ਸਿਰਸਾ, 2 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਗਾਂਧੀ ਜੈਅੰਤੀ ਦੇ ਮÏਕੇ ਜਨ ਸਿੱਖਿਆ ਅਧਿਕਾਰ ਮੰਚ ਤੇ ਹਰਿਆਣਾ ਵਿਦਿਆਲਾ ਅਧਿਆਪਕ ਸੰਘ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ¢ ਧਰਨਾਕਾਰੀਆਂ ਨੇ ਨਵੀਂ ਸਿੱਖਿਆ ਨੀਤੀ ਤੇ ਰੇਸ਼ਨਲਾਈਜੇਸ਼ਨ ਦਾ ਵਿਰੋਧ ਕਰਦਿਆਂ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ¢ ਧਰਨੇ ਦੀ ਪ੍ਰਧਾਨਗੀ ਹਰਿਆਣਾ ਵਿਦਿਆਲਾ ਅਧਿਆਪਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਤੇ ਸਕੱਤਰ ਬੂਟਾ ਸਿੰਘ ਵਲੋਂ ਸਾਂਝੇ ਤÏਰ 'ਤੇ ਕੀਤੀ ਗਈ¢ ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਅਧਿਆਪਕਾਂ ਤੇ ਹੋਰ ਜਨਤਕ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਐਸਟੀਐਫਆਈ ਦੇ ਜਨਰਲ ਸਕੱਤਰ ਸੀ.ਐਨ.ਭਾਰਤੀ ਨੇ ਕਿਹਾ ਕਿ ਆਨਲਾਈਨ ਤਬਾਦਲਿਆਂ ਦੇ ਨਾਂਅ 'ਤੇ ਰੇਸ਼ਨਲਾਈਜੇਸ਼ਨ ਕਰਕੇ ਹਜਾਰਾਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਤੇ ਮਰਜ ਦੇ ਨਾਂਅ 'ਤੇ ਹਜ਼ਾਰਾਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ¢ ਸਕੂਲਾਂ ਚੋਂ ਆਸਾਮੀਆਂ ਖ਼ਮਤ ਕਰਕੇ ਅਧਿਆਪਕਾਂ ਦੇ ਦੂਰ ਤਬਾਦਲੇ ਕਰ ਦਿੱਤੇ ਗਏ ਹਨ¢ ਅਧਿਆਪਕ ਅਪਣੇ ਘਰ ਤੋਂ ਦੋ ਸÏ ਤੋਂ ਤਿੰਨ ਸÏ ਕਿਲੋਮੀਟਗ਼ ਦੂਰ ਹੋ ਗਏ ਹਨ¢ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਘੱਟ ਵਿਦਿਆਰਥੀਆਂ ਦਾ ਬਹਾਨਾ ਬਣਾ ਕੇ 4801 ਸਕੂਲ ਬੰਦ ਕਰ ਦਿੱਤੇ ਹਨ¢ ਹੋਰ ਬੁਲਾਰਿਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਚਿਰਾਗ ਯੋਜਨਾ ਨੂੰ ਵਾਪਿਸ ਲਿਆ ਜਾਵੇ | ਇਸ ਮÏਕੇ 'ਤੇ ਸੂਬਾਈ ਮੀਤ ਪ੍ਰਧਾਨ ਸੁਨੀਲ ਯਾਦਗ, ਚਿਰੰਜੀ ਲਾਲ, ਵੀਰ ਸਿੰਘ, ਅਜੈਬ ਜਲਾਲਆਣਾ, ਕੁਲਦੀਪ ਸਿੰਘ, ਰਾਜ ਰਾਣੀ, ਜਮਹੂਰੀ ਅਧਿਕਾਰੀ ਸਭਾ ਦੇ ਦਵਿੰਦਰ ਸਿੰਘ, ਗੁਰਦੀਪ ਸੈਣੀ, ਰਿਟਾਇਰਡ ਕਰਮਚਾਰੀ ਰਵੀ ਕੁਮਾਰ, ਕਿਸਾਨ ਸਭਾ ਦੇ ਆਗੂ ਹਮਜਿੰਦਰ ਸਿੰਘ, ਨÏਜਵਾਨ ਭਾਰਤ ਸਭਾ ਦੇ ਆਗੂ ਪਾਵੇਲ, ਸੀਟੂ ਦੇ ਆਗੂ ਵਿਜੈ ਢੁਕੜਾ, ਕਿ੍ਪਾ ਸ਼ੰਕਰ ਤਿ੍ਪਾਠੀ, ਹਸਲਾ ਦੇ ਆਗੂ ਰਣਵੀਰ ਸਿੰਘ, ਭਵਨ ਨਿਰਮਾਣ ਕਾਮਗਾਰ ਯੂਨੀਅਨ ਦੇ ਆਗੂ ਨੱਥੂ ਰਾਮ ਭਾਰੂਖੇੜਾ ਤੇ ਪੈਨਸ਼ਨ ਬਹਾਲੀ ਸਮਿਤੀ ਦੇ ਆਗੂ ਰਾਜ ਕੁਮਾਰ ਆਦਿ ਨੇ ਸੰਬੋਧਨ ਕੀਤਾ¢ ਇਸ ਮÏਕੇ 'ਤੇ ਵੱਡੀ ਗਿਣਤੀ 'ਚ ਅਧਿਆਪਕ ਮÏਜੂਦ ਸਨ¢
ਸ਼ਾਹਬਾਦ ਮਾਰਕੰਡਾ, 2 ਅਕਤੂਬਰ (ਅਵਤਾਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਨੌਜਵਾਨ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ (ਹਰਿਆਣਾ ਰਾਜ) ਦੇ ਸੀਨੀਅਰ ਆਗੂ ਕਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੀ ...
ਯਮੁਨਾਨਗਰ, 2 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਗਾਂਧੀ ਸਟੱਡੀ ਸੈਂਟਰ ਨੇ ਮੋਹਨਦਾਸ ਕਰਮਚੰਦ ਗਾਂਧੀ ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ | ਕਾਰਜਕਾਰੀ ਪਿੰ੍ਰਸੀਪਲ ਡਾ. ਮੀਨੂੰ ਜੈਨ ...
ਸਿਰਸਾ, 2 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਆੜ੍ਹਤੀਆਂ ਦੀ ਹੜਤਾਲ ਮਗਰੋਂ ਹੁਣ ਮੰਡੀ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਦਿੱਤੀ ਹੈ¢ ਮੰਗਾਂ ਦੀ ਪੂਰਤੀ ਲਈ ਮੰਡੀ ਮਜ਼ਦੂਰਾਂ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਾ ਦਿੱਤਾ ਹੈ¢ ਭਾਰਤੀ ...
ਫ਼ਤਿਹਾਬਾਦ, 2 ਅਕਤੂਬਰ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਟੀਮ, ਜੇਆਰਸੀ ਕੌਂਸਲਰਾਂ ਤੇ ਸਿਹਤ ਵਿਭਾਗ ਦੀ ਸਾਂਝੀ ਅਗਵਾਈ ਹੇਠ ਕੌਮੀ ਨਸ਼ਾ ਵਿਰੋਧੀ ਦਿਵਸ ਮੌਕੇ ਇੱਕ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ...
ਯਮੁਨਾਨਗਰ, 2 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੀ ਲਾਇਬ੍ਰੇਰੀ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਮਹਾਤਮਾ ਗਾਂਧੀ ਦੇ ਜੀਵਨ 'ਤੇ ਆਧਾਰਿਤ ਇਕ ਵਿਲੱਖਣ ਓਪਨ ਬੁੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਦੇ ਨਾਲ ਹੀ ...
ਸਿਰਸਾ, 2 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਕਾਲਜ ਗੋਰੀਵਾਲਾ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਦੇਸ਼ ਲਈ ਗਾਂਧੀ ਦੇ ਯੋਗਦਾਨ ਤੇ ਉਨ੍ਹਾਂ ਦੇ ਸਿਧਾਂਤਾਂ ਬਾਰੇ ਚਰਚਾ ਕੀਤੀ ਗਈ | ਪ੍ਰੋਗਰਾਮ ਦੀ ...
ਨਰਾਇਣਗੜ੍ਹ, 2 ਅਕਤੂਬਰ (ਪੀ. ਸਿੰਘ)-ਕਾਂਗਰਸ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਰਾਮ ਕਿਸ਼ਨ ਗੁੱਜਰ ਨੇ ਸ਼ਹਿਜ਼ਾਦਪੁਰ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਸਵ. ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾ ਦੇ ਫੁੱਲ ...
ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਮੱਝੂਪੁਰ ਵਿਖੇ ਬੀਤੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਵਿਚੋਂ 13 ਤੋਲੇ ਸੋਨਾ, 65 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਅਤੇ ਫ਼ਰਾਰ ਹੋ ਗਏ | ਥਾਣਾ ਝਬਾਲ ਦੀ ਪੁਲਿਸ ਨੇ ...
ਸ਼ਾਹਬਾਦ ਮਾਰਕੰਡਾ, 2 ਅਕਤੂਬਰ (ਅਵਤਾਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਨੌਜਵਾਨ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ (ਹਰਿਆਣਾ ਰਾਜ) ਦੇ ਸੀਨੀਅਰ ਆਗੂ ਕਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੀ ...
ਜਲੰਧਰ, 2 ਅਕਤੂਬਰ (ਰਣਜੀਤ ਸਿੰਘ ਸੋਢੀ)-ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਕਰਦਿਆਂ ਜਲੰਧਰ-ਫਗਵਾੜਾ ਹਾਈਵੇਅ ਸਵੇਰੇ 12 ਵਜੇ ਤੋਂ ਲੈ ਕੇ ਤਕਰੀਬਨ 5 ਵਜੇ ਤੱਕ ਬੰਦ ਕਰਕੇ ਪੀ. ਏ. ...
ਜਲੰਧਰ, 2 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਾਚੀਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਤੋਂ ਭਗਵਾਨ ਵਾਲਮੀਕਿ ਆਸ਼ਰਮ ਰਾਮ ਤੀਰਥ ਅੰਮਿ੍ਤਸਰ ਦੇ ਦਰਸ਼ਨਾਂ ...
ਜਲੰਧਰ, 2 ਅਕਤੂਬਰ (ਐੱਮ. ਐੱਸ. ਲੋਹੀਆ)-ਜੰਮੂ-ਕਸ਼ਮੀਰ ਤੋਂ ਸਵਿਫ਼ਟ ਕਾਰ 'ਚ ਹੈਰੋਇਨ ਦੀ ਸਪਲਾਈ ਦੇਣ ਆਏ 2 ਮੁਲਜ਼ਮਾਂ ਤੋਂ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ...
ਨਵੀਂ ਦਿੱਲੀ, 2 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਤਿਉਹਾਰੀ ਸੀਜ਼ਨ ਨੂੰ ਵੇਖਦੇ ਹੋਏ ਇਨ੍ਹਾਂ ਦਿਨਾਂ 'ਚ ਬਾਜ਼ਾਰ 'ਚ ਖੂਬ ਰੌਣਕ ਮੇਲਾ ਲੱਗਾ ਹੋਇਆ ਹੈ ਅਤੇ ਦੁਕਾਨਦਾਰ ਪੂਰੀ ਤਰ੍ਹਾਂ ਦੇ ਨਾਲ ਖੁਸ਼ ਹਨ ਕਿਉਂਕਿ ਪਿਛਲੇ ਦੋ ਸਾਲਾਂ 'ਚ ਕੋਰੋਨਾ ਦੀ ਮਹਾਂਮਾਰੀ ਦੇ ਕਾਰਨ ...
ਨਵੀਂ ਦਿੱਲੀ, 2 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੁਰਾਣੀ ਦਿੱਲੀ ਦੇ ਇਲਾਕੇ ਚਾਂਦਨੀ ਚੌਕ, ਨਵੀਂ ਸੜਕ, ਦਰੀਬਾ ਕਲਾਂ 'ਚ ਬਾਂਦਰਾਂ ਨੇ ਆਤੰਕ ਮਚਾ ਰੱਖਿਆ ਹੈ ਕਿ ਲੋਕ ਪ੍ਰੇਸ਼ਾਨ ਹੋ ਗਏ ਹਨ | ਕਈ ਲੋਕਾਂ ਨੂੰ ਬਾਂਦਰ ਕੱਟਵੀ ਚੁੱਕੇ ਹਨ, ਜਿਸ ਕਰਕੇ ਲੋਕ ਬਾਂਦਰ ਵੇਖ ਕੇ ...
ਨਵੀਂ ਦਿੱਲੀ, 2 ਅਕਤੂਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਏਮਜ਼ ਹਸਪਤਾਲ 'ਚ ਹੁਣ ਓ.ਪੀ.ਡੀ. 'ਚ ਵਿਖਾਉਣ ਲਈ ਕੋਈ ਪੈਸਾ ਨਹੀਂ ਲੱਗੇਗਾ | ਪਰਚੀ ਬਣਾਉਣ ਲਈ ਜੋ 10 ਰੁਪਏ ਲੱਗਣੇ ਸੀ ਉਹ ਵੀ ਮੁਆਫ਼ ਕਰ ਦਿੱਤੇ ਗਏ ਹਨ | ਇਸ ਤੋਂ ਇਲਾਵਾ 300 ਰੁਪਏ ਤੱਕ ਦੀ ਜਾਂਚ ਵੀ ਮੁਫ਼ਤ ਕਰ ...
ਨਵੀਂ ਦਿੱਲੀ, 2 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਇੰਡੀਆ ਹੈਬੀਟੇਟ ਸੈਂਟਰ ਦਿੱਲੀ ਵਿਖੇ ਕਲਾਕਾਰ ਰੁਚੀ ਅਗਰਵਾਲ ਦੇ ਦੁਆਰਾ ਬਣਾਈਆਂ ਗਈਆਂ ਪੇਂਟਿੰਗਾਂ ਦੀ ਦਿਵਿਆ ਨਾਮਕ ਕਲਾ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਨ ਡਾ: ਹਰਸ਼ਵਰਧਨ (ਸਾਬਕਾ ਕੇਂਦਰੀ ਸਿਹਤ ਮੰਤਰੀ), ...
ਫ਼ਤਿਹਾਬਾਦ, 2 ਅਕਤੂਬਰ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਲਾਇਨਜ ਕਲੱਬ ਰਾਇਲ ਤੇ ਜੇਆਰਸੀ ਕੌਂਸਲਰਾਂ ਵਲੋਂ ਸਥਾਨਕ ਸੰਨਿਆਸ ਆਸ਼ਰਮ ਮੰਦਿਰ ਵਿਖੇ ਮੁਫ਼ਤ ਫਿਜੀਓਥੈਰੇਪੀ ਕੈਂਪ ਲਗਾਇਆ ਗਿਆ, ਜਿਸ 'ਚ ਡਾ: ਅੰਕੁਸ਼ ਸੇਠੀ ਨੇ 50 ਮਰੀਜਾਂ ਦੀ ਜਾਂਚ ...
ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਐਸ.ਬੀ.ਐਸ. ਐਜੂਕੇਸ਼ਨਲ ਗਰੁੱਪ ਦੇ ਐਮ.ਡੀ. ਡਾ. ਰਾਜੇਸ਼ ਭਾਰਦਵਾਜ, ਐਗਜ਼ੈਕਟਿਵ ਐੱਮ.ਡੀ. ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪਿ੍ੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਚੱਲ ਰਹੇ ...
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਣੀਆ ਦੇ ਨੌਜਵਾਨ ਨਵਰੂਪ ਸਿੰਘ ਜੌਹਲ, ਜੋ ਕਿ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ, ਨੂੰ ਮਿਲਣ ਲਈ ਉਸ ਦੇ ਮਾਂ-ਪਿਓ ਕੈਨੇਡਾ ਗਏ, ਪਰ ਉਥੇ ਅਚਾਨਕ ਬਿਮਾਰੀ ਨਾਲ ਨਵਰੂਪ ਸਿੰਘ ਜੌਹਲ ਦੀ ...
ਪੱਟੀ, 2 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਅੱਜ ਰਸਮੀ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ,ਪਰ ਪਿਛਲੇ ਦਿਨੀ ਹੋਈ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਪੱਕਣ ਤੋਂ ਦੇਰ ਹੋਣ ਕਾਰਨ ਮਾਰਕੀਟ ...
ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਨਗਰ ਕੌਂਸਲ ਪੱਟੀ ਵਲੋਂ ਸਵੱਛ ਭਾਰਤ ਮਿਸ਼ਨ ਅਧੀਨ ਚਲ ਰਹੀ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਪੱਟੀ ਸ਼ਹਿਰ ਦੇ ਵਸਨੀਕ ਇੰਦਰਪ੍ਰੀਤ ਸਿੰਘ ਧਾਮੀ, ਜੋ ਕਿ ਅਧਿਆਪਨ ਦੇ ਖੇਤਰ ਵਿਚ ...
ਹਰੀਕੇ ਪੱਤਣ, 2 ਅਕਤੂਬਰ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਵਲੋਂ ਹਰੀਕੇ ਪੱਤਣ ਵਿਖੇ ਮੁੱਖ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ | ਇਸ ਮੌਕੇ ...
ਮੀਆਂਵਿੰਡ, 2 ਅਕਤੂਬਰ (ਸੰਧੂ)- ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦਾਣਾ ਮੰਡੀ ਮੀਆਂਵਿੰਡ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਮੰਡੀ ਮੀਆਂਵਿੰਡ ਦੇ ਪ੍ਰਧਾਨ ਰਾਮ ਲੁਭਾਇਆ, ਆੜ੍ਹਤੀ ਰਾਜਮਿੰਦਰ ਸਿੰਘ, ਆੜ੍ਹਤੀ ਇੰਦਰਜੀਤ ਸਿੰਘ, ਆੜ੍ਹਤੀ ਮਾਹਨ ...
ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵਲੋਂ ਸਿਵਲ ਹਸਪਤਾਲ ਪੱਟੀ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਹਸਪਤਾਲ ਦੀ ਨਵੀਂ ਬਣ ਰਹੀ ਬਿਲਡਿੰਗ ਅਤੇ ਹਸਪਤਾਲ ਦੇ ਨਸ਼ਾ ...
ਝਬਾਲ, 2 ਅਕੂਤਬਰ (ਸੁਖਦੇਵ ਸਿੰਘ) - ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਐੱਨ.ਆਰ.ਆਈ. ਭੁਪਿੰਦਰ ਸਿੰਘ ਪੱਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਤੇ ਜਨਰਲ ਸਰਜਰੀ ਦਾ ...
ਹਰੀਕੇ ਪੱਤਣ, 2 ਅਕਤੂਬਰ (ਸੰਜੀਵ ਕੁੰਦਰਾ)- ਪਿਛਲੇ ਮਹੀਨਿਆਂ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਆਉਣ ਕਾਰਨ ਪ੍ਰਾਈਵੇਟ ਕੰਪਨੀਆਂ ਨੂੰ ਡੀਜ਼ਲ ਅਤੇ ਪੈਟਰੋਲ ਦੀ ਵਿਕਰੀ ਨਾਲ ਕਾਫ਼ੀ ਘਾਟਾ ਪੈ ਰਿਹਾ ਸੀ, ਜਿਸ ਕਾਰਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX