ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਪਣੇ ਹੱਕਾਂ ਦੀ ਪ੍ਰਾਪਤੀ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਅੱਜ ਕਾਰਜਕਾਰੀ ਤਹਿਸੀਲ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਬੱਲ ਦੀ ਅਗਵਾਈ ਹੇਠ ਇੱਥੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ | ਕਾਰਜਕਾਰੀ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਬੱਲ, ਹਰਜੀਤ ਸਿੰਘ ਉੱਪਲ, ਰਾਣਾ ਪ੍ਰਤਾਪ ਸਿੰਘ ਦਿਆਲਪੁਰਾ, ਦੇਵੀ ਦਿਆਲ ਸ਼ਰਮਾ, ਕੁਲਵੰਤ ਸਿੰਘ ਘੁੱਕੇਵਾਲੀ ਤੇ ਡਾ: ਪਰਮਜੀਤ ਸਿੰਘ ਨਿੱਝਰ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਪੈਨਸ਼ਨਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਕਿਸੇ ਕਾਰਨ ਮੀਟਿੰਗ ਨਹੀਂ ਹੋ ਸਕੀ ਤੇ ਮੁੜ ਫਿਰ 19 ਅਕਤੂਬਰ ਨੂੰ ਮੀਟਿੰਗ ਰੱਖੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੈਨਸ਼ਨਰਾਂ ਦੇ ਮਾਮਲੇ ਜਿਨ੍ਹਾਂ ਵਿਚ ਪਿਛਲੇ ਬਕਾਏ ਦੇਣ ਤੋਂ ਇਲਾਵਾ ਪੈਨਸ਼ਨ ਨੂੰ ਸੋਧ ਕੇ 2.59 ਦਾ ਫਾਰਮੂਲਾ ਲਾਗੂ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਨੁਸਾਰ ਸਾਰੀਆਂ ਸਹੂਲਤਾਂ ਦੇਣ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਹੋਰ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੌਕੇ ਹਰਜੀਤ ਸਿੰਘ ਉੱਪਲ, ਬਲਕਾਰ ਸਿੰਘ, ਪ੍ਰੀਤਮ ਸਿੰਘ ਬੱਗਾ, ਤੀਰਥ ਸਿੰਘ ਕਾਨੂੰਨਗੋ, ਹੈੱਡਮਾਸਟਰ ਸੁਰਿੰਦਰ ਸਿੰਘ ਫੌਜੀ, ਦਲਬੀਰ ਸਿੰਘ ਥੋਬਾ, ਜਸਪਾਲ ਭੰਡਾਰੀ, ਮਾਲੀ ਰਾਮ ਧਨੀ, ਪਰਮਜੀਤ ਸਿੰਘ ਨਿੱਝਰ, ਦੇਸ ਰਾਜ, ਬਲਦੇਵ ਸਿੰਘ ਭੋਮਾ, ਬੀਬੀ ਨਜ਼ੀਰਾ, ਜਸਵੰਤ ਸਿੰਘ, ਲਖਬੀਰ ਸਿੰਘ ਹੇਲਰ, ਜਗੀਰ ਸਿੰਘ ਝੰਡੇਰ, ਬਲਦੇਵ ਸਿੰਘ, ਕਾਬਲ ਸਿੰਘ ਰਾਏਪੁਰ, ਪਿ੍ੰਸੀਪਲ ਰਾਮ ਸਿੰਘ, ਬਚਨ ਸਿੰਘ ਲੰਗੋਮਾਹਲ, ਲਖਵਿੰਦਰ ਸਿੰਘ ਗੁੱਝਾਪੀਰ, ਰਘਬੀਰ ਸਿੰਘ ਹਰੜ, ਲਖਬੀਰ ਸਿੰਘ ਭਲਾ ਪਿੰਡ, ਹਰਬੰਸ ਲਾਲ ਡੋਗਰਾ ਅਤੇ ਰਣਧੀਰ ਸਿੰਘ ਗੁੱਝਾਪੀਰ ਆਦਿ ਹਾਜ਼ਰ ਸਨ |
ਮਜੀਠਾ, 3 ਅਕਤੂÉਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨਾਲ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਸਮੇਂ 'ਤੇ ਚੁੱਕਣ ਅਤੇ ਵਿਕੇ ਹੋਏ ਝੋਨੇ ਦੀ ਅਦਾਇਗੀ 24 ਘੰਟੇ ਅੰਦਰ ਕਰਨ ਦੇ ਕੀਤੇ ਵਾਅਦੇ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ ਤੇ ਕਿਸਾਨਾਂ ...
ਚੋਗਾਵਾਂ, 3 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਪਾਰਟੀ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਹਿਮ ਇਕੱਤਰਤਾ ਗੁਰਬੀਰ ਸਿੰਘ ਤੇ ਸੁਖਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਆਮ ਆਦਮੀ ...
ਮਜੀਠਾ, 3 ਅਕਤੂਬਰ (ਜਗਤਾਰ ਸਿੰਘ ਸਹਿਮੀ)- ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਬਦਲੀਆਂ, ਤਰੱਕੀਆਂ ਆਦਿ ਨੂੰ ਵਿਚਾਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਸੀ.ਡੀ.ਪੀ.ਓ. ਮਜੀਠਾ ਗਗਨਦੀਪ ਸਿੰਘ ...
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਸਾਲ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਵਿਖੇ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ...
ਜੇਠੂਵਾਲ, 3 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਭੋਆ ਫ਼ਤਹਿਗੜ੍ਹ ਦੇ ਗੁਰਦੁਆਰਾ ਸੰਤ ਈਸ਼ਰ ਸਿੰਘ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਸ਼ੋ੍ਰਮਣੀ ...
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੀ ਵਾਰਡ-14 ਤੋਂ ਕੌਂਸਲਰ ਜਸਪਾਲ ਸਿੰਘ ਢਿੱਲੋਂ ਵਲੋਂ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਿਵ ਮੰਦਰ ਦੀ ਗਰਾਊਾਡ ਵਿਚ ਖੇਡੀ ਜਾ ਰਹੀ ਰਾਮਲੀਲਾ ਦੀ 7ਵੀਂ ਨਾਈਟ ਦਾ ਰੀਬਨ ਕੱਟ ਕੇ ਉਦਘਾਟਨ ...
ਬਾਬਾ ਬਕਾਲਾ ਸਾਹਿਬ, 3 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਨੇ ਹਰਵੀਰ ਸਿੰਘ ਢੀਂਡਸਾ ਨੂੰ ਦੁਬਾਰਾ ਪ੍ਰਧਾਨ ਚੁਣੇ ਜਾਣ 'ਤੇ ਮੁਬਾਰਕਬਾਦ ਦਿੱਤੀ ਹੈ ਅਤੇ ਨਾਲ ਹੀ ਕੁਲਵੰਤ ਸਿੰਘ ਡੇਹਰੀਵਾਲਾ ਦੇ ...
ਓਠੀਆਂ, 3 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਕੋਟਲੀ ਸੱਕਾਂ ਵਿਖੇ ਮਨਜਿੰਦਰ ਸਿੰਘ ਦੇ ਗ੍ਰਹਿ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਉਚੇਚੇ ਤੌਰ 'ਤੇ ਪਹੁੰਚੇ, ਜਿਨ੍ਹਾਂ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ...
ਖਿਲਚੀਆ, 3 ਅਕਤੂਬਰ (ਕਰਮਜੀਤ ਸਿੰਘ ਮੁੱਛਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਲਕਾ ਦੀ ਪਿ੍ੰਸੀਪਲ ਦੇ ਮਾੜੇ ਰਵੱਈਏ ਵਿਰੁੱਧ ਪਿੰਡ ਦੀ ਪੰਚਾਇਤ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਸਕੂਲ ਗੇਟ 'ਤੇ ਦੁਬਾਰਾ ਧਰਨਾ ਲਾ ਦਿੱਤਾ ਤੇ ਉਸ ਵਿਰੁੱਧ ਕਾਰਵਾਈ ਦੀ ਮੰਗ ਕੀਤੀ ...
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ...
ਚੋਗਾਵਾਂ, 3 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ: ਕੁਲਦੀਪ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੇ ਪਿੰਡ ਠੱਠਾ ਵਿਖੇ ਪਿੰਡ ਪੱਧਰੀ ਕਿਸਾਨ ...
ਚੌਕ ਮਹਿਤਾ, 3 ਅਕਤੂਬਰ (ਜਗਦੀਸ਼ ਸਿੰਘ ਬਮਰਾਹ)- ਮਹਿਤਾ ਚੌਕ ਸਥਿਤ ਆਈ. ਸੀ. ਐਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਵਿਚ ਪ੍ਰਰਾਥਨਾ ਤੋਂ ...
ਜੰਡਿਆਲਾ ਗੁਰੂ, 3 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ) ਸਰਾਂ ਰੋਡ ਜੰਡਿਆਲਾ ਗੁਰੂ ਵਲੋਂ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ...
ਬਾਬਾ ਬਕਾਲਾ ਸਾਹਿਬ, 3 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਵਲੋਂ ਗੁਰਮੇਜ ਸਿੰਘ ਤਿੰਮੋਵਾਲ, ਪ੍ਰਭਜੀਤ ਸਿੰਘ ਤਿੰਮੋਵਾਲ, ਅਮਰੀਕ ਸਿੰਘ ਦਾਊਦ, ਰਵਿੰਦਰ ਸਿੰਘ ਛੱਜਲਵੱਡੀ ...
ਚੋਗਾਵਾਂ, 3 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਸੰਤ ਨਿਰੰਕਾਰੀ ਭਵਨ ਬ੍ਰਾਂਚ ਚੋਗਾਵਾਂ ਵਿਖੇ ਪਹਿਲਾ ਖੂਨਦਾਨ ਕੈਂਪ ਰਾਕੇਸ਼ ਸੇਠੀ ਸਹਿਯੋਜਕ ਅੰਮਿ੍ਤਸਰ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਦਾ ਉੁਦਘਾਟਨ ਮੁੱਖ ਮਹਿਮਾਨ ਸੁਸ਼ੀਲ ਚੋਪੜਾ ਨੇ ਕੀਤਾ | ਕੈਂਪ 'ਚ ਸਿਵਲ ...
ਰਈਆ, 3 ਅਕਤੂਬਰ (ਸ਼ਰਨਬੀਰ ਸਿੰਘ ਕੰਗ)- ਡਿਪਸ ਸਕੂਲ ਰਈਆ ਵਿਚ ਗਾਂਧੀ ਜੈਅੰਤੀ ਦੀ ਪੂਰਵ ਸੰਧਿਆ 'ਤੇ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨੂੰ ਤਾਜ਼ਾ ਕਰਦਿਆਂ ਪ੍ਰਣ ਲਿਆ ਕਿ ਉਹ ਜੀਵਨ ਵਿਚ ਹਮੇਸ਼ਾਂ ਅਹਿੰਸਾ ਦੇ ਮਾਰਗ 'ਤੇ ...
ਹਰਸਾ ਛੀਨਾ, 3 ਅਕਤੂਬਰ (ਕੜਿਆਲ)- ਤਖ਼ਤ ਸ੍ਰੀ ਹਜੂਰ ਅਬਚਲ ਨਗਰ ਸਾਹਿਬ ਨੰਦੇੜ ਵਿਖੇ ਮਨਾਏ ਜਾਂਦੇ ਦੁਸਹਿਰਾ ਸਮਾਗਮਾਂ ਵਿਚ ਹਾਜ਼ਰੀ ਭਰਨ ਲਈ ਪਿੰਡ ਹਰਸਾ ਛੀਨਾ ਵਿਚਲਾ ਕਿਲਾ ਤੋਂ ਸੰਗਤਾਂ ਦਾ ਵੱਡਾ ਜਥਾ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ...
ਜੈਂਤੀਪੁਰ, 3 ਅਕਤੂਬਰ (ਭੁਪਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰ ਖ਼ਰੀਦ ਅੱਜ ਦਾਣਾ ਮੰਡੀ ਪਾਖਰਪੁਰਾ ਵਿਖੇ ਸ਼ੁਰੂ ਕੀਤੀ ਗਈ | ਇਸ ਮੌਕੇ ਸਰਕਾਰੀ ਪ੍ਰਬੰਧਾਂ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਰਸਮ ਹਲਕਾ ਮਜੀਠਾ ਦੇ ਇੰਚਾਰਜ ...
ਜੇਠੂਵਾਲ, 3 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਸ਼ਹੀਦ ਹਰਪਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਵਿਖੇ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ 'ਸਵੱਛਤਾ ਮੁਹਿੰਮ' ਤਹਿਤ ਜੇਠੂਵਾਲ ਸਕੂਲ ਤੇ ਹੋਰਨਾਂ ਸਕੂਲਾਂ ਦੇ ਐੱਨ.ਸੀ.ਸੀ. ਕੇਡਰਾਂ ਵਲੋਂ ਪਿੰਡ ਜੇਠੂਵਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX