ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਰੂਪਨਗਰ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਅੱਜ ਆਈ.ਸੀ.ਡੀ.ਐਸ. ਸਕੀਮ ਦੀ 47ਵੀਂ ਵਰ੍ਹੇਗੰਢ ਮੌਕੇ ਇਸ ਸਕੀਮ ਦੀਆਂ ਨਾਕਾਮੀਆਂ ਨੂੰ ਲੈ ਕੇ ਅੱਜ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਅਧਿਕਾਰੀਆਂ ਰਾਹੀਂ ਇੱਕ ਮੰਗ ਪੱਤਰ ਸੂਬਾ ਸਰਕਾਰ ਨੂੰ ਭੇਜਿਆ ਗਿਆ | ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਹ ਸਕੀਮ 47 ਵਰਿ੍ਹਆਂ 'ਚ ਕੰਮ ਕਰਨ ਵਾਲੀਆਂ ਵਰਕਰਾਂ ਤੇ ਹੈਲਪਰਾਂ ਦਾ ਭਲਾ ਨਹੀਂ ਕਰ ਸਕੀ, ਅੱਜ ਉਹ ਨਿਗੂਣੇ ਜਿਹੇ ਮਾਣਭੱਤੇ ਵਿਚ ਕੰਮ ਕਰਨ ਲਈ ਮਜਬੂਰ ਹਨ ਬਲਕਿ ਇਹ ਭੱਤੇ ਵੀ ਸਮੇਂ ਸਿਰ ਪ੍ਰਾਪਤ ਨਹੀਂ ਹੋ ਰਹੇ | ਜਿਸ ਕਾਰਨ ਵਰਕਰਾਂ ਅਤੇ ਹੈਲਪਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ ਕਿਉਂਕਿ ਬਹੁਤ ਸਾਰੀਆਂ ਵਰਕਰਾਂ ਅਤੇ ਹੈਲਪਰ ਇਸ ਮਾਣ ਭੱਤੇ ਉੱਤੇ ਹੀ ਗੁਜ਼ਾਰਾ ਕਰਦੀਆਂ ਹਨ |
ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਛੇ ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ | ਕੇਂਦਰ ਸਰਕਾਰ ਵਲੋਂ ਐਡਵਾਈਜ਼ਰੀ ਬੋਰਡ ਨੂੰ ਖ਼ਤਮ ਕਰਨ ਦੇ ਹੁਕਮ ਜਨਵਰੀ ਵਿਚ ਹੀ ਜਾਰੀ ਕਰ ਦਿੱਤੇ ਗਏ ਸਨ ਪਰ ਅਜੇ ਤੱਕ ਐਡਵਾਈਜ਼ਰੀ ਬੋਰਡ ਅਧੀਨ ਕੰਮ ਕਰਦੀਆਂ ਵਰਕਰ ਅਤੇ ਹੈਲਪਰਾਂ ਨੂੰ ਆਪਸ ਵਿਭਾਗ ਵਿਚ ਨਹੀਂ ਲਿਆਂਦਾ ਗਿਆ |
ਪੋਸ਼ਣ ਟਰੈਕ ਅਤੇ ਆਧਾਰ ਕਾਰਡ ਦੇ ਨਾਂ 'ਤੇ ਮਾਸੂਮ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਬਹੁਤ ਹੀ ਨਿਗੂਣੀ ਜਿਹੀ ਖ਼ੁਰਾਕ ਨੂੰ ਵੀ ਸਰਕਾਰ ਰੋਕਣ ਦੀ ਤਾਂਘ ਵਿਚ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਮੰਗਾਂ ਦਾ ਹੱਲ ਛੇਤੀ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਅੰਜੂ ਬਾਲਾ ਰੋਪੜ, ਬਲਾਕ ਪ੍ਰਧਾਨ ਚਮਕੌਰ ਸਾਹਿਬ, ਗੁਰਦੀਪ ਕੌਰ ਜ਼ਿਲ੍ਹਾ ਪ੍ਰਧਾਨ ਮੋਹਾਲੀ, ਹਰਪ੍ਰੀਤ ਕੌਰ, ਬਿਮਲ ਕੌਰ, ਰੇਖਾ ਰਾਣੀ, ਪਰਮਜੀਤ ਕੌਰ, ਜਸਵਿੰਦਰ ਕੌਰ, ਗੁਰਸੇਵ ਕੌਰ, ਬਲਵਿੰਦਰ ਕੌਰ, ਜਸਪਾਲ ਕੌਰ ਅਨੰਦਪੁਰ ਸਾਹਿਬ ਆਦਿ ਮੌਜੂਦ ਸਨ |

ਬਾਬਾ ਬਲਦੇਵ ਸਿੰਘ ਦਾ ਚੋਰੀ ਹੋਇਆ ਰਿਵਾਲਵਰ ਪੁਲਿਸ ਨੇ ਕੀਤਾ ਬਰਾਮਦ

• ਰਿਵਾਲਵਰ ਚੋਰੀ ਮਾਮਲੇ 'ਚ ਦੋ ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ ਨੂਰਪੁਰ ਬੇਦੀ, 3 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਿਸ ਚੌਂਕੀ ਹਰੀਪੁਰ ਤਹਿਤ ਪੈਂਦੇ ਪਿੰਡ ਅਬਿਆਣਾ ਦੇ ਗੁਰਦੁਆਰਾ ਸ਼ਹੀਦ ਬੁੰਗਾ ਬਗੀਚੀ ਸਾਹਿਬ ...

ਪੂਰੀ ਖ਼ਬਰ »

ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅਨਾਜ ਮੰਡੀ ਮੋਰਿੰਡਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਮੋਰਿੰਡਾ, 3 ਅਕਤੂਬਰ (ਤਰਲੋਚਨ ਸਿੰਘ ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਅਨਾਜ ਮੰਡੀ ਮੋਰਿੰਡਾ ਵਿਖੇ ਜੀਰੀ ਦੀ ਨਵੀਂ ਫ਼ਸਲ ਦੀ ਬੋਲੀ ਕਰਵਾ ਕੇ ਉਦਘਾਟਨ ਕੀਤਾ ਗਿਆ | ਇਸ ਮੌਕੇ ਉਹਨਾਂ ਦੇ ਨਾਲ ਐੱਸ.ਡੀ.ਐੱਮ. ਮੋਰਿੰਡਾ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ...

ਪੂਰੀ ਖ਼ਬਰ »

ਅਧਿਆਪਕਾ ਦੀ ਸ਼ਿਕਾਇਤ 'ਤੇ ਪਿੰਡ ਮੰਦਵਾੜਾ ਦੇ ਸਰਪੰਚ ਸਮੇਤ 4 ਵਿਅਕਤੀਆਂ 'ਤੇ ਪਰਚਾ ਦਰਜ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਪ੍ਰਾਇਮਰੀ ਸਕੂਲ ਮੰਦਵਾੜਾ ਦੀ ਈ. ਟੀ. ਟੀ. ਅਧਿਆਪਿਕਾ ਸੋਨੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿੰਘ ਭਗਵੰਤਪੁਰ 'ਚ ਪਿੰਡ ਮੰਦਵਾੜਾ ਦੇ ਸਰਪੰਚ ਜਸਵੰਤ ਸਿੰਘ ਸਮੇਤ ਕਿ੍ਸ਼ਨ ਕੁਮਾਰ ਉਰਫ਼ ਪੱਪੂ, ਲਖਮੀਰ ਸਿੰਘ ਅਤੇ ਬਿਕਰਮ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਆਸ਼ਰਮ 'ਚ ਧਾਰਮਿਕ ਸਮਾਗਮ ਕਰਵਾਇਆ

ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਰਟ ਆਫ਼ ਲਿਵਿੰਗ ਆਸ਼ਰਮ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਸ੍ਰੀ ਰਵੀਸ਼ੰਕਰ ਦੀ ਵਿਲੱਖਣ ਵਿਚਾਰਧਾਰਾ ਬਾਰੇ ਚਰਚਾ ਕੀਤੀ ਗਈ | ਬੁਲਾਰਿਆਂ ਨੇ ਆਰਟ ਆਫ਼ ਲਿਵਿੰਗ ਬੰਗਲੁਰੂ ਆਸ਼ਰਮ ਦੀਆਂ ਗਤੀਵਿਧੀਆਂ ਬਾਰੇ ...

ਪੂਰੀ ਖ਼ਬਰ »

ਆਦਰਸ਼ ਬਾਲ ਵਿਦਿਆਲਿਆ ਦੇ 15 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਆਦਰਸ਼ ਬਾਲ ਵਿਦਿਆਲਿਆ ਦੇ 15 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਦਸਵੀਂ ਜਮਾਤ ਦੇ ਸੌਰਭ, ਧਰਾ, ਵਿਸ਼ਾਲ, ...

ਪੂਰੀ ਖ਼ਬਰ »

ਅਕਾਲੀ ਆਗੂ ਵਲੋਂ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੀ. ਏ. ਸੀ. ਮੈਂਬਰ ਤੇ ਸਮਾਜ ਸੇਵੀ ਗੁਰਮੁਖ ਸਿੰਘ ਸੈਣੀ ਨੇ ਆਪਣੀ ਕਮਾਈ ਨੂੰ ਸਫਲ ਕਰਦਿਆਂ ਆਪਣੇ ਜੱਦੀ ਪਿੰਡ ਰਤਨਪੁਰਾ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਾਪੀਆਂ, ...

ਪੂਰੀ ਖ਼ਬਰ »

ਸੋਹਣ ਸਿੰਘ ਬੈਂਸ ਤੇ ਵਪਾਰ ਮੰਡਲ ਦੇ ਪ੍ਰਧਾਨ ਦੀਪਕ ਆਂਗਰਾ ਨੇ ਕੀਤਾ ਰਾਮ-ਲੀਲ੍ਹਾ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸਥਾਨਕ ਪੁੱਡਾ ਮਾਰਕੀਟ ਵਿੱਚ ਨਵਰਾਤਰਿਆਂ ਦੌਰਾਨ ਸ਼ੁਰੂ ਹੋਈ ਰਾਮ ਲੀਲ੍ਹਾ ਦੇ ਸੱਤਵੇਂ ਦਿਨ 'ਰਾਮ ਬਣਵਾਸ' ਮੌਕੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ...

ਪੂਰੀ ਖ਼ਬਰ »

ਮੋਟਰ ਮਕੈਨਿਕ ਦਾ ਸਾਮਾਨ ਚੋਰੀ

ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ)-ਨੰਗਲ ਸਿਵਲ ਹਸਪਤਾਲ ਲਾਗੇ ਕੰਮ ਕਰਦੇ ਮੋਟਰ ਮਕੈਨਿਕ ਰਾਮ ਬਹਾਦਰ ਦੇ 18000 ਰੁਪਏ ਮੁੱਲ ਦੇ ਔਜ਼ਾਰ ਚੋਰੀ ਹੋ ਗਏ ਹਨ | ਇਸੇ ਮਕੈਨਿਕ ਦੇ ਕਾਊਾਟਰ 'ਚੋਂ ਜਨਵਰੀ 2022 'ਚ ਵੀ ਚੋਰੀ ਹੋਈ ਸੀ | ਰਾਮ ਬਹਾਦਰ ਬਹੁਤ ਹੀ ਪ੍ਰੇਸ਼ਾਨ ਹੈ ਕਿਉਂਕਿ ...

ਪੂਰੀ ਖ਼ਬਰ »

ਜੂਆ ਖੇਡਦੇ ਤਿੰਨ ਵਿਅਕਤੀ ਕਾਬੂ-ਕੇਸ ਦਰਜ

ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ (ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਏ. ਐਸ. ਆਈ. ਰਾਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਮੁੱਖ ...

ਪੂਰੀ ਖ਼ਬਰ »

ਆਈ.ਸੀ.ਡੀ.ਐਸ. ਸਕੀਮ ਦੀ 47ਵੀਂ ਵਰ੍ਹੇਗੰਢ 'ਤੇ ਵਿਚਾਰ ਲਈ ਦਿੱਤਾ ਮੰਗ ਪੱਤਰ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਅੱਜ ਆਈ.ਸੀ.ਡੀ.ਐਸ. ਸਕੀਮ ਦੀ 47ਵੀਂ ਵਰ੍ਹੇਗੰਢ ਮੌਕੇ ਇਸ ਸਕੀਮ ਦੀਆਂ ਨਾਕਾਮੀਆਂ ...

ਪੂਰੀ ਖ਼ਬਰ »

ਰਾਮ-ਲੀਲ੍ਹਾ 'ਚ ਹਨੂੰਮਾਨ ਲੰਕਾ ਪ੍ਰਸਥਾਨ ਅਤੇ ਲੰਕਾ ਦਹਿਨ ਦਾ ਕੀਤਾ ਮੰਚਨ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ 'ਚ ਅੱਜ ਵੱਖ-ਵੱਖ ਥਾਵਾਂ 'ਤੇ ਰਾਮ-ਲੀਲ੍ਹਾ ਦੇ ਅੱਠਵੇਂ ਦਿਨ ਦਾ ਮੰਚਨ ਕੀਤਾ ਗਿਆ | ਸਨਾਤਨ ਧਰਮ ਰਾਮ-ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਮੈਦਾਨ, ਜੈ ਜਗਦੰਬੇ ਡਰਾਮੈਟਿਕ ਕਲੱਬ ਵਲੋਂ ਗਿਆਨੀ ਜ਼ੈਲ ਸਿੰਘ ਨਗਰ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਵਿਚ ਖ਼ਾਲਸਾ ਸਕੂਲ ਦੇ ਮੁੱਕੇਬਾਜ਼ ਛਾਏ ਰਹੇ

• ਵੱਖ-ਵੱਖ ਵਰਗਾਂ ਵਿਚ ਹਾਸਲ ਕੀਤੀਆਂ ਪੁਜ਼ੀਸ਼ਨਾਂ ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ (ਨਿੱਕੂਵਾਲ)-ਰੂਪਨਗਰ ਵਿਖੇ ਬੀਤੇ ਦਿਨੀ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ (ਦੁਸਹਿਰਾ) ਸੰਬੰਧੀ ਤਿੰਨ ਦਿਨਾ ਸਮਾਗਮ ਸ਼ੁਰੂ

ਸ੍ਰੀ ਚਮਕੌਰ ਸਾਹਿਬ,3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ (ਦੁਸ਼ਹਿਰਾ) ਦੇ 3 ਦਿਨਾਂ ਸਮਾਗਮ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀ ਸਾਹਿਬ ਅਤੇ ਗੁ. ਸ੍ਰੀ ਦਮਦਮਾ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕੱਲ੍ਹ

ਪੁਰਖਾਲੀ, 3 ਅਕਤੂਬਰ (ਬੰਟੀ)-ਗੁ. ਯਾਦਗਾਰ ਪੰਜ ਪਿਆਰੇ ਸਨਾਣਾ ਵਿਖੇ ਸਲਾਨਾ ਸਮਾਗਮ 5 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸੇਵਾਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਯਾਦਗਾਰ ਪੰਜ ਪਿਆਰੇ ਭਾਈ ...

ਪੂਰੀ ਖ਼ਬਰ »

ਰਾਮ ਲੀਲ੍ਹਾ ਮੌਕੇ ਜ਼ਿਲ੍ਹਾ ਵਪਾਰ ਵਿੰਗ ਦੇ ਪ੍ਰਧਾਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ

ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ ( ਨਿੱਕੂਵਾਲ, ਸੈਣੀ)-ਰਾਮਾ ਡਰਾਮਾ ਤਿਲਕ ਕਲੱਬ ਬਾਸੋਵਾਲ ਵਲੋਂ ਗੰਗੂਵਾਲ ਕਾਲੋਨੀ ਵਿਖੇ ਕਰਵਾਈ ਜਾ ਰਹੀ ਰਾਮਲੀਲ੍ਹਾ ਸਬੰਧੀ ਕਲੱਬ ਦੇ ਪ੍ਰਬੰਧਕ ਪੰਡਿਤ ਰੋਹਿਤ ਕਾਲੀਆ ਅਤੇ ਗੋਪਾਲ ਸ਼ਰਮਾ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਦਿਸ਼ਾ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਪੁਰਾਤਨ ਇਤਿਹਾਸ ਦੀ ਪੇਸ਼ਕਾਰੀ ਜਾਰੀ

ਭਰਤਗੜ੍ਹ, 3 ਅਕਤੂਬਰ (ਜਸਬੀਰ ਸਿੰਘ ਬਾਵਾ)-ਸਥਾਨਕ ਸ੍ਰੀ ਕਿ੍ਸ਼ਨਾ ਮੰਦਰ 'ਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ਼ ਰਘੂਨਾਥ ਡ੍ਰਮਾਟਿਕ ਕਲੱਬ ਦੇ ਨੁਮਾਇੰਦਿਆਂ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਨਿਰੰਤਰ ਜਾਰੀ ਹੈ, ਛੇਵੇਂ ਦਿਨ ਰਾਤਰੀ ਮੌਕੇ ਰਾਮ ਲੀਲ੍ਹਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾਗਰੂਕ

ਬੇਲਾ, 3 ਅਕਤੂਬਰ (ਮਨਜੀਤ ਸਿੰਘ ਸੈਣੀ)-ਖੇਤੀਬਾੜੀ ਵਿਭਾਗ ਵੱਲੋਂ ਸੀ ਆਰ ਐਮ ਸਕੀਮ ਤਹਿਤ ਹਾਫੀਜਾਬਾਦ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਗਾਂਧੀ ਜੈਅੰਤੀ ਮਨਾਈ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ਹਿਰ ਦੀ ਪ੍ਰਸਿੱਧ ਸੰਸਥਾ ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਾਂਧੀ ਜੈਅੰਤੀ ਉਤਸ਼ਾਹ ਨਾਲ ਮਨਾਈ ਗਈ | ਇਸ ਦਿਨ ਦੇ ਸੰਬੰਧ ਵਿਚ ਸਕੂਲ ਵਿਖੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਵਿਚ ਜੂਨੀਅਰ ਅਤੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਰੈਲੀ

ਢੇਰ, 3 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਭਨੂਪਲੀ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਹੁਸਨ ਚੰਦ ਵਲੋਂ ਕੀਤੀ ਗਈ | ਰੈਲੀ ਵਿਚ ਸਰਕਲ ਰੋਪੜ ਦੇ ਸਕੱਤਰ ਅਤੇ ਡਵੀਜ਼ਨ ਪ੍ਰਧਾਨ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਜਾਰੀ ਗਰਾਂਟਾਂ ਦੀ ਅਣਵਰਤੀ ਰਾਸ਼ੀ ਵਾਪਸ ਜਮ੍ਹਾਂ ਕਰਵਾਉਣ ਸੰਬੰਧੀ ਜਾਰੀ ਆਦੇਸ਼ਾਂ ਕਾਰਨ ਪੰਚਾਇਤਾਂ 'ਚ ਭਾਰੀ ਰੋਸ

ਸ੍ਰੀ ਚਮਕੌਰ ਸਾਹਿਬ, 3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਯੋਜਨਾਬੰਦੀ ਵਿਭਾਗ ਵਲੋਂ ਸਾਲ 2021-22 ਦੌਰਾਨ ਪੰਚਾਇਤਾਂ ਨੂੰ ਜਾਰੀ ਕੀਤੀ ਰਾਸ਼ੀ ਵਿਚੋਂ ਅਣਵਰਤੀ ਰਾਸ਼ੀ ਸਮੇਤ ਵਿਆਜ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਉਣ ਸਬੰਧੀ ਜਾਰੀ ਹੋਏ ਆਦੇਸ਼ਾਂ ਕਾਰਨ ਪੰਚਾਇਤਾਂ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਰੋਸ ਮਾਰਚ ਭਲਕੇ

ਸ੍ਰੀ ਚਮਕੌਰ ਸਾਹਿਬ, 3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਵਲੋਂ 5 ਅਕਤੂਬਰ ਨੂੰ ਗੁ: ਸ੍ਰੀ ਕਤਲਗੜ੍ਹ ਸਾਹਿਬ ਚੌਂਕ ਤੋਂ ਸਵੇਰੇ 11 ਵਜੇ ਰੋਸ ਮਾਰਚ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ, ...

ਪੂਰੀ ਖ਼ਬਰ »

ਡਰਾ ਧਮਕਾ ਕੇ ਜ਼ਬਰਦਸਤੀ ਕਰਨ ਦੇ ਦੋਸ਼ 'ਚ ਮਾਮਲਾ ਦਰਜ, ਦੋਸ਼ੀ ਕਾਬੂ

ਸ੍ਰੀ ਚਮਕੌਰ ਸਾਹਿਬ, 3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਇੱਕ ਲੜਕੀ ਨੂੰ ਡਰਾ ਧਮਕਾ ਕੇ ਜ਼ਬਰਦਸਤੀ ਕਰਨ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ 376,511 ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿਨ ਦਿਹਾੜੇ ਠੱਗਾਂ ਨੇ ਦੁਕਾਨਦਾਰ ਨੂੰ ਠੱਗਿਆ

ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਨੌਸਰਬਾਜ਼ਾਂ ਦੁਆਰਾ ਲੋਕਾਂ ਨੂੰ ਠੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਦੇ ਬਾਵਜੂਦ ਲੋਕ ਠੱਗੇ ਜਾ ਰਹੇ ਹਨ | ਸਥਾਨਕ ਵਾਸੀ ਹਰੀ ਅਵਤਾਰ ਵਸ਼ਿਸ਼ਟ ਪੁੱਤਰ ਲਾਲਾ ਬੋਧ ਰਾਜ ਵਿਸ਼ਿਸ਼ਟ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਚੈੱਸ, ਜਿਮਨਾਸਟਿਕ, ਆਰਚਰੀ, ਸ਼ੂਟਿੰਗ ਤੇ ਫੈਸਿੰਗ ਖੇਡਾਂ ਦੇ ਟਰਾਇਲ ਅੱਜ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ -2022 ਦੀਆਂ ਰਾਜ ਪੱਧਰੀ ਖੇਡਾਂ ਵੱਖ-ਵੱਖ ਜਿਲਿ੍ਹਆਂ ਵਿੱਚ ਕਰਵਾਈਆ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਜਿਹੜੀਆਂ ...

ਪੂਰੀ ਖ਼ਬਰ »

ਸਕੂਲ ਨੇੜੇ ਨਾਕਾ ਲਗਾ ਕੇ ਬਗੈਰ ਮਤਲਬ 'ਤੇ ਗੇੜਾ ਮਾਰਨ ਵਾਲਿਆਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

• ਬੁਲਟਾਂ ਦੇ ਪਟਾਕੇ ਤੇ ਸਕੂਲਾਂ ਨੇੜੇ ਤੇ ਬਾਜ਼ਾਰਾਂ 'ਚ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਐਸ.ਐਚ.ਓ. ਰੋਹਿਤ ਸ਼ਰਮਾ ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਸਕੂਲਾਂ ਦੇ ਆਲੇ-ਦੁਆਲੇ, ਬਾਜ਼ਾਰਾਂ 'ਚ ਆ ਕੇ ਹੁੱਲੜਬਾਜ਼ੀ ਕਰਨ ਵਾਲੇ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਕੀਤੀ ਸ਼ਰਧਾਂਜਲੀ ਭੇਟ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਵਿਚ 4 ਅਕਤੂਬਰ 2021 ਨੂੰ ਮੋਦੀ ਸਰਕਾਰ ਦੇ ਹੰਕਾਰੀ ਮੰਤਰੀ ਅਜੇ ਮਿਸ਼ਰਾ ਅਤੇ ਉਸ ਦੇ ਗੁਰਗਿਆਂ ਵਲੋਂ ਗੱਡੀ ਹੇਠ ਦਰੜ ਕੇ ਸ਼ਹੀਦ ਕੀਤੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦਰਗਾਹ ਵਲੋਂ ਕਰਵਾਈ ਸਾਲਾਨਾ ਸੂਫ਼ੀਆਨਾ ਮਹਿਫ਼ਲ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ

ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਲੱਖ ਦਾਤਾ ਪੀਰ ਵੈੱਲਫੇਅਰ ਸੁਸਾਇਟੀ ਨੂੰ ਹੋਂ ਕਲੋਨੀ ਵਲੋਂ ਸਾਲਾਨਾ ਲੱਖ ਦਾਤਾ ਪੀਰ ਦਰਬਾਰ ਨੇੜੇ ਘਨੌਲੀ ਵਿਖੇ ਸਾਲਾਨਾ ਭੰਡਾਰਾ ਅਤੇ ਸੂਫ਼ੀਆਨਾ ਮਹਿਫ਼ਲ ਕਰਵਾਈ ਗਈ | ਇਸ ਮੌਕੇ ਸੁਸਾਇਟੀ ਦੇ ਚੀਫ਼ ਐਡਵਾਈਜ਼ਰ ਕੁਲਬੀਰ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਸੋਨੇ, ਚਾਂਦੀ, ਤਾਂਬੇ ਦੇ ਤਗਮੇ ਪ੍ਰਾਪਤ ਖਿਡਾਰੀ ਸਨਮਾਨਿਤ

ਭਰਤਗੜ੍ਹ, 3 ਅਕਤੂਬਰ (ਜਸਬੀਰ ਸਿੰਘ ਬਾਵਾ)- ਰਾਜ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ '66ਵੀਆਂ ਪੰਜਾਬ ਰਾਜ ਸਕੂਲ ਖੇਡਾਂ' ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਭਰਤਗੜ੍ਹ 'ਚ ਕਰਵਾਏ ਵੇਟ ਲਿਫ਼ਟਿੰਗ/ਪਾਵਰ ਲਿਫ਼ਟਿੰਗ ਮੁਕਾਬਲਿਆਂ ਦੌਰਾਨ ਸਰਕਾਰੀ ਸੀ. ਸੈ. ਸਮਾਰਟ ਸਕੂਲ ...

ਪੂਰੀ ਖ਼ਬਰ »

ਲੋਕ ਨਿਰਮਾਣ ਭ ਅਤੇ ਮ ਉਸਾਰੀ ਵਿਭਾਗ ਦਾ ਨਿੱਜੀ ਆਰਾਮ ਘਰ ਬਣ ਰਿਹਾ ਹੈ ਉਜਾੜ ਘਰ

ਭਰਤਗੜ੍ਹ, 3 ਅਕਤੂਬਰ (ਜਸਬੀਰ ਸਿੰਘ ਬਾਵਾ)-ਲੋਕ ਨਿਰਮਾਣ (ਭ) ਅਤੇ (ਮ) ਉਸਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਂਭ-ਸੰਭਾਲ ਪੱਖੋਂ ਭਰਤਗੜ੍ਹ 'ਚ ਸੌਂਪਿਆ ਹੋਇਆ ਆਰਮ ਘਰ ਅੱਜ-ਕੱਲ੍ਹ ਉਜ਼ਾੜਘਰ ਬਣ ਰਿਹਾ ਹੈ | ਕਾਫ਼ੀ ਵਰ੍ਹੇ ਪਹਿਲਾਂ ਉਕਤ ਆਰਾਮ ਘਰ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX