ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  1 day ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  1 day ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  1 day ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  1 day ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  1 day ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  1 day ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  1 day ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  1 day ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਕਪੂਰਥਲਾ / ਫਗਵਾੜਾ

ਪੰਜਾਬ ਗ੍ਰਾਮੀਣ ਬੈਂਕ ਨੂੰ ਲੁੱਟਣ ਦੀ ਚੋਰਾਂ ਵਲੋਂ ਕੋਸ਼ਿਸ਼, ਕੰਧ ਪਾੜ ਕੇ ਅੰਦਰ ਹੋਏ ਦਾਖ਼ਲ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ 'ਤੇ ਸਥਿਤ ਪੰਜਾਬ ਗ੍ਰਾਮੀਣ ਬੈਂਕ ਨੂੰ ਲੁੱਟਣ ਆਏ ਚੋਰਾਂ ਦੀ ਕੋਸ਼ਿਸ਼ ਉਸ ਸਮੇਂ ਅਸਫਲ ਹੋ ਗਈ ਜਦੋਂ ਲੁੱਟ ਸਮੇਂ ਅਚਾਨਕ ਬੈਂਕ ਅਧਿਕਾਰੀ ਚੈਕਿੰਗ ਕਰਨ ਮੌਕੇ 'ਤੇ ਆ ਗਏ ਤਾਂ ਚੋਰ ਉਨ੍ਹਾਂ ਦੀ ਆਵਾਜ਼ ਸੁਣ ਕੇ ਆਪਣਾ ਸਾਮਾਨ ਅੱਧ ਵਿਚਕਾਰ ਛੱਡ ਕੇ ਫ਼ਰਾਰ ਹੋ ਗਏ | ਬੈਂਕ ਮੈਨੇਜਰ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਕੱਲ੍ਹ ਸ਼ਾਮ ਬੈਂਕ ਬੰਦ ਕਰਕੇ ਗਏ ਸਨ ਤੇ ਅੱਜ 2 ਅਕਤੂਬਰ ਦੀ ਛੁੱਟੀ ਹੋਣ ਕਰਕੇ ਉਹ ਅਚਾਨਕ ਆਪਣੇ ਗਾਰਡ ਨੂੰ ਨਾਲ ਲੈ ਕੇ ਬੈਂਕ ਚੈੱਕ ਕਰਨ ਆਏ ਸਨ ਤਾਂ ਚੋਰਾਂ ਨੇ ਬੈਂਕ ਦੀ ਪਿਛਲੀ ਕੰਧ ਨੂੰ ਨਾਲ ਲੱਗਦੇ ਪਲਾਟ 'ਚ ਦਾਖ਼ਲ ਹੋ ਕੇ ਪਾੜ ਲਿਆ ਤੇ ਬੈਂਕ 'ਚ ਦਾਖ਼ਲ ਹੋ ਗਏ ਤੇ ਉਨ੍ਹਾਂ ਬੈਂਕ ਦੇ ਕਈ ਦਰਾਜਾਂ ਨੂੰ ਪੁੱਟ ਵੀ ਲਿਆ | ਜਦੋਂ ਚੋਰਾਂ ਨੂੰ ਸ਼ਟਰ ਦੀ ਆਵਾਜ਼ ਆਈ ਤਾਂ ਇੱਕ ਦਮ ਪਹਿਲਾਂ ਹੀ ਪਿੱਛੇ ਨੂੰ ਫ਼ਰਾਰ ਹੋ ਗਏ | ਉਨ੍ਹਾਂ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ | ਪੁਲਿਸ ਦੀ ਸੂਚਨਾ ਮਿਲਦੇ ਸਾਰ ਐਸ.ਐਚ.ਓ. ਸਿਟੀ ਅਮਨਦੀਪ ਤੇ ਐਸ.ਐਚ.ਓ. ਸਤਨਾਮਪੁਰਾ ਜਤਿੰਦਰ ਕੁਮਾਰ ਵੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਬੈਂਕ ਦੇ ਲਾਕਰਾਂ ਨੂੰ ਕੱਟਣ ਲਈ ਲਿਆਂਦਾ ਦੋ ਸਿਲੰਡਰ ਆਕਸੀਜ਼ਨ, ਇੱਕ ਗੈਸ ਸਿਲੰਡਰ, ਚਾਬੀਆਂ, ਰੈਂਚ ਤੇ ਪੇਚਕਸ ਮੌਕੇ ਤੋਂ ਬਰਾਮਦ ਕਰ ਲਏ ਹਨ ਤੇ ਲਾਗਲੇ ਕੈਮਰਿਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ | ਐਸ.ਐਚ.ਓ. ਸਿਟੀ ਨੇ ਦੱਸਿਆ ਕਿ ਪੁਲਿਸ ਵਲੋਂ ਬੈਂਕ ਮੈਨੇਜਰ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |

ਧਰਨਿਆਂ ਦਾ ਸ਼ਹਿਰ ਬਣਿਆ ਫਗਵਾੜਾ, ਪੂਰੇ ਹਫ਼ਤੇ ਧਰਨੇ ਹੀ ਚੱਲਦੇ ਰਹੇ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਸਰਕਾਰ ਬਣਾਉਣ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ 'ਚ ਕੋਈ ਧਰਨਾ ਲੱਗਣ ਤੱਕ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ, ਪਰ ਪੰਜਾਬ ਪੱਧਰ 'ਤੇ ਤਾਂ ਹਰ ਰੋਜ਼ ਧਰਨੇ ਕੋਈ ਨਾ ਕੋਈ ਪਾਰਟੀ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ 'ਚ ਰੋਸ ਮੁਜ਼ਾਹਰਾ

 ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਤੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਪ੍ਰਧਾਨ ਬਿਮਲਾ ਦੇਵੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਏਜੰਟ ਨੇ ਮਾਰੀ ਲੱਖਾਂ ਦੀ ਠੱਗੀ, ਕੇਸ ਦਰਜ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਟਰੈਵਲ ਏਜੰਟ ਖ਼ਿਲਾਫ਼ ਧਾਰਾ 420, 406 ਆਈ.ਪੀ.ਸੀ, 13 ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਧਰਨਿਆਂ ਦਾ ਸ਼ਹਿਰ ਬਣਿਆ ਫਗਵਾੜਾ, ਪੂਰੇ ਹਫ਼ਤੇ ਧਰਨੇ ਹੀ ਚੱਲਦੇ ਰਹੇ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਸਰਕਾਰ ਬਣਾਉਣ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ 'ਚ ਕੋਈ ਧਰਨਾ ਲੱਗਣ ਤੱਕ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ, ਪਰ ਪੰਜਾਬ ਪੱਧਰ 'ਤੇ ਤਾਂ ਹਰ ਰੋਜ਼ ਧਰਨੇ ਕੋਈ ਨਾ ਕੋਈ ਪਾਰਟੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਜਬਰੀ ਲੈ ਕੇ ਜਾਣ ਸੰਬੰਧੀ ਪੰਜ ਖ਼ਿਲਾਫ਼ ਕੇਸ ਦਰਜ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਕ ਵਿਆਹੁਤਾ ਨੂੰ ਜਬਰੀ ਲੈ ਕੇ ਜਾਣ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 365, 120-ਬੀ, 148, 149 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਰਾਵਲਪਿੰਡੀ ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ ਗਰੋਹ ਨੂੰ ਕੀਤਾ ਕਾਬੂ-ਦੋ ਐਕਟਿਵਾ ਬਰਾਮਦ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਚੋਰੀਆਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੀਆਂ ਦੋ ਐਕਟਿਵਾ ਬਰਾਮਦ ਕਰਕੇ ਧਾਰਾ 379 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਅਮਨਦੀਪ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਚਹੇੜੂ ਰੇਲਵੇ ਲਾਈਨਾਂ ਲਾਗੇ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੀ ...

ਪੂਰੀ ਖ਼ਬਰ »

ਗੱਡੀ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ 28 ਤੇ 29 ਸਤੰਬਰ ਦੀ ਰਾਤ ਨੂੰ ਗੱਡੀ ਚੋਰੀ ਕਰਨ ਦੇ ਦੋਸ਼ ਵਿਚ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪ੍ਰਦੀਪ ਕੁਮਾਰ ਵਾਸੀ ਪੀਰ ਚੌਧਰੀ ਰੋਡ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ, ਕੇਸ ਦਰਜ

ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਤੇ ਸਿੰਮ ਬਰਾਮਦ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਪੈਲੇਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਭੇਜਣ ਦਾ ਮਾਮਲਾ ਭਖਿਆ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪੈਲਸਾਂ 'ਚ ਨਾ ਲਿਜਾਣ ਬਾਰੇ ਜਾਰੀ ਹੁਕਮਾਂ ਦੀ ਉਲੰਘਣਾ ਦਾ ਇਕ ਹੋਰ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਜਿਸ ਸਬੰਧੀ ਪਿੰਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਢਿਲਵਾਂ, 2 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 390 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਆਈ. ਪਰਮਜੀਤ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਫੇਸਬੱੁਕ 'ਤੇ ਅਪਸ਼ਬਦ ਲਿਖ ਕੇ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਦਾ ਅਕਸ ਖ਼ਰਾਬ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਵਿਰੁੱਧ ਕਥਿਤ ਤੌਰ 'ਤੇ ਅਪਸ਼ਬਦ ਲਿਖ ਕੇ ਉਨ੍ਹਾਂ ਨੂੰ ਬਦਨਾਮ ਕਰਨ ਤੇ ਫੇਸਬੁੱਕ 'ਤੇ ਕਥਿਤ ਤੌਰ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਨੀਰਜ ਚੋਪੜਾ ਨਾਮੀ ਇਕ ਵਿਅਕਤੀ ...

ਪੂਰੀ ਖ਼ਬਰ »

ਸੰਧੂ ਰਾਈਸ ਮਿੱਲ ਆਹਲੀ ਕਲਾਂ ਦਾ ਕੀਤਾ ਉਦਘਾਟਨ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਮੰਡ ਖੇਤਰ ਦੇ ਪਹਿਲੀ ਕਤਾਰ ਦੇ ਆਗੂ ਤੇ ਸਾਬਕਾ ਉਪ ਚੇਅਰਮੈਨ ਜਥੇ: ਗੁਰਜੰਟ ਸਿੰਘ ਸੰਧੂ ਤੇ ਜਥੇ: ਸਮਿੰਦਰ ਸਿੰਘ ਸੰਧੂ ਵਲੋਂ ਸੰਧੂ ਰਾਈਸ ਮਿੱਲ ਨੇੜੇ ਆਹਲੀ ਕਲਾਂ ਦੇ ਉਦਘਾਟਨ ਮੌਕੇ ਧਾਰਮਿਕ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 10 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ-ਪਰਮਿੰਦਰ ਸਿੰਘ ਗਾਲਬ

ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ ਜਿਸ ਵਿਚ ਸਟੇਟ ਦੇ ਪ੍ਰਧਾਨ ਪਰਮਿੰਦਰ ਸਿੰਘ ਗਾਲਬ ਉਚੇਚੇ ਤੌਰ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ ਧਰਮਿੰਦਰ ਕੁਹਾਲੀ ਨੇ ਜਿੱਤੀ

ਤਲਵੰਡੀ ਚੌਧਰੀਆਂ, 2 ਅਕਤੂਬਰ (ਪਰਸਨ ਲਾਲ ਭੋਲਾ)-ਗ੍ਰਾਮ ਪੰਚਾਇਤ ਮਸੀਤਾਂ, ਮੇਲਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਲਾਲ ਪੀਰ ਬਾਬਾ ਸ਼ਾਹ ਬੁਖ਼ਾਰੀ ਦੀ ਦਰਗਾਹ 'ਤੇ ਜੋੜ ਮੇਲਾ ਤੇ ਛਿੰਝ ਮੇਲਾ ਕਰਵਾਇਆ ਗਿਆ | ਪੀਰ ਬਾਬਾ ਜੀ ਦੀ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦਾ ਮੇਲਾ ਹਰਭਜਨ ਮਾਨ ਨੇ ਲੁੱਟਿਆ

ਤਲਵੰਡੀ ਚੌਧਰੀਆਂ, 2 ਅਕਤੂਬਰ (ਪਰਸਨ ਲਾਲ ਭੋਲਾ)-ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦੇ ਕਮੇਟੀ ਮੈਂਬਰ ਨੰਬਰਦਾਰ ਜੋਗਾ ਸਿੰਘ, ਪ੍ਰਤਾਪ ਸਿੰਘ ਮੋਮੀ ਯੂ.ਕੇ. ਤੇ ਬਲਕਾਰ ਸਿੰਘ ਯੂ.ਕੇ. ਵਲੋਂ ਹਰ ਸਾਲ ਜਿੱਥੇ ਖ਼ੂਨਦਾਨ ਕੈਂਪ, ਅੱਖਾਂ ਦਾ ਕੈਂਪ ਅਤੇ ਵਰਲਡ ਕੈਂਸਰ ਕੇਅਰ ...

ਪੂਰੀ ਖ਼ਬਰ »

ਭਾਜਪਾ ਵਲੋਂ ਸੇਵਾ ਪਖਵਾੜਾ ਦੇ ਤਹਿਤ ਮਹਾਤਮਾ ਗਾਂਧੀ ਦੀ 153ਵੀਂ ਜੈਅੰਤੀ ਮਨਾਈ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ 'ਚ ਭਾਜਪਾ ਵਲੋਂਮਹਾਤਮਾ ਗਾਂਧੀ ਦੀ 153ਵੀਂ ਜੈਅੰਤੀ ਮਨਾਈ ਗਈ ¢ ਇਸ ਮੌਕੇ ਸਮੂਹ ਭਾਜਪਾ ਕੌਂਸਲਰਾਂ, ਵਰਕਰਾਂ ਤੇ ਲੀਡਰਾਂ ਨੇ ਮਹਾਤਮਾ ਗਾਂਧੀ ਨੂੰ ਹਾਰ ਪਾਕੇ ਸ਼ਰਧਾਂਜਲੀ ...

ਪੂਰੀ ਖ਼ਬਰ »

5ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ-ਸ਼ਰਮਾ, ਮਹਿਤਾ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਨੈਣਾ ਦੇਵੀ ਮੰਦਿਰ ਕਮੇਟੀ ਸੁਲਤਾਨਪੁਰ ਲੋਧੀ ਵਲੋਂ ਪੰਜਵਾਂ ਭਗਵਤੀ ਜਾਗਰਣ 3 ਅਕਤੂਬਰ ਰਾਤ 9 ਵਜੇ ਪੁੱਡਾ ਕਲੋਨੀ ਸੁਲਤਾਨਪੁਰ ਲੋਧੀ ਦੇ ਸਾਹਮਣੇ ਮਾਤਾ ਨੈਣਾ ਦੇਵੀ ਮੰਦਰ ਵਿਖੇ ਸਮੂਹ ਪਰਵਾਸੀ ...

ਪੂਰੀ ਖ਼ਬਰ »

7 ਅਕਤੂਬਰ ਦੇ ਰੋਸ ਮਾਰਚ ਵਿਚ ਸਿੱਖ ਸੰਗਤਾਂ ਵੱਧ ਚੜ੍ਹ ਕੇ ਹਿੱਸਾ ਲੈਣ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ, ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸੁਪਰੀਮ ਸੰਸਥਾ ਹੈ ਤੇ ਦੁਨੀਆ ਭਰ ਵਿਚ ਵੱਸਦੇ ਸਿੱਖ ਇਸ ਨਾਲ ਤਨੋਂ ਮਨੋਂ ਜੁੜੇ ਹੋਏ ਹਨ | ਮਾਣਯੋਗ ਸੁਪਰੀਮ ਕੋਰਟ ਵਲੋਂ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਅਵਤਾਰ ਸਿੰਘ ਕਲਸੀ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

ਨਡਾਲਾ, 2 ਅਕਤੂਬਰ (ਮਾਨ)-ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸਰਗਰਮ ਆਗੂ ਅਵਤਾਰ ਸਿੰਘ ਕਲਸੀ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਅੱਜ 3 ਅਕਤੂਬਰ ਸਵੇਰੇ 11:30 ਵਜੇ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ, ...

ਪੂਰੀ ਖ਼ਬਰ »

ਵਿਜੇ ਦੱਤਾ ਨਮਿਤ ਰਸਮ ਕਿਰਿਆ 4 ਨੂੰ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸੇਵਾ ਮੁਕਤ ਆਈ.ਜੀ. ਜੇਲ੍ਹ ਪੰਜਾਬ ਸਵ: ਸੁਰਿੰਦਰ ਕੁਮਾਰ ਦੱਤਾ ਦੀ ਧਰਮ ਪਤਨੀ, ਸਾਇੰਸ ਅਧਿਆਪਕਾ ਰਿੰਪਲ ਦੱਤਾ ਤੇ ਡਾ: ਅਨੰਦ ਦੱਤਾ ਦੀ ਮਾਤਾ ਤੇ ਪਿ੍ੰਸੀਪਲ ਰਕੇਸ਼ ਸ਼ਰਮਾ ਦੀ ਸੱਸ ਵਿਜੇ ਦੱਤਾ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ...

ਪੂਰੀ ਖ਼ਬਰ »

ਆਜ਼ਾਦ ਰੰਗ ਮੰਚ (ਰਜਿ:) ਤੇ ਪ੍ਰੀਤ ਸਾਹਿਤ ਸਭਾ ਫਗਵਾੜਾ ਵਲੋਂ ਨਾਟਕ ਮੇਲਾ ਕਰਵਾਇਆ

ਫਗਵਾੜਾ, 2 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਆਜ਼ਾਦ ਰੰਗ ਮੰਚ (ਰਜਿ:) ਕਲਾ ਭਵਨ ਤੇ ਪ੍ਰੀਤ ਸਾਹਿਤ ਸਭਾ ਫਗਵਾੜਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਨਾਟਕਕਾਰ ਗੁਰਸ਼ਰਨ ਸਿੰਘ (ਭਾਈ ਮੰਨਾ ਸਿੰਘ) ਦੇ ਜਨਮ ਦਿਵਸ ਨੂੰ ਸਮਰਪਿਤ ਨਾਟਕ ਮੇਲਾ ਕਲਾ ਭਵਨ ਫਗਵਾੜਾ ਵਿਖੇ ...

ਪੂਰੀ ਖ਼ਬਰ »

ਨਰਿੰਦਰ ਸਿੰਘ ਢਿੱਲੋਂ ਪੰਜਾਬ ਪਾਵਰਕਾਮ ਤੋਂ ਸੇਵਾ ਮੁਕਤ ਹੋਏ

ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ, ਹੈਪੀ)-ਨਰਿੰਦਰ ਸਿੰਘ ਢਿੱਲੋਂ ਪੰਜਾਬ ਪਾਵਰਕਾਮ ਵਿਚ ਉੱਪ ਮੁੱਖ ਲੇਖਾ ਆਡੀਟਰ ਵਜੋਂ 37 ਸਾਲ ਦੀ ਬੇਦਾਗ਼ ਸੇਵਾ ਨਿਭਾਉਣ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ ਤੇ ਸੀ.ਏ. ਨਾਰਥ ਜ਼ੋਨ ਸਟਾਫ਼ ਵਲੋਂ ਇਕ ...

ਪੂਰੀ ਖ਼ਬਰ »

ਨੰਬਰਦਾਰ ਸੰਤੋਖ ਸਿੰਘ ਮੇਤਲਾ ਦਾ ਦਿਹਾਂਤ, ਵਿਧਾਇਕ ਖਹਿਰਾ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਪਿੰਡ ਮੇਤਲਾ ਦੇ ਵਸਨੀਕ ਕਾਂਗਰਸੀ ਆਗੂ ਨੰਬਰਦਾਰ ਸੰਤੋਖ ਸਿੰਘ ਮੇਤਲਾ ਦਾ ਦਿਹਾਂਤ ਹੋ ਗਿਆ | ਉਹ 78 ਵਰਿ੍ਹਆਂ ਦੇ ਸਨ ਤੇ ਕਾਂਗਰਸ ਪਾਰਟੀ ਦੇ ਪੱਕੇ ਸਮਰਥਕ ਸਨ | ਉਨ੍ਹਾਂ ਦੀ ਮੌਤ 'ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 7 ਤੋਂ

ਹੁਸੈਨਪੁਰ, 2 ਅਕਤੂਬਰ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ 7 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਵਿਜੇ ਦੱਤਾ ਨਮਿਤ ਰਸਮ ਕਿਰਿਆ 4 ਨੂੰ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸੇਵਾ ਮੁਕਤ ਆਈ.ਜੀ. ਜੇਲ੍ਹ ਪੰਜਾਬ ਸਵ: ਸੁਰਿੰਦਰ ਕੁਮਾਰ ਦੱਤਾ ਦੀ ਧਰਮ ਪਤਨੀ, ਸਾਇੰਸ ਅਧਿਆਪਕਾ ਰਿੰਪਲ ਦੱਤਾ ਤੇ ਡਾ: ਅਨੰਦ ਦੱਤਾ ਦੀ ਮਾਤਾ ਤੇ ਪਿ੍ੰਸੀਪਲ ਰਕੇਸ਼ ਸ਼ਰਮਾ ਦੀ ਸੱਸ ਵਿਜੇ ਦੱਤਾ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ...

ਪੂਰੀ ਖ਼ਬਰ »

ਡਡਵਿੰਡੀ ਸਕੂਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਖਿਡਾਰੀ ਸਨਮਾਨਿਤ

ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ) - ਖੇਡ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦੇ ਜੇਤੂ ਰਹੇ ਖਿਡਾਰੀਆਂ ਸਨਮਾਨਿਤ ...

ਪੂਰੀ ਖ਼ਬਰ »

ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਫ਼ਰਜ਼ੀ ਟਰੈਵਲ ਏਜੰਟ ਨੇ ਮਾਰੀ ਲੱਖਾਂ ਦੀ ਠੱਗੀ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਫ਼ਰਜ਼ੀ ਟਰੈਵਲ ਏਜੰਟ ਖ਼ਿਲਾਫ਼ ਧਾਰਾ 406, 420 ਆਈ.ਪੀ.ਸੀ, 13-ਪੀ.ਟੀ.ਪੀ (ਆਰ) ਐਕਟ 2014 ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ...

ਪੂਰੀ ਖ਼ਬਰ »

ਵਾਲਮੀਕਨ ਟਾਈਗਰ ਫੋਰਸ ਨੇ ਸ਼ੈਲਰ ਮਾਲਕ ਖ਼ਿਲਾਫ਼ ਦਿੱਤਾ ਮੰਗ ਪੱਤਰ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਵਾਲਮੀਕਨ ਟਾਈਗਰ ਫੋਰਸ ਦੇ ਪ੍ਰਧਾਨ ਰਕੇਸ਼ ਕੁਮਾਰ ਨਾਹਰ ਦੀ ਅਗਵਾਈ ਵਿਚ ਫੋਰਸ ਨਾਲ ਸਬੰਧਿਤ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਂਅ ਐਸ.ਡੀ.ਐਮ. ਕਪੂਰਥਲਾ ਲਾਲ ਵਿਸ਼ਵਾਸ ਬੈਂਸ ਨੂੰ ਇਕ ਮੰਗ ਪੱਤਰ ਦੇ ਮੰਗ ਕੀਤੀ ਕਿ ਸਥਾਨਕ ...

ਪੂਰੀ ਖ਼ਬਰ »

ਏਕਤਾ ਭਵਨ ਵਿਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ 'ਤੇ ਸ਼ਰਧਾਂਜਲੀਆਂ ਭੇਟ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਸਬੰਧੀ ਅੱਜ ਕਾਂਗਰਸ ਦੇ ਏਕਤਾ ਭਵਨ ਵਿਖੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਇਨ੍ਹਾਂ ਦੀਆਂ ਤਸਵੀਰਾਂ 'ਤੇ ਫੁੱਲ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿੰਗ ਦੀ ਟੀਮ ਨੇ ਦੁਕਾਨਾਂ ਤੋਂ ਸੈਂਪਲ ਲਏ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਦੀ ਟੀਮ ਨੇ ਫਗਵਾੜਾ ਤੇ ਆਲ਼ੇ ਦੁਆਲ਼ੇ ਦੀਆਂ ਦੁਕਾਨਾਂ ਤੋਂ ਸੈਂਪਲ ਭਰੇ | ਫੂਡ ਸੇਫ਼ਟੀ ਅਫ਼ਸਰ ਮੁਕਲ ਗਿੱਲ ਨੇ ਦੱਸਿਆ ਕਿ ਵੱਖ-ਵੱਖ ਦੁਕਾਨਾਂ ਤੋਂ ਖੋਇਆ, ਬਰਫ਼ੀ, ਲੱਡੂ, ਪਨੀਰ, ...

ਪੂਰੀ ਖ਼ਬਰ »

100 ਗੱਡੀਆਂ ਦਾ ਕਾਫ਼ਲਾ 7 ਅਕਤੂਬਰ ਦੇ ਰੋਸ ਮਾਰਚ ਵਿਚ ਸੁਭਾਨਪੁਰ ਤੋਂ ਸ਼ਾਮਿਲ ਹੋਵੇਗਾ-ਪਰਮਜੀਤ ਸਿੰਘ ਐਡਵੋਕੇਟ

ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਸਮੂਹ ਆਗੂਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ...

ਪੂਰੀ ਖ਼ਬਰ »

ਸ਼ਿਸ਼ੂ ਮਾਡਲ ਸਕੂਲ ਵਿਖੇ ਮਨਾਇਆ ਮਹਾਤਮਾ ਗਾਂਧੀ ਦਾ ਜਨਮ ਦਿਨ

ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਹਾਈ ਸਕੂਲ ਭੁਲੱਥ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦੇਸ਼ ਲਈ ਕੀਤੇ ਗਏ ਬਲੀਦਾਨ ਬਾਰੇ ਦੱਸਿਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ-ਬੈਂਸ

ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਮਾਗਮ ਕਰਵਾਇਆ | ਜਿਸ ਵਿਚ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਨੇ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਹਲਕਾ ਸੁਲਤਾਨਪੁਰ ਦੇ 52 ਪਟਵਾਰ ਸਰਕਲਾਂ ਲਈ ਸਿਰਫ਼ 9 ਪਟਵਾਰੀ

ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ)-ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਮਾਲ ਵਿਭਾਗ ਵਿਚ ਪਟਵਾਰੀਆਂ ਤੇ ਕਾਨੂੰਨਗੋ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਕਰਕੇ ਲੋਕਾਂ ਨੂੰ ਜ਼ਮੀਨਾਂ ਅਤੇ ਹੋਰ ਕੰਮਾਂ ਲਈ ਮਹੀਨਿਆਂ ਬੱਧੀ ਖੱਜਲ ਖੁਆਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲੇ-ਸਿਮਰਜੀਤ ਸਿੰਘ

ਬੇਗੋਵਾਲ, 2 ਅਕਤੂਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨੂੰ ਸਮਰਪਿਤ ਰਹੀ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਧਾਨ ਸਿਮਰਜੀਤ ਸਿੰਘ ਦੀ ਅਗਵਾਈ ਵਿਚ ਅਹਿਮ ਸਮਾਜ ਸੇਵੀ ਕੰਮਾਂ 'ਤੇ ਮੋਹਰ ਲਗਾਈ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਡਾਇਲੈਸਿਸ ਸੈਂਟਰ ਦੀ ਹੋਈ ਮੀਟਿੰਗ

ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਡਾਇਲੈਸਿਸ ਸੈਂਟਰ ਭੁਲੱਥ ਵਿਖੇ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਕੁਮਾਰ ਕੱਕੜ ਦੀ ਅਗਵਾਈ ਵਿਚ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ, ਮੁਹੱਲਾ ਕਿਲ੍ਹੇ ਵਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਵਾਸੀ ਭਾਰਤੀਆਂ ਤੇ ...

ਪੂਰੀ ਖ਼ਬਰ »

ਪੁਲਿਸ ਮੇਰੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਵੇ-ਇੰਦਰਜੀਤ ਸਿੰਘ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਸਾਬਕਾ ਮੈਂਬਰ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਨੇ ਐਸ.ਐਸ.ਪੀ. ਕਪੂਰਥਲਾ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਟੈਲੀਫ਼ੋਨ ਨੰਬਰਾਂ ਤੋਂ ਦੇਸ਼ ...

ਪੂਰੀ ਖ਼ਬਰ »

ਪੰਜਾਬ ਕੁਸ਼ਤੀ ਐਸੋਸੀਏਸ਼ਨ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਕੁਸ਼ਤੀ ਦਾ ਮਹਾ ਦੰਗਲ

ਫਗਵਾੜਾ, 2 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਕੁਸ਼ਤੀ ਐਸੋਸੀਏਸ਼ਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ (ਬਾਲਾ) ਦੀ ਅਗਵਾਈ ਹੇਠ ਕੁਸ਼ਤੀ ਦਾ ਮਹਾ ਦੰਗਲ (ਛਿੰਝ) ਪਿੰਡ ਦਮਹੇੜੀ (ਫ਼ਤਿਹਗੜ੍ਹ ਸਾਹਿਬ) ਵਿਖੇ ਕਰਵਾਇਆ | ...

ਪੂਰੀ ਖ਼ਬਰ »

ਬਾਬਾ ਜਸਪਾਲ ਸਿੰਘ ਨੀਲਾ ਤੇ ਜਥੇ. ਲਾਡੀ ਡਡਵਿੰਡੀ ਸਨਮਾਨਿਤ

ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਵਾਲੇ, ਸੰਤ ਬਾਬਾ ਤਰਲੋਚਨ ਸਿੰਘ ਤੇ ਸੰਤ ਬਾਬਾ ਗੁਰਚਰਨ ਸਿੰਘ ਠੱਟੇ ਵਾਲਿਆਂ ਦੇ ਸੇਵਾਦਾਰ ਬਾਬਾ ਜਸਪਾਲ ਸਿੰਘ ਨੀਲਾ ਅਤੇ ਜਥੇਦਾਰ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ) - ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਸਰਕਲਾਂ ਦੇ ਆਗੂ ਸ਼ਾਮਿਲ ...

ਪੂਰੀ ਖ਼ਬਰ »

ਕਲੱਸਟਰ ਢੱਪਈ ਦੀਆਂ ਦੋ ਰੋਜ਼ਾ ਖੇਡਾਂ 'ਚ ਧਾਲੀਵਾਲ ਦੋਨਾ ਸਕੂਲ ਨੇ ਓਵਰਆਲ ਟਰਾਫ਼ੀ ਜਿੱਤੀ

ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ) - ਸਿੱਖਿਆ ਵਿਭਾਗ ਵਲੋਂ ਕਲੱਸਟਰ ਢੱਪਈ ਦੀਆਂ ਕਰਵਾਈਆਂ ਗਈਆਂ ਦੋ ਰੋਜ਼ਾ ਖੇਡਾਂ ਵਿਚ ਧਾਲੀਵਾਲ ਦੋਨਾ ਸਕੂਲ ਨੇ ਓਵਰਆਲ ਚੈਂਪੀਅਨ ਜਿੱਤੀ | ਸਕੂਲ ਦੇ ਬੱਚਿਆਂ ਨੇ ਮੁੱਖ ਅਧਿਆਪਕ ਗੁਰਮੁਖ ਸਿੰਘ ਦੀ ਅਗਵਾਈ ਵਿਚ 24 ਮੁਕਾਬਲਿਆਂ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਮਨਾਇਆ ਰਾਸ਼ਟਰੀ ਸਵੈ ਇੱਛਾ ਖ਼ੂਨਦਾਨ ਦਿਵਸ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ) - ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਵਿਖੇ ਰਾਸ਼ਟਰੀ ਸਵੈ-ਇੱਛਾ ਖ਼ੂਨ ਦਾਨ ਦਿਵਸ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਲਾਇਨਜ਼ ਇੰਟਰਨੈਸ਼ਨਲ ਦੇ ਪੀ.ਡੀ.ਜੀ. ਲਾਇਨ ਹਰੀਸ਼ ਬੰਗਾ ਨੇ ਕੀਤਾ | ਕੈਂਪ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਨੇ 1200 ਦੇ ਕਰੀਬ ਕੱਪੜੇ ਦੇ ਬੈਗ ਤੇ 150 ਬੂਟੇ ਵੰਡੇ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਅੱਜ ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵਲੋਂ ਕਚਹਿਰੀ ਚੌਕ ਵਿਖੇ 1200 ਦੇ ਕਰੀਬ ਕੱਪੜੇ ਦੇ ਬੈਗ ਤੇ 150 ਦੇ ਕਰੀਬ ਬੂਟੇ ਵੰਡੇ ਗਏ ਅਤੇ ਨਾਲ ਹੀ ਸ਼ਹਿਰ ਵਿਚ ਵੱਖ-ਵੱਖ ਸੈਰਗਾਹਾਂ ਤੇ ਚੌਂਕਾਂ ਵਿਚ ਸਲੋਗਨ ਲਿਖ ਕੇ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਨੂੰ ਰਲਮਿਲ ਕੇ ਦੂਰ ਕੀਤਾ ਜਾਵੇ-ਜੱਟ ਸਭਾ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ) - ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਸਰਪ੍ਰਸਤ ਸੰਤੋਖ ਸਿੰਘ ਭਾਗੋਅਰਾਈਆਂ ਦੀ ਪ੍ਰਧਾਨਗੀ ਹੇਠ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਮੌਕੇ ਨਗਰ ਨਿਗਮ ਵਿਖੇ ਸ਼ਰਧਾਂਜਲੀ ਭੇਟ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਕਮਿਸ਼ਨਰ ਨਗਰ ਨਿਗਮ ਫਗਵਾੜਾ ਡਾ. ਨਯਨ ਨੇ ਅੱਜ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਸੰਭਵ ਯਤਨ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਨੇ ਨਡਾਲਾ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਨਡਾਲਾ, 2 ਅਕਤੂਬਰ (ਮਨਜਿੰਦਰ ਸਿੰਘ ਮਾਨ)-ਨਡਾਲਾ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ | ਅੱਜ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਲੋਂ ਨਡਾਲਾ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਰਣਜੀਤ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ਸੁਲਤਾਨਪੁਰ ਲੋਧੀ ਵਿਖੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵੱਲੋਂ ਸਾਲ 2022-23 ਸੈਸ਼ਨ ਲਈ ਪਾਣੀ ਵਾਲੀਆਂ ਖੇਡਾਂ ਦਾ ਅਭਿਆਸ ਕੈਂਪ ਸ਼ੁਰੂ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਗਾਂਧੀ ਜੈਅੰਤੀ ਟਾਊਨ ਹਾਲ ਵਿਖੇ ਮਨਾਈ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਗਾਂਧੀ ਜੈਅੰਤੀ ਸਮਾਗਮ ਕਾਂਗਰਸੀ ਵਰਕਰਾਂ ਵਲੋਂ ਅੱਜ ਟਾਊਨ ਹਾਲ ਵਿਖੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਵਾਲੀਆ ਦੀ ਅਗਵਾਈ 'ਚ ਮਨਾਇਆ | ਇਸ ਮੌਕੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਸਮੇਤ ਕਈ ਵਰਕਰਾਂ ਨੇ ਗਾਂਧੀ ...

ਪੂਰੀ ਖ਼ਬਰ »

ਪੁਲਿਸ ਮੇਰੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਵੇ-ਇੰਦਰਜੀਤ ਸਿੰਘ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਸਾਬਕਾ ਮੈਂਬਰ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਨੇ ਐਸ.ਐਸ.ਪੀ. ਕਪੂਰਥਲਾ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਟੈਲੀਫ਼ੋਨ ਨੰਬਰਾਂ ਤੋਂ ਦੇਸ਼ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਭਲਕੇ

ਬੇਗੋਵਾਲ, 2 ਅਕਤੂਬਰ (ਸੁਖਜਿੰਦਰ ਸਿੰਘ) - ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਆਗੂਆਂ, ਵਰਕਰਾਂ, ਸਰਪੰਚਾਂ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰਾਏਪੁਰ ਪੀਰਬਖਸ਼ 'ਚ ਇਕਾਈ ਦਾ ਗਠਨ

ਨਡਾਲਾ, 2 ਅਕਤੂਬਰ (ਮਾਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਹੇਠ ਜ਼ੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਪੋਸ਼ਣ ਮਾਹ ਮਨਾਉਣ ਸੰਬੰਧੀ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ) - ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਨ. ਐਸ. ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋ. ਸ਼ਿਲਪਾ ਅਰੋੜਾ ਅਤੇ ਡਾ. ਮਨੀ ਛਾਬੜਾ ਦੀ ਦੇਖ ਰੇਖ ਹੇਠ ਮਨਿਸਟਰੀ ਆਫ ਮੈਨ ਐਂਡ ਚਾਈਲਡ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕਾਂ ਵਲੋਂ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ 11 ਨੂੰ -ਰਛਪਾਲ ਸਿੰਘ ਵੜੈਚ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.) - ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾਈ ਪ੍ਰਧਾਨ ਰਛਪਾਲ ਸਿੰਘ ਵੜੈਚ ਤੇ ਸੂਬਾਈ ਸਰਪ੍ਰਸਤ ਰਣਜੀਤ ਸਿੰਘ ਬਾਠ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਵਲੋਂ ਅਪਣਾਈ ਜਾ ਰਹੀ ...

ਪੂਰੀ ਖ਼ਬਰ »

ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਕੇਜਰੀਵਾਲ ਤੇ ਭਗਵੰਤ ਮਾਨ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ-ਸੰਗਤ ਰਾਮ, ਸੈਣੀ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.) - ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਤੇ ਫਗਵਾੜਾ ਬਲਾਕ ਦੇ ਪ੍ਰਧਾਨ ਦਲਜੀਤ ਸਿੰਘ ਸੈਣੀ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿਚ ਅਸਫਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਦੇ ਖਿਡਾਰੀਆਂ ਨੇ ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਜਿੱਤ ਹਾਸਲ ਕੀਤੀ

ਪਾਂਸ਼ਟਾ, 2 ਅਕਤੂਬਰ (ਸਤਵੰਤ ਸਿੰਘ)–ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਖਿਡਾਰੀਆਂ ਵਲੋਂ ਪੰਜਾਬ ਖੇਡ ਮੇਲਾ 2022 ਅਧੀਨ ਕਰਵਾਏ ਗਏ ਅਥਲੈਟਿਕ ਮੁਕਾਬਲਿਆਂ ਵਿਚ ਬਲਾਕ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਨੇ ਸੁਲਤਾਨਪੁਰ ਲੋਧੀ ਵਿਚ ਕੀਤੀ ਰਾਜ ਪੱਧਰੀ ਮੀਟਿੰਗ

ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਵਲੋਂ ਰਾਜ ਪੱਧਰੀ ਮੀਟਿੰਗ ਸਫ਼ਰੀ ਪੈਲੇਸ ਸੁਲਤਾਨਪੁਰ ਲੋਧੀ ਵਿਖੇ ਸਥਾਨਕ ਪ੍ਰਧਾਨ ਸੰਜੀਵ ਕੁਮਾਰ ਘਈ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਸਰਦਾਰੀ ਲਾਲ ...

ਪੂਰੀ ਖ਼ਬਰ »

ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਐਸ.ਡੀ.ਐਮ. ਭੁਲੱਥ ਨਾਲ ਮੀਟਿੰਗ

ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਐਸ.ਡੀ.ਐਮ. ਭੁਲੱਥ ਨਵਨੀਤ ਕੌਰ ਨਾਲ ਮਸਲਾ ਹੱਲ ਨਾਂ ਹੋਣ ਤੱਕ ਜ਼ਮੀਨ ਤੇ ਹਾਈਵੇਅ ਵਿਭਾਗ ਨੂੰ ਕਬਜ਼ਾ ਨਾਂ ਦੇਣ ਸਬੰਧੀ ਇਕ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

'ਆਪ' ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ ਤੇ ਭਿ੍ਸ਼ਟਾਚਾਰ ਰਹਿਤ ਕਰਕੇ ਹੀ ਦਮ ਲਵੇਗੀ-ਰਾਣਾ

ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੇ ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ ਤੇ ਨਾਲ ਪੰਜਾਬ ...

ਪੂਰੀ ਖ਼ਬਰ »

ਯੂਨੀਵਰਸਿਟੀ ਦੀ ਓਵਰਆਲ ਜਨਰਲ ਚੈਂਪੀਅਨਸ਼ਿਪ 'ਬੀ' ਡਵੀਜ਼ਨ ਲੜਕਿਆਂ ਵਿਚ ਖ਼ਾਲਸਾ ਕਾਲਜ ਡੁਮੇਲੀ ਰਿਹਾ ਰਨਰਅੱਪ

ਖਲਵਾੜਾ, 2 ਅਕਤੂਬਰ (ਮਨਦੀਪ ਸਿੰਘ ਸੰਧੂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕਰਵਾਏ 53ਵੇਂ ਸਾਲਾਨਾ ਸਪੋਰਟਸ ਇਨਾਮ ਵੰਡ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਵਲੋਂ ਸਹਿਕਾਰੀ ਖੇਤੀਬਾੜੀ ਸਭਾ ਸੈਦਪੁਰ 'ਚ ਕਿਸਾਨ ਜਾਗਰੂਕਤਾ ਕੈਂਪ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਸਹਿਕਾਰੀ ਖੇਤੀਬਾੜੀ ਸਭਾ ਸੈਦਪੁਰ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿਚ ਸਹਿਕਾਰਤਾ ਵਿਭਾਗ ਵਲੋਂ ਕੰਵਰ ਅਭੀ ਜੈ ਸਿੰਘ, ਜੋਬਨਪ੍ਰੀਤ ਸਿੰਘ (ਦੋਵੇਂ ...

ਪੂਰੀ ਖ਼ਬਰ »

ਖ਼ੂਨਦਾਨ ਦੀ ਮਹੱਤਤਾ ਸੰਬੰਧੀ ਮਿੱਠੜਾ ਕਾਲਜ 'ਚ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਵਿਦਿਆਰਥੀਆਂ ਨੂੰ ਖ਼ੂਨਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਸੀ.ਸੀ. ਤੇ ਐਨ.ਐਸ.ਐਸ. ਵਿਭਾਗ ਵਲੋਂ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਖ਼ੂਨਦਾਨ ਕਰਨ ਸਬੰਧੀ ...

ਪੂਰੀ ਖ਼ਬਰ »

ਦਿਲ ਦੇ ਰੋਗ ਦੁਨੀਆ ਭਰ ਵਿਚ ਮੌਤਾਂ ਦਾ ਸਭ ਤੋਂ ਵੱਡਾ ਕਾਰਨ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਦਿਲ ਮਨੁੱਖੀ ਸਰੀਰ ਦੇ ਮਹੱਤਵਪੂਰਨ ਅੰਗਾਂ ਵਿਚੋਂ ਇੱਕ ਹੈ, ਇਸ ਦੇ ਖ਼ਰਾਬ ਹੋਣ ਨਾਲ ਮੌਤ ਹੋ ਸਕਦੀ ਹੈ, ਇਸ ਲਈ ਹਰ ਇਕ ਲਈ ਦਿਲ ਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ: ...

ਪੂਰੀ ਖ਼ਬਰ »

ਪਿੰਡ ਜੱਗਾ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਨਡਾਲਾ, 2 ਅਕਤਬੂਰ (ਮਾਨ) - ਪਿੰਡ ਜੱਗਾਂ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਹੋਈ ਇਸ ਦੌਰਾਨ ਯੂਨੀਅਨ ਦੇ ਪੰਜਾਬ ਜਰਨਲ ਸਕੱਤਰ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਤੇ ਕਿਸਾਨੀ ਮਸਲਿਆਂ 'ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੱਸਣ ਵਿਖੇ ਹੋਈਆਂ ਸਬ ਡਵੀਜ਼ਨ ਭੁਲੱਥ ਦੀਆਂ ਬਲਾਕ ਪੱਧਰੀ ਖੇਡਾਂ

ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ) - ਸਰਕਾਰੀ ਪ੍ਰਾਇਮਰੀ ਸਕੂਲ ਖੱਸਣ ਵਿਖੇ ਬਲਾਕ ਭੁਲੱਥ ਦੀਆਂ ਬਲਾਕ ਪੱਧਰੀ ਖੇਡਾਂ ਪ੍ਰਾਇਮਰੀ ਸਕੂਲ ਖੱਸਣ ਵਿਖੇ ਤਿੰਨ ਦਿਨ ਹੋਈਆਂ | ਜਿਸ ਦੌਰਾਨ ਬਲਾਕ ਦੇ 7 ਕਲੱਸਟਰਾਂ ਦੇ ਮੁਖੀ ਰਣਜੀਤ ਸਿੰਘ, ਤਜਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਬਜ਼ੁਰਗਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਪੀ.ਟੀ.ਯੂ. 'ਚ ਕਰਵਾਇਆ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ 25 ਰੋਜ਼ਾ ਵਿਦਿਆਰਥੀ ਮਿਲਣੀ ਪ੍ਰੋਗਰਾਮ

ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਵਿਦਿਆਰਥੀ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | 25 ਦਿਨ ਚੱਲੇ ਇਸ ਪ੍ਰੋਗਰਾਮ ਵਿਚ 5 ਰਾਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਅਰਦਾਸ ਸੁਸਾਇਟੀ ਵਲੋਂ ਪੈਨਸ਼ਨ ਵੰਡ ਸਮਾਗਮ

ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ) - ਅਰਦਾਸ ਵੈੱਲਫੇਅਰ ਸੁਸਾਇਟੀ ਵਲੋਂ ਚੌੜਾ ਖੂਹ ਵਿਖੇ ਪੈਨਸ਼ਨ ਵੰਡ ਸਮਾਗਮ ਸੰਸਥਾ ਪ੍ਰਧਾਨ ਜਤਿੰਦਰ ਕੁਮਾਰ ਬੌਬੀ ਦੀ ਅਗਵਾਈ ਹੇਠ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਗਾਇਕ ਜਸਬੀਰ ਮਾਹੀ ਨੇ ਭਜਨ ਗਾਏ | ਇਸ ਮੌਕੇ ...

ਪੂਰੀ ਖ਼ਬਰ »

ਗੁ. ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇ ਵਾਲਾ ਨੇ ਲੜਕੀਆਂ ਦੇ ਅਨੰਦ ਕਾਰਜ ਕਰਵਾਏ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇ ਵਾਲਾ ਦੀ ਪ੍ਰਬੰਧਕ ਕਮੇਟੀ, ਪ੍ਰਵਾਸੀ ਵੀਰਾਂ ਅਤੇ ਸਮੂਹ ...

ਪੂਰੀ ਖ਼ਬਰ »

ਅੰਬੇਡਕਰ ਸੰਘਰਸ਼ ਪਾਰਟੀ ਵਲੋਂ ਐਸ.ਐਸ.ਪੀ. ਦਾ ਸਨਮਾਨ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਉਣ ਸਬੰਧੀ ਮੀਟਿੰਗ ਅੰਬੇਡਕਰ ਸੰਘਰਸ਼ ਪਾਰਟੀ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਔਜਲਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪੋਸ਼ਣ ਮਾਹ ਦਿਵਸ ਸੰਬੰਧੀ ਸਮਾਗਮ

ਬੇਗੋਵਾਲ, 2 ਅਕਤੂਬਰ (ਸੁਖਜਿੰਦਰ ਸਿੰਘ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡ ਮਿਆਣੀ ਭੱਗੂਪੁਰੀਆ ਵਿਖੇ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਰਾਸ਼ਟਰੀ ਪੋਸ਼ਣ ਮਾਹ ...

ਪੂਰੀ ਖ਼ਬਰ »

ਭੁਲੱਥ ਵਿਖੇ ਪਹੁੰਚੀਆਂ 17 ਸ਼ਕਤੀਪੀਠਾਂ ਤੋਂ ਮਾਂ ਦੀਆਂ ਪਾਵਨ ਜੋਤਾਂ

ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ) - ਜੈ ਮਾਤਾ ਚਿੰਤਪੁਰਨੀ ਜੀ ਲੰਗਰ ਕਮੇਟੀ ਖੱਸਣ- ਭੁਲੱਥ ਵਲੋਂ ਮਨਾਏ ਜਾ ਰਹੇ ਤਿਉਹਾਰ ਨੂਰ ਜੋਤਾਂ ਵਾਲੀ ਦਾ ਅੱਸੂ ਦੇ ਮਹੀਨੇ ਦੇ ਨਰਾਤਿਆਂ ਵਿਚ ਵੱਖ ਵੱਖ ਦੇਵੀ ਦੇ ਅਸਥਾਨਾਂ ਤੋਂ ਪਾਵਨ ਜੋਤਾਂ ਲਿਆ ਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਇਲੀਟ ਤੇ ਡਾਊਨ ਟਾਊਨ ਨੇ ਐਲੀਮੈਂਟਰੀ ਸਕੂਲ ਤਰਲੋਕਪੁਰਾ ਦੇ ਬੱਚਿਆਂ ਨੂੰ ਬੈਗ ਦਿੱਤੇ

ਕਪੂਰਥਲਾ, 2 ਅਕਤੂਬਰ (ਵਿ.ਪ੍ਰ.) - ਰੋਟਰੀ ਕਲੱਬ ਕਪੂਰਥਲਾ ਇਲੀਟ ਤੇ ਰੋਟਰੀ ਕਲੱਬ ਡਾਊਨ ਟਾਊਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਤਰਲੋਕਪੁਰਾ ਦੇ ਬੱਚਿਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੰਦਾ ਧਵਨ ਨੇ ਬੈਗ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਣ - ਦਿਲਬਾਗ ਸਿੰਘ

ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ) - ਡੇਂਗੂ ਬੁਖ਼ਾਰ ਤੋਂ ਬਚਾਅ ਲਈ ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਬ-ਡਵੀਜ਼ਨ ਭੁਲੱਥ ਦੇ ਹੈਲਥ ਇੰਸਪੈਕਟਰ ਦਿਲਬਾਗ਼ ਸਿੰਘ ਨੇ ਕਿਹਾ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ...

ਪੂਰੀ ਖ਼ਬਰ »

ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਤੇ ਗੁਰਮਤਿ ਸਮਾਗਮ 17 ਨੂੰ -ਜਥੇ: ਡੋਗਰਾਂਵਾਲਾ

ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ 17 ਅਕਤੂਬਰ ਨੂੰ ਕਰਵਾਏ ਜਾਣ ਵਾਲੇ ਅੰਮਿ੍ਤ ਸੰਚਾਰ ਤੇ ਗੁਰਮਤਿ ਸਮਾਗਮ ਦੀ ਤਿਆਰੀ ਦੇ ...

ਪੂਰੀ ਖ਼ਬਰ »

ਸਾਂਝ ਕੇਂਦਰ ਨੇ ਸਰਕਾਰੀ ਸਕੂਲ ਭੁਲੱਥ ਵਿਖੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ) - ਮਾਨਯੋਗ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਖਨਿੰਦਰ ਸਿੰਘ ਡੀ.ਐਸ.ਪੀ. ਭੁਲੱਥ, ਸਬ ਇੰਸਪੈਕਟਰ ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਭੁਲੱਥ ਅਤੇ ਸਾਂਝ ਕੇਂਦਰ ਦੇ ਸਟਾਫ਼ ਸਤੀਸ਼ ਕੁਮਾਰ, ਸੁਖਦੇਵ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX