ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ 7 ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ, ਕੁਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਬੀ.ਕੇ.ਯੂ. ਕਾਦੀਆਂ, ਜਮਹੂਰੀ ਕਿਸਾਨ ਸਭਾ, ਦੋਆਬਾ ਕਿਸਾਨ ਕਮੇਟੀ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਰੋਸ ਧਰਨਾ ਲਗਾਇਆ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਧਰਨੇ 'ਚ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀਆਂ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆ ਸਰਕਾਰ ਤੋਂ ਮੰਗ ਕੀਤੀ ਕਿ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਤੁਰੰਤ ਕੇਂਦਰੀ ਕੈਬਨਿਟ ਤੋਂ ਬਾਹਰ ਕੀਤਾ ਜਾਵੇ ਤੇ ਉਸ ਨੂੰ ਤੁਰੰਤ ਗਿਫ਼ਤਾਰ ਕੀਤਾ ਜਾਵੇ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਸਾਨਾਂ 'ਤੇ ਦਰਜ ਕੀਤੇ ਕੇਸਾਂ ਨੂੰ ਰੱਦ ਕਰਕੇ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਮਨਜੀਤ ਸਿੰਘ ਰਾਏ, ਗੁਰਮੇਸ਼ ਸਿੰਘ, ਜਗਤਾਰ ਸਿੰਘ ਭਿੰਡਰ, ਓਮ ਸਿੰਘ ਸਟਿਆਣਾ, ਮਲਕੀਤ ਸਿੰਘ ਬਾਹੋਵਾਲ, ਹਰਬੰਸ ਸਿੰਘ ਸੰਘਾ, ਪ੍ਰਦੀਪ ਸਿੰਘ, ਬੀਬੀ ਗੁਰਬਖਸ਼ ਕੌਰ, ਜਸਵਿੰਦਰ ਕੌਰ ਢਾਡਾ ਆਦਿ ਨੇ ਵੀ ਸੰਬੋਧਨ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਸਿੰਘ ਰਾਜਪੁਰ ਭਾਈਆਂ ਨੇ ਨਿਭਾਈ |
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਪਲਵਿੰਦਰ ਸਿੰਘ ਘੁੰਮਣ ਨੂੰ ਬਾਰ ਕੌਂਸਲ ਪੰਜਾਬ ਤੇ ਹਰਿਆਣਾ (ਚੰਡੀਗੜ੍ਹ) ਦੀ ਅਨੁਸ਼ਾਸਨਿਕ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਸ ...
ਦਸੂਹਾ, 3 ਅਕਤੂਬਰ (ਕੌਸ਼ਲ)-ਹਲਕਾ ਦਸੂਹਾ ਵਿਖੇ 'ਆਪ' ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਤੌਰ 'ਤੇ ਪਹੁੰਚ ਕੇ ਕੀਤਾ | ਇਸ ਮੌਕੇ ਸ. ਧਾਲੀਵਾਲ ਨੇ ਰੀਬਨ ਕੱਟ ਕੇ ਉਦਘਾਟਨ ਕਰਨ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਰਿਵਾਰਕ ਮੁਲਾਕਾਤਾਂ ਦੀ ਸਫਲਤਾ ਤੋਂ ਬਾਅਦ ਵਿਆਹੁਤਾ ਮੁਲਾਕਾਤਾਂ ...
ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਸੂਬਾ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਪੰਜਾਬ ਜੰਗਬੀਰ ਸਿੰਘ ਚੌਹਾਨ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਇੱਥੇ ਕਿਹਾ ਕਿ ਪਿਛਲੇ 28 ਸਤੰਬਰ ਨੂੰ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਤੇ ਹਲਕਾ ਵਿਧਾਇਕ, ਉੜਮੁੜ ਟਾਂਡਾ, ਦਸੂਹਾ ਵਲੋਂ ...
ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਕੁਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਅਨੁਸਾਰ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ...
ਟਾਂਡਾ ਉੜਮੁੜ, 3 ਅਕਤੂਬਰ (ਭਗਵਾਨ ਸਿੰਘ ਸੈਣੀ)-ਦੋਆਬਾ ਕਿਸਾਨ ਕਮੇਟੀ ਦੇ ਪੰਜਾਬ ਪ੍ਰਧਾਨ ਜੰਗਬੀਰ ਸਿੰਘ ਚੌਹਾਨ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਾਣਾ ਮੰਡੀ ਟਾਂਡਾ ਵਿਖੇ ਉਨ੍ਹਾਂ ਵਲੋਂ ਆੜ੍ਹਤੀਆਂ ਕਿਸਾਨਾਂ ਤੇ ਮਿਲ ਮਾਲਕਾਂ ਦਾ ਇਕ ਵਫ਼ਦ ਖੇਤੀਬਾੜੀ ...
ਮਾਹਿਲਪੁਰ, 3 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਸਾਲਾ ਤੇ ਬਾਬਾ ਸ੍ਰੀ ਚੰਦ ਜੀ ਦੇ 528ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਬਾਬਾ ਸ੍ਰੀ ਚੰਦ ਪਿੰਡ ਪੂਬੋਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸੰਤ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 32ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸਹਾਇਕ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਲੋਕੇਸ਼ ਕੁਮਾਰ ਚੌਬੇ ਦੇ ਪਿਤਾ ਡਾ: ਸ਼ਿਵਾਧਾਰ ਚੌਬੇ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਹੋਈ ਰਸਮ ਪੱਗੜੀ ਮੌਕੇ ਰੱਖੇ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਸਥਾਨਕ ਮੁਹੱਲਾ ਰਵਿਦਾਸ ਨਗਰ ਵਿਖੇ ਗੁਰਦੁਆਰਾ ਸਾਹਿਬ 'ਚ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਿਰਮਲ ...
ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਚ ਦਸਹਿਰੇ ਦਾ ਤਿਉਹਾਰ ਧੂਮ-ਧਾਮ ਨਾਨ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ | ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42405 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 83 ਸੈਂਪਲਾਂ ਦੀ ਪ੍ਰਾਪਤ ਹੋਈ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪੀਤ ਕੌਰ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 1568 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ 'ਤੇ ਜ਼ਿਲ੍ਹਾ ਭਾਜਪਾ ਵਲੋਂ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਖ਼ਿਲਾਫ਼ ਸਥਾਨਕ ਮੁਹੱਲਾ ਭਗਤ ਨਗਰ ਵਿਖੇ ...
ਗੜ੍ਹਦੀਵਾਲਾ, 3 ਅਕਤੂਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖਿਡਾਰੀਆਂ ਨੇ ਇਸ ਵਾਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਦ ਕਿ 23 ਵੱਖ-ਵੱਖ ਖਿਡਾਰੀਆਂ ਦੀ ਸਟੇਟ ਪੱਧਰ ਲਈ ਚੋਣ ...
ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ...
ਗੜ੍ਹਸ਼ੰਕਰ, 3 ਅਕਤੂਬਰ (ਧਾਲੀਵਾਲ)-ਇੱਥੇ ਬਿਸਤ ਦੁਆਬ ਨਹਿਰ 'ਤੇ ਤਿੰਨ ਲੁਟੇਰਿਆਂ ਵਲੋਂ ਇਕ ਮੋਟਰਸਾਈਕਲ ਚਾਲਕ ਦੀ ਕੁੱਟਮਾਰ ਕਰਕੇ ਉਸ ਤੋਂ 40 ਹਜ਼ਾਰ ਦੀ ਨਕਦੀ ਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਜਾਣ ਦੀ ਖ਼ਬਰ ਹੈ | ਜਤਿਨ ਕੁਮਾਰ ਪੁੱਤਰ ਬਲਰਾਮ ਕੁਮਾਰ ਵਾਸੀ ...
ਹੁਸ਼ਿਆਰਪੁਰ, 3 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਐੱਸ. ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਨਿਗਰਾਨੀ ਹੇਠ ਐੱਸ.ਪੀ. ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਬਣੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ ਡੀ.ਐੱਸ.ਪੀ. ਸੁਖਵਿੰਦਰ ਸਿੰਘ ਨਾਰਕੋਟਿਕ ਸੈੱਲ ਦੀ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਉਦਯੋਗ ਤੇ ਵਣਜ ਵਿਭਾਗ ਪੰਜਾਬ ਵਲੋਂ ਐਕਸਪਲੋਸਿਵਜ਼ ਰੂਲਜ਼-2008 ਤਹਿਤ ਜਾਰੀ ...
ਗੜ੍ਹਦੀਵਾਲਾ, 3 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਵਿਸੇਸ਼ ਮੁਹਿੰਮ ਚਲਾਈ ਗਈ | ਇਸ ਮੁਹਿੰਮ 'ਚ ਨੋਡਲ ਅਧਿਕਾਰੀ ਦਵਿੰਦਰ ਕੁਮਾਰ ਨੇ ਸਵੀਪ ਮੁਹਿੰਮ ਨਾਲ ...
ਟਾਂਡਾ ਉੜਮੁੜ, 3 ਅਕਤੂਬਰ (ਭਗਵਾਨ ਸਿੰਘ ਸੈਣੀ)-ਲਖੀਮਪੁਰ ਖੀਰੀ 'ਚ ਮਾਰੇ ਗਏ ਦਲਜੀਤ ਸਿੰਘ, ਨਛੱਤਰ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਤੇ ਪੱਤਰਕਾਰ ਰਮਨ ਕਸ਼ਯਪ ਨੂੰ ਸਮਰਪਿਤ ਰੇਲ ਰੋਕੋ ਅੰਦੋਲਨ ਤਹਿਤ ਟਾਂਡਾ ਰੇਲਵੇ ਸਟੇਸ਼ਨ 'ਤੇ ਕਿਸਾਨ, ਮਜ਼ਦੂਰ ਸੰਘਰਸ਼ ...
ਮੁਕੇਰੀਆਂ, 3 ਅਕਤੂਬਰ (ਰਾਮਗੜ੍ਹੀਆ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਪ੍ਰਧਾਨ ਮੁਕੇਰੀਆਂ ਅਵਤਾਰ ਸਿੰਘ ਪਲਾਕੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਇਕ ਮੰਗ ਪੱਤਰ ਤਹਿਸੀਲ ਦਫ਼ਤਰ ਮੁਕੇਰੀਆਂ ਵਿਖੇ ਪ੍ਰਸ਼ਾਸਨਿਕ ਅਧਿਕਾਰੀ ਨੂੰ ...
ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਪੰਡੋਰੀ ਬੀਬੀ ਵਿਖੇ ਲੱਗ ਰਹੇ ਕਿਸੇ ਨਿੱਜੀ ਮੋਬਾਈਲ ਫ਼ੋਨ ਕੰਪਨੀ ਦੇ ਟਾਵਰ ਦੇ ਵਿਰੋਧ 'ਚ ਪਿੰਡ ਦੇ ਸਰਪੰਚ ਅਮਰ ਸਿੰਘ ਦੀ ਅਗਵਾਈ 'ਚ ਟਾਵਰ ਕੰਪਨੀ ਤੇ ਜ਼ਿਲ੍ਹਾ ਪ੍ਰਸ਼ਾਸਨ ...
ਐਮਾਂ ਮਾਂਗਟ, 3 ਅਕਤੂਬਰ (ਗੁਰਾਇਆ)-ਕਸਬਾ ਐਮਾਂ ਮਾਂਗਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਂ ਭਗਵਤੀ ਜਾਗਰਣ ਕਮੇਟੀ ਵਲੋਂ ਨਗਰ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਦਸਵਾਂ ਮਾਂ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਜਾਗਰਣ ਤੋਂ ਪਹਿਲਾਂ ਮਾਤਾ ...
ਹਰਮੇਲ ਸਿੰਘ ਖੱਖ ਹਰਿਆਣਾ-ਪਿਛਲੇ ਇਕ ਸਾਲ ਤੋਂ ਪਿੰਡ ਭੂੰਗਾ ਤੋਂ ਢੋਲਵਾਹਾ ਤੱਕ ਪ੍ਰਧਾਨ ਮੰਤਰੀ ਯੋਜਨਾ ਤਹਿਤ 8 ਕਿੱਲੋਮੀਟਰ ਸੜਕ ਜੋ ਕਿ ਸਾਢੇ 6 ਕਰੋੜ ਰੁਪਏ ਨਾਲ (18 ਫੁੱਟ) ਬਣਾਈ ਜਾ ਰਹੀ ਹ,ੈ ਪਰ ਉਸ ਦਾ ਕਾਰਜ ਰੁਕਿਆ ਹੋਣ ਨਾਲ ਲੋਕਾਂ ਨੂੰ ਭਾਰੀ ਸਮੱਸਿਆ ਦਾ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰੇਕ ਪਿੰਡ ਨੂੰ ਸਾਫ਼-ਸੁਥਰਾ ਤੇ ਮਾਡਲ ਪਿੰਡ ਬਣਾਉਣਾ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX