਿਰੰਤਰ ਬਿਹਤਰੀ ਲਈ ਜ਼ਿਲੇ੍ਹ ਦੇ ਨਵ-ਨਿਯੁਕਤ ਸਿਵਲ ਸਰਜਨ ਡਾ: ਰਾਜਿੰਦਰ ਪਾਲ ਵਲੋਂ ਜ਼ਿਲੇ੍ਹ ਦੀਆਂ ਸਿਹਤ ਸੰਸਥਾਵਾਂ ਦੇ ਨਿਰੀਖਣ ਕੀਤੇ ਜਾ ਰਹੇ ਹਨ, ਜਿਸ ਤਹਿਤ ਉਨ੍ਹਾਂ ਵਲੋਂ ਦਿਨ ਸਮੇਂ ...

ਪੂਰੀ ਖ਼ਬਰ »

ਸਬ-ਸੈਂਟਰ ਬਹਿਕ ਗੁੱਜਰਾਂ 'ਚੋਂ ਚੋਰੀਆਂ ਦਾ ਸਿਲਸਿਲਾ ਜਾਰੀ, ਚੌਥੀ ਵਾਰ ਹੋਈ ਚੋਰੀ

ਜ਼ੀਰਾ, 2 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਬਹਿਕ ਗੁੱਜ਼ਰਾਂ ਵਿਖੇ ਸਿਹਤ ਵਿਭਾਗ ਵਲੋਂ ਸਥਾਪਤ ਕੀਤੇ ਗਏ ਸਬ-ਸੈਂਟਰ 'ਚੋਂ ਚੋਰਾਂ ਵਲੋਂ ਸਮਾਨ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਇਸੇ ਕੜੀ ਤਹਿਤ ਬੀਤੀ ਕੱਲ੍ਹ ਚੋਰਾਂ ਨੇ ਸਬ-ਸੈਂਟਰ ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਮਾਮਲੇ 'ਚ ਇਕ ਵਿਅਕਤੀ ਦੋਸ਼ੀ ਕਰਾਰ

ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਵਲੋਂ ਚੂਰਾ ਪੋਸਤ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੁੱਲਗੜ੍ਹੀ ਦਾ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)-ਮੋਟਰਸਾਈਕਲ ਦੀ ਟੱਕਰ ਰਾਹੀਂ ਸੜਕ ਹਾਦਸੇ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ 'ਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਦੇ ਮਾਮਲੇ 'ਚ ਵਿਅਕਤੀ ਨੂੰ 2 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ 500 ਗੋਲੀਆਂ ਰੱਖਣ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ...

ਪੂਰੀ ਖ਼ਬਰ »

ਉੱਤਰੀ ਭਾਰਤੀ ਖੇਡਾਂ 'ਚ ਜੋਗਿੰਦਰਾ ਕਾਨਵੈਂਟ ਸਕੂਲ ਦੀ ਕੋਮਲਦੀਪ ਕੌਰ 3 ਸੋਨ ਤਗਮੇ ਜਿੱਤ ਕੇ ਬਣੀ ਸਰਬੋਤਮ ਅਥਲੀਟ

ਫ਼ਿਰੋਜ਼ਸ਼ਾਹ, 2 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਸੀ.ਆਈ.ਐੱਸ. ਸੀ.ਈ. ਬੋਰਡ ਦਿੱਲੀ ਵਲੋਂ ਚੱਲ ਰਹੀਆਂ ਖੇਡਾਂ ਦੇ ਰਸੈਕਰੇਡ ਹਾਰਟ ਕਾਨਵੈਂਟ ਸਕੂਲ ਵਿਖੇ ਰੀਜਨਲ ਪੱਧਰ ਦੇ ਖੇਡ ਮੁਕਾਬਲੇ ਹੋਏ, ਜਿਸ 'ਚ ਕੁੱਲ 11 ਜ਼ੋਨਾਂ ਅੰਮਿ੍ਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ...

ਪੂਰੀ ਖ਼ਬਰ »

ਮੁਦਈ ਵਲੋਂ ਗਵਾਹੀ ਤੋਂ ਮੁਕਰਨ ਤੇ ਲੁੱਟ-ਖੋਹ ਦੇ ਮਾਮਲੇ 'ਚ ਇਕ ਵਿਅਕਤੀ ਬਰੀ

ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)-ਥਾਣਾ ਕੁੱਲਗੜ੍ਹੀ ਵਿਚ ਦਰਜ ਲੁੱਟ-ਖੋਹ ਦੇ ਮਾਮਲੇ 'ਚ ਮੁਦਈ ਵਲੋਂ ਪੁਲਿਸ ਨੂੰ ਦਿੱਤੇ ਹੋਏ ਬਿਆਨਾਂ ਤੋਂ ਬਾਅਦ ਅਦਾਲਤ ਵਿਚ ਆਪਣੀ ਗਵਾਹੀ ਮੁੱਕਰਨ 'ਤੇ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਨਾਮਜ਼ਦ ਇਕ ਵਿਅਕਤੀ ਨੂੰ ਬਰੀ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗਾਂ ਸੰਬੰਧੀ ਸੌਂਪਿਆ ਮੰਗ ਪੱਤਰ

ਜ਼ੀਰਾ, 2 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਪ੍ਰਧਾਨ ਕੁਲਵਿੰਦਰ ਕੌਰ ਸ਼ਾਹ ਵਾਲਾ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਖੋਸਾ) ਦੀ ਇਕੱਤਰਤਾ

ਤਲਵੰਡੀ ਭਾਈ, 2 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਹਰਦਾਸਾ ਵਿਖੇ ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਹੋਈ | ਜਿਸ 'ਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਝਾਮਕਾ, ਚਮਕੌਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਮੇਲਾ ਸਿੰਘ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਪਿੰਡ ਵਿਰਕਾਂ ਵਾਲੀ ਇਕਾਈ ਦਾ ਗਠਨ- ਰੇਸ਼ਮ ਸਿੰਘ ਪ੍ਰਧਾਨ ਬਣੇ

ਜ਼ੀਰਾ, 2 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜਥੇਬੰਦੀ ਦੇ ਕੀਤੇ ਜਾ ਰਹੇ ਵਿਸਥਾਰ ਸਬੰਧੀ ਇਲਾਕੇ 'ਚ ਵਿੱਢੀ ਗਈ ਲੜੀ ਤਹਿਤ ਯੂਨੀਅਨ ਵਲੋਂ ਨੇੜਲੇ ਪਿੰਡ ਵਿਰਕਾਂ ਵਾਲੀ ਵਿਖੇ ਵਿਸ਼ਾਲ ਇਕੱਤਰਤਾ ਕੀਤੀ ਗਈ, ਜਿਸ 'ਚ ਸੂਬਾ ਮੀਤ ...

ਪੂਰੀ ਖ਼ਬਰ »

ਐੱਸ.ਬੀ.ਆਈ. ਤੇ ਆਹਰੋਂ ਫਾਊਾਡੇਸ਼ਨ ਨੇ ਸਾਂਝੇ ਤੌਰ 'ਤੇ ਹਲਕਾ ਗੁਰੂਹਰਸਹਾਏ ਦੇ ਪੰਜ ਪਿੰਡਾਂ ਨੂੰ ਲਿਆ ਗੋਦ

ਪੰਜੇ ਕੇ ਉਤਾੜ, 2 ਅਕਤੂਬਰ (ਪੱਪੂ ਸੰਧਾ)-ਐੱਸ.ਬੀ.ਆਈ. ਬੈਂਕ ਤੇ ਆਰਹੋ ਫਾਊਾਡੇਸ਼ਨ ਨੇ ਸਾਂਝੇ ਤੌਰ 'ਤੇ ਹਲਕਾ ਗੁਰੂਹਰਸਹਾਏ ਦੇ ਪੰਜ ਪਿੰਡਾਂ ਨੂੰ ਗੋਦ ਲਿਆ ਹੈ, ਜਿਸ ਦੇ ਤਹਿਤ ਅੱਜ ਪਿੰਡ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਵਿਚ ਇਕ ਸਾਦੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਨੇ ਮਾਂ ਭਗਵਤੀ ਚੌਂਕੀ ਕਰਵਾਈ

ਤਲਵੰਡੀ ਭਾਈ, 2 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਸਨਾਤਨ ਧਰਮਸ਼ਾਲਾ ਵਿਖੇ ਮਾਂ ਭਗਵਤੀ ਦੀ ਵਿਸ਼ਾਲ ਚੌਂਕੀ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਸੰਸਥਾਨ ਦੇ ਸਾਧਵੀ ਮਨਸਵਿਨੀ ਭਾਰਤੀ ਨੇ ਇਕੱਤਰ ਸੰਗਤ ਨਾਲ ਵਿਚਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਮਰੀਜ਼ ਦੀ ਕੁੱਟਮਾਰ

ਫ਼ਿਰੋਜ਼ਪੁਰ, 2 ਅਕਤੂਬਰ (ਗੁਰਿੰਦਰ ਸਿੰਘ)-ਦੋ ਧਿਰਾਂ ਵਿਚਾਲੇ ਹੋਏ ਝਗੜੇ ਕਾਰਨ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਮਰੀਜ਼ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਕੁੱਟਮਾਰ ਦਾ ਸ਼ਿਕਾਰ ਹੋਏ ਮਰੀਜ਼ ਦੇ ਬਿਆਨਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਰਾਤਿਆਂ ਦੇ ਮੌਕੇ ਭਗਵਤੀ ਮਾਂ ਦੀ ਚੌਂਕੀ ਕਰਵਾਈ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)- ਸ਼ਹਿਰ ਵਿਖੇ ਸਥਿਤ ਜੈ ਮਾਂ ਲਕਸ਼ਮੀ ਇਨਕਲੇਵ ਕਾਲੋਨੀ ਵਿਖੇ ਕਾਲੋਨੀ ਨਿਵਾਸੀਆਂ ਵਲੋਂ ਨਰਾਤਿਆਂ ਦੇ ਸ਼ੁੱਭ ਅਵਸਰ 'ਤੇ ਭਗਵਤੀ ਮਾਂ ਦੀ ਚੌਂਕੀ ਕਰਵਾਈ ਗਈ, ਜਿਸ 'ਚ ਭਗਵਤੀ ਮਾਂ ਦਾ ਗੁਣਗਾਨ ਕਰਨ ਲਈ ਮੱਲਾਂਵਾਲਾ ਖ਼ਾਸ ਤੋਂ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਵਿਖੇ ਗਾਂਧੀ ਜੈਅੰਤੀ ਨੰੂ ਸਮਰਪਿਤ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)-ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਪਾਲ ਦੀ ਅਗਵਾਈ ਹੇਠ ਵੱਖ-ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ | ਇਸੇ ਲੜੀ ਵਿਚ ਅੱਜ ਗਾਂਧੀ ਜੈਯੰਤੀ ਮੌਕੇ ਸਥਾਨਕ ਕੁਸ਼ਟ ਆਸ਼ਰਮ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਫ਼ਿਰੋਜ਼ਪੁਰ ਛਾਉਣੀ ਦੀ ਇਕਾਈ ਦਾ ਗਠਨ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮੁੱਦਿਆਂ ਸਬੰਧੀ ਸੂਬਾ ਤੇ ਕੇਂਦਰ ਸਰਕਾਰ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਆਵਾਜ਼ ਚੁੱਕਣ ਵਾਲੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਹਿਮ ਬੈਠਕ ਗੁਰਦੁਆਰਾ ਸਾਰਾਗੜ੍ਹੀ ...

ਪੂਰੀ ਖ਼ਬਰ »

ਮੰਦਰ ਮਾਤਾ ਜੱਜਲ ਵਾਲੀ 'ਚ ਅੱਜ ਹੋਵੇਗਾ ਵਿਸ਼ਾਲ ਜਾਗਰਣ-ਰਵੀ ਸ਼ਰਮਾ

ਗੁਰੂਹਰਸਹਾਏ, 2 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਪ੍ਰਸਿੱਧ ਤੇ ਪ੍ਰਾਚੀਨ ਮੰਦਿਰ ਮਾਤਾ ਜੱਜਲ ਵਾਲੀ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਮੰਦਿਰ ਦੇ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਦਰਸ਼ਨ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਫ਼ਿਰੋਜ਼ਪੁਰ ਵਲੋਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ

ਫ਼ਿਰੋਜ਼ਸ਼ਾਹ, 2 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾਕਟਰ ਤੇਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਇੱਟਾਂਵਾਲੀ ਵਿਖੇ ਸੀ.ਆਰ.ਐਮ. ਸਕੀਮ ਅਧੀਨ ਕਿਸਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਇਕਾਈ ਗਠਿਤ

ਮਮਦੋਟ, 2 ਅਕਤੂਬਰ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਫ਼ਿਰੋਜ਼ਪੁਰ ਦਰਸ਼ਨ ਸਿੰਘ ਕੜਮਾਂ ਤੇ ਖਜ਼ਾਨਚੀ ਜਗੀਰ ਸਿੰਘ ਦੀ ਅਗਵਾਈ ਹੇਠ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿਖੇ ਮੀਟਿੰਗ ਹੋਈ ਜਿਸ ਵਿਚ ਪੇਂਡੂ ...

ਪੂਰੀ ਖ਼ਬਰ »

ਖ਼ਾਲਸ ਨਿਰਪੱਖ ਨੌਜਵਾਨ ਸਭਾ ਕੋਹਰ ਸਿੰਘ ਵਾਲਾ ਵਲੋਂ ਕਿਸਾਨ ਯੂਨੀਅਨ ਕਾਦੀਆਂ ਨੂੰ ਸਮਰਥਨ

ਗੁਰੂਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚਲਾਏ ਗਏ ਕਿਸਾਨ ਅੰਦੋਲਨ ਆਈ ਜਾਗਿ੍ਤੀ ਤੋਂ ਬਾਅਦ ਪਿੰਡ ਪਿੰਡ ਵੱਖ-ਵੱਖ ਜਥੇਬੰਦੀਆਂ ਦੀਆਂ ਇਕਾਈਆਂ ਸਥਾਪਤ ਹੋ ਗਈਆਂ ਸਨ, ਜਿਨ੍ਹਾਂ 'ਚ ਨੌਜਵਾਨਾਂ ਵਲੋਂ ਵਧੇਰੇ ਦਿਲਚਸਪੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਸਤੀ ਖ਼ੁਸ਼ਹਾਲ ਸਿੰਘ ਅਤੇ ਬਸਤੀ ਪਾਲ ਸਿੰਘ ਦੀ ਇਕਾਈ ਦਾ ਗਠਨ

ਮੱਲਾਂਵਾਲਾ, 2 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮੱਲਾਂਵਾਲਾ ਦੀ ਅਹਿਮ ਮੀਟਿੰਗ ਬਸਤੀ ਖ਼ੁਸ਼ਹਾਲ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਦਿਆਲ ਸਿੰਘ ਜ਼ਿਲ੍ਹਾ ਜਰਨਲ ਸਕੱਤਰ ...

ਪੂਰੀ ਖ਼ਬਰ »

ਸੁਖਚੈਨ ਢੀਂਗਰਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਨਿਯੁਕਤ

ਮਮਦੋਟ, 2 ਅਕਤੂਬਰ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਨੇੜਲੇ ਪਿੰਡ ਰਹੀਮੇ ਕੇ ਉਤਾੜ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਯੂਨੀਅਨ ਦੇ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਬਲਾਕ ...

ਪੂਰੀ ਖ਼ਬਰ »

ਦਾਸ ਐਂਡ ਬ੍ਰਾਊਨ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)- ਰਾਸ਼ਟਰਪਤੀ ਮਹਾਤਮਾ ਗਾਂਧੀ ਦੀ ਜੈਯੰਤੀ ਨੂੰ ਸਮਰਪਿਤ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਪਿ੍ੰਸੀਪਲ ਯਾਚਨਾ ਚਾਵਲਾ ਸਮੇਤ ਸਟਾਫ਼ ਮੈਂਬਰਾਂ ਨੇ ਮਹਾਤਮਾ ਗਾਂਧੀ ਦੀ ਮੂਰਤੀ 'ਤੇ ਫੁੱਲ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਚੱਲਦੇ ਨਾਜਾਇਜ਼ ਕੰਡੇ ਤੇ ਝੁੱਗੀਆਂ-ਝੌਂਪੜੀਆਂ ਚੁਕਵਾਉਣ ਦੀ ਉਠਾਈ ਮੰਗ

ਤਲਵੰਡੀ ਭਾਈ, 2 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਤਲਵੰਡੀ ਭਾਈ ਦੀ ਦਾਣਾ ਮੰਡੀ 'ਚ ਨਾਜਾਇਜ਼ ਤੌਰ 'ਤੇ ਰੱਖੀਆਂ ਗਈਆਂ ਝੁੱਗੀਆਂ ਝੌਂਪੜੀਆਂ ਤੇ ਫ਼ਸਲ ਦਾ ਛਾਣ ਖ਼ਰੀਦਣ ਵਾਲੇ ਨਾਜਾਇਜ਼ ਕੰਡੇ ਹਟਾਉਣ ਦੀ ਮੰਗ ਉਠਾਈ ਗਈ ਹੈ | ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੇੜੇ ਨਾਜਾਇਜ਼ ਕਬਜ਼ਾਧਾਰੀਆਂ ਵਲੋਂ ਰੱਖੇ ਖੋਖੇ ਬਣੇ ਗੈਰ ਸਮਾਜੀ ਤੱਤਾਂ ਦਾ ਅੱਡਾ

-ਰਾਕੇਸ਼ ਚਾਵਲਾ- ਫ਼ਿਰੋਜ਼ਪੁਰ, 2 ਅਕਤੂਬਰ- ਫ਼ਿਰੋਜ਼ਪੁਰ ਸ਼ਹਿਰ 'ਚ ਲੋਕਾਂ ਵਲੋਂ ਸ਼ਰੇਆਮ ਸੜਕਾਂ 'ਤੇ ਗਲੀਆਂ ਉੱਪਰ ਨਜਾਇਜ਼ ਕਬਜ਼ੇ ਕਰ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਪਰ ਇਸ ਪਿੱਛੇ ਨਗਰ ਕੌਂਸਲ ਦੇ ਅਧਿਕਾਰੀਆਂ ਦੀਆਂ ਲਾਪ੍ਰਵਾਹੀਆਂ ਵੱਡੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਤੇ ਜਥੇਬੰਦੀ ਦੇ ਵਿਸਥਾਰ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਖੋਸਾ ਦਲ ਸਿੰਘ, 2 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਕਿਸਾਨੀ ਮੰਗਾਂ ਤੇ ਜਥੇਬੰਦੀ ਦੇ ਵਿਸਥਾਰ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਸਟਾਰਲਿਟ ਪੈਲੇਸ ਖੋਸਾ ਦਲ ਸਿੰਘ ਵਿਖੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੁੱਦਕੀ 'ਚ ਮਦਰਜ਼ ਵਰਕਸ਼ਾਪ ਲਗਾਈ

ਮੁੱਦਕੀ, 2 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਦੀਆਂ ਮਾਤਾਵਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅੰਮਿ੍ਤਪਾਲ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਗਾਂਧੀ ਜੈਅੰਤੀ ਧੂਮ-ਧਾਮ ਨਾਲ ਮਨਾਈ

ਗੁਰੂਹਰਸਹਾਏ, 2 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਪਿ੍ੰਸੀਪਲ ਅਮਿਤ ਓਬਰਾਏ ਦੀ ਅਗਵਾਈ ਹੇਠ 'ਗਾਂਧੀ ਜੈਯੰਤੀ' ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਭਾਈ ਮਨੀ ਸਿੰਘ ਵੈੱਲਫੇਅਰ ਸੁਸਾਇਟੀ ਦਾ ਗਠਨ

ਮੰਡੀ ਲਾਧੂਕਾ, 2 ਅਕਤੂਬਰ (ਰਾਕੇਸ਼ ਛਾਬੜਾ)-ਪਿੰਡ ਲਾਧੂਕਾ ਵਿਚ ਭਾਈ ਮਨੀ ਸਿੰਘ ਵੈੱਲਫੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ | ਸੁਸਾਇਟੀ ਦਾ ਪ੍ਰਧਾਨ ਸੇਵਾਮੁਕਤ ਅਧਿਆਪਕ ਤੇ ਪਿੰਡ ਦੇ ਸਾਬਕਾ ਪੰਚ ਮਾਸਟਰ ਕ੍ਰਿਸ਼ਨ ਲਾਲ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸੰਧੂ ਨੇ ਆਪਣੇ ਪੁੱਤਰ ਦਾ ਜਨਮ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਸਾਈਆਂ ਵਾਲਾ ਦੇ ਬੱਚਿਆਂ ਨਾਲ ਮਨਾਇਆ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)-ਸਮਾਜ ਦੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਵਾਲੇ ਤੇ ਆਪਣੇ ਪਿੰਡ ਦੇ ਸਰਕਾਰੀ ਸਕੂਲ ਦੀ ਬਿਹਤਰੀ ਲਈ ਤਤਪਰ ਰਹਿਣ ਵਾਲੇ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਨੇ ਆਪਣੇ ਪੁੱਤਰ ਅਰਜ਼ਾਨ ਸਿੰਘ ਸੰਧੂ ਦਾ ਜਨਮ ਦਿਨ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਰਕਰਾਂ ਨੇ ਸਕੂਲਾਂ 'ਚ ਜਾ ਕੇ ਸਮੱਸਿਆਵਾਂ ਸੁਣੀਆਂ

ਮੰਡੀ ਰੋੜਾਂਵਾਲੀ, 2 ਅਕਤੂਬਰ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਪਿੰਡ ਹਲੀਮ ਵਾਲਾ 'ਤੇ ਮੰਡੀ ਰੋੜਾਂਵਾਲੀ ਦੇ ਸਾਂਝੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਜਾ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸਮੱਸਿਆਵਾਂ ...

ਪੂਰੀ ਖ਼ਬਰ »

7 ਅਕਤੂਬਰ ਨੂੰ ਖ਼ਾਲਸਾ ਰੋਸ ਮਾਰਚ ਵਿਚ ਸਿੱਖ ਸੰਗਤਾਂ ਪੂਰੇ ਉਤਸ਼ਾਹ ਨਾਲ ਸ਼ਾਮਿਲ ਹੋਣ-ਪੀਰ ਮੁਹੰਮਦ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਗੁਰਮਤਿ ਸਮਾਗਮ

ਕੁੱਲਗੜ੍ਹੀ, 2 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਬੱਗੇ ਕੇ ਪਿੱਪਲ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਭਾਰਤੀਆ ਵਾਲਮੀਕਿ ਧਰਮ ਸਮਾਜ ਭਾਵਾਧਸ ਦੀ ਮੀਟਿੰਗ

ਗੁਰੂਹਰਸਹਾਏ, 2 ਅਕਤੂਬਰ (ਕਪਿਲ ਕੰਧਾਰੀ)-ਭਾਰਤੀ ਵਾਲਮੀਕਿ ਧਰਮ ਸਮਾਜ ਰਜ਼ਿ ਭਾਵਾਧਸ ਦੀ ਮੀਟਿੰਗ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਤੀ ਵਾਲਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸਤਪਾਲ ਸਿੰਘ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਈਸ ਪ੍ਰਧਾਨ ਨੇ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਹਲਕਾ ਬੱਲੂਆਣਾ 'ਚ ਸਰਕਾਰੀ ਕਾਲਜ ਕਾਂਗਰਸ ਦੀ ਦੇਣ- ਕਵਿਤਾ ਰਾਣੀ

ਬੱਲੂਆਣਾ, 2 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਪਿੰਡ ਸੁਖਚੈਨ ਵਿਖੇ ਸਰਕਾਰੀ ਕਾਲਜ ਕਾਂਗਰਸ ਸਰਕਾਰ ਦੀ ਦੇਣ ਹੈ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੀ ਵਾਹ-ਵਾਹ ਕਰਵਾਉਣ ਲਈ ਕਾਲਜ ਦਾ ਮੁੜ ਤੋਂ ਨੀਂਹ ਪੱਥਰ ਰੱਖਿਆ ਗਿਆ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਲਾਧੂਕਾ ਮੰਡੀ 'ਚ ਜਾਗਰਣ ਕਰਵਾਇਆ

ਮੰਡੀ ਲਾਧੂਕਾ, 2 ਅਕਤੂਬਰ (ਰਾਕੇਸ਼ ਛਾਬੜਾ, ਮਨਪ੍ਰੀਤ ਸੈਣੀ)-ਮਾਂ ਦੁਰਗਾ ਜਾਗਰਨ ਕਮੇਟੀ ਤੇ ਮਹਿਲਾ ਸੰਕੀਰਤਨ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਮੰਡੀ ਦੀ ਪੁਰਾਣੀ ਅਨਾਜ ਮੰਡੀ ਸ਼ਹੀਦ ਭਗਤ ਸਿੰਘ ਚੌਕ ਵਿਚ ਦੂਸਰਾ ਵਿਸ਼ਾਲ ਜਾਗਰਨ ਕਰਵਾਇਆ ਗਿਆ | ਇਸ ਦੌਰਾਨ ਭਜਨ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਇਆ ਜਾਵੇਗਾ ਲੰਗਰ

ਫਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਗੋਡੋਡੂ ਤੇ ਵਲੂਰ ਜ਼ੀਰਾ ਰੋਡ ਦੇ ਵਾਸੀਆਂ ਵਲੋਂ ਦੋ ਦਿਨਾਂ ਲੰਗਰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪਿੰਡ ਗੋਡੋਡੂ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਮਹਿਲਾ ਕਾਬੂ

ਫ਼ਿਰੋਜ਼ਪੁਰ, 2 ਅਕਤੂਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ਬੀਤੇ ਦਿਨ ਪੁਲਿਸ ਪਾਰਟੀ ਵਲੋਂ ਇਕ ਮਹਿਲਾ ਨੂੰ ਕਾਬੂ ...

ਪੂਰੀ ਖ਼ਬਰ »

ਕਾਮਰੇਡ ਹੰਸਾ ਸਿੰਘ ਸਰਪੰਚ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 2 ਅਕਤੂਬਰ (ਤਪਿੰਦਰ ਸਿੰਘ)-ਪੰਚ-ਸਰਪੰਚ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਵਿਖੇ ਹੋਈ, ਜਿਸ 'ਚ ਪੂਰੇ ਜ਼ਿਲ੍ਹੇ ਤੋਂ 43 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਤੇ 43 ਮੈਂਬਰੀ ਕਮੇਟੀ 'ਚੋਂ 13 ਮੈਂਬਰੀ ...

ਪੂਰੀ ਖ਼ਬਰ »

ਪਿੰਡ ਮਹੀਆਂ ਵਾਲਾ ਵਿਖੇ ਕਰਵਾਏ ਸਮਾਗਮ ਦੌਰਾਨ 51 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ

ਜ਼ੀਰਾ, 2 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਇਲਾਕੇ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਹਾਨ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਮਹੀਆਂ ਵਾਲਾ ਕਲਾਂ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਅੰਮਿ੍ਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਕਿਸਾਨੀ ਮਸਲਿਆਂ ਦੇ ਹੱਲ ਲਈ ਲਗਾਤਾਰ ਸੰਘਰਸ਼ ਜਾਰੀ ਰੱਖੇਗੀ-ਆਗੂ

ਜ਼ੀਰਾ, 2 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੇ ਅੰਨਦਾਤਾ ਕਿਸਾਨ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ ਤੇ ਅੱਗੇ ਤੋਂ ਵੀ ਯੂਨੀਅਨ ਵਲੋਂ ਕਿਸਾਨੀ ਮਸਲਿਆਂ ਤੇ ਲੋਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX