ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਲਖੀਮਪੁਰ ਖੀਰੀ ਕਿਸਾਨ ਕਤਲੇਆਮ ਕਾਂਡ ਦੀ ਬਰਸੀ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਕਾਂਡ ਦੀ ਪਹਿਲੀ ਬਰਸੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਕਤਲ ਕਾਂਡ ਲਈ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ, ਉਪਰੰਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਤੱਕ ਪੈਦਲ ਰੋਸ ਮਾਰਚ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਉਹ ਲਖੀਮਪੁਰ ਖੀਰੀ 'ਚ ਪਿਛਲੇ ਵਰੇ੍ਹ ਕਿਸਾਨ ਅੰਦੋਲਨ ਦੌਰਾਨ ਸੱਤਾਧਾਰੀ ਧਿਰ ਵਲੋਂ ਇਕ ਸਾਜ਼ਿਸ਼ ਤਹਿਤ ਸ਼ਹੀਦ ਕੀਤੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੇ ਸਾਜ਼ਿਸ਼ਕਰਤਾ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ੇਲ੍ਹਾਂ 'ਚ ਬੰਦ ਕਿਸਾਨਾਂ ਦੀ ਤੁਰੰਤ ਰਿਹਾਈ ਕਰਕੇ ਫ਼ਰਜ਼ੀ ਕੇਸ ਵਾਪਸ ਲਏ ਜਾਣ | ਜ਼ਖ਼ਮੀ ਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ | ਧਰਨੇ ਨੂੰ ਸੰਬੋਧਨ ਕਰਨ ਵਾਲੇ ਆਗੂਆਂ 'ਚ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ, ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ ਅਤੇ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਆਗੂ ਬਲਦੇਵ ਸਿੰਘ ਦਮਹੇੜੀ ਪ੍ਰਮੁੱਖ ਤੌਰ 'ਤੇ ਸ਼ਾਮਿਲ ਹਨ | ਰੋਸ ਪ੍ਰਦਰਸ਼ਨ ਉਪਰੰਤ ਕਿਸਾਨ ਜਥੇਬੰਦੀਆਂ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ ਤੇ ਅਜੇ ਮਿਸ਼ਰਾ ਟੈਣੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹਰਿੰਦਰ ਸਿੰਘ ਚਨਾਰਥਲ, ਪਰਮਵੀਰ ਸਿੰਘ ਸੀੜ੍ਹਾ, ਰਣਜੀਤ ਸਿੰਘ ਚਨਾਰਥਲ, ਜਸਬੀਰ ਸਿੰਘ, ਨਿਰਮਲ ਸਿੰਘ ਰੁੜਕੀ, ਨਾਜ਼ਰ ਸਿੰਘ, ਅਵਤਾਰ ਸਿੰਘ, ਰਾਜਿੰਦਰ ਸਿੰਘ, ਰਾਜਵਿੰਦਰ ਕੌਰ ਸੁਹਾਗਹੇੜੀ, ਡਾ. ਅਮਨਦੀਪ ਕੌਰ ਢੋਲੇਵਾਲ, ਗੁਰਮੁਖ ਸਿੰਘ ਲਵਲੀ, ਸਤਨਾਮ ਸਿੰਘ ਨੌਗਾਵਾਂ, ਬਲਜੀਤ ਸਿੰਘ ਖੇੜੀ, ਬੇਅੰਤ ਸਿੰਘ ਨੌਗਾਵਾਂ, ਅਮਰਜੀਤ ਸਿੰਘ ਭਟੇੜੀ, ਸਤਬੀਰ ਸਿੰਘ ਗਡਹੇੜਾ, ਲਖਬੀਰ ਸਿੰਘ ਲਛਮਣਗੜ੍ਹ, ਗੁਰਜੀਤ ਸਿੰਘ ਬਾਠ, ਪਰਮਜੀਤ ਸਿੰਘ ਖਮਾਣੋਂ, ਜਗਜੋਤ ਖਮਾਣੋਂ, ਜਗਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨ ਸ਼ਾਮਿਲ ਸਨ |

ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਕਾਬੂ

ਅਮਲੋਹ, 3 ਅਕਤੂਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਅਮਲੋਹ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਦੇਰ-ਰਾਤ ਅਮਲੋਹ ਪੁਲਿਸ ਵਲੋਂ ਗੁਪਤ ਸੂਚਨਾ ਮਿਲਣ 'ਤੇ ਨੇੜੇ ਸਤਨਾਮ ਕੰਡਾ ਮੰਡੀ ਗੋਬਿੰਦਗੜ੍ਹ ਰੋਡ ਅਮਲੋਹ ਵਿਖੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਦੋ ਰੋਜ਼ਾ ਟੀਚਰ ਫੈਸਟ ਡਾਈਟ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਵਿਜੈ ਕੁਮਾਰ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਨਮਾਨ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸਿਵਲ ਸਰਜਨ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਡਾ. ਵਿਜੈ ਕੁਮਾਰ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਲਿਸ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਾ 90 ਸਿੱਖ ਸ਼ਰਧਾਲੂਆਂ ਦਾ ਜਥਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 90 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਾ | ਜਿਥੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ

ਬਸੀ ਪਠਾਣਾਂ, 3 ਅਕਤੂਬਰ (ਰਵਿੰਦਰ ਮੌਦਗਿਲ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਅਫ਼ਸਰ ਐਸ. ਐਸ. ਟਿਵਾਣਾ ਬਤੌਰ ਮੁੱਖ ਮਹਿਮਾਨ ਸ਼ਾਮਿਲ ...

ਪੂਰੀ ਖ਼ਬਰ »

ਰਾਸ਼ਟਰੀਆ ਵਾਲਮੀਕਿ ਸਭਾ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 14 ਨੂੰ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਰਾਜਿੰਦਰ ਸਿੰਘ)-ਰਾਸ਼ਟਰੀਆ ਵਾਲਮੀਕਿ ਸਭਾ ਦੇ ਕੌਮੀ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਜੋ 14 ਅਕਤੂਬਰ ਨੂੰ ਤਿ੍ਮੂਰਤੀ ਭਗਵਾਨ ਵਾਲਮੀਕਿ ਮੰਦਰ ਮਾਧੋਪੁਰ ਸਰਹਿੰਦ ਵਿਖੇ ਮਨਾਇਆ ਜਾ ...

ਪੂਰੀ ਖ਼ਬਰ »

ਧੋਖਾਧੜੀ ਮਾਮਲੇ ਦੀਆਂ ਸ਼ਿਕਾਇਤਾਂ ਲਈ ਨੋਡਲ ਪੁਆਇੰਟ ਬਣਿਆ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਡੀ. ਸੀ.

ਫ਼ਹਗਿੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਰੋਕਣ ਸੰਬੰਧੀ ਬਣਾਏ ਐਕਟ-2012 ਤੇ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਹੁਣ ਵਿਦੇਸ਼ਾਂ 'ਚ ਪੜ੍ਹਾਈ ਤੇ ਰੁਜ਼ਗਾਰ ਆਦਿ 'ਚ ਹੁੰਦੀ ਧੋਖਾਧੜੀ ਸੰਬੰਧੀ ...

ਪੂਰੀ ਖ਼ਬਰ »

ਪਿੰਡ ਲੱਲੋਂ ਦਾ ਸਰਪੰਚ ਮੁਅੱਤਲ

ਅਮਲੋਹ, 3 ਅਕਤੂਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ 'ਚ ਪੈਂਦੇ ਪਿੰਡ ਲੱਲੋਂ ਖ਼ੁਰਦ ਦੇ ਸਰਪੰਚ ਰਘੁਵੀਰ ਸਿੰਘ ਨੂੰ ਸ਼ਾਮਲਾਤ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ ਕਰਵਾਉਣ ਤੇ ਗ੍ਰਾਮ ਪੰਚਾਇਤ ਦੇ ਪੈਸੇ ਦੀ ਦੁਰਵਰਤੋਂ ਦੇ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਮਨਾਇਆ ਦੁਰਗਾ ਅਸ਼ਟਮੀ ਦਾ ਤਿਉਹਾਰ

ਬਸੀ ਪਠਾਣਾਂ, 3 ਅਕਤੂਬਰ (ਐੱਚ. ਐੱਸ. ਗੌਤਮ, ਰਵਿੰਦਰ ਮੋਦਗਿਲ)-ਸਥਾਨਕ ਸ਼ਹਿਰ ਤੇ ਆਲੇ ਦੁਆਲੇ ਦੇ ਪਿੰਡਾਂ ਦੇ ਮੰਦਰਾਂ ਤੇ ਘਰਾਂ 'ਚ ਦੁਰਗਾ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ਆਪਣੇ ਭਜਨਾਂ ਰਾਹੀ ਸੰਗਤਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਗੈਰੀ ਬੜਿੰਗ ਨੇ ਮਛਰਾਏ ਕਲਾਂ ਤੇ ਬੁੱਗਾ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਮਾਰਕੀਟ ਕਮੇਟੀ ਅਮਲੋਹ ਅਧੀਨ ਆਉਂਦੀਆਂ ਮੰਡੀਆਂ ਬੁੱਗਾ ਕਲਾਂ ਤੇ ਮਛਰਾਏ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਉਥੇ ਹੀ ਵਿਧਾਇਕ ਨੇ ਕਿਸਾਨਾਂ ਨੂੰ ਭਰੋਸਾ ...

ਪੂਰੀ ਖ਼ਬਰ »

'ਆਪ' ਦੀ ਗੁਜਰਾਤ 'ਚ ਵਧਦੀ ਲੋਕਪਿ੍ਅਤਾ ਕਾਰਨ ਭਾਜਪਾ ਘਬਰਾਈ ਹੋਈ-ਵਿਧਾਇਕ ਗੈਰੀ ਬੜਿੰਗ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਵੱਧ ਦੀ ਲੋਕਪਿ੍ਅਤਾ ਕਰਕੇ ਭਾਰਤੀ ਜਨਤਾ ਪਾਰਟੀ ਘਬਰਾਈ ਹੋਈ ਹੈ | ਉਨ੍ਹਾਂ ਕਿਹਾ ਕਿ 'ਆਪ' ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਲਗਾਇਆ ਧਰਨਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਵਰਕਰਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਝੰਬਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅੱਜ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ 4 ਅਕਤੂਬਰ ਨੂੰ ਨਜ਼ਦੀਕ ਪਿੰਡ ਝੰਬਾਲਾ ਵਿਖੇ ਕਲੱਬ ਦੇ ਮੈਂਬਰ ਸੇਵਾ ਮੁਕਤ ਏ. ਐਸ. ਆਈ. ਨਾਹਰ ਸਿੰਘ ਦੀ ਅਗਵਾਈ 'ਚ ਮੁਫ਼ਤ ਮੈਡੀਕਲ ਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਮੰਦਰ 'ਚ ਦੁਰਗਾ ਪੂਜਾ ਕਾਰਵਾਈ

ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਮੁਕੇਸ਼ ਘਈ)-ਸ੍ਰੀ ਬਾਵਾ ਲਾਲ ਦਿਆਲ ਟਰੱਸਟ ਵਲੋਂ ਸਤਿਸੰਗ ਭਵਨ ਤੇ ਧਰਮਸ਼ਾਲਾ ਗੁਰੂ ਨਾਨਕ ਕਾਲੋਨੀ ਵਿਖੇ ਕੱਤਕ ਮਹੀਨੇ ਦੀ ਨਵਰਾਤਰਿਆਂ ਦੇ ਸ਼ੁੱਭ ਮੌਕੇ ਮੰਦਰ ਦੇ ਪੁਜਾਰੀ ਪੰਡਿਤ ਬਦਰੀ ਪ੍ਰਸਾਦ ਨੇ ਪ੍ਰਧਾਨ ਦਰਸ਼ਨ ਲਾਲ ਭਾਟੀਆ ...

ਪੂਰੀ ਖ਼ਬਰ »

ਮੀਰਪੁਰ ਵਿਖੇ ਭੰਡਾਰਾ ਕਰਵਾਇਆ

ਭੜੀ, 3 ਅਕਤੂਬਰ (ਭਰਪੂਰ ਸਿੰਘ ਹਵਾਰਾ)-ਪਿੰਡ ਮੀਰਪੁਰ ਵਿਖੇ ਪਿੰਡ ਵਾਸੀਆਂ ਵਲੋਂ ਨਗਰ ਖੇੜੇ ਦੀ ਸੁੱਖ ਸ਼ਾਂਤੀ ਲਈ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਨਗਰ ਖੇੜੇ ਤੇ ਸੇਵਾ ਕੀਤੀ ਗਈ ਅਤੇ ਭੰਡਾਰਾ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਕਾਲਾ ...

ਪੂਰੀ ਖ਼ਬਰ »

ਸੇਵਾ ਮੁਕਤ ਐਸ. ਐਮ. ਓ. ਡਾ. ਚੌਹਾਨ ਜਲਦ ਹੋਣਗੇ ਭਾਜਪਾ 'ਚ ਸ਼ਾਮਿਲ

ਖਮਾਣੋਂ, 3 ਅਕਤੂਬਰ (ਮਨਮੋਹਣ ਸਿੰਘ ਕਲੇਰ)-ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਤੇ ਸੰਘੋਲ ਵਿਖੇ 2 ਦਹਾਕਿਆਂ ਤੋਂ ਵੱਧ ਡਾਕਟਰੀ ਸੇਵਾਵਾਂ ਨਿਭਾ ਚੁੱਕੇ ਸੇਵਾ ਮੁਕਤ ਐਸ. ਐਮ. ਓ. ਡਾ. ਨਰੇਸ਼ ਚੌਹਾਨ ਜਲਦ ਹੀ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੇ ਹਨ | ਹਾਲਾਂਕਿ ਡਾ. ਚੌਹਾਨ ...

ਪੂਰੀ ਖ਼ਬਰ »

ਵਿਧਾਇਕ ਗੈਰੀ ਦੇ ਰਵੱਈਏ ਕਾਰਨ ਝੋਨੇ ਦੀ ਖ਼ਰੀਦ ਪ੍ਰਬੰਧਾਂ 'ਤੇ ਮਾੜਾ ਅਸਰ ਪਵੇਗਾ-ਟੌਹੜਾ

ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਬਲਜਿੰਦਰ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ 'ਤੇ ਪਨਗਰੇਨ ਦੇ ਇੰਸਪੈਕਟਰ ਗੁਰਮੀਤ ਸਿੰਘ ਨਾਲ ਦੁਰਵਿਵਹਾਰ ਕਰਨ ਦੇ ਲੱਗੇ ਕਥਿਤ ਦੋਸ਼ਾਂ ਕਾਰਨ ਸ਼ੁਰੂ ਹੋਏ ਵਿਵਾਦ 'ਤੇ ਆਪਣੀ ਪ੍ਰਤੀਕਰਮ ...

ਪੂਰੀ ਖ਼ਬਰ »

ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਚਾਰੇ ਪਾਸੇ ਸੜਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਸ਼ਹੀਦਾਂ ਦੀ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਇਤਿਹਾਸਕ ਪੱਖੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿਥੇ ਸੜਕਾਂ ਚੌੜੀਆਂ ਹੋਣਗੀਆਂ ਉਥੇ ਹੀ ਸੜਕਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਓ. ਪੀ. ਬਾਂਸਲ ਸਕੂਲ ਵਿਖੇ ਕਰਵਾਏ ਤੈਰਾਕੀ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਐਸ. ਜੀ. ਐਫ਼. ਆਈ. ਸਕੂਲ ਦੇ ਅੰਡਰ 17 ਸਾਲਾ ਤੈਰਾਕੀ ਮੁਕਾਬਲਿਆਂ 'ਚ ਹਰਮਨਜੋਤ ਸਿੰਘ ਨੇ ਫ਼੍ਰੀ ਸਟਾਈਲ 50 ਮੀਟਰ 'ਚ ਚਾਂਦੀ ਤੇ 100 ਮੀਟਰ 'ਚ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ 150 ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ | ਜਿਥੇ ਕਾਲਜ ਦੇ ਪਿ੍ੰਸੀਪਲ ਡਾ. ਕਸ਼ਮੀਰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਤੋਂ ਪਹਿਲਾਂ ਆੜ੍ਹਤੀਆਂ ਨੇ ਸ਼ੁਕਰਾਨੇ ਵਜੋਂ ਪਾਠ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਵਲੋਂ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਆੜ੍ਹਤੀ ...

ਪੂਰੀ ਖ਼ਬਰ »

ਸ਼ਹਿਰ 'ਚ ਤਿਉਹਾਰੀ ਸੀਜ਼ਨ ਮੌਕੇ ਕਿਸੇ ਨੂੰ ਮੁਸ਼ਕਿਲ ਨਹੀਂ ਹੋਣ ਦਿੱਤੀ ਜਾਵੇਗੀ-ਡੀ. ਐਸ. ਪੀ. ਖਮਾਣੋਂ

ਖਮਾਣੋਂ, 3 ਅਕਤੂਬਰ (ਮਨਮੋਹਨ ਸਿੰਘ ਕਲੇਰ)-ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਨਾ ਪੈਦਾ ਹੋਣ ਦੇਣ ਦੇ ਲਈ ਤੇ ਆਵਾਜਾਈ ਸੁਖਾਲੀ ਬਣਾਉਣ ਲਈ ਥਾਣਾ ਖਮਾਣੋਂ ਦੇ ਮੁਖੀ ਬਲਬੀਰ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰਾਂ ਜਿਨ੍ਹਾਂ 'ਚ ਜਵੈਲਰਜ਼, ਮਠਿਆਈ, ਮਨਿਆਰੀ ਆਦਿ ...

ਪੂਰੀ ਖ਼ਬਰ »

ਸ੍ਰੀ ਰਾਮ ਨਾਮ ਦਾ ਸਿਮਰਨ ਇਨਸਾਨ ਨੂੰ ਬੁਰਾਈਆਂ ਤੋਂ ਦੂਰ ਰੱਖਦਾ-ਮਹੰਤ ਸਿਕੰਦਰ

ਬਸੀ ਪਠਾਣਾਂ, 3 ਅਕਤੂਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਲੀਲ੍ਹਾ ਕਮੇਟੀ ਬਸੀ ਪਠਾਣਾਂ ਵਲੋਂ ਅਗਰਵਾਲ ਧਰਮਸ਼ਾਲਾ ਵਿਖੇ ਦਿਖਾਈ ਜਾ ਰਹੀ ਸ੍ਰੀ ਰਾਮ ਲੀਲਾ ਦੇ ਮੰਚ ਦਾ ਉਦਘਾਟਨ ਬੀਤੀ ਰਾਤ ਸੀਨੀਅਰ ਕਾਂਗਰਸੀ ਆਗੂ ਤੇ ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਡਾ. ਸਿਕੰਦਰ ...

ਪੂਰੀ ਖ਼ਬਰ »

ਹਲਕਾ ਬਸੀ ਪਠਾਣਾਂ ਦੇ 11 ਪਿੰਡਾਂ ਦੇ ਲੋਕ ਸਰਕਾਰ ਦੀ ਵਿਤਕਰੇਬਾਜ਼ੀ ਦਾ ਸ਼ਿਕਾਰ-ਜਸਟਿਸ ਨਿਰਮਲ ਸਿੰਘ

ਖਮਾਣੋਂ, 3 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਬਸੀ ਪਠਾਣਾਂ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਆਉਂਦੀ ਸਬ-ਡਵੀਜ਼ਨ ਖਮਾਣੋਂ ਦੇ 11 ਪਿੰਡਾਂ ਦੇ ਲੋਕ ਪਿਛਲੇ ...

ਪੂਰੀ ਖ਼ਬਰ »

ਚਨਾਰਥਲ ਕਲਾਂ ਵਿਖੇ ਰਾਮ ਲੀਲ੍ਹਾ ਦੇ 7ਵੇਂ ਦਿਨ ਸਾਬਕਾ ਵਿਧਾਇਕ ਨਾਗਰਾ ਨੇ ਕਾਰਵਾਈ ਸ਼ੁਰੂਆਤ

ਜਖਵਾਲੀ, 3 ਅਕਤੂਬਰ (ਨਿਰਭੈ ਸਿੰਘ)-ਸਾਡਾ ਸੱਭਿਆਚਾਰ ਤੇ ਧਾਰਮਿਕ ਰੀਤਾਂ ਬਹੁਤ ਮਹਾਨ ਹਨ, ਜਿਨ੍ਹਾਂ ਤੋਂ ਸਾਨੂੰ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ ਮਿਲਦੀ ਹੈ | ਇਨ੍ਹਾਂ ਮਹਾਨ ਆਦਰਸ਼ਾਂ ਸਦਕਾ ਹੀ ਭਾਰਤ ਦੇ ਲੋਕ ਹੱਕ ਸੱਚ ਲਈ ਜੂਝਦੇ ਰਹੇ ਹਨ ਤੇ ਜੂਝਦੇ ਰਹਿਣਗੇ ਤੇ ਕਦੇ ...

ਪੂਰੀ ਖ਼ਬਰ »

ਗੱਲਾਂ ਨਾਲ ਭਰਮਾਉਣ ਵਾਲੀ 'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਉੱਠਿਆ-ਰਾਜੂ ਖੰਨਾ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸਿਰਫ਼ ਗੱਲਾਂਬਾਤਾਂ ਨਾਲ ਹੀ ਪੰਜਾਬ ਵਾਸੀਆਂ ਨੂੰ ਭਰਮਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ਲਈ ਅੱਜ ਸੂਬਾ ਵਾਸੀਆਂ ਦਾ 'ਆਪ' ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਚਨਾਰਥਲ ਕਲਾਂ ਸਕੂਲ ਦਾ ਸਾਲਾਨਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX