ਬਠਿੰਡਾ, 2 ਅਕਤੂਬਰ (ਵੀਰਪਾਲ ਸਿੰਘ)- ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਬਲਾਕ ਬਠਿੰਡਾ ਵਲੋਂ ਬਲਾਕ ਪ੍ਰਧਾਨ ਜਸਬੀਰ ਕੌਰ ਬਠਿੰਡਾ ਅਤੇ ਅੰਮਿ੍ਤਪਾਲ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ | ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਮੌਕੇ ਗੁਰਮੀਤ ਕੌਰ ਗੋਨਿਆਣਾ ਜ਼ਿਲ੍ਹਾ ਪ੍ਰਧਾਨ, ਜਸਵੀਰ ਕੌਰ ਬਲਾਕ ਪ੍ਰਧਾਨ ਬਠਿੰਡਾ, ਅੰਮਿ੍ਤਪਾਲ ਕੌਰ ਬੱਲੂਆਣਾ ਬਲਾਕ ਪ੍ਰਧਾਨ, ਸੋਮਾ ਰਾਣੀ ਬਠਿੰਡਾ, ਨਵਜੋਤ ਕੌਰ ਬਠਿੰਡਾ, ਲੀਲਾ ਵੰਤੀ ਬਠਿੰਡਾ, ਦਰਸਨਾਂ ਰਾਣੀ ਬਠਿੰਡਾ, ਸੁਖਦੇਵ ਕੌਰ ਬਠਿੰਡਾ, ਸੁਨੈਨਾ ਗੋਨਿਆਣਾ, ਮਨਪ੍ਰੀਤ ਕੌਰ ਸਿਵੀਆ, ਰੇਖਾ ਰਾਣੀ ਗੋਨਿਆਣਾ, ਕੁਲਦੀਪ ਕੌਰ ਆਕਲੀਆ, ਕੁਲਦੀਪ ਕੌਰ ਚੁੰਬਾ, ਸਤਵੀਰ ਕੌਰ ਬਠਿੰਡਾ, ਰਣਜੀਤ ਕੌਰ ਬੀੜ ਤਲਾਬ, ਰਾਜਵਿੰਦਰ ਕੌਰ, ਰੁਪਿੰਦਰ ਕੌਰ ਬਹਿਮਣ ਦੀਵਾਨਾ, ਪਿੰਕੀ ਆਕਲੀਆਂ ਆਦਿ ਆਗੂ ਹਾਜ਼ਰ ਸਨ |
ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਲਵੰਡੀ ਸਾਬੋ ਇਕਾਈ ਵਲੋਂ ਬਲਾਕ ਪ੍ਰਧਾਨ ਸਤਵੰਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਐਸ.ਡੀ.ਐਮ. ਦਫ਼ਤਰ ਤਲਵੰਡੀ ਸਾਬੋ ਮੂਹਰੇ ਕੀਤਾ ਗਿਆ | ਮੰਗਾਂ ਸੰਬੰਧੀ ਇਕ ਮੰਗ ਪੱਤਰ ਜਥੇਬੰਦੀ ਵਲੋਂ ਤਹਿਸੀਲਦਾਰ ਤਲਵੰਡੀ ਸਾਬੋ ਨੂੰ ਸੌਂਪਿਆ ਗਿਆ | ਇਸ ਮੌਕੇ ਮਨਜੀਤ ਕੌਰ ਕਲਾਲਵਾਲਾ, ਮਨਜੀਤ ਕੌਰ ਸੀਂਗੋ, ਬਲਵੀਰ ਕੌਰ ਲਹਿਰੀ, ਸੁਖਦੀਪ ਕੌਰ ਲਹਿਰੀ, ਧਰਮਜੀਤ ਕੌਰ, ਬਲਵੰਤ ਕੌਰ ਤਲਵੰਡੀ ਸਾਬੋ, ਆਸ਼ਾ ਰਾਣੀ ਤਲਵੰਡੀ ਸਾਬੋ, ਰੀਨਾ ਤਲਵੰਡੀ ਸਾਬੋ, ਸਵਰਨਜੀਤ ਕੌਰ ਸ਼ੇਖਪੁਰਾ, ਗੁਰਮੀਤ ਕੌਰ ਮਾਹੀਨੰਗਲ ਗੁਰਵਿੰਦਰ ਕੌਰ ਆਦਿ ਆਗੂ ਮੌਜੂਦ ਸਨ |
ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗ ਪੱਤਰ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਸੰਗਤ ਬਲਾਕ ਦੀਆਂ ਵਰਕਰਾਂ ਤੇ ਹੈਲਪਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ | ਬਲਾਕ ਜਨਰਲ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਬਲਾਕ ਪ੍ਰਧਾਨ ਲਾਭ ਕੌਰ ਦੀ ਅਗਵਾਈ ਹੇਠ ਸੰਗਤ ਮੰਡੀ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਲਾਭ ਕੌਰ, ਜਨਰਲ ਸਕੱਤਰ ਪਰਮਜੀਤ ਕੌਰ, ਵੀਰਪਾਲ ਕੌਰ ਸਰਕਲ ਪ੍ਰਧਾਨ ਪਥਰਾਲਾ ਕਮਲ ਕੁਮਾਰੀ ਸਰਕਲ ਪ੍ਰਧਾਨ ਪੱਕਾ, ਇੰਦਰਜੀਤ ਕੌਰ ਸਰਕਲ ਪ੍ਰਧਾਨ ਘੁੱਦਾ, ਪਰਮਿੰਦਰ ਕੌਰ ਆਦਿ ਆਗੂ ਮੌਜੂਦ ਸਨ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਭੇਜਣ ਲਈ ਨਾਇਬ ਤਹਿਸੀਲਦਾਰ ਸੰਗਤ ਦੇ ਰੀਡਰ ਨੂੰ ਮੰਗ ਪੱਤਰ ਸੌਂਪਿਆ |
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਪ੍ਰਦਰਸ਼ਨ
ਮਹਿਰਾਜ, (ਸੁਖਪਾਲ ਮਹਿਰਾਜ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਫੂਲ ਵਲੋਂ ਬਲਾਕ ਪ੍ਰਧਾਨ ਸਰਬਜੀਤ ਕੌਰ ਮਹਿਰਾਜ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਨਾਂ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ | ਸੰਬੋਧਨ ਕਰਦਿਆਂ ਆਗੂ ਸਰਬਜੀਤ ਕੌਰ ਮਹਿਰਾਜ, ਕਿਰਪਾਲ ਕੌਰ ਰਾਮਪੁਰਾ, ਚਰਨਜੀਤ ਕੌਰ ਸੇਲਬਰਾਹ, ਸੁਖਪਾਲ ਕੌਰ ਬੁੱਗਰ, ਜਗਿੰਦਰ ਕੌਰ ਨੇ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਗਿਆ | ਇਸ ਮੌਕੇ ਪਰਮਜੀਤ ਕੌਰ, ਸੁਰਜੀਤ ਕੌਰ, ਸੋਮਾਵੰਤੀ, ਗੁਰਮੀਤ ਕੌਰ, ਰਾਜ ਦੇਵੀ ਨੇ ਵੀ ਸੰਬੋਧਨ ਕੀਤਾ |
ਤਲਵੰਡੀ ਸਾਬੋ, 2 ਅਕਤੂਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਦੀ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਅਦਾਲਤੀ ਫ਼ੈਸਲੇ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬੀਤੇ ਦਿਨ ਹੋਈ ਇਕੱਤਰਤਾ ...
ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲ੍ਹੋ ਦੀ ਗ੍ਰਾਮ ਪੰਚਾਇਤ ਅਤੇ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਨੇ ਅੱਜ ਗ੍ਰਾਮ ਸਭਾ ਦੇ ਆਮ ਇਜਲਾਸ ਦੌਰਾਨ ਬੜੇ ਅਹਿਮ ਫ਼ੈਸਲੇ ਲਏ ਜਿੰਨਾਂ ਦੀ ਕਾਫ਼ੀ ਸ਼ਲਾਘਾ ਹੋ ਰਹੀ ਹੈ | ਗ੍ਰਾਮ ਪੰਚਾਇਤ ਅਤੇ ਗੁਰਬਚਨ ...
ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਸ਼ਹਿਰ ਦੀ ਭਾਜਪਾ ਮਹਿਲਾ ਮੰਡਲ ਆਗੂ ਅਤੇ ਸਮਾਜ ਸੇਵੀ ਪਿ੍ੰ. ਵੀਨੂੰ ਗੋਇਲ ਦੀ ਅਗਵਾਈ ਹੇਠ ਨੀਲਮ ਵਾਲੀਆ (ਬਾਲਾਜੀ ਸਵਦੇਸ਼ੀ ਪ੍ਰਚਾਰ ਮੰਡਲ) ਅਤੇ ਬਲਵਿੰਦਰ ਕੌਰ (ਸਮਾਰਟ ਫੂਡ) ਵਲੋਂ ਸਵਦੇਸ਼ੀ ਸਿਹਤ ਵਸਤਾਂ ਦੀ ਪ੍ਰਦਰਸ਼ਨੀ ...
ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਨਗਰ ਪੰਚਾਇਤ ਕੋਠਾ ਗੁਰੂ ਵਲੋਂ ਲੋਕਾਂ ਨੂੰ ਡਾੇਗੂ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਕਾਰਜ ਸਾਧਕ ਅਫ਼ਸਰ ਮੁਕੇਸ਼ ਕੁਮਾਰ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਗਲੀਆਂ/ਮਹੱਲਿਆਂ ਵਿਚ ਫੌਕਿੰਗ ਸਪਰੇਅ ਕਰਵਾਈ ਗਈ ਹੈ | ...
ਬੱਲੂਆਣਾ, 2 ਅਕਤੂਬਰ (ਹਰਜਿੰਦਰ ਸਿੰਘ ਗਰੇਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਮੀਟਿੰਗ ਪਿੰਡ ਬੁਲਾਡੇ ਵਾਲਾ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਪਿੰਡ ਬੁਲਾਡੇ ਵਾਲਾ ਦੀ ਇਕਾਈ ਦਾ ਗੁਰਚਰਨ ਸਿੰਘ ਨੂੰ ਪ੍ਰਧਾਨ, ਗੁਰਮੇਲ ਸਿੰਘ ਨੂੰ ਮੀਤ ਪ੍ਰਧਾਨ, ...
ਬਠਿੰਡਾ, 2 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ 'ਚ ਆਨਲਾਈਨ ਦਵਾਈਆਂ ਦੀ ਸਪਲਾਈ ਕਰਨ ਵਾਲੀ ਇਕ ਕੰਪਨੀ ਚਲਾਉਣ ਵਾਲੇ ਡਾਇਰੈਕਟਰ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਥਾਣਾ ਥਰਮਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਡਰੱਗ ਵਿਭਾਗ ਵਲੋਂ ਉਕਤ ਕੰਪਨੀ ...
ਸੰਗਤ ਮੰਡੀ, 2 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਸੀ.ਆਈ.ਏ-1 ਬਠਿੰਡਾ ਪੁਲਿਸ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਨੇੜੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਸੀ.ਆਈ.ਏ-1 ਬਠਿੰਡਾ ਪੁਲਿਸ ਦੇ ...
ਕੋਟਫੱਤਾ, 2 ਅਕਤੂਬਰ (ਰਣਜੀਤ ਸਿੰਘ ਬੁੱਟਰ)- ਪੀਰਖਾਨਾ ਕਮੇਟੀ ਕੋਟਫੱਤਾ ਵਲੋਂ ਸਾਲਾਨਾ ਦੀਵਾਨ ਕਰਵਾਏ ਗਏ ਅਤੇ ਇਕ ਗਰੀਬ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਇਸ ਮੌਕੇ ਅਗਰਵਾਲ ਸਮਾਜ ਕੋਟਫੱਤਾ ਦੇ ਪ੍ਰਧਾਨ ਸੋਮ ਨਾਥ ਸਿੰਗਲਾ, ਵਾਇਸ ਪ੍ਰਧਾਨ ਅਸ਼ੋਕ ...
ਲਹਿਰਾ ਮੁਹੱਬਤ, 2 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਆਊਟ ਸੋਰਸਜ਼ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ ਅਤੇ ਸਿਮਰਨਜੀਤ ਸਿੰਘ ਨੀਲੋਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ...
ਸੀਂਗੋ ਮੰਡੀ, 2 ਅਕਤੂਬਰ (ਪਿ੍ੰਸ ਗਰਗ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਨਵੇਂ ਐਲਾਨੇ ਜਾ ਰਹੇ ਅਹੁਦੇਦਾਰ ਪਾਰਟੀ ਲਈ ਇਕਜੁੱਟ ਹੋ ਕੇ ਪਾਰਟੀ ਨੂੰ ਬੁਲੰਦੀਆਂ 'ਤੇ ਲਿਜਾਣ ਲਈ ...
ਭਾਈਰੂਪਾ, 2 ਅਕਤੂਬਰ (ਵਰਿੰਦਰ ਲੱਕੀ)-ਨੇੜਲੇ ਪਿੰਡ ਕਾਂਗੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਹੋਈ, ਜਿਸ 'ਚ ਵੱਡੀ ਗਿਣਤੀ ਕਿਸਾਨ ਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਚ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ...
ਤਲਵੰਡੀ ਸਾਬੋ, 2 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੇ ਸ਼ਹਿਰ ਦੇ ਅਗਰਵਾਲ ਯੂਥ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਬੀਤੇ ਦਿਨ ਮਾਤਾ ਦਾ ਜਾਗਰਣ ਕਰਵਾਉਂਦਿਆਂ ਇੱਕ ਸਮਾਗਮ ਕਰਵਾਇਆ ਗਿਆ, ਜਿਸ ...
ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ)-ਡੀ ਐਮ ਗਰੁੱਪ ਕਰਾੜਵਾਲਾ ਵਿਖੇ ਵਿਦਿਆਰਥੀਆਂ ਨੂੰ ਰੇਬੀਜ਼ (ਹਲਕਾਅ) ਵਰਗੀ ਭਿਆਨਕ ਬਿਮਾਰੀ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਵੈਟਰਨਰੀ ਕਾਲਜ ਦੀ ਟੀਮ ਨੇ ਇਸ ਬਿਮਾਰੀ ਦੇ ਘਾਤਕ ਅੰਜਾਮ ...
ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਚ ਸਕੂਲ ਡਾਇਰੈਕਟਰ ਸ੍ਰੀਮਤੀ ਸੰਗੀਤਾ ਸਕਸੈਨਾ ਅਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਸਰਪ੍ਰਸਤੀ ਹੇਠ ਸਕੂਲ ਮੰਤਰੀ ਮੰਡਲ ਲਈ ਚੁਣੇ ਗਏ ...
ਭਾਈਰੂਪਾ, 2 ਅਕਤੂਬਰ (ਵਰਿੰਦਰ ਲੱਕੀ)- ਲੰਘੇ ਦਿਨੀਂ ਬਠਿੰਡਾ ਵਿਖੇ ਹੋਈਆਂ ਪੇਂਡੂ ਉਲਪਿੰਕ ਖੇਡਾਂ 'ਚ ਨੇੜਲੇ ਪਿੰਡ ਗੁੰਮਟੀ ਕਲਾਂ ਦੀ ਰੱਸਾਕਸ਼ੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਫ਼ਰ ਜ਼ਿੰਦਗੀ ...
ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਲੰਘੇ ਦਿਨ ਇਕ ਨਰਸਿੰਗ ਦੇ ਵਿਦਿਆਰਥੀ ਵਲੋਂ ਕੀਤੀ ਖ਼ੁਦਕੁਸ਼ੀ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਸਾਹਮਣੇ ਆਇਆ ਹੈ | ਜਿਸ ਦਾ ਖ਼ੁਲਾਸਾ ਮਿ੍ਤਕ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ ਵਿਚ ਮਿ੍ਤਕ ਨੇ ਲਿਖਿਆ ਹੈ | ਥਾਣਾ ਸਦਰ ...
ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ. ਆਰ. ਐਸ. ਪੀ. ਟੀ. ਯੂ.) ਦੇ ਆਡੀਟੋਰੀਅਮ ਵਿਚ 11ਵੇਂ ਨਾਟਿਅਮ ਨਾਟਕ ਮੇਲੇ ਦਾ ਸ਼ਾਨਦਾਰ ਆਗਾਜ਼ ਨੌਜਵਾਨਾਂ ਦੇ ਭਰਪੂਰ ਉਤਸ਼ਾਹ ਤੇ ਦਰਸ਼ਕਾਂ ਦੀ ਵੱਡੀ ਗਿਣਤੀ ਨਾਲ ਹੋਇਆ | ...
ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਥੋਂ ਦੇ ਐਸ.ਐਸ.ਡੀ. ਗਰਲਜ਼ ਕਾਲਜ ਦੀ ਮੈਨੇਜਮੈਂਟ ਅਤੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਸੁਚੱਜੀ ਅਗਵਾਈ ਹੇਠ ਗ੍ਰਹਿ ਪ੍ਰਬੰਧਨ ਅਤੇ ਗ੍ਰਹਿ ਵਿਗਿਆਨ ਵਿਭਾਗ ਨੇ ਸਤੰਬਰ 2022 ਦੇ ਰਾਸ਼ਟਰੀ ਪੋਸ਼ਣ ਮਹੀਨੇ ਦੇ ...
ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਵਿਸ਼ੇਸ਼ ਮੀਟਿੰਗ ਪਿੰਡ ਕੋਠਾਗੁਰੂ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ...
ਮਹਿਰਾਜ, 2 ਅਕਤੂਬਰ (ਸੁਖਪਾਲ ਮਹਿਰਾਜ)- ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਵੱਖ-ਵੱਖ ਡਿਗਰੀਆਂ ਡਿਪਲੋਮੇ ਰਾਹੀਂ ਸਿੱਖਿਆ ਪ੍ਰਦਾਨ ਕਰਨ ਵਾਲੇ ਅਦਾਰੇ ਨੇਬਰਹੁੱਡ ਕੈਂਪਸ ਫੂਲ਼-ਮਹਿਰਾਜ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚਲਦਾ ਆ ਰਿਹਾ ਹੈ ਹੁਣ ਬੰਦ ...
ਸੁਖਪਾਲ ਮਹਿਰਾਜ ਮਹਿਰਾਜ, 2 ਅਕਤੂਬਰ-ਸੂਬੇ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਉਣ ਵਾਲਾ ਇਤਿਹਾਸਕ ਪਿੰਡ ਮਹਿਰਾਜ ਬੇਸ਼ੱਕ ਨਗਰ ਪੰਚਾਇਤ ਵਿਚ ਤਬਦੀਲ ਹੋ ਚੁੱਕਾ ਸੂਬੇ ਦਾ ਸਭ ਤੋਂ ਵੱਡਾ ਪਿੰਡ ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆਂ ...
ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਵੱਛ ਭਾਰਤ ਮੁਹਿੰਮ ਭਾਰਤ ਸਰਕਾਰ ਦੁਆਰਾ ਇਕ ਸਵੱਛ ਭਾਰਤ ਬਣਾਉਣ ਦੀ ਅਗਵਾਈ ਵਾਲੀ ਇਕ ਪਹਿਲ ਹੈ | ਇਸ ਮੁਹਿੰਮ ਅਧੀਨ 2 ਅਕਤੂਬਰ ਨੂੰ ਸਟੇਟ ਬੈਂਕ ਆਫ਼ ਇੰਡੀਆ ਬਠਿੰਡਾ ਦੇ ਸਟਾਫ਼ ਦੁਆਰਾ ਬਠਿੰਡਾ ਦੇ ਸ਼ਹਿਰ ਵਿਚ ...
ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ) -ਮਾਰਕੀਟ ਕਮੇਟੀ ਰਾਮਾਂ ਮੰਡੀ ਅਧੀਨ ਆਉਂਦੇ ਸਾਰੇ ਖ਼ਰੀਦ ਕੇਂਦਰਾਂ ਤੇ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਰਾਮਾਂ ਦੇ ...
ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰਨ ਕਰਕੇ ਲਾਭਪਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ...
ਭਾਗੀਵਾਂਦਰ, 2 ਅਕਤੂਬਰ (ਮਹਿੰਦਰ ਸਿੰਘ ਰੂਪ)- ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਕਿ੍ਸ਼ਨ ਸਿੰਘ ਭਾਗੀਵਾਂਦਰ ਵਲੋਂ ਪ੍ਰੈਸ ਨੂੰ ਜਾਰੀ ਕੀਤੀ ਬਲਾਕ ਕਾਂਗਰਸ ਦੇ 31 ਅਹੁਦੇਦਾਰਾਂ ਦੀ ਸੂਚੀ 'ਚ ਇਕੋ- ਇਕ ਔਰਤ ਮੈਂਬਰ ਵਜੋਂ ਮਨਦੀਪ ਕੌਰ ਜੀਵਨ ਸਿੰਘ ਵਾਲਾ ਨੂੰ ...
ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਕਾ ਦਾ ਐਮ.ਐਸ.ਸੀ.ਆਈ.ਟੀ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕੰਪਿਊਟਰ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਇਸ ਵਰ੍ਹੇ ਦੇ ਐਮ.ਐਸ.ਸੀ.ਆਈ.ਟੀ. ਸਮੈਸਟਰ ...
ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਤਹਿਸੀਲ ਰਾਮਪੁਰਾ/ਬਲਾਕ ਭਗਤਾ ਦੀ ਸਿੱਖਿਆ ਵਿਭਾਗ ਬਠਿੰਡਾ ਦੀ ਚੋਣ ਸਰਬ ਸੰਮਤੀ ਨਾਲ ਸ.ਸ.ਸ.ਸ. ਭਗਤਾ ਲੜਕੇ ਵਿਖੇ ਨਿਰਧਾਰਿਤ ਸਮੇਂ ਅਨੁਸਾਰ ਕਰਵਾਈ ਗਈ | ਇਸ ਚੋਣ ਦੌਰਾਨ ਸਰਬਸੰਮਤੀ ਨਾਲ ਸ਼ਮਿੰਦਰਪਾਲ ਸਿੰਘ ਨੂੰ ...
ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਸ਼ਹਿਰ ਦੇ ਨੇੜਲੇ ਕੈਟਲ ਪਾਊਾਡ ਹਰਰਾਏਪੁਰ ਗਊਸ਼ਾਲਾ ਜੋ ਕਿ ਜ਼ਿਲ੍ਹਾ ਪਸੂ ਭਲਾਈ ਸੁਸਾਇਟੀ ਬਠਿੰਡਾ ਅਧੀਨ ਸਾਲ 2015-2016 ਤੋਂ ਚੱਲ ਰਹੀ ਹੈ | ਇਸ ਗਊਸ਼ਾਲਾ ਸਬੰਧੀ ਜਦਕਿ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਪਸੂ ਪ੍ਰੇਮੀਆਂ ਦੇ ਕਥਨ ...
ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ) -ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਪਿੰਡ ਪਿੱਥੋ ਦੇ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਦੋ ਰੋਜਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਦੋ ਦਿਨਾਂ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਗੁਰਦੁਆਰਾ ...
ਕੋਟਫੱਤਾ, 2 ਅਕਤੂਬਰ (ਰਣਜੀਤ ਸਿੰਘ ਬੁੱਟਰ)- ਨਗਰ ਪੰਚਾਇਤ ਕੋਟ ਸ਼ਮੀਰ ਵਲੋਂ ਸਵੱਛਤਾ ਨੂੰ ਲੈ ਕੇ ਈ.ਓ. ਜਗਜੀਤ ਸਿੰਘ ਤੇ ਪ੍ਰਧਾਨ ਰਮਨਦੀਪ ਕੌਰ ਦੀ ਅਗਵਾਈ ਵਿਚ ਮਨਾਏ ਜਾ ਰਹੇ ਇੰਡੀਅਨ ਸਵੱਛ ਲੀਗ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਚਹਿਲ ਪੱਤੀ ਤੇ ਵਾਂਦਰ ਪੱਤੀ ਸਕੂਲ ...
ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ 'ਅੰਤਰਰਾਸ਼ਟਰੀ ਸ਼ਾਂਤੀ ਦਿਵਸ' ਸੰਬੰਧੀ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਦਾ ਮੁੱਖ ਥੀਮ 'ਨਸਲਵਾਦ ਨੂੰ ਖ਼ਤਮ ਕਰੋ ਅਤੇ ਸ਼ਾਂਤੀ ਬਣਾਓ' ਸੀ | ਇਸ ਸੈਮੀਨਾਰ ...
ਸੰਗਤ ਮੰਡੀ, 2 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਕਰਵਾਈਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਸੰਗਤ ਬਲਾਕ ਵਿਚੋਂ ਚੱਕ ਅਤਰ ਸਿੰਘ ਵਾਲਾ ਸੈਂਟਰ ਕਾਬਜ਼ ਰਿਹਾ | ਬਲਾਕ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੰਗਤ ਨੇ ...
ਮਹਿਮਾ ਸਰਜਾ, 2 ਅਕਤੂਬਰ (ਰਾਮਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮਾਲੀ ਸਹਾਇਤਾ ਦੇ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ ਅਤੇ ਲੜਕੀਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨ ਲਈ ਕਈ ਵਜੀਫਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਵੇਂ ਕਿ ...
ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਹਰ ਸਾਲ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ | ਅਗਾਊਾ ...
8 ਨੂੰ ਕੇਂਦਰ ਸਰਕਾਰ ਦੀ ਅਰਥੀ ਫੂਕਣਗੇ ਕਿਸਾਨ ਬੱਲੂਆਣਾ, 2 ਅਕਤੂਬਰ (ਹਰਜਿੰਦਰ ਸਿੰਘ ਗਰੇਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਭਰਵੀਂ ਮੀਟਿੰਗ ਪਿੰਡ ਵਿਰਕ ਕਲਾਂ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਲਖਮੀਰਪੁਰ ਖੀਰੀ ...
ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਬਠਿੰਡਾ ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਰਕਾਰੀ ਮੁਲਾਜ਼ਮਾਂ ਵਲੋਂ ਮਿੰਨੀ ਸਕੱਤਰੇਤ ਬਠਿੰਡਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਇਕ ਦਿਨਾਂ ਰੋਸ ਰੈਲੀ ਕੀਤੀ ...
ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਬੱਲ੍ਹੋ ਦੀ ਗ੍ਰਾਮ ਪੰਚਾਇਤ ਅਤੇ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਦੇ ਮਕਸਦ ਨਾਲ ਕੈਂਪ ਲਗਵਾਇਆ ਗਿਆ | ਐਸ ਬੀ ਆਈ ਬੈਕ ਬੱਲ੍ਹੋ ਦੇ ਸਹਿਯੋਗ ਨਾਲ ਲਗਾਏ ...
ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਾਕਆਊਟ ਫਾਇਟ ਐਂਡ ਫਿਟਨੈੱਸ ਕਲੱਬ ਦੇ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਅਤੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਕੁਲ 29 ਮੈਡਲ ਜਿੱਤੇ ਹਨ, ਖਿਡਾਰੀਆਂ ਨੇ ਇਕੱਲੀ ...
ਲਹਿਰਾ ਮੁਹੱਬਤ, 2 ਅਕਤੂਬਰ (ਭੀਮ ਸੈਨ ਹਦਵਾਰੀਆ)-ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਇੰਪਲਾਈਜ਼ ਫੈਡਰੇਸ਼ਨ (ਚਾਹਲ) ਜੀ. ਐਚ. ਟੀ. ਪੀ. ਲਹਿਰਾ ਮੁਹੱਬਤ ਵਲੋਂ ਥਰਮਲ ਗੇਟ 'ਤੇ ਰੋਸ ਰੈਲੀ ਕੀਤੀ ਗਈ | ਫੈਡਰੇਸ਼ਨ ਅਤੇ ਏਕਤਾ ਮੰਚ ਦੇ ਆਗੂ ਬਲਜੀਤ ਸਿੰਘ ਬਰਾੜ ਬੋਦੀ ...
ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਸੇਵਾ ਪੰਦ੍ਹਰਵਾੜੇ ਮਨਾਉਣ ਸਮੇਂ ਵੀਨੂੰ ਗੋਇਲ ਭਾਜਪਾ ਆਗੂ ਦੀ ਅਗਵਾਈ ਵਿਚ ਬਿਰਧ ਆਸਰਮ ਵਿਖੇ ਬੁੱਧੀਜੀਵੀ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੁਨੀਲ ਮਿੰਗਲਾ ਇੰਚਾਰਜ (ਪੰਜਾਬ ਮੀਡੀਆ ਭਾਜਪਾ), ਅਸ਼ੋਕ ...
ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗੁਰਥੜੀ ਵਿਖੇ ਸਥਿਤ ਗੋਲਡਨ ਡੇਜ ਪਬਲਿਕ ਸਕੂਲ ਵਿਚ ਸੰਸਥਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ...
ਬਠਿੰਡਾ, 2 ਅਕਤੂਬਰ (ਵੀਰਪਾਲ ਸਿੰਘ)- ਨਸ਼ਿਆਂ ਦੀ ਨਾਮੁਰਾਦ ਬਿਮਾਰੀ ਦੀ ਗਿ੍ਫ਼ਤ ਵਿਚੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਨਸ਼ਾ ਮੁਕਤੀ ਅਭਿਆਨ ਤਹਿਤ ਸਥਾਨਕ ਦੇਸ਼ ਰਾਜ ਸਰਕਾਰੀ ਸਕੂਲ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ...
ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)-ਪੰਜਾਬ ਪੁਲੀਸ ਦੇ ਹੋਣਹਾਰ ਅਧਿਕਾਰੀ ਕੁਲਦੀਪ ਸਿੰਘ ਭੁੱਲਰ ਨੂੰ ਸਪੈਸ਼ਲ ਕਰਾਇਮ ਬ੍ਰਾਂਚ ਬਠਿੰਡਾ ਦਾ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ...
ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਗੁਰਮਤਿ ਵਿੱਦਿਆ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤ ਤੇ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ 28, 29 ਤੇ 30 ਅਕਤੂਬਰ ਨੂੰ ਰੱਖੇ ਗਏ ਗੁਰਮਤਿ ਸਮਾਗਮ ਦੇ ਦੌਰਾਨ ਜ਼ਰੂਰਤਮੰਦ ...
ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਗਰੋਥ ਸੈਂਟਰ 'ਚ ਇੰਡਸਟਰੀਅਲ ਵਿੰਗ ਦੇ ਪ੍ਰਧਾਨ ਲਾਜਪਤ ਰਾਏ ਦੀ ਯੋਗ ਅਗਵਾਈ ਹੇਠ ਥੈਲਸੀਮੀਆਂ ਤੋਂ ਪੀੜਤ ਬੱਚਿਆ ਲਈ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 22 ਦੇ ਕਰੀਬ ਖ਼ੂਨਦਾਨੀਆਂ ਨੇ ਸਵੈਇੱਛਤਾ ਨਾਲ ...
ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਉਪਰ ਸਥਾਨਕ ਮੁੱਖ ਚੌਕ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਧਰਨੇ ਦੌਰਾਨ ਜਬਰ ਦਸਤ ਜਾਮ ਲਗਾਇਆ ਗਿਆ | ...
ਬਠਿੰਡਾ, 2 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਦਲ ਖ਼ਾਲਸਾ ਦੇ ਮਨੁੱਖੀ ਅਧਿਕਾਰ ਮਾਮਲਿਆਂ ਦੇ ਸਕੱਤਰ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਲੱਖਾ ਸਿਧਾਣਾ 'ਤੇ ਤਰਨਤਾਰਨ ਵਿਖੇ ਦਰਜ ਕੀਤੇ ਗਏ ਮੁਕੱਦਮੇ ਨੂੰ ਝੂਠਾ ਕਰਾਰ ਦਿੰਦਿਆਂ ਇਸ ਨੂੰ ਮਨੁੱਖੀ ਅਧਿਕਾਰਾਂ ਦਾ ਘਾਣ ...
ਸੀਂਗੋ ਮੰਡੀ, 2 ਅਕਤੂਬਰ (ਲੱਕਵਿੰਦਰ ਸ਼ਰਮਾ)- ਪੰਜਾਬੀ ਨੌਜਵਾਨ ਭਾਵੇ ਵਿਦੇਸ਼ਾਂ 'ਚ ਵੱਸ ਗਏ ਹਨ ਪਰ ਉਹ ਆਪਣੀ ਮਿੱਟੀ ਨੂੰ ਨਹੀ ਭੁੱਲਦੇ ਤੇ ਆਪਣੇ ਜੱਦੀ ਪਿੰਡ ਲਈ ਸਹੂਲਤਾਂ ਦੇਣ ਲਈ ਸੋਚਦੇ ਹਨ, ਜਿਸ ਤਹਿਤ ਅਮਰੀਕਾ 'ਚ ਰਹਿੰਦੇ ਗਾਟਵਾਲੀ ਦੇ ਐਨ.ਆਰ.ਆਈ ਵਕੀਲ ਕਮਲਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX