ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਸਰਕਾਰ ਦੇ ਰਾਜ ਪੱਧਰੀ ਸਮਾਗਮ 'ਚ ਪੇਰੋਸ਼ਾਹ ਪੰਚਾਇਤ 1 ਲੱਖ ਰੁਪਏ ਦੇ ਪੁਰਸਕਾਰ ਨਾਲ ਸਨਮਾਨਿਤ

ਘੁਮਾਣ, 3 ਅਕਤੂਬਰ (ਬੰਮਰਾਹ)- ਨਜ਼ਦੀਕ ਪਿੰਡ ਪੇਰੋਸ਼ਾਹ ਦੀ ਪੰਚਾਇਤ ਵਲੋਂ ਪਿੰਡ ਨੂੰ ਸਾਫ਼-ਸੁਥਰਾ ਬਣਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਗਏ ਕੰਮਾਂ ਨੂੰ ਲੈ ਕੇ ਪੂਰੇ ਪੰਜਾਬ ਭਰ ਵਿਚ ਇਸ ਪਿੰਡ ਤੇ ਪੰਚਾਇਤ ਦੀ ਚਰਚਾ ਹੋ ਰਹੀ ਹੈ ਉਥੇ ਇਸ ਪੰਚਾਇਤ ਨੇ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ | ਜ਼ਿਲ੍ਹਾ ਗੁਰਦਾਸਪੁਰ ਦੇ 1341 ਪਿੰਡਾਂ ਵਿਚੋਂ ਸਵੱਛ ਭਾਰਤ ਸਰਵੇਖਣ 2022 ਰਾਹੀਂ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਰੋਸ਼ਾਹ ਨੂੰ ਜ਼ਿਲ੍ਹੇ ਦਾ ਸਰਵਉੱਤਮ ਪਿੰਡ ਐਲਾਨਿਆ ਗਿਆ ਹੈ | ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਤੇ ਡਿਪਟੀ ਸਪੀਕਰ ਸ੍ਰੀ ਜੈ ਕਿ੍ਸ਼ਨ ਸਿੰਘ ਰੋੜੀ ਵਲੋਂ 1 ਲੱਖ ਰੁਪਏ ਦੇ ਪੁਰਸਕਾਰ ਨਾਲ ਗ੍ਰਾਮ ਪੰਚਾਇਤ ਪੇਰੋਸ਼ਾਹ ਨੂੰ ਸਨਮਾਨਿਤ ਕੀਤਾ ਗਿਆ | ਪਿੰਡ ਦੀ ਸਰਪੰਚ ਹਰਜਿੰਦਰ ਕੌਰ ਕਾਹਲੋਂ ਨੇ ਇਸ ਦਾ ਸਿਹਰਾ ਸਮੂਹ ਪਿੰਡ ਵਾਸੀਆਂ ਨੂੰ ਦਿੰਦਿਆਂ ਕਿਹਾ ਕਿ ਜਿੱਥੇ ਸਮੁੱਚੀ ਪੰਚਾਇਤ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ ਉੱਥੇ ਨਗਰ ਵਾਸੀਆਂ ਵਲੋਂ ਵੀ ਪਿੰਡ ਨੂੰ ਸਾਫ਼-ਸੁਥਰਾ ਰੱਖਣ ਲਈ ਸੇਵਾ ਭਾਵਨਾ ਦਾ ਕਾਰਜ ਸਮਝ ਕੇ ਬਹੁਤ ਹੀ ਉਤਸ਼ਾਹਿਤ ਪੂਰਵਕ ਢੰਗ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਡਾ: ਰਵੀਜੋਤ ਸਿੰਘ ਵਿਧਾਇਕ ਸਾਮਚੁਰਾਸੀ, ਕਰਮਬੀਰ ਸਿੰਘ ਘੁੰਮਣ ਵਿਧਾਇਕ ਦਸੂਹਾ, ਜਸਵੀਰ ਸਿੰਘ ਰਾਜਾ ਵਿਧਾਇਕ ਉੜਮੁੜ ਟਾਂਡਾ, ਐਨ.ਡੀ. ਤਿਵਾੜੀ ਪਿ੍ੰਸੀਪਲ ਸਕੱਤਰ, ਐਕਸੀਅਨ ਸੁਖਦੀਪ ਸਿੰਘ ਧਾਲੀਵਾਲ, ਐੱਸ.ਡੀ.ਓ. ਕੰਵਰਦੀਪ ਸਿੰਘ ਰੱਤੜਾ, ਜੇ.ਈ. ਅਮਰਵੀਰ ਸਿੰਘ ਚੱਠਾ, ਅਧਿਆਪਕ ਆਗੂ ਸੁਖਰਾਜ ਸਿੰਘ ਕਾਹਲੋਂ, ਮਨਜੀਤ ਸਿੰਘ ਸਾਬਕਾ ਮੈਨੇਜਰ, ਨਰਿੰਦਰ ਕੌਰ, ਮੰਗਲ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਜੱਗੂ ਭਗਵਾਨਪੁਰੀਆ ਬਟਾਲਾ ਅਦਾਲਤ 'ਚ ਪੇਸ਼

ਬਟਾਲਾ, 3 ਅਕਤੂਬਰ (ਕਾਹਲੋਂ)- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ 'ਚ ਪੇਸ਼ ਕੀਤਾ ਗਿਆ | ਭਗਵਾਨਪੁਰੀਆ ਦੇ ਵਕੀਲ ਐਚ.ਐਸ. ਜੰਜੂਆ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ 'ਤੇ ਗੋਲੀਆਂ ਚੱਲਣ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹਿਰ ਅੰਦਰ ਰੋਸ ਮਾਰਚ

ਗੁਰਦਾਸਪੁਰ, 3 ਅਕਤੂਬਰ (ਆਰਿਫ਼)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ ਵੱਖ ਜਥੇਬੰਦੀਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕਰਨ ਦੇ ਬਾਅਦ ਬੱਸ ਸਟੈਂਡ ਸਾਹਮਣੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਉਪਰੰਤ ਡੀ.ਸੀ. ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ...

ਪੂਰੀ ਖ਼ਬਰ »

ਅਮਰੀਕ ਸਿੰਘ ਕਿਸ਼ਨਕੋਟ ਨੇ ਦਾਣਾ ਮੰਡੀ ਘੁਮਾਣ ਤੇ ਚੋਣੇ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਘੁਮਾਣ, 3 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਭਰਾ ਅਮਰੀਕ ਸਿੰਘ ਗੋਲਡੀ ਕਿਸ਼ਨਕੋਟ ਵਲੋਂ ਦਾਣਾ ਮੰਡੀ ਘੁਮਾਣ ਤੇ ਚੋਣੇ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕਲੇਰ ਕਲਾਂ 'ਚ ਰਾਮ ਲੀਲ੍ਹਾ ਦਾ ਉਦਘਾਟਨ

ਨਿੱਕੇ ਘੁੰਮਣ, 3 ਅਕਤੂਬਰ (ਸਤਬੀਰ ਸਿੰਘ ਘੁੰਮਣ)- ਰਾਮ ਲੀਲ੍ਹਾ ਕਮੇਟੀ ਕਲੇਰ ਕਲਾਂ ਵਲੋਂ ਸਮੂਹ ਨਗਰ ਤੇ ਇਲਾਕੇ ਦੇ ਸਾਂਝੇ ਸਹਿਯੋਗ ਨਾਲ ਰਾਮ ਲੀਲ੍ਹਾ ਦਾ ਆਰੰਭ ਕੀਤਾ ਗਿਆ | ਰਾਮ ਲੀਲ੍ਹਾ ਕਮੇਟੀ ਪ੍ਰਧਾਨ ਰਵਿੰਦਰ ਸਿੰਘ ਝਾਮ ਅਤੇ ਅਮਰਜੀਤ ਸਿੰਘ ਮਦਰਾ, ਸਾ: ਸਰਪੰਚ ...

ਪੂਰੀ ਖ਼ਬਰ »

ਪੇਅ ਰਵੀਜ਼ਨ 'ਚ ਤਰੁੱਟੀਆਂ ਦੂਰ ਕਰਨ ਸਮੇਤ ਡੀ.ਏ. ਦੀਆਂ ਕਿਸ਼ਤਾਂ ਰਿਲੀਜ਼ ਕਰੇ ਸਰਕਾਰ- ਕਾਮਰੇਡ ਸੈਣੀ

ਗੁਰਦਾਸਪੁਰ, 3 ਅਕਤੂਬਰ (ਆਰਿਫ਼)- ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਕਈ ਵਾਅਦੇ ਕੀਤੇ ਸਨ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਪੇਅ ਕਮਿਸ਼ਨ ਦੀ ਰਿਪੋਰਟ 2.59 ਗੁਣਾਂਕ ਨਾਲ ਸੋਧ ਕਰਨ, ਜਨਵਰੀ 2016 ...

ਪੂਰੀ ਖ਼ਬਰ »

ਬਟਾਲਾ 'ਚ ਪੀ.ਟੀ.ਈ. ਕਰਵਾਉਣ ਵਾਲੀ ਸਭ ਤੋਂ ਮੋਹਰੀ ਸੰਸਥਾ ਬਣੀ 'ਇੰਗਲਿਸ਼ ਪਲੈਨਟ'

ਬਟਾਲਾ, 3 ਅਕਤੂਬਰ (ਕਾਹਲੋਂ)- ਇੰਗਲਿਸ਼ ਪਲੈਨਟ ਤੋਂ ਆਈਲੈਟਸ ਅਤੇ ਪੀ.ਟੀ.ਈ. ਦੀ ਕੋਚਿੰਗ ਲੈਣ ਵਾਲੇ ਵਿਦਿਆਰਥੀ ਹਮੇਸ਼ਾ ਹੀ ਸ਼ਾਨਦਾਰ ਸਕੋਰ ਹਾਸਲ ਕਰਦੇ ਹਨ ਕਿਉਂਕਿ ਸੰਸਥਾ ਦੇ ਮਾਹਿਰ ਟਰੇਨਰ ਵਿਦਿਆਰਥੀਆਂ ਉਪਰ ਸਖਤ ਮਿਹਨਤ ਕਰਦੇ ਹਨ ਜਿਸ ਦੇ ਚਲਦਿਆਂ ਪੂਰੇ ...

ਪੂਰੀ ਖ਼ਬਰ »

ਕਲਾਨੌਰ 'ਚ ਵੱਡੀ ਗਿਣਤੀ ਪਾਰਟੀਆਂ ਦੇ ਵਰਕਰਾਂ ਵਲੋਂ 'ਆਪ' ਦੇ ਸਮਰਥਨ ਦਾ ਐਲਾਨ

ਕਲਾਨੌਰ, 3 ਅਕਤੂਬਰ (ਪੁਰੇਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਸਥਾਨਕ ਤਖਤ ਮਾਰਗ 'ਤੇ ਕਰਵਾਈ ਮੀਟਿੰਗ ਦੌਰਾਨ ਵੱਡੀ ਗਿਣਤੀ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਸੂਬੇਦਾਰ ਚਰਨਜੀਤ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਊਧਨਵਾਲ, 3 ਅਕਤੂਬਰ (ਪਰਗਟ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਧੰਦੋਈ ਦੀ ਸਮੂਹ ਸੰਗਤ ਵਲੋਂ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਵਿਚ ਕਵੀਸ਼ਰ ਜਥਾ ਭਾਈ ਹੀਰਾ ਸਿੰਘ ਲੱਧਾ ਮੁੰਡਾ ਨੇ ਗੁਰੂ ਪਾਤਸ਼ਾਹ ਦੀ ਜੀਵਨੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਦਿੱਤਾ

ਡੇਹਰੀਵਾਲ ਦਰੋਗਾ, 3 ਅਕਤੂਬਰ (ਹਰਦੀਪ ਸਿੰਘ ਸੰਧੂ)- ਆਲ ਇੰਡੀਆ ਬਾਬਾ ਵਡਭਾਗ ਸਿੰਘ ਸੇਵਾ ਸੁਸਾਇਟੀ ਅਤੇ ਭਗਵਾਨ ਬਾਲਮੀਕ ਸੁਧਾਰ ਸਭਾ ਵਲੋਂ ਪਿੰਡ ਡੇਅਰੀਵਾਲ ਦਰੋਗਾ ਪਿਛਲੇ ਦਿਨੀਂ ਲੜਕੀਆਂ ਦੇ ਅਨੰਦ ਕਾਰਜ ਕੀਤੇ ਗਏ, ਉਨ੍ਹਾਂ ਪਰਿਵਾਰਾਂ ਨੂੰ ਅੱਜ ਸੁਸਾਇਟੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਾ ਬਹੁਤ ਜ਼ਰੂਰੀ : ਖਹਿਰਾ

ਧਿਆਨਪੁਰ, 3 ਅਕਤੂਬਰ (ਕੁਲਦੀਪ ਸਿੰਘ)- ਪੰਜ ਦਰਿਆਵਾਂ ਦੀ ਧਰਤੀ 'ਤੇ ਨਸ਼ਿਆਂ ਦਾ ਰੁਝਾਨ ਵਧਣ ਦਾ ਮੁੱਖ ਕਾਰਨ ਬੇਰੁਜ਼ਗਾਰੀ ਹੈ | ਇਸ ਸਬੰਧੀ ਇਕ ਮੀਟਿੰਗ ਵਿਚ ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਮਨਿੰਦਰ ਸਿੰਘ ਖਹਿਰਾ ਨੇ ਧਿਆਨਪੁਰ ਬਾਵਾ ਲਾਲ ਜੀ ਦੇ ਮੰਦਿਰ ਵਿਖੇ ਕਿਹਾ ...

ਪੂਰੀ ਖ਼ਬਰ »

ਸੁਚੇਤਗੜ੍ਹ ਵਿਖੇ ਚਾਰ ਦਿਨਾ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਸਮਾਪਤ

ਨੌਸ਼ਹਿਰਾ ਮੱਝਾ ਸਿੰਘ, 3 ਅਕਤੂਬਰ (ਤਰਾਨਾ)- ਧੰਨ ਬਾਬਾ ਦੀਪ ਸਿੰਘ ਯੂਥ ਕਲੱਬ ਸੁਚੇਤਗੜ੍ਹ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਚਾਰ ਦਿਨਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਮਨਦੀਪ ਸਿੰਘ ਗਿੱਲ ...

ਪੂਰੀ ਖ਼ਬਰ »

ਪਿੰਡ ਦੂਲਾਨੰਗਲ ਦਾ ਸਾਲਾਨਾ ਜੋੜ ਤੇ ਛਿੰਝ ਮੇਲਾ 9 ਨੂੰ

ਵਡਾਲਾ ਬਾਂਗਰ, 3 ਅਕਤੂਬਰ (ਭੁੰਬਲੀ)- ਨਜ਼ਦੀਕੀ ਪਿੰਡ ਦੂਲਾਨੰਗਲ ਦੀ ਸਮੂਹ ਸਾਧ ਸੰਗਤ ਵਲੋਂ ਵਿਦੇਸ਼ਾਂ ਵਿਚ ਵੱਸਦੇ ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਪਣੇ ਪਿੰਡ ਦਾ ਪੁਰਾਤਨ ਸਾਲਾਨਾ ਛਿੰਝ ਤੇ ਜੋੜ ਮੇਲਾ ਜੋ ਬਾਬਾ ਗੁਰਦਿੱਤ ਸਿੰਘ ਤੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ ਨੰੂ ਇਕ ਸਾਲ ਪੂਰਾ ਹੋਣ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੂ ਧਰਨਾ

ਗੁਰਦਾਸਪੁਰ, 3 ਅਕਤੂਬਰ (ਆਰਿਫ਼)- ਲਖੀਮਪੁਰ ਖੀਰੀ ਕਾਂਡ ਨੰੂ ਅੱਜ ਇਕ ਸਾਲ ਪੂਰਾ ਹੋਣ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਰੇਲ ਰੋਕੂ ਅੰਦੋਲਨ ਦੇ ਸੱਦੇ ਤਹਿਤ ਗੁਰਦਾਸਪੁਰ ਵਿਖੇ ਵੀ 3 ਘੰਟੇ ਲਈ ਰੇਲ ਰੋਕੂ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ

ਗੁਰਦਾਸਪੁਰ, 3 ਅਕਤੂਬਰ (ਆਰਿਫ਼)- ਪੰਜਾਬ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਜਨਰਲ ਸਕੱਤਰ ਤਰਸੇਮ ਸਿੰਘ ਕੱਤੋਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹੇ ਦੇ ਅਹੁਦੇਦਾਰ ਤੇ ਵੱਖ-ਵੱਖ ਤਹਿਸੀਲਾਂ ਦੇ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਨਗਰ ਕੌਂਸਲ ਦੀਨਾਨਗਰ ਵਿਖੇ ਇਕ ਲੱਖ 97 ਹਜ਼ਾਰ ਸਟਰੀਟ ਲਾਈਟਾਂ ਦੇ ਫ਼ਰਜ਼ੀ ਬਿੱਲਾਂ ਦੀ ਅਦਾਇਗੀ ਕਰਨ ਦਾ ਮਾਮਲਾ ਆਇਆ ਸਾਹਮਣੇ

ਗੁਰਦਾਸਪੁਰ, 3 ਅਕਤੂਬਰ (ਆਰਿਫ਼)- ਨਗਰ ਕੌਂਸਲ ਦੀਨਾਨਗਰ ਅੰਦਰ ਇਕ ਲੱਖ 97 ਹਜ਼ਾਰ ਸਟਰੀਟ ਲਾਈਟਾਂ ਦੇ ਫ਼ਰਜ਼ੀ ਬਿੱਲ ਪਾ ਕੇ ਉਸ ਦੀ ਅਦਾਇਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਦਫ਼ਤਰ ਨਗਰ ਕੌਂਸਲ ਤਾਇਨਾਤ ਕਲਰਕ ਵਰੁਣ ਕੁਮਾਰ ਨੰੂ ਮੁਅੱਤਲ ਅਤੇ ਠੇਕਾ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ 'ਤੇ ਪਿੰਡ ਕਾਲਾ ਬਾਲਾ ਵਾਸੀ ਪ੍ਰੇਸ਼ਾਨ

ਘੱਲੂਘਾਰਾ ਸਾਹਿਬ, 3 ਅਕਤੂਬਰ (ਮਿਨਹਾਸ) - ਹਲਕਾ ਕਾਦੀਆਂ ਦੇ ਪਿੰਡ ਕਾਲਾ ਬਾਲਾ ਵਿਖੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਗਲੀ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਦੇ ਲੋਕਾਂ ਅਤੇ ਸੰਗਤਾਂ ਨੂੰ ਅਨੇਕਾਂ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਸੰਬੰਧੀ ਪੀੜ੍ਹਤ ...

ਪੂਰੀ ਖ਼ਬਰ »

ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਤਕਨੀਕੀ ਪ੍ਰਤੀਯੋਗਤਾ ਕਰਵਾਈ

ਗੁਰਦਾਸਪੁਰ, 3 ਅਕਤੂਬਰ (ਆਰਿਫ਼)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਚਾਂਸਲਰ ਡਾ: ਸੁਸ਼ੀਲ ਮਿੱਤਲ, ਰਜਿਸਟਰਾਰ ਡਾ: ਰਾਜੀਵ ਬੇਦੀ ਅਤੇ ਸਿਵਲ ਇੰਜੀਨੀਅਰਿੰਗ ਵਿਭਾਗ ਦ ਮੁਖੀ ਡਾ: ਰਣਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਵਲੋਂ ਮਨਾਏ ਜਾ ...

ਪੂਰੀ ਖ਼ਬਰ »

ਮੰਡੀ ਬੋਰਡ 'ਚ ਠੇਕੇਦਾਰੀ ਸਿਸਟਮ ਰਾਹੀਂ ਰੱਖੇ ਜਾਂਦੇ ਮੁਲਾਜ਼ਮ ਮਹਿਜ਼ ਇਕ ਡਰਾਮਾ- ਸੇਵਾ ਮੁਕਤ ਮੁਲਾਜ਼ਮ

ਪੁਰਾਣਾ ਸ਼ਾਲਾ, 3 ਅਕਤੂਬਰ (ਅਸ਼ੋਕ ਸ਼ਰਮਾ)- ਮੰਡੀ ਬੋਰਡ ਪੰਜਾਬ ਵਿਚ ਠੇਕੇਦਾਰੀ ਸਿਸਟਮ ਰਾਹੀਂ ਮੰਡੀਆਂ ਦੇ ਕੰਮ ਕਰਵਾਉਣ ਲਈ ਮੁਲਾਜ਼ਮ ਰੱਖਣਾ ਮਹਿਜ਼ ਇਕ ਡਰਾਮਾ ਹੈ ਉੱਥੇ ਹੀ ਇਸ ਨਾਲ ਵੱਡੇ ਪੱਧਰ 'ਤੇ ਠੇਕੇਦਾਰਾਂ ਵਲੋਂ ਘੁਟਾਲੇਬਾਜ਼ੀ ਕਰਕੇ ਮਹਿਕਮੇ ਨੰੂ ...

ਪੂਰੀ ਖ਼ਬਰ »

ਸ਼ਿਵ ਪਰਿਵਾਰ ਸੇਵਾ ਕਮੇਟੀ ਨੇ ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਵੰਡਿਆ

ਫਤਹਿਗੜ੍ਹ ਚੂੜੀਆਂ, 3 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)- ਮਨੁੱਖੀ ਸੇਵਾ ਨੂੰ ਸਮਰਪਿਤ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਅੱਜ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਵਿਚ ਸ਼ਿਵ ਪਰਿਵਾਰ ਸੇਵਾ ਕਮੇਟੀ ਵਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਵੰਡਣ ...

ਪੂਰੀ ਖ਼ਬਰ »

ਗੰਨੇ ਦੇ ਰੇਟ 'ਚ ਕੀਤਾ 20 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਭੋਜਰਾਜ

ਗੁਰਦਾਸਪੁਰ, 3 ਅਕਤੂਬਰ (ਆਰਿਫ਼)- ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ਵਿਚ ਕੀਤਾ 20 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ | ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂ ਸੁਖਦੇਵ ਸਿੰਘ ਭੋਜਰਾਜ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਬਲਬੀਰ ਸਿੰਘ ...

ਪੂਰੀ ਖ਼ਬਰ »

ਐੱਸ.ਜ਼ੈੱਡ.ਐੱਸ.ਐੱਫ.ਐੱਸ. ਖਾਲਸਾ ਪਬਲਿਕ ਸਕੂਲ ਦੇ ਖਿਡਾਰੀਆਂ ਨੇ 27 ਤਗਮੇ ਜਿੱਤੇ

ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਨੇ 27 ਤਗਮੇ ਜਿੱਤ ਕੇ ਮੱਲ੍ਹ੍ਹਾਂ ਮਾਰੀਆਂ ਹਨ | ਇਸ ਸੰਬੰਧੀ ਪਿ੍ੰਸੀਪਲ ਗਗਨਜੀਤ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਬਣੇ ਕਾਰਡਾਂ ਦੀ ਜਲਦ ਸ਼ਨਾਖਤ ਹੋਵੇਗੀ-ਫੂਡ ਸਪਲਾਈ ਅਫ਼ਸਰ

ਅੱਚਲ ਸਾਹਿਬ, 3 ਅਕਤੂਬਰ (ਗੁਰਚਰਨ ਸਿੰਘ)- ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੂਡ ਸਪਲਾਈ ਅਫ਼ਸਰ ਜਸਵਿੰਦਰ ਸਿੰਘ ਕਰਨਾਮਾ ਵਲੋਂ ਪਿੰਡ ਚਾਹਲ ਕਲਾਂ 'ਚ ਪਿੰਡ ਦੇ ਮੁਹਤਬਰਾਂ ਦੀ ਹਾਜ਼ਰੀ ਵਿਚ ਲਾਭਪਾਤਰੀਆਂ ਨੂੰ ਕਣਕ ਵੰਡ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਈ ਅਹਿਮ ਮੁੱਦਿਆਂ ਨੂੰ ਲੈ ਕੇ ਵਾਇਸ ਆਫ ਧਾਰੀਵਾਲ ਨੇ ਕੀਤੀ ਮੀਟਿੰਗ

ਧਾਰੀਵਾਲ, 3 ਅਕਤੂਬਰ (ਸਵਰਨ ਸਿੰਘ)- ਵਾਈਸ ਆਫ ਧਾਰੀਵਾਲ ਦੀ ਮੀਟਿੰਗ ਡਾ: ਕੇ.ਜੇ. ਸਿੰਘ ਦੀ ਪ੍ਰਧਾਨਗੀ ਹੇਠ ਧਾਰੀਵਾਲ ਵਿਖੇ ਹੋਈ ਜਿਸ ਵਿਚ ਧਾਰੀਵਾਲ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਸੋਹਣਾ ਬਣਾਉਣ ਲਈ ਵਿਚਾਰ ਕੀਤੇ ਗਏ | ਵਾਇਸ ਆਫ ਧਾਰੀਵਾਲ ਨੇ ਪਿਛਲੇ ਤਿੰਨ ...

ਪੂਰੀ ਖ਼ਬਰ »

ਭਾਕਿਊ ਕਿਸਾਨ ਜਥੇਬੰਦੀ ਨੇ ਪੁਰਾਣਾ ਸ਼ਾਲਾ ਚੌਕ 'ਚ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਪੁਰਾਣਾ ਸ਼ਾਲਾ, 3 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)- ਲਖੀਮਪੁਰ ਖੀਰੀ ਕਾਂਡ ਦੇ ਇਕ ਸਾਲ ਪੂਰਾ ਹੋਣ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਓਗਰਾ ਵਲੋਂ ਮੋਦੀ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਤਹਿਤ ਪੁਰਾਣਾ ਸ਼ਾਲਾ ਬਾਜ਼ਾਰ ਵਿਚ ਸ਼ਹੀਦ ਬੀਬੀ ਸੁੰਦਰੀ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਸੰਗਠਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੀਤੀ ਨਾਅਰੇਬਾਜ਼ੀ

ਕਲਾਨੌਰ, 3 ਅਕਤੂਬਰ (ਪੁਰੇਵਾਲ)- ਲਖੀਮਪੁਰ ਖੀਰੀ ਮਾਮਲੇ ਸਮੇਤ ਹੋਰਨਾਂ ਕਿਰਸਾਨੀ ਮਾਮਲਿਆਂ 'ਚ ਕਿਸਾਨਾਂ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਕਸਬੇ 'ਚ ਇਕੱਠ ਕਰਕੇ ਬਾਜ਼ਾਰਾਂ 'ਚ ਕੇਂਦਰ ਸਰਕਾਰ ਖਿਲਾਫ ਰੋਸ ...

ਪੂਰੀ ਖ਼ਬਰ »

ਨਗਰ ਕੌਂਸਲ ਦੀਨਾਨਗਰ ਵਿਖੇ ਇਕ ਲੱਖ 97 ਹਜ਼ਾਰ...

(ਸਫ਼ਾ 5 ਦੀ ਬਾਕੀ) ਪਰ ਵਰਤੋਂ ਸਰਟੀਫਿਕੇਟ ਨਾ ਦੇਣ ਕਾਰਨ 20 ਫ਼ੀਸਦੀ ਬਕਾਇਆ ਨਾ ਤਾਂ ਪ੍ਰਾਪਤ ਹੋਇਆ | ਇਸ ਤੋਂ ਇਲਾਵਾ 80 ਫ਼ੀਸਦੀ ਗਰਾਂਟ ਵਿਚੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਬਿੱਲਾਂ ਦਾ ਭੁਗਤਾਨ 15ਵੇਂ ਵਿੱਤ ਕਮਿਸ਼ਨ ਤੋਂ ਆਈ ਗਰਾਂਟ 'ਚੋਂ ਕਰ ਦਿੱਤਾ ਗਿਆ | ਜਦੋਂ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX